the Third Week after Epiphany
Click here to learn more!
Read the Bible
ਬਾਇਬਲ
੧ ਤਵਾਰੀਖ਼ 10
1 ਫ਼ਲਿਸਤੀਆਂ ਨੇ ਇਸਰਾਏਲੀਆਂ ਦੇ ਖਿਲਾਫ਼ ਲੜਾਈ ਕੀਤੀ ਅਤੇ ਫ਼ਿਰ ਇਸਰਾਏਲੀ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ ਅਤੇ ਬਹੁਤ ਸਾਰੇ ਇਸਰਾਏਲੀ ਗਿਲਬੋਆ ਦੇ ਪਹਾੜ ਵਿੱਚ ਮਾਰੇ ਗਏ।2 ਫ਼ਲਿਸਤੀਨੀ ਲੋਕ ਲਗਾਤਾਰ ਸ਼ਾਊਲ ਪਾਤਸ਼ਾਹ ਅਤੇ ਉਸਦੇ ਪੁੱਤਰਾਂ ਦਾ ਪਿੱਛਾ ਕਰਦੇ ਰਹੇ। ਅਖੀਰ ਉਨ੍ਹਾਂ ਉਸ ਨੂੰ ਤੇ ਉਸਦੇ ਪੁੱਤਰਾਂ ਨੂੰ ਪਕੜ ਲਿਆ। ਅਤੇ ਮਾਰ ਸੁਟਿਆ, ਜਿਨ੍ਹ੍ਹਾਂ ਵਿੱਚ ਯੋਨਾਬਾਨ, ਅਬੀਨਾਦਾਬ ਅਤੇ ਮਲਕੀਸ਼ੂਆ ਸਨ।3 ਸ਼ਾਊਲ ਦੇ ਚੌਗਿਰਦ ਲੜਾਈ ਭਾਰੀ ਹੋ ਗਈ ਅਤੇ ਤੀਰ ਅੰਦਾਜ਼ਾਂ ਨੇ ਆਪਣੇ ਤੀਰਾਂ ਨਾਲ ਸ਼ਾਊਲ ਨੂੰ ਘਾਇਲ ਕਰ ਦਿੱਤਾ।4 ਤਦ ਸ਼ਾਊਲ ਨੇ ਆਪਣੇ ਸ਼ਸਤ੍ਰ ਚੁੱਕਣ ਵਾਲੇ ਨੂੰ ਆਖਿਆ, “ਆਪਣੀ ਤਲਵਾਰ ਕੱਢ ਕੇ ਮੈਨੂੰ ਮਾਰ ਦੇ ਤਾਂ ਕਿ ਜਦੋਂ ਉਹ ਅਸੁੰਨਤੀ ਲੋਕ ਆਉਣ, ਉਹ ਮੈਨੂੰ ਸੱਟ ਨਾ ਮਾਰ ਸਕਣ ਤੇ ਮੇਰਾ ਮਜ਼ਾਕ ਨਾ ਉਡਾ ਸਕਣ।"ਪਰ ਸ਼ਾਊਲ ਦਾ ਸ਼ਸਤ੍ਰ ਚੁੱਕਣ ਵਾਲਾ ਡਰ ਗਿਆ ਅਤੇ ਉਸਨੇ ਸ਼ਾਊਲ ਨੂੰ ਮਾਰਨ ਤੋਂ ਇਨਕਾਰ ਕਰ ਦਿੱਤਾ। ਤਾਂ ਸ਼ਾਊਲ ਨੇ ਆਪਣੀ ਖੁਦ ਦੀ ਤਲਵਾਰ ਦੀ ਨੁਕਰ ਉੱਤੇ ਡਿੱਗ ਕੇ ਖੁਦ ਨੂੰ ਖਤਮ ਕਰ ਲਿਆ।5 ਜਦ ਉਸਦੇ ਸ਼ਸਤ੍ਰ ਚੁੱਕਣ ਵਾਲੇ ਨੇ ਵੇਖਿਆ ਕਿ ਸ਼ਾਊਲ ਮਰ ਗਿਆ ਸੀ, ਉਸ ਨੇ ਵੀ ਆਪਣੀ ਤਲਵਾਰ ਦੀ ਨੁਕ੍ਕ ਤੇ ਡਿੱਗ ਕੇ ਖੁਦ ਨੂੰ ਖਤਮ ਕਰ ਲਿਆ।6 ਇਉਂ ਸ਼ਾਊਲ ਅਤੇ ਉਸਦੇ3 ਪੁੱਤਰ ਅਤੇ ਸਾਰਾ ਘਰਾਣਾ ਇਕਠਿਆਂ ਹ੍ਹੀ ਮਰਿਆ।7 ਵਾਦੀ ਵਿੱਚ ਰਹਿੰਦੇ ਇਸਰਾਏਲੀਆਂ ਨੇ ਵੇਖਿਆ ਕਿ ਉਨ੍ਹਾਂ ਦੀ ਸੈਨਾ ਉਥੋਂ ਭੱਜ ਖੜੋਤੀ ਸੀ। ਉਨ੍ਹਾਂ ਨੇ ਸ਼ਾਊਲ ਅਤੇ ਉਸਦੇ ਪੁੱਤਰਾਂ ਨੂੰ ਮਰੇ ਪਏ ਵੇਖਿਆ, ਤਾਂ ਉਹ ਵੀ ਆਪਣੇ ਨਗਰਾਂ ਨੂੰ ਛੱਡ ਕੇ ਨਠ੍ਠ ਗਏ। ਫ਼ਲਿਸਤੀ ਉਨ੍ਹਾਂ ਨਗਰਾਂ ਨੂੰ ਆਏ ਅਤੇ ਓਥੇ ਰਹਿਣ ਲੱਗ ਪਏ।
8 ਅਗਲੇ ਦਿਨ ਫ਼ਲਿਸਤੀ ਲੋਬਾਂ ਤੋਂ ਕੀਮਤੀ ਵਸਤਾਂ ਲਾਉਣ ਲਈ ਆਏ ਤਾਂ ਉਨ੍ਹਾਂ ਨੇ ਉੱਥੇ ਸ਼ਾਊਲ ਅਤੇ ਉਸਦੇ ਪੁੱਤਰਾਂ ਦੀਆਂ ਲੋਬਾਂ ਵੇਖੀਆਂ ਜੋ ਕਿ ਗਿਲਬੋਆ ਦੇ ਪਹਾੜ ਵਿੱਚ ਪਈਆਂ ਸਨ।9 ਫ਼ਲਿਸਤੀਆਂ ਨੇ ਸ਼ਾਊਲ ਦੀ ਲੋਬ ਤੋਂ ਵਸਤਾਂ ਉਤਾਰੀਆਂ ਅਤੇ ਸਾਰੇ ਸ਼ਸਤ੍ਰ-ਵਸਤਰ ਉਤਾਰ ਕੇ ਤੇ ਉਸ ਦਾ ਸਿਰ ਲੈ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਆਸ-ਪਾਸ ਭੇਜ ਦਿੱਤੇ ਤਾਂ ਜੋ ਹਲਕਾਰੇ ਆਪਣੇ ਝੂਠੇ-ਦੇਵਤਿਆਂ ਅਤੇ ਲੋਕਾਂ ਵਿੱਚ ਇਸ ਦੀ ਘੋਸ਼ਣਾ ਕਰਨ।10 ਫ਼ਲਿਸਤੀਆਂ ਨੇ ਸ਼ਾਊਲ ਦੇ ਸ਼ਸਤ੍ਰਾਂ ਨੂੰ ਆਪਣੇ ਝੂਠੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਅਤੇ ਸ਼ਾਊਲ ਦਾ ਸਿਰ ਦਾਗੋਨ ਦੇ ਮੰਦਰ ਵਿੱਚ ਲਟਕਾ ਦਿੱਤਾ।11 ਸਾਰੇ ਯਾਬੋਸ਼-ਗਿਲਆਦ ਨਗਰ ਦੇ ਲੋਕਾਂ ਨੇ ਇਉਂ ਇਹ ਸਾਰੀ ਵਾਰਦਾਤ ਸੁਣੀ ਜੋ ਫ਼ਲਿਸਤੀਆਂ ਨੇ ਸ਼ਾਊਲ ਨਾਲ ਕੀਤੀ।12 ਫ਼ਿਰ ਸਾਰੇ ਵੀਰ ਬਹਾਦੁਰ ਯਾਬੋਸ਼-ਗਿਲਆਦ ਵਿੱਚੋਂ ਸ਼ਾਊਲ ਅਤੇ ਉਸਦੇ ਪੁੱਤਰਾਂ ਦੇ ਮ੍ਰਿਤਕ ਸ਼ਰੀਰ ਲੈਣ ਲਈ ਨਿਕਲੇ ਅਤੇ ਉਹ ਉਨ੍ਹਾਂ ਦੀਆਂ ਲੋਬਾਂ ਯਾਬੋਸ਼-ਗਿਲਆਦ ਵਿੱਚ ਵਾਪਸ ਲਿਆਏ। ਅਤੇ ਉਨ੍ਹਾਂ ਲੋਕਾਂ ਨੇ ਯਾਬੋਸ਼ ਦੇ ਇੱਕ ਵਿਸ਼ਾਲ ਰੁੱਖ ਹੇਠਾਂ ਸ਼ਾਊਲ ਅਤੇ ਉਸਦੇ ਪੁੱਤਰਾਂ ਦੀਆਂ ਹੱਡੀਆਂ ਨੂੰ ਦਫ਼ਨਾਅ ਦਿੱਤਾ। ਇਉਂ7 ਦਿਨ ਤੀਕ ਵਰਤ ਰੱਖ ਕੇ ਉਨ੍ਹਾਂ ਨੇ ਆਪਣਾ ਸੋਗ ਪ੍ਰਗਟਾਇਆ।
13 ਸ਼ਾਊਲ ਦੀ ਮੌਤ ਇਉਂ ਇਸ ਲਈ ਹੋਈ ਕਿਉਂ ਕਿ ਉਹ ਯਹੋਵਾਹ ਨਾਲ ਵਫ਼ਾਦਾਰ ਨਹੀਂ ਰਿਹਾ ਸੀ। ਉਸਨੇ ਯਹੋਵਾਹ ਦੇ ਬਚਨਾਂ ਨੂੰ ਨਹੀਂ ਮੰਨਿਆ। ਇਹੀ ਨਹੀਂ ਸਗੋਂ ਉਸਨੇ ਇੱਕ ਭੂਤ-ਮ੍ਰਿਤ ਨਾਲ ਸਲਾਹ ਮਸ਼ਵਰਾ ਕੀਤਾ ਸੀ।14 ਯਹੋਵਾਹ ਤੋਂ ਪੁੱਛਣ ਦੀ ਬਜਾਇ ਉਸਨੇ ਭੂਤਨੀ ਤੋਂ ਸਲਾਹ ਲਈ। ਇਸ ਲਈ ਯਹੋਵਾਹ ਨੇ ਸ਼ਾਊਲ ਨੂੰ ਮਾਰ ਕੇ ਯਿਸੀ ਦੇ ਪੁੱਤਰ ਦਾਊਦ ਨੂੰ ਰਾਜ ਦਿੱਤਾ।