the Fourth Week of Advent
Click here to join the effort!
Read the Bible
ਬਾਇਬਲ
੧ ਤਵਾਰੀਖ਼ 19
1 ਨਾਹਾਸ਼ ਅੰਮੋਨੀਆਂ ਦਾ ਪਾਤਸ਼ਾਹ ਸੀ। ਨਾਹਾਸ਼ ਦੀ ਮੌਤ ਤੋਂ ਬਾਅਦ, ਉਸਦਾ ਪੁੱਤਰ ਨਵਾਂ ਪਾਤਸ਼ਾਹ ਬਣਿਆ।2 ਤਦ ਦਾਊਦ ਨੇ ਆਖਿਆ, "ਨਾਹਾਸ਼ ਮੇਰੇ ਤੇ ਦਿਆਲੂ ਸੀ, ਇਸ ਲਈ ਮੈਂ ਵੀ ਉਸ ਦੇ ਪੁੱਤਰ, ਹਾਨੂਨ ਤੇ ਦਿਆਲੂ ਹੋਵਾਂਗਾ।" ਇਸ ਲਈ ਦਾਊਦ ਨੇ ਹਾਨੂਨ ਕੋਲ ਉਸਦੇ ਪਿਤਾ ਦੀ ਮੌਤ ਦਾ ਸੋਗ ਪ੍ਰਗਟ ਕਰਨ ਲਈ ਆਪਣੇ ਹਲਕਾਰੇ ਭੇਜੇ ਅਤੇ ਉਸਦੇ ਹਲਕਾਰੇ ਅੰਮੋਨ ਦੇਸ਼ ਵਿੱਚ ਹਾਨੂਨ ਨੂੰ ਅਫ਼ਸੋਸ ਪ੍ਰਗਟ ਕਰਨ ਲਈ ਉਸ ਕੋਲ ਪਹੁੰਚੇ।3 ਪਰ ਅੰਮੋਨੀ ਆਗੂਆਂ ਨੇ ਹਾਨੂਨ ਨੂੰ ਕਿਹਾ, "ਕੀ ਤੂੰ ਉਸ ਤੇ ਵਿਸ਼ਵਾਸ ਕਰਦਾ ਹੈਂ? ਤੂੰ ਕੀ ਸੋਚਦਾ ਹੈਂ ਕਿ ਦਾਊਦ ਨੇ ਇਨ੍ਹਾਂ ਆਦਮੀਆਂ ਨੂੰ ਤੇਰੇ ਪਿਤਾ ਦੀ ਮੌਤ ਤੇ ਅਫਸੋਸ ਕਰਨ ਲਈ ਜਾਂ ਤੇਰੇ ਮੁਰਦਾ ਪਿਤਾ ਦਾ ਆਦਰ ਕਰਨ ਲਈ ਭੇਜਿਆ ਹੈ? ਨਹੀਂ ਪਰ ਉਸਨੇ ਇਨ੍ਹਾਂ ਲੋਕਾਂ ਨੂੰ ਤੈਨੂੰ ਤਬਾਹ ਕਰਨ ਦੇ ਮਕਸਦ ਨਾਲ, ਤੇਰੀ ਧਰਤੀ ਦੀ ਜਸੂਸੀ ਕਰਨ ਲਈ ਭੇਜਿਆ ਹੈ!"4 ਤਾਂ ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਪਕੜ ਲਿਆ ਅਤੇ ਉਨ੍ਹਾਂ ਨੂੰ ਕੈਦ ਕਰ ਕੇ ਉਨ੍ਹਾਂ ਦੀਆਂ ਦਾੜੀਆਂ ਮੁਨਵਾ ਦਿੱਤੀਆਂ ਇਹੀ ਨਹੀਂ ਸਗੋਂ ਉਨ੍ਹਾਂ ਦੀਆਂ ਪੋਸ਼ਾਕਾਂ ਨੂੰ ਵੀ ਫ਼ਾੜ ਕੇ ਉਨ੍ਹਾਂ ਨੂੰ ਧੜੋਁ ਨੰਗਾ ਕਰ ਸੁਟਿਆ। ਇਉਂ ਉਨ੍ਹ੍ਹਾਂ ਨੂੰ ਜ਼ਲੀਲ ਕਰਕੇ ਵਾਪਿਸ ਭੇਜਿਆ।5 ਦਾਊਦ ਦੇ ਆਦਮੀਆਂ ਨੇ ਘਰ ਪਹੁੰਚਣ 'ਚ ਬੜੀ ਸ਼ਰਮ ਮਹਿਸੂਸ ਕੀਤੀ। ਕੁਝ ਲੋਕਾਂ ਨੇ ਦਾਊਦ ਕੋਲ ਜਾ ਕੇ ਉਨ੍ਹਾਂ ਦੀ ਇਹ ਸਾਰੀ ਵਾਰਦਾਤ ਉਸ ਨੂੰ ਸੁਣਾਈ। ਤਾਂ ਦਾਊਦ ਪਾਤਸ਼ਾਹ ਨੇ ਆਪਣੇ ਆਦਮੀਆਂ ਨੂੰ ਇਹ ਸੁਨਿਆ ਭੇਜਿਆ, "ਜਦ ਤੀਕ ਤੁਹਾਡੀ ਦਾੜੀ ਮੁੜ ਵਧ ਨਾ ਜਾਵੇ, ਉਨੀਁ ਦੇਰ ਤੁਸੀਂ ਯਰੀਹੋ ਸ਼ਹਿਰ ਵਿੱਚ ਟਿਕੇ ਰਹੋ। ਤੇ ਜਦੋਂ ਦਾੜੀ ਵਧ ਜਾਵੇ ਤੁਸੀਂ ਆਪਣੇ ਘਰੀਁ ਮੁੜ ਆਉਣਾ।"
6 ਅੰਮੋਨੀਆਂ ਨੇ ਵੇਖਿਆ ਕਿ ਉਨ੍ਹਾਂ ਨੇ ਦਾਊਦ ਦੀ ਨਜ਼ਰ ਵਿੱਚ ਆਪਣੇ-ਆਪ ਨੂੰ ਦੁਸ਼ਮਣ ਬਣਾ ਲਿਆ ਸੀ ਤੇ ਉਸ ਦੀ ਨਫ਼ਰਤ ਦੇ ਪਾਤਰ ਬਣ ਗਏ ਸਨ। ਤਾਂ ਹਾਨੂਨ ਅਤੇ ਅੰਮੋਨੀਆਂ ਨੇ7 ਇਉਂ ਉਨ੍ਹਾਂ ਨੇ8 ਦਾਊਦ ਨੂੰ ਪਤਾ ਲੱਗਾ ਕਿ ਅੰਮੋਨੀ ਲੋਕ ਜੰਗ ਲੜਨ ਲਈ ਇਕੱਠੇ ਹੋ ਰਹੇ ਹਨ ਤਾਂ ਉਸਨੇ ਯੋਆਬ ਨੂੰ ਅਤੇ ਆਪਣੀ ਸਾਰੀ ਇਸਰਾਏਲੀ ਫ਼ੌਜ ਨੂੰ ਅੰਮੋਨੀਆਂ ਦੇ ਵਿਰੁੱਧ ਲੜਾਈ ਕਰਨ ਨੂੰ ਭੇਜਿਆ।9 ਅੰਮੋਨੀ ਬਾਹਰ ਨਿਕਲੇ ਅਤੇ ਲੜਾਈ ਲਈ ਪੂਰੇ ਤਤਪਰ ਸਨ। ਉਹ ਨਗਰ ਦੇ ਫਾਟਕ ਕੋਲ ਪਹੁੰਚ ਚੁੱਕੇ ਸਨ ਅਤੇ ਜਿਹੜੇ ਪਾਤਸ਼ਾਹ ਉਸਦੀ ਮਦਦ ਲਈ ਨਾਲ ਆਏ ਸਨ ਉਹ ਸ਼ਹਿਰੋ ਦੂਰ ਪੈਲੀਆਂ ਵਿੱਚ ਟਿਕੇ ਰਹੇ।10 ਯੋਆਬ ਨੇ ਵੇਖਿਆ ਕਿ ਲੜਾਈ ਦਾ ਪਿੜ ਉਸਦੇ ਵਿਰੁੱਧ ਦੋ ਦਲਾਂ ਵਿੱਚ ਬਣਿਆ ਹੋਇਆ ਤਤਪਰ ਹੈ। ਇੱਕ ਦਲ ਉਸਦੇ ਅੱਗੇ ਅਤੇ ਦੂਜਾ ਉਸਦੇ ਪਿੱਛੇ ਵੱਲ ਸੀ। ਤਾਂ ਯੋਆਬ ਨੇ ਇਸਰਾਏਲ ਦੇ ਖਾਸ ਸੂਰਮਿਆਂ ਨੂੰ ਚੁਣਿਆ ਅਤੇ ਉਨ੍ਹਾਂ ਨੂੰ ਉਸਨੇ ਅਰਾਮ ਦੀ ਫ਼ੌਜ ਦੇ ਵਿਰੁੱਧ ਲੜਨ ਲਈ ਭੇਜਿਆ।11 ਯੋਆਬ ਨੇ ਬਾਕੀ ਦੀ ਇਸਰਾਏਲੀ ਫ਼ੌਜ ਨੂੰ ਆਪਣੇ ਭਰਾ ਅਬਸ਼ਈ ਦੀ ਕਮਾਨ ਹੇਠਾਂ ਕਰ ਦਿੱਤਾ। ਸੈਨਾ ਦੇ ਸਿਪਾਹੀ ਅੰਮੋਨੀਆਂ ਦੀ ਸੈਨਾ ਦੇ ਖਿਲਾਫ਼ ਲੜਨ ਲਈ ਬਾਹਰ ਨਿਕਲ ਪਏ।12 ਯੋਆਬ ਨੇ ਅਬਸ਼ਈ ਨੂੰ ਕਿਹਾ, "ਜੇਕਰ ਅਰਾਮ ਦੀ ਸੈਨਾ ਮੇਰੇ ਉੱਤੇ ਹਾਵੀ ਹੋ ਜਾਵੇ ਤਾਂ ਤੂੰ ਮੇਰੀ ਮਦਦ ਕਰੀਂ ਤੇ ਜੇਕਰ ਅਰਾਮੀ ਸੈਨਾ ਤੇਰੇ ਉੱਪਰ ਹਾਵੀ ਹੋ ਗਈ ਤਾਂ ਮੈਂ ਤੇਰੀ ਸਹਾਇਤਾ ਜ਼ਰੂਰ ਕਰਾਂਗਾ।13 ਆਪਾਂ ਤਕੜੇ ਬਣੀੇ ਅਤੇ ਉਨ੍ਹਾਂ ਦਾ ਬਹਾਦੁਰੀ ਨਾਲ ਸਾਮ੍ਹਣਾ ਕਰੀਏ ਜਦੋਂ ਅਸੀਂ ਆਪਣੇ ਲੋਕਾਂ ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਲਈ ਲੜ ਰਹੀੇ ਹੋਈੇ! ਯਹੋਵਾਹ ਓਹੀ ਕਰੇ ਜੋ ਉਹ ਸੋਚੇ ਕਿ ਸਹੀ ਹੈ!"14 ਯੋਆਬ ਅਤੇ ਉਸਦੇ ਨਾਲ ਜਿਹੜੀ ਫ਼ੌਜ ਸੀ ਅਰਾਮੀ ਸੈਨਾ ਉੱਪਰ ਹਮਲਾ ਕੀਤਾ ਤਾਂ ਅਰਾਮੀ ਸੈਨਾ ਯੋਆਬ ਅਤੇ ਉਸਦੀ ਫ਼ੌਜ ਅੱਗੋਂ ਭੱਜ ਗਈ।15 ਜਦੋਂ ਅੰਮੋਨੀ ਸੈਨਾ ਨੇ ਇਹ ਵੇਖਿਆ ਕਿ ਅਰਾਮ ਦੀ ਸੈਨਾ ਨੱਸ ਗਈ ਹੈ ਤਾਂ ਉਹ ਵੀ ਭੱਜ ਗਏ। ਤਾਂ ਅੰਮੋਨੀ ਫ਼ੌਜ ਅਬਸ਼ਈ ਦੇ ਅੱਗੋਂ ਭੱਜ ਖੜੋਤੇ ਅਤੇ ਉਹ ਭੱਜ ਕੇ ਆਪਣੇ ਸ਼ਹਿਰ ਜਾ ਵੜੇ ਅਤੇ ਯੋਆਬ ਫ਼ਿਰ ਵਾਪਿਸ ਯਰੂਸ਼ਲਮ ਨੂੰ ਆ ਗਿਆ।16 ਜਦੋਂ ਅਰਾਮੀ ਆਗੂਆਂ ਨੂੰ ਪਤਾ ਲੱਗਾ ਕਿ ਇਸਰਾਏਲੀਆਂ ਨੇ ਉਨ੍ਹਾਂ ਨੂੰ ਹਰਾ ਦਿੱਤਾ, ਉਨ੍ਹਾਂ ਨੇ ਫ਼ਰਾਤ ਨਦੀ ਦੇ ਪੂਰਬੀ ਹਿੱਸੇ ਵਿੱਚ ਰਹਿੰਦੇ ਅਰਾਮੀ ਲੋਕਾਂ ਕੋਲ, ਉਨ੍ਹਾਂ ਦੀ ਮਦਦ ਲੈਣ ਲਈ ਹਲਕਾਰੇ ਘਲ੍ਲੇ। ਹਦਰਅਜ਼ਰ ਦੀ ਫੌਜ ਦਾ ਆਗੂ ਸੋਫਕ, ਬਾਕੀ ਅਰਾਮੀ ਫ਼ੌਜ ਦਾ ਵੀ ਆਗੂ ਸੀ।17 ਦਾਊਦ ਨੂੰ ਜਦੋਂ ਪਤਾ ਲਗਿਆ ਕਿ ਅਰ੍ਰਾਮ ਦੇ ਲੋਕ ਲੜਾਈ ਲਈ ਇਕੱਠੇ ਹੋ ਰਹੇ ਹਨ ਤਾਂ ਉਸਨੇ ਵੀ ਸਾਰੇ ਇਸਰਾਏਲੀਆਂ ਨੂੰ ਇਕਠਿਆਂ ਕੀਤਾ। ਦਾਊਦ ਨੇ ਆਪਣੀ ਸਾਰੀ ਫ਼ੌਜ ਦੀ ਅਗਵਾਈ ਕਰਕੇ ਯਰਦਨ ਦਰਿਆ ਨੂੰ ਪਾਰ ਕੀਤਾ ਅਤੇ ਅਰਾਮੀ ਫ਼ੌਜ ਦੇ ਆਮ੍ਹਣੋ-ਸਾਮ੍ਹਣੇ ਆ ਗਿਆ। ਦਾਊਦ ਨੇ ਆਪਣੀ ਸੈਨਾ ਨੂੰ ਤਿਆਰ ਕਰਕੇ ਅਰਾਮੀਆਂ ਉੱਪਰ ਹਮਲਾ ਕਰ ਦਿੱਤਾ।18 ਤਦ ਅਰਾਮੀ ਇਸਰਾਏਲੀਆਂ ਅੱਗੋਂ ਭੱਜ ਗਏ। ਦਾਊਦ ਅਤੇ ਉਸਦੀ ਸੈਨਾ ਨੇ19 ਜਦੋਂ ਹਦਰਅਜ਼ਰ ਦੇ ਸੈਨਾਪਤੀਆਂ ਨੇ ਵੇਖਿਆ ਕਿ ਇਸਰਾਏਲ ਨੇ ਉਨ੍ਹਾਂ ਨੂੰ ਹਾਰ ਦਿੱਤੀ ਹੈ ਤਾਂ ਉਨ੍ਹਾਂ ਨੇ ਦਾਊਦ ਨਾਲ ਸੁਲਾਹ ਕਰ ਲਈ ਅਤੇ ਉਹ ਦਾਊਦ ਦੇ ਦਾਸ ਬਣ ਗਏ। ਇਉਂ ਅਰਾਮੀਆਂ ਨੇ ਮੁੜ ਅੰਮੋਨੀਆਂ ਨੂੰ ਮਦਦ ਕਰਨ ਤੋਂ ਇਨਕਾਰ ਕਰ ਦਿੱਤਾ।