the Fourth Week of Advent
Click here to learn more!
Read the Bible
ਬਾਇਬਲ
੧ ਤਵਾਰੀਖ਼ 4
1 ਯਹੂਦਾਹ ਦੇ ਪੁੱਤਰਾਂ ਦੀ ਪੱਤ੍ਰੀ ਇਵੇਂ ਹੈ: ਪਰਸ, ਹਸਰੋਨ, ਕਰਮੀ, ਹੂਰ ਅਤੇ ਸ਼ੋਬਾਲ।2 ਸ਼ੋਬਾਲ ਦਾ ਪੁੱਤਰ ਹੋਇਆ ਰਆਯਾਹ ਅਤੇ ਰਆਯਾਹ ਯਹਬ ਦਾ ਪਿਤਾ ਸੀ ਅਤੇ ਯਹਬ ਅਹੂਮਈ ਅਤੇ ਲਹਦ ਦਾ ਪਿਤਾ।3 ਟਾਮ ਦੇ ਪੁੱਤਰ ਸਨ ਯਿਜ਼ਰੇਲ, ਯਿਸ਼ਮਾ ਅਤੇ ਯਿਦਬਾਸ਼। ਉਨ੍ਹਾਂ ਦੀ ਇੱਕ ਭੈਣ ਸੀ, ਜਿਸਦਾ ਨਾਉਂ ਸੀ ਹਸ੍ਸਲਲਪੋਨੀ।4 ਫਨੂੇਲ ਗਦੋਰ ਦਾ ਪਿਤਾ ਸੀ ਅਤੇ ੇਜ਼ਰ ਹੂਸ਼ਾਹ ਦਾ ਪਿਤਾ ਸੀ।ਇਹ ਹੂਰ ਦੇ ਪੁੱਤਰ ਸਨ। ਅਤੇ ਹੂਰ ਅਫ਼ਰਾਬਾਹ ਦਾ ਪਲੇਠਾ ਪੁੱਤਰ ਸੀ ਅਤੇ ਅਫ਼ਰਾਬਾਹ ਬੈਤਲਹਮ ਦਾ ਸਂਸਬਾਪਕ ਸੀ।5 ਤਕੋਆ ਦਾ ਪਿਤਾ ਅਸ਼ਹੂਰ ਸੀ। ਉਸ ਦੀਆਂ2 ਬੀਵੀਆਂ ਸਨ। ਅਸ਼ਹੂਰ ਦੀਆਂ ਬੀਵੀਆਂ ਦੇ ਨਾਂ ਸੀ ਹਲਾਹ ਅਤੇ ਨਅਰਾਹ।6 ਨਅਰਾਹ ਦੇ ਘਰ ਅਹੁਜ਼ਾਮ੍ਮ, ਹੇਫ਼ਰ, ਤੇਮਨੀ ਅਤੇ ਹਾਅਹਸ਼ਤਾਰੀ ਜੰਮੇ ਜੋ ਨਅਰਾਹ ਤੇ ਅਸ਼ਹੂਰ ਦੇ ਘਰ ਪੈਦਾ ਹੋਏ।7 ਹਲਾਹ ਦੇ ਪੁੱਤਰਾਂ ਦਾ ਨਾਂ ਸੀ: ਸਰਬ, ਯਿਸਹਰ, ਅਬਨਾਨ ਅਤੇ ਕੋਸ।8 ਕੋਸ ਤੋਂ ਆਨੂਬ, ਸੋਬੇਬਾਹ ਪੈਦਾ ਹੋਏ। ਕੋਸ ਅਹਰਹੇਲ ਦੇ ਪਰਿਵਾਰ-ਸਮੂਹਾਂ ਦਾ ਵੀ ਪਿਤਾ ਸੀ। ਅਹਰਹੇਲ ਦਾ ਪਿਤਾ ਹਾਰੁਮ ਸੀ।9 ਯਅਬੇਸ ਆਪਣੇ ਭਰਾ ਨਾਲੋਂ ਵਧ ਸਤਿਕਾਰਿਆ ਜਾਂਦਾ ਸੀ। ਉਸਦੀ ਮਾਂ ਨੇ ਆਖਿਆ, “ਉਸਦਾ ਨਾਂ ਯਅਬੇਸ ਰੱਖਿਆ ਗਿਆ ਸੀ ਕਿਉਂ ਕਿ ਉਸਦੇ ਜਨਮ ਦੌਰਾਨ ਮੈਂ ਬਹੁਤ ਦਰਦ ਸਹਾਰਿਆ ਸੀ।"10 ਯਅਬੇਸ ਨੇ ਇਸਰਾਏਲ ਦੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਅਤੇ ਕਿਹਾ, “ਕਾਸ਼ ਕਿ ਤੂੰ ਮੈਨੂੰ ਸੱਚਮੁੱਚ ਵਰਦਾਨ ਦਿੰਦਾ ਅਤੇ ਮੇਰੀਆਂ ਹੱਦਾਂ ਨੂੰ ਵਧਾਉਂਦਾ। ਤੂੰ ਮੇਰੇ ਅੰਗ-ਸੰਗ ਰਹਿੰਦਾ ਅਤੇ ਮੈਨੂੰ ਬੁਰਿਆਈ ਤੋਂ ਬਚਾਉਂਦਾ ਤਾਂ ਜੋ ਮੈਨੂੰ ਕੋਈ ਦੁੱਖ ਨਾ ਦੇਵੇ।" ਅਤੇ ਪਰਮੇਸ਼ੁਰ ਨੇ ਉਸ ਦੀਆਂ ਬੇਨਤੀਆਂ ਪੂਰੀਆਂ ਕੀਤੀਆਂ।
11 ਕਲੂਬ ਸ਼ੂਹਾਹ ਦਾ ਭਰਾ ਸੀ, ਅਤੇ ਕਲੂਬ ਮਹੀਰ ਦਾ ਪਿਤਾ ਸੀ। ਮਹੀਰ ਅਸ਼ਤੋਂਨ ਦਾ ਪਿਤਾ ਸੀ।12 ਅਸ਼ਤੋਂਨ ਬੈਤਰਾਫ਼ਾ ਦਾ ਪਾਸੇਅਹ, ਅਤੇ ਤਹਿਂਨਾਹ ਦਾ ਪਿਉ ਸੀ। ਤਹਿਂਨਾਹ, ਈਰ-ਨਾਹਾਸ਼ ਦਾ ਪਿਤਾ ਸੀ ਅਤੇ ੇਹ ਰੇਕਾਹ ਦੇ ਮਨੁੱਖ ਸਨ।13 ਕਨਜ਼ ਦੇ ਪੁੱਤਰਾਂ ਦਾ ਨਾਂ ਸੀ ਆਬਨੀੇਲ ਅਤੇ ਸਰਾਯਾਹ। ਆਬਨੀੇਲ ਦੇ ਪੁੱਤਰ ਸਨ ਹਬਬ ਅਤੇ ਮਓਨੋਬਈ।14 ਮਓਨੋਬਈ ਆਫ਼ਰਾਹ ਦਾ ਪਿਤਾ ਸੀ।ਸਰਾਯਾਹ ਯੋਆਬ ਦਾ ਪਿਤਾ ਸੀ। ਯੋਆਬ ਗਏ-ਹਰਾਸ਼ੀਮ ਨਗਰ ਦਾ ਸਂਸਬਾਪਕ ਸੀ। ਉਸ ਸਬਾਨ ਦਾ ਇਹ ਨਾਂ ਇਸ ਲਈ ਸੀ, ਕਿਉਂ ਕਿ ਉਹ ਲੋਕ ਮਾਹਿਰ ਕਾਰੀਗਰ ਸਨ।15 ਕਾਲੇਬ ਯਫ਼ੁੰਨਹ ਦਾ ਪੁੱਤਰ ਸੀ ਅਤੇ ਕਾਲੇਬ ਦੇ ਪੁੱਤਰ ਸਨ: ਈਰੂ, ੇਲਾਹ ਅਤੇ ਨਅਮ। ੇਲਾਹ ਦਾ ਪੁੱਤਰ ਕਨਜ਼ ਸੀ।16 ਜ਼ੀਫ, ਜ਼ੀਫਾਹ, ਤੀਰਯਾ ਤੇ ਅਸਰੇਲ ਯਹਲ੍ਲਲੇਲ ਦੇ ਪੁੱਤਰ ਸਨ।17 ਅਜ਼ਰਾਹ ਦੇ ਪੁੱਤਰ ਸਨ: ਯਬਰ, ਮਰਦ, ੇਫਰ ਅਤੇ ਯਾਲੋਨ। ਮਰਦ ਮਿਰਯਮ, ਸ਼ਂਮਈ ਅਤੇ ਯਿਸ਼ਬਹ ਦਾ ਪਿਤਾ ਸੀ। ਯਿਸ਼ਬਹ ਅਸ਼ਤਮੋਆ ਦਾ ਪਿਤਾ ਸੀ। ਮਰਦ ਦੀ ਪਤਨੀ ਮਿਸਰ ਤੋਂ ਸੀ। ਉਸਨੇ ਯਰਦ, ਹਬਰ, ਅਤੇ ਜ਼ਨੋਅਹ ਨੂੰ ਜਨਮ ਦਿੱਤਾ। ਗਦੋਰ ਦਾ ਪਿਤਾ ਯਰਦ ਸੀ। ਅਤੇ ਹਬਰ ਸੋਕੋ ਦਾ ਪਿਤਾ ਸੀ। ਅਤੇ ਯਕੂਬੀੇਲ ਜ਼ਨੋਅਹ ਦਾ ਪਿਤਾ ਸੀ। ਇਹ ਸਭ ਬਿਬਯਾਹ ਦੇ ਪੁੱਤਰ ਸਨ ਜੋ ਕਿ ਫ਼ਿਰਊਨ ਦੀ ਧੀ ਸੀ ਜਿਸ ਨੂੰ ਮਰਦ ਨੇ ਵਿਆਹ ਲਿਆ ਸੀ ਜੋ ਕਿ ਮਿਸਰੀ ਸੀ।18 19 ਨਹਮ ਦੀ ਭੈਣ ਮਰਦ ਦੀ ਪਤਨੀ ਸੀ ਅਤੇ ਉਹ ਯਹੂਦਾਹ ਤੋਂ ਸੀ। ਮਰਦ ਦੀ ਪਤਨੀ ਦੇ ਪੁੱਤਰ ਕਈਲਾਹ ਅਤੇ ਅਸ਼ਤਮੋਆ ਦੇ ਪਿਤਾ ਸਨ। ਕਈਲਾਹ ਗਮੀਁ ਚੋ ਸੀ ਅਤੇ ਅਸ਼ਤਮੋਆ ਮਅਕਾਬੀ ਚੋ ਸੀ।20 ਅਮਨੋਨ, ਰਿਂਨਾਹ, ਬਨ-ਹਾਨਾਨ ਅਤੇ ਤੀਲੋਨ ਸ਼ੀਮੋਨ ਦੇ ਪੁੱਤਰ ਸਨ।ਅਤੇ ਯਿਸ਼ਈ ਦੇ ਪੁੱਤਰ ਜ਼ੋਹੇਬ ਅਤੇ ਬਨ-ਜ਼ੋਹੇਬ ਸਨ।21 ਸ਼ੇਲਾਹ ਯਹੂਦਾਹ ਦਾ ਪੁੱਤਰ ਸੀ ਅਤੇ ਸ਼ੇਲਾਹ ਕੋਲ ੇਰ, ਲਅਦਾਹ, ਯੋਕੀਮ, ਕੋਜ਼ੇਬਾ ਦੇ ਆਦਮੀ, ਯੋਆਸ਼ ਅਤੇ ਸਾਰਾਫ਼ ਸਨ। ੇਰ ਲੇਕਾਹ ਦਾ ਪਿਤਾ ਸੀ। ਲਅਦਾਰ ਮਾਰੇਸ਼ਾਹ ਦਾ ਅਤੇ ਬੈਤ-ਅਸ਼ਬੇਆ ਵਿਖੇ ਲਿਨਨ ਦੇ ਕਾਮਿਆਂ ਦੇ ਪਰਿਵਾਰ-ਸਮੂਹਾਂ ਦਾ ਪਿਤਾ ਸੀ। ਯੋਆਸ਼ ਅਤੇ ਸਾਰਾਫ ਨੇ ਮੋਆਬੀ ਔਰਤਾਂ ਨਾਲ ਵਿਆਹ ਕਰਵਾਏ। ਅਤੇ ਫ਼ਿਰ ਬੈਤਲਹਮ ਨੂੰ ਵਾਪਿਸ ਪਰਤ ਗਏ। ਇਸ ਘਰਾਣੇ ਬਾਰੇ ਲਿਖਤਾਂ ਬਹੁਤ ਪੁਰਾਣੀਆਂ ਹਨ।22 23 ਸ਼ੇਲਾਹ ਦੇ ਪੁੱਤਰ ਘੁਮਿਆਰ ਸਨ। ਉਹ ਨਟਾਈਮ ਅਤੇ ਗਦੇਰਾਹ ਦੇ ਵਸਨੀਕ ਸਨ। ਇਹ ਉਨ੍ਹਾਂ ਸ਼ਹਿਰਾਂ ਵਿੱਚ ਰਹਿ ਕੇ ਪਾਤਸ਼ਾਹ ਲਈ ਕੰਮ ਕਰਦੇ ਸਨ।
24 ਸ਼ਿਮਓਨ ਦੇ ਪੁੱਤਰ: ਨਮੂੇਲ, ਯਾਮੀਨ, ਯਰੀਬ, ਜ਼ਰਹ ਅਤੇ ਸ਼ਾਊਲ ਸਨ।25 ਸ਼ਾਊਲ ਦਾ ਪੁੱਤਰ ਸੀ ਸ਼ਲ੍ਲੁਮ ਅਤੇ ਉਸਦਾ ਮਿਬਸਾਮ ਤੇ ਮਿਬਸਾਮ ਦਾ ਪੁੱਤਰ ਮਿਸ਼ਮਾ।26 ਮਿਸ਼ਮਾ ਦਾ ਪੁੱਤਰ ਹਂਮੂੇਲ ਅਤੇ ਉਸਦਾ ਪੁੱਤਰ ਜ਼ਕ੍ਕੂਰ ਤੇ ਜ਼ਕ੍ਕੂਰ ਦਾ ਪੁੱਤਰ ਸੀ ਸ਼ਿਮਈ।27 ਸ਼ਿਮਈ ਦੇ16 ਪੁੱਤਰ ਅਤੇ6 ਧੀਆਂ ਸਨ ਪਰ ਸ਼ਿਮਈ ਦੇ ਭਰਾਵਾਂ ਦੇ ਘਰ ਬਹੁਤੇ ਬੱਚੇ ਨਹੀਂ ਸਨ ਤੇ ਨਾ ਹੀ ਉਨ੍ਹਾਂ ਦੇ ਘਰਾਣੇ ਬਹੁਤ ਵੱਡੇ ਸੀ। ਉਨ੍ਹਾਂ ਦੀਆਂ ਕੁਲਾਂ ਯਹੂਦਾਹ ਦੇ ਬਾਕੀ ਪਰਿਵਾਰ-ਸਮੂਹਾਂ ਵਾਂਗ ਬਹੁਤੀਆਂ ਵੱਡੀਆਂ ਨਹੀਂ ਸਨ।28 ਸ਼ਿਮਈ ਦੇ ਉੱਤਰਾਧਿਕਾਰੀ ਬੇਰਸ਼ਬਾ, ਮੋਲਾਦਾਹ, ਹਸਰ-ਸ਼ੂਆਲ29 ਬਿਲਹਾਹ ਵਿੱਚ, ਅਸਮ, ਤੋਂਲਾਦ,30 ਬਬੂੇਲ, ਹਾਰਮਾਹ, ਸਿਕਲਗ,31 ਬੈਤ-ਮਰਕਾਬੋਬ ਵਿੱਚ, ਹਸਰ ਸੂਸੀਮ, ਬੈਤ-ਬਿਰਈ ਅਤੇ ਸ਼ਅਰਇਮ ਵਿੱਚ ਵਸਦੇ ਸਨ। ਇਹ ਉਨ੍ਹਾਂ ਸ਼ਹਿਰਾਂ ਵਿੱਚ ਦਾਊਦ ਪਾਤਸ਼ਹ ਤੀਕ ਰਹੇ।32 ਇਨ੍ਹਾਂ ਸ਼ਹਿਰਾਂ ਦੇ ਨੇੜੇ ਦੇ ਪੰਜ ਪਿਂਡ ਸਨ: ੇਟਾਮ, ਆਯਿਨ, ਰਿਂਮੋਨ, ਤੋਂਕਨ ਅਤੇ ਆਸ਼ਾਨ।33 ਇਸ ਦੇ ਇਲਾਵਾ ਇਨ੍ਹਾਂ ਸਹਿਰਾਂ ਦੇ ਆਲੇ-ਦੁਆਲੇ ਦੇ ਸਾਰੇ ਪਿਂਡ ਬਅਲ ਤੀਕ ਦੇ ਜਿਹੜੇ ਸਨ, ਉਨ੍ਹਾਂ ਵਿੱਚ ਇਹ ਵਸਦੇ ਸਨ। ਇਨ੍ਹਾਂ ਨੇ ਆਪਣੇ ਘਰਾਣਿਆਂ ਦੇ ਇਤਹਾਸ ਨੂੰ ਵੀ ਲਿਖਿਆ।34 ਉਨ੍ਹਾਂ ਦੇ ਪਰਿਵਾਰ-ਸਮੂਹਾਂ ਦੇ ਆਗੂਆਂ ਦੀ ਸੂਚੀ, ਇਉਂ ਸੀ: ਮਸ਼ੋਬਾਬ, ਯਮਲੇਕ, ਅਮਸਯਾਹ ਦਾ ਪੁੱਤਰ ਯੋਸ਼ਾਹ, ਯੋੇਲ ਅਤੇ ਯੋਸ਼ਿਬਯਾਹ ਦਾ ਪੁੱਤਰ ਯੇਹੂ, ਸ਼ਿਰਾਹ ਦਾ ਪੁੱਤਰ ਯੋਸ਼ਿਬਯਾਹ, ਅਸੀਂੇਲ ਦਾ ਪੁੱਤਰ ਸ਼ਿਰਾਹ, ਅਲਯੋਇਨਈ, ਯਅਕੇਬਾਹ, ਯਸੋਹਾਯਾਹ, ਅਸਾਯਾਹ, ਅਦੀੇਲ, ਯਿਸੀਮਿੇਲ, ਬਨਾਯਾਹ, ਅਤੇ ਸ਼ਿਫ਼ਈ ਦਾ ਪੁੱਤਰ ਜ਼ੀਜ਼ਾ। ਸ਼ਿਫ਼ਈ ਅੱਲੋਨ ਦਾ ਪੁੱਤਰ ਸੀ ਅਤੇ ਅੱਲੋਨ ਯਦਾਯਾਹ ਦਾ ਪੁੱਤਰ ਸੀ। ਯਦਾਯਾਹ ਸ਼ਿਮਰੀ ਦਾ ਪੁੱਤਰ ਸੀ ਅਤੇ ਸ਼ਿਮਰੀ ਸ਼ਮਅਯਾਹ ਦਾ ਪੁੱਤਰ ਸੀ।ਇਨ੍ਹਾਂ ਆਦਮੀਆਂ ਦੇ ਸਾਰੇ ਘਰਾਣੇ ਬਹੁਤ ਵੱਡੇ ਬਣ ਗਏ।35 36 37 38 39 ਇਹ ਲੋਕ ਗਦੋਰ ਦੇ ਬਾਹਰੀ ਖੇਤਰ ਤੋਂ ਵਾਦੀ ਦੇ ਪੂਰਬੀ ਪਾਸੇ ਵੱਲ ਆਪਣੀਆਂ ਭੇਡਾਂ ਅਤੇ ਪਸ਼ੂਆਂ ਲਈ ਚਾਰਾਂਦਾ ਦੀ ਤਲਾਸ਼ ਵਿੱਚ ਗਏ।40 ਉੱਥੇ ਇਨ੍ਹਾਂ ਨੂੰ ਭਰਪੂਰ ਹਰੇ ਮੈਦਾਨ ਮਿਲੇ ਅਤੇ ਖੂਬ ਚਰਾਂਦਾ ਵੀ। ਇਥੋਂ ਦਾ ਇਲਾਕਾ-ਧਰਤੀ ਬੜੀ ਹੀ ਸ਼ਾਂਤਮਈ ਤੇ ਅਮਨ ਵਾਲੀ ਸੀ। ਹਾਮ ਦੇ ਉੱਤਰਾਧਿਕਾਰੀ ਮੁਢ੍ਢੋਁ ਹੀ ਇੱਥੇ ਵਸਦੇ ਸਨ।41 ਇਹ ਉਦੋਂ ਵਾਪਰਿਆ ਜਦੋਂ ਹਿਜ਼ਕੀਯਾਹ ਯਹੂਦਾਹ ਦਾ ਪਾਤਸ਼ਾਹ ਸੀ। ਉਸ ਸਮੇਂ ਉਹ ਗਦੋਰ ਨੂੰ ਆਏ ਅਤੇ ਹਾਮੀਆਂ ਦੇ ਵਿਰੁੱਧ ਲੜੇ। ਉਨ੍ਹਾਂ ਨੇ ਹਾਮੀਆਂ ਦੇ ਤੰਬੂਆਂ ਨੂੰ ਤਬਾਹ ਕਰ ਦਿੱਤਾ ਅਤੇ ਉਥੋਂ ਦੇ ਮਊਨੀਮੀਆਂ ਦੇ ਵਿਰੁੱਧ ਲੜੇ ਅਤੇ ਉਨ੍ਹਾਂ ਸਾਰਿਆਂ ਨੂੰ ਤਬਾਹ ਕਰ ਦਿੱਤਾ। ਅੱਜ ਤਾਈਂ, ਓਥੇ ਕੋਈ ਮਊਨੀਮ ਨਹੀਂ ਵਸਦਾ। ਇਸ ਲਈ ਇਨ੍ਹਾਂ ਲੋਕਾਂ ਨੇ ਉੱਥੇ ਰਹਿਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉੱਥੇ ਉਨ੍ਹਾਂ ਦੀਆਂ ਭੇਡਾਂ ਲਈ ਚਰਾਂਦਾਂ ਸਨ।42 ਸ਼ਿਮਾਓਨ ਦੇ ਪਰਿਵਾਰ-ਸਮੂਹ ਵਿੱਚੋਂ43 ਉੱਥੇ ਸਿਰਫ਼ ਬੋੜੇ ਜਿਹੇ ਅਮਾਲੇਕੀ ਲੋਕ ਹੀ ਬਾਕੀ ਰਹੇ ਅਤੇ ਇਨ੍ਹਾਂ ਸ਼ਿਮਾਓਨੀ ਲੋਕਾਂ ਨੇ ਉਨ੍ਹਾਂ ਨੂੰ ਮਾਰ ਸੁਟਿਆ ਅਤੇ ਅੱਜ ਤੀਕ ਉਸ ਸਮੇਂ ਤੋਂ ਲੈਕੇ ਹੁਣ ਤੀਕ ਸ਼ਿਮਾਓਨੀ ਲੋਕ ਸੇਈਰ ਵਿੱਚ ਵਸਦੇ ਹਨ।