the Fourth Week of Advent
free while helping to build churches and support pastors in Uganda.
Click here to learn more!
Read the Bible
ਬਾਇਬਲ
੧ ਕੁਰਿੰਥੀਆਂ 4
1 ਆਦਮੀ ਸਾਨੂੰ ਇਉਂ ਜਾਣੇ ਜਿਉਂ ਮਸੀਹ ਦੇ ਸੇਵਕ ਅਤੇ ਪਰਮੇਸ਼ੁਰ ਦੇ ਭੇਤਾਂ ਦੇ ਮੁਖਤਿਆਰ।
2 ਫੇਰ ਇੱਥੇ ਮੁਖਤਿਆਰਾਂ ਵਿੱਚ ਇਹ ਚਾਹੀਦਾ ਹੈ ਜੋ ਓਹ ਮਾਤਬਰ ਹੋਣ।
3 ਪਰ ਮੇਰੇ ਲੇਖੇ ਇਹ ਅੱਤ ਛੋਟੀ ਗੱਲ ਹੈ ਭਈ ਤੁਹਾਥੋਂ ਅਥਵਾ ਇਨਸਾਨੀ ਅਦਾਲਤ ਤੋਂ ਮੇਰੀ ਜਾਚ ਕੀਤੀ ਜਾਵੇ ਸਗੋਂ ਮੈਂ ਆਪ ਵੀ ਆਪਣੀ ਜਾਚ ਨਹੀਂ ਕਰਦਾ ਹਾਂ।
4 ਭਾਵੇਂ ਮੈਂ ਆਪਣੇ ਆਪ ਵਿੱਚ ਕੋਈ ਦੋਸ਼ ਨਹੀਂ ਵੇਖਦਾ ਤਾਂ ਵੀ ਇਸ ਤੋਂ ਮੈਂ ਨਿਰਦੋਸ਼ ਨਹੀਂ ਠਹਿਰਦਾ ਪਰ ਮੇਰੀ ਜਾਚ ਕਰਨ ਵਾਲਾ ਪ੍ਰਭੁ ਹੈ।
5 ਇਸ ਲਈ ਜਿੰਨਾ ਚਿਰ ਪ੍ਰਭੁ ਨਾ ਆਵੇ ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਬੇੜਾ ਨਾ ਕਰੋ। ਉਹ ਤਾਂ ਅਨ੍ਹੇਰੇ ਦੀਆਂ ਗੁਪਤ ਗੱਲਾਂ ਨੂੰ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪਰਗਟ ਕਰੇਗਾ ਅਤੇ ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।
6 ਹੇ ਭਰਾਵੋ, ਮੈਂ ਏਹ ਗੱਲਾਂ ਤੁਹਾਡੇ ਨਮਿੱਤ ਆਪਣੇ ਅਤੇ ਅਪੁੱਲੋਸ ਦੇ ਉੱਤੇ ਨਮੂਨੇ ਦੇ ਤੌਰ ਤੇ ਲਾਈਆਂ ਭਈ ਤੁਸੀਂ ਸਾਡੇ ਕੋਲੋਂ ਇਹ ਸਿੱਖੋ ਕਿ ਜਿਹੜੀਆਂ ਗੱਲਾਂ ਲਿਖੀਆਂ ਹੋਈਆਂ ਹਨ ਉਨ੍ਹਾਂ ਤੋਂ ਪਰੇ ਨਾ ਵਧੋ ਕਿਤੇ ਇਉਂ ਨਾ ਹੋਵੇ ਜੋ ਤੁਸੀਂ ਇੱਕ ਦਾ ਪੱਖ ਕਰ ਕੇ ਦੂਏ ਦੇ ਵਿਰੁੱਧ ਫੁੱਲ ਜਾਓ।
7 ਕਿਉਂ ਜੋ ਤੈਨੂੰ ਦੂਏ ਤੋਂ ਭਿੰਨ ਕੌਣ ਕਰਦਾ ਹੈ ਅਤੇ ਤੇਰੇ ਕੋਲ ਕੀ ਹੈ ਜੋ ਤੈਂ ਦੂਏ ਤੋਂ ਨਹੀਂ ਲਿਆ ? ਪਰ ਜੇ ਤੈਂ ਲਿਆ ਵੀ ਦੂਏ ਤੋਂ ਤਾਂ ਅਭਮਾਨ ਕਾਹਨੂੰ ਕਰਦਾ ਹੈਂ ਭਈ ਜਾਣੀਦਾ ਲਿਆ ਹੀ ਨਹੀਂ ?
8 ਤੁਸੀਂ ਤਾਂ ਹੁਣੇ ਹੀ ਰੱਜੇ ਹੋਏ ਹੋ ! ਤੁਸੀਂ ਤਾਂ ਹੁਣੇ ਹੀ ਧਨੀ ਹੋ ਗਏ ! ਤੁਸੀਂ ਸਾਥੋਂ ਬਿਨਾ ਰਾਜ ਕਰਨ ਲੱਗ ਪਏ ਅਤੇ ਕਾਸ਼ ਕਿ ਤੁਸੀਂ ਰਾਜ ਕਰਦੇ ਤਾਂ ਜੋ ਅਸੀਂ ਵੀ ਤੁਹਾਡੇ ਨਾਲ ਰਲ ਕੇ ਰਾਜ ਕਰਦੇ !
9 ਮੈਂ ਤਾਂ ਸਮਝਦਾ ਹਾਂ ਭਈ ਪਰਮੇਸ਼ੁਰ ਨੇ ਅਸਾਂ ਰਸੂਲਾਂ ਨੂੰ ਸਭਨਾਂ ਤੋਂ ਛੇਕੜਲੇ ਕਰ ਕੇ ਕਤਲ ਹੋਣ ਵਾਲਿਆਂ ਵਰਗੇ ਪਰਗਟ ਕੀਤਾ ਕਿਉਂ ਜੋ ਅਸੀਂ ਜਗਤ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ।
10 ਅਸੀਂ ਮਸੀਹ ਦੇ ਨਮਿੱਤ ਮੂਰਖ ਹਾਂ ਪਰ ਤੁਸੀਂ ਮਸੀਹ ਵਿੱਚ ਸਿਆਣੇ ਹੋ। ਅਸੀਂ ਨਿਰਬਲ ਹਾਂ ਪਰ ਤੁਸੀਂ ਬਲਵੰਤ ਹੋ। ਤੁਸੀਂ ਪਰਤਾਪ ਵਾਲੇ ਹੋ ਪਰ ਅਸੀਂ ਬੇਪਤ ਹਾਂ।
11 ਇਸ ਘੜੀ ਤੀਕ ਅਸੀਂ ਭੁੱਖੇ, ਤਿਹਾਏ, ਨੰਗੇ ਹਾਂ ਅਤੇ ਮੁੱਕੇ ਖਾਂਦੇ ਅਤੇ ਬੇ ਟਿਕਾਣਾ ਫਿਰਦੇ ਹਾਂ।
12 ਅਤੇ ਆਪਣੇ ਹੱਥਾਂ ਨਾਲ ਕੰਮ ਧੰਧੇ ਕਰ ਕੇ ਮਿਹਨਤ ਕਰਦੇ ਹਾਂ। ਅਸੀਂ ਗਾਲੀਆਂ ਖਾ ਕੇ ਅਸੀਸ ਦਿੰਦੇ ਹਾਂ। ਜਾਂ ਸਾਨੂੰ ਸਤਾਉਂਦੇ ਹਨ ਤਾਂ ਅਸੀਂ ਸਹਿੰਦੇ ਹਾਂ।
13 ਜਾਂ ਸਾਡੀ ਨਿੰਦਿਆ ਕਰਦੇ ਹਨ ਤਾਂ ਅਸੀਂ ਬੇਨਤੀ ਕਰਦੇ ਹਾਂ। ਅਸੀਂ ਹੁਣ ਤੀਕਰ ਜਗਤ ਦੇ ਕੂੜੇ ਵਰਗੇ ਅਤੇ ਸਭਨਾਂ ਵਸਤਾਂ ਦੇ ਝਾੜਨ ਬਣੇ ਹੋਏ ਹਾਂ।
14 ਮੈਂ ਏਹ ਗੱਲਾਂ ਤੁਹਾਨੂੰ ਲੱਜਿਆਵਾਨ ਕਰਨ ਲਈ ਨਹੀਂ ਸਗੋਂ ਆਪਣੇ ਪਿਆਰਿਆਂ ਬਾਲਕਾਂ ਵਾਂਙੁ ਸਮਝਾਉਣ ਲਈ ਲਿਖਦਾ ਹਾਂ।
15 ਭਾਵੇਂ ਹੀ ਮਸੀਹ ਵਿੱਚ ਦਸ ਹਜ਼ਾਰ ਉਸਤਾਦ ਤੁਹਾਡੇ ਹੋਣ ਪਰ ਪਿਉ ਬਹੁਤੇ ਨਹੀਂ ਇਸ ਲਈ ਜੋ ਮਸੀਹ ਯਿਸੂ ਵਿੱਚ ਖੁਸ਼ ਖਬਰੀ ਦੇ ਵਸੀਲੇ ਨਾਲ ਤੁਹਾਡਾ ਪਿਉ ਮੈਂ ਹੀ ਹੋਇਆ।
16 ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀ ਰੀਸ ਕਰੋ।
17 ਇਸ ਕਰਕੇ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਘੱਲਿਆ ਜਿਹੜਾ ਪ੍ਰਭੁ ਵਿੱਚ ਮੇਰਾ ਪਿਆਰਾ ਅਤੇ ਨਿਹਚੇ ਜੋਗ ਪੁੱਤ੍ਰ ਹੈ। ਉਹ ਮੇਰੇ ਵਰਤਾਵੇ ਜੋ ਮਸੀਹ ਵਿੱਚ ਹਨ ਤੁਹਾਨੂੰ ਚੇਤੇ ਕਰਾਵੇਗਾ ਜਿਸ ਤਰਾਂ ਮੈਂ ਸਭਨੀਂ ਥਾਈਂ ਹਰੇਕ ਕਲੀਸਿਯਾ ਵਿੱਚ ਉਪਦੇਸ਼ ਕਰਦਾ ਹਾਂ।
18 ਕਈ ਇਹ ਸਮਝ ਕੇ ਫੁੱਲਦੇ ਹਨ ਭਈ ਜਿਵੇਂ ਮੈਂ ਤੁਹਾਡੇ ਕੋਲ ਨਹੀਂ ਆਵਾਂਗਾ।
19 ਪਰ ਜੇ ਪ੍ਰਭੁ ਚਾਹੇ ਤਾਂ ਮੈਂ ਤੁਹਾਡੇ ਕੋਲ ਛੇਤੀ ਆਵਾਂਗਾ ਅਤੇ ਫੁੱਲਿਆਂ ਹੋਇਆਂ ਦੇ ਬਚਨ ਨੂੰ ਨਹੀਂ ਸਗੋਂ ਓਹਨਾਂ ਦੀ ਸਮਰੱਥਾ ਨੂੰ ਜਾਣ ਲਵਾਂਗਾ।
20 ਪਰਮੇਸ਼ੁਰ ਦਾ ਰਾਜ ਗੱਲਾਂ ਵਿੱਚ ਤਾਂ ਨਹੀਂ ਸਗੋਂ ਸਮਰੱਥਾ ਵਿੱਚ ਹੈ।
21 ਤੁਸੀਂ ਕੀ ਚਾਹੁੰਦੇ ਹੋ ਭਈ ਮੈਂ ਸੋਟਾ ਫੜ ਕੇ ਤੁਹਾਡੇ ਕੋਲ ਆਵਾਂ ਅਥਵਾ ਪ੍ਰੇਮ ਅਤੇ ਨਰਮਾਈ ਦੇ ਆਤਮਾ ਨਾਲ ?