the Fourth Week of Advent
Click here to join the effort!
Read the Bible
ਬਾਇਬਲ
੧ ਕੁਰਿੰਥੀਆਂ 6
1 ਕੀ ਤੁਹਾਡੇ ਵਿੱਚੋਂ ਕਿਸੇ ਦਾ ਇਹ ਹਿਆਉ ਪੈਂਦਾ ਹੈ ਜੋ ਦੂਏ ਨਾਲ ਮੁਕੱਦਮਾ ਰੱਖ ਕੇ ਨਬੇੜੇ ਲਈ ਕੁਧਰਮੀਆਂ ਕੋਲ ਜਾਵੇ ਅਤੇ ਸੰਤਾਂ ਕੋਲ ਨਾ ?
2 ਕੀ ਤੁਸੀਂ ਨਹੀਂ ਜਾਣਦੇ ਭਈ ਸੰਤ ਜਨ ਜਗਤ ਦਾ ਨਿਆਉਂ ਕਰਨਗੇ ? ਅਤੇ ਜੇ ਜਗਤ ਦਾ ਨਿਆਉਂ ਤੁਹਾਥੋਂ ਹੋਣਾ ਹੈ ਤਾਂ ਭਲਾ, ਤੁਸੀਂ ਛੋਟੀਆਂ ਤੋਂ ਛੋਟੀਆਂ ਗੱਲਾਂ ਦਾ ਨਬੇੜਾ ਕਰਨ ਦੇ ਜੋਗ ਨਹੀਂ ਹੋ?
3 ਕੀ ਤੁਸੀਂ ਨਹੀਂ ਜਾਣਦੇ ਜੋ ਅਸੀਂ ਦੂਤਾਂ ਦਾ ਨਿਆਉਂ ਕਰਾਂਗੇ ? ਫੇਰ ਕਿੰਨਾ ਵਧਕੇ ਸੰਸਾਰੀ ਗੱਲਾਂ ਦਾ ?
4 ਉਪਰੰਤ ਜੇ ਤੁਹਾਨੂੰ ਸੰਸਾਰੀ ਗੱਲਾਂ ਦਾ ਨਬੇੜਾ ਕਰਨਾ ਪੈਂਦਾ ਹੈ ਤਾਂ ਜਿਹੜੇ ਕਲੀਸਿਯਾ ਵਿੱਚ ਤੁੱਛ ਗਿਣੇ ਜਾਂਦੇ ਹਨ ਭਲਾ, ਤੁਸੀਂ ਓਹਨਾਂ ਨੂੰ ਠਹਿਰਾਉਂਦੇ ਹੋ ?
5 ਮੈਂ ਤੁਹਾਨੂੰ ਲੱਜਿਆਵਾਨ ਕਰਨ ਲਈ ਇਹ ਆਖਦਾ ਹਾਂ। ਕੀ ਤੁਹਾਡੇ ਵਿੱਚ ਇੱਕ ਵੀ ਐੱਨਾ ਬੁੱਧਵਾਨ ਨਹੀਂ ਜੋ ਆਪਣੇ ਭਰਾਵਾਂ ਦਾ ਮੁਕੱਦਮਾ ਨਬੇੜ ਸੱਕੇ ?
6 ਸਗੋਂ ਭਰਾ ਭਰਾ ਉੱਤੇ ਨਾਲਸ਼ ਕਰਦਾ ਹੈ ਸੋ ਵੀ ਬੇਪਰਤੀਤਿਆਂ ਦੇ ਅੱਗੇ।
7 ਹੁਣ ਤਾਂ ਤੁਹਾਡੇ ਵਿੱਚ ਇੱਕ ਵੱਡਾ ਘਾਟਾ ਹੈ ਕਿ ਤੁਸੀਂ ਇੱਕ ਦੂਏ ਉੱਤੇ ਮੁਕੱਦਮਾ ਬਣਾਉਂਦੇ ਹੋ। ਤੁਸੀਂ ਸਗੋਂ ਕੁਨਿਆਉਂ ਕਿਉਂ ਨਹੀਂ ਸਹਾਰ ਲੈਂਦੇ ? ਤੁਸੀਂ ਸਗੋਂ ਠਗਾਈ ਕਿਉਂ ਨਹੀਂ ਖਾਂਦੇ ?
8 ਪਰ ਤੁਸੀਂ ਆਪੇ ਕੁਨਿਆਉਂ ਅਤੇ ਠੱਗੀ ਕਰਦੇ ਹੋ ਸੋ ਭੀ ਆਪਣੇ ਭਰਾਵਾਂ ਨਾਲ !
9 ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਕਾਰੀ ਨਹੀਂ ਹੋਣਗੇ ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਜ਼ਨਾਹਕਾਰ, ਨਾ ਜਨਾਨੜੇ, ਨਾ ਮੁੰਡੇਬਾਜ,
10 ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਕਾਰੀ ਹੋਣਗੇ।
11 ਅਤੇ ਤੁਹਾਡੇ ਵਿੱਚੋਂ ਕਈਕੁ ਏਹੋ ਜੇਹੇ ਸਨ ਪਰ ਪ੍ਰਭੁ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਰ ਤੁਸੀਂ ਪਵਿੱਤਰ ਕੀਤੇ ਗਏ ਅਰ ਤੁਸੀਂ ਧਰਮੀ ਠਹਿਰਾਏ ਗਏ।
12 ਸਾਰੀਆਂ ਵਸਤਾਂ ਮੇਰੇ ਲਈ ਉਚਿਤ ਹਨ ਪਰੰਤੂ ਸੱਭੇ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਮੇਰੇ ਲਈ ਉਚਿਤ ਹਨ ਪਰ ਮੈਂ ਕਿਸੇ ਵਸਤ ਦੇ ਅਧੀਨ ਨਹੀਂ ਹੋਵਾਂਗਾ।
13 ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨਾਂ ਦੇ ਲਈ ਪਰੰਤੂ ਪਰਮੇਸ਼ੁਰ ਉਹ ਦਾ ਨਾਲੇ ਇਨ੍ਹਾਂ ਦਾ ਨਾਸ ਕਰੇਗਾ ਪਰ ਸਰੀਰ ਹਰਾਮਕਾਰੀ ਦੇ ਲਈ ਨਹੀਂ ਸਗੋਂ ਪ੍ਰਭੁ ਦੇ ਲਈ ਹੈ ਅਤੇ ਪ੍ਰਭੁ ਸਰੀਰ ਦੇ ਲਈ।
14 ਅਤੇ ਪਰਮੇਸ਼ੁਰ ਨੇ ਨਾਲੇ ਪ੍ਰਭੁ ਨੂੰ ਜਿਵਾ ਕੇ ਉਠਾਇਆ, ਨਾਲੇ ਸਾਨੂੰ ਆਪਣੀ ਸਮਰੱਥਾ ਨਾਲ ਜਿਵਾ ਕੇ ਉਠਾਏਗਾ।
15 ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੇ ਸਰੀਰ ਮਸੀਹ ਦੇ ਅੰਗ ਹਨ ? ਸੋ ਕੀ ਮੈਂ ਮਸੀਹ ਦੇ ਅੰਗ ਲੈ ਕੇ ਕੰਜਰੀ ਦੇ ਅੰਗ ਬਣਾਵਾਂ ? ਕਦੇ ਨਹੀਂ !
16 ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜੋ ਕੋਈ ਕੰਜਰੀ ਨਾਲ ਸੰਗ ਕਰਦਾ ਹੈ ਸੋ ਉਹ ਦੇ ਨਾਲ ਇੱਕ ਦੇਹੀ ਹੈ ? ਕਿਉਂ ਜੋ ਉਹ ਆਖਦਾ ਹੈ ਭਈ ਓਹ ਦੋਵੇਂ ਇੱਕ ਸਰੀਰ ਹੋਣਗੇ।
17 ਪਰ ਜੋ ਕੋਈ ਪ੍ਰਭੁ ਨਾਲ ਮਿਲਿਆ ਹੋਇਆ ਹੈ ਸੋ ਉਹ ਦੇ ਨਾਲ ਇੱਕ ਆਤਮਾ ਹੈ।
18 ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ।
19 ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ ?
20 ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।