Lectionary Calendar
Friday, February 6th, 2026
the Fourth Week after Epiphany
There are 58 days til Easter!
Attention!
Tired of seeing ads while studying? Now you can enjoy an "Ads Free" version of the site for as little as 10¢ a day and support a great cause!
Click here to learn more!

Read the Bible

ਬਾਇਬਲ

੧ ਯੂਹੰਨਾ 5

1 ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ, ਅਤੇ ਹਰ ਕੋਈ ਜਿਹੜਾ ਜਣਨ ਵਾਲੇ ਨਾਲ ਪ੍ਰੇਮ ਰੱਖਦਾ ਹੈ ਉਹ ਉਸ ਨਾਲ ਭੀ ਪ੍ਰੇਮ ਰੱਖਦਾ ਹੈ ਜੋ ਉਸ ਤੋਂ ਜੰਮਿਆ ਹੈ।
2 ਜਾਂ ਅਸੀਂ ਪਰਮੇਸ਼ੁਰ ਨਾਲ ਪ੍ਰੇਮ ਰੱਖਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ ਤਾਂ ਇਸ ਤੋਂ ਜਾਣਦੇ ਹਾਂ ਭਈ ਅਸੀਂ ਪਰਮੇਸ਼ੁਰ ਦਿਆਂ ਬਾਲਕਾਂ ਨਾਲ ਪ੍ਰੇਮ ਰੱਖਦੇ ਹਾਂ।
3 ਕਿਉਂ ਜੋ ਪਰਮੇਸ਼ੁਰ ਦਾ ਪ੍ਰੇਮ ਇਹ ਹੈ ਭਈ ਅਸੀਂ ਉਹ ਦੇ ਹੁਕਮ ਦੀ ਪਾਲਨਾ ਕਰੀਏ। ਅਤੇ ਉਹ ਦੇ ਹੁਕਮ ਔਖੇ ਨਹੀਂ ਹਨ।
4 ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਫ਼ਤਹ ਪਾਉਂਦਾ ਹੈ ਅਰ ਫ਼ਤਹ ਇਹ ਹੈ ਜਿਹ ਨੇ ਸੰਸਾਰ ਉੱਤੇ ਫ਼ਤਹ ਪਾਈ ਅਰਥਾਤ ਸਾਡੀ ਨਿਹਚਾ।
5 ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਫ਼ਤਹ ਪਾਉਂਦਾ ਹੈ ਪਰ ਉਹ ਜਿਹ ਨੂੰ ਨਿਹਚਾ ਹੈ ਭਈ ਯਿਸੂ ਪਰਮੇਸ਼ੁਰ ਦਾ ਪੁੱਤ੍ਰ ਹੈ?

6 ਇਹ ਉਹੋ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ। ਨਿਰੇ ਪਾਣੀ ਤੋਂ ਨਹੀਂ ਸਗੋਂ ਪਾਣੀ ਤੋਂ ਅਤੇ ਲਹੂ ਤੋਂ ਆਇਆ।
7 ਅਤੇ ਆਤਮਾ ਉਹ ਹੈ ਜਿਹੜਾ ਸਾਖੀ ਦਿੰਦਾ ਹੈ ਕਿਉਂ ਜੋ ਆਤਮਾ ਸਚਿਆਈ ਹੈ।
8 ਕਿਉਂ ਜੋ ਤਿੰਨ ਹਨ ਜਿਹੜੇ ਸਾਖੀ ਦਿੰਦੇ ਹਨ ਅਰਥਾਤ ਆਤਮਾ ਅਤੇ ਪਾਣੀ ਅਤੇ ਲਹੂ, ਅਤੇ ਏਹ ਤਿੰਨੇ ਸਹਿਮਤ ਹਨ।
9 ਜਦੋਂ ਅਸੀਂ ਮਨੁੱਖ ਦੀ ਸਾਖੀ ਮੰਨ ਲੈਂਦੇ ਹਾਂ ਤਾਂ ਪਰਮੇਸ਼ੁਰ ਦੀ ਸਾਖੀ ਓਸ ਨਾਲੋਂ ਵੱਡੀ ਹੈ ਕਿਉਂ ਜੋ ਪਰਮੇਸ਼ੁਰ ਦੀ ਸਾਖੀ ਇਹ ਹੈ ਭਈ ਉਹ ਨੇ ਆਪਣੇ ਪੁੱਤ੍ਰ ਦੇ ਵਿਖੇ ਸਾਖੀ ਦਿੱਤੀ ਹੈ।

10 ਜਿਹੜਾ ਪਰਮੇਸ਼ੁਰ ਦੇ ਪੁੱਤ੍ਰ ਉੱਤੇ ਨਿਹਚਾ ਕਰਦਾ ਹੈ ਉਹ ਆਪਣੇ ਵਿੱਚ ਹੀ ਸਾਖੀ ਰੱਖਦਾ ਹੈ। ਜਿਹੜਾ ਪਰਮੇਸ਼ੁਰ ਦੀ ਪਰਤੀਤ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਛੱਡਿਆ ਹੈ ਕਿਉਂ ਜੋ ਉਸ ਨੇ ਉਸ ਸਾਖੀ ਉੱਤੇ ਨਿਹਚਾ ਨਹੀਂ ਕੀਤੀ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਦੇ ਵਿੱਖੇ ਦਿੱਤੀ ਹੈ।
11 ਅਤੇ ਉਹ ਸਾਖੀ ਇਹ ਹੈ ਭਈ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤ੍ਰ ਵਿੱਚ ਹੈ।
12 ਜਿਹ ਦੇ ਕੋਲ ਪੁੱਤ੍ਰ ਹੈ ਉਹ ਦੇ ਕੋਲ ਜੀਵਨ ਹੈ। ਜਿਹ ਦੇ ਕੋਲ ਪਰਮੇਸ਼ੁਰ ਦਾ ਪੁੱਤ੍ਰ ਨਹੀਂ ਹੈ ਉਹ ਦੇ ਕੋਲ ਜੀਵਨ ਵੀ ਨਹੀਂ।
13 ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਲਿਖੀਆਂ ਅਰਥਾਤ ਤੁਹਾਨੂੰ ਜਿਹੜੇ ਪਰਮੇਸ਼ੁਰ ਦੇ ਪੁੱਤ੍ਰ ਦੇ ਨਾਮ ਉੱਤੇ ਨਿਹਚਾ ਕਰਦੇ ਹੋ ਭਈ ਤੁਸੀਂ ਜਾਣੋ ਜੋ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ।

14 ਅਤੇ ਉਹ ਦੇ ਅੱਗੇ ਜੋ ਸਾਨੂੰ ਦਿਲੇਰੀ ਹੈ ਸੋ ਇਹ ਹੈ ਭਈ ਜੇ ਅਸੀਂ ਉਹ ਦੀ ਦੀ ਇੱਛਿਆ ਦੇ ਅਨੁਸਾਰ ਕੁਝ ਮੰਗਦੇ ਹਾਂ ਤਾਂ ਉਹ ਸਾਡੀ ਸੁਣਦਾ ਹੈ।
15 ਅਤੇ ਜੇ ਅਸੀਂ ਜਾਣਦੇ ਹਾਂ ਭਈ ਜੋ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ ਤਾਂ ਏਹ ਵੀ ਜਾਣਦੇ ਹਾਂ ਭਈ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸਾਂ ਓਸ ਤੋਂ ਮੰਗੀਆਂ ਹਨ ਓਹ ਸਾਨੂੰ ਪਰਾਪਤ ਹੋ ਜਾਂਦੀਆਂ ਹਨ।
16 ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ। ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ। ਉਹ ਦੇ ਵਿਖੇ ਮੈਂ ਨਹੀਂ ਆਖਦਾ ਭਈ ਉਹ ਬੇਨਤੀ ਕਰੇ।
17 ਸਾਰਾ ਕੁਧਰਮ ਪਾਪ ਹੈ ਅਤੇ ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਨਹੀਂ।

18 ਅਸੀਂ ਜਾਣਦੇ ਹਾਂ ਭਈ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਸੋ ਪਾਪ ਨਹੀਂ ਕਰਦਾ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਸੀ ਉਹ ਉਸ ਦੀ ਰੱਛਿਆ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ।
19 ਅਸੀਂ ਜਾਣਦੇ ਹਾਂ ਭਈ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ।
20 ਅਸੀਂ ਜਾਣਦੇ ਹਾਂ ਜੋ ਪਰਮੇਸ਼ੁਰ ਦਾ ਪੁੱਤ੍ਰ ਆਇਆ ਹੈ ਅਤੇ ਸਾਨੂੰ ਬੁੱਧੀ ਦਿੱਤੀ ਹੈ ਭਈ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤ੍ਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ।
21 ਹੇ ਬੱਚਿਓ, ਤੁਸੀਂ ਆਪਣੇ ਆਪ ਨੂੰ ਮੂਰਤੀਆਂ ਤੋਂ ਬਚਾਈ ਰੱਖੋ।

 
adsfree-icon
Ads FreeProfile