the Fourth Week of Advent
Click here to join the effort!
Read the Bible
ਬਾਇਬਲ
੧ ਸਲਾਤੀਨ 17
1 ਲੀਯਾਹ ਗਿਲਆਦ ਵਿੱਚ ਤਿਸ਼ਬੀ ਸ਼ਹਿਰ ਦਾ ਨਬੀ ਸੀ। ਏਲੀਯਾਹ ਨੇ ਅਹਾਬ ਪਾਤਸ਼ਾਹ ਨੂੰ ਆਖਿਆ, "ਮੈਂ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸੇਵਕ ਹਾਂ। ਉਸਦੀ ਸ਼ਕਤੀ ਨਾਲ, ਮੈਂ ਇਕਰਾਰ ਕਰਦਾ ਹਾਂ ਕਿ ਆਉਣ ਵਾਲੇ ਕੁਝ ਸਾਲਾਂ ਵਿੱਚ, ਨਾ ਮੀਂਹ ਪਵੇਗਾ ਨਾ ਤ੍ਰੇਲ। ਮੀਂਹ ਉਦੋਂ ਹੀ ਪਵੇਗਾ ਜਦੋਂ ਮੈਂ ਹੁਕਮ ਦੇਵਾਂਗਾ।"2 ਤਦ ਯਹੋਵਾਹ ਨੇ ਏਲੀਯਾਹ ਨੂੰ ਕਿਹਾ,3 "ਇਥੋਂ ਚਲੇ ਜਾ ਅਤੇ ਆਪਣਾ ਮੁਹਾਣਾ ਪੂਰਬ ਵੱਲ ਕਰ ਲੈ। ਆਪਣੇ ਆਪਨੂੰ ਕਰੀਬ ਦੇ ਨਾਲੇ ਕੋਲ ਜਿਹੜਾ ਕਿ ਯਰਦਨ ਦਰਿਆ ਦੇ ਪੂਰਬ ਵੱਲ ਹੈ ਲੁਕਾਅ ਲੈ।4 ਤੂੰ ਉਸ ਨਦੀ ਵਿੱਚੋਂ ਪਾਣੀ ਪੀ ਸਕਦਾ ਹੈਂ। ਮੈਂ ਪਹਾੜੀ ਕਾਵਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਉੱਥੇ ਤੈਨੂੰ ਭੋਜਨ ਪੁੱਜਦਾ ਕਰਨ।"5 ਸੋ ਏਲੀਯਾਹ ਨੇ ਉਹੀ ਕੁਝ ਕੀਤਾ ਜੋ ਕੁਝ ਯਹੋਵਾਹ ਨੇ ਉਸਨੂੰ ਕਰਨ ਨੂੰ ਕਿਹਾ। ਤਦ ਉਹ ਕਰੀਬ ਦੇ ਨਾਲੇ ਜੋ ਯਰਦਨ ਦਰਿਆ ਦੇ ਪੂਰਬ ਵੱਲ ਸੀ ਰਹਿਣ ਲੱਗਾ।6 ਪਹਾੜੀ ਕਾਂ ਹਰ ਰੋਜ਼ ਸਵੇਰੇ, ਸ਼ਾਮ ਉਸਨੂੰ ਭੋਜਨ ਪੁੱਜਦਾ ਕਰਦੇ ਅਤੇ ਏਲੀਯਾਹ ਉਸ ਨਦੀ ਵਿੱਚੋਂ ਪਾਣੀ ਪੀ ਲੈਂਦਾ।7 ਕੁਝ ਸਮੇਂ ਬਾਅਦ ਨਾਲਾ ਸੁੱਕ ਗਿਆ ਕਿਉਂ ਕਿ ਧਰਤੀ ਤੇ ਕੋਈ ਮੀਂਹ ਨਾ ਪਿਆ।
8 ਤਦ ਯਹੋਵਾਹ ਨੇ ਏਲੀਯਾਹ ਨੂੰ ਕਿਹਾ,9 "ਉੱਠ ਅਤੇ ਸੀਦੋਨ ਦੇ ਸਾਰਫ਼ਬ ਨੂੰ ਚਲਾ ਜਾ ਅਤੇ ਉੱਥੇ ਜਾਕੇ ਟਿਕ ਜਾ। ਉੱਥੇ ਇੱਕ ਔਰਤ ਉਸ ਜਗ੍ਹਾ ਦੇ ਕਰੀਬ ਰਹਿੰਦੀ ਹੈ ਜਿਸਦਾ ਕਿ ਪਤੀ ਮਰ ਚੁੱਕਾ ਹੈ। ਮੈਂ ਉਸਨੂੰ ਹੁਕਮ ਕੀਤਾ ਹੈ ਤੇ ਉਹ ਤੈਨੂੰ ਭੋਜਨ ਦੇਵੇਗੀ।"10 ਤਾਂ ਏਲੀਯਾਹ ਸਾਰਫ਼ਬ ਨੂੰ ਚਲਾ ਗਿਆ। ਜਦੋਂ ਉਹ ਸ਼ਹਿਰ ਦੇ ਫ਼ਾਟਕ ਕੋਲ ਪੁਜਿਆ ਤਾਂ ਉਸਨੇ ਇੱਕ ਔਰਤ ਵੇਖੀ। ਉਸਦਾ ਪਤੀ ਮਰ ਚੁੱਕਾ ਸੀ। ਉਹ ਔਰਤ ਜੰਗਲ ਚੋ ਅੱਗ ਬਾਲਣ ਲਈ ਲੱਕੜ ਇਕੱਠੀ ਕਰ ਰਹੀ ਸੀ ਤਾਂ ਏਲੀਯਾਹ ਨੇ ਉਸਨੂੰ ਕਿਹਾ, "ਕੀ ਤੂੰ ਮੈਨੂੰ ਪਿਆਲੇ 'ਚ ਕੁਝ ਪਾਣੀ ਦੇ ਸਕਦੀ ਹੈਂ, ਤਾਂ ਜੋ ਮੈਂ ਆਪਣੀ ਪਿਆਸ ਮਿਟਾ ਲਵਾਂ?"11 ਜਦੋਂ ਔਰਤ ਉਸਨੂੰ ਪਾਣੀ ਦੇਣ ਲਗੀ ਤਾਂ ਏਲੀਯਾਹ ਨੇ ਕਿਹਾ, "ਕਿਰਪਾ ਕਰਕੇ ਮੇਰੇ ਲਈ ਇੱਕ ਰੋਟੀ ਦਾ ਟੁਕੜਾ ਵੀ ਲੈ ਆਵੀਁ!"12 ਉਸ ਔਰਤ ਨੇ ਕਿਹਾ, "ਮੈਂ ਯਹੋਵਾਹ ਤੇਰੇ ਪਰਮੇਸ਼ੁਰ ਅੱਗੇ ਸਹੁੰ ਖਾਕੇ ਕਹਿਂਦੀ ਹਾਂ ਕਿ ਮੇਰੇ ਕੋਲ ਤੈਨੂੰ, ਖਾਣ ਵਾਸਤੇ ਦੇਣ ਲਈ ਰੋਟੀ ਨਹੀਂ ਹੈ। ਸਿਰਫ਼ ਮਰਤਬਾਨ ਵਿੱਚ ਥੋੜਾ ਜਿਹਾ ਆਟਾ ਹੈ ਅਤੇ ਬੋਤਲ ਵਿੱਚ ਕੁਝ ਕਿ ਜੈਤੂਨ ਦਾ ਤੇਲ ਹੈ। ਮੈਂ ਇੱਥੇ ਅੱਗ ਬਾਲਣ ਲਈ ਲੱਕੜਾਂ ਇਕੱਠੀਆਂ ਕਰਨ ਲਈ ਆਈ ਸਾਂ। ਫ਼ੇਰ ਮੈਂ ਘਰ ਨੂੰ ਜਾਕੇ ਮੇਰੇ ਅਤੇ ਮੇਰੇ ਪੁੱਤਰ ਲਈ ਆਖੀਰੀ ਭੋਜਨ ਤਿਆਰ ਕਰਾਂਗੀ। ਅਸੀਂ ਇਸਨੂੰ ਖਾਵਾਂਗੇ ਅਤੇ ਫ਼ੇਰ ਭੁੱਖ ਕਾਰਣ ਮਰ ਜਾਵਾਂਗੇ।"13 ਲੀਯਾਹ ਨੇ ਉਸ ਔਰਤ ਨੂੰ ਆਖਿਆ, "ਫ਼ਿਕਰ ਨਾ ਕਰ! ਜਿਵੇਂ ਤੂੰ ਕਿਹਾ ਹੈ ਇੰਝ ਹੀ ਘਰ ਜਾਕੇ ਆਪਣਾ ਭੋਜਨ ਤਿਆਰ ਕਰ। ਪਰ ਪਹਿਲਾਂ ਤੂੰ ਇੱਕ ਛੋਟੀ ਜਿਹੀ ਰੋਟੀ ਪਕਾ ਕੇ ਮੇਰੇ ਕੋਲ ਲਿਆ, ਉਸ ਤੋਂ ਬਾਅਦ ਹੀ ਆਪਣੇ ਅਤੇ ਆਪਣੇ ਪੁੱਤਰ ਵਾਸਤੇ ਪਕਾਵੀਁ।14 ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, 'ਉਹ ਆਟੇ ਵਾਲਾ ਮਰਤਬਾਨ ਕਦੇ ਵੀ ਖਾਲੀ ਨਾ ਹੋਵੇਗਾ ਤੇ ਤੇਰੀ ਬੋਤਲ ਵਿੱਚ ਹਮੇਸ਼ਾ ਤੇਲ ਭਰਿਆ ਰਹੇਗਾ। ਇਹ ਤਦ ਤੱਕ ਸਿਲਿਸਿਲਾ ਚੱਲਦਾ ਰਹੇਗਾ, ਜਦ ਤੀਕ ਯਹੋਵਾਹ ਇਸ ਧਰਤੀ ਤੇ ਮੀਂਹ ਨਹੀਂ ਪਾਉਂਦਾ।"'15 ਤਾਂ ਉਹ ਔਰਤ ਆਪਣੇ ਘਰ ਨੂੰ ਪਰਤੀ ਤੇ ਉਸਨੇ ਉਵੇਂ ਹੀ ਕੀਤਾ ਜਿਵੇਂ ਏਲੀਯਾਹ ਨੇ ਉਸਨੂੰ ਆਖਿਆ ਸੀ। ਇਉਂ ਏਲੀਯਾਹ, ਔਰਤ ਤੇ ਉਸਦਾ ਪੁੱਤਰ ਕਾਫ਼ੀ ਦਿਨਾਂ ਤੱਕ ਭੋਜਨ ਖਾਂਦੇ ਰਹੇ।16 ਆਟੇ ਵਾਲਾ ਭਾਂਡਾ ਅਤੇ ਤੇਲ ਵਾਲਾ ਕਦੇ ਵੀ ਖਾਲੀ ਨਾ ਹੋਇਆ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਯਹੋਵਾਹ ਦਾ ਹੁਕਮ ਹੋਇਆ ਸੀ ਅਤੇ ਯਹੋਵਾਹ ਨੇ ਇਹ ਬਚਨ ਏਲੀਯਾਹ ਦੇ ਮੂੰਹੋਁ ਕਹੇ ਸਨ।
17 ਕੁਝ ਸਮੇਂ ਬਾਅਦ ਔਰਤ ਦਾ ਪੁੱਤਰ ਬੀਮਾਰ ਪੈ ਗਿਆ। ਉਹ ਦਿਨੋ ਦਿਨੀ ਵਧੇਰੇ ਬੀਮਾਰ ਹੁੰਦਾ ਗਿਆ ਅਤੇ ਅਖੀਰੀ ਉਸ ਵਿੱਚ ਸਾਹ ਵੀ ਨਾ ਰਹੇ।18 ਤਾਂ ਉਸ ਔਰਤ ਨੇ ਏਲੀਯਾਹ ਨੂੰ ਕਿਹਾ, "ਤੂੰ ਪਰਮੇਸ਼ੁਰ ਦਾ ਮਨੁੱਖ ਹੈਂ, ਕੀ ਤੂੰ ਮੇਰੀ ਮਦਦ ਕਰ ਸਕਦਾ ਹੈਂ? ਜਾਂ ਤੂੰ ਇੱਥੇ ਮੈਨੂੰ ਮੇਰੇ ਪਾਪਾਂ ਦਾ ਚੇਤਾ ਹੀ ਕਰਵਾਉਣ ਲਈ ਆਇਆ ਹੈਂ? ਜਾਂ ਤੂੰ ਇੱਥੇ ਮੇਰੇ ਪੁੱਤਰ ਦੀ ਮੌਤ ਦਾ ਕਾਰਣ ਬਣਨ ਲਈ ਆਇਆ ਹੈਂ?"19 ਲੀਯਾਹ ਨੇ ਕਿਹਾ, "ਆਪਣਾ ਪੁੱਤਰ ਮੈਨੂੰ ਦੇ!" ਏਲੀਯਾਹ ਨੇ ਉਸਤੋਂ ਉਸਦਾ ਪੁੱਤਰ ਲੈਕੇ ਉਸਨੂੰ ਪੌੜੀਆਂ ਚਢ਼ਕੇ ਉੱਪਰ ਲੈ ਗਿਆ। ਜਿਸ ਕਮਰੇ ਵਿੱਚ ਉਹ ਆਪ ਰਹਿੰਦਾ ਸੀ ਉਸਨੂੰ ਉੱਥੇ ਬਿਸਤਰ ਤੇ ਲੰਮਾ ਪਾ ਦਿੱਤਾ।20 ਫ਼ਿਰ ਏਲੀਯਾਹ ਨੇ ਪ੍ਰਾਰਥਨਾ ਕੀਤੀ, "ਹੇ ਯਹੋਵਾਹ ਮੇਰੇ ਪਰਮੇਸ਼ੁਰ! ਇਹ ਵਿਧਵਾ ਔਰਤ ਮੈਨੂੰ ਆਪਣੇ ਘਰ ਵਿੱਚ ਪਨਾਹ ਦੇ ਰਹੀ ਹੈ, ਤੇ ਕੀ ਤੂੰ ਉਸ ਨਾਲ ਅਜਿਹੀ ਬਦਕਿਸਮਤੀ ਕਰੇਂਗਾ? ਕੀ ਤੂੰ ਚਾਹੇਁਗਾ ਕਿ ਉਸਦਾ ਪੁੱਤਰ ਮਰੇ?"21 ਫ਼ਿਰ ਏਲੀਯਾਹ ਨੇ ਤਿੰਨ ਵਾਰ ਆਪਣੇ ਆਪਨੂੰ ਮੁੰਡੇ ਉੱਪਰ ਪਸਾਰਿਆ ਤੇ ਪ੍ਰਾਰਥਨਾ ਕੀਤੀ, "ਹੇ ਯਹੋਵਾਹ ਮੇਰੇ ਪਰਮੇਸ਼ੁਰ! ਇਸ ਮੁੰਡੇ ਨੂੰ ਮੁੜ ਤੋਂ ਜੀਣ ਦੀ ਆਗਿਆ ਦੇ।"22 ਯਹੋਵਾਹ ਨੇ ਏਲੀਯਾਹ ਦੀ ਪ੍ਰਾਰਥਨਾ ਸੁਣੀ। ਮੁੰਡੇ ਨੇ ਮੁੜ ਤੋਂ ਸਾਹ ਲੈਣਾ ਸ਼ੁਰੂ ਕੀਤਾ। ਉਹ ਜਿਉਂ ਪਿਆ।23 ਲੀਯਾਹ ਮੁੰਡੇ ਨੂੰ ਹੇਠਾਂ ਲੈ ਆਇਆ। ਏਲੀਯਾਹ ਨੇ ਮੁੰਡਾ ਉਸਦੀ ਮਾਂ ਦੇ ਹਵਾਲੇ ਕੀਤਾ ਅਤੇ ਕਿਹਾ, "ਵੇਖ ਤੇਰਾ ਪੁੱਤਰ ਜਿਉਂਦਾ ਹੈ।"24 ਔਰਤ ਨੇ ਕਿਹਾ, "ਹੁਣ ਮੈਂ ਜਾਣ ਗਈ ਕਿ ਤੂੰ ਸੱਚਮੁੱਚ ਪਰਮੇਸ਼ੁਰ ਦਾ ਬੰਦਾ ਹੈਂ ਅਤੇ ਯਹੋਵਾਹ ਸੱਚ ਮੁੱਚ ਤੇਰੇ ਰਾਹੀਂ ਬੋਲਦਾ ਹੈ।"