Lectionary Calendar
Thursday, November 21st, 2024
the Week of Proper 28 / Ordinary 33
Attention!
Take your personal ministry to the Next Level by helping StudyLight build churches and supporting pastors in Uganda.
Click here to join the effort!

Read the Bible

ਬਾਇਬਲ

੧ ਸਲਾਤੀਨ 22

1 ਅਗਲੇ ਦੋ ਸਾਲ ਇਸਰਾਏਲ ਅਤੇ ਅਰਾਮ ਵਿੱਚ ਅਮਨ ਰਿਹਾ।2 ਉਸਤੋਂ ਬਾਅਦ ਤੀਜੇ ਵਰ੍ਹੇ ਵਿੱਚ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਇਸਰਾਏਲ ਦੇ ਪਾਤਸ਼ਾਹ ਅਹਾਬ ਨੂੰ ਮਿਲਣ ਲਈ ਆਇਆ।3 ਇਸੇ ਵਕਤ ਅਹਾਬ ਨੇ ਆਪਣੇ ਅਫ਼ਸਰਾਂ ਨੂੰ ਕਿਹਾ, "ਯਾਦ ਰਹੇ ਕਿ ਰਾਮੋਬ ਜਿਹੜਾ ਕਿ ਗਿਲਆਦ ਵਿੱਚ ਹੈ ਉਸਨੂੰ ਅਰਾਮ ਦੇ ਪਾਤਸ਼ਾਹ ਨੇ ਸਾਡੇ ਤੋਂ ਖੋਹਿਆ ਸੀ! ਭਲਾ ਅਸੀਂ ਚੁੱਪ ਕਰਕੇ ਕਿਉਂ ਬੈਠੀੇ? ਕਿਉਂ ਨਾ ਉਸਨੂੰ ਅਰਾਮ ਦੇ ਪਾਤਸ਼ਾਹ ਕੋਲੋਂ ਵਾਪਸ ਲਈਏ। ਇਹ ਸਾਡਾ ਹੀ ਨਗਰ ਹੋਣਾ ਚਾਹੀਦਾ ਹੈ।"4 ਤਾਂ ਅਹਾਬ ਨੇ ਯਹੋਸ਼ਾਫ਼ਾਟ ਨੂੰ ਆਖਿਆ, "ਕੀ ਤੂੰ ਮੇਰੇ ਨਾਲ ਰਾਮੋਬ ਗਿਲਆਦ ਨੂੰ ਲੜਾਈ ਲਈ ਚੱਲੇਂਗਾ?"ਯਹੋਸ਼ਾਫ਼ਾਟ ਨੇ ਆਖਿਆ, "ਹਾਂ! ਮੈਂ ਤੇਰਾ ਸਾਬ ਕਰਾਂਗਾ। ਮੇਰੇ ਸਿਪਾਹੀ ਅਤੇ ਮੇਰੇ ਘੋੜੇ ਤੇਰੀ ਸੈਨਾ ਵਿੱਚ ਰਲਣ ਲਈ ਤਿਆਰ ਹਨ।5 ਪਰ ਪਹਿਲਾਂ ਸਾਨੂੰ ਯਹੋਵਾਹ ਕੋਲੋਂ ਮਤ ਲੈ ਲੈਣੀ ਚਾਹੀਦੀ ਹੈ।"6 ਤਾਂ ਅਹਾਬ ਨੇ ਨਬੀਆਂ ਦੀ ਇੱਕ ਬੈਠਕ ਬੁਲਾਈ। ਉਸ ਵਕਤ ਉੱਥੇ ਕੋਈ40 0 ਦੇ ਕਰੀਬ ਨਬੀ ਸਨ। ਅਹਾਬ ਨੇ ਨਬੀਆਂ ਨੂੰ ਪੁਛਿਆ, "ਕੀ ਮੈਨੂੰ ਰਾਮੋਬ ਵਿੱਚ ਅਰਾਮ ਦੀ ਸੈਨਾ ਦੇ ਖਿਾਲਫ਼ ਜੰਗ ਕਰਨੀ ਚਾਹੀਦੀ ਹੈ? ਜਾਂ ਮੈਂ ਕਿਸੇ ਹੋਰ ਵੇਲੇ ਲਈ ਉਡੀਕ ਕਰਾਂ?" ਨਬੀਆਂ ਨੇ ਕਿਹਾ, "ਤੈਨੂੰ ਹੁਣੇ ਹੀ ਜਾਕੇ ਯੁੱਧ ਕਰਨਾ ਚਾਹੀਦਾ ਹੈ ਤੇ ਯਹੋਵਾਹ ਤੈਨੂੰ ਜਿੱਤ ਬਖਸ਼ੇਗਾ।"

7 ਪਰ ਯਹੋਸ਼ਾਫ਼ਾਟ ਨੇ ਆਖਿਆ, "ਕੀ ਇਨ੍ਹਾਂ ਨਬੀਆਂ ਤੋਂ ਇਲਾਵਾ ਇੱਥੇ ਯਹੋਵਾਹ ਦਾ ਕੋਈ ਹੋਰ ਨਬੀ ਵੀ ਹੈ? ਜੇਕਰ ਕੋਈ ਹੈ, ਤਾਂ ਸਾਨੂੰ ਉਸ ਨੂੰ ਪੁੱਛਣਾ ਚਾਹੀਦਾ ਹੈ ਕਿ ਪਰਮੇਸ਼ੁਰ ਦਾ ਕੀ ਨਿਰਣਾ ਹੈ।"8 ਅਹਾਬ ਪਾਤਸ਼ਾਹ ਨੇ ਜਵਾਬ ਦਿੱਤਾ, "ਇੱਕ ਨਬੀ ਹੋਰ ਵੀ ਹੈ ਜੋ ਕਿ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ। ਪਰ ਮੈਂ ਉਸ ਨਾਲ ਘਿਰਣਾ ਕਰਦਾ ਹਾਂ ਕਿਉਂ ਕਿ ਉਹ ਜਦ ਵੀ ਯਹੋਵਾਹ ਲਈ ਬੋਲਦਾ ਹੈ ਉਹ ਕਦੇ ਮੇਰੇ ਭਲੇ ਦੀ ਨਹੀਂ ਕਹਿੰਦਾ ਉਹ ਹਮੇਸ਼ਾ ਉਹੀ ਗੱਲਾਂ ਆਖਦਾ ਹੈ ਜਿਹੜੀਆਂ ਮੈਨੂੰ ਨਾਪਸੰਦ ਹਨ।"9 ਤਾਂ ਅਹਾਬ ਪਾਤਸ਼ਾਹ ਨੇ ਆਪਣੇ ਅਫ਼ਸਰਾਂ ਵਿੱਚੋਂ ਇੱਕ ਨੂੰ ਮੀਕਾਯਾਹ ਨੂੰ ਲੱਭਣ ਲਈ ਭੇਜਿਆ।10 ਉਸ ਵਕਤ ਦੋਨਾਂ ਪਾਤਸ਼ਾਹਾਂ ਨੇ ਆਪਣੇ ਸ਼ਾਹੀ ਵਸਤਰ ਪਹਿਨੇ ਹੋਏ ਸਨ। ਉਹ ਆਪਣੇ ਰਾਜ ਸਿੰਘਾਸਣ ਉੱਤੇ ਬੈਠੇ ਹੋਏ ਸਨ। ਇਹ ਨਿਆਂ ਘਰ ਸਾਮਰਿਯਾ ਦੇ ਫ਼ਾਟਕ ਦੇ ਕੋਲ ਹੀ ਸੀ ਅਤੇ ਸਾਰੇ ਨਬੀ ਉਨ੍ਹਾਂ ਦੇ ਸਾਮ੍ਹਣੇ ਖੜੇ ਹੋਕੇ ਉਹ ਅਗੰਮ ਵਾਚ ਰਹੇ ਸਨ।11 ਨਬੀਆਂ ਵਿੱਚੋਂ ਇੱਕ ਕਨਾਨਾਹ ਦਾ ਪੁੱਤਰ ਸਿਦਕੀਯਾਹ ਸੀ। ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਗ ਬਣਾਏ ਅਤੇ ਅਹਾਬ ਨੂੰ ਆਖਿਆ, "ਯਹੋਵਾਹ ਫੁਰਮਾਉਂਦਾ ਹੈ, 'ਅਰਾਮ ਦੀ ਸੈਨਾ ਨੂੰ ਇਨ੍ਹਾਂ ਨਾਲ ਉਦੋਂ ਤੱਕ ਮਾਰਦਾ ਰਹੀਁ ਜਦੋਂ ਤੱਕ ਉਹ ਸਾਰੇ ਮਰ ਨਹੀਂ ਜਾਂਦੇ। ਤੁਸੀਂ ਉਨ੍ਹਾਂ ਨੂੰ ਹਰਾ ਦੇਵੋਂਗੇ ਅਤੇ ਤਬਾਹ ਕਰ ਦੇਵੋਁਗੇੇ।"'12 ਬਾਕੀ ਸਾਰੇ ਨਬੀਆਂ ਨੇ ਇੱਕੋ ਜਿਹੀ ਭਵਿੱਖਬਾਣੀ ਕੀਤੀ ਸੀ। ਨਬੀ ਨੇ ਕਿਹਾ, "ਤੁਹਾਡੀ ਸੈਨਾ ਨੂੰ ਹੁਣੇ ਹੀ ਚੜਾਈ ਕਰਨੀ ਚਾਹੀਦੀ ਹੈ। ਤੁਹਾਨੂੰ ਅਰਾਮ ਦੀ ਸੈਨਾ ਦੇ ਖਿਲਾਫ਼ ਰਾਮੋਬ ਵਿੱਚ ਯੁੱਧ ਕਰਨਾ ਚਾਹੀਦਾ ਹੈ। ਅਤੇ ਤੁਸੀਂ ਇਹ ਜੰਗ ਜਿਤ੍ਤੋਂਗੇ ਯਹੋਵਾਹ ਤੈਹਾਨੂੰ ਜਿੱਤ ਕਰ ਦੇਵੇਗਾ।"13 ਜਦੋਂ ਇਹ ਸਭ ਕੁਝ ਵਾਪਰ ਰਿਹਾ ਸੀ, ਅਫ਼ਸਰ ਮੀਕਾਯਾਹ ਨੂੰ ਲੱਭਣ ਲਈ ਗਿਆ ਅਤੇ ਉਸਨੇ ਉਸ ਨਬੀ ਨੂੰ ਲੱਭ ਕੇ ਆਖਿਆ, "ਬਾਕੀ ਸਾਰੇ ਨਬੀਆਂ ਦਾ ਕਹਿਣਾ ਹੈ ਕਿ ਪਾਤਸ਼ਾਹ ਦੀ ਜਿੱਤ ਹੋਵੇਗੀ ਇਸ ਲਈ ਤੇਰੀ ਗੱਲ ਵੀ ਉਨ੍ਹਾਂ ਦੀ ਗੱਲ ਦੀ ਸਾਖੀ ਹੀ ਭਰੇ, ਇਸ ਵਿੱਚ ਹੀ ਭਲਾ ਹੈ।"14 ਪਰ ਮੀਕਾਯਾਹ ਨੇ ਆਖਿਆ, "ਜਿਉਂਦੇ ਯਹੋਵਾਹ ਦੀ ਸੌਂਹ, ਜੋ ਕੁਝ ਯਹੋਵਾਹ ਮੈਨੂੰ ਫ਼ੁਰਮਾੇਗਾ, ਉਹੋ ਹੀ ਬੋਲਾਂਗਾ।"

15 ਤਦ ਉਹ ਪਾਤਸ਼ਾਹ ਕੋਲ ਆਇਆ ਤਾਂ ਪਾਤਸ਼ਾਹ ਨੇ ਉਸਨੂੰ ਆਖਿਆ, "ਹੇ ਮੀਕਾਯਾਹ ਕੀ ਮੈਂ ਅਤੇ ਯਹੋਸ਼ਾਫ਼ਾਟ ਰਾਮੋਬ ਗਿਲਆਦ ਉੱਪਰ ਚੜਾਈ ਕਰਨ ਜਾਈਏ ਜਾਂ ਰੁਕੇ ਰਹੀੇ?"ਮੀਕਾਯਾਹ ਬੋਲਿਆ, "ਹਾਂ, ਤੁਸੀਂ ਜਾਓ ਅਤੇ ਜਿੱਤ ਪ੍ਰਾਪਤ ਕਰੋ ਕਿਉਂ ਕਿ ਯਹੋਵਾਹ ਉਸਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ।"16 ਪਰ ਅਹਾਬ ਨੇ ਆਖਿਆ, "ਇਹ ਬਚਨ ਤੂੰ ਯਹੋਵਾਹ ਦੀ ਸ਼ਕਤੀ ਨਾਲ ਨਹੀਂ ਬੋਲ ਰਿਹਾ, ਇਹ ਤੂੰ ਆਪਣੀ ਮਨਬਚਨੀ ਆਖ ਰਿਹਾ ਹੈਂ। ਇਸ ਲਈ ਮੈਨੂੰ ਸੱਚ ਦੱਸ। ਮੈਂ ਤੈਨੂੰ ਕਿੰਨੀ ਵਾਰ ਸਮਝਾਵਾਂ ਕਿ ਤੂੰ ਮੈਨੂੰ ਸਿਰਫ਼ ਯਹੋਵਾਹ ਦੇ ਅਗੰਮੀ ਵਾਕ ਸੁਣਾ ਕਿ ਉਹ ਕੀ ਆਖਦਾ ਹੈ?"17 ਤਾਂ ਮੀਕਾਯਾਹ ਨੇ ਆਖਿਆ, "ਮੈਂ ਵੇਖ ਸਕਦਾਂ ਕਿ ਕੀ ਵਾਪਰੇਗਾ। ਮੈਂ ਸਾਰੇ ਇਸਰਾਏਲ ਨੂੰ ਪਹਾੜੀਆਂ ਤੇ ਬਿਨਾ ਆਜੜੀ ਦੀਆਂ ਭੇਡਾਂ ਵਾਂਗ ਖਿਂਡਿਆ ਹੋਇਆ ਵੇਖਿਆ ਹੈ। ਯਹੋਵਾਹ ਇਹੀ ਫੁਰਮਾਉਂਦਾ ਹੈ, ਜਿਨ੍ਹਾਂ ਲੋਕਾਂ ਦਾ ਕੋਈ ਆਗੂ ਨਹੀਂ ਉਨ੍ਹਾਂ ਨੂੰ ਲੜਨ ਦੀ ਬਜਾਇ ਆਪਣੇ ਘਰਾਂ ਨੂੰ ਪਰਤ ਜਾਣਾ ਚਾਹੀਦਾ ਹੈ।"18 ਤਦ ਅਹਾਬ ਨੇ ਯਹੋਸ਼ਾਫ਼ਾਟ ਨੂੰ ਕਿਹਾ, "ਵੇਖ! ਮੈਂ ਤੈਨੂੰ ਕਿਹਾ ਸੀ ਨਾ! ਇਸ ਨਬੀ ਨੇ ਕਦੇ ਮੇਰੇ ਭਲੇ ਦੀ ਕੋਈ ਗੱਲ ਨਹੀਂ ਕੀਤੀ। ਇਹ ਹਮੇਸ਼ਾ ਉਹੀ ਗੱਲਾਂ ਦਸਦਾ ਹੈ ਜੋ ਮੈਨੂੰ ਅਸੁਖਾਵੀਆਂ ਹੋਣ।"19 ਪਰ ਮੀਕਾਯਾਹ ਯਹੋਵਾਹ ਲਈ ਬੋਲਦਾ ਰਿਹਾ ਅਤੇ ਆਖਿਆ, "ਸੁਣੋ! ਇਹ ਵਾਕ ਹਨ ਜੋ ਯਹੋਵਾਹ ਨੇ ਕਹੇ। ਮੈਂ ਯਹੋਵਾਹ ਨੂੰ ਅਕਾਸ਼ ਵਿੱਚ ਆਪਣੇ ਸਿੰਘਾਸਣ ਤੇ ਬੈਠਿਆਂ ਅਤੇ ਉਸਦੇ ਦੂਤਾਂ ਨੂੰ ਉਸਦੇ ਨਜ਼ਦੀਕ ਖੜੋਤਿਆਂ ਵੇਖਿਆ ਹੈ।20 ਯਹੋਵਾਹ ਨੇ ਆਖਿਆ, "ਕੌਣ ਅਹਾਬ ਨੂੰ ਭਰਮਾੇਗਾ? ਤਾਂ ਜੋ ਉਹ ਰਾਮੋਬ ਵਿਖੇ ਅਰਾਮ ਦੀ ਸੈਨਾ ਤੇ ਹਮਲਾ ਕਰੇ ਅਤੇ ਓਥੇ ਉਹ ਮਾਰਿਆਂ ਜਾਵੇਗਾ। ਤਾਂ ਦੂਤ ਨਿਰਣਾ ਨਾ ਕਰ ਸਕੇ ਕਿ ਉਹ ਕੀ ਕਰਨ।21 ਤਦ ਇੱਕ ਦੂਤ ਨੇ ਯਹੋਵਾਹ ਕੋਲ ਜਾਕੇ ਆਖਿਆ, 'ਮੈਂ ਉਸਨੂੰ ਭਰਮਾਵਾਂਗਾ!'22 ਯਹੋਵਾਹ ਨੇ ਫ਼ੁਰਮਾਇਆ, 'ਭਲਾ, ਤੂੰ ਅਹਾਬ ਨੂੰ ਕਿਵੇਂ ਭਰਮਾੇਁਗਾ?' ਦੂਤ ਨੇ ਆਖਿਆ, 'ਮੈਂ ਜਾਵਾਂਗਾ ਅਤੇ ਉਸ ਦੇ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠ ਬੋਲਦਾ ਆਤਮਾ ਹੋਵਾਂਗਾ।' ਤਾਂ ਯਹੋਵਾਹ ਨੇ ਫ਼ੁਰਮਾਇਆ, 'ਚੰਗੀ ਗੱਲ ਹੈ, ਜਾ ਅਤੇ ਜਾਕੇ ਅਹਾਬ ਪਾਤਸ਼ਾਹ ਨੂੰ ਭਰਮਾ, ਤੂੰ ਉਸਨੂੰ ਭਰਮਾਉਣ ਵਿੱਚ ਕਾਮਯਾਬ ਹੋਵੇਂਗਾ।"'23 ਮੀਕਾਯਾਹ ਨੇ ਆਪਣੀ ਕਹਾਣੀ ਖਤਮ ਕੀਤੀ। ਤਦ ਉਸਨੇ ਕਿਹਾ, "ਹੁਣ ਵੇਖੋ! ਯਹੋਵਾਹ ਨੇ ਤੁਹਾਡੇ ਇਨ੍ਹਾਂ ਸਭਨਾਂ ਨਬੀਆਂ ਦੇ ਮਂੂਹਾਂ ਵਿੱਚ ਇੱਕ ਝੂਠਾ ਵਾਕ ਪਾ ਦਿੱਤਾ ਹੈ, ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਹੀ ਬੋਲਿਆ ਹੈ।"24 ਤਦ ਸਿਦਕੀਯਾਹ ਨਬੀ ਮੀਕਾਯਾਹ ਨੂੰ ਮਿਲਿਆ। ਉਸ ਨੇ ਮੀਕਾਯਾਹ ਦੇ ਚਿਹਰੇ ਤੇ ਬਪ੍ਪੜ ਮਾਰਿਆ ਅਤੇ ਕਿਹਾ, "ਕੀ ਤੂੰ ਮੰਨਦਾ ਹੈਂ ਕਿ ਯਹੋਵਾਹ ਦੇ ਆਤਮੇ ਨੇ ਮੈਨੂੰ ਛੱਡ ਦਿੱਤਾ ਅਤੇ ਤੇਰੇ ਰਾਹੀਂ ਗੱਲ ਕਰ ਰਿਹਾ ਹੈ?"25 ਮੀਕਾਯਾਹ ਨੇ ਆਖਿਆ, "ਹੁਣੇ ਜਦੋਂ ਬਿਪਦਾ ਆਵੇਗੀ, ਉਸ ਵਕਤ ਤੂੰ ਆਪਣਾ ਆਪ ਇੱਕ ਕੋਠੜੀ ਵਿੱਚ ਛੁਪਾਉਂਦਾ ਫ਼ਿਰੇਁਗਾ, ਤਾਂ ਤੂੰ ਜਾਣ ਜਾਵੇਂਗਾ ਕਿ ਜੋ ਮੈਂ ਕਿਹਾ ਉਹ ਸੱਚ ਸੀ।"26 ਤਦ ਅਹਾਬ ਪਾਤਸ਼ਾਹ ਨੇ ਆਪਣੇ ਇੱਕ ਅਫ਼ਸਰ ਨੂੰ ਮੀਕਾਯਾਹ ਨੂੰ ਗਿਰਫ਼ਤਾਰ ਕਰਨ ਦਾ ਹੁਕਮ ਦਿੱਤਾ ਅਤੇ ਕਿਹਾ, "ਮੀਕਾਯਾਹ ਨੂੰ ਫ਼ੜਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਮੋੜ ਲੈ ਜਾਹ।27 ਅਤੇ ਕਹਿ ਕਿ ਪਾਤਸ਼ਾਹ ਇਹ ਫ਼ਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੀਕ ਇਸਨੂੰ ਕੈਦ ਵਿੱਚ ਰੱਖੇ ਅਤੇ ਇਸਨੂੰ ਰੁਖ੍ਖੀ ਰੋਟੀ ਤੇ ਪਾਣੀ ਹੀ ਦੇਵੋ।"28 ਮੀਕਾਯਾਹ ਉੱਚੀ ਆਵਾਜ਼ 'ਚ ਬੋਲਿਆ, "ਹੇ ਲੋਕੋ! ਤੁਸੀਂ ਸਾਰੇ ਜੋ ਮੈਂ ਆਖ ਰਿਹਾ ਹਾਂ ਸੁਣ ਲਵੋ! ਅਹਾਬ ਪਾਤਸ਼ਾਹ! ਜੇਕਰ ਤੂੰ ਉਸ ਜੰਗ ਵਿੱਚੋਂ ਜਿਉਂਦਾ ਮੁੜ ਆਇਆ ਤਾਂ ਸਮਝੀ ਯਹੋਵਾਹ ਦੀ ਆਤਮਾ ਮੇਰੇ ਮੂੰਹੋ ਨਹੀਂ ਸੀ ਬੋਲੀ ਤੇ ਮੈਂ ਝੂਠ ਆਖਿਆ ਸੀ।"

29 ਤਦ ਅਹਾਬ ਪਾਤਸ਼ਾਹ ਅਤੇ ਯਹੋਸ਼ਾਫ਼ਾਟ ਰਾਮੋਬ ਵਿੱਚ ਅਰਾਮ ਦੀ ਸੈਨਾ ਦੇ ਖਿਲਾਫ਼ ਲੜਨ ਲਈ ਗਏ। ਇਹ ਥਾਂ ਗਿਲਆਦ ਦੇ ਇਲਾਕੇ ਵਿੱਚ ਸੀ।30 ਅਹਾਬ ਨੇ ਯਹੋਸ਼ਾਫ਼ਾਟ ਨੂੰ ਕਿਹਾ, "ਮੈਂ ਆਪਣਾ ਭੇਸ ਵਟਾਅ ਕੇ ਲੜਾਈ ਵਿੱਚ ਜਾਵਾਂਗਾ, ਪਰ ਤੂੰ ਆਪਣੇ ਵਸਤਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾਅ ਕੇ ਲੜਾਈ ਵਿੱਚ ਗਿਆ।"31 ਅਰਾਮ ਦੇ ਰਾਜਾ ਨੇ ਆਪਣੇ ਰੱਥਾਂ ਦੇ32 ਸਰਦਾਰਾਂ ਨੂੰ ਹੁਕਮ ਦਿੱਤਾ ਕਿ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹਰ ਕਿਸੇ ਛੋਟੇ-ਵੱਡੇ ਨਾਲ ਨਾ ਲੜਨਾ। ਸਿਰਫ਼ ਉਸਨੂੰ ਹੀ ਜਾਨੋਁ ਮਾਰ ਮੁਕਾਉਣਾ ਹੈ।32 ਤਾਂ ਲੜਾਈ ਦੌਰਾਨ ਇਨ੍ਹਾਂ ਸਰਦਾਰਾਂ ਨੇ ਜਦੋਂ ਯਹੋਸ਼ਾਫ਼ਾਟ ਰਾਜੇ ਨੂੰ ਵੇਖਿਆ, ਤਾਂ ਉਨਹਾਂ ਸੋਚਿਆ ਕਿ ਇਹੀ ਇਸਰਾਏਲ ਦਾ ਪਾਤਸ਼ਾਹ ਹੈ, ਤਾਂ ਉਹ ਉਸਨੂੰ ਵਢ੍ਢਣ ਲਈ ਦੌੜੇ ਤਾਂ ਯਹੋਸ਼ਾਫ਼ਾਟ ਨੇ ਚੀਕਣਾ ਸ਼ੁਰੂ ਕੀਤਾ।33 ਸਰਦਾਰਾਂ ਨੇ ਵੇਖਿਆ ਕਿ ਉਹ ਅਹਾਬ ਪਾਤਸ਼ਾਹ ਨਹੀਂ ਹੈ, ਤਾਂ ਉਨ੍ਹਾਂ ਉਸਨੂੰ ਨਾ ਮਾਰਿਆ।34 ਪਰ ਸਿਪਾਹੀਆਂ ਵਿੱਚੋਂ ਇੱਕ ਨੇ ਬਿਨਾ ਕਿਸੇ ਤੇ ਨਿਸ਼ਾਨਾ ਲਾਇਆਂ ਹਵਾ ਵਿੱਚ ਤੀਰ ਛੱਡਿਆ, ਪਰ ਉਸਦਾ ਤੀਰ ਇਸਰਾਏਲ ਦੇ ਪਾਤਸ਼ਾਹ ਅਹਾਬ ਨੂੰ ਉਸ ਜਗ੍ਹਾ ਤੇ ਜਾ ਲਗਿਆ ਜਿੱਥੇ ਕਵਚ ਨੇ ਉਸ ਨੂੰ ਨਹੀਂ ਕਜਿਆ ਹੋਇਆ ਸੀ। ਤਾਂ ਅਹਾਬ ਨੇ ਆਪਣੇ ਸਾਰਬੀ ਨੂੰ ਕਿਹਾ, "ਮੈਨੂੰ ਤੀਰ ਲੱਗ ਗਿਆ ਹੈ। ਮੈਨੂੰ ਇਬੋਁ ਬਾਹਰ ਲੈ ਚੱਲ, ਸਾਨੂੰ ਇਥੋਂ ਦੂਰ ਚਲੇ ਜਾਣਾ ਚਾਹੀਦਾ ਹੈ।"35 ਉਸ ਦਿਨ ਲੜਾਈ ਵਧ ਗਈ ਅਤੇ ਪਾਤਸ਼ਾਹ ਅਰਾਮੀਆਂ ਦੇ ਸਾਮ੍ਹਣੇ ਰੱਥ ਵਿੱਚ ਹੀ ਥੰਮਿਆ ਰਿਹਾ ਅਤੇ ਅਰਾਮ ਦੀ ਸੈਨਾ ਵੱਲ ਵੇਖਦਾ ਰਿਹਾ, ਉਸਦਾ ਲਹੂ ਵਗ-ਵਗ ਕੇ ਰੱਥ ਦਾ ਤਲ੍ਲਵਾਂ ਹਿੱਸਾ ਭਰ ਗਿਆ ਅਤੇ ਸ਼ਾਮ ਹੋਣ ਤੱਕ ਪਾਤਸ਼ਾਹ ਮਰ ਗਿਆ।36 ਸ਼ਾਮ ਦੇ ਵੇਲੇ ਦਲ ਵਿੱਚ ਇਹ ਹੋਕਾ ਫ਼ਿਰ ਗਿਆ ਕਿ ਇਸਰਾਏਲ ਦਾ ਹਰ ਮਨੁੱਖ ਆਪੋ-ਆਪਣੇ ਸ਼ਹਿਰ ਅਤੇ ਦੇਸ ਨੂੰ ਤੁਰ ਜਾਵੇ।37 ਇਉਂ ਅਹਾਬ ਪਾਤਸ਼ਾਹ ਦੀ ਮੌਤ ਹੋਈ ਤੇ ਕੁਝ ਲੋਕ ਉਸਦੀ ਲਾਸ਼ ਸਾਮਰਿਯਾ ਨੂੰ ਲੈ ਆਏ ਅਤੇ ਉਸਨੂੰ ਉੱਥੇ ਦਫ਼ਨਾਇਆ ਗਿਆ।38 ਆਦਮੀਆਂ ਨੇ ਅਹਾਬ ਦੇ ਰੱਥ ਨੂੰ ਸਾਮਰਿਯਾ 'ਚ ਇੱਕ ਪਾਣੀ ਦੇ ਤਲਾਅ 'ਚ ਧੋਤਾ। ਜਿੱਥੇ ਵੇਸਵਾਵਾਂ ਆਕੇ ਨਹਾਉਂਦੀ ਹੁੰਦੀਆਂ ਸਨ ਅਤੇ ਉਸ ਰੱਥ ਵਿੱਚੋਂ ਕੁਤਿਆਂ ਨੇ ਆਕੇ ਉਸਦਾ ਲਹੂ ਚਟਿਆ। ਅਤੇ ਇਹ ਸਭ ਕੁਝ ਯਹੋਵਾਹ ਦੇ ਫ਼ੁਰਮਾਣ ਅਨੁਸਾਰ ਹੀ ਵਾਪਰਿਆ।39 ਜਿਂਨੀ ਦੇਰ ਅਹਾਬ ਪਾਤਸ਼ਾਹ ਨੇ ਰਾਜ ਕੀਤਾ, ਉਸਦੇ ਇਹ ਕਾਰਨਾਮੇ 'ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ' ਵਿੱਚ ਲਿਖੇ ਹੋਏ ਹਨ। ਅਤੇ ਉਹ ਕਿਤਾਬ ਪਾਤਸ਼ਾਹ ਦੇ ਹਾਬੀ ਦੰਦ ਦੇ ਘਰ ਜੋ ਉਸਨੇ ਬਣਵਾਇਆ ਸੀ, ਅਤੇ ਉਹ ਸ਼ਹਿਰ ਜੋ ਉਸਨੇ ਉਸਾਰੇ ਸਨ ਸਭ ਕੁਝ ਬਾਰੇ ਦਸ੍ਸਦੀ ਹੈ।40 0 ਦੇ ਕਰੀਬ ਨਬੀ ਸਨ। ਅਹਾਬ ਨੇ ਨਬੀਆਂ ਨੂੰ ਪੁਛਿਆ, "ਕੀ ਮੈਨੂੰ ਰਾਮੋਬ ਵਿੱਚ ਅਰਾਮ ਦੀ ਸੈਨਾ ਦੇ ਖਿਾਲਫ਼ ਜੰਗ ਕਰਨੀ ਚਾਹੀਦੀ ਹੈ? ਜਾਂ ਮੈਂ ਕਿਸੇ ਹੋਰ ਵੇਲੇ ਲਈ ਉਡੀਕ ਕਰਾਂ?" ਨਬੀਆਂ ਨੇ ਕਿਹਾ, "ਤੈਨੂੰ ਹੁਣੇ ਹੀ ਜਾਕੇ ਯੁੱਧ ਕਰਨਾ ਚਾਹੀਦਾ ਹੈ ਤੇ ਯਹੋਵਾਹ ਤੈਨੂੰ ਜਿੱਤ ਬਖਸ਼ੇਗਾ।"

7 ਪਰ ਯਹੋਸ਼ਾਫ਼ਾਟ ਨੇ ਆਖਿਆ, "ਕੀ ਇਨ੍ਹਾਂ ਨਬੀਆਂ ਤੋਂ ਇਲਾਵਾ ਇੱਥੇ ਯਹੋਵਾਹ ਦਾ ਕੋਈ ਹੋਰ ਨਬੀ ਵੀ ਹੈ? ਜੇਕਰ ਕੋਈ ਹੈ, ਤਾਂ ਸਾਨੂੰ ਉਸ ਨੂੰ ਪੁੱਛਣਾ ਚਾਹੀਦਾ ਹੈ ਕਿ ਪਰਮੇਸ਼ੁਰ ਦਾ ਕੀ ਨਿਰਣਾ ਹੈ।"8 ਅਹਾਬ ਪਾਤਸ਼ਾਹ ਨੇ ਜਵਾਬ ਦਿੱਤਾ, "ਇੱਕ ਨਬੀ ਹੋਰ ਵੀ ਹੈ ਜੋ ਕਿ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ। ਪਰ ਮੈਂ ਉਸ ਨਾਲ ਘਿਰਣਾ ਕਰਦਾ ਹਾਂ ਕਿਉਂ ਕਿ ਉਹ ਜਦ ਵੀ ਯਹੋਵਾਹ ਲਈ ਬੋਲਦਾ ਹੈ ਉਹ ਕਦੇ ਮੇਰੇ ਭਲੇ ਦੀ ਨਹੀਂ ਕਹਿੰਦਾ ਉਹ ਹਮੇਸ਼ਾ ਉਹੀ ਗੱਲਾਂ ਆਖਦਾ ਹੈ ਜਿਹੜੀਆਂ ਮੈਨੂੰ ਨਾਪਸੰਦ ਹਨ।"9 ਤਾਂ ਅਹਾਬ ਪਾਤਸ਼ਾਹ ਨੇ ਆਪਣੇ ਅਫ਼ਸਰਾਂ ਵਿੱਚੋਂ ਇੱਕ ਨੂੰ ਮੀਕਾਯਾਹ ਨੂੰ ਲੱਭਣ ਲਈ ਭੇਜਿਆ।10 ਉਸ ਵਕਤ ਦੋਨਾਂ ਪਾਤਸ਼ਾਹਾਂ ਨੇ ਆਪਣੇ ਸ਼ਾਹੀ ਵਸਤਰ ਪਹਿਨੇ ਹੋਏ ਸਨ। ਉਹ ਆਪਣੇ ਰਾਜ ਸਿੰਘਾਸਣ ਉੱਤੇ ਬੈਠੇ ਹੋਏ ਸਨ। ਇਹ ਨਿਆਂ ਘਰ ਸਾਮਰਿਯਾ ਦੇ ਫ਼ਾਟਕ ਦੇ ਕੋਲ ਹੀ ਸੀ ਅਤੇ ਸਾਰੇ ਨਬੀ ਉਨ੍ਹਾਂ ਦੇ ਸਾਮ੍ਹਣੇ ਖੜੇ ਹੋਕੇ ਉਹ ਅਗੰਮ ਵਾਚ ਰਹੇ ਸਨ।11 ਨਬੀਆਂ ਵਿੱਚੋਂ ਇੱਕ ਕਨਾਨਾਹ ਦਾ ਪੁੱਤਰ ਸਿਦਕੀਯਾਹ ਸੀ। ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਗ ਬਣਾਏ ਅਤੇ ਅਹਾਬ ਨੂੰ ਆਖਿਆ, "ਯਹੋਵਾਹ ਫੁਰਮਾਉਂਦਾ ਹੈ, 'ਅਰਾਮ ਦੀ ਸੈਨਾ ਨੂੰ ਇਨ੍ਹਾਂ ਨਾਲ ਉਦੋਂ ਤੱਕ ਮਾਰਦਾ ਰਹੀਁ ਜਦੋਂ ਤੱਕ ਉਹ ਸਾਰੇ ਮਰ ਨਹੀਂ ਜਾਂਦੇ। ਤੁਸੀਂ ਉਨ੍ਹਾਂ ਨੂੰ ਹਰਾ ਦੇਵੋਂਗੇ ਅਤੇ ਤਬਾਹ ਕਰ ਦੇਵੋਁਗੇੇ।"'12 ਬਾਕੀ ਸਾਰੇ ਨਬੀਆਂ ਨੇ ਇੱਕੋ ਜਿਹੀ ਭਵਿੱਖਬਾਣੀ ਕੀਤੀ ਸੀ। ਨਬੀ ਨੇ ਕਿਹਾ, "ਤੁਹਾਡੀ ਸੈਨਾ ਨੂੰ ਹੁਣੇ ਹੀ ਚੜਾਈ ਕਰਨੀ ਚਾਹੀਦੀ ਹੈ। ਤੁਹਾਨੂੰ ਅਰਾਮ ਦੀ ਸੈਨਾ ਦੇ ਖਿਲਾਫ਼ ਰਾਮੋਬ ਵਿੱਚ ਯੁੱਧ ਕਰਨਾ ਚਾਹੀਦਾ ਹੈ। ਅਤੇ ਤੁਸੀਂ ਇਹ ਜੰਗ ਜਿਤ੍ਤੋਂਗੇ ਯਹੋਵਾਹ ਤੈਹਾਨੂੰ ਜਿੱਤ ਕਰ ਦੇਵੇਗਾ।"13 ਜਦੋਂ ਇਹ ਸਭ ਕੁਝ ਵਾਪਰ ਰਿਹਾ ਸੀ, ਅਫ਼ਸਰ ਮੀਕਾਯਾਹ ਨੂੰ ਲੱਭਣ ਲਈ ਗਿਆ ਅਤੇ ਉਸਨੇ ਉਸ ਨਬੀ ਨੂੰ ਲੱਭ ਕੇ ਆਖਿਆ, "ਬਾਕੀ ਸਾਰੇ ਨਬੀਆਂ ਦਾ ਕਹਿਣਾ ਹੈ ਕਿ ਪਾਤਸ਼ਾਹ ਦੀ ਜਿੱਤ ਹੋਵੇਗੀ ਇਸ ਲਈ ਤੇਰੀ ਗੱਲ ਵੀ ਉਨ੍ਹਾਂ ਦੀ ਗੱਲ ਦੀ ਸਾਖੀ ਹੀ ਭਰੇ, ਇਸ ਵਿੱਚ ਹੀ ਭਲਾ ਹੈ।"14 ਪਰ ਮੀਕਾਯਾਹ ਨੇ ਆਖਿਆ, "ਜਿਉਂਦੇ ਯਹੋਵਾਹ ਦੀ ਸੌਂਹ, ਜੋ ਕੁਝ ਯਹੋਵਾਹ ਮੈਨੂੰ ਫ਼ੁਰਮਾੇਗਾ, ਉਹੋ ਹੀ ਬੋਲਾਂਗਾ।"

15 ਤਦ ਉਹ ਪਾਤਸ਼ਾਹ ਕੋਲ ਆਇਆ ਤਾਂ ਪਾਤਸ਼ਾਹ ਨੇ ਉਸਨੂੰ ਆਖਿਆ, "ਹੇ ਮੀਕਾਯਾਹ ਕੀ ਮੈਂ ਅਤੇ ਯਹੋਸ਼ਾਫ਼ਾਟ ਰਾਮੋਬ ਗਿਲਆਦ ਉੱਪਰ ਚੜਾਈ ਕਰਨ ਜਾਈਏ ਜਾਂ ਰੁਕੇ ਰਹੀੇ?"ਮੀਕਾਯਾਹ ਬੋਲਿਆ, "ਹਾਂ, ਤੁਸੀਂ ਜਾਓ ਅਤੇ ਜਿੱਤ ਪ੍ਰਾਪਤ ਕਰੋ ਕਿਉਂ ਕਿ ਯਹੋਵਾਹ ਉਸਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ।"16 ਪਰ ਅਹਾਬ ਨੇ ਆਖਿਆ, "ਇਹ ਬਚਨ ਤੂੰ ਯਹੋਵਾਹ ਦੀ ਸ਼ਕਤੀ ਨਾਲ ਨਹੀਂ ਬੋਲ ਰਿਹਾ, ਇਹ ਤੂੰ ਆਪਣੀ ਮਨਬਚਨੀ ਆਖ ਰਿਹਾ ਹੈਂ। ਇਸ ਲਈ ਮੈਨੂੰ ਸੱਚ ਦੱਸ। ਮੈਂ ਤੈਨੂੰ ਕਿੰਨੀ ਵਾਰ ਸਮਝਾਵਾਂ ਕਿ ਤੂੰ ਮੈਨੂੰ ਸਿਰਫ਼ ਯਹੋਵਾਹ ਦੇ ਅਗੰਮੀ ਵਾਕ ਸੁਣਾ ਕਿ ਉਹ ਕੀ ਆਖਦਾ ਹੈ?"17 ਤਾਂ ਮੀਕਾਯਾਹ ਨੇ ਆਖਿਆ, "ਮੈਂ ਵੇਖ ਸਕਦਾਂ ਕਿ ਕੀ ਵਾਪਰੇਗਾ। ਮੈਂ ਸਾਰੇ ਇਸਰਾਏਲ ਨੂੰ ਪਹਾੜੀਆਂ ਤੇ ਬਿਨਾ ਆਜੜੀ ਦੀਆਂ ਭੇਡਾਂ ਵਾਂਗ ਖਿਂਡਿਆ ਹੋਇਆ ਵੇਖਿਆ ਹੈ। ਯਹੋਵਾਹ ਇਹੀ ਫੁਰਮਾਉਂਦਾ ਹੈ, ਜਿਨ੍ਹਾਂ ਲੋਕਾਂ ਦਾ ਕੋਈ ਆਗੂ ਨਹੀਂ ਉਨ੍ਹਾਂ ਨੂੰ ਲੜਨ ਦੀ ਬਜਾਇ ਆਪਣੇ ਘਰਾਂ ਨੂੰ ਪਰਤ ਜਾਣਾ ਚਾਹੀਦਾ ਹੈ।"18 ਤਦ ਅਹਾਬ ਨੇ ਯਹੋਸ਼ਾਫ਼ਾਟ ਨੂੰ ਕਿਹਾ, "ਵੇਖ! ਮੈਂ ਤੈਨੂੰ ਕਿਹਾ ਸੀ ਨਾ! ਇਸ ਨਬੀ ਨੇ ਕਦੇ ਮੇਰੇ ਭਲੇ ਦੀ ਕੋਈ ਗੱਲ ਨਹੀਂ ਕੀਤੀ। ਇਹ ਹਮੇਸ਼ਾ ਉਹੀ ਗੱਲਾਂ ਦਸਦਾ ਹੈ ਜੋ ਮੈਨੂੰ ਅਸੁਖਾਵੀਆਂ ਹੋਣ।"19 ਪਰ ਮੀਕਾਯਾਹ ਯਹੋਵਾਹ ਲਈ ਬੋਲਦਾ ਰਿਹਾ ਅਤੇ ਆਖਿਆ, "ਸੁਣੋ! ਇਹ ਵਾਕ ਹਨ ਜੋ ਯਹੋਵਾਹ ਨੇ ਕਹੇ। ਮੈਂ ਯਹੋਵਾਹ ਨੂੰ ਅਕਾਸ਼ ਵਿੱਚ ਆਪਣੇ ਸਿੰਘਾਸਣ ਤੇ ਬੈਠਿਆਂ ਅਤੇ ਉਸਦੇ ਦੂਤਾਂ ਨੂੰ ਉਸਦੇ ਨਜ਼ਦੀਕ ਖੜੋਤਿਆਂ ਵੇਖਿਆ ਹੈ।20 ਯਹੋਵਾਹ ਨੇ ਆਖਿਆ, "ਕੌਣ ਅਹਾਬ ਨੂੰ ਭਰਮਾੇਗਾ? ਤਾਂ ਜੋ ਉਹ ਰਾਮੋਬ ਵਿਖੇ ਅਰਾਮ ਦੀ ਸੈਨਾ ਤੇ ਹਮਲਾ ਕਰੇ ਅਤੇ ਓਥੇ ਉਹ ਮਾਰਿਆਂ ਜਾਵੇਗਾ। ਤਾਂ ਦੂਤ ਨਿਰਣਾ ਨਾ ਕਰ ਸਕੇ ਕਿ ਉਹ ਕੀ ਕਰਨ।21 ਤਦ ਇੱਕ ਦੂਤ ਨੇ ਯਹੋਵਾਹ ਕੋਲ ਜਾਕੇ ਆਖਿਆ, 'ਮੈਂ ਉਸਨੂੰ ਭਰਮਾਵਾਂਗਾ!'22 ਯਹੋਵਾਹ ਨੇ ਫ਼ੁਰਮਾਇਆ, 'ਭਲਾ, ਤੂੰ ਅਹਾਬ ਨੂੰ ਕਿਵੇਂ ਭਰਮਾੇਁਗਾ?' ਦੂਤ ਨੇ ਆਖਿਆ, 'ਮੈਂ ਜਾਵਾਂਗਾ ਅਤੇ ਉਸ ਦੇ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠ ਬੋਲਦਾ ਆਤਮਾ ਹੋਵਾਂਗਾ।' ਤਾਂ ਯਹੋਵਾਹ ਨੇ ਫ਼ੁਰਮਾਇਆ, 'ਚੰਗੀ ਗੱਲ ਹੈ, ਜਾ ਅਤੇ ਜਾਕੇ ਅਹਾਬ ਪਾਤਸ਼ਾਹ ਨੂੰ ਭਰਮਾ, ਤੂੰ ਉਸਨੂੰ ਭਰਮਾਉਣ ਵਿੱਚ ਕਾਮਯਾਬ ਹੋਵੇਂਗਾ।"'23 ਮੀਕਾਯਾਹ ਨੇ ਆਪਣੀ ਕਹਾਣੀ ਖਤਮ ਕੀਤੀ। ਤਦ ਉਸਨੇ ਕਿਹਾ, "ਹੁਣ ਵੇਖੋ! ਯਹੋਵਾਹ ਨੇ ਤੁਹਾਡੇ ਇਨ੍ਹਾਂ ਸਭਨਾਂ ਨਬੀਆਂ ਦੇ ਮਂੂਹਾਂ ਵਿੱਚ ਇੱਕ ਝੂਠਾ ਵਾਕ ਪਾ ਦਿੱਤਾ ਹੈ, ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਹੀ ਬੋਲਿਆ ਹੈ।"24 ਤਦ ਸਿਦਕੀਯਾਹ ਨਬੀ ਮੀਕਾਯਾਹ ਨੂੰ ਮਿਲਿਆ। ਉਸ ਨੇ ਮੀਕਾਯਾਹ ਦੇ ਚਿਹਰੇ ਤੇ ਬਪ੍ਪੜ ਮਾਰਿਆ ਅਤੇ ਕਿਹਾ, "ਕੀ ਤੂੰ ਮੰਨਦਾ ਹੈਂ ਕਿ ਯਹੋਵਾਹ ਦੇ ਆਤਮੇ ਨੇ ਮੈਨੂੰ ਛੱਡ ਦਿੱਤਾ ਅਤੇ ਤੇਰੇ ਰਾਹੀਂ ਗੱਲ ਕਰ ਰਿਹਾ ਹੈ?"25 ਮੀਕਾਯਾਹ ਨੇ ਆਖਿਆ, "ਹੁਣੇ ਜਦੋਂ ਬਿਪਦਾ ਆਵੇਗੀ, ਉਸ ਵਕਤ ਤੂੰ ਆਪਣਾ ਆਪ ਇੱਕ ਕੋਠੜੀ ਵਿੱਚ ਛੁਪਾਉਂਦਾ ਫ਼ਿਰੇਁਗਾ, ਤਾਂ ਤੂੰ ਜਾਣ ਜਾਵੇਂਗਾ ਕਿ ਜੋ ਮੈਂ ਕਿਹਾ ਉਹ ਸੱਚ ਸੀ।"26 ਤਦ ਅਹਾਬ ਪਾਤਸ਼ਾਹ ਨੇ ਆਪਣੇ ਇੱਕ ਅਫ਼ਸਰ ਨੂੰ ਮੀਕਾਯਾਹ ਨੂੰ ਗਿਰਫ਼ਤਾਰ ਕਰਨ ਦਾ ਹੁਕਮ ਦਿੱਤਾ ਅਤੇ ਕਿਹਾ, "ਮੀਕਾਯਾਹ ਨੂੰ ਫ਼ੜਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਮੋੜ ਲੈ ਜਾਹ।27 ਅਤੇ ਕਹਿ ਕਿ ਪਾਤਸ਼ਾਹ ਇਹ ਫ਼ਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੀਕ ਇਸਨੂੰ ਕੈਦ ਵਿੱਚ ਰੱਖੇ ਅਤੇ ਇਸਨੂੰ ਰੁਖ੍ਖੀ ਰੋਟੀ ਤੇ ਪਾਣੀ ਹੀ ਦੇਵੋ।"28 ਮੀਕਾਯਾਹ ਉੱਚੀ ਆਵਾਜ਼ 'ਚ ਬੋਲਿਆ, "ਹੇ ਲੋਕੋ! ਤੁਸੀਂ ਸਾਰੇ ਜੋ ਮੈਂ ਆਖ ਰਿਹਾ ਹਾਂ ਸੁਣ ਲਵੋ! ਅਹਾਬ ਪਾਤਸ਼ਾਹ! ਜੇਕਰ ਤੂੰ ਉਸ ਜੰਗ ਵਿੱਚੋਂ ਜਿਉਂਦਾ ਮੁੜ ਆਇਆ ਤਾਂ ਸਮਝੀ ਯਹੋਵਾਹ ਦੀ ਆਤਮਾ ਮੇਰੇ ਮੂੰਹੋ ਨਹੀਂ ਸੀ ਬੋਲੀ ਤੇ ਮੈਂ ਝੂਠ ਆਖਿਆ ਸੀ।"

29 ਤਦ ਅਹਾਬ ਪਾਤਸ਼ਾਹ ਅਤੇ ਯਹੋਸ਼ਾਫ਼ਾਟ ਰਾਮੋਬ ਵਿੱਚ ਅਰਾਮ ਦੀ ਸੈਨਾ ਦੇ ਖਿਲਾਫ਼ ਲੜਨ ਲਈ ਗਏ। ਇਹ ਥਾਂ ਗਿਲਆਦ ਦੇ ਇਲਾਕੇ ਵਿੱਚ ਸੀ।30 ਅਹਾਬ ਨੇ ਯਹੋਸ਼ਾਫ਼ਾਟ ਨੂੰ ਕਿਹਾ, "ਮੈਂ ਆਪਣਾ ਭੇਸ ਵਟਾਅ ਕੇ ਲੜਾਈ ਵਿੱਚ ਜਾਵਾਂਗਾ, ਪਰ ਤੂੰ ਆਪਣੇ ਵਸਤਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾਅ ਕੇ ਲੜਾਈ ਵਿੱਚ ਗਿਆ।"31 ਅਰਾਮ ਦੇ ਰਾਜਾ ਨੇ ਆਪਣੇ ਰੱਥਾਂ ਦੇ32 ਸਰਦਾਰਾਂ ਨੂੰ ਹੁਕਮ ਦਿੱਤਾ ਕਿ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹਰ ਕਿਸੇ ਛੋਟੇ-ਵੱਡੇ ਨਾਲ ਨਾ ਲੜਨਾ। ਸਿਰਫ਼ ਉਸਨੂੰ ਹੀ ਜਾਨੋਁ ਮਾਰ ਮੁਕਾਉਣਾ ਹੈ।32 ਤਾਂ ਲੜਾਈ ਦੌਰਾਨ ਇਨ੍ਹਾਂ ਸਰਦਾਰਾਂ ਨੇ ਜਦੋਂ ਯਹੋਸ਼ਾਫ਼ਾਟ ਰਾਜੇ ਨੂੰ ਵੇਖਿਆ, ਤਾਂ ਉਨਹਾਂ ਸੋਚਿਆ ਕਿ ਇਹੀ ਇਸਰਾਏਲ ਦਾ ਪਾਤਸ਼ਾਹ ਹੈ, ਤਾਂ ਉਹ ਉਸਨੂੰ ਵਢ੍ਢਣ ਲਈ ਦੌੜੇ ਤਾਂ ਯਹੋਸ਼ਾਫ਼ਾਟ ਨੇ ਚੀਕਣਾ ਸ਼ੁਰੂ ਕੀਤਾ।33 ਸਰਦਾਰਾਂ ਨੇ ਵੇਖਿਆ ਕਿ ਉਹ ਅਹਾਬ ਪਾਤਸ਼ਾਹ ਨਹੀਂ ਹੈ, ਤਾਂ ਉਨ੍ਹਾਂ ਉਸਨੂੰ ਨਾ ਮਾਰਿਆ।34 ਪਰ ਸਿਪਾਹੀਆਂ ਵਿੱਚੋਂ ਇੱਕ ਨੇ ਬਿਨਾ ਕਿਸੇ ਤੇ ਨਿਸ਼ਾਨਾ ਲਾਇਆਂ ਹਵਾ ਵਿੱਚ ਤੀਰ ਛੱਡਿਆ, ਪਰ ਉਸਦਾ ਤੀਰ ਇਸਰਾਏਲ ਦੇ ਪਾਤਸ਼ਾਹ ਅਹਾਬ ਨੂੰ ਉਸ ਜਗ੍ਹਾ ਤੇ ਜਾ ਲਗਿਆ ਜਿੱਥੇ ਕਵਚ ਨੇ ਉਸ ਨੂੰ ਨਹੀਂ ਕਜਿਆ ਹੋਇਆ ਸੀ। ਤਾਂ ਅਹਾਬ ਨੇ ਆਪਣੇ ਸਾਰਬੀ ਨੂੰ ਕਿਹਾ, "ਮੈਨੂੰ ਤੀਰ ਲੱਗ ਗਿਆ ਹੈ। ਮੈਨੂੰ ਇਬੋਁ ਬਾਹਰ ਲੈ ਚੱਲ, ਸਾਨੂੰ ਇਥੋਂ ਦੂਰ ਚਲੇ ਜਾਣਾ ਚਾਹੀਦਾ ਹੈ।"35 ਉਸ ਦਿਨ ਲੜਾਈ ਵਧ ਗਈ ਅਤੇ ਪਾਤਸ਼ਾਹ ਅਰਾਮੀਆਂ ਦੇ ਸਾਮ੍ਹਣੇ ਰੱਥ ਵਿੱਚ ਹੀ ਥੰਮਿਆ ਰਿਹਾ ਅਤੇ ਅਰਾਮ ਦੀ ਸੈਨਾ ਵੱਲ ਵੇਖਦਾ ਰਿਹਾ, ਉਸਦਾ ਲਹੂ ਵਗ-ਵਗ ਕੇ ਰੱਥ ਦਾ ਤਲ੍ਲਵਾਂ ਹਿੱਸਾ ਭਰ ਗਿਆ ਅਤੇ ਸ਼ਾਮ ਹੋਣ ਤੱਕ ਪਾਤਸ਼ਾਹ ਮਰ ਗਿਆ।36 ਸ਼ਾਮ ਦੇ ਵੇਲੇ ਦਲ ਵਿੱਚ ਇਹ ਹੋਕਾ ਫ਼ਿਰ ਗਿਆ ਕਿ ਇਸਰਾਏਲ ਦਾ ਹਰ ਮਨੁੱਖ ਆਪੋ-ਆਪਣੇ ਸ਼ਹਿਰ ਅਤੇ ਦੇਸ ਨੂੰ ਤੁਰ ਜਾਵੇ।37 ਇਉਂ ਅਹਾਬ ਪਾਤਸ਼ਾਹ ਦੀ ਮੌਤ ਹੋਈ ਤੇ ਕੁਝ ਲੋਕ ਉਸਦੀ ਲਾਸ਼ ਸਾਮਰਿਯਾ ਨੂੰ ਲੈ ਆਏ ਅਤੇ ਉਸਨੂੰ ਉੱਥੇ ਦਫ਼ਨਾਇਆ ਗਿਆ।38 ਆਦਮੀਆਂ ਨੇ ਅਹਾਬ ਦੇ ਰੱਥ ਨੂੰ ਸਾਮਰਿਯਾ 'ਚ ਇੱਕ ਪਾਣੀ ਦੇ ਤਲਾਅ 'ਚ ਧੋਤਾ। ਜਿੱਥੇ ਵੇਸਵਾਵਾਂ ਆਕੇ ਨਹਾਉਂਦੀ ਹੁੰਦੀਆਂ ਸਨ ਅਤੇ ਉਸ ਰੱਥ ਵਿੱਚੋਂ ਕੁਤਿਆਂ ਨੇ ਆਕੇ ਉਸਦਾ ਲਹੂ ਚਟਿਆ। ਅਤੇ ਇਹ ਸਭ ਕੁਝ ਯਹੋਵਾਹ ਦੇ ਫ਼ੁਰਮਾਣ ਅਨੁਸਾਰ ਹੀ ਵਾਪਰਿਆ।39 ਜਿਂਨੀ ਦੇਰ ਅਹਾਬ ਪਾਤਸ਼ਾਹ ਨੇ ਰਾਜ ਕੀਤਾ, ਉਸਦੇ ਇਹ ਕਾਰਨਾਮੇ 'ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ' ਵਿੱਚ ਲਿਖੇ ਹੋਏ ਹਨ। ਅਤੇ ਉਹ ਕਿਤਾਬ ਪਾਤਸ਼ਾਹ ਦੇ ਹਾਬੀ ਦੰਦ ਦੇ ਘਰ ਜੋ ਉਸਨੇ ਬਣਵਾਇਆ ਸੀ, ਅਤੇ ਉਹ ਸ਼ਹਿਰ ਜੋ ਉਸਨੇ ਉਸਾਰੇ ਸਨ ਸਭ ਕੁਝ ਬਾਰੇ ਦਸ੍ਸਦੀ ਹੈ।40 ਅਹਾਬ ਆਪਣੀ ਮੌਤ ਤੋਂ ਬਾਅਦ ਆਪਣੇ ਪੁਰਖਿਆਂ ਨਾਲ ਹੀ ਦਫ਼ਨਾਇਆ ਗਿਆ।

41 ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਚੌਬੇ ਸਾਲ ਵਿੱਚ, ਆਸਾ ਦਾ ਪੁੱਤਰ ਯਹੋਸ਼ਾਫ਼ਾਟ ਯਹੂਦਾਹ ਉੱਤੇ ਰਾਜ ਕਰਨ ਲੱਗਾ।42 ਉਹ ਉਦੋਂ35 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ। ਯਹੋਸ਼ਾਫ਼ਾਟ ਨੇ ਯਰੂਸ਼ਲਮ ਵਿੱਚ25 ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਸੀ ਅਜ਼ੂਬਾਹ, ਜੋ ਕਿ ਸ਼ਿਲਹੀ ਦੀ ਧੀ ਸੀ।43 ਯਹੋਸ਼ਾਫ਼ਾਟ ਨੇਕ ਇਨਸਾਨ ਸੀ। ਉਹ ਯਹੋਵਾਹ ਦੀ ਇੱਛਾ ਅਨੁਸਾਰ ਕੰਮ ਕਰਦਾ ਰਿਹਾ ਅਤੇ ਆਪਣੇ ਤੋਂ ਪਹਿਲਾਂ ਆਪਣੇ ਪਿਤਾ ਵਾਂਗ ਹੀ ਉਸਦੇ ਰਾਹ ਚੱਲਦਾ ਰਿਹਾ। ਪਰ ਯਹੋਸ਼ਾਫ਼ਾਟ ਨੇ ਉਚਿਆਂ ਬ੍ਥਾਵਾਂ ਨੂੰ ਨਸ਼ਟ ਨਾ ਕੀਤਾ। ਸਗੋਂ ਲੋਕ ਉਨ੍ਹਾਂ ਉਚਿਆਂ ਬ੍ਥਾਵਾਂ ਉੱਤੇ ਬਲੀਆਂ ਚੜਾਉਂਦੇ ਅਤੇ ਧੂਪ ਧੁਖਾਉਂਦੇ ਸਨ।44 ਯਹੋਸ਼ਾਫ਼ਾਟ ਨੇ ਇਸਰਾਏਲ ਦੇ ਪਾਤਸ਼ਾਹ ਨਾਲ ਸ਼ਾਂਤੀ ਦਾ ਇਕਰਾਰਨਾਮਾ ਕੀਤਾ।45 ਉਹ ਬੜਾ ਬਹਾਦਰ ਸੀ ਅਤੇ ਉਸਨੇ ਕਈ ਲੜਾਈਆਂ ਲੜੀਆਂ। ਉਸਦੇ ਕਾਰਨਾਮੇ 'ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ' ਵਿੱਚ ਲਿਖੇ ਮਿਲਦੇ ਹਨ।46 ਯਹੋਸ਼ਾਫ਼ਾਟ ਨੇ ਉਨ੍ਹਾਂ ਸਾਰੇ ਆਦਮੀ ਔਰਤਾਂ ਨੂੰ ਜਿਹੜੇ ਆਪਣੇ ਸ਼ਰੀਰ ਦਾ ਸਂਭੋਗੀ ਸੌਦਾ ਕਰਦੇ ਹਨ ਨੂੰ ਦੇਸੋਂ ਬਾਹਰ ਕੱਢ ਦਿੱਤਾ। ਇਹ ਲੋਕ ਉਸਦੇ ਪਿਤਾ ਆਸਾ ਦੇ ਦਿਨਾਂ ਵਿੱਚ ਬਾਕੀ ਰਹਿ ਗਏ ਸਨ ਸੋ ਉਨ੍ਹਾਂ ਨੂੰ ਪਾਤਸ਼ਾਹ ਨੇ ਦੇਸੋਂ ਬਾਹਰ ਕੱਢ ਦਿੱਤਾ।47 ਇਸ ਵਕਤ ਦੌਰਾਨ ਅਦੋਮ ਵਿੱਚ ਕੋਈ ਰਾਜਾ ਨਹੀਂ ਸੀ। ਉੱਥੇ ਇੱਕ ਗਵਰਨਰ ਰਾਜ ਕਰ ਰਿਹਾ ਸੀ ਜੋ ਕਿ ਯਹੂਦਾਹ ਦੇ ਪਾਤਸ਼ਾਹ ਵੱਲੋਂ ਚੁਣਿਆ ਗਿਆ ਸੀ।48 ਯਹੋਸ਼ਾਫ਼ਾਟ ਨੇ ਕੁਝ ਤਰਸ਼ੀਸ਼ੀ ਜਹਾਜ਼ ਬਣਾਏ ਤਾਂ ਜੋ ਉਹ ਸੋਨੇ ਲਿਆਉਣ ਲਈ ਓਫੀਰ ਨੂੰ ਜਾਣ, ਪਰ ਉਹ ਕਦੇ ਵੀ ਨਾ ਜਾ ਪਏ ਕਿਉਂ ਕਿ ਉਹ ਜਹਾਜ਼ ਅਸਯੋਨ ਗ਼ਬਰ ਕੋਲ ਹੀ ਟੁੱਟ ਕੇ ਨਸ਼ਟ ਹੋ ਗਏ।49 ਤਦ ਅਹਾਬ ਦੇ ਪੁੱਤਰ ਅਹਜ਼ਯਾਹ ਨੇ ਯਹੋਸ਼ਾਫ਼ਾਟ ਦੀ ਮਦਦ ਕਰਨ ਦੀ ਸਲਾਹ ਦਿੱਤੀ। ਉਸਨੇ ਕਿਹਾ ਕਿ ਮੈਂ ਆਪਣੇ ਕੁਝ ਜਹਾਜ਼ ਸੇਵਕਾਂ ਨੂੰ ਤੇਰੇ ਜਹਾਜ਼ ਚਾਲਕਾਂ ਨਾਲ ਭੇਜ ਦਿੰਦਾ ਹਾਂ ਪਰ ਯੋਹਸ਼ਾਫਾਟ ਨੇ ਅਹਜ਼ਯਾਹ ਦੇ ਆਦਮੀਆਂ ਦੀ ਮਦਦ ਨੂੰ ਰਦ੍ਦ ਕੀਤਾ।50 ਯਹੋਸ਼ਾਫਾਟ ਦੀ ਮੌਤ ਤੋਂ ਬਾਅਦ ਉਸਨੂੰ ਉਸਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਉਸ ਨੂੰ ਉਸਦੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ, ਫ਼ਿਰ ਉਸਦਾ ਪੁੱਤਰ ਯਹੋਰਾਮ ਉਸਦੀ ਬਾਵੇ ਰਾਜ ਕਰਨ ਲੱਗਾ।51 ਅਹਾਬ ਦਾ ਪੁੱਤਰ ਅਹਜ਼ਯਾਹ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫਾਟ ਦੇ17 ਸਾਲ ਵਿੱਚ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ ਇਸਰਾਏਲ ਉੱਪਰ ਵੀ2 ਸਾਲ ਰਾਜ ਕੀਤਾ।52 ਅਹਜ਼ਯਾਹ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤੇ। ਉਸ ਨੇ ਵੀ ਆਪਣੇ ਪਿਤਾ ਅਹਾਬ ਅਤੇ ਆਪਣੀ ਮਾਂ ਦੇ ਰਾਹ ਵਿੱਚ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਰਾਹ ਵਿੱਚ, ਜਿਸ ਨੇ ਇਸਰਾਏਲ ਤੋਂ ਪਾਪ ਕਰਵਾਇਆ ਸੀ, ਵਾਂਗ ਹੀ ਕੀਤਾ।53 ਉਸ ਨੇ ਵੀ ਆਪਣੇ ਪਿਤਾ ਵਾਂਗ ਬਆਲ ਦੀ ਉਪਾਸਨਾ ਕੀਤੀ ਅਤੇ ਉਸ ਅੱਗੇ ਮੱਥਾ ਟੇਕਿਆ ਅਤੇ ਇਉਂ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਖਿਝਾਇਆ। ਯਹੋਵਾਹ ਵੀ ਉਸਤੇ ਉਵੇਂ ਕ੍ਰੋਧਿਤ ਹੋਇਆ ਜਿਵੇਂ ਉਸਦੇ ਪਿਤਾ ਤੇ ਇਸ ਤੋਂ ਪਹਿਲਾਂ ਹੋਇਆ ਸੀ।

adsfree-icon
Ads FreeProfile