the Third Week after Epiphany
Click here to join the effort!
Read the Bible
ਬਾਇਬਲ
੧ ਸਲਾਤੀਨ 5
1 ਸੂਰ ਦਾ ਰਾਜਾ ਹੀਰਾਮ ਸੀ, ਅਤੇ ਹਮੇਸ਼ਾ ਦਾਊਦ ਦਾ ਮਿੱਤਰ ਰਿਹਾ। ਜਦੋਂ ਉਸ ਨੇ ਸੁਣਿਆ ਕਿ ਦਾਊਦ ਤੋਂ ਬਾਅਦ ਉਸਦਾ ਪੁੱਤਰ ਸੁਲੇਮਾਨ ਪਾਤਸ਼ਾਹ ਬਣ ਗਿਆ ਹੈ ਤਾਂ ਉਸਨੇ ਅਪਣੇ ਸੇਵਕਾਂ ਨੂੰ ਸੁਲੇਮਾਨ ਕੋਲ ਭੇਜਿਆ।2 ਤਾਂ ਸੁਲੇਮਾਨ ਪਾਤਸ਼ਾਹ ਨੇ ਹੀਰਾਮ ਰਾਜੇ ਨੂੰ ਇਉਂ ਆਖਿਆ:3 "ਤੂੰ ਜਾਣਦਾ ਹੈਂ ਕਿ ਮੇਰਾ ਪਿਤਾ ਦਾਊਦ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਨਾ ਬਣਾ ਸਕਿਆ, ਕਿਉਂ ਜੋ ਉਹ ਆਪਣੇ ਆਲੇ-ਦੁਆਲੇ ਲੜਾਈਆਂ 'ਚ ਘਿਰਿਆ ਰਿਹਾ। ਉਹ ਉਨੀਁ ਦੇਰ ਲੜਾਈਆਂ ਲੜਦਾ ਰਿਹਾ ਜਦ ਤੀਕ ਕਿ ਯਹੋਵਾਹ ਨੇ ਉਨ੍ਹਾਂ ਸਭਨਾਂ ਨੂੰ ਉਸਦੇ ਪੈਰਾਂ ਹੇਠ ਨਾ ਕੀਤਾ।4 ਪਰ ਹੁਣ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਚੁਫ਼ੇਰਿਓ ਆਰਾਮ ਦਿੱਤਾ ਹੈ ਕਿਉਂ ਜੋ ਹੁਣ ਨਾ ਕੋਈ ਮੇਰਾ ਵਿਰੋਧੀ ਹੈ ਅਤੇ ਨਾ ਹੀ ਹੁਣ ਕੋਈ ਖਤਰਾ ਹੈ।5 "ਯਹੋਵਾਹ ਨੇ ਮੇਰੇ ਪਿਤਾ ਦਾਊਦ ਨਾਲ ਇਕਰਾਰ ਕਰਕੇ ਆਖਿਆ ਸੀ, 'ਮੈਂ ਤੇਰੇ ਉਪਰੰਤ ਤੇਰੇ ਪੁੱਤਰ ਨੂੰ ਪਾਤਸ਼ਾਹ ਠਹਿਰਾਵਾਂਗਾ ਅਤੇ ਉਹ ਮੈਨੂੰ ਸਤਿਕਾਰਨ ਲਈ ਇੱਕ ਮੰਦਰ ਦਾ ਨਿਰਮਾਣ ਕਰੇਗਾ।' ਹੁਣ, ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਸਤਿਕਾਰ ਕਰਨ ਲਈ ਉਸ ਮੰਦਰ ਦਾ ਨਿਰਮਾਣ ਕਰਨ ਦੀ ਵਿਉਂਤ ਬਣਾਈ ਹੈ।6 ਇਸ ਲਈ ਮੈਂ ਤੇਰੀ ਮਦਦ ਚਾਹੁੰਦਾ ਹਾਂ। ਕਿਰਪਾ ਕਰਕੇ ਤੂੰ ਆਪਣੇ ਸੇਵਕਾਂ ਨੂੰ ਲਬਾਨੋਨ ਭੇਜਾ ਓਥੇ ਉਹ ਮੇਰੇ ਲਈ ਦਿਆਰ ਦੇ ਰੁੱਖ ਵਢ੍ਢਣ। ਮੇਰੇ ਸੇਵਕ ਤੇਰੇ ਸੇਵਕਾਂ ਦੇ ਨਾਲ ਕੰਮ ਕਰਨਗੇ। ਜੋ ਮਜਦੂਰੀ ਤੂੰ ਆਪਣੇ ਸੇਵਕਾਂ ਲਈ ਠਹਿਰਾਵੇਂਗਾ ਮੈਂ ਅਦਾ ਕਰਾਂਗਾ। ਮੇਰੇ ਤਰਖਾਣ ਸਿਦੋਨ ਦੇ ਤਰਖਾਣਾਂ ਜਿੰਨੇ ਕੁਸ਼ਲ ਨਹੀਂ ਹਨ।"7 ਜਦੋਂ ਹੀਰਾਮ ਨੇ ਸੁਲੇਮਾਨ ਦਾ ਆਖਿਆ ਸੁਣਿਾ, ਤਾਂ ਉਹ ਬੜਾ ਖੁਸ਼ ਸੀ। ਅਤੇ ਕਿਹਾ, "ਅੱਜ, ਮੈਂ ਯਹੋਵਾਹ ਦਾ, ਦਾਊਦ ਨੂੰ ਇਸ ਮਹਾਨ ਕੌਮ ਉੱਤੇ ਸ਼ਾਸਨ ਕਰਨ ਲਈ ਅਜਿਹਾ ਸਿਆਣਾ ਪੁੱਤਰ ਦੇਣ ਲਈ ਸ਼ੁਕਰਾਨਾ ਕਰਦਾ ਹਾਂ।"8 ਤੱਦ ਹੀਰਾਮ ਨੇ ਸੁਲੇਮਾਨ ਨੂੰ ਇੱਕ ਸੁਨਿਹਾ ਭੇਜਿਆ ਅਤੇ ਆਖਿਆ, "ਜੋ ਤੂੰ ਮੈਥੋਂ ਮੰਗਿਆ ਮੈਂ ਸੁਣ ਲਿਆ ਹੈ। ਮੈਂ ਤੈਨੂੰ ਲੋੜੀਁਦੇ ਦਿਆਰ ਅਤੇ ਚੀਲ ਦੀਆਂ ਸ਼ਤੀਰਾਂ ਦੇਵਾਂਗਾ।9 ਮੇਰੇ ਨੌਕਰ ਲਬਾਨੋਨ ਤੋਂ ਸਮੁੰਦਰ ਤੀਕ ਲੱਕੜ ਲਿਆਉਣਗੇ। ਫ਼ਿਰ ਮੈਂ ਉਨ੍ਹਾਂ ਨੂੰ ਇਕੱਠੀਆਂ ਬਂਨ੍ਹਵਾ ਕੇ ਜਿਸ ਥਾਂ ਤੇ ਤੂੰ ਚਾਹੇਁ ਉੱਥੇ ਪਹੁੰਚਦਾ ਕਰ ਦੇਵਾਂਗਾ। ਉਬੇ ਮੈਂ ਉਨ੍ਹਾਂ ਨੂੰ ਤੋੜ ਦਿਵਾਂਗਾ ਤਾਂ ਜੋ ਤੂੰ ਉਹ ਦਰਖਤ ਪ੍ਰਾਪਤ ਕਰ ਸਕੇਁ। ਬਦਲੇ 'ਚ, ਤੂੰ ਮੈਨੂੰ ਮੇਰੇ ਮਹਿਲ ਲਈ ਲੋੜੀਁਦੇ ਭੋਜਨ ਦੀ ਪੂਰਤੀ ਕਰੇਂਗਾ।"
10 ਹੀਰਾਮ ਨੇ ਸੁਲੇਮਾਨ ਨੂੰ ਦਿਆਰ ਅਤੇ ਚੀਲ ਕੇ ਰੁੱਖ ਉਸਦੀ ਜਰੂਰਤ ਅਨੁਸਾਰ ਦਿੱਤੇ।11 ਸੁਲੇਮਾਨ ਨੇ12 ਯਹੋਵਾਹ ਨੇ ਸੁਲੇਮਾਨ ਨੂੰ ਬੁਧ੍ਧੀ ਦਿੱਤੀ ਜਿਵੇਂ ਉਸਨੇ ਉਸ ਨਾਲ ਇਕਰਾਰ ਕੀਤਾ ਸੀ, ਅਤੇ ਇਉਂ ਹੀਰਾਮ ਅਤੇ ਸੁਲੇਮਾਨ ਆਪਸ ਵਿੱਚ ਸ਼ਾਂਤੀ ਵਿੱਚ ਸਨ। ਇਨ੍ਹਾਂ ਦੋਨਾਂ ਪਾਤਸ਼ਾਹਾਂ ਨੇ ਆਪਸ ਵਿਚਕਾਰ ਸਂਧੀ ਕੀਤੀ ਹੋਈ ਸੀ।13 ਤਾਂ ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਵਿੱਚੋਂ14 ਸੁਲੇਮਾਨ ਪਾਤਸ਼ਾਹ ਨੇ ਇਨ੍ਹਾਂ ਸਾਰੇ ਮਨੁੱਖਾਂ ਦੇ ਮੁਖੀਆ ਅਦਁੋਨੀਰਾਮ ਨੂੰ ਠਹਰਾਇਆ। ਸੁਲੇਮਾਨ ਨੇ ਇਨ੍ਹਾਂ15 ਸੁਲੇਮਾਨ ਨੇ16 17 ਸੁਲੇਮਾਨ ਪਾਤਸ਼ਾਹ ਨੇ ਮੰਦਰ ਦੀ ਨੀਹ ਲਈ ਉਨ੍ਹਾਂ ਨੂੰ ਵੱਡੇ ਅਤੇ ਵਧੀਆ ਕਿਸਮ ਦੇ ਪੱਥਰ ਕੱਟਣ ਲਈ ਕਿਹਾ ਸੀ। ਇਹ ਪੱਥਰ ਧਿਆਨ ਨਾਲ ਕੱਟੇ ਗਏ ਸਨ।18 ਤਾਂ ਸੁਲੇਮਾਨ ਅਤੇ ਹੀਰਾਮ ਦੇ ਆਦਮੀਆਂ ਅਤੇ ਗਬਿਲੀਆਂ ਦੇ ਆਦਮੀਆਂ ਨੇ ਪੱਥਰ ਨੂੰ ਤਰਾਸ਼ਿਆ। ਅਤੇ ਉਨ੍ਹਾਂ ਨੇ ਮੰਦਰ ਦੀ ਉਸਾਰੀ ਲਈ ਪੱਥਰ ਲੱਕੜ ਦੀਆਂ ਸ਼ਤੀਰਾਂ ਅਤੇ ਤਿਆਰ ਕਰ ਲੇ।