Lectionary Calendar
Saturday, November 23rd, 2024
the Week of Proper 28 / Ordinary 33
Attention!
Tired of seeing ads while studying? Now you can enjoy an "Ads Free" version of the site for as little as 10¢ a day and support a great cause!
Click here to learn more!

Read the Bible

ਬਾਇਬਲ

੧ ਸਮੋਈਲ 18

1 ਜਦੋਂ ਦਾਊਦ ਸ਼ਾਊਲ ਨਾਲ ਗੱਲ ਕਰ ਹਟਿਆ ਤਾਂ ਯੋਨਾਥਾਨ ਦਾਊਦ ਦੇ ਬਹੁਤ ਨੇੜੇ ਹੋ ਗਿਆ। ਯੋਨਾਥਾਨ ਦਾਊਦ ਨੂੰ ਓਨਾ ਹੀ ਪਿਆਰ ਕਰਦਾ ਸੀ ਜਿੰਨਾ ਕਿ ਉਹ ਆਪਣੇ-ਆਪ ਨੂੰ।2 ਉਸ ਦਿਨ ਤੋਂ ਬਾਦ ਸ਼ਾਊਲ ਨੇ ਦਾਊਦ ਨੂੰ ਆਪਣੇ ਕੋਲ ਹੀ ਰੱਖਿਆ ਅਤੇ ਮੁੜ ਉਸਨੇ ਦਾਊਦ ਨੂੰ ਆਪਣੇ ਪਿਉ ਕੋਲ ਵਾਪਸ ਨਾ ਜਾਣ ਦਿੱਤਾ।3 ਯੋਨਾਥਾਨ ਦਾਊਦ ਨੂੰ ਬਹੁਤ ਪਿਆਰ ਕਰਦਾ ਸੀ ਤਾਂ ਉਸਨੇ ਦਾਊਦ ਨਾਲ ਇੱਕ ਇਕਰਾਰਨਾਮਾ ਕੀਤਾ। ਯੋਨਾਥਾਨ ਨੇ ਜਿਹੜਾ ਚੋਲਾ ਪਾਇਆ ਹੋਇਆ ਸੀ ਉਹ ਦਾਊਦ ਨੂੰ ਦੇ ਦਿੱਤਾ।4 ਯੋਨਾਥਾਨ ਨੇ ਉਸਨੂੰ ਆਪਣੀ ਵਰਦੀ ਵੀ ਦੇ ਦਿੱਤੀ। ਇਥੋਂ ਤੱਕ ਕਿ ਉਸਨੇ ਦਾਊਦ ਨੂੰ ਆਪਣੀ ਤਲਵਾਰ, ਧਨੁਸ਼ ਅਤੇ ਪੇਟੀ ਵੀ ਦੇ ਦਿੱਤੀ।5 ਸ਼ਾਊਲ ਨੇ ਦਾਊਦ ਨੂੰ ਬਹੁਤ ਸਾਰੀਆਂ ਲੜਾਈਆਂ ਵਿੱਚ ਲੜਨ ਨੂੰ ਭੇਜਿਆ ਅਤੇ ਉਹ ਉਨ੍ਹਾਂ ਜੰਗਾਂ ਵਿੱਚ ਬੜਾ ਕਾਮਯਾਬ ਵੀ ਰਿਹਾ। ਫ਼ਿਰ ਸ਼ਾਊਲ ਨੇ ਉਸਨੂੰ ਸੈਨਾ ਦਾ ਸਰਦਾਰ ਬਣਾ ਦਿੱਤਾ। ਇਹ ਗੱਲ ਸਭ ਨੂੰ ਇਥੋਂ ਤੱਕ ਕਿ ਸ਼ਾਊਲ ਦੇ ਅਫ਼ਸਰਾਂ ਨੂੰ ਵੀ ਬੜੀ ਚੰਗੀ ਲਗੀ।

6 ਦਾਊਦ ਫ਼ਲਿਸਤੀਆਂ ਦੇ ਖਿਲਾਫ਼ ਲੜਨ ਜਾਂਦਾ ਅਤੇ ਜਦ ਉਹ ਲੜਾਈ ਤੋਂ ਬਾਦ ਘਰ ਨੂੰ ਵਾਪਸ ਪਰਤਦਾ ਤਾਂ ਇਸਰਾਏਲ ਦੇ ਹਰ ਸ਼ਹਿਰ ਵਿੱਚੋਂ ਔਰਤਾਂ ਆਪਣੇ ਘਰਾਂ ਵਿੱਚੋਂ ਬਾਹਰ ਨਿਕਲਦੀਆਂ ਤਾਂ ਜੋ ਉਹ ਦਾਊਦ ਨੂੰ ਮਿਲ ਸਕਣ ਅਤੇ ਫ਼ਿਰ ਉਹ ਲੋਕ ਬੜਾ ਖੁਸ਼ ਹੁੰਦੇ ਨੱਚਦੇ, ਗਾਉਂਦੇ ਢੋਲ ਵਜਾਉਂਦੇ ਅਤੇ ਬਰਬਤ ਵਰਗਾ ਇੱਕ ਸਾਜ਼ ਵੀ ਵਜਾਉਂਦੇ। ਇਹ ਸਭ ਕੁਝ ਉਹ ਲੋਕ ਸ਼ਾਊਲ ਦੇ ਸਾਮ੍ਹਣੇ ਕਰਦੇ।7 ਔਰਤਾਂ ਇਹ ਗੀਤ ਗਾਉਂਦੀਆਂ:"ਸ਼ਾਊਲ ਨੇ ਹਜ਼ਾਰਾਂ ਵੈਰੀਆਂ ਨੂੰ ਮਾਰਿਆ ਪਰ ਦਾਊਦ ਨੇ ਲਖਾਂ ਵੈਰੀਆਂ ਨੂੰ ਮਾਰਿਆ।"8 ਔਰਤਾਂ ਦੇ ਇਸ ਗੀਤ ਨੇ ਸ਼ਾਊਲ ਨੂੰ ਬੇਚੈਨ ਕਰ ਦਿੱਤਾ ਅਤੇ ਉਸਨੂੰ ਬੜਾ ਕਰੋਧ ਆਇਆ। ਸ਼ਾਊਲ ਨੇ ਸੋਚਿਆ, "ਔਰਤਾਂ ਆਖਦੀਆਂ ਹਨ ਕਿ ਦਾਊਦ ਨੇ ਲਖਾਂ ਵੈਰੀਆਂ ਨੂੰ ਮਾਰਿਆ ਅਤੇ ਉਹ ਆਖਦੀਆਂ ਹਨ ਕਿ ਮੈਂ ਸਿਰਫ਼ ਹਜ਼ਾਰਾਂ ਵੈਰੀਆਂ ਨੂੰ ਮਾਰਿਆ।"9 ਉਸ ਦਿਨ ਤੋਂ ਬਾਦ ਦਾਊਦ ਉੱਪਰ ਕਢ਼ੀ ਨਜ਼ਰ ਰੱਖਣ ਲੱਗਾ।10 ਅਗਲੇ ਹੀ ਦਿਨ ਤੋਂ ਇੱਕ ਦੁਸ਼ਟ ਆਤਮੇ ਨੇ ਪਰਮੇਸ਼ੁਰ ਵੱਲੋਂ ਸ਼ਾਊਲ ਉੱਪਰ ਵਸ੍ਸ ਕਰ ਲਿਆ। ਉਹ ਆਪਣੇ ਘਰ ਬਿਲਕੁਲ ਜੰਗਲੀ ਪਾਗਲਾਂ ਵਾਂਗ ਵਤੀਰਾ ਕਰਨ ਲੱਗਾ। ਦਾਊਦ ਜਿਵੇਂ ਹੀ ਉਸ ਨੂੰ ਠੀਕ ਕਰਨ ਲਈ ਬਰਬਤ ਵਜਾਉਂਦਾ ਸੀ ਉਹ ਉਵੇਂ ਹੀ ਕਰਨ ਲੱਗਾ।11 ਪਰ ਸ਼ਾਊਲ ਦੇ ਹੱਥ ਵਿੱਚ ਇੱਕ ਸਾਂਗ ਸੀ ਅਤੇ ਉਸਨੇ ਸੋਚਿਆ, "ਮੈਂ ਦਾਊਦ ਨੂੰ ਕੰਧ ਵਿੱਚ ਵਿਂਨ੍ਹ ਦੇਵਾਂਗਾ।" ਸ਼ਾਊਲ ਨੇ ਦੋ ਵਾਰ ਸਾਂਗ ਉਸ ਵੱਲ ਸੁੱਟੀ ਪਰ ਦਾਊਦ ਦੋਨੋਂ ਵਾਰੀ ਬਚ ਨਿਕਲਿਆ।

12 ਯਹੋਵਾਹ ਦਾਊਦ ਦੇ ਨਾਲ ਸੀ ਅਤੇ ਯਹੋਵਾਹ ਨੇ ਸ਼ਾਊਲ ਨੂੰ ਛੱਡ ਦਿੱਤਾ ਸੀ ਇਸ ਲਈ ਹੁਣ ਸ਼ਾਊਲ ਦਾਊਦ ਕੋਲੋਂ ਭੈਅ ਖਾਂਦਾ ਸੀ।13 ਸ਼ਾਊਲ ਨੇ ਦਾਊਦ ਨੂੰ ਆਪਣੇ ਤੋਂ ਦੂਰ ਭੇਜ ਦਿੱਤਾ ਉਸਨੇ ਦਾਊਦ ਨੂੰ14 ਯਹੋਵਾਹ ਦਾਊਦ ਦੇ ਨਾਲ ਸੀ ਇਸ ਲਈ ਉਹ ਜਿਸ ਕੰਮ ਨੂੰ ਵੀ ਹੱਥ ਪਾਉਂਦਾ ਉਸਨੂੰ ਸਫ਼ਲਤਾ ਮਿਲਦੀ।15 ਸ਼ਾਊਲ ਨੇ ਜਦ ਵੇਖਿਆ ਕਿ ਦਾਊਦ ਨੂੰ ਬੜੀ ਕਾਮਯਾਬੀ ਮਿਲਦੀ ਹੈ ਤਾਂ ਉਹ ਹੋਰ ਜ਼ਿਆਦਾ ਦਾਊਦ ਤੋਂ ਡਰਨ ਲੱਗਾ।16 ਪਰ ਇਸਰਾਏਲ ਅਤੇ ਯਹੂਦਾਹ ਦੇ ਸਾਰੇ ਲੋਕਾਂ ਨੇ ਦਾਊਦ ਨੂੰ ਪਿਆਰ ਕੀਤਾ ਕਿਉਂਕਿ ਉਸਨੇ ਜੰਗ ਵਿੱਚ ਉਨ੍ਹਾਂ ਦੀ ਅਗਵਾਈ ਕੀਤੀ ਸੀ ਅਤੇ ਉਨ੍ਹਾਂ ਦੀ ਖਾਤਿਰ ਲੜਿਆ ਸੀ।17 ਪਰ ਸ਼ਾਊਲ ਦਾਊਦ ਨੂੰ ਮਾਰਨਾ ਚਾਹੁੰਦਾ ਸੀ, ਉਸਨੇ ਦਾਊਦ ਨਾਲ ਚਾਲ ਖੇਡਣ ਦੀ ਇੱਕ ਵਿਉਂਤ ਬਣਾਈ ਸ਼ਾਊਲ ਨੇ ਦਾਊਦ ਨੂੰ ਕਿਹਾ, "ਇਹ ਮੇਰੀ ਸਭ ਤੋਂ ਵੱਡੀ ਧੀ ਮੇਰਬ ਹੈ, ਇਸਨੂੰ ਮੈਂ ਤੈਨੂੰ ਵਿਆਹ ਦਿੰਦਾ ਹਾਂ, ਫ਼ਿਰ ਤੂੰ ਇੱਕ ਤਕੜਾ ਸਿਪਾਹੀ ਅਤੇ ਮੇਰੇ ਪੁੱਤਰਾਂ ਸਮਾਨ ਹੋ ਜਾਵੇਂਗਾ। ਫ਼ਿਰ ਤੂੰ ਜਾਕੇ ਯਹੋਵਾਹ ਦੀਆਂ ਲੜਾਈਆਂ ਵੀ ਲੜਿਆ ਕਰੇਂਗਾ।" ਪਰ ਇਹ ਸ਼ਾਊਲ ਦੀ ਚਾਲ ਸੀ ਅਸਲ ਵਿੱਚ ਤਾਂ ਸ਼ਾਊਲ ਸੋਚ ਰਿਹਾ ਸੀ ਕਿ, "ਹੁਣ ਮੈਨੂੰ ਦਾਊਦ ਨੂੰ ਜਾਨੋਂ ਮਾਰਨ ਦੀ ਲੋੜ ਨਹੀਂ ਪਵੇਗੀ, ਸਗੋਂ ਮੇਰੇ ਲਈ ਆਪੇ ਹੀ ਉਹ ਫ਼ਲਿਸਤੀਆਂ ਦੇ ਹਥੋਂ ਮਰੇਗਾ।"18 ਪਰ ਦਾਊਦ ਨੇ ਕਿਹਾ, "ਮੈਂ ਕਿਸੇ ਵੱਡੇ ਪਰਿਵਾਰ ਵਿੱਚੋਂ ਨਹੀਂ ਹਾਂ। ਮੇਰਾ ਖਾਨਦਾਨ ਇੰਨਾ ਉੱਚਾ ਨਹੀਂ ਹੈ ਕਿ ਪਾਤਸ਼ਾਹ ਦੀ ਕੁੜੀ ਨਾਲ ਵਿਆਹ ਕਰਾਂ।"19 ਪਰ ਅਜਿਹਾ ਹੋਇਆ ਕਿ ਜਦੋਂ ਉਹ ਵੇਲਾ ਆਇਆ ਕਿ ਸ਼ਾਊਲ ਦੀ ਧੀ ਦਾਊਦ ਨਾਲ ਵਿਆਹੀ ਜਾਵੇ ਤਾਂ ਉਹ ਮਹੋਲਾਠੀ ਅੰਦਰੀਏਲ ਨਾਲ ਵਿਆਹੀ ਗਈ।20 ਸ਼ਾਊਲ ਦੀ ਦੂਜੀ ਕੁੜੀ ਮੀਕਲ ਦਾਊਦ ਨੂੰ ਪਿਆਰ ਕਰਦੀ ਸੀ। ਲੋਕਾਂ ਨੇ ਸ਼ਾਊਲ ਨੂੰ ਦੱਸਿਆ ਕਿ ਮ੍ਮੀਕਲ ਦਾਊਦ ਨੂੰ ਪਿਆਰ ਕਰਦੀ ਹੈ ਤਾਂ ਉਹ ਸੁਣਕੇ ਬੜਾ ਖੁਸ਼ ਹੋਇਆ।21 ਸ਼ਾਊਲ ਨੇ ਸੋਚਿਆ, "ਹੁਣ ਮੈਂ ਮੀਕਲ ਤੋਂ ਦਾਊਦ ਨੂੰ ਉਸਦੇ ਜਾਲ ਵਿੱਚ ਫ਼ਸਾਉਣ ਦਾ ਕੰਮ ਲਵਾਂਗਾ। ਮੈਂ ਮੀਕਲ ਨੂੰ ਦਾਊਦ ਨਾਲ ਵਿਆਹ ਕਰਨ ਦੇਵਾਂਗਾ ਅਤੇ ਉਸਤੋਂ ਬਾਦ ਫ਼ਲਿਸਤੀ ਆਪੇ ਦਾਊਦ ਨੂੰ ਜਾਨੋਂ ਮਾਰ ਸੁੱਟਣਗੇ।" ਇਸ ਲਈ ਸ਼ਾਊਲ ਨੇ ਦਾਊਦ ਨੂੰ ਦੂਜੀ ਵਾਰ ਕਿਹਾ, "ਤੂੰ ਅੱਜ ਹੀ ਮੇਰੀ ਕੁੜੀ ਨਾਲ ਵਿਆਹ ਕਰ ਸਕਦਾ ਹੈਂ।"22 ਸ਼ਾਊਲ ਨੇ ਆਪਣੇ ਅਫ਼ਸਰਾਂ ਨੂੰ ਹੁਕਮ ਦਿੱਤਾ ਅਤੇ ਕਿਹਾ, 'ਦਾਊਦ ਨਾਲ ਇਕਲਿਆਂ ਗ੍ਗੱਲ ਕਰੋ ਅਤੇ ਉਸਨੂੰ ਕਹੋ, "ਵੇਖ, ਪਾਤਸ਼ਾਹ ਤੈਨੂੰ ਬਹੁਤ ਚਾਹੁੰਦਾ ਹੈ, ਉਸਦੇ ਸਾਰੇ ਅਫ਼ਸਰਾਂ ਨੂੰ ਵੀ ਤੂੰ ਬਹੁਤ ਪਿਆਰਾ ਹੈ। ਇਸ ਲਈ ਤੈਨੂੰ ਉਸਦੀ ਕੁੜੀ ਨਾਲ ਵਿਆਹ ਕਰਵਾ ਲੈਣਾ ਚਾਹੀਦਾ ਹੈ।"'23 ਸ਼ਾਊਲ ਦੇ ਅਫ਼ਸਰਾਂ ਨੇ ਉਪਰੰਤ ਦਾਊਦ ਨਾਲ ਇਹ ਸਾਰੀ ਗੱਲ ਕੀਤੀ ਤਾਂ ਦਾਊਦ ਨੇ ਆਖਿਆ, "ਤੁਸੀਂ ਕੀ ਸੋਚਦੇ ਹੋ ਕਿ ਪਾਤਸ਼ਾਹ ਦਾ ਜਵਾਈ ਬਨਣਾ ਇੰਨਾ ਸੌਖਾ ਪਿਆ ਹੈ? ਮੇਰੇ ਕੋਲ ਉਸਦੀ ਧੀ ਨੂੰ ਵਿਆਹੁਣ ਜੋਗੇ ਪੈਸੇ ਨਹੀਂ ਮੈਂ ਤਾਂ ਕਂਗਾਲ ਹਾਂ ਅਤੇ ਇੱਕ ਬੜਾ ਸਾਧਾਰਣ ਜਿਹਾ ਮਨੁੱਖ ਹਾਂ, ਮੇਰੀ ਹਸਤੀ ਹੀ ਕੀ ਹੈ?"24 ਸ਼ਾਊਲ ਦੇ ਅਫ਼ਸਰਾਂ ਨੇ ਜੋ ਕੁਝ ਦਾਊਦ ਨੇ ਆਖਿਆ ਸੀ ਆਕੇ ਉਸਨੂੰ ਕਹਿ ਦਿੱਤਾ।25 ਸ਼ਾਊਲ ਨੇ ਉਨ੍ਹਾਂ ਨੂੰ ਕਿਹਾ, "ਦਾਊਦ ਨੂੰ ਆਖੋ, 'ਦਾਊਦ, ਰਾਜਾ ਨਹੀਂ ਚਾਹੁੰਦਾ ਕਿ ਤੂੰ ਉਸਦੀ ਧੀ ਖਾਤਿਰ ਉਸਨੂੰ ਕੋਈ ਦਹੇਜ਼ ਦੇਵੇ। ਉਹ ਆਪਣੇ ਦੁਸ਼ਮਣਾਂ ਤੋਂ ਬਦਲਾ ਲੈਣਾ ਚਾਹੁੰਦਾ ਹੈ। ਇਸ ਲਈ ਉਹ ਆਪਣੀ ਧੀ ਦੇ ਵਿਆਹ ਵਾਸਤੇ26 ਸ਼ਾਊਲ ਦੇ ਅਫ਼ਸਰਾਂ ਨੇ ਇਹ ਸਭ ਗੱਲਾਂ ਜਾਕੇ ਦਾਊਦ ਨੂੰ ਕਹੀਆਂ। ਦਾਊਦ ਖੁਸ਼ ਸੀ ਕਿ ਉਸਨੂੰ ਪਾਟਸ਼ਾਹ ਦਾ ਜੁਆਈ ਬਣਨ ਦਾ ਮੌਕਾ ਮਿਲਿਆ ਹੈ ਤਾਂ ਉਹ ਝਟ੍ਟ ਮੰਨ ਗਿਆ।27 ਸਭ ਕੁਝ ਇੰਨੀ ਜਲਦੀ ਹੋਇਆ ਕਿ ਦਾਊਦ ਅਤੇ ਉਸਦੇ ਕੁਝ ਸਿਪਾਹੀ ਫ਼ਲਿਸਤੀਆਂ ਦੇ ਖਿਲਾਫ਼ ਲੜਾਈ ਕਰਨ ਚਲੇ ਗਏ। ਉਨ੍ਹਾਂ ਨੇ28 ਸ਼ਾਊਲ ਨੇ ਵੇਖਿਆ ਕਿ ਯਹੋਵਾਹ ਦਾਊਦ ਦੇ ਨਾਲ ਹੈ ਅਤੇ ਉਸਦੀ ਧੀ ਮੀਕਲ ਵੀ ਦਾਊਦ ਨੂੰ ਪਿਆਰ ਕਰਦੀ ਹੈ।29 ਤਾਂ ਸ਼ਾਊਲ ਦਾਊਦ ਕੋਲੋਂ ਹੋਰ ਵੀ ਵਧੇਰੇ ਭੈਅ ਖਾਣ ਲੱਗਾ। ਅਤੇ ਉਹ ਦਾਊਦ ਦੇ ਹੋਰ ਵੀ ਖਿਲਾਫ਼ ਰਹਿਣ ਲੱਗਾ।30 ਤਦ ਫ਼ਲਿਸਤੀਆਂ ਦੇ ਸਰਦਾਰਾਂ ਨੇ ਲਗਾਤਾਰ ਇਸਰਾਏਲੀਆਂ ਨਾਲ ਲੜਾਈ ਜਾਰੀ ਰਖੀ ਪਰ ਹਰ ਵਾਰ ਦਾਊਦ ਨੇ ਉਨ੍ਹਾਂ ਨੂੰ ਹਰਾਇਆ। ਦਾਊਦ ਸ਼ਾਊਲ ਦਾ ਸਭ ਤੋਂ ਵਧੀਆ ਅਤੇ ਬਹਾਦੁਰ ਅਫ਼ਸਰ ਸੀ ਅਤੇ ਉਹ ਸਭਨਾ ਵਿੱਚ ਬੜਾ ਮਸ਼ਹੂਰ ਹੋਇਆ।

 
adsfree-icon
Ads FreeProfile