Lectionary Calendar
Saturday, November 23rd, 2024
the Week of Proper 28 / Ordinary 33
Attention!
For 10¢ a day you can enjoy StudyLight.org ads
free while helping to build churches and support pastors in Uganda.
Click here to learn more!

Read the Bible

ਬਾਇਬਲ

੧ ਸਮੋਈਲ 25

1 ਸਮੂਏਲ ਮਰ ਗਿਆ। ਸਾਰੇ ਇਸਰਾਏਲੀਆਂ ਨੇ ਇਕੱਤਰ ਹੋਕੇ ਸਮੂਏਲ ਦੀ ਮੌਤ ਉੱਤੇ ਆਪਣਾ ਦੁੱਖ ਪਰਗਟ ਕੀਤਾ ਅਤੇ ਉਸਦੇ ਹੀ ਘਰ ਰਾਮਾਹ ਵਿੱਚ ਉਸਨੂੰ ਦਫ਼ਨਾਇਆ। ਤਦ ਦਾਊਦ ਪਾਰਾਨ ਦੀ ਉਜਾੜ ਵੱਲ ਆ ਗਿਆ।

2 ਮਾਓਨ ਵਿੱਚ ਇੱਕ ਬੜਾ ਹੀ ਅਮੀਰ ਆਦਮੀ ਰਹਿੰਦਾ ਸੀ। ਉਸ ਕੋਲ3 ਇਸ ਮਨੁੱਖ ਦਾ ਨਾਉਂ ਨਾਬਾਲ ਸੀ। ਨਾਬਾਲ ਕਾਲੇਬ ਦੇ ਪਰਿਵਾਰ ਵਿੱਚੋਂ ਸੀ ਅਤੇ ਇਸਦੀ ਪਤਨੀ ਦਾ ਨਾਮ ਅਬੀਗੈਲ ਸੀ, ਉਹ ਬੜੀ ਖੂਬਸੂਰਤ ਅਤੇ ਬੁਧੀਮਾਨ ਔਰਤ ਸੀ ਪਰ ਨਾਬਾਲ ਬੜਾ ਨਿਰਦਯੀ ਕਠੋਰ ਅਤੇ ਜ਼ਾਲਿਮ ਆਦਮੀ ਸੀ।4 ਤੱਦ ਦਾਊਦ ਉਜਾੜ ਵਿੱਚ ਸੀ ਜਦ ਉਸਨੂੰ ਇਹ ਪਤਾ ਲੱਗਾ ਕਿ ਨਾਬਾਲ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਹੈ।5 ਦਾਊਦ ਨੇ ਨਾਬਾਲ ਨਾਲ ਗੱਲ ਕਰਨ ਲਈ ਦਸ ਜੁਆਨ ਭੇਜੇ। ਦਾਊਦ ਨੇ ਉਨ੍ਹਾਂ ਨੂੰ ਕਿਹਾ, "ਤੁਸੀਂ ਕਰਮਲ ਵਿੱਚ ਜਾਕੇ ਨਾਬਾਲ ਨੂੰ ਲਭਕੇ ਉਸਨੂੰ ਮੇਰੇ ਵੱਲੋਂ ਸੁਖ-ਸਾਂਦ ਪੁਛੋ।"6 ਦਾਊਦ ਨੇ ਉਨ੍ਹਾਂ ਦੇ ਹੱਥ ਨਾਬਾਲ ਲਈ ਸੁਨਿਹਾ ਘਲਿਆ, "ਮ੍ਮੈਨੂੰ ਆਸ ਹੈ ਕਿ ਤੂੰ ਅਤੇ ਤੇਰਾ ਪਰਿਵਾਰ ਰਾਜ਼ੀ-ਖੁਸ਼ੀ ਹੋਵੇਂਗਾ। ਤੇਰਾ ਘਰ-ਪਰਿਵਾਰ ਤੇ ਜੋ ਕੁਝ ਤੇਰੇ ਕੋਲ ਹੈ ਸਭ ਸਹੀ ਸਲਾਮਤ ਹੋਵੇਗਾ।7 ਮੈਂ ਸੁਣਿਆ ਹੈ ਕਿ ਤੂੰ ਭੇਡਾਂ ਦੀ ਉੱਨ ਕੁਤਰ ਰਿਹਾ ਹੈ। ਕੁਝ ਦੇਰ ਲਈ ਅਯਾਲੀ ਮੇਰੇ ਨਾਲ ਸਨ ਅਤੇ ਅਸੀਂ ਉਨ੍ਹਾਂ ਨਾਲ ਕੋਈ ਗਲਤ ਗੱਲ ਨਹੀਂ ਕੀਤੀ। ਜਦੋਂ ਤੇਰੇ ਅਯਾਲੀ ਕਰਮਲ ਵਿੱਚ ਸਨ, ਅਸੀਂ ਉਨ੍ਹਾਂ ਦਾ ਕੁਝ ਨਹੀਂ ਖੋਹਿਆ।8 ਤੂੰ ਆਪਣੇ ਸੇਵਕਾਂ ਪੁਛ ਅਤੇ ਉਹ ਤੈਨੂੰ ਦਸ੍ਸਣਗੇ ਕਿ ਇਹ ਸੱਚ ਹੈ। ਕਿਰਪਾ ਕਰਕੇ ਮੇਰੇ ਜੁਆਨਾ ਉੱਤੇ ਵੀ ਰਹਿਮ ਕਰੀਂ। ਇਹ ਇਸ ਖੁਸ਼ੀ ਦੇ ਮੌਕੇ ਉੱਤੇ ਤੇਰੇ ਕੋਲ ਆਏ ਹਨ। ਕਿਰਪਾ ਕਰਕੇ ਇਨ੍ਹਾਂ ਜੁਆਨਾ ਨੂੰ ਤੂੰ ਜੋ ਕੁਝ ਵੀ ਆਪਣੇ ਖਜ਼ਾਨੇ ਵਿੱਚੋਂ ਦੇ ਸਕਦਾ ਹੈਂ ਦੇ। ਕਿਰਪਾ ਕਰਕੇ ਤੂੰ ਮੇਰੀ ਖਾਤਿਰ ਉਹ ਉਪਕਾਰ ਕਰ। ਤੇਰਾ ਮਿੱਤਰ, ਦਾਊਦ।"9 ਦਾਊਦ ਦੇ ਆਦਮੀ ਨਾਬਾਲ ਕੋਲ ਗਏ ਅਤੇ ਉਸਦਾ (ਦਾਊਦ) ਸੁਨਿਹਾ ਜਾਕੇ ਨਾਬਾਲ ਨੂੰ ਦਿੱਤਾ।10 ਪਰ ਨਾਬਾਲ ਉਨ੍ਹਾਂ ਨਾਲ ਕਮੀਨਗੀ ਨਾਲ ਪੇਸ਼ ਆਇਆ ਅਤੇ ਕਿਹਾ, "ਦਾਊਦ ਹੈ ਕੌਣ? ਕੌਣ ਯਸੀ ਦਾ ਪੁੱਤਰ? ਅੱਜ ਕੱਲ ਅਜਿਹੇ ਬੜੇ ਸੇਵਕ ਹਨ ਜੋ ਆਪਣੇ ਮਾਲਕਾਂ ਕੋਲੋਂ ਨੱਸ ਗਏ ਹਨ! ਮੇਰੇ ਕੋਲ ਪਾਣੀ ਅਤੇ ਰੋਟੀ ਹੈ।11 ਅਤੇ ਆਪਣੇ ਚਾਕਰਾਂ ਦੇ ਖਾਣ ਲਈ ਮਾਸ ਹੈ ਕਿਉਂਕਿ ਉਹ ਮੇਰੀਆਂ ਭੇਡਾਂ ਦੀ ਉੱਨ ਕੁਤਰਦੇ ਹਨ ਪਰ ਇਹ ਸਭ ਮੈਂ ਉਨ੍ਹਾਂ ਲੋਕਾਂ ਨੂੰ ਕਿਵੇਂ ਦੇ ਦੇਵਾਂ ਜਿਨ੍ਹਾਂ ਨੂੰ ਮੈਂ ਜਾਣਦਾ ਤੱਕ ਨਹੀਂ।"

12 ਦਾਊਦ ਦੇ ਆਦਮੀਆਂ ਨੇ ਵਾਪਸ ਪਰਤਕੇ ਇਹ ਸਭ ਕੁਝ ਜਾਕੇ ਦਾਊਦ ਨੂੰ ਦੱਸਿਆ।13 ਤ੍ਤੱਦ ਦਾਊਦ ਨੇ ਆਪਣੇ ਆਦਮੀਆਂ ਨੂੰ ਕਿਹਾ, "ਸਭ ਆਪੋ-ਆਪਣੀਆਂ ਤਲਵਾਰਾਂ ਬੰਨ੍ਹੋ।" ਤਾਂ ਦਾਊਦ ਅਤੇ ਉਸਦੇ ਆਦਮੀਆਂ ਨੇ ਆਪੋ-ਆਪਣੀਆਂ ਤਲਵਾਰਾਂ ਬਂਨ੍ਹੀਆਂ।14 ਨਾਬਾਲ ਦੇ ਨੌਕਰਾਂ ਵਿੱਚੋਂ ਇੱਕ ਨੇ ਉਸਦੀ ਬੀਵੀ ਅਬੀਗੈਲ ਨੂੰ ਜਾਕੇ ਆਖਿਆ, "ਵੇਖੋ, ਦਾਊਦ ਨੇ ਉਜਾੜ ਤੋਂ ਸਾਡੇ ਮਾਲਕ ਦੀ ਸੁਖ-ਸਾਂਦ ਪੁਛਣ ਲਈ ਕੁਝ ਹਰਕਾਰੇ ਭੇਜੇ ਸਨ ਪਰ ਨਾਬਾਲ ਉਨ੍ਹਾਂ ਨਾਲ ਬੜਾ ਮਾੜਾ ਪੇਸ਼ ਆਇਆ।15 ਇਹ ਆਦਮੀ ਸਾਡੇ ਨਾਲ ਬੜਾ ਚੰਗਾ ਸਲੂਕ ਕਰਦੇ ਸਨ। ਜਿੰਨਾ ਚਿਰ ਅਸੀਂ ਰੜਿਆਂ ਵਿੱਚ ਭੇਡਾਂ ਨਾਲ ਸਾਂ ਤਾਂ ਦਾਊਦ ਦੇ ਆਦਮੀ ਵੀ ਉਨ੍ਹਾਂ ਸਮਿਆਂ ਸਾਡੇ ਨਾਲ ਰਹੇ, ਪਰ ਉਨ੍ਹਾਂ ਸਾਡੇ ਨਾਲ ਬੜੀ ਭਲਾਈ ਕੀਤੀ, ਸਾਨੂੰ ਕਦੇ ਕੋਈ ਔਖ ਨਾ ਆਉਣ ਦਿੱਤੀ।16 ਦਾਊਦ ਦੇ ਆਦਮੀਆਂ ਨੇ ਦਿਨ-ਰਾਤ ਸਾਡੀ ਰੱਖਿਆ ਕੀਤੀ। ਜਦੋਂ ਅਸੀਂ ਆਪਣੀਆਂ ਭੇਡਾਂ ਦੀ ਰਖਵਾਲੀ ਲਈ ਨਿਕਲੇ ਸਾਂ ਤਾਂ ਦਾਊਦ ਦੇ ਆਦਮੀਆਂ ਨੇ ਸਾਨੂੰ, ਚਾਰ ਦਿਵਾਰੀ ਵਾਂਗ, ਪਰ ਮੁਸੀਬਤ ਤੋਂ ਬਚਾਇਆ ਅਤੇ ਸਾਡੀ ਹਿਫ਼ਾਜ਼ਤ ਕੀਤੀ।17 "ਹੁਣ ਇਸ ਬਾਰੇ ਜ਼ਰਾ ਸੋਚੋ ਅਤੇ ਵਿਚਾਰੋ ਕਿ ਤੁਸੀਂ ਕੀ ਕਰੋਂਗੇ? ਨਾਬਾਲ ਇੰਨਾ ਦੁਸ਼ਟ ਸੀ, ਕਿ ਉਸਨੂੰ ਉਸਦਾ ਮਨ ਬਦਲਣ ਲਈ ਪ੍ਰੇਰਣਾ ਅਸਂਭਵ ਸੀ। ਸਾਡੇ ਮਾਲਕ ਅਤੇ ਉਸਦੇ ਪਰਿਵਾਰ ਉੱਪਰ ਲਈ ਭਾਰੀ ਕਰੋਪੀ ਆਉਣ ਵਾਲੀ ਹੈ।"

18 ਅਬੀਗੈਲ ਨੇ ਬੜੀ ਫ਼ੁਰਤੀ ਨਾਲ ਉਠਕੇ19 ਤੱਦ ਅਬੀਗੈਲ ਨੇ ਆਪਣੇ ਚਾਕਰਾਂ ਨੂੰ ਆਖਿਆ, "ਤੁਸੀਂ ਮੇਰੇ ਅੱਗੇ ਤੁਰੋ, ਮੈਂ ਤੁਹਾਡੇ ਨਾਲ ਚੱਲਦੀ ਹਾਂ।" ਪਰ ਇਹ ਸਭ ਉਸਨੇ ਆਪਣੇ ਪਤੀ ਨੂੰ ਨਾ ਦੱਸਿਆ।20 ਅਬੀਗੈਲ ਆਪਣੇ ਖੋਤੇ ਉੱਤੇ ਚੜੀ ਅਤੇ ਪਹਾੜੀ ਦੇ ਦੂਜੇ ਪਾਸੇ ਪਹੁੰਚ ਗਈ। ਹ ਦੂਜੀ ਦਿਸ਼ਾ ਵੱਲੋਂ ਆਉਂਦੇ ਦਾਊਦ ਅਤੇ ਉਸਦੇ ਸਾਥੀਆਂ ਨੂੰ ਆਉਂਦਿਆਂ ਨੂੰ ਮਿਲੀ।21 ਦਾਊਦ ਅਜੇ ਜਦੋਂ ਅਬੀਗੈਲ ਨੂੰ ਨਹੀਂ ਸੀ ਮਿਲਿਆ ਤਾਂ ਦਾਊਦ ਆਖ ਰਿਹਾ ਸੀ, "ਮੈਂ ਉਜਾੜ ਵਿੱਚ ਨਾਬਾਲ ਦੀ ਜ਼ਾਇਦਾਦ ਦੀ ਰੱਖਿਆ ਕੀਤੀ। ਮੈਂ ਉਸਦੀ ਇੱਕ ਵੀ ਭੇਡ ਨਾ ਗੁਆਚਣ ਦਿੱਤੀ। ਮੈਂ ਵਿਅਰਥ ਹੀ ਉਸਦੀ ਇੰਨੀ ਰਾਖੀ ਕਰਦਾ ਰਿਹਾ। ਮੈਂ ਉਸ ਨਾਲ ਭਲਾਈ ਕਰਦਾ ਰਿਹਾ ਪਰ ਉਸਨੇ ਮੇਰੇ ਨਾਲ ਬੁਰਿਆਈ ਕੀਤੀ।22 ਪਰਮੇਸ਼ੁਰ ਮੈਨੂੰ ਉਸਤੋਂ ਵੀ ਵਧੇਰੇ ਸਜ਼ਾ ਦੇਵੇ ਜਿੰਨੀ ਉਸਨੇ ਮੇਰੇ ਦੁਸ਼ਮਣਾਂ ਨੂੰ ਦਿੱਤੀ ਹੈ ਜੇਕਰ ਮੈਂ ਉਸਦੇ ਪਰਿਵਾਰ ਦੇ ਇੱਕ ਵੀ ਸਦੱਸ ਨੂੰ ਇੱਕ ਰਾਤ ਲਈ ਵੀ ਜਿਉਣ ਦੇਵਾਂ।"23 ਉਸੇ ਵਕਤ ਉਥੇ ਅਬੀਗੈਲ ਪਹੁੰਚ ਗਈ। ਜਦੋਂ ਅਬੀਗੈਲ ਨੇ ਦਾਊਦ ਨੂੰ ਵੇਖਿਆ, ਉਹ ਝਟ੍ਟ ਆਪਣੇ ਖੋਤੇ ਤੋਂ ਉੱਤਰੀ ਅਤੇ ਅੱਗੇ ਆਪਣਾ ਸਿਰ ਝੁਕਾ ਕੇ ਮਥਾ ਟੇਕਿਆ।24 ਅਤੇ ਆਖਣ ਲਗੀ, "ਹੇ ਸੁਆਮੀ! ਕਿਰਪਾ ਕਰਕੇ ਮੇਰੀ ਬੇਨਤੀ ਸੁਣ। ਹੇ ਮਹਾਰਾਜ ਇਹ ਸਭ ਦੋਸ਼ ਮੇਰੇ ਉੱਤੇ ਰੱਖ ਅਤੇ ਆਪਣੀ ਦਾਸੀ ਦੀ ਬੇਨਤੀ ਸੁਣ।' ਆਦਮੀ ਤੁਸੀਂ ਭੇਜੇ ਮੈਂ ਉਨ੍ਹਾਂ ਨੂੰ ਨਹੀਂ ਮਿਲੀ। ਹੇ ਸੁਆਮੀ, ਉਸੇ ਬੁਰੇ ਮਨੁੱਖ ਦੀ ਗੱਲ ਵੱਲ ਧਿਆਨ ਨਾ ਦੇ ਉਹ ਆਪਣੇ ਨਾਮ ਵਰਗਾ ਹੀ ਹੈ। ਜੇਕਰ ਉਸਦੇ ਨਾਮ ਦਾ ਅਰਥ ਹੀ ਮੂਰਖ ਹੈ ਤਾਂ ਉਹ ਵਾਸਤਵ ਵਿੱਚ ਵੀ ਮੂਰਖ ਹੀ ਹੈ।25 26 ਯਹੋਵਾਹ ਨੇ ਤੈਨੂੰ ਮਾਸੂਮ ਲੋਕਾਂ ਨੂੰ ਮਾਰਨ ਤੋਂ ਬਚਾਉਣ ਲਈ ਭੇਜਿਆ ਹੈ। ਤੂੰ ਉਨ੍ਹਾਂ ਦੀ ਰਾਖੀ ਲਈ ਆਇਆ ਹੈ ਜੋ ਮਾਸੂਮ ਹਨ। ਸੋ ਹੁਣ ਹੇ ਮਹਾਰਾਜ, ਜਿਉਂਦੇ ਯਹੋਵਾਹ ਦੀ ਸੌਂਹ ਅਤੇ ਤੇਰੀ ਜਿੰਦ ਦੀ ਸੌਂਹ ਕਿ ਹੁਣ ਤੁਹਾਡੇ ਵੈਰੀ ਅਤੇ ਉਹ ਲੋਕ ਜੋ ਮੇਰੇ ਮਹਾਰਾਜ ਦੀ ਬੁਰਿਆਈ ਕਰਨ ਉਹ ਨਾਬਲ ਵਰਗੇ ਹੋ ਜਾਣ।"27 ਹੁਣ ਮੈਂ ਇਹ ਤੁਛ ਭੇਟਾ ਤੁਹਾਡੇ ਅੱਗੇ ਹਾਜ਼ਿਰ ਕਰਦੀ ਹਾਂ, ਕਿਰਪਾ ਕਰਕੇ ਆਪਣੇ ਆਦਮੀਆਂ ਨੂੰ ਦੇ ਦੇਵੋ।28 ਕਿਰਪਾ ਕਰਕੇ ਮੈਨੂੰ ਗਲਤੀ ਲਈ ਖਿਮਾ ਕਰੋ! ਮੈਂ ਜਾਣਦੀ ਹਾਂ ਯਹੋਵਾਹ ਤੁਹਾਡੇ ਘਰ-ਪਰਿਵਾਰ ਨੂੰ ਹੋਰ ਤਕੜਾ ਕਰੇਗਾ। ਤੁਹਾਡੇ ਪਰਿਵਾਰ ਵਿੱਚੋਂ ਹੋਰ ਵੀ ਪਾਤਸ਼ਾਹ ਪੈਦਾ ਹੋਣਗੇ। ਯਹੋਵਾਹ ਇਹ ਸਭ ਇਸ ਲਈ ਕਰੇਗਾ ਕਿਉਂ ਜੁ ਤੂੰ ਯਹੋਵਾਹ ਦੇ ਲਈ ਲੜਾਈ ਲੜਦਾ ਹੈਂ। ਜਦ ਤੱਕ ਤੂੰ ਜਿਉਂਦਾ ਹੈਂ ਲੋਕਾਂ ਨੂੰ ਤੇਰੇ ਵਿੱਚ ਕੋਈ ਬੁਰਾਈ ਨਹੀਂ ਲਭੇਗੀ।29 ਜੇਕਰ ਕੋਈ ਮਨੁੱਖ ਤੈਨੂੰ ਮਾਰਨ ਲਈ ਤੇਰਾ ਪਿੱਛਾ ਕਰਦਾ ਹੈ ਤਾਂ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਬਚਾਵੇਗਾ। ਪਰ ਯਹੋਵਾਹ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਜੋ ਤੇਰੇ ਵੈਰੀ ਹਨ ਇਵੇਂ ਲੈ ਲਵੇਗਾ ਜਿਵੇਂ ਗੁਲੇਲ ਵਿੱਚੋਂ ਰੋੜਾ।30 ਯਹੋਵਾਹ ਆਪਣੇ ਆਖੇ ਅਨੁਸਾਰ ਅਨੁਸਾਰ ਤੇਰੇ ਨਾਲ ਸਭ ਭਲਾਈਆਂ ਕਰੇਗਾ ਅਤੇ ਆਪਣੇ ਸਾਰੇ ਕੌਲ ਨਿਭਾਵੇਗਾ। ਪਰਮੇਸ਼ੁਰ ਤੈਨੂੰ ਇਸਰਾਏਲ ਦਾ ਪਾਤਸ਼ਾਹ ਠਹਿਰਾਵੇਗਾ।31 ਤਾਂ ਫ਼ਿਰ ਇਹ ਗੱਲ ਤੁਹਾਨੂੰ ਮੁਸੀਬਤ ਦਾ ਕਾਰਣ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਮਨ ਵਿੱਚ ਕੋਈ ਕਲੇਸ਼ ਨਹੀਂ ਹੋਵੇਗਾ ਕਿ ਮੈਂ ਏਵੇਂ ਹੀ ਫ਼ਿਜ਼ੂਲ ਖੂਨ ਵਗਾਇਆ ਜਾਂ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ। ਜਿਸ ਵੇਲੇ ਯਹੋਵਾਹ ਮੇਰੇ ਸੁਆਮੀ ਤੇਰੇ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਦਾਸੀ ਨੂੰ ਜ਼ਰੂਰ ਯਾਦ ਕਰਨਾ।"

32 ਦਾਊਦ ਨੇ ਅਬੀਗੈਲ ਨੂੰ ਉੱਤਰ 'ਚ ਕਿਹਾ, "ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕਰ। ਉਸਤਤਿ ਕਰ ਉਸ ਪਰਮੇਸ਼ੁਰ ਦੀ ਜਿਸਨੇ ਤੈਨੂੰ ਮੇਰੇ ਨਾਲ ਮਿਲਾਇਆ।33 ਪਰਮੇਸ਼ੁਰ ਤੇਰੀ ਚੰਗੀ ਮਤ੍ਤ ਕਾਰਣ ਤੇਰੇ ਉੱਤੇ ਮਿਹਰ ਕਰੇ। ਤੂੰ ਅੱਜ ਮੈਨੂੰ ਬੇਗੁਨਾਹਾਂ ਦੇ ਲਹੂ ਵਗਾਉਣ ਤੋਂ ਬਚਾ ਲਿਆ।34 ਕਿਉਂ ਜੁ ਸੱਚ ਮੁੱਚ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸੌਂਹ, ਜਿਸਨੇ ਮੈਨੂੰ ਤੁਹਾਡੇ ਨਾਲ ਬੁਰਾ ਕਰਨ ਤੋਂ ਵਰਜਿਆ, ਜੇਕਰ ਤੂੰ ਕਿਤੇ ਛੇਤੀ ਨਾ ਕਰਦੀ ਅਤੇ ਮੇਰੇ ਮਿਲਣ ਨੂੰ ਨਾ ਆਉਂਦੀ ਤਾਂ ਕੱਲ ਸਵੇਰ ਤੱਕ ਨਾਬਾਲ ਦਾ ਇੱਕ ਵੀ ਬੰਦਾ ਮੈਂ ਨਾ ਛੱਡਦਾ।"35 ਤੱਦ ਦਾਊਦ ਨੇ ਅਬੀਗੈਲ ਦੀ ਭੇਟਾ ਸਵੀਕਾਰ ਕੀਤੀ ਅਤੇ ਉਸਨੂੰ ਕਿਹਾ, "ਜਾਂ ਤੂੰ ਸੁਖ-ਸ਼ਾਂਤੀ ਨਾਲ ਘਰ ਜਾ! ਮੈਂ ਤੇਰੀ ਬੇਨਤੀ ਸੁਣ ਲਈ ਹੈ ਅਤੇ ਜੋ ਤੂੰ ਆਖਿਆ ਹੈ ਪੂਰਾ ਹੋਵੇਗਾ।"

36 ਅਬੀਗੈਲ ਵਾਪਸ ਨਾਬਾਲ ਕੋਲ ਗਈ ਉਹ ਘਰ ਵਿੱਚ ਹੀ ਸੀ। ਉਹ ਰਾਜਿਆਂ ਵਾਂਗ ਘਰ ਵਿੱਚ ਮੌਜ-ਮਸਤੀ ਨਾਲ ਖਾ ਪੀ ਰਿਹਾ ਸੀ। ਇਸ ਲਈ ਅਗਲੀ ਸਵੇਰ ਤੱਕ ਅਬੀਗੈਲ ਨੇ ਨਾਬਾਲ ਨੂੰ ਕੁਝ ਵੀ ਨਾ ਦੱਸਿਆ।37 ਅਗ੍ਗਲੀ ਸਵੇਰ ਜਦ ਉਸਦਾ ਨਸ਼ਾ ਉੱਤਰ ਗਿਆ ਅਤੇ ਉਹ ਠੀਕ ਆਪਣੇ ਹੋਸ਼ ਵਿੱਚ ਸੀ ਤਾਂ ਉਸਦੀ ਪਤਨੀ ਨੇ ਉਸਨੂੰ ਸਭ ਕੁਝ ਦੱਸਿਆ। ਸ੍ਸੁਣਦੇ ਹੀ ਉਸਨੂੰ ਦਿਲ ਦਾ ਦੌਰਾ ਪਿਆ ਅਤੇ ਉਹ ਕਾਫ਼ ਵਾਂਗ ਆਕੜ ਗਿਆ।38 ਦਸਾਂ ਦਿਨਾਂ ਵਿੱਚ, ਯਹੋਵਾਹ ਨੇ ਨਾਬਾਲ ਨੂੰ ਸਜ਼ਾ ਦਿੱਤੀ ਅਤੇ ਉਹ ਮਰ ਗਿਆ।39 ਦਾਊਦ ਨੂੰ ਪਤਾ ਚਲਿਆ ਕਿ ਨ੍ਨਾਬਾਲ ਮਰ ਗਿਆ ਸੀ ਅਤੇ ਕਿਹਾ, "ਯਹੋਵਾਹ ਦੀ ਉਸਤਤਿ ਹੋਵੇ। ਨਾਬਾਲ ਨੇ ਮੇਰੇ ਨਾਲ ਮੰਦਾ ਵਿਹਾਰ ਕੀਤਾ ਅਤੇ ਮੇਰੇ ਪਾਸੇ ਵੱਲ ਖਲੋਇਆ। ਯਹੋਵਾਹ ਨੇ ਮੈਨੂੰ, ਆਪਣੇ ਸੇਵਕ ਨੂੰ ਪਾਪ ਕਰਨ ਤੋਂ ਬਚਾ ਲਿਆ। ਅਤੇ ਨਾਬਾਲ ਦੇ ਭੈੜੇ ਕੰਮਾਂ ਕਾਰਣ ਯਹੋਵਾਹ ਨੇ ਉਸ ਨੂੰ ਮਾਰ ਮੁਕਾਇਆ।"ਤਦ ਦਾਊਦ ਨੇ ਅਬੀਗੈਲ ਨੂੰ ਆਪਣੀ ਪਤਨੀ ਬਨਾਉਣ ਵਜੋਂ ਉਸਨੂੰ ਇਹ ਪੁਛਦਿਆਂ ਹੋਇਆ ਸੁਨੇਹਾ ਭੇਜਿਆ।40 ਦਾਊਦ ਦੇ ਸੇਵਕ ਕਰਮਲ ਵਿੱਚ ਗਏ ਅਤੇ ਜਾਕੇ ਅਬੀਗੈਲ ਨੂੰ ਕਿਹਾ, "ਦਾਊਦ ਤੈਨੂੰ ਆਪਣੀ ਪਤਨੀ ਬਨਾਉਣਾ ਚਾਹੁੰਦਾ ਹੈ, ਇਸ ਲਈ ਉਸਨੇ ਸਾਡੇ ਹੱਥ ਸੁਨੇਹਾ ਘਲਿਆ ਹੈ ਕਿ ਤੈਨੂੰ ਲੈ ਆਈਏ।"41 ਅਬੀਗੈਲ ਨੇ ਧਰਤੀ ਉੱਤੇ ਮਥਾ ਟੇਕਿਆ ਅਤੇ ਕਿਹਾ, "ਮੈਂ ਤੇਰੀ ਦਾਸੀ ਹਾਂ ਅਤੇ ਮੈਂ ਤੇਰੀ ਸੇਵਾ ਲਈ ਹਾਜ਼ਰ ਹਾਂ। ਮੈਂ ਤਾਂ ਆਪਣੇ ਮਾਲਕ (ਦਾਊਦ) ਦੇ ਸੇਵਕਾਂ ਦੇ ਪੈਰ ਧੋਣ ਨੂੰ ਤਿਆਰ ਹਾਂ।"42 ਅਬੀਗੈਲ ਫ਼ਟਾਫ਼ਟ ਦਾਊਦ ਦੇ ਹਰਕਾਰਿਆਂ ਨਾਲ ਆਪਣੇ ਖੋਤੇ ਉੱਤੇ ਚਢ਼ਕੇ ਚਲੀ ਗਈ ਅਤੇ ਆਪਣੇ ਨਾਲ ਪੰਜ ਨੌਕਰਾਣੀਆਂ ਵੀ ਲੈ ਗਈ। ਉਹ ਦਾਊਦ ਦੀ ਪਤਨੀ ਬਣ ਗਈ।43 ਦਾਊਦ ਦੀ ਯਿਜ਼ਰਏਲ ਵਿੱਚ ਵੀ ਇੱਕ ਪਤਨੀ ਸੀ ਜਿਸਦਾ ਨਾਮ ਅਹੀਨੋਅਮ ਸੀ। ਹੁਣ ਉਹ ਦੋਵੇਂ ਉਸ ਦੀਆਂ ਪਤਨੀਆਂ ਬਣ ਗਈਆਂ।44 ਦਾਊਦ ਦਾ ਸ਼ਾਊਲ ਦੀ ਧੀ ਮੀਕਲ ਨਾਲ ਵੀ ਵਿਆਹ ਹੋਇਆ ਸੀ ਪਰ ਸ਼ਾਊਲ ਨੇ ਉਸ ਕੋਲੋਂ ਆਪਣੀ ਧੀ ਵਾਪਸ ਲੈਕੇ ਉਸਨੂੰ ਲੈਸ਼ ਦੇ ਪੁੱਤਰ ਗੱਲੀਮੀ ਫ਼ਲਟੀ ਨਾਲ ਵਿਆਹ ਦਿੱਤਾ ਸੀ।

 
adsfree-icon
Ads FreeProfile