the Week of Proper 28 / Ordinary 33
Click here to learn more!
Read the Bible
ਬਾਇਬਲ
੧ ਸਮੋਈਲ 27
1 ਪਰ ਦਾਊਦ ਨੇ ਆਪਣੇ ਮਨ ਵਿੱਚ ਸੋਚਿਆ, "ਸ਼ਾਊਲ ਮੈਨੂੰ ਕਿਸੇ ਦਿਨ ਫ਼ੜੇਗਾ ਜ਼ਰੂਰ। ਸਭ ਤੋਂ ਚੰਗਾ ਤਾਂ ਇਹੀ ਹੋਵੇਗਾ ਜੇ ਮੈਂ ਫ਼ਲਿਸਤੀ ਦੀ ਧਰਤੀ ਉੱਤੇ ਹੀ ਬਚਕੇ ਨਿਕਲ ਜਾਵਾਂ। ਤੱਦ ਸ਼ਾਊਲ ਇਸਰਾਏਲ ਵਿੱਚ ਮੇਰੀ ਭਾਲ ਛੱਡ ਦੇਵੇਗਾ। ਇਉਂ ਮੈਂ ਸ਼ਾਊਲ ਦੇ ਹਥੋਂ ਬਚ ਜਾਵਾਂਗਾ।2 ਇਉਂ ਦਾਊਦ ਅਤੇ ਉਸਦੇ3 ਦਾਊਦ, ਉਸਦੇ ਸਾਥੀ, ਅਤੇ ਉਨ੍ਹਾਂ ਦੇ ਟੱਬਰ ਗਥ ਵਿੱਚ ਆਕੀਸ਼ ਨਾਲ ਰਹੇ। ਦਾਊਦ ਦੇ ਨਾਲ ਉਸ ਦੀਆਂ ਦੋ ਬੀਵੀਆਂ ਅਹੀਨੋਅਮ ਜੋ ਯਿਜ਼ਰਾਏਲ ਤੋਂ ਸੀ ਅਤੇ ਜੋ ਕਰਮਲ ਦੇ ਨਾਬਾਲ ਦੀ ਪਤਨੀ ਸੀ ਅਬੀਗੈਲ, ਦੋਨੋਂ ਉਥੇ ਹੀ ਆਕੀਸ਼ ਵੱਲ ਰਹੀਆਂ।4 ਲੋਕਾਂ ਨੇ ਸ਼ਾਊਲ ਨੂੰ ਦੱਸਿਆ ਕਿ ਦ੍ਦਾਊਦ ਗਥ ਵਿੱਚ ਭੱਜ ਗਿਆ ਹੈ, ਤਾਂ ਸ਼ਾਊਲ ਨੇ ਉਸਨੂੰ ਲਭਣਾ ਬੰਦ ਕਰ ਦਿੱਤਾ।5 ਦਾਊਦ ਨੇ ਆਕੀਸ਼ ਨੂੰ ਕਿਹਾ, "ਜੇਕਰ ਤੇਰੀ ਨਿਗਾਹ ਵਿੱਚ ਮੈਂ ਦਯਾਯੋਗ ਹਾਂ ਤਾਂ ਮੈਨੂੰ ਦੇਸ਼ ਦੇ ਕਿਸੇ ਸ਼ਹਿਰ ਵਿੱਚ ਵਸਣ ਲਈ ਥੋੜਾ ਥਾਂ ਦੇ। ਮੈਂ ਸਿਰਫ਼ ਤੇਰਾ ਸੇਵਕ ਹਾਂ। ਮੈਨੂੰ ਉਥੇ ਰਹਿਣਾ ਚਾਹੀਦਾ ਹੈ ਨਾ ਕਿ ਇਸ ਵੱਡੀ ਰਾਜਧਾਨੀ ਵਿੱਚ।"6 ਉਸ ਦਿਨ ਆਕੀਸ਼ ਨੇ ਦਾਊਦ ਨੂੰ ਸਿਕਲਗ ਸ਼ਹਿਰ ਦੇ ਦਿੱਤਾ। ਅੱਜ ਤੀਕ ਸਿਕਲਗ ਯਹੂਦਾਹ ਦੇ ਪਾਤਸ਼ਾਹਾਂ ਦਾ ਹੈ।7 ਦਾਊਦ ਫ਼ਲਿਸਤੀਆਂ ਨਾਲ ਉਥੇ ਇੱਕ ਸਾਲ ਅਤੇ ਚਾਰ ਮਹੀਨੇ ਰਿਹਾ।
8 ਦਾਊਦ ਅਤੇ ਉਸਦੇ ਸਾਥੀਆਂ ਨੇ ਗਸ਼ੂਰੀਆਂ ਅਤੇ ਗਜ਼ਰੀਆਂ ਅਤੇ ਅਮਾਲੇਕੀਆਂ ਦੇ ਉੱਤੇ ਹਮਲਾ ਕੀਤਾ ਅਤੇ ਉਹ ਸੂਰ ਦੇ ਰਸਤੇ ਤੋਂ ਲੈਕੇ ਮਿਸਰ ਦੇ ਕੰਢੇ ਤੀਕ ਉਸ ਦੇਸ਼ ਵਿੱਚ ਪਹਿਲੇ ਤੋਂ ਵਸਦੇ ਸਨ, ਦਾਊਦ ਨੇ ਉਸ ਦੇਸ਼ ਨੂੰ ਜਿੱਤ ਲਿਆ।9 ਦਾਊਦ ਨੇ ਉਸ ਦੇਸ਼ ਨੂੰ ਜਿੱਤ ਲਿਆ ਅਤੇ ਕਿਸੇ ਆਦਮੀ ਜਾਂ ਔਰਤ ਨੂੰ ਉਥੇ ਜਿਉਂਦਾ ਨਾ ਛੱਡਿਆ ਅਤੇ ਉਨ੍ਹਾਂ ਦੇ ਇੱਜੜ, ਵਗ੍ਗ, ਖੋਤੇ, ਊਠ ਅਤੇ ਕੱਪੜੇ ਆਦਿ ਸਭ ਲੁੱਟ ਲਈ।10 ਦਾਊਦ ਨੇ ਇਵੇਂ ਕਈ ਵਾਰ ਕੀਤਾ। ਅਤੇ ਆਕੀਸ਼ ਕੋਲ ਪਰਤ ਗਿਆ। ਆਕੀਸ਼ ਨੇ ਪੁਛਿਆ, "ਅੱਜ ਤੂੰ ਛਾਪਾ ਮਾਰਦਿਆਂ ਹੋਇਆ ਕਿਥੇ ਗਿਆ ਸੀ?" ਦਾਊਦ ਨੇ ਆਖਿਆ, "ਯਹੂਦਾਹ ਦੇ ਦਖਣ ਵੱਲ, ਯਰਾਹ ਮਿਏਲੀਆਂ ਅਤੇ ਕੇਨੀਆਂ ਦੇ ਖਿਲਾਫ਼।"11 ਦਾਊਦ ਇੱਕ ਵੀ ਜਿਉਂਦੇ ਆਦਮੀ ਜਾਂ ਔਰਤ ਨੂੰ ਗਥ ਵਿੱਚ ਨਾ ਲਿਆਇਆ। ਦਾਊਦ ਨੇ ਸੋਚਿਆ, "ਜੇਕਰ ਅਸੀਂ ਇੱਕ ਵੀ ਜਿਉਂਦਾ ਜੀਅ ਗਥ ਵਿੱਚ ਲੈ ਆਏ ਤਾਂ ਹੋ ਸਕਦਾ ਹੈ ਉਹ ਆਕੀਸ਼ ਨੂੰ ਸਾਡੀ ਅਸਲੀਅਤ ਦੱਸ ਦੇਵੇ।"ਦਾਊਦ ਜਿੰਨੀ ਦੇਰ ਫ਼ਲਿਸਤੀ ਦੀ ਧਰਤੀ ਉੱਤੇ ਰਿਹਾ ਇਵੇਂ ਹੀ ਕਰਦਾ ਰਿਹਾ।12 ਆਕੀਸ਼ ਨੂੰ ਦਾਊਦ ਉੱਤੇ ਇਤਬਾਰ ਹੋ ਗਿਆ। ਆਕੀਸ਼ ਨੇ ਮਨ ਵਿੱਚ ਸੋਚਿਆ, "ਹੁਣ ਦਾਊਦ ਦੇ ਆਪਣੇ ਲੋਕ ਉਸਨੂੰ ਨਫ਼ਰਤ ਕਰਦੇ ਹਨ ਅਤੇ ਇਸਰਾਏਲੀ ਸਾਰੇ ਹੀ ਦਾਊਦ ਨੂੰ ਬੜੀ ਘਿਰਣਾ ਕਰਦੇ ਹਨ ਤਾਂ ਹੁਣ ਤਾਂ ਇਹ ਉਮਰ ਭਰ ਮੇਰੀ ਹੀ ਟਹਿਲ ਸੇਵਾ ਕਰੇਗਾ।"