the Week of Proper 28 / Ordinary 33
Click here to join the effort!
Read the Bible
ਬਾਇਬਲ
੨ ਤਵਾਰੀਖ਼ 1
1 ਸੁਲੇਮਾਨ ਬੜਾ ਸ਼ਕਤੀਸ਼ਾਲੀ ਰਾਜਾ ਬਣ ਗਿਆ ਕਿਉਂ ਕਿ ਯਹੋਵਾਹ ਉਸਦਾ ਪਰਮੇਸ਼ੁਰ ਉਸਦੇ ਨਾਲ ਸੀ, ਜਿਸਨੇ ਕਿ ਉਸਨੂੰ ਇੰਨਾ ਮਹਾਨ ਬਣਾਇਆ।2 ਸੁਲੇਮਾਨ ਨੇ ਸਾਰੇ ਇਸਰਾਏਲ ਦੇ ਲੋਕਾਂ, ਕਪਤਾਨਾਂ, ਸਰਦਾਰਾਂ, ਨਿਆਂਕਾਰਾਂ, ਉਥੋਂ ਦੇ ਆਗੂਆਂ ਅਤੇ ਪਰਿਵਾਰਾਂ ਦੇ ਸਾਰੇ ਵੱਡੇਰਿਆਂ ਤੇ ਮੁਖੀਆਂ ਨਾਲ ਗੱਲਾਂ ਕੀਤੀਆਂ।3 ਤੱਦ ਸੁਲੇਮਾਨ ਅਤੇ ਸਾਰੀ ਸਭਾ ਮਿਲਕੇ ਉਸ ਉੱਚੇ ਥਾਂ ਜੋ ਗਿਬਓਨ ਵਿੱਚ ਸੀ, ਗਏ ਕਿਉਂ ਕਿ ਪਰਮੇਸ਼ੁਰ ਦਾ ਮੰਡਲੀ ਦਾ ਤੰਬੂ ਉੱਥੇ ਸੀ। ਇਸਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ, ਜਦੋਂ ਉਹ ਤੇ ਇਸਰਾਏਲ ਦੇ ਲੋਕ ਉਜਾੜ ਵਿੱਚ ਸਨ।4 ਦਾਊਦ ਪਰਮੇਸ਼ੁਰ ਦੇ ਇਕਰਾਰਨਾਮੇ ਦੇ ਸੰਦੂਕ ਨੂੰ ਕਿਰਯਬ-ਯਆਰੀਮ ਤੋਂ ਯਰੂਸ਼ਲਮ ਵਿੱਚ ਲੈ ਆਇਆ ਸੀ ਕਿਉਂ ਕਿ ਦਾਊਦ ਨੇ ਉਸ ਲਈ ਯਰੂਸ਼ਲਮ ਵਿੱਚ ਇੱਕ ਤੰਬੂ ਖੜਾ ਕੀਤਾ ਸੀ। ਇਸ ਲਈ ਉਹ ਉਸਨੂੰ ਇਸ ਥਾਂ ਤੇ ਲੈ ਆਇਆ ਸੀ।5 ਊਰੀ ਦੇ ਪੁੱਤਰ ਬਸਲਿੇਲ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ ਅਤੇ ਉਹ ਪਿੱਤਲ ਦੀ ਜਗਵੇਦੀ ਗਿਬਓਨ ਵਿੱਚ ਪਵਿੱਤਰ ਤੰਬੂ ਦੇ ਸਾਮ੍ਹਣੇ ਸੀ ਇਸ ਲਈ ਸੁਲੇਮਾਨ ਅਤੇ ਬਾਕੀ ਸਾਰੇ ਲੋਕ ਯਹੋਵਾਹ ਕੋਲ ਮਤ੍ਤ ਲੈਣ ਲਈ ਗਿਬਓਨ ਵਿੱਚ ਗਏ।6 ਸੁਲੇਮਾਨ ਉਸ ਯਹੋਵਾਹ ਦੇ ਸਾਮ੍ਹਣੇ ਵਾਲੀ ਪਿੱਤਲ ਦੀ ਜਗਵੇਦੀ ਜਿਹੜੀ ਉੱਚੇ ਥਾਂ ਸੀ ਅਤੇ ਮੰਡਲੀ ਦੇ ਤੰਬੂ ਕੋਲ ਸੀ ਉੱਥੇ ਗਿਆ। ਸੁਲੇਮਾਨ ਨੇ ਉੱਥੇ7 ਉਸ ਰਾਤ ਪਰਮੇਸ਼ੁਰ ਨੇ ਸੁਲੇਮਾਨ ਨੂੰ ਦਰਸ਼ਨ ਦਿੱਤਾ ਅਤੇ ਕਿਹਾ, "ਸੁਲੇਮਾਨ, ਮੰਗ, ਮੈਂ ਤੈਨੂੰ ਕੀ ਦੇਵਾਂ!"8 ਸੁਲੇਮਾਨ ਨੇ ਪਰਮੇਸ਼ੁਰ ਨੂੰ ਆਖਿਆ, "ਤੁਸੀਂ ਆਪ ਮੇਰੇ ਪਿਤਾ ਦਾਊਦ ਉੱਪਰ ਇੰਨੀ ਦਯਾ ਕੀਤੀ ਹੈ ਅਤੇ ਮੇਰੇ ਪਿਤਾ ਵਾਲੇ ਅਸਬਾਨ ਤੇ ਤੁਸੀਂ ਮੈਨੂੰ ਨਵਾਂ ਪਾਤਸ਼ਾਹ ਚੁਣਿਆ ਹੈ।9 ਸੋ ਯਹੋਵਾਹ ਪਰਮੇਸ਼ੁਰ, ਤੂੰ ਮੇਰੇ ਪਿਤਾ ਦਾਊਦ ਨਾਲ ਕੀਤਾ ਇਕਰਾਰ ਪੂਰਾ ਕਰ ਕਿਉਂ ਕਿ ਤੂੰ ਮੈਨੂੰ ਧਰਤੀ ਧੂੜ ਜਿੰਨੀ ਗਿਣਤੀ ਦੇ ਲੋਕਾਂ ਦਾ ਰਾਜਾ ਬਣਾਇਆ ਹੈ।10 ਹੁਣ ਤੁਸੀਂ ਮੈਨੂੰ ਬੁਧ੍ਧੀ ਅਤੇ ਗਿਆਨ ਦੇਵੋ ਤਾਂ ਜੋ ਮੈਂ ਇਨ੍ਹਾਂ ਲੋਕਾਂ ਨੂੰ ਸਹੀ ਢੰਗ ਨਾਲ ਚਲਾ ਸਕਾਂ। ਕਿਉਂ ਕਿ ਕੋਈ ਵੀ ਤੁਹਾਡੀ ਕਿਰਪਾ ਬਿਨਾ ਇਸ ਦੁਨੀਆਂ ਨੂੰ ਨਹੀਂ ਚਲਾ ਸਕਦਾ।"11 ਪਰਮੇਸ਼ੁਰ ਨੇ ਸੁਲੇਮਾਨ ਨੂੰ ਆਖਿਆ, "ਤੂੰ ਨਿਰਪੱਖ ਬਿਨ ਸਵਾਰਬ ਦਾ ਫ਼ੈਸਲਾ ਕੀਤਾ ਹੈ। ਨਾ ਤੂੰ ਦੌਲਤ ਮਂਗੀ, ਨਾ ਅਮੀਰੀ, ਮਾਨ-ਵਡਿਆਈ ਅਤੇ ਰੁਤਬਾ। ਤੂੰ ਆਪਣੇ ਵੈਰੀਆਂ ਦਾ ਨਾਸ ਕਰਨ ਨੂੰ ਵੀ ਨਹੀਂ ਕਿਹਾ ਅਤੇ ਨਾ ਹੀ ਤੂੰ ਆਪਣੇ ਲਈ ਵੱਡੀ ਉਮਰ ਦੀ ਮੰਗ ਕੀਤੀ। ਤੂੰ ਇਹ ਸਭ ਕੁਝ ਮੰਗਣ ਦੀ ਬਾਵੇਂ ਬੁਧ੍ਧ-ਵਿਵੇਕ ਦੀ ਮੰਗ ਕੀਤੀ ਇਸ ਲਈ ਕਿ ਤੂੰ ਮੇਰੀ ਪਰਜਾ ਦਾ ਸਹੀ ਨਿਆਂ ਕਰ ਸਕੇਁ, ਜਿਸ ਦਾ ਮੈਂ ਤੈਨੂੰ ਪਾਤਸ਼ਾਹ ਠਹਿਰਾਇਆ ਹੈ।12 ਇਸ ਲਈ ਮੈਂ ਤੈਨੂੰ ਬੁਧ੍ਧੀ ਅਤੇ ਗਿਆਨ ਦੇਵਾਂਗਾ ਪਰ ਇਸਦੇ ਨਾਲ ਹੀ ਮੈਂ ਤੈਨੂੰ ਧਨ, ਦੌਲਤ, ਅਮੀਰੀ, ਮਾਨ-ਵਡਿਆਈ ਇਹ ਸਭ ਕੁਝ ਵੀ ਦੇਵਾਂਗਾ ਅਤੇ ਉਹ ਵੀ ਇੰਨਾ ਕਿ ਜੋ ਤੇਰੇ ਤੋਂ ਪਹਿਲਾ ਜਾਂ ਤੇਰੇ ਤੋਂ ਬਾਅਦ ਵਿੱਚ ਆਉਣ ਵਾਲੇ ਕਿਸੇ ਵੀ ਪਾਤਸ਼ਾਹ ਨੂੰ ਨਾ ਕਦੇ ਮਿਲਿਆ ਹੋਵੇਗਾ ਅਤੇ ਨਾ ਹੀ ਭਵਿੱਖ ਵਿੱਚ ਕਿਸੇ ਨੂੰ ਇੰਨਾ ਮਿਲੇਗਾ।"
13 ਤਦ ਸੁਲੇਮਾਨ ਗਿਬਓਨ ਵਿੱਚ ਉਪਾਸਨਾ ਵਾਲੇ ਅਸਬਾਨ ਤੇ ਗਿਆ। ਫ਼ਿਰ ਉਹ ਮੰਡਲੀ ਵਾਲੇ ਤੰਬੂ ਤੋਂ ਮੁੜ ਕੇ ਯਰੂਸ਼ਲਮ ਵਿੱਚ ਵਾਪਸ ਚਲਾ ਗਿਆ। ਉੱਥੇ ਇਸਰਾਏਲ ਦੇ ਨਵੇਂ ਪਾਤਸ਼ਾਹ ਵਜੋਂ ਰਾਜ ਕਰਨ ਲੱਗਾ।14 ਸੁਲੇਮਾਨ ਨੇ ਆਪਣੀ ਸੈਨਾ ਲਈ ਘੋੜੇ ਅਤੇ ਰੱਥ ਇਕੱਠੇ ਕਰਨੇ ਸ਼ੁਰੂ ਕੀਤੇ। ਉਸ ਕੋਲ14 00 ਰੱਥ ਅਤੇ15 ਯ੍ਯਰੂਸ਼ਲਮ ਵਿੱਚ, ਸੁਲੇਮਾਨ ਨੇ ਇੰਨਾ ਸੋਨਾ ਅਤੇ ਚਾਂਦੀ ਇਕੱਤ੍ਰ ਕੀਤਾ ਕਿ ਇਹ ਚੱਟਾਨਾਂ ਵਾਂਗ ਆਮ ਸੀ। ਉਸਨੇ ਇੰਨਾ ਦਿਆਰ ਇਕੱਤਰ ਕੀਤਾ ਕਿ ਇਹ ਸ਼ੇਫ਼ਲਾਹ ਦੇ ਗੂਲਰ ਦੇ ਰੁੱਖਾਂ ਜਿੰਨਾ ਅਧਿਕ ਸੀ।16 ਸੁਲੇਮਾਨ ਘੋੜੇ ਮਿਸਰ ਅਤੇ ਸਿਲੀਸੀਆਂ ਤੋਂ ਮਗਵਾਉਂਦਾ ਸੀ।17 ਸੁਲੇਮਾਨ ਦੇ ਵਿਉਪਾਰੀ ਮਿਸਰ ਤੋਂ ਇੱਕ ਰੱਥ ਚਾਂਦੀ ਦੇ