Christmas Eve
Click here to learn more!
Read the Bible
ਬਾਇਬਲ
੨ ਤਵਾਰੀਖ਼ 12
1 ਇਉਂ ਰਹਬੁਆਮ ਸ਼ਕਤੀਸ਼ਾਲੀ ਰਾਜਾ ਬਣਿਆ ਅਤੇ ਉਸਨੇ ਆਪਣੇ ਰਾਜ ਨੂੰ ਵੀ ਸ਼ਕਤੀਸ਼ਾਲੀ ਬਣਾਇਆ। ਫ਼ਿਰ ਰਹਬੁਆਮ ਅਤੇ ਯਹੂਦਾਹ ਦੇ ਪਰਿਵਾਰ-ਸਮੂਹ ਨੇ ਯਹੋਵਾਹ ਨੇ ਨੇਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।2 ਫ਼ਿਰ ਰਹਬੁਆਮ ਦੇ ਸ਼ਾਸਨ ਦੇ ਪੰਜਵੇਂ ਵਰ੍ਹੇ ਵਿੱਚ ਮਿਸਰ ਦੇ ਰਾਜੇ ਸ਼ੀਸ਼ਕ ਨੇ ਯਰੂਸ਼ਲਮ ਉੱਤੇ ਚੜਾਈ ਕਰ ਦਿੱਤੀ। ਇਹ ਇਸ ਲਈ ਵਾਪਰਿਆ ਕਿਉਂ ਕਿ ਰਹਬੁਆਮ ਅਤੇ ਯਹੂਦਾਹ ਦੇ ਲੋਕ ਯਹੋਵਾਹ ਨਾਲ ਵਫ਼ਾਦਾਰ ਨਹੀਂ ਸਨ।3 ਸ਼ੀਸ਼ਕ ਦੇ ਨਾਲ4 ਸ਼ੀਸ਼ਕ ਯਹੂਦਾਹ ਦੇ ਮਜ਼ਬੂਤ ਸ਼ਹਿਰਾਂ ਨੂੰ ਹਰਾਕੇ ਆਪਣੀ ਫ਼ੌਜ ਨੂੰ ਯਰੂਸ਼ਲਮ ਵਿੱਚ ਲੈ ਆਇਆ।5 ਤਦ ਸ਼ਮਆਯਾਹ ਨਬੀ ਰਹਬੁਆਮ ਅਤੇ ਯਹੂਦਾਹ ਦੇ ਸਰਦਾਰਾਂ ਦੇ ਕੋਲ ਜਿਹੜੇ ਸ਼ੀਸ਼ਕ ਦੇ ਅੱਗੋਂ ਯਰੂਸ਼ਲਮ ਵਿੱਚ ਇਕੱਠੇ ਹੋ ਗਏ ਸਨ ਆਇਆ ਅਤੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਇਵੇਂ ਫ਼ਰਮਾਉਂਦਾ ਹੈ: "ਤੁਸੀਂ ਮੈਨੂੰ ਛੱਡ ਦਿੱਤਾ, ਇਸੇ ਲਈ ਮੈਂ ਵੀ ਤੁਹਾਨੂੰ ਸ਼ੀਸ਼ਕ ਦੇ ਹੱਥ ਛੱਡ ਦਿੱਤਾ ਹੈ।"6 ਤਦ ਯਹੂਦਾਹ ਦੇ ਆਗੂਆਂ ਅਤੇ ਰਹਬੁਆਮ ਪਾਤਸ਼ਾਹ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋਇਆ ਤੇ ਉਨ੍ਹਾਂ ਨੇ ਆਪਣੇ-ਆਪ ਨੂੰ ਨਿਮਾਣਾ ਬਣਾਕੇ ਤੇ ਆਖਿਆ, "ਯਹੋਵਾਹ ਧਰਮੀ ਹੈ।"7 ਯਹੋਵਾਹ ਨੇ ਵੇਖਿਆ ਕਿ ਯਹੂਦਾਹ ਦੇ ਲੋਕਾਂ ਅਤੇ ਪਾਤਸ਼ਾਹ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋ ਗਿਆ ਹੈ ਤਦ ਯਹੋਵਾਹ ਵੱਲੋਂ ਸ਼ਮਆਯਾਹ ਨੂੰ ਬਚਨ ਹੋਇਆ ਅਤੇ ਯਹੋਵਾਹ ਨੇ ਉਸਨੂੰ ਕਿਹਾ, "ਪਾਤਸ਼ਾਹ ਅਤੇ ਉਸ ਦੇ ਲੋਕਾਂ ਨੂੰ ਸੋਝੀ ਆ ਗਈ ਹੈ, ਇਸ ਲਈ ਮੈਂ ਹੁਣ ਉਨ੍ਹਾਂ ਨੂੰ ਤਬਾਹ ਨਹੀਂ ਕਰਾਂਗਾ ਪਰ ਉਨ੍ਹਾਂ ਨੂੰ ਜਲਦੀ ਹੀ ਬਚਾਵਾਂਗਾ ਅਤੇ ਯਰੂਸ਼ਲਮ ਉੱਪਰ ਆਪਣਾ ਕਰੋਧ ਵਰਸਾਉਣ ਲਈ ਸ਼ੀਸ਼ਕ ਦਾ ਪ੍ਰਯੋਗ ਨਹੀਂ ਕਰਾਂਗਾ।8 ਪਰ ਯਰੂਸ਼ਲਮ ਦੇ ਲੋਕ ਸ਼ੀਸ਼ਕ ਦੇ ਗੁਲਾਮ ਹੋਣਗੇ ਤਾਂ ਜੋ ਉਹ ਮੇਰੀ ਸੇਵਾ ਅਤੇ ਦੇਸ ਦੇ ਰਾਜਿਆਂ ਦੀ ਸੇਵਾ ਦਾ ਫ਼ਰਕ ਜਾਣ ਲੈਣ।"9 ਸੋ ਸ਼ੀਸਕ ਨੇ ਯਰੂਸ਼ਲਮ ਉੱਪਰ ਹਮਲਾ ਬੋਲਿਆ ਅਤੇ ਯਹੋਵਾਹ ਦੇ ਮੰਦਰ ਦਾ ਸਾਰਾ ਖਜ਼ਾਨਾ ਲੁੱਟ ਲਿਆ। ਸ਼ੀਸਕ ਮਿਸਰ ਦਾ ਰਾਜਾ ਸੀ। ਉਸਨੇ ਪਾਤਸ਼ਾਹ ਦੇ ਮਹਿਲ ਦਾ ਵੀ ਸਾਰਾ ਖਜ਼ਾਨਾ ਲੁੱਟ ਲਿਆ। ਉਸਨੇ ਇਹ ਸਭ ਕੁਝ ਲੁੱਟ ਲਿਆ ਇਹੀ ਨਹੀਂ ਸਗੋਂ ਉਸਨੇ ਸੁਲੇਮਾਨ ਨੇ ਜੋ ਸੋਨੇ ਦੀਆਂ ਢਾਲਾਂ ਬਣਵਾਈਆਂ ਸੀ, ਉਹ ਵੀ ਲੈ ਲਈਆਂ।10 ਤਦ ਰਹਬੁਆਮ ਪਾਤਸ਼ਾਹ ਨੇ ਸੋਨੇ ਦੀਆਂ ਢਾਲਾਂ ਦੇ ਬਦਲੇ ਪਿੱਤਲ ਦੀਆਂ ਢਾਲਾਂ ਬਣਾਈਆਂ ਅਤੇ ਉਨ੍ਹਾਂ ਨੂੰ ਉਨ੍ਹਾਂ ਪਾਤਸ਼ਾਹ ਦੇ ਮਹਿਲ ਦੇ ਦਰਬਾਨਾਂ ਨੂੰ ਦਿੱਤੀਆਂ ਜੋ ਪ੍ਰਵੇਸ਼ ਦੁਆਰ ਦੀ ਰਾਖੀ ਕਰਦੇ ਸਨ।11 ਜਦੋਂ ਪਾਤਸ਼ਾਹ ਯਹੋਵਾਹ ਦੇ ਮੰਦਰ ਵਿੱਚ ਜਾਂਦਾ ਤਾਂ ਉਹ ਦਰਬਾਨ ਆਉਂਦੇ ਤਾਂ ਉਹ ਪਿੱਤਲ ਦੀਆਂ ਢਾਲਾਂ ਕੋਠੜੀ ਚੋ ਬਾਹਰ ਕੱਢ ਕੇ ਉਸ ਨਾਲ ਜਾਂਦੇ ਤੇ ਫ਼ਿਰ ਵਾਪਸੀ ਉੱਥੇ ਹੀ ਢਾਲਾਂ ਨੂੰ ਕੋਠੜੀ ਵਿੱਚ ਰੱਖ ਆਉਂਦੇ।12 ਜਦੋਂ ਰਹਬੁਆਮ ਨੇ ਆਪਣੇ-ਆਪ ਨੂੰ ਨਿਮਾਣਾ ਬਣਾਇਆ, ਯਹੋਵਾਹ ਦਾ ਕਰੋਧ ਉਸਤੋਂ ਟਲ ਗਿਆ ਅਤੇ ਉਸਨੇ ਪਾਤਸ਼ਾਹ ਨੂੰ ਪੂਰੀ ਤਰ੍ਹਾਂ ਬਰਬਾਦ ਨਹੀਂ ਕੀਤਾ। ਯਹੂਦਾਹ ਵਿੱਚ ਕੁਝ ਚੰਗੀਆਂ ਚੀਜ਼ਾਂ ਸਨ।
13 ਰਹਬੁਆਮ ਨੇ ਯਰੂਸ਼ਲਮ ਵਿੱਚ ਸ਼ਾਸਨ ਕੀਤਾ ਅਤੇ ਆਪਣੇ ਰਾਜ ਨੂੰ ਮਜ਼ਬੂਤ ਬਣਾਇਆ। ਜਦੋਂ ਉਹ ਪਾਤਸ਼ਾਹ ਬਣਿਆ ਉਹ14 ਰਹਬੁਆਮ ਨੇ ਬੁਰਿਆਈ ਕੀਤੀ ਕਿਉਂ ਕਿ ਉਹ ਆਪਣੇ ਪੂਰੇ ਦਿਲੋਂ ਯਹੋਵਾਹ ਨੂੰ ਨਹੀਂ ਚਾਹਿਆ।15 ਰਹਬੁਆਮ ਦੇ ਸਾਰੇ ਕੰਮ ਜਿਹੜੇ ਉਸਨੇ ਆਪਣੇ ਸ਼ਾਸਨ ਦੇ ਸ਼ੁਰੂ ਤੋਂ ਲੈਕੇ ਅਖੀਰ ਤੀਕ ਕੀਤੇ ਉਹ ਸ਼ਮਅਯਾਹ ਨਬੀ ਅਤੇ ਇੱਦੋ ਪੈਗੰਬਰ ਦੀਆਂ ਲਿਖਤਾਂ ਵਿੱਚ ਦਰਜ ਹਨ। ਉਨ੍ਹਾਂ ਨੇ ਘਰਾਣਿਆਂ ਦਾ ਇਤਹਾਸ ਲਿਖਿਆ। ਜਿੰਨੀ ਦੇਰ ਰਹਬੁਆਮ ਅਤੇ ਯਾਰਾਬੁਆਮ ਰਾਜ ਕਰਦੇ ਰਹੇ, ਉਹ ਇੱਕ ਦੂਜੇ ਦੇ ਵਿਰੁੱਧ ਲੜਦੇ ਰਹੇ।16 ਅਖੀਰ ਰਹਬੁਆਮ ਪਿਉ-ਦਾਦਿਆਂ ਕੋਲ ਅਕਾਲ ਚਲਾਣਾ ਕਰ ਗਿਆ ਅਤੇ ਉਸਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ ਅਤੇ ਉਸ ਉਪਰੰਤ ਉਸਦਾ ਪੁੱਤਰ ਅਬੀਯਾਹ ਨਵਾਂ ਪਾਤਸ਼ਾਹ ਬਣਿਆ।