the Week of Proper 28 / Ordinary 33
Click here to join the effort!
Read the Bible
ਬਾਇਬਲ
੨ ਤਵਾਰੀਖ਼ 2
1 ਸੁਲੇਮਾਨ ਨੇ ਯਹੋਵਾਹ ਦੇ ਨਾਂ ਦੀ ਵਡਿਆਈ ਲਈ ਇੱਕ ਮੰਦਰ ਬਨਵਾਉਣ ਦੀ ਵਿਉਂਤ ਬਣਾਈ ਅਤੇ ਆਪਣੇ ਲਈ ਇੱਕ ਮਹਿਲ ਬਨਵਾਉਣ ਦੀ ਸੋਚੀ।2 ਸੁਲੇਮਾਨ ਨੇ3 ਤਦ ਸੁਲੇਮਾਨ ਨੇ ਹੂਰਾਮ ਨੂੰ ਜੋ ਕਿ ਸੂਰ ਦੇਸ ਦਾ ਰਾਜਾ ਸੀ ਸੁਨਿਹਾ ਭੇਜਿਆ, "ਮੇਰੀ ਵੀ ਉਵੇਂ ਮਦਦ ਕਰ ਜਿਵੇਂ ਤੂੰ ਮੇਰੇ ਪਿਤਾ ਦਾਊਦ ਦੀ ਕੀਤੀ ਸੀ। ਉਸ ਦੇ ਰਹਿਣ ਲਈ ਜਿਹੜਾ ਮਹਿਲ ਬਣਿਆ ਉਸ ਲਈ ਤੂੰ ਦਿਆਰ ਦੀ ਲੱਕੜ ਭੇਜੀ ਸੀ।4 ਮੈਂ ਵੀ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਮੰਦਰ ਬਨਾਉਣ ਲੱਗਾ ਹਾਂ। ਉਸਦੇ ਸਨਮਾਨ ਲਈ ਉਸਦੇ ਸਾਹਵੇਂ ਉਸ ਮੰਦਰ ਵਿੱਚ ਅਸੀਂ ਧੂਪ ਧੁਖਾਵਾਂਗੇ ਅਤੇ ਉਸ ਵਿਸ਼ੇਸ਼ ਮੇਜ਼ ਉੱਪਰ ਹਮੇਸ਼ਾ ਪਵਿੱਤਰ ਰੋਟੀ ਅਰਪਣ ਕਰਾਂਗੇ। ਹਰ ਸਵੇਰ-ਸ਼ਾਮ ਅਤੇ ਹਰ ਸਬਤ ਦੇ ਦਿਨ ਅਤੇ ਅਮਸਿਆ ਦੇ ਪਰਬ ਤੇ ਹੋਮ ਦੀਆਂ ਭੇਟਾਂ ਚੜਾਵਾਂਗੇ ਅਤੇ ਹੋਰ ਵੀ ਜਿਹੜੇ ਪਰਬ ਤੇ ਤਿਉਹਾਰ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮਨਾਉਣ ਦਾ ਆਦੇਸ਼ ਦਿੱਤਾ ਹੈ, ਉਨ੍ਹਾਂ ਨੂੰ ਮਨਾਵਾਂਗੇ। ਇਹ ਹੁਕਮ ਇਸਰਾਏਲ ਦੇ ਲੋਕਾਂ ਲਈ ਮੰਨਣਾ ਹਮੇਸ਼ਾ ਵਾਸਤੇ ਹੈ।5 ਸਾਡਾ ਪਰਮੇਸ਼ੁਰ ਸਾਰੇ ਦੇਵਤਿਆਂ ਕੋਲੋਂ ਮਹਾਨ ਹੈ, ਇਸ ਲਈ ਮੈਂ ਉਸ ਲਈ ਮਹਾਨ ਮੰਦਰ ਬਣਾਵਾਂਗਾ।6 ਪਰ ਉਸ ਲਈ ਮੰਦਰ ਬਨਵਾਉਣ ਦੇ ਸਮਰੱਥ ਕੌਣ ਹੈ? ਜਦੋਂ ਕਿ ਅਕਾਸ਼ ਅਤੇ ਸਭ ਤੋਂ ਉੱਚੇ ਅਕਾਸ਼ ਵੀ ਉਸ ਲਈ ਕਾਫ਼ੀ ਜਗ੍ਹਾ ਨਹੀਂ ਹਨ, ਤਾਂ ਭਲਾ ਉਸ ਲਈ ਮੰਦਰ ਬਨਾਉਣ ਵਾਲਾ ਮੈਂ ਕੌਣ ਹੁੰਦਾ ਹਾਂ? ਮੈਂ ਤਾਂ ਸਿਰਫ਼ ਉਸਦੇ ਮਾਨ ਵਿੱਚ ਧੂਫ਼ ਧੁਖਾਉਣ ਲਈ ਇੱਕ ਜਗ੍ਹਾ ਹੀ ਬਣਾ ਸਕਦਾ ਹਾਂ।7 "ਸੋ, ਹੁਣ ਮੈਂ ਚਾਹੁੰਦਾ ਹਾਂ ਕਿ ਤੂੰ ਮੇਰੇ ਕੋਲ ਅਜਿਹਾ ਮਨੁੱਖ ਭੇਜ ਜੋ ਸੋਨੇ, ਤੇ ਚਾਂਦੀ, ਪਿੱਤਲ ਅਤੇ ਲੋਹੇ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਅਤੇ ਕਿਰਮਚੀ ਕੱਪੜੇ ਉੱਪਰ ਕੰਮ ਕਰਨ ਵਿੱਚ ਮਾਹਿਰ ਹੋਵੇ। ਇਹ ਮਾਹਰ ਯਹੂਦਾਹ ਅਤੇ ਯਰੂਸ਼ਲਮ ਵਿੱਚ ਉਨ੍ਹਾਂ ਮਾਹਰਾ ਨਾਲ ਕੰਮ ਕਰੇਗਾ ਜਿਨ੍ਹਾਂ ਨੂੰ ਮੇਰੇ ਪਿਤਾ ਦਾਊਦ ਨੇ ਚੁਣਿਆ ਸੀ।8 ਇਸ ਦੇ ਨਾਲ ਦਿਆਰ, ਸਰੂ ਅਤੇ ਅਲਗਮ ਲਬਾਨੋਨ ਵਿੱਚੋਂ ਭੇਜੀਁ। ਮੈਂ ਜਾਣਦਾ ਹਾਂ ਕਿ ਤੇਰੇ ਸੇਵਕ ਲਬਾਨੋਨ ਵਿੱਚ ਲੱਕੜਾਂ ਨੂੰ ਕੱਟਣ 'ਚ ਉਸਤਾਦ ਹਨ। ਮੇਰੇ ਆਦਮੀ ਤੇਰੇ ਆਦਮੀਆਂ ਦੀ ਮਦਦ ਕਰਨਗੇ।9 ਜਿਹੜਾ ਮੰਦਰ ਮੈਂ ਬਨਾਉਣ ਜਾ ਰਿਹਾ ਹਾਂ ਉਹ ਬੜਾ ਵਿਸ਼ਾਲ ਅਤੇ ਖੂਬਸੂਰਤ ਹੋਵੇਗਾ, ਜਿਸ ਲਈ ਬਹੁਤ ਸਾਰੀ ਲੱਕੜ ਦੀ ਜ਼ਰੂਰਤ ਹੋਵੇਗੀ।10 ਬਦਲੇ 'ਚ ਮੈਂ ਤੇਰੇ ਆਦਮੀਆਂ ਨੂੰ
11 ਤਦ ਹੂਰਾਮ ਨੇ ਸੁਲੇਮਾਨ ਨੂੰ ਜਵਾਬ ਵਿੱਚ ਸੰਦੇਸ਼ ਭੇਜਿਆ: "ਸੁਲੇਮਾਨ, ਯਹੋਵਾਹ ਨੂੰ ਆਪਣੇ ਲੋਕਾਂ ਨਾਲ ਪ੍ਰੇਮ ਹੈ, ਇਸੇ ਕਾਰਣ ਉਸਨੇ ਤੈਨੂੰ ਉਨ੍ਹਾਂ ਉੱਤੇ ਰਾਜਾ ਬਾਪਿਆ ਹੈ।"12 ਹੂਰਾਮ ਨੇ ਇਹ ਵੀ ਆਖਿਆ, "ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਜਿਸ ਨੇ ਅਕਾਸ਼ ਤੇ ਧਰਤੀ ਦੀ ਰਚਨਾ ਕੀਤੀ, ਮਹਾਨ ਹੈ। ਉਸਨੇ ਦਾਊਦ ਪਾਤਸ਼ਾਹ ਨੂੰ ਇੱਕ ਬਹੁਤ ਹੀ ਬੁੱਧੀਮਾਨ ਅਤੇ ਸਿਆਣਾ ਪੁੱਤਰ ਦਿੱਤਾ ਹੈ, ਤਾਂ ਜੋ ਉਹ ਯਹੋਵਾਹ ਲਈ ਇੱਕ ਮੰਦਰ ਅਤੇ ਆਪਣੇ ਲਈ ਇੱਕ ਮਹਿਲ ਬਣਾ ਸਕੇ।13 ਸੋ ਮੈਂ ਹੁਣ ਇੱਕ ਕੁਸ਼ਲ ਕਾਰੀਗਰ ਜਿਸਦਾ ਨਾਂ ਹੂਰਾਮ ਅਬੀ ਹੈ ਨੂੰ ਭੇਜਾਂਗਾ।14 ਉਸ ਦੀ ਮਾਂ ਦਾਨ ਦੇ ਪਰਿਵਾਰ ਵਿੱਚੋਂ ਸੀ ਅਤੇ ਉਸ ਦਾ ਪਿਤਾ ਸੂਰ ਦੇ ਸ਼ਹਿਰ ਤੋਂ ਸੀ। ਹੂਰਾਮ ਅਬੀ ਸੋਨੇ, ਚਾਂਦੀ, ਪਿੱਤਲ, ਲੋਹੇ, ਪੱਥਰ ਅਤੇ ਲੱਕੜ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਅਤੇ ਨਾਲ ਕੱਪੜੇ ਉੱਪਰ ਕੰਮ ਕਰਨ ਵਿੱਚ ਵੀ ਮਾਹਿਰ ਹੈ। ਉਹ ਹਰ ਕੰਮ ਜੋ ਉਸਨੂੰ ਸੋਪਿਆ ਗਿਆ ਹੋਵੇ, ਕਰਨ ਵਿੱਚ ਮਾਹਰ ਹੈ। ਉਹ ਤੇਰੇ ਮਾਹਰ ਕਾਮਿਆਂ ਅਤੇ ਉਨ੍ਹਾਂ ਨਾਲ ਜੋ ਤੇਰੇ ਪਿਤਾ ਦਾਊਦ, ਮੇਰੇ ਸੁਆਮੀ ਦੇ ਨਾਲ ਸਨ, ਕੰਮ ਕਰੇਗਾ।15 "ਸੋ ਹੁਣ ਕਣਕ ਤੇ ਜੌਁ, ਤੇਲ ਅਤੇ ਦਾਖ ਰਸ ਜਿਸਦਾ ਵੇਰਵਾ ਸ਼੍ਰੀ ਮਾਨ ਜੀ ਤੁਸੀਂ ਦਿੱਤਾ ਹੈ, ਉਹ ਮੇਰੇ ਟਹਿਲੂਆਂ ਨੂੰ ਭੇਜ ਦਿੱਤਾ ਜਾਵੇ।16 ਅਤੇ ਤੈਨੂੰ ਜਿੰਨੀ ਲੱਕੜ ਲੋੜੀਁਦੀ ਹੈ, ਅਸੀਂ ਲਬਾਨੋਨ ਵਿੱਚੋਂ ਵਢ੍ਢਾਂਗੇ ਤੇ ਉਸ ਨੂੰ ਯਾਫ਼ਾ ਵਿੱਚ ਸਾਗਰ ਰਾਹੀਂ ਭੇਜ ਦੇਵਾਂਗੇ ਤੇ ਤੂੰ ਉਸ ਨੂੰ ਯਰੂਸ਼ਲਮ ਤੀਕ ਲੈ ਜਾਵੀਂ।"17 ਤਦ ਸੁਲੇਮਾਨ ਨੇ ਸਾਰੇ ਪਰਦੇਸੀਆਂ ਦੀ ਗਿਣਤੀ ਕੀਤੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਉਨ੍ਹਾਂ ਨੂੰ ਗਿਣਿਆ ਸੀ, ਤਾਂ ਉਹ18 ਸੁਲੇਮਾਨ ਨੇ ਉਨ੍ਹਾਂ ਵਿੱਚੋਂ