Christmas Eve
Click here to join the effort!
Read the Bible
ਬਾਇਬਲ
੨ ਤਵਾਰੀਖ਼ 25
1 ਅਮਸਯਾਹ2 ਅਮਸਯਾਹ ਨੇ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗੇ ਸਨ। ਪਰ ਉਹ ਉਨ੍ਹਾਂ ਕੰਮਾਂ ਨੂੰ ਆਪਣੇ ਤਹਿ ਦਿਲੋਂ ਨਾ ਕਰ ਸਕਿਆ।3 ਜਦੋਂ ਅਮਸਯਾਹ ਸ਼ਕਤੀਵਰ ਪਾਤਸ਼ਾਹ ਬਣ ਗਿਆ ਤਾਂ ਉਸਨੇ ਆਪਣੇ ਉਨ੍ਹਾਂ ਅਧਿਕਾਰੀਆਂ ਨੂੰ, ਜਿਨ੍ਹਾਂ ਨੇ ਉਸਦੇ ਪਿਤਾ ਪਾਤਸ਼ਾਹ ਯਾਰਮੋਸ਼ ਨੂੰ ਮਾਰਿਆ ਸੀ, ਖਤਮ ਕਰ ਦਿੱਤਾ।4 ਪਰ ਅਮਸਯਾਹ ਨੇ ਉਨ੍ਹਾਂ ਦੇ ਬੱਚਿਆਂ ਨੂੰ ਨਾ ਵਢਿਆ, ਕਿਉਂ ਕਿ ਮ੍ਮੂਸਾ ਦੀ ਬਿਵਸਬਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ ਉਸਨੂੰ ਮੰਨਿਆ। ਯਹੋਵਾਹ ਨੇ ਹੁਕਮ ਦਿੱਤਾ ਹੈ, "ਪੁੱਤਰਾਂ ਦੇ ਬਦਲੇ ਪਿਉ ਨਾ ਮਾਰੇ ਜਾਣ ਅਤੇ ਨਾ ਹੀ ਪਿਉਆਂ ਦੇ ਬਦਲੇ ਪੁੱਤਰਾਂ ਨੂੰ ਮਾਰਿਆ ਜਾਵੇ ਹਰ ਮਨੁੱਖ ਨੂੰ ਉਸਦੀ ਭੈੜੀ ਕਰਨੀ ਦੇ ਕਾਰਣ ਹੀ ਉਸਦੇ ਆਪਣੇ ਪਾਪਾਂ ਕਾਰਣ ਹੀ ਮਾਰਿਆ ਜਾਵੇ।"5 ਅਮਸਯਾਹ ਨੇ ਯਹੂਦਾਹ ਦੇ ਲੋਕਾਂ ਨੂੰ ਇਕਠਿਆਂ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਮਿੱਤਰਾਂ ਦੇ ਘਰਾਣਿਆਂ ਮੁਤਾਬਕ ਸਾਰੇ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਜ਼ਾਰ-ਹਜ਼ਾਰ ਤੇ ਸੌ-ਸੌ ਦੇ ਸਰਦਾਰਾਂ ਹੇਠਾਂ ਰੱਖਿਆ। ਉਹ ਸਾਰੇ ਆਦਮੀ ਜਿਹੜੇ ਸਿਪਾਹੀ ਚੁਣੇ ਉਨ੍ਹਾਂ ਦੀ ਉਮਰ6 ਅਮਸਯਾਹ ਨੇ7 ਪਰ ਇੱਕ ਪਰਮੇਸ਼ੁਰ ਦਾ ਮਨੁੱਖ ਅਮਸਯਾਹ ਕੋਲ ਆਇਆ। ਉਸਨੇ ਕਿਹਾ, "ਹੇ ਪਾਤਸ਼ਾਹ, ਤੂੰ ਆਪਣੇ ਨਾਲ ਇਸਰਾਏਲੀ ਫ਼ੌਜ ਨਾ ਲੈ ਕੇ ਜਾ, ਕਿਉਂ ਕਿ ਯਹੋਵਾਹ ਇਸਰਾਏਲੀਆਂ ਦੀ ਸਾਰੀ ਇਫ਼ਰਾਈਮ ਵੰਸ਼ ਨਾਲ ਨਹੀਂ ਹੈ।8 ਜੇਕਰ ਤੁਸੀਂ ਜਾਣਾ ਹੀ ਚਾਹੁੰਦੇ ਹੋ ਤਾਂ ਜਾਵੋ ਅਤੇ ਲੜਾਈ ਲਈ ਤਕੜੇ ਹੋਵੋ, ਪਰ ਪਰਮੇਸ਼ੁਰ ਤੁਹਾਨੂੰ ਵੈਰੀਆਂ ਦੇ ਅੱਗੇ ਹਾਰ ਦੇਵੇਗਾ ਕਿਉਂ ਕਿ ਉਸ ਕੋਲ ਹਰਾਉਣ ਅਤੇ ਜਿਤਾਉਣ ਦੀ ਤਾਕਤ ਹੈ।"9 ਅਮਸਯਾਹ ਨੇ ਪਰਮੇਸ਼ੁਰ ਦੇ ਮਨੁੱਖ ਨੂੰ ਕਿਹਾ, "ਪਰ ਮੈਂ ਜਿਹੜਾ ਧਨ ਇਸਰਾਏਲੀ ਫ਼ੌਜ ਖਰੀਦਣ ਲਈ ਦਿੱਤਾ ਹੈ, ਉਸ ਦਾ ਕੀ ਕਰਾਂ?" ਤਾਂ ਪਰਮੇਸ਼ੁਰ ਦੇ ਮਨੁੱਖ ਨੇ ਜਵਾਬ ਦਿੱਤਾ, "ਯਹੋਵਾਹ ਦੇ ਘਰ ਕੋਈ ਕਮੀ ਨਹੀਂ, ਉਹ ਤੈਨੂੰ ਉਸਤੋਂ ਵਧ ਦੇਣ ਦੀ ਸਮਰੱਥਾ ਰੱਖਦਾ ਹੈ।"10 ਤਦ ਅਮਸਯਾਹ ਨੇ ਇਸਰਾਏਲੀ ਸੈਨਾ ਨੂੰ ਇਫ਼ਰਾਈਮ ਵਿੱਚ ਵਾਪਸ ਭੇਜ ਦਿੱਤਾ। ਉਹ ਆਦਮੀ ਪਾਤਸ਼ਾਹ ਅਤੇ ਯਹੂਦਾਹ ਦੇ ਲੋਕਾਂ ਉੱਪਰ ਬੜੇ ਕ੍ਰੋਧਿਤ ਹੋਏ ਅਤੇ ਬੜੇ ਕਰੋਧ ਵਿੱਚ ਆਪਣੇ ਘਰਾਂ ਨੂੰ ਮੁੜੇ।11 ਤਦ ਅਮਸਯਾਹ ਨੇ ਹੌਂਸਲਾ ਕੀਤਾ ਤੇ ਆਪਣੇ ਆਦਮੀਆਂ ਨੂੰ ਲੈਕੇ ਲੂਣ ਦੀ ਵਾਦੀ ਵੱਲ ਲੈ ਗਿਆ ਅਤੇ ਸੇਈਰ ਵੰਸ਼ ਵਿੱਚੋਂ12 ਹੋਰ13 ਪਰ ਉਸ ਫ਼ੌਜ ਦੇ ਜੁਆਨ ਜਿਨ੍ਹਾਂ ਨੂੰ ਪਾਤਸ਼ਾਹ ਨੇ ਵਾਪਸ ਭੇਜ ਦਿੱਤਾ ਸੀ ਉਸੇ ਸਮੇਂ ਵਿੱਚ ਇਸਰਾਏਲੀ ਫ਼ੌਜ ਨੇ ਯਹੂਦਾਹ ਦੇ ਕੁਝ ਸ਼ਹਿਰਾਂ ਤੇ ਹਮਲਾ ਕੀਤਾ। ਉਨ੍ਹਾਂ ਨੇ ਬੈਤ-ਹੋਰੋਨ ਤੋਂ ਸਾਮਰਿਯਾ ਤੀਕ ਦੇ ਸ਼ਹਿਰਾਂ ਤੇ ਹਮਲਾ ਬੋਲਿਆ। ਉਨ੍ਹਾਂ ਨੇ
14 ਜਦੋਂ ਅਮਸਯਾਹ ਅਦੋਮੀਆਂ ਨੂੰ ਮਾਰ ਕੇ ਮੁੜਿਆ ਤਾਂ ਸੇਈਰੀਆਂ ਦੇ ਦੇਵਤਿਆਂ ਨੂੰ ਨਾਲ ਲੈਂਦਾ ਆਇਆ ਅਤੇ ਉਨ੍ਹਾਂ ਦੇਵਤਿਆਂ ਦੀ ਉਸ ਨੇ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਉਹ ਉਨ੍ਹਾਂ ਅੱਗੇ ਸਿਰ ਝੁਕਾਉਂਦਾ ਅਤੇ ਉਨ੍ਹਾਂ ਅੱਗੇ ਧੂਪ ਅਗਰਬਤ੍ਤੀ ਜਗਾਉਂਦਾ।15 ਯਹੋਵਾਹ ਅਮਸਯਾਹ ਤੇ ਬੜਾ ਕ੍ਰੋਧਿਤ ਹੋਇਆ। ਯਹੋਵਾਹ ਨੇ ਉਸ ਕੋਲ ਨਬੀ ਭੇਜਿਆ। ਨਬੀ ਨੇ ਉਸ ਨੂੰ ਕਿਹਾ, "ਤੂੰ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਉਪਾਸਨਾ ਕਰਨੀ ਕਿਉਂ ਸ਼ੁਰੂ ਕਰ ਦਿੱਤੀ ਜਦ ਕਿ ਉਨ੍ਹਾਂ ਲੋਕਾਂ ਦੇ ਦੇਵਤੇ ਆਪਣੇ ਲੋਕਾਂ ਨੂੰ ਵੀ ਤੈਥੋਂ ਬਚਾਅ ਨਹੀਂ ਸਕੇ?"16 ਜਦੋਂ ਨਬੀ ਨੇ ਇਉਂ ਆਖਿਆ ਤਾਂ ਅਮਸਯਾਹ ਨੇ ਉਸਨੂੰ ਕਿਹਾ, "ਅਸੀਂ ਤੈਨੂੰ ਪਾਤਸ਼ਾਹ ਦਾ ਸਲਾਹਕਾਰ ਬਣਾਇਆ ਹੈ। ਚੁੱਪ ਰਹਿ! ਜੇਕਰ ਤੂੰ ਚੁੱਪ ਨਹੀਂ ਕਰੇਂਗਾ ਤਾਂ ਮਾਰਿਆ ਜਾਵੇਂਗਾ।" ਨਬੀ ਚੁੱਪ ਕਰ ਗਿਆ, ਪਰ ਫ਼ਿਰ ਆਖਣ ਲੱਗਾ, "ਪਰਮੇਸ਼ੁਰ ਨੇ ਤੁਹਾਨੂੰ ਨਾਸ ਕਰਨਾ ਠਾਣਿਆ ਹੈ ਕਿਉਂ ਕਿ ਤੁਸੀਂ ਉਹ ਬੁਰੇ ਕੰਮ ਕੀਤੇ ਹਨ ਅਤੇ ਮੇਰੀ ਸਲਾਹ ਨੂੰ ਨਕਾਰਿਆ ਹੈ।"
17 ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੇ ਆਪਣੇ ਸਲਾਹਕਾਰਾਂ ਨਾਲ ਸਲਾਹ ਕੀਤੀ। ਫ਼ਿਰ ਉਸਨੇ ਯੋਆਸ਼ ਨੂੰ ਸੁਨਿਹਾ ਭੇਜਿਆ ਜੋ ਕਿ ਇਸਰਾਏਲ ਦਾ ਪਾਤਸ਼ਾਹ ਸੀ ਕਿ ਤੂੰ ਮੈਨੂੰ ਆਮਣੇ-ਸਾਮ੍ਹਣੇ ਮਿਲ। ਯਹੋਆਸ਼ ਯੇਹੂ ਦਾ ਪੋਤਾ ਅਤੇ ਯਹੋਆਹਾਜ਼ ਦਾ ਪੁੱਤਰ ਸੀ।18 ਤਦ ਯਹੋਆਸ਼ ਨੇ ਅਮਸਯਾਹ ਨੂੰ ਆਪਣਾ ਸੁਨਿਹਾ ਭੇਜਿਆ। ਯਹੋਆਸ਼ ਇਸਰਾਏਲ ਦਾ ਅਤੇ ਅਮਸਯਾਹ ਯਹੂਦਾਹ ਦਾ ਪਾਤਸ਼ਾਹ ਸੀ। ਤਾਂ ਯਹੋਆਸ਼ ਨੇ ਇਹ ਕਬਾ ਕਹੀ: "ਲਬਾਨੋਨ ਦੀ ਝਾੜੀ ਨੇ ਲਬਾਨੋਨ ਦੇ ਦਿਆਰ ਨੂੰ ਸੁਨਿਆ ਭੇਜਿਆ ਕਿ 'ਤੂੰ ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ।' ਪਰ ਇੰਨੇ 'ਚ ਇੱਕ ਜੰਗਲੀ ਜਾਨਵਰ ਆਇਆ ਉਸ ਝਾੜੀ ਵਿੱਚ ਚਲਿਆ ਤੇ ਉਸ ਝਾੜੀ ਨੂੰ ਮਿਧ੍ਧ ਕੇ ਨਾਸ ਕਰ ਦਿੱਤਾ।19 ਤੂੰ ਆਪਣੇ-ਆਪ ਨੂੰ ਅਖਵਾਉਂਦਾ ਹੈਂ, 'ਮੈਂ ਅਦੋਮ ਨੂੰ ਹਰਾਇਆ!' ਤੂੰ ਘੁਮਂਡੀ ਹੈਂ ਇਸੇ ਲਈ ਡੀਁਗਾ ਮਾਰਦਾ ਹੈਂ। ਪਰ ਤੈਨੂੰ ਘਰੇ ਹੀ ਰਹਿਣਾ ਚਾਹੀਦਾ ਹੈ ਤੈਨੂੰ ਮੁਸੀਬਤ ਵਿੱਚ ਪੈਣ ਦੀ ਲੋੜ ਨਹੀਂ। ਜੇ ਤੂੰ ਮੇਰੇ ਨਾਲ ਮੱਥਾ ਲਾਇਆ ਤਾਂ ਤੂੰ ਅਤੇ ਯਹੂਦਾਹ ਸਭ ਨਸ਼ਟ ਹੋ ਜਾਵੋਂਗੇ।"20 ਪਰ ਅਮਸਯਾਹ ਨੂੰ ਉਸਦੀ ਕੋਈ ਗੱਲ ਨਾ ਸੁਣੀ ਕਿਉਂ ਕਿ ਇਹ ਪਰਮੇਸ਼ੁਰ ਵੱਲੋਂ ਹੋਇਆ ਕਿ ਉਹ ਉਨ੍ਹਾਂ ਨੂੰ ਵੈਰੀਆਂ ਦੇ ਹੱਥ ਵਿੱਚ ਇਸ ਕਾਰਣ ਦੇਵੇ ਕਿਉਂ ਕਿ ਯਹੂਦੀਆਂ ਨੇ ਅਦੋਮ ਦੇ ਲੋਕ ਜਿਨ੍ਹਾਂ ਦੇਵਤਿਆਂ ਨੂੰ ਪੂਜਦੇ ਸਨ, ਉਨ੍ਹਾਂ ਮਗਰ ਲੱਗਣਾ ਸ਼ੁਰੂ ਕਰ ਦਿੱਤਾ ਸੀ।21 ਤਾਂ ਇਸਰਾਏਲ ਦਾ ਪਾਤਸ਼ਾਹ ਯਹੋਆਸ਼ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੂੰ ਬੈਤ-ਸ਼ਮਸ਼ ਵਿੱਚ ਆਹਮੋ-ਸਾਮ੍ਹਣੇ ਮਿਲੇ। ਬੈਤ-ਸ਼ਮਸ਼ ਯਹੂਦਾਹ ਵਿੱਚ ਹੀ ਹੈ।22 ਇਸਰਾਏਲ ਨੇ ਯਹੂਦਾਹ ਨੂੰ ਅਜਿਹੀ ਹਾਰ ਦਿੱਤੀ ਕਿ ਉਸਦਾ ਹਰ ਇੱਕ ਮਨੁੱਖ ਆਪਣੇ ਘਰਾਂ ਨੂੰ ਤੰਬੂ 'ਚ ਨੱਸ ਗਿਆ।23 ਯਹੋਆਸ਼ ਨੇ ਅਮਸਯਾਹ ਨੂੰ ਬੈਤ-ਸ਼ਮਸ਼ ਵਿੱਚ ਫ਼ੜ ਲਿਆ ਅਤੇ ਉਸਨੂੰ ਯਰੂਸ਼ਲਮ ਲੈ ਗਿਆ। ਅਮਸਯਾਹ ਜੋ ਅਹਜ਼ਯਾਹ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ। ਯਹੋਆਸ਼ ਨੇ ਯਰੂਸ਼ਲਮ ਦੀ ਦੀਵਾਰ ਇਫ਼ਰਾਈਮ ਦੇ ਫ਼ਾਟਕ ਤੋਂ ਲੈਕੇ ਖੂਂਜੇ ਵਾਲੇ ਫ਼ਾਟਕ ਤੀਕ24 ਪਰਮੇਸ਼ੁਰ ਦੇ ਮੰਦਰ ਵਿੱਚ ਸੋਨਾ-ਚਾਂਦੀ ਅਤੇ ਅਨੇਕ ਵਸਤਾਂ ਦੀ ਭਰਮਾਰ ਸੀ। ਇਹ ਸਭ ਓਥੇਦ-ਅਦੋਮ ਕੋਲ ਸੀ ਪਰ ਯਹੋਆਸ਼ ਨੇ ਉਹ ਸਭ ਲੁੱਟ ਕੇ ਅਤੇ ਪਾਤਸ਼ਾਹ ਦੇ ਮਹਿਲ ਦਾ ਸਾਰਾ ਖਜ਼ਾਨਾ ਲੁੱਟ ਅਤੇ ਕੁਝ ਲੋਕਾਂ ਨੂੰ ਬੰਦੀ ਬਣਾਕੇ ਸਾਮਰਿਯਾ ਨੂੰ ਵਾਪਸ ਮੁੜਿਆ।25 ਅਮਸਯਾਹ ਯੋਆਸ਼, ਯਹੋਆਹਾਜ਼ ਦੇ ਪੁੱਤਰ, ਇਸਰਾਏਲ ਦੇ ਪਾਤਸ਼ਾਹ ਦੇ ਮਰਨ ਉਪਰੰਤ ਵੀ26 ਅਮਸਯਾਹ ਦੇ ਸ਼ੁਰੂ ਤੋਂ ਅੰਤ ਤੀਕ ਜੋ ਕਾਰਜ ਕੀਤੇ ਉਹ 'ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਲਿਖੇ ਹੋਏ ਹਨ।27 ਜਦੋਂ ਅਮਸਯਾਹ ਨੇ ਯਹੋਵਾਹ ਨੂੰ ਮੰਨਣਾ ਛੱਡਿਆ ਤਾਂ ਯਰੂਸ਼ਲਮ ਦੇ ਲੋਕਾਂ ਨੇ ਅਮਸਯਾਹ ਦੇ ਵਿਰੁੱਧ ਸਾਜਿਸ਼ਾਂ ਘੜੀਆਂ। ਤਾਂ ਉਹ ਲਾਕੀਸ਼ ਸ਼ਹਿਰ ਨੂੰ ਭੱਜ ਗਿਆ ਪਰ ਲੋਕਾਂ ਨੇ ਉਸਦੇ ਪਿੱਛੇ-ਪਿੱਛੇ ਕੁਲ ਮਨੁੱਖਾਂ ਨੂੰ ਭੇਜਿਆ ਜਿਨ੍ਹਾਂ ਉਸਨੂੰ ਲਾਕੀਸ਼ ਵਿੱਚ ਖਤਮ ਕਰ ਦਿੱਤਾ।28 ਫ਼ੇਰ ਉਨ੍ਹਾਂ ਨੇ ਅਮਸਯਾਹ ਦੀ ਲੋਬ ਘੋੜਿਆਂ ਤੇ ਲਦ੍ਦੀ ਅਤੇ ਉਸਨੂੰ ਦਾਊਦ ਦੇ ਸ਼ਹਿਰ ਵਿੱਚ ਉਸ ਦੇ ਪੁਰਖਿਆਂ ਦੀ ਕਬਰ ਵਿੱਚ ਦਫ਼ਨ ਕਰ ਦਿੱਤਾ।