Lectionary Calendar
Tuesday, December 24th, 2024
Christmas Eve
Attention!
Take your personal ministry to the Next Level by helping StudyLight build churches and supporting pastors in Uganda.
Click here to join the effort!

Read the Bible

ਬਾਇਬਲ

੨ ਤਵਾਰੀਖ਼ 29

1 ਹਿਜ਼ਕੀਯਾਹ ਜਦੋਂ2 ਹਿਜ਼ਕੀਯਾਹ ਨੇ ਦਾਊਦ ਆਪਣੇ ਪੁਰਖੇ ਵਾਂਗ, ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਸਹੀ ਸਨ।3 ਹਿਜ਼ਕੀਯਾਹ ਨੇ ਯਹੋਵਾਹ ਦੇ ਮੰਦਰ ਦੇ ਦਰਵਾਜ਼ਿਆਂ ਦੀ ਮੁਰੰਮਤ ਕਰਵਾਈ ਅਤੇ ਉਨ੍ਹਾਂ ਨੂੰ ਮਜ਼ਬੂਤ ਬਣਵਾ ਕੇ ਦੁਬਾਰਾਂ ਤੋਂ ਖੋਲ੍ਹ ਦਿੱਤਾ ਇਹ ਕਾਰਜ ਉਸਨੇ ਆਪਣੇ ਰਾਜ ਦੇ ਪਹਿਲੇ ਸਾਲ ਦੇ ਪਹਿਲੇ ਹੀ ਮਹੀਨੇ ਵਿੱਚ ਆਰੰਭ ਕਰ ਦਿੱਤਾ।4 ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਨੂੰ ਇੱਕ ਸਭਾ 'ਚ ਬੁਲਾਅ ਕੇ ਇਕੱਤਰ ਕੀਤਾ ਅਤੇ ਉਨ੍ਹਾਂ ਨਾਲ ਇੱਕ ਗੋਸ਼ਠੀ ਕੀਤੀ। ਇਹ ਮਿਲਣੀ ਉਸਨੇ ਮੰਦਰ ਦੇ ਮਦਾਨ ਵਿੱਚ ਪੂਰਬੀ ਹਿੱਸੇ ਵੱਲ ਕੀਤੀ। ਹਿਜ਼ਕੀਯਾਹ ਨੇ ਉਨ੍ਹਾਂ ਨੂੰ ਆਖਿਆ, "ਲੇਵੀਓ! ਮੇਰੀ ਗੱਲ ਸੁਣੋ! ਆਪਣੇ-ਆਪ ਨੂੰ ਪਵਿੱਤਰ ਸੇਵਾ ਲਈ ਤਿਆਰ ਕਰ ਲਵੋ। ਅਤੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਦੇ ਇਸ ਮੰਦਰ ਨੂੰ ਵੀ ਪਵਿੱਤਰ ਕਰੋ ਅਤੇ ਇਸ ਪਵਿੱਤਰ ਅਸਬਾਨ ਵਿੱਚੋਂ ਮੈਲ ਨੂੰ ਕੱਢਕੇ ਬਾਹਰ ਲੈ ਜਾਵੋ।5 6 ਕਿਉਂ ਕਿ ਸਾਡੇ ਪੁਰਖੇ ਯਹੋਵਾਹ ਦੇ ਵਫ਼ਾਦਾਰ ਨਹੀਂ ਸਨ ਅਤੇ ਉਨ੍ਹਾਂ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ। ਉਨ੍ਹਾਂ ਨੇ ਯਹੋਵਾਹ ਦੇ ਮੰਦਰ ਤੋਂ ਆਪਣੇ ਮੂੰਹ ਮੋੜ ਲੇ ਅਤੇ ਯਹੋਵਾਹ ਤੇ ਆਪਣੀਆਂ ਪਿਠ੍ਠਾਂ ਕਰ ਲਈਆਂ।7 ਉਨ੍ਹਾਂ ਨੇ ਦਲਾਨ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਦੀਵੇ ਬੁਝਾ ਦਿੱਤੇ। ਉਨ੍ਹਾਂ ਨੇ ਧੂਪ ਵੀ ਨਾ ਧੁਖਾਈ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਨੂੰ ਪਵਿੱਤਰ ਅਸਬਾਨ ਤੇ ਹੋਮ ਦੀਆਂ ਭੇਟਾਂ ਵੀ ਨਾ ਚੜਾਈਆਂ।8 ਇਸ ਲਈ ਯਹੋਵਾਹ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਉੱਪਰ ਬੜਾ ਕ੍ਰੋਧਿਤ ਹੋ ਗਿਆ। ਯਹੋਵਾਹ ਨੇ ਉਨ੍ਹਾਂ ਨੂੰ ਦੰਡ ਦਿੱਤਾ। ਜੋ ਯਹੋਵਾਹ ਨੇ ਯਹੂਦਾਹ ਅਤੇ ਯਰੂਸ਼ਲਮ ਉੱਪਰ ਕਰੋਪੀ ਵਿਖਾਈ ਤਾਂ ਇਹ ਸਭ ਕੁਝ ਵੇਖਕੇ ਬਾਕੀ ਲੋਕ ਭੈਭੀਤ ਹੋ ਗਏ ਅਤੇ ਦੁੱਖੀ ਹੋਏ ਅਤੇ ਉਨ੍ਹਾਂ ਲੋਕਾਂ ਨੇ ਯਹੂਦਾਹ ਦੇ ਲੋਕਾਂ ਲਈ ਸ਼ਰਮ ਅਤੇ ਨਫ਼ਰਤ ਨਾਲ ਆਪਣੇ ਸਿਰ ਝੁਕਾੇ। ਤੁਸੀਂ ਜਾਣਦੇ ਹੋ ਕਿ ਇਹ ਸਭ ਸੱਚ ਹੈ ਤੇ ਇਹ ਸੱਚ ਤੁਸੀਂ ਆਪਣੀਆਂ ਅੱਖਾਂ ਨਾਲ ਵੇਖ ਸਕਦੇ ਹੋ।9 ਇਸੇ ਕਾਰਣ ਸਾਡੇ ਪੁਰਖੇ ਲੜਾਈ ਵਿੱਚ ਮਾਰੇ ਗਏ ਸਨ ਅਤੇ ਸਾਡੇ ਪੁੱਤਰ, ਧੀਆਂ ਅਤੇ ਪਤਨੀਆਂ ਨੂੰ ਬੰਦੀ ਬਣਾ ਲਿੱਤਾ ਗਿਆ ਸੀ।10 ਇਸ ਲਈ ਹੁਣ, ਮੈਂ, ਹਿਜ਼ਕੀਯਾਹ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨਾਲ ਇਕਰਾਰਨਾਮਾ ਕਰਨ ਦਾ ਨਿਸ਼ਚਾ ਕੀਤਾ ਹੈ। ਫ਼ੇਰ ਯਹੋਵਾਹ ਆਪਣਾ ਭਿਆਨਕ ਗੁੱਸਾ ਸਾਡੇ ਤੋਂ ਹਟਾ ਲਵੇਗਾ।11 ਸੋ ਹੁਣ ਮੇਰੇ ਬਚਿਓ! ਹ੍ਹੁਣ ਆਲਸ ਕਰਨ ਦਾ ਸਮਾਂ ਨਹੀਂ ਹੈ ਅਤੇ ਨਾ ਹੀ ਵਕਤ ਜ਼ਾਇਆ ਕਰਨ ਦਾ। ਯਹੋਵਾਹ ਨੇ ਤੁਹਾਨੂੰ ਸੇਵਾ ਲਈ ਚੁਣਿਆ ਹੈ। ਉਸਨੇ ਤੁਹਾਨੂੰ ਚੁਣਿਆ ਹੈ। ਆਪਣੀ ਸੇਵਾ ਲਈ ਅਤੇ ਮੰਦਰ ਵਿੱਚ ਅਤੇ ਧੂਪ ਧੁਖਾਉਣ ਲਈ ਤੁਹਾਨੂੰ ਚੁਣਿਆ ਹੈ।"

12 ਇਹ ਲੇਵੀਆਂ ਦੀ ਸੂਚੀ ਹੈ ਜਿਹੜੇ ਉੱਥੇ ਕੰਮ ਕਰਨ ਲਈ ਉੱਠੇ: ਕਹਾਬੀਆਂ ਵਿੱਚੋਂ ਅਮਾਸਈ ਦਾ ਪੁੱਤਰ ਮਹਬ ਅਤੇ ਅਜ਼ਰਯਾਹ ਦਾ ਪੁੱਤਰ ਯੋੇਲ, ਮਗਰੀਆਂ ਵਿੱਚ ਅਬਦੀ ਦਾ ਪੁੱਤਰ ਕੀਸ਼, ਯਹਲਲੇਲ ਦਾ ਪੁੱਤਰ ਅਜ਼ਰਯਾਹ ਅਤੇ ਗੇਰਸ਼ੋਨੀਆਂ ਵਿੱਚੋਂ ਜ਼ਿਮਾਂ ਦਾ ਪੁੱਤਰ ਯੋਆਹ ਅਤੇ ਉਸਦਾ ਪੁੱਤਰ ੇਦਨ। ਅਲੀਸਾਫ਼ਾਨੀਆਂ ਵਿੱਚੋਂ ਸ਼ਿਮਰੀ, ਯਿੇਲ ਅਤੇ ਆਸਾਫ਼ੀਆਂ ਵਿੱਚੋਂ ਜ਼ਕਰਯਾਹ ਅਤੇ ਮਤਨਯਾਹ ਸਨ। ਹੇਮਾਨੀਆਂ ਵਿੱਚੋਂ ਯਹੀੇਲ, ਸ਼ਮੀ ਅਤੇ ਯਦੂਬੂਨੀਆਂ ਵਿੱਚੋਂ ਸ਼ਮਅਯਾਹ ਅਤੇ ਅਜ਼ੀੇਲ ਸਨ।13 14 15 ਤਦ ਇਨ੍ਹਾਂ ਲੇਵੀਆਂ ਨੇ ਆਪਣੇ ਭਰਾਵਾਂ ਨੂੰ ਇਕੱਠਾ ਕੀਤਾ ਤਾਂ ਜੋ ਯਹੋਵਾਹ ਦੇ ਮੰਦਰ ਦੀ ਪਵਿੱਤਰ ਸੇਵਾ ਕੀਤੀ ਜਾ ਸਕੇ। ਉਨ੍ਹਾਂ ਨੇ ਯਹੋਵਾਹ ਵੱਲੋਂ ਆਏ ਪਾਤਸ਼ਾਹ ਦੇ ਹੁਕਮ ਨੂੰ ਮੰਨਿਆ। ਅਤੇ ਫ਼ਿਰ ਉਹ ਯਹੋਵਾਹ ਦੇ ਮੰਦਰ ਨੂੰ ਸਾਫ਼ ਕਰਨ ਲਈ ਅੰਦਰ ਪ੍ਰਵੇਸ਼ ਕੀਤਾ।16 ਜਾਜਕ ਯਹੋਵਾਹ ਦੇ ਮੰਦਰ ਦੇ ਅੰਦਰਲੇ ਹਿੱਸੇ ਨੂੰ ਸਾਫ਼ ਕਰਨ ਲਈ ਗਏ ਅਤੇ ਉਸ ਅੰਦਰ ਜਿੰਨੀਆਂ ਵੀ ਅਪਵਿੱਤਰ ਵਸਤਾਂ ਉਨ੍ਹਾਂ ਨੂੰ ਮਿਲੀਆਂ, ਜੋ ਵੀ ਗੰਦੀਆਂ ਵਸਤਾਂ ਲੱਭੀਆਂ ਉਹ ਉਥੋਂ ਯਹੋਵਾਹ ਦੇ ਮੰਦਰ ਦੇ ਦਲਾਨ ਵਿੱਚ ਲੈ ਆਏ। ਫ਼ਿਰ ਲੇਵੀਆਂ ਨੇ ਉਨ੍ਹਾਂ ਗੰਦੀਆਂ ਵਸਤਾਂ ਨੂੰ ਲੈ ਲਿਆ ਅਤੇ ਕਿਦਰੋਨ ਦੀ ਵਾਦੀ ਵਿੱਚ ਸੁੱਟ ਦਿੱਤਾ।17 ਪਹਿਲੇ ਮਹੀਨੇ ਦੇ ਪਹਿਲੇ ਦਿਨ, ਲੇਵੀਆਂ ਨੇ ਆਪਣੇ-ਆਪ ਨੂੰ ਪਵਿੱਤਰ ਬਨਾਉਣਾ ਸ਼ੁਰੂ ਕਰ ਦਿੱਤਾ। ਮਹੀਨੇ ਦੇ ਅੱਠਵੇਂ ਦਿਨ, ਉਹ ਮੰਦਰ ਦੇ ਦਾਲਾਨ ਕੋਲ ਆਏ ਅਤੇ ਯਹੋਵਾਹ ਦੇ ਮੰਦਰ ਨੂੰ ਪਵਿੱਤਰ ਬਨਾਉਣ ਲਈ ਅੱਠ ਦਿਨ ਲੇ। ਪਹਿਲੇ ਮਹੀਨੇ ਦੇ ਸੋਲ੍ਹਵੇਂ ਦਿਨ ਉਨ੍ਹਾਂ ਨੇ ਆਪਣਾ ਸਾਰਾ ਕੰਮ ਮੁਕੰਮਲ ਕਰ ਲਿਆ ਸੀ।18 ਤਦ ਉਹ ਹਿਜ਼ਕੀਯਾਹ ਪਾਤਸ਼ਾਹ ਦੇ ਕੋਲ ਗਏ ਅਤੇ ਉਸਨੂੰ ਕਿਹਾ, "ਹੇ ਪਾਤਸ਼ਾਹ, ਅਸੀਂ ਯਹੋਵਾਹ ਦੇ ਸਾਰੇ ਮੰਦਰ ਨੂੰ ਅਤੇ ਹੋਮ ਦੀਆਂ ਭੇਟਾਂ ਦੀ ਜਗਵੇਦੀ ਨੂੰ ਅਤੇ ਉਸਦੀਆਂ ਹੋਰ ਸਾਰੀਆਂ ਵਸਤਾਂ ਨੂੰ ਉਸਦੀ ਚਢ਼ਤ ਦੀ ਰੋਟੀ ਦੀ ਮੇਜ਼ ਨੂੰ ਅਤੇ ਉਸਦੇ ਸਾਰੇ ਭਾਂਡਿਆਂ ਨੂੰ ਸਾਫ਼ ਕਰ ਦਿੱਤਾ ਹੈ।19 ਆਹਾਜ਼ ਦੇ ਸਮਿਆਂ 'ਚ ਜਦ ਉਹ ਪਾਤਸ਼ਾਹ ਸੀ ਉਹ ਪਰਮੇਸ਼ੁਰ ਦੇ ਵਿਰੁੱਧ ਹੋ ਗਿਆ ਅਤੇ ਉਸਨੇ ਮੰਦਰ ਦੀਆਂ ਬਹੁਤ ਸਾਰੀਆਂ ਵਸਤਾਂ ਨੂੰ ਬਾਹਰ ਸੁੱਟ ਦਿੱਤਾ। ਪਰ ਅਸੀਂ ਉਸ ਸਾਰੇ ਸਾਮਾਨ ਨੂੰ ਠੀਕ ਕਰਕੇ ਖਾਸ ਵਰਤੋਂ ਲਈ ਤਿਆਰ ਕਰ ਦਿੱਤਾ ਹੈ। ਉਹ ਸਾਰਾ ਕੁਝ ਹੁਣ ਯਹੋਵਾਹ ਦੀ ਜਗਵੇਦੀ ਦੇ ਸਾਮ੍ਹਣੇ ਪਿਆ ਹੈ।"

20 ਹਿਜ਼ਕੀਯਾਹ ਪਾਤਸ਼ਾਹ ਉਠਿਆ ਅਤੇ ਉਸਨੇ ਸ਼ਹਿਰ ਦੇ ਸਰਦਾਰਾਂ ਨੂੰ ਇਕੱਠਾ ਕਰਕੇ ਅਗਲੀ ਸਵੇਰ ਯਹੋਵਾਹ ਦੇ ਮੰਦਰ ਪਹੁੰਚਿਆਂ।21 ਉਨ੍ਹਾਂ ਨੇ ਸੱਤ ਬਲਦ, ਸੱਤ ਭੇਡੂ, ਸੱਤ ਲੇਲੇ, ਅਤੇ ਸੱਤ ਬੱਕਰੇ ਲਿਆਂਦੇ। ਇਹ ਸਭ ਕੁਝ ਪਵਿੱਤਰ ਅਸਬਾਨ ਦੇ ਲਈ ਯਹੂਦਾਹ ਦੇ ਲਈ ਪਾਪ ਦੀ ਭੇਟ ਸਨ। ਹਿਜ਼ਕੀਯਾਹ ਪਾਤਸ਼ਾਹ ਨੇ ਹਾਰੂਨ ਦੇ ਵੰਸ਼ ਦੇ ਜਾਜਕਾਂ ਨੂੰ ਆਖਿਆ ਕਿ ਇਨ੍ਹਾਂ ਸਭਨਾਂ ਨੂੰ ਯਹੋਵਾਹ ਦੀ ਜਗਵੇਦੀ ਉੱਪਰ ਬਲੀ ਚੜਾਓ।22 ਤਦ ਜਾਜਕਾਂ ਨੇ ਬਲਦਾਂ ਨੂੰ ਕੱਟ ਦਿੱਤਾ ਅਤੇ ਉਨ੍ਹਾਂ ਦੇ ਖੂਨ ਨੂੰ ਜਗਵੇਦੀ ਉੱਪਰ ਛਿੜਕਿਆ। ਫ਼ਿਰ ਉਨ੍ਹਾਂ ਭੇਡੂਆਂ ਨੂੰ ਵੀ ਵਢਿਆ ਅਤੇ ਉਨ੍ਹਾਂ ਦਾ ਖੂਨ ਵੀ ਜਗਵੇਦੀ ਉੱਪਰ ਛਿੜਕਿਆ। ਫ਼ਿਰ ਉਨ੍ਹਾਂ ਨੇ ਭੇਡਾਂ ਲੈਕੇ ਕੱਟੀਆਂ ਅਤੇ ਉਨ੍ਹਾਂ ਦਾ ਖੂਨ ਵੀ ਜਗਵੇਦੀ ਉੱਪਰ ਛਿੜਕਿਆ।23 ਫ਼ਿਰ ਜਾਜਕ ਬਕਰਿਆਂ ਨੂੰ ਪਾਤਸ਼ਾਹ ਦੇ ਸਾਮ੍ਹਣੇ ਲਿਆਏ ਅਤੇ ਸਾਰੇ ਲੋਕ ਇਕੱਠੇ ਹੋ ਗਏ। ਬੱਕਰੇ ਪਾਪ ਦੀ ਭੇਟ ਲਈ ਸਨ। ਜਾਜਕਾਂ ਨੇ ਆਪਣੇ ਹੱਥ ਬਕਰਿਆਂ ਉੱਪਰ ਰੱਖੇ ਅਤੇ ਉਨ੍ਹਾਂ ਨੂੰ ਵੱਢ ਦਿੱਤਾ। ਤਦ ਉਨ੍ਹਾਂ ਨੇ ਬਕਰਿਆਂ ਦੇ ਖੂਨ ਨੂੰ ਪਾਪ ਦੀ ਭੇਟ ਲਈ ਜਗਵੇਦੀ ਉੱਪਰ ਛਿੜਕਿਆ। ਇਹ ਉਨ੍ਹਾਂ ਨੇ ਪਰਮੇਸ਼ੁਰ ਤੋਂ ਇਸਰਾਏਲ ਦੇ ਲੋਕਾਂ ਦੇ ਪਾਪ ਬਖਸ਼ਵਾਉਣ ਲਈ ਕੀਤਾ। ਕਿਉਂਕਿ ਪਾਤਸ਼ਾਹ ਨੇ ਹੁਕਮ ਦਿੱਤਾ ਸੀ ਕਿ ਹੋਮ ਦੀ ਭੇਟ ਅਤੇ ਪਾਪ ਦੀ ਭੇਟ ਸਾਰੇ ਇਸਰਾਏਲ ਵੱਲੋਂ ਚੜਾਈ ਜਾਵੇ।24 25 ਹਿਜ਼ੀਯਾਹ ਪਾਤਸ਼ਾਹ ਨੇ ਯਹੋਵਾਹ ਦੇ ਮੰਦਰ ਵਿੱਚ ਲੇਵੀਆਂ ਨੂੰ ਸੰਗੀਤਕ ਸਾਜ਼ਾਂ ਨਾਲ ਖੜੇ ਕੀਤਾ ਜਿਵੇਂ ਦਾਊਦ, ਰਾਜੇ ਦੇ ਪੈਗੰਬਰ ਗਾਦ ਅਤੇ ਨਾਬਾਨ ਨਬੀ ਨੇ ਆਦੇਸ਼ ਦਿੱਤਾ ਸੀ। ਇਹ ਹੁਕਮ ਯਹੋਵਾਹ ਵੱਲੋਂ ਨਬੀਆਂ ਦੁਆਰਾ ਆਇਆ ਸੀ।26 ਇਉਂ ਲੇਵੀ ਦਾਊਦ ਦੇ ਵਾਜਿਆਂ ਨੂੰ ਲੈਕੇ ਅਤੇ ਖੜੇ ਸਨ ਅਤੇ ਜਾਜਕ ਤੂਰ੍ਹੀਆਂ ਵਜਾਉਂਦੇ ਖੜੇ ਸਨ।27 ਤਦ ਹਿਜ਼ਕੀਯਾਹ ਨੇ ਜਗਵੇਦੀ ਉੱਪਰ ਹੋਮ ਦੀਆਂ ਭੇਟਾਂ ਚੜਾਉਣ ਦਾ ਹੁਕਮ ਦਿੱਤਾ ਅਤੇ ਜਦੋਂ ਹੋਮ ਦੀਆਂ ਭੇਟਾਂ ਦਾ ਆਰੰਭ ਹੋਇਆ ਤਾਂ ਯਹੋਵਾਹ ਦਾ ਗੀਤ ਤੂਰ੍ਹੀਆਂ ਅਤੇ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਵਾਜਿਆਂ ਨਾਲ ਸ਼ੁਰੂ ਹੋਇਆ।28 ਸਾਰੀ ਸਭਾ ਨੇ ਸਿਰ ਝੁਕਾਇਆ ਅਤੇ ਜਦ ਤੀਕ ਹੋਮ ਦੀ ਭੇਟ ਦਾ ਜਲਨਾ ਪੂਰਾ ਨਾ ਹੋਇਆ ਤਦ ਤੀਕ ਗਾਉਣ ਵਾਲੇ ਗਉਂਦੇ ਰਹੇ ਅਤੇ ਤੂਰ੍ਹੀਆਂ ਵਾਲੇ ਤੂਰ੍ਹੀਆਂ ਵਜਾਉਂਦੇ ਰਹੇ।29 ਜਦੋਂ ਉਹ ਹੋਮ ਦੀ ਭੇਟ ਚੜਾ ਚੁੱਕੇ ਤਦ ਪਾਤਸ਼ਾਹ ਅਤੇ ਉਸ ਨਾਲ ਸਾਰੇ ਲੋਕਾਂ ਨੇ ਸਿਰ ਝੁਕਾਇਆ ਅਤੇ ਉਪਾਸਨਾ ਕੀਤੀ।30 ਪਾਤਸ਼ਾਹ ਅਤੇ ਸਰਦਾਰਾਂ ਨੇ ਲੇਵੀਆਂ ਨੂੰ ਯਹੋਵਾਹ ਦੀ ਉਸਤਤ ਗਾਨ ਕਰਨ ਦਾ ਹੁਕਮ ਦਿੱਤਾ, ਉਹ ਗੀਤ ਜਿਹੜੇ ਦਾਊਦ ਅਤੇ ਆਸਾਫ਼ ਸਂਤ ਦੇ ਲਿਖੇ ਸਨ। ਉਨ੍ਹਾਂ ਨੇ ਪਰਮੇਸ਼ੁਰ ਦਾ ਜਸ ਗਾਇਆ ਅਤੇ ਆਨੰਦ ਮਾਣਿਆ। ਉਨ੍ਹਾਂ ਸਭਨਾਂ ਨੇ ਪਰਮੇਸ਼ੁਰ ਦੀ ਉਪਾਸਨਾ ਕੀਤੀ।31 ਹਿਜ਼ਕੀਯਾਹ ਨੇ ਆਖਿਆ, "ਹੁਣ ਤੁਸੀਂ ਯਹੂਦਾਹ ਦੇ ਲੋਕਾਂ ਨੇ ਆਪਣੇ-ਆਪ ਨੂੰ ਪਵਿੱਤਰ ਕਰ ਲਿਆ ਹੈ, ਸੋ ਹੁਣ ਨੇੜੇ ਆਕੇ ਯਹੋਵਾਹ ਦੇ ਮੰਦਰ ਵਿੱਚ ਬਲੀਆਂ ਅਤੇ ਸ਼ੁਕਰਾਨੇ ਦੀਆਂ ਭੇਟਾਂ ਚੜਾਵੋ।" ਤਦ ਸਭਾ ਬਲੀਆਂ ਅਤੇ ਸ਼ੁਕਰਾਨੇ ਦੀਆਂ ਭੇਟਾ ਲਿਆਵੀਁ ਅਤੇ ਜਿਸ ਵੀ ਮਨੁੱਖ ਨੇ, ਜਿਵੇਂ ਉਸਦੇ ਮਨ ਨੇ ਪ੍ਰੇਰਿਆ ਭੇਟਾ ਲੈ ਕੇ ਆਇਆ।32 ਜਿਹੜੀਆਂ ਹੋਮ ਦੀਆਂ ਭੇਟਾਂ ਲੋਕੀਂ ਲਿਆਏ ਸਨ, ਉਨ੍ਹਾਂ ਦੀ ਗਿਣਤੀ ਇਵੇਂ ਸੀ: ਸੱਤਰ ਬਲਦ, ਇੱਕ ਸੌ ਭੇਡ, ਦੋ ਸੌ ਲੇਲੇ। ਇਨ੍ਹਾਂ ਸਾਰੇ ਜਾਨਵਰਾਂ ਨੂੰ ਯਹੋਵਾਹ ਅੱਗੇ ਹੋਮ ਦੀ ਭੇਟ ਵਜੋਂ ਚੜਾਇਆ ਗਿਆ।33 ਯਹੋਵਾਹ ਲਈ ਪਵਿੱਤਰ ਭੇਟਾ ਵਿੱਚ34 ਪਰ ਇੰਨੇ ਸਾਰੇ ਜਾਨਵਰਾਂ ਦੀ ਖੱਲ ਲਾਣ ਲਈ ਜਾਜਕ ਘੱਟ ਸਨ, ਤਾਂ ਜੋ ਹੋਮ ਦੀ ਭੇਟ ਚੜਾਈ ਜਾਵੇ। ਤਾਂ ਫ਼ਿਰ ਉਨ੍ਹਾਂ ਨਾਲ ਉਨ੍ਹਾਂ ਦੇ ਲੇਵੀ ਸੰਬੰਧੀਆਂ ਨੇ ਮਦਦ ਕੀਤੀ। ਜਦ ਤੀਕ ਦੂਜੇ ਜਾਜਕਾਂ ਨੇ ਆਪਣੇ-ਆਪ ਨੂੰ ਪਵਿੱਤਰ ਸੇਵਾ ਲਈ ਤਿਆਰ ਨਾ ਕੀਤਾ ਅਤੇ ਸਾਰਾ ਕੰਮ ਨੇਪਰੇ ਨਾ ਚੜਿਆ, ਲੇਵੀ ਉਨ੍ਹਾਂ ਦੀ ਮਦਦ ਕਰਦੇ ਰਹੇ। ਸਗੋਂ ਲੇਵੀ ਇਸ ਕਾਰਜ ਵਿੱਚ ਯਹੋਵਾਹ ਦੀ ਸੇਵਾ ਕਰਨ ਲਈ ਜਾਜਕਾਂ ਕੋਲੋਂ ਵਧੇਰੇ ਗੰਭੀਰ ਹੋਕੇ ਕੰਮ ਕਰ ਰਹੇ ਸਨ।35 ਹੋਮ ਦੀਆਂ ਭੇਟਾਂ ਬਹੁਤ ਸਾਰੀਆਂ ਸਨ। ਸੁਖ-ਸਾਂਦ ਦੀਆਂ ਭੇਟਾਂ ਦੀ ਚਰਬੀ ਅਤੇ ਹੋਮ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾ ਸਮੇਤ ਇ ਹ ਸਭ ਕੁਝ ਕਾਫ਼ੀ ਮਾਤਰਾ ਵਿੱਚ ਇਕੱਠਾ ਹੋਇਆ। ਤਦ ਯਹੋਵਾਹ ਦੇ ਮੰਦਰ ਵਿੱਚ ਮੁੜ ਤੋਂ ਸੇਵਾ ਸ਼ੁਰੂ ਹੋਈ।36 ਹਿਜ਼ਕੀਯਾਹ ਅਤੇ ਸਾਰੇ ਲੋਕ ਉਸ ਉੱਪਰ ਜੋ ਪਰਮੇਸ਼ੁਰ ਨੇ ਲੋਕਾਂ ਲਈ ਤਿਆਰ ਕੀਤਾ ਸੀ ਬੜੇ ਖੁਸ਼ ਹੋਏ ਅਤੇ ਇਸ ਗੱਲੋ ਵਧੇਰੇ ਖੁਸ਼ ਸਨ ਕਿਉਂ ਕਿ ਉਸਨੇ ਇਹ ਸਭ ਕੁਝ ਬੜੀ ਜਲਦੀ ਕਰ ਦਿੱਤਾ।

 
adsfree-icon
Ads FreeProfile