the Week of Proper 28 / Ordinary 33
Click here to join the effort!
Read the Bible
ਬਾਇਬਲ
੨ ਤਵਾਰੀਖ਼ 33
1 ਮਨਸ਼੍ਸ਼ਹ ਜਦੋਂ ਯਹੂਦਾਹ ਦਾ ਪਾਤਸ਼ਾਹ ਬਣਿਆ ਤਾਂ ਉਹ2 ਮਨਸ਼੍ਸ਼ਹ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਉਸਨੇ ਉਨ੍ਹਾਂ ਕੌਮਾਂ ਦੇ ਘਿਨਾਉਣੇ ਕੰਮਾਂ ਵਾਂਗ ਦੇ ਮਾੜੇ ਕੰਮ ਕੀਤੇ ਜਿਨ੍ਹਾਂ ਕਾਰਣ ਯਹੋਵਾਹ ਨੇ ਉਨ੍ਹਾਂ ਨੂੰ ਇਸਰਾਏਲੀਆਂ ਦੇ ਅਗਿਓ ਕ੍ਕੱਢ ਦਿੱਤਾ ਸੀ।3 ਮਨਸ਼੍ਸ਼ਹ ਨੇ ਉਨ੍ਹਾਂ ਉਚਿਆਂ ਬ੍ਥਾਵਾਂ ਨੂੰ ਮੁੜ ਤੋਂ ਬਣਵਾਇਆ, ਜਿਨ੍ਹਾਂ ਨੂੰ ਉਸਦੇ ਪਿਤਾ ਹਿਜ਼ਕੀਯਾਹ ਨੇੇ ਢਹਾਇਆ ਸੀ। ਮਨਸ਼੍ਸ਼ਹ ਨੇ ਬਆਲਾਂ ਦੇਵਤਿਆਂ ਲਈ ਜਗਵੇਦੀਆਂ ਅਤੇ ਟੁਂਡ ਦੇਵੀਆਂ ਬਣਵਾਈਆਂ। ਉਸਨੇ ਸਾਰੇ ਸੁਰਗੀ ਲਸ਼ਕਰਾਂ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਉਪਾਸਨਾ ਕੀਤੀ।4 ਮਨਸ਼੍ਸ਼ਹ ਨੇ ਯਹੋਵਾਹ ਦੇ ਮੰਦਰ ਵਿੱਚ ਝੂਠੇ ਦੇਵਤਿਆਂ ਦੀਆਂ ਜਗਵੇਦੀਆਂ ਬਣਵਾਈਆਂ। ਜਿੱਥੇ ਕਿ ਯਹੋਵਾਹ ਦਾ ਫੁਰਮਾਨ ਸੀ, "ਮੇਰਾ ਨਾਉਂ ਯਰੂਸ਼ਲਮ ਵਿੱਚ ਸਦਾ ਤੀਕ ਰਹੇਗਾ।"5 ਮਨਸ਼੍ਸ਼ਹ ਨੇ ਯਹੋਵਾਹ ਦੇ ਮੰਦਰ ਦੇ ਦੋ ਵਿਹੜਿਆਂ ਵਿੱਚ ਤਾਰਿਆਂ ਦੇ ਲਸ਼ਕਰਾਂ ਲਈ ਜਗਵੇਦੀਆਂ ਬਣਵਾਈਆਂ।6 ਉਸਨੇ ਬਨ-ਹਿਂਨੋਮ ਦੀ ਵਾਦੀ ਵਿੱਚ ਬਲੀ ਵਜੋਂ ਆਪਣੇ ਪੁੱਤਰਾਂ ਨੂੰ ਅੱਗ ਵਿੱਚ ਸਾੜਿਆ। ਉਹ ਕਾਲਾ ਜਾਦੂ (ਭਵਿੱਖ ਬਾਣੀ) ਕਰਦਾ ਸੀ ਅਤੇ ਉਨ੍ਹਾਂ ਲੋਕਾਂ ਦਾ ਸਾਬ ਰੱਖਦਾ ਸੀ ਜਿਹੜੇ ਭੂਤ-ਮ੍ਰਿਤ, ਜਾਦੂਗਰ ਅਤੇ ਜੋਤਸ਼ੀ ਸਨ। ਮਨਸ਼੍ਸ਼ਹ ਨੇ ਬਹੁਤ ਸਾਰੇ ਅਜਿਹੇ ਕੰਮ ਕੀਤੇ ਜੋ ਯਹੋਵਾਹ ਮੁਤਾਬਕ ਨਹੀਂ ਕੀਤੇ ਜਾਣੇ ਚਾਹੀਦੇ ਸਨ। ਇਸ ਕਰਕੇ ਯਹੋਵਾਹ ਮਨਸ਼੍ਸ਼ਹ ਤੇ ਬੜਾ ਕ੍ਰੋਧਵਾਨ ਸੀ।7 ਮਨਸ਼੍ਸ਼ਹ ਨੇ ਇੱਕ ਮੂਰਤ ਘੜਵਾ ਕੇ ਉਸਦਾ ਬੁੱਤ ਯਹੋਵਾਹ ਦੇ ਮੰਦਰ ਵਿੱਚ ਰੱਖਵਾਇਆ। ਅਤੇ ਰੱਖਵਾਇਆ ਵੀ ਉਸ ਮੰਦਰ ਵਿੱਚ ਜਿਸ ਬਾਰੇ ਪਰਮੇਸ਼ੁਰ ਨੇ ਦਾਊਦ ਅਤੇ ਉਸਦੇ ਪੁੱਤਰ ਸੁਲੇਮਾਨ ਨੂੰ ਹੁਕਮ ਦਿੱਤਾ ਸੀ ਕਿ ਮੈਂ ਇਸ ਮੰਦਰ ਵਿੱਚ ਅਤੇ ਯਰੂਸ਼ਲਮ ਵਿੱਚ ਜਿਸਨੂੰ ਮੈਂ ਹੁਣ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹ ਵਿੱਚੋਂ ਚੁਣ ਲਿਆ ਹੈ, ਇੱਥੇ ਆਪਣਾ ਨਾਉਂ ਹਮੇਸ਼ਾ ਲਈ ਰੱਖਾਂਗਾ।8 ਅਤੇ ਮੈਂ ਇਸਰਾਏਲ ਦੇ ਪੈਰ ਉਸ ਜ਼ਮੀਨ ਉੱਤੋਂ ਜਿਸ ਦੇ ਵਿੱਚ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਭੇਜਿਆ ਹੈ, ਫ਼ਿਰ ਕਦੇ ਨਹੀਂ ਹਟਾਵਾਂਗਾ ਪਰ ਜੇ ਉਹ ਉਨ੍ਹਾਂ ਸਾਰੀਆਂ ਗੱਲਾਂ ਦੇ ਪੂਰਾ ਕਰਨ ਦੀ, ਜਿਨ੍ਹਾਂ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ, ਉਸਦੀ ਪਾਲਨਾ ਕਰਨ। ਯਾਨੀ ਕਿ ਜਿਹੜੀਆਂ ਬਿਵਸਬਾ, ਬਿਧੀਆਂ ਅਤੇ ਨਿਆਵਾਂ ਦਾ ਮੂਸਾ ਨੂੰ ਲੋਕਾਂ ਨੂੰ ਕਹਿਣ ਦਾ ਹੁਕਮ ਦਿੱਤਾ ਸੀ।9 ਮਨਸ਼੍ਸ਼ਹ ਨੇ ਯਹੂਦਾਹ ਦੇ ਲੋਕਾਂ ਅਤੇ ਯਰੂਸ਼ਲਮ ਵਿੱਚ ਜੋ ਲੋਕ ਰਹਿ ਰਹੇ ਸਨ, ਉਨ੍ਹਾਂ ਨੂੰ ਗ਼ਲਤ ਕੰਮਾਂ ਲਈ ਪ੍ਰੇਰਿਆ। ਇਨ੍ਹਾਂ ਲੋਕਾਂ ਨੇ ਉਨ੍ਹਾਂ ਕੌਮਾਂ ਨਾਲੋਂ ਵੀ ਵਧ ਬੁਰੇ ਕੰਮ ਕੀਤੇ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੇ ਬਰਬਾਦ ਕਰਵਾਇਆ ਸੀ।10 ਯਹੋਵਾਹ ਨੇ ਮਨਸ਼੍ਸ਼ਹ ਅਤੇ ਉਸਦੇ ਲੋਕਾਂ ਨਾਲ ਗੱਲ ਕਰਨ ਦੀ ਕੋਸਿਸ਼ ਕੀਤੀ ਪਰ ਉਨ੍ਹਾਂ ਨੇ ਗੱਲ ਨਾ ਸੁਣੀ।
11 ਇਸ ਲਈ ਯਹੋਵਾਹ ਨੇ ਅੱਸ਼ੂਰ ਦੀ ਸੈਨਾ ਦੇ ਕਮਾਂਡਰਾਂ ਨੂੰ ਉਨ੍ਹਾਂ ਉੱਪਰ ਹਮਲਾ ਕਰਨ ਲਈ ਭੇਜਿਆ। ਉਹ ਕਮਾਂਡਰ ਮਨਸ਼੍ਸ਼ਹ ਦੇ ਨੱਕ ਵਿੱਚ ਨਬ੍ਬ ਪਾ ਕੇ, ਉਸਦੇ ਹੱਥਾਂ ਨੂੰ ਹਬ੍ਬਕੜੀਆਂ ਲਗਾ ਕੇ ਉਸਨੂੰ ਬਾਬਲ ਨੂੰ ਲੈ ਆਏ।12 ਜਦੋਂ ਮਨਸ਼੍ਸ਼ਹ ਤੇ ਇਹ ਬਿਪਦਾ ਆ ਪਈ ਤਾਂ ਫ਼ਿਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕਰਨ ਲੱਗਾ ਕਿ ਉਸਦੀ ਮਦਦ ਕਰੇ। ਇਉਂ ਉਸਨੇ ਯਹੋਵਾਹ ਪਰਮੇਸ਼ੁਰ ਦੇ ਸਾਮ੍ਹਣੇ ਆਪਣੇ ਵੱਡੇਰਿਆਂ ਵਾਂਗ ਨਿਮਰਤਾ ਵਿਖਾਈ।13 ਉਸਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਮਿੰਨਤ ਕੀਤੀ ਕਿ ਉਹ ਉਸਤੇ ਰਹਿਮ ਕਰੇ। ਤਾਂ ਯਹੋਵਾਹ ਨੇ ਮਨਸ਼੍ਸ਼ਹ ਦੀ ਯਾਚਨਾ ਸੁਣ ਲਈ ਅਤੇ ਉਸਨੂੰ ਖਿਮਾ ਕਰ ਦਿੱਤਾ। ਯਹੋਵਾਹ ਨੇ ਮੁੜ ਉਸਨੂੰ ਯਰੂਸ਼ਲਮ ਆਪਣੇ ਰਾਜ ਉੱਪਰ ਜਾਣ ਦਿੱਤਾ। ਤਦ ਮਨਸ਼੍ਸ਼ਹ ਨੂੰ ਸੋਝੀ ਆਈ ਕਿ ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ।14 ਇਸ ਘਟਨਾ ਉਪਰੰਤ ਮਨਸ਼੍ਸ਼ਹ ਨੇ ਦਾਊਦ ਦੇ ਸ਼ਹਿਰ ਬਾਹਰ ਵੱਲ ਇੱਕ ਕੰਧ ਬਣਵਾਈ। ਇਹ ਦੀਵਾਰ ਗੀਹੋਨ ਦੇ ਪੱਛਮ ਵੱਲ ਕਿਦਰੋਨ ਵਾਦੀ ਵਿੱਚੋਂ ਮੱਛੀ ਫ਼ਾਟਕ ਦੇ ਪ੍ਰਵੇਸ਼ ਦੁਆਰ ਅਤੇ ਓਫ਼ਲ ਪਹਾੜੀ ਦੇ ਦੁਆਲੇ ਨੂੰ ਘੇਰਦੀ ਸੀ। ਇਹ ਦੀਵਾਰ ਉਸਨੇ ਬੜੀ ਉੱਚੀ ਬਣਾਈ। ਫ਼ਿਰ ਉਸਨੇ ਯਹੂਦਾਹ ਦੇ ਸਾਰੇ ਗਢ਼ ਵਾਲੇ ਸ਼ਹਿਰਾਂ ਵਿੱਚ ਅਫ਼ਸਰ ਚੁਣੇ।15 ਮਨਸ਼੍ਸ਼ਹ ਨੇ ਉਥੋਂ ਓਪਰੇ ਦੇਵਤਿਆਂ ਨੂੰ ਚੁੱਕ ਦਿੱਤਾ। ਉਸਨੇ ਯਹੋਵਾਹ ਦੇ ਮੰਦਰ ਵਿੱਚੋਂ ਦੇਵਤਿਆਂ ਦੇ ਬੁੱਤਾਂ ਨੂੰ ਬਾਹਰ ਕੱਢ ਦਿੱਤਾ। ਜਿਹੜੇ ਪਹਾੜੀ ਵਾਲੇ ਮੰਦਰ ਉੱਤੇ ਤੇ ਯਰੂਸ਼ਲਮ ਵਿੱਚ ਉਸਨੇ ਜਗਵੇਦੀਆਂ ਬਣਾਈਆਂ ਸਨ ਉਹ ਵੀ ਚੁੱਕ ਦਿੱਤੀਆਂ। ਇਹ ਸਭ ਕੁਝ ਉਸਨੇ ਯਰੂਸ਼ਲਮ ਵਿੱਚੋਂ ਬਾਹਰ ਕੱਢ ਸੁਟਿਆ।16 ਫ਼ਿਰ੍ਰ ਉਸਨੇ ਉੱਥੇ ਯਹੋਵਾਹ ਦੀ ਜਗਵੇਦੀ ਸਜਾਈ ਅਤੇ ਉਸ ਉੱਪਰ ਸੁੱਖ-ਸਾਂਦ ਦੀਆਂ ਭੇਟਾਂ ਅਤੇ ਸ਼ੁਕਰਾਨੇ ਦੀਆਂ ਭੇਟਾਂ ਚੜਾਈਆਂ। ਮਨਸ਼੍ਸ਼ਹ ਨੇ ਫ਼ਿਰ ਯਹੂਦਾਹ ਦੇ ਸਾਰੇ ਲੋਕਾਂ ਨੂੰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਸੇਵਾ ਕਰਨ ਦਾ ਹੁਕਮ ਦਿੱਤਾ।17 ਤਦ ਵੀ ਲੋਕ ਅਜੇ ਤੀਕ ਉਚਿਆਂ ਬ੍ਥਾਵਾਂ ਤੇ ਬਲੀ ਚੜਾਉਂਦੇ ਰਹੇ, ਪਰ ਇਹ ਬਲੀ ਕੇਵਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਸਨ।18 ਮਨਸ਼੍ਸ਼ਹ ਨੇ ਹੋਰ ਜਿਹੜੇ ਕਾਰਜ ਕੀਤੇ ਅਤੇ ਜਿਹੜੀਆਂ ਪ੍ਰਾਰਥਨਾਵਾਂ ਉਸਨੇ ਆਪਣੇ ਪਰਮੇਸ਼ੁਰ ਅੱਗੇ ਕੀਤੀਆਂ ਅਤੇ ਉਨ੍ਹਾਂ ਨਬੀਆਂ ਦੀਆਂ ਗੱਲਾਂ ਜਿਨ੍ਹਾਂ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨਾਉਂ ਨਾਲ ਉਸ ਨਾਲ ਕੀਤੀਆਂ ਸਨ ਉਹ ਸਭ 'ਇਸਰਾਏਲ ਦੇ ਪਾਤਸ਼ਾਹਾਂ ਦੇ ਦਫ਼ਤਰੀ ਲੇਖਿਆਂ ਦੀ ਪੋਥੀ' ਵਿੱਚ ਲਿਖੀਆਂ ਹੋਈਆਂ ਹਨ।19 ਮਨਸ਼੍ਸ਼ਹ ਦੀ ਪ੍ਰਾਰਬਨਾਵਾਂ ਅਤੇ ਕਿਵੇਂ ਪਰਮੇਸ਼ੁਰ ਨੇ ਉਸਦੀਆਂ ਪ੍ਰਾਰਬਨਾਵਾਂ ਕਬੂਲ ਕਰਕੇ ਉਸ ਤੇ ਰਹਿਮਤ ਕੀਤੀ ਇਹ ਸਭ 'ਪੈਗੰਬਰਾਂ ਦੀ ਪੋਥੀ' ਵਿੱਚ ਦਰਜ ਹੈ, ਇਸ ਤੋਂ ਪਹਿਲਾਂ ਮਨਸ਼੍ਸ਼ਹ ਦੇ ਸਾਰੇ ਪਾਪ ਜੋ ਉਸਨੇ ਆਪਣੇ ਆਪ ਨੂੰ ਨਿਮਰਤਾ 'ਚ ਲਿਆਉਣ ਤੋਂ ਪਹਿਲਾਂ ਕੀਤੇ ਸਨ, ਅਤੇ ਉਹ ਥਾਵਾਂ ਜਿੱਥੇ ਉਸਨੇ ਉੱਚੀਆਂ ਥਾਵਾਂ ਬਣਵਾਈਆਂ, ਅਤੇ ਜਿੱਥੇ ਉਸਨੇ ਅਸ਼ੇਰਾਹ ਦੇ ਥੰਮ ਅਤੇ ਬੁੱਤ ਸਬਾਪਿਤ ਕੀਤੇ ਸਨ 'ਪੈਗੰਬਰਾਂ ਦੀ ਪੋਥੀ' ਵਿੱਚ ਲਿਖਿਆ ਹੋਇਆ ਹੈ।20 ਮਨਸ਼੍ਸ਼ਹ ਦੀ ਮੌਤ ਉਪਰੰਤ ਉਸਨੂੰ ਉਸਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਮਨਸ਼੍ਸ਼ਹ ਨੂੰ ਲੋਕਾਂ ਨੇ ਉਸਦੇ ਰਾਜ ਮਹਿਲ ਵਿੱਚ ਹੀ ਦਫ਼ਨਾਇਆ ਅਤੇ ਉਸਦੀ ਜਗ੍ਹਾ ਉਸਦਾ ਪੁੱਤਰ ਆਮੋਨ ਨਵਾਂ ਪਾਤਸ਼ਾਹ ਬਣਿਆ।
21 ਆਮੋਨ22 ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਪਾਤਸ਼ਾਹ ਬਣਿਆ। ਉਸਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ।22 ਆਮੋਨ ਨੇ ਆਪਣੇ ਪਿਤਾ ਮਨਸ਼੍ਸ਼ਹ ਵਾਂਗ ਹੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ। ਉਸਨੇ ਉਨ੍ਹਾਂ ਸਾਰੇ ਬੁੱਤਾਂ ਨੂੰ ਬਲੀਆਂ ਚੜਾਈਆਂ ਜੋ ਉਸ ਦੇ ਪਿਤਾ ਮਨਸ਼੍ਸ਼ਹ ਨੇ ਬਣਵਾੇ ਸਨ ਅਤੇ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਕੀਤੀ।23 ਜਿਵੇਂ ਮਨਸ਼੍ਸ਼ਹ ਨੇ ਯਹੋਵਾਹ ਅੱਗੇ ਪ੍ਰਾਸਚਿਤ ਕਰਕੇ ਆਪਣੀ ਭੁੱਲ ਬਖਸ਼ਵਾ ਲਈ ਸੀ ਆਮੋਨ ਨੇ ਇਉਂ ਨਾ ਕੀਤਾ ਸਗੋਂ ਹੋਰ ਵਧ ਪਾਪ ਕੀਤੇ।24 ਤਾਂ ਆਮੋਨ ਦੇ ਸੇਵਕਾਂ ਨੇ ਉਸਦੇ ਵਿਰੁੱਧ ਮਤਾ ਪਕਾਇਆ ਅਤੇ ਉਸਦੇ ਘਰ ਵਿੱਚ ਹੀ ਉਸਨੂੰ ਵੱਢ ਸੁਟਿਆ।25 ਪਰ ਯਹੂਦਾਹ ਦੇ ਲੋਕਾਂ ਨੇ ਉਨ੍ਹਾਂ ਸਾਰੇ ਸੇਵਕਾਂ ਨੂੰ ਵੱਢ ਸੁਟਿਆ, ਜਿਨ੍ਹ੍ਹਾਂ ਨੇ ਆਮੋਨ ਪਾਤਸ਼ਾਹ ਦੇ ਵਿਰੁੱਧ ਇਹ ਸਾਜ਼ਿਸ਼ ਘੜੀ ਸੀ। ਤਦ ਲੋਕਾਂ ਨੇ ਯੋਸੀਯਾਹ ਨੂੰ ਨਵਾਂ ਪਾਤਸ਼ਾਹ ਚੁਣਿਆ। ਯੋਸੀਯਾਹ ਆਮੋਨ ਦਾ ਪੁੱਤਰ ਸੀ।