the Fourth Week of Advent
Click here to learn more!
Read the Bible
ਬਾਇਬਲ
੨ ਤਵਾਰੀਖ਼ 36
1 ਯਹੂਦਾਹ ਦੇ ਲੋਕਾਂ ਨੇ ਯਰੂਸ਼ਲਮ ਦਾ ਨਵਾਂ ਪਾਤਸ਼ਾਹ ਯਹੋਆਹਾਜ਼ ਨੂੰ ਚੁਣਿਆ। ਯਹੋਆਹਾਜ਼ ਯੋਸੀਯਾਹ ਦਾ ਪੁੱਤਰ ਸੀ।2 ਯਹੋਆਹਾਜ਼ ਜਦੋਂ ਯਹੂਦਾਹ ਦਾ ਪਾਤਸ਼ਾਹ ਬਣਿਆ ਉਸ ਵਕਤ ਉਹ3 ਤਦ ਮਿਸਰ ਦੇ ਪਾਤਸ਼ਾਹ, ਨਕੋ ਨੇ ਯਹੋਆਹਾਜ਼ ਨੂੰ ਬੰਦੀ ਬਣਾ ਲਿਆ। ਉਸਨੇ ਯਹੂਦਾਹ ਦੇ ਲੋਕਾਂ ਉੱਤੇ4 ਨਕੋ ਨੇ ਯਹੋਆਹਾਜ਼ ਦੇ ਭਰਾ ਅਲਯਾਕੀਮ ਨੂੰ ਯਹੂਦਾਹ ਅਤੇ ਯਰੂਸ਼ਲਮ ਦਾ ਨਵਾਂ ਪਾਤਸ਼ਾਹ ਚੁਣਿਆ ਅਤੇ ਫ਼ਿਰ ਉਸਨੇ ਅਲਯਾਕੀਮ ਨੂੰ ਨਵਾਂ ਨਾਂ ਦਿੱਤਾ ਅਤੇ ਉਸਨੂੰ ਨਵੇਂ ਨਾਂ ਹੇਠ ਯਹੋਯਾਕੀਮ ਕਹਿ ਕੇ ਬੁਲਾਇਆ ਗਿਆ। ਪਰ ਨਕੋ ਯਹੋਯਾਕੀਮ ਨੂੰ ਮਿਸਰ ਵਿੱਚ ਲੈ ਗਿਆ।5 ਯਹੋਯਾਕੀਮ6 ਤਦ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਯਹੂਦਾਹ ਉੱਪਰ ਹਮਲਾ ਕੀਤਾ। ਉਸਨੇ ਯਹੋਯਾਕੀਮ ਨੂੰ ਬੰਦੀ ਬਣਾ ਲਿਆ ਅਤੇ ਉਸਨੂੰ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਬਾਬਲ ਲੈ ਗਿਆ।7 ਨਬੂਕਦਨੱਸਰ ਯਹੋਵਾਹ ਦੇ ਮੰਦਰ ਵਿੱਚੋਂ ਵੀ ਕੁਝ ਚੀਜ਼ਾਂ ਚੁੱਕ ਕੇ ਲੈ ਗਿਆ ਅਤੇ ਉਹ ਉਨ੍ਹਾਂ ਵਸਤਾਂ ਨੂੰ ਉਥੋਂ ਚੁਕਾਅ ਕੇ ਬਾਬਲ ਨੂੰ ਲੈ ਗਿਆ।8 ਹੁਣ ਯਹੋਯਾਕੀਮ ਦੇ ਸ਼ਾਸ਼ਨਕਾਲ ਦੀਆਂ ਬਾਕੀ ਦੀਆਂ ਘਟਨਾਵਾਂ ਜੋ ਬਦਕਰਨੀਆਂ ਉਸਨੇ ਕੀਤੀਆਂ, ਅਤੇ ਉਹ ਸਭ ਕੁਝ ਜਿਨ੍ਹਾਂ ਨੂੰ ਕਰਨ ਦਾ ਉਹ ਦੋਸ਼ੀ ਸੀ, 'ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹ ਦੀ ਪੋਥੀ' ਵਿੱਚ ਦਰਜ ਹਨ।9 ਯਹੋਯਾਕੀਨ10 ਬਹਾਰ ਦੇ ਮੌਸਮ ਵਿੱਚ ਨਬੂਕਦਨੱਸਰ ਪਾਤਸ਼ਾਹ ਯਹੋਯਾਕੀਨ ਨੂੰ ਫ਼ੜਨ ਲਈ ਕੁਝ ਸੇਵਕਾਂ ਨੂੰ ਭੇਜਿਆ ਤਾਂ ਉਹ ਯਹੋਯਾਕੀਨ ਅਤੇ ਯੋਹਵਾਹ ਦੇ ਮੰਦਰ ਵਿੱਚੋਂ ਕੁਝ ਕੀਮਤੀ ਚੀਜ਼ਾਂ ਚੁੱਕ ਕੇ ਬਾਬਲ ਲੈ ਆਏ। ਫ਼ਿਰ ਨਬੂਕਦਨੱਸਰ ਨੇ ਯਹੋਯਾਕੀਨ ਦੇ ਸੰਬੰਧੀ ਨੂੰ ਉਸਦੀ ਬਾਵੇਂ ਯਹੂਦਾਹ ਅਤੇ ਯਰੂਸ਼ਲਮ ਦਾ ਪਾਤਸ਼ਾਹ ਚੁਣਿਆ, ਜਿਸ ਦਾ ਨਾਂ ਸੀ ਸਿਦਕੀਯਾਹ।
11 ਸਿਦਕੀਯਾਹ12 ਉਸਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ। ਉਸਨੇ ਯਿਰਮਿਯਾਹ ਨਬੀ ਦੇ ਸਾਮ੍ਹਣੇ ਜਿਸਨੇ ਉਸਨੂੰ ਯਹੋਵਾਹ ਦੇ ਸੰਦੇਸ਼ ਸੁਣਾੇ ਪਰ ਤਦ ਵੀ ਸਿਦਕੀਯਾਹ ਨੇ ਆਪਣੇ-ਆਪ ਨੂੰ ਹਲੀਮੀ ਵਿੱਚ ਨਾ ਲਿਆਂਦਾ ਅਤੇ ਯਿਰਮਿਯਾਹ ਦੀਆਂ ਗੱਲਾਂ ਵੱਲ ਧਿਆਨ ਨਾ ਦਿੱਤਾ।13 ਸਿਦਕੀਯਾਹ ਨਬੂਕਦਨੱਸਰ ਪਾਤਸ਼ਾਹ ਦਾ ਵਿਰੋਧੀ ਹੋ ਗਿਆ ਜਦ ਕਿ ਪਹਿਲਾਂ ਨਬੂਕਦਨੱਸਰ ਨੇ ਸਿਦਕੀਯਾਹ ਕੋਲੋਂ ਉਸਦਾ ਵਫ਼ਾਦਾਰ ਰਹਿਣ ਦਾ ਵਚਨ ਦੇਣ ਲਈ ਉਸਨੂੰ ਮਜ਼ਬੂਰ ਕੀਤਾ ਸੀ ਅਤੇ ਸਿਦਕੀਯਾਹ ਨੇ ਪਰਮੇਸ਼ੁਰ ਦੀ ਸਹੁੰ ਖਾਕੇ ਨਬੂਕਦਨੱਸਰ ਨਾਲ ਵਫ਼ਾਦਾਰ ਰਹਿਣ ਦੀ ਸਹੁੰ ਖਾਧੀ ਸੀ। ਪਰ ਸਿਦਕੀਯਾਹ ਬੜਾ ਢੀਠ ਸੀ। ਸੋ ਉਸਨੇ ਆਕੜ ਕੇ ਆਪਣਾ ਰਾਹ ਨਾ ਮੋੜਿਆ ਅਤੇ ਨਾਹੀ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਮੰਨਿਆ।14 ਇਸ ਤੋਂ ਬਿਨਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਤਰ੍ਹਾਂ-ਤਰ੍ਹਾਂ ਦੀਆਂ ਬੇਈਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਨਾਉਣੇ ਕੰਮਾਂ ਵਾਂਗ ਦੇ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਮੰਦਰ ਨੂੰ ਭਰਿਸ਼ਟ ਕੀਤਾ ਜਿਸ ਨੂੰ ਕਿ ਯਹੋਵਾਹ ਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ।15 ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਨ੍ਹਾਂ ਨੂੰ ਯਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੰਦੇਸ਼ ਭੇਜਿਆ ਕਿਉਂ ਕਿ ਉਸਨੂੰ ਲੋਕਾਂ ਅਤੇ ਆਪਣੇ ਮੰਦਰ ਤੇ ਤਰਸ ਆਉਂਦਾ ਸੀ ਅਤੇ ਉਹ ਲੋਕਾਂ ਨੂੰ ਅਤੇ ਮੰਦਰ ਨੂੰ ਨਸ਼ਟ ਨਹੀਂ ਸੀ ਕਰਨਾ ਚਾਹੁੰਦਾ।16 ਪਰ ਪਰਮੇਸ਼ੁਰ ਦੇ ਲੋਕਾਂ ਨੇ ਪਰਮੇਸ਼ੁਰ ਦੇ ਨਬੀ ਦਾ ਮਖੌਲ ਉਡਾਇਆ ਅਤੇ ਉਸਨੂੰ ਸੁਣਨ ਜਾਂ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੇਸ਼ਾਂ ਨੂੰ ਤਦ ਤੀਕ ਨਫ਼ਰਤ ਕੀਤੀ ਜਦ ਤੀਕ ਕਿ ਯਹੋਵਾਹ ਦਾ ਆਪਣੇ ਲੋਕਾਂ ਖਿਲਾਫ ਗੁੱਸਾ ਇੰਨਾ ਨਾ ਵਧ ਗਿਆ ਕਿ ਇਸਦਾ ਕੋਈ ਉਪਾ ਨਾ ਹੋਵੇ। ਹੁਣ ਉਸ ਨੂੰ ਆਪਣੇ ਲੋਕਾਂ ਤੇ ਕਰੋਧ ਆ ਗਿਆ ਜਿਸ ਨੂੰ ਹੁਣ ਕੋਈ ਰੋਕ ਨਹੀਂ ਸੀ ਪਾ ਸਕਦਾ।17 ਇਸ ਲਈ ਪਰਮੇਸ਼ੁਰ ਨੇ ਬਾਬਲ ਦੇ ਪਾਤਸ਼ਾਹ ਕੋਲੋਂ ਯਹੂਦਾਹ ਅਤੇ ਯਰੂਸਲਮ ਦੇ ਲੋਕਾਂ ਉੱਪਰ ਹਮਲਾ ਕਰਵਾਇਆ। ਬਾਬਲ ਦੇ ਪਾਤਸ਼ਾਹ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤਰ ਅਸਬਾਨ ਵਿੱਚ ਤਲਵਾਰ ਨਾਲ ਵੱਢ ਸੁਟਿਆ। ਉਸਨੇ ਨਾ ਜੁਆਨ ਨਾ ਕੁਆਰੀ, ਨਾ ਕਿਸੇ ਬੁਢ੍ਢੇ ਤੇ ਨਾ ਹੀ ਵੱਡੀ ਉਮਰ ਵਾਲੇ ਤੇ ਤਰਸ ਖਾਧਾ। ਯਹੋਵਾਹ ਨੇ ਸਾਰਿਆਂ ਨੂੰ ਨਬੂਕਦਨੱਸਰ ਦੇ ਹੱਥ ਦੇ ਦਿੱਤਾ।18 ਪਾਤਸ਼ਾਹ ਪਰਮੇਸ਼ੁਰ ਦੇ ਮੰਦਰ ਦੇ ਸਾਰੇ ਵੱਡੇ-ਛੋਟੇ ਭਾਂਡੇ ਤੇ ਹੋਰ ਕੀਮਤੀ ਵਸਤਾਂ, ਯਹੋਵਾਹ ਦੇ ਮੰਦਰ ਦਾ ਖਜ਼ਾਨਾ, ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਅਤੇ ਉਸਦੇ ਸਰਦਾਰਾਂ ਦਾ ਸਾਰਾ ਖਜ਼ਾਨਾ ਬਾਬਲ ਨੂੰ ਲੈ ਗਿਆ।19 ਨਬੂਕਦਨੱਸਰ ਅਤੇ ਉਸਦੀ ਸੈਨਾ ਨੇ ਮੰਦਰ ਨੂੰ ਸਾੜ ਦਿੱਤਾ। ਉਨ੍ਹਾਂ ਨੇ ਯਰੂਸ਼ਲਮ ਦੀ ਦੀਵਾਰ ਤੋੜ ਦਿੱਤੀ ਅਤੇ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦੇ ਘਰਾਂ ਨੂੰ ਢਹਿ-ਢੇਰੀ ਕਰ ਦਿੱਤਾ। ਉਨ੍ਹਾਂ ਯਰੂਸ਼ਲਮ ਦਾ ਕੁਝ ਸਾਮਾਨ ਨਸ਼ਟ ਕਰ ਦਿੱਤਾ।20 ਨਬੂਕਦਨੱਸਰ ਨੇ ਬਾਕੀ ਜਿਉਂਦੇ ਲੋਕਾਂ ਨੂੰ ਬਾਬਲ ਵਿੱਚ ਲਿਆਕੇ ਆਪਣੇ ਗੁਲਾਮ ਬਣਾ ਲਿਆ। ਉਹ ਲੋਕ ਪਾਤਸ਼ਾਹ ਦੇ ਅਤੇ ਉਸਦੇ ਪੁੱਤਰਾਂ ਦੇ ਤਦ ਤੀਕ ਗੁਲਾਮ ਬਣਕੇ ਰਹੇ ਜਦ ਤੀਕ ਕਿ ਫ਼ਾਰਸ ਦੇ ਪਾਤਸ਼ਾਹ ਨੇ ਬਾਬਲ ਨੂੰ ਹਾਰ ਨਾ ਦੇ ਦਿੱਤੀ ਤੇ ਆਪਣਾ ਰਾਜ ਨਾ ਕਾਇਮ ਕੀਤਾ।21 ਤਾਂ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਨਬੀ ਦੇ ਮੂੰਹੋਁ ਨਿਕਲਿਆ ਸੀ ਜੋ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਲਈ ਕੀਤਾ ਸੀ ਜਦ ਉਹ ਵਾਪਰਿਆ, ਕਿ ਯਹੋਵਾਹ ਯਿਰਮਿਯਾਹ ਨੂੰ ਅਖਿਆ ਸੀ ਕਿ: "ਇਹ ਥਾਂ
22 ਫ਼ਾਰਸ ਦੇ ਪਾਤਸ਼ਾਹ ਕੋਰਸ ਦੇ ਪਹਿਲੇ ਸਾਲ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਁ ਨਿਕਲਿਆ ਸੀ ਪੂਰਾ ਹੋਵੇ, ਯਹੋਵਾਹ ਨੇ ਫਾਰਸ ਦੇ ਪਾਤਸ਼ਾਹ ਕੋਰਸ ਨੂੰ ਪਰੇਰਿਆ। ਤਾਂ ਉਸ ਨੇ ਆਪਣੇ ਸਾਰੇ ਰਾਜ ਵਿੱਚ ਇਹ ਖਬਰ ਕਰਵਾਈ ਅਤੇ ਇਸ ਵਿਸ਼ੇ ਦਾ ਹੁਕਮ ਵੀ ਲਿਖਿਆ। ਉਸ ਨੇ ਸਾਰੇ ਥਾਂ ਹਲਕਾਰੇ ਭੇਜੇ। ਉਨ੍ਹਾਂ ਇਹ ਸੰਦੇਸ਼ ਪਹੁੰਚਾਇਆ:23 ਫ਼ਾਰਸ ਦਾ ਪਾਤਸ਼ਾਹ ਕੋਰਸ ਆਖਦਾ ਹੈ: ਅਕਾਸ਼ ਦੇ ਯਹੋਵਾਹ ਪਰਮੇਸ਼ੁਰ ਨੇ ਮੈਨੂੰ ਧਰਤੀ ਦਾ ਪਾਤਸ਼ਾਹ ਬਾਪਿਆ ਹੈ। ਉਸ ਨੇ ਮੈਨੂੰ ਯਰੂਸ਼ਲਮ ਵਿੱਚ ਮੰਦਰ ਬਨਾਉਣ ਦੀ ਜੁਂਮੇਵਾਰੀ ਸੌਂਪੀ ਹੈ। ਸੋ ਹੁਣ ਤੁਸੀਂ ਸਾਰੇ ਜੋ ਪਰਮੇਸ਼ੁਰ ਦੇ ਲੋਕ ਹੋ, ਸਭ ਯਰੂਸ਼ਲਮ ਵਿੱਚ ਜਾਣ ਲਈ ਆਜ਼ਾਦ ਹੋ, ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਤੁਹਾਡੇ ਨਾਲ ਹੋਵੇ।