Lectionary Calendar
Tuesday, December 24th, 2024
Christmas Eve
Attention!
For 10¢ a day you can enjoy StudyLight.org ads
free while helping to build churches and support pastors in Uganda.
Click here to learn more!

Read the Bible

ਬਾਇਬਲ

੨ ਤਵਾਰੀਖ਼ 8

1 ਸੁਲੇਮਾਨ ਨੂੰ ਯਹੋਵਾਹ ਦਾ ਮੰਦਰ ਅਤੇ ਆਪਣਾ ਮਹਿਲ ਉਸਾਰਣ ਵਿੱਚ ਵੀਹ ਵਰ੍ਹੇ ਲੱਗੇ।2 ਜਿਹੜੇ ਸ਼ਹਿਰ ਹੂਰਾਮ ਨੇ ਸੁਲੇਮਾਨ ਨੂੰ ਦਿੱਤੇ ਸਨ, ਸੁਲੇਮਾਨ ਉਨ੍ਹਾਂ ਸ਼ਹਿਰਾਂ ਨੂੰ ਮੋੜ ਤੋਂ ਬਨਾਉਣ ਲੱਗਾ ਅਤੇ ਸੁਲੇਮਾਨ ਨੇ ਇਸਰਾਏਲ ਦੇ ਕੁਝ ਲੋਕਾਂ ਨੂੰ ਉੱਥੇ ਵਸਣ ਦੀ ਆਗਿਆ ਦਿੱਤੀ।3 ਇਸ ਤੋਂ ਬਾਅਦ ਸੁਲੇਮਾਨ ਹਮਾਬ-ਸੋਬਾਹ ਨੂੰ ਗਿਆ ਅਤੇ ਉਸਨੂੰ ਵੀ ਜਿੱਤ ਲਿਆ।4 ਸੁਲੇਮਾਨ ਨੇ ਉਜਾੜ ਵਿੱਚ ਵੀ ਤਦਮੋਰ ਸ਼ਹਿਰ ਉਸਾਰਿਆ ਅਤੇ ਹਮਾਬ ਵਿੱਚ ਸਾਰੀਆਂ ਵਸਤਾਂ ਸੰਭਾਲਣ ਲਈ ਭਂਡਾਰ ਦੇ ਸ਼ਹਿਰ ਬਣਵਾੇ।5 ਉਸਨੇ ਉਤਲੇ ਬੈਤ-ਹੋਰੋਨ ਅਤੇ ਨੀਵੇਂ ਬੈਤ-ਹੋਰੋਨ ਨੂੰ ਬਣਵਾਇਆ। ਇਹ ਸ਼ਹਿਰ ਮਜ਼ਬੂਤ ਦੀਵਾਰਾਂ, ਫ਼ਾਟਕ ਅਤੇ ਫ਼ਾਟਕਾਂ ਤੇ ਅਰਲ ਲਗਾ ਕੇ ਪੱਕੇ ਕੀਤੇ ਗਏ।6 ਸੁਲੇਮਾਨ ਨੇ ਬਆਲਾਬ ਅਤੇ ਭਂਡਾਰ ਦੇ ਗੋਦਾਮ ਦੇ ਸਾਰੇ ਸ਼ਹਿਰ ਦੁਬਾਰਾ ਬਣਵਾੇ। ਉਸਨੇ ਉਹ ਸਾਰੇ ਸ਼ਹਿਰ ਜਿੱਥੇ ਰੱਥ ਰੱਖੇ ਜਾਂਦੇ ਸਨ ਅਤੇ ਘੁੜਸਵਾਰ ਰਹਿੰਦੇ ਸਨ ਉਹ ਵੀ ਬਣਵਾੇ। ਜੋ ਕੁਝ ਸੁਲੇਮਾਨ ਯਰੂਸ਼ਲਮ, ਲਬਾਨੋਨ ਅਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਚਾਹੁੰਦਾ ਸੀ ਉਹ ਕੁਝ ਉਸਨੇ ਬਣਵਾਇਆ।7 ਜਿੱਥੇ ਇਸਰਾਏਲੀ ਰਹਿ ਰਹੇ ਸਨ, ਉੱਥੇ ਬਹੁਤ ਸਾਰੇ ਵਿਦੇਸ਼ੀ ਬਾਕੀ ਰਹਿ ਗਏ ਸਨ। ਉਹ ਹਿੱਤੀ, ਅਮੋਰੀ, ਫ਼ਰਿਜ਼ੀ, ਹਿੱਵੀ ਅਤੇ ਯਬੂਸੀ ਸਨ। ਸੁਲੇਮਾਨ ਨੇ ਉਨ੍ਹਾਂ ਸਾਰੇ ਵਿਦੇਸੀਆਂ ਨੂੰ ਜਬਰਦਸਤੀ ਗੁਲਾਮ ਬਣਾਲਿਆ। ਇਹ ਲੋਕ ਇਸਰਾਏਲੀ ਨਹੀਂ ਸਨ। ਉਹ ਉਨ੍ਹਾਂ ਲੋਕਾਂ ਦੇ ਉੱਤਰਾਧਿਕਾਰੀ ਸਨ ਜਿਨ੍ਹਾਂ ਨੂੰ ਇਸਰਾਏਲੀਆਂ ਨੇ ਇਕਰਾਰ ਵਾਲੀ ਧਰਤੀ ਵਿੱਚ ਦਾਖਲ ਹੋਣ ਵੇਲੇ ਨਹੀਂ ਮਾਰਿਆ ਸੀ। ਇਹ ਅੱਜ ਤੀਕ ਇੰਝ ਹੀ ਜਾਰੀ ਹੈ।8 9 ਸੁਲੇਮਾਨ ਨੇ ਆਪਣੇ ਕੰਮ ਲਈ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਵੀ ਬੇਗਾਰੀ ਨਾ ਬਣਾਇਆ। ਸਗੋਂ ਇਸਰਾਏਲੀ ਲੋਕ ਉਸਦੇ ਯੋਧੇ ਸਨ ਅਤੇ ਉਸਦੀ ਫ਼ੌਜ ਦੇ ਅਫ਼ਸਰ ਸਨ। ਇਸਰਾਏਲੀ ਲੋਕ ਸੁਲੇਮਾਨ ਦੇ ਰੱਥਾਂ ਦੇ ਸਰਦਾਰ ਅਤੇ ਰਬ੍ਬੀ ਸਨ।10 ਅਤੇ ਕੁਝ ਇਸਰਾਏਲੀ ਸੁਲੇਮਾਨ ਦੇ ਖਾਸ ਦਫ਼ਤਰੀ ਕੰਮ ਦੇ ਆਗੂ ਸਨ। ਅਜਿਹੇ ਨੇਤਾ11 ਸੁਲੇਮਾਨ ਫ਼ਿਰਊਨ ਦੀ ਧੀ ਨੂੰ ਦਾਊਦ ਦੇ ਸ਼ਹਿਰ ਵਿੱਚੋਂ ਉਸ ਮਹਿਲ ਵਿੱਚ ਲੈ ਆਇਆ ਜੋ ਉਸਨੇ ਉਸ ਲਈ ਬਣਵਾਇਆ ਸੀ ਕਿਉਂ ਕਿ ਸੁਲੇਮਾਨ ਨੇ ਆਖਿਆ ਸੀ, "ਮੇਰੀ ਪਤਨੀ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਮਹਿਲ ਵਿੱਚ ਨਹੀਂ ਰਹੇਗੀ ਕਿਉਂ ਕਿ ਉਹ ਅਸਬਾਨ ਪਵਿੱਤਰ ਹੈ ਜਿੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਆ ਗਿਆ ਹੈ।"

12 ਤਦ ਸੁਲੇਮਾਨ ਨੇ ਯਹੋਵਾਹ ਦੀ ਜਗਵੇਦੀ ਦੇ ਅੱਗੇ ਯਹੋਵਾਹ ਨੂੰ ਹੋਮ ਦੀਆਂ ਭੇਟਾਂ ਚੜਾਈਆਂ। ਸੁਲੇਮਾਨ ਨੇ ਇਹ ਜਗਵੇਦੀ ਮੰਦਰ ਦੇ ਵਿਹੜੇ ਦੇ ਸਾਮ੍ਹਣੇ ਬਣਵਾਈ ਸੀ।13 ਸੁਲੇਮਾਨ ਹਰ ਰੋਜ਼ ਦੇ ਕਰਤਵ੍ਵ ਮੁਤਾਬਕ ਜਿਵੇਂ ਕਿ ਮੂਸਾ ਨੇ ਹੁਕਮ ਦਿੱਤਾ ਸੀ ਕਿ ਸਬਤ ਦੇ ਦਿਨ, ਅਮਸਿਆ ਨੂੰ, ਅਤੇ ਸਾਲ ਵਿੱਚ ਤਿੰਨ ਮੁਕਰ੍ਰਰ ਪਰਬਾਂ ਉੱਤੇ ਭਾਵ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਪਰ ਬਲੀ ਚੜਾਉਂਦਾ ਸੀ।14 ਸੁਲੇਮਾਨ ਨੇ ਆਪਣੇ ਪਿਤਾ ਦਾਊਦ ਦੀਆਂ ਹਿਦਾਇਤਾਂ ਨੂੰ ਮੰਨਿਆ। ਉਸਨੇ ਜਾਜਕਾਂ ਦੇ ਟੋਲੇ ਉਨ੍ਹਾਂ ਦੀ ਸੇਵਾ ਅਨੁਸਾਰ ਅਤੇ ਲੇਵੀਆਂ ਦੇ ਟੋਲੇ ਉਨ੍ਹਾਂ ਦੀਆਂ ਜੁਂਮੇਵਾਰੀਆਂ ਅਨੁਸਾਰ ਚੁਣੇ ਤਾਂ ਜੋ ਉਹ ਜਾਜਕਾਂ ਦੇ ਸਾਮ੍ਹਣੇ ਹਰ ਰੋਜ਼ ਉਸਤਤ ਅਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਨ੍ਹਾਂ ਦੀਆਂ ਵਾਰੀਆਂ ਮੁਤਾਬਕ ਹਰ ਫ਼ਾਟਕ ਉੱਪਰ ਰੱਖਵਾਲੀ ਲਈ ਲਾਇਆ ਕਿਉਂ ਕਿ ਇਸੇ ਢੰਗ ਨਾਲ ਪਰਮੇਸ਼ੁਰ ਦੇ ਮਨੁੱਖ ਦਾਊਦ ਨੇ ਹਿਦਾਇਤ ਕੀਤੀ ਸੀ।15 ਇਸਰਾਏਲ ਦੇ ਲੋਕਾਂ ਨੇ ਸੁਲੇਮਾਨ ਦੀਆਂ ਹਿਦਾਇਤਾਂ ਨੂੰ ਮੰਨਿਆ। ਜਾਜਕਾਂ ਅਤੇ ਲੇਵੀਆਂ ਨੂੰ ਜੋ ਹਿਦਾਇਤਾਂ ਉਸਨੇ ਦਿੱਤੀਆਂ ਉਨ੍ਹਾਂ ਉਹ ਸਿਰੇ ਚੜਾਈਆਂ। ਉਨ੍ਹਾਂ ਨੇ ਕੋਈ ਹੁਕਮ ਦੇ ਖਿਲਾਫ਼ ਕਾਰਜ ਨਾ ਕੀਤਾ। ਜੋ ਹੁਕਮ ਉਸਨੇ ਲੇਵੀਆਂ ਨੂੰ ਖਜ਼ਾਨਿਆਂ ਬਾਰੇ ਦਿੱਤਾ ਉਹ ਉਸ ਤੋਂ ਵੀ ਬਾਹਰੇ ਨਾ ਹੋਏ।16 ਸੁਲੇਮਾਨ ਦਾ ਸਾਰਾ ਕੰਮ ਯਹੋਵਾਹ ਦੇ ਮੰਦਰ ਦੀ ਨੀਂਹ ਰੱਖਣ ਤੋਂ ਲੈਕੇ ਉਸ ਦੇ ਤਿਆਰ ਹੋਣ ਤੱਕ ਸੁਚਜ੍ਜੀ ਵਿਉਂਤ ਨਾਲ ਤੇ ਸਹੀ ਢੰਗ ਨਾਲ ਮੁਕੰਮਲ ਹੋਇਆ ਤੇ ਹੁਣ ਯਹੋਵਾਹ ਦਾ ਮੰਦਰ ਤਿਆਰ ਸੀ।17 ਫ਼ਿਰ ਸੁਲੇਮਾਨ ਅਸਯੋਨ-ਗ਼ਬਰ ਅਤੇ ੇਲੋਬ ਸ਼ਹਿਰਾਂ ਨੂੰ ਗਿਆ। ਇਹ ਸ਼ਹਿਰ ਅਦੋਮ ਦੇਸ ਵਿੱਚ ਸਮੁੰਦਰ ਦੇ ਕੰਢੇ ਸਨ।18 ਹੂਰਾਮ ਨੇ ਆਪਣੇ ਬੰਦਿਆਂ ਦੇ ਹੱਥ ਜਹਾਜ਼ ਅਤੇ ਉਹ ਮਲ੍ਲਾਹ ਜੋ ਸਮੁੰਦਰ ਤੋਂ ਵਾਕਫ਼ ਸਨ ਉਸ ਕੋਲ ਭੇਜੇ ਅਤੇ ਉਹ ਸੁਲੇਮਾਨ ਦੇ ਨੌਕਰਾਂ ਦੇ ਨਾਲ ਓਫ਼ੀਰ ਵਿੱਚ ਆਏ ਅਤੇ ਉੱਥੇ

 
adsfree-icon
Ads FreeProfile