the Week of Christ the King / Proper 29 / Ordinary 34
free while helping to build churches and support pastors in Uganda.
Click here to learn more!
Read the Bible
ਬਾਇਬਲ
੨ ਸਲਾਤੀਨ 1
1 ਅਹਾਬ ਦੇ ਮਰਨ ਤੋਂ ਪਿੱਛੋਂ ਮੋਆਬ ਇਸਰਾਏਲ ਤੋਂ ਬੇਮੁੱਖ ਹੋ ਗਿਆ।2 ਇੱਕ ਦਿਨ ਅਹਜ਼ਯਾਹ ਸਾਮਰਿਯਾ ਵਿੱਚ ਆਪਣੇ ਘਰ ਦੀ ਛੱਤ (ਚੁਬਾਰੇ) ਤੇ ਖੜਾ ਸੀ ਅਤੇ ਉਹ ਚੁਬਾਰੇ ਦੀ ਲੱਕੜੀ ਦੀ ਜਾਲੀਦਾਰ ਤਾਕੀ ਵਿੱਚੋਂ ਡਿੱਗ ਪਿਆ ਅਤੇ ਉਸ ਨੂੰ ਬੜੀ ਡੂੰਘੀ ਸੱਟ ਲਗੀ। ਤੱਦ ਅਹਜ਼ਯਾਹ ਨੇ ਆਪਣੇ ਸੰਦੇਸ਼ਵਾਹਕਾਂ ਨੂੰ ਸਦਿਆ ਅਤੇ ਕਿਹਾ, "ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਨੂੰ ਜਾਕੇ ਇਹ ਪੁੱਛੋ ਕਿ ਕੀ ਮੈਂ ਇਸ ਸੱਟ ਤੋਂ ਠੀਕ ਹੋ ਜਾਵਾਂਗਾ?"3 ਪਰ ਯਹੋਵਾਹ ਦੇ ਦੂਤ ਨੇ ਏਲੀਯਾਹ ਤਿਸ਼ਬੀ ਨੂੰ ਆਖਿਆ, "ਅਹਜ਼ਯਾਹ ਪਾਤਸ਼ਾਹ ਨੇ ਸਾਮਰਿਯਾ ਤੋਂ ਕੁਝ ਸੰਦੇਵਾਹਕ ਭੇਜੇ ਹਨ, ਸੋ ਤੂੰ ਜਾ, ਅਤੇ ਜਾਕੇ ਉਨ੍ਹਾਂ ਨੂੰ ਮਿਲ, ਅਤੇ ਉਨ੍ਹਾਂ ਨੂੰ ਜਾਕੇ ਆਖ, 'ਇਸਰਾਏਲ ਵਿੱਚ ਵੀ ਪਰਮੇਸ਼ੁਰ ਹੈ, ਤਾਂ ਫ਼ਿਰ ਤੁਸੀਂ ਭਲਾ ਅਕਰੋਨ ਦੇ ਦੇਵਤੇ ਬਆਲ-ਜ਼ਬੂਲ ਤੋਂ ਸਵਾਲ ਪੁੱਛਣ ਕਿਉਂ ਚੱਲੇ ਹੋ?4 ਜਾ ਅਤੇ ਅਹਜ਼ਯਾਹ ਪਾਤਸ਼ਾਹ ਨੂੰ ਇਹ ਗੱਲਾਂ ਦੱਸ, ਕਿਉਂ ਜੋ ਤੂੰ ਬਆਲ-ਜ਼ਬੂਲ ਤੋਂ ਪ੍ਰਸ਼ਨ ਪੁੱਛਣ ਲਈ ਸੰਦੇਸ਼ਵਾਹਕ ਭੇਜੇ ਇਸ ਲਈ ਯਹੋਵਾਹ ਆਖਦਾ ਹੈ: ਜਿਸ ਪਲੰਘ ਉੱਪਰ ਤੂੰ ਚੜਿਆ ਹੈ, ਉਸ ਤੋਂ ਤੂੰ ਨਹੀਂ ਉਤਰੇਂਗਾ ਸਗੋਂ ਤੂੰ ਉੱਥੇ ਹੀ ਮਰੇਂਗਾ!"'ਤਾਂ ਏਲੀਯਾਹ ਚਲਾ ਗਿਆ ਅਤੇ ਇਹ ਸਾਰੇ ਸ਼ਬਦ ਅਹਜ਼ਯਾਹ ਦੇ ਸੰਦੇਸ਼ਵਾਹਕਾਂ ਨੂੰ ਦੱਸੇ ।5 ਤੱਦ ਸੰਦੇਸ਼ਵਾਹਕ ਅਹਜ਼ਯਾਹ ਕੋਲ ਵਾਪਸ ਮੁੜੇ ਅਤੇ ਅਹਜ਼ਯਾਹ ਨੇ ਉਨ੍ਹਾਂ ਨੂੰ ਆਖਿਆ, "ਤੁਸੀਂ ਇੰਨੀ ਜਲਦੀ ਵਾਪਸ ਕਿਉਂ ਆ ਗਏ ਹੋ?"6 ਸੰਦੇਸ਼ਵਾਹਕਾਂ ਨੇ ਅਹਜ਼ਯਾਹ ਨੂੰ ਆਖਿਆ, "ਇੱਕ ਆਦਮੀ ਸਾਨੂੰ ਮਿਲਣ ਲਈ ਆਇਆ ਅਤੇ ਉਸਨੇ ਸਾਨੂੰ ਉਸ ਰਾਜੇ ਕੋਲ ਵਾਪਸ ਜਾਣ ਲਈ ਕਿਹਾ ਜਿਸ ਨੇ ਤੁਹਾਨੂੰ ਇੱਥੇ ਭੇਜਿਆ ਅਤੇ ਉਸਨੂੰ ਆਖੋ, ਯਹੋਵਾਹ ਆਖਦਾ ਹੈ, 'ਜਦ ਇਸਰਾਏਲ ਵਿੱਚ ਪਰਮੇਸ਼ੁਰ ਹੈ ਤਾਂ ਤੂੰ ਅਕਰੋਨ ਦੇ ਦੇਵਤੇ ਬਆਲ-ਜ਼ਬੂਲ ਕੋਲ ਸਵਾਲ ਪੁੱਛਣ ਲਈ ਕਿਉਂ ਭੇਜਦਾ ਹੈਂ?' ਇਸ ਲਈ ਜਿਸ ਪਲੰਘ ਉੱਪਰ ਤੂੰ ਚੜਿਆ ਹੈਂ, ਉਸਤੋਂ ਨਹੀਂ ਉਤਰੇਂਗਾ, ਸਗੋਂ ਉੱਥੇ ਹੀ ਮਰੇਂਗਾ?"'7 ਅਹਜ਼ਯਾਹ ਨੇ ਸੰਦੇਸ਼ਵਾਹਕਾਂ ਨੂੰ ਆਖਿਆ, "ਜਿਸ ਮਨੁੱਖ ਨੇ ਤੁਹਾਡੇ ਨਾਲ ਇਹ ਗੱਲਾਂ ਕੀਤੀਆਂ ਅਤੇ ਤੁਹਾਨੂੰ ਮਿਲਣ ਲਈ ਆਇਆ, ਉਹ ਭਲਾ ਕਿਵੇਂ ਦਾ ਲੱਗਦਾ ਸੀ?"8 ਤਾਂ ਉਨ੍ਹਾਂ ਨੇ ਪਾਤਸ਼ਾਹ ਨੂੰ ਕਿਹਾ, "ਇਸ ਮਨੁੱਖ ਨੇ ਜੱਤ ਵਾਲਾ ਕੋਟ ਪਾਇਆ ਹੋਇਆ ਸੀ ਅਤੇ ਕਮਰ ਤੇ ਚਮੜੇ ਦੀ ਪੇਟੀ ਬੰਨ੍ਹੀ ਹੋਈ ਸੀ।"
9 ਅਹਜ਼ਯਾਹ ਨੇ ਇੱਕ ਕਪਤਾਨ ਦੇ ਨਾਲ10 ਲੀਯਾਹ ਨੇ ਪੰਜਾਹਾਂ ਬੰਦਿਆਂ ਦੇ ਸਰਦਾਰ ਨੂੰ ਆਖਿਆ, "ਜੇਕਰ ਮੈਂ ਪਰਮੇਸ਼ੁਰ ਦਾ ਮਨੁੱਖ ਹਾਂ ਤਾਂ ਅਕਾਸ਼ੋ ਅੱਗ ਉਤਰੇ ਅਤੇ ਤੈਨੂੰ ਤੇ ਤੇਰੇ11 ਅਹਜ਼ਯਾਹ ਨੇ ਕਪਤਾਨ ਅਤੇ ਹੋਰ12 ਲੀਯਾਹ ਨੇ ਉਸ ਕਪਤਾਨ ਅਤੇ ਉਸਦੇ13 ਅਹਜ਼ਯਾਹ ਨੇ ਤੀਜੇ, ਵਾਰ ਇੱਕ ਹੋਰ ਕਪਤਾਨ ਤੇ ਉਸ ਨਾਲ14 ਅਕਾਸ਼ ਤੋਂ ਅੱਗ ਹੇਠਾਂ ਉਤਰੀ ਅਤੇ ਉਹ ਪਹਿਲੇ ਦੋ ਕਪਤਾਨਾਂ ਤੇ ਉਨ੍ਹਾਂ ਦੇ15 ਯਹੋਵਾਹ ਦੇ ਦੂਤ ਨੇ ਏਲੀਯਾਹ ਨੂੰ ਕਿਹਾ, "ਤੂੰ ਕਪਤਾਨ ਦੇ ਨਾਲ ਚਲਾ ਜਾ, ਉਸਤੋਂ ਡਰ ਨਾ।"ਤਾਂ ਏਲੀਯਾਹ ਉਸ ਕਪਤਾਨ ਦੇ ਨਾਲ ਅਹਜ਼ਯਾਹ ਪਾਤਸ਼ਾਹ ਨੂੰ ਮਿਲਣ ਲਈ ਗਿਆ।16 ਏਲੀਯਾਹ ਨੇ ਅਹਜ਼ਯਾਹ ਨੂੰ ਆਖਿਆ, "ਯਹੋਵਾਹ ਇਉਂ ਫ਼ਰਮਾਉਂਦਾ ਹੈ ਇਸਰਾਏਲ ਵਿੱਚ ਪਰਮੇਸ਼ੁਰ ਦੇ ਹੁੰਦਿਆਂ ਹੋਇਆਂ ਤੂੰ ਸੰਦੇਸ਼ਵਾਹਕਾਂ ਨੂੰ ਅਕਰੋਨ ਦੇ ਦੇਵਤੇ, ਬਆਦ-ਜਬੂਲ ਕੋਲ ਸਵਾਲ ਪੁੱਛਣ ਲਈ ਕਿਉਂ ਭੇਜਿਆ?" ਇਸਲਈ ਜਿਸ ਪਲੰਘ ਉੱਪਰ ਤੂੰ ਪਿਆ ਹੈਂ, ਉਸ ਤੋਂ ਨਾ ਉਤਰੇਂਗਾ, ਅਸਲ ਵਿੱਚ ਤੂੰ ਇਸ ਉੱਤੇ ਹੀ ਮਰੇਂਗਾ।"17 ਅਹਜ਼ਯਾਹ ਦੀ ਮੌਤ ਉਵੇਂ ਹੀ ਹੋਈ ਜਿਵੇਂ ਯਹੋਵਾਹ ਨੇ ਏਲੀਯਾਹ ਦੇ ਰਾਹੀਂ ਆਖਿਆ ਸੀ। ਅਹਜ਼ਯਾਹ ਦੇ ਕੋਈ ਪੁੱਤਰ ਨਹੀਂ ਸੀ ਇਸ ਲਈ ਉਸ ਉਪਰੰਤ ਯਹੋਰਾਮ ਪਾਤਸ਼ਾਹ ਬਣਿਆ। ਯਹੋਸ਼ਾਫ਼ਾਟ ਦਾ ਪੁੱਤਰ ਯਹੋਰਾਮ, ਯਹੂਦਾਹ ਦੇ ਪਾਤਸ਼ਾਹ ਦੇ ਦੂਸਰੇ ਵਰ੍ਹੇ ਉਸਦੀ ਥਾਂ ਰਾਜ ਕਰਨ ਲੱਗਾ।18 ਅਹਜ਼ਯਾਹ ਦੇ ਬਾਕੀ ਕੰਮ 'ਇਸਰਾਏਲ ਦੇ ਰਾਜਿਆਂ ਦੇ ਇਤਹਾਸ' ਨਾਂ ਦੀ ਪੋਥੀ ਵਿੱਚ ਲਿਖੇ ਹੋਏ ਮਿਲਦੇ ਹਨ।