the Week of Proper 28 / Ordinary 33
free while helping to build churches and support pastors in Uganda.
Click here to learn more!
Read the Bible
ਬਾਇਬਲ
੨ ਸਲਾਤੀਨ 13
1 ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਪੁੱਤਰ ਯੋਆਸ਼ ਦੇ2 ਯਹੋਆਹਾਜ਼ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਗ਼ਲਤ ਸਨ ਅਤੇ ਉਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਦੇ ਅਨੁਸਾਰ ਕੀਤਾ ਜਿਹੜੇ ਕਿ ਉਸਨੇ ਇਸਰਾਏਲ ਤੋਂ ਕਰਵਾਏ ਸਨ। ਅਤੇ ਉਹ ਉਨ੍ਹਾਂ ਕੰਮਾਂ ਤੋਂ ਟਲਿਆ ਨਾ।3 ਤੱਦ ਯਹੋਵਾਹ ਇਸਰਾਏਲ ਉੱਤੇ ਬੜਾ ਕ੍ਰੋਧਿਤ ਹੋਇਆ ਤਾਂ ਉਸਨੇ ਉਨ੍ਹਾਂ ਨੂੰ ਅਰਾਮ ਦੇ ਪਾਤਸ਼ਾਹ ਹਜ਼ਾਏਲ ਅਤੇ ਹਜ਼ਾਏਲ ਦੇ ਪੁੱਤਰ ਬਨ-ਹਦਦ ਨੂੰ ਇਹ ਸੱਤਾ ਦੇ ਦਿੱਤੀ।4 ਤੱਦ ਯਹੋਆਹਾਜ਼ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤੇ ਯਹੋਵਾਹ ਨੇ ਉਸਨੂੰ ਸੁਣ ਲਿਆ। ਕਿਉਂ ਕਿ ਯਹੋਵਾਹ ਨੇ ਇਸਰਾਏਲ ਦੇ ਦੁੱਖਾਂ ਅਤੇ ਕਿਵੇਂ ਅਰਾਮ ਦਾ ਪਾਤਸ਼ਾਹ ਉਨ੍ਹਾਂ ਨੂੰ ਕਸ਼ਟ ਦੇ ਰਿਹਾ ਸੀ ਵੇਖਾਂ ਲਿਆ ਸੀ।5 ਤੱਦ ਯਹੋਵਾਹ ਨੇ ਇਸਰਾਏਲ ਨੂੰ ਬਚਾਉਣ ਲਈ ਇੱਕ ਮਨੁੱਖ ਭੇਜਿਆ। ਤੱਦ ਉਹ ਅਰਾਮ ਦੇ ਹੱਥੋਂ ਬਚ ਨਿਕਲੇ ਅਤੇ ਇਸਰਾਏਲੀ ਮੁੜ ਅੱਗੇ ਵਾਂਗ ਆਪਣੇ ਤੰਬੂਆਂ ਵਿੱਚ ਰਹਿਣ ਲੱਗ ਪਏ।6 ਫ਼ਿਰ ਵੀ ਇਸਰਾਏਲੀਆਂ ਨੇ ਯਾਰਾਬੁਆਮ ਦੇ ਘਰਾਣੇ ਦੇ ਉਨ੍ਹਾਂ ਪਾਪਾਂ ਨੂੰ ਨਾ ਛੱਡਿਆ ਜੋ ਉਸਨੇ ਇਸਰਾਏਲ ਤੋਂ ਕਰਵਾਏ ਸਨ, ਇਹ ਉਨ੍ਹਾਂ ਉੱਪਰ ਚੱਲਦੇ ਰਹੇ, ਬਾਜ ਨਾ ਆਏ ਸਗੋਂ ਉਨ੍ਹਾਂ ਨੇ ਸਾਮਰਿਯਾ ਵਿੱਚੋਂ ਉਹ ਅਸ਼ੈਰਾਹ ਦੇ ਟੁੰਡ ਵੀ ਨਾ ਢਾਏ, ਜਿਹੜੇ ਕਿ ਉੱਥੇ ਥੰਮਾਂ ਵਾਂਗ ਖੜੇ ਸਨ।7 ਅਰਾਮ ਦੇ ਪਾਤਸ਼ਾਹ ਨੇ ਯਹੋਆਹਾਜ਼ ਦੇ ਘਰਾਣੇ ਨੂੰ ਹਰਾਇਆ ਅਤੇ ਉਸਦੀ ਸੈਨਾ ਦੇ ਬਹੁਤ ਸਾਰੇ ਆਦਮੀਆਂ ਨੂੰ ਮਾਰ ਦਿੱਤਾ। ਉਸ ਨੇ ਸਿਰਫ਼8 ਯਹੋਆਹਾਜ਼ ਨੇ ਜਿਹੜੇ ਵੀ ਮਹਾਨ ਕਾਰਜ ਕੀਤੇ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿਚ ਲਿਖਿਆ ਗਿਆ।9 ਯਹੋਆਹਾਜ਼ ਮਰਨ ਉਪਰੰਤ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਲੋਕਾਂ ਨੇ ਉਸਨੂੰ ਸਾਮਰਿਯਾ ਵਿੱਚ ਦਫ਼ਨਾਇਆ। ਉਸ ਉਪਰੰਤ ਉਸਦਾ ਪੁੱਤਰ ਯੋਆਸ਼ ਰਾਜ ਕਰਨ ਲੱਗਾ।
10 ਯਹੋਆਹਾਜ਼ ਦਾ ਪੁੱਤਰ ਯਹੋਆਸ਼ ਸਾਮਰਿਯਾ ਵਿੱਚ ਇਸਰਾਏਲ ਉੱਪਰ ਨਵਾਂ ਪਾਤਸ਼ਾਹ ਬਣ ਗਿਆ। ਇਹ ਯਹੂਦਾਹ ਦੇ ਪਾਤਸ਼ਾਹ ਯੋਆਸ਼ ਦੇ ਰਾਜ ਦੇ11 ਇਸਨੇ ਉਹੀ ਕੁਝ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਇਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰੇ ਪਾਪਾਂ ਤੋਂ ਜੋ ਉਸਨੇ ਇਸਰਾਏਲ ਤੋਂ ਕਰਵਾਏ ਸਨ, ਮੂੰਹ ਨਾ ਮੋੜਿਆ। ਉਹ ਉਨ੍ਹਾਂ ਉੱਪਰ ਚੱਲਦਾ ਰਿਹਾ।12 ਯੋਆਸ਼ ਦੀ ਬਾਕੀ ਵਾਰਤਾ ਅਤੇ ਜੋ ਕੁਝ ਬਾਕੀ ਉਸਨੇ ਕੀਤਾ ਅਤੇ ਉਸਦੀ ਸਮਰੱਥਾ ਜੋ ਉਹ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਦੇ ਵਿਰੁੱਧ ਲੜਿਆ ਉਹ ਸਭ 'ਇਸਰਾਏਲ ਦੇ ਪਾਤਸ਼ਾਹਾਂ ਦੀ ਇਤਹਾਸ ਦੀ ਪੋਥੀ ਵਿੱਚ ਦਰਜ ਹੈ।'13 ਯੋਆਸ਼ ਆਪਣੇ ਮਰਨ ਬਾਅਦ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਉਸ ਉਪਰੰਤ ਯਾਰਾਬੁਆਮ ਨਵਾਂ ਪਾਤਸ਼ਾਹ ਬਣਿਆ ਅਤੇ ਉਸਦੇ ਸਿੰਘਾਸਣ ਤੇ ਬੈਠਾ। ਯੋਆਸ਼ ਨੂੰ ਸਾਮਰਿਯਾ ਵਿੱਚ ਇਸਰਾਏਲ ਦੇ ਪਾਤਸ਼ਾਹ ਕੋਲ ਦਫ਼ਨਾਇਆ ਗਿਆ।14 ਫ਼ਿਰ ਅਲੀਸ਼ਾ ਬਿਮਾਰ ਹੋ ਗਿਆ ਜਿਸ ਬਿਮਾਰੀ ਨਾਲ ਉਹ ਮਰ ਵੀ ਸਕਦਾ ਸੀ। ਇਸਰਾਏਲ ਦਾ ਪਾਤਸ਼ਾਹ ਯੋਆਸ਼ ਉਸ ਨੂੰ ਮਿਲਣ ਲਈ ਗਿਆ। ਉਹ ਅਲੀਸ਼ਾ ਲਈ ਰੋਇਆ ਅਤੇ ਆਖਣ ਲੱਗਾ, "ਹੇ ਮੇਰੇ ਪਿਤਾ! ਕੀ ਇਸਰਾਏਲ ਦੇ ਰੱਥ ਤੇ ਇਸਦੇ ਘੋੜਿਆਂ ਦਾ ਇਹੀ ਵੇਲਾ ਹੈ?"15 ਅਲੀਸ਼ਾ ਨੇ ਯੋਆਸ਼ ਨੂੰ ਕਿਹਾ, "ਕੁਝ ਤੀਰ ਤੇ ਕਮਾਨ ਲੈ।"ਯੋਆਸ਼ ਨੇ ਕੁਮਾਨ ਤੇ ਕੁਝ ਤੀਰ ਚੁੱਕ ਲਈ।16 ਤੱਦ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, "ਕੁਮਾਨ ਤੇ ਆਪਣਾ ਹੱਥ ਧਰ।" ਸੋ ਉਸਨੇ ਆਪਣਾ ਹੱਥ ਉਸ ਉੱਪਰ ਧਰਿਆ ਫ਼ੇਰ ਅਲੀਸ਼ਾ ਨੇ ਆਪਣੇ ਹੱਥ ਪਾਤਸ਼ਾਹ ਦੇ ਹੱਥਾਂ ਉੱਪਰ ਰੱਖੇ।17 ਅਲੀਸ਼ਾ ਨੇ ਕਿਹਾ, "ਪੂਰਬ ਵੱਲ ਦੀ ਖਿੜਕੀ ਖੋਲ੍ਹ।" ਯੋਆਸ਼ ਨੇ ਪੂਰਬੀ ਖਿੜਕੀ ਖੋਲ੍ਹੀ। ਤੱਦ ਅਲੀਸ਼ਾ ਨੇ ਆਖਿਆ, "ਨਿਸ਼ਾਨਾ ਦਾਗ।"ਤੱਦ ਯੋਆਸ਼ ਨੇ ਤੀਰ ਮਾਰਿਆ। ਤੱਦ ਅਲੀਸ਼ਾ ਬੋਲਿਆ, "ਉਹ ਯਹੋਵਾਹ ਦੀ ਫ਼ਤਹ ਦਾ ਬਾਣ ਹੈ। ਜੋ ਕਿ ਅਰਾਮ ਉੱਪਰ ਫ਼ਤਹ ਦਾ ਬਾਣ ਹੈ। ਤੂੰ ਅਰਾਮੀਆਂ ਨੂੰ ਅਫ਼ੇਕ ਵਿੱਚ ਹਾਰ ਦੇਵੇਂਗਾ ਅਤੇ ਉਨ੍ਹਾਂ ਨੂੰ ਨਸ਼ਟ ਕਰੇਂਗਾ।"18 ਅਲੀਸ਼ਾ ਨੇ ਕਿਹਾ, "ਤੀਰਾਂ ਨੂੰ ਚੁੱਕ ਲੈ।" ਸੋ ਉਸਨੇ ਤੀਰ ਚੁੱਕ ਲੇ। ਤੱਦ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਕਿਹਾ, "ਜ਼ਮੀਨ ਤੇ ਮਾਰ।"ਸੋ ਉਸਨੇ ਧਰਤੀ ਉੱਪਰ ਤਿੰਨ ਵਾਰੀ ਮਾਰਿਆ ਫ਼ਿਰ ਰੁਕ ਗਿਆ।19 ਫ਼ਿਰ ਪਰਮੇਸ਼ੁਰ ਦਾ ਮਨੁੱਖ (ਅਲੀਸ਼ਾ) ਉਸ ਉੱਪਰ ਕਰੋਧਵਾਨ ਹੋਕੇ ਬੋਲਿਆ, "ਤੈਨੂੰ ਪੰਜ ਜਾਂ ਛੇ ਵਾਰੀ ਮਾਰਨਾ ਚਾਹੀਦਾ ਸੀ। ਤੱਦ ਤੂੰ ਅਰਾਮ ਨੂੰ ਇੰਨਾ ਮਾਰਦਾ ਕਿ ਉਸਨੂੰ ਨਾਸ਼ ਕਰ ਦਿੰਦਾ ਪਰ ਹੁਣ ਤੂੰ ਤਿੰਨ ਵਾਰੀ ਹੀ ਅਰਾਮ ਨੂੰ ਮਾਰੇਗਾ।"
20 ਫ਼ਿਰ ਅਲੀਸ਼ਾ ਮਰ ਗਿਆ ਅਤੇ ਲੋਕਾਂ ਨੇ ਉਸਨੂੰ ਦਫ਼ਨਾਅ ਦਿੱਤਾ। ਇੱਕ ਵਾਰੀ ਬਸੰਤ ਰੁੱਤ ਵਿੱਚ ਮੋਆਬੀਆਂ ਦੇ ਸਿਪਾਹੀ ਇਸਰਾਏਲ ਵਿੱਚ ਆ ਵੜੇ। ਉਹ ਜੰਗ ਦੀਆਂ ਵਸਤਾਂ ਚੁੱਕਣ ਲਈ ਆਏ ਸਨ।21 ਜਦੋਂ ਉਹ ਇਸਰਾਏਲੀ ਇੱਕ ਲਾਸ਼ ਨੂੰ ਦਫ਼ਨਾਅ ਰਹੇ ਸਨ ਤਾਂ ਉਨ੍ਹਾਂ ਨੇ ਇੱਕ ਜਬ੍ਬਾ ਵੇਖਿਆ ਸੋ ਉਨ੍ਹਾਂ ਨੇ ਜਲਦੀ 'ਚ ਉਸ ਮਨੁੱਖ ਨੂੰ ਅਲੀਸ਼ਾ ਦੀ ਕਬਰ ਵਿੱਚ ਸੁੱਟ ਦਿੱਤਾ ਅਤੇ ਜਦੋਂ ਉਹ ਮਨੁੱਖ ਅਲੀਸ਼ਾ ਦੀਆਂ ਹੱਡੀਆਂ ਨੂੰ ਜਾਕੇ ਛੋਹਿਆ ਤਾਂ ਉਹ ਜਿਉਂ ਪਿਆ ਅਤੇ ਆਪਣੇ ਪੈਰਾਂ ਉੱਪਰ ਖਲੋਅ ਗਿਆ।22 ਯੋਆਸ਼ ਦੇ ਸਾਰੇ ਰਾਜ ਵਿੱਚ ਅਰਾਮ ਦਾ ਰਾਜਾ ਹਜ਼ਾਏਲ ਉਸ ਨੂੰ ਸਤਾਉਂਦਾ ਰਿਹਾ।23 ਪਰ ਯਹੋਵਾਹ ਇਸਰਾਏਲੀਆਂ ਉੱਪਰ ਮਿਹਰਬਾਨ ਸੀ ਅਤੇ ਉਨ੍ਹਾਂ ਤੇ ਤਰਸ ਮਹਿਸੂਸ ਕੀਤਾ। ਅੱਜ ਦਿਨ ਤੀਕ, ਯਹੋਵਾਹ ਨੇ ਆਪਣੇ ਅਬਰਾਹਾਮ, ਇਸਹਾਕ, ਅਤੇ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਕਾਰਣ ਨਾ ਤਾਂ ਇਸਰਾਏਲੀਆਂ ਨੂੰ ਤਬਾਹ ਕੀਤਾ ਤੇ ਨਾ ਹੀ ਆਪਣੀ ਹਾਜਰੀ ਵਿੱਚੋਂ ਫਨਾਹ ਕੀਤਾ ਹੈ।24 ਅਰਾਮ ਦਾ ਰਾਜਾ ਹਜ਼ਾਏਲ ਮਰ ਗਿਆ ਅਤੇ ਉਸ ਉਪਰੰਤ ਬਨ-ਹਦਦ ਨਵਾਂ ਪਾਤਸ਼ਾਹ ਬਣਿਆ।25 ਆਪਣੇ ਮਰਨ ਤੋਂ ਪਹਿਲਾਂ ਹਜ਼ਾਏਲ ਨੇ ਲੜਾਈ ਵਿੱਚ ਯੋਆਸ਼ ਦੇ ਪਿਤਾ ਯਹੋਆਹਾਜ਼ ਤੋਂ ਕਈ ਸ਼ਹਿਰ ਖੋਹ ਲੇ ਸਨ ਪਰ ਹੁਣ ਯੋਆਸ਼ ਨੇ ਹਜ਼ਾਏਲ ਦੇ ਪੁੱਤਰ ਬਨ-ਹਦਦ ਤੋਂ ਇਹ ਸ਼ਹਿਰ ਵਾਪਸ ਲੈ ਲੇ ਸਨ। ਯੋਆਸ਼ ਨੇ ਬਨ-ਹਦਦ ਨੂੰ ਤਿੰਨ ਵਾਰੀ ਹਰਾਇਆ ਅਤੇ ਇਸਰਾਏਲ ਦੇ ਸ਼ਹਿਰ ਵਾਪਸ ਲੈ ਲੇ।