the Fourth Week of Advent
Click here to learn more!
Read the Bible
ਬਾਇਬਲ
੨ ਸਲਾਤੀਨ 14
1 ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੇ ਦੂਜੇ ਸਾਲ, ਯਹੂਦਾਹ ਵਿੱਚ ਪਾਤਸ਼ਾਹ ਯੋਆਸ਼ ਦਾ ਪੁੱਤਰ ਅਮਸਯਾਹ ਰਾਜ ਕਰਨ ਲੱਗਾ।2 ਜਦੋਂ ਉਹ ਰਾਜ ਕਰਨ ਲੱਗਾ ਤਾਂ ਉਹ3 ਅਮਸਯਾਹ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗੇ ਸਨ ਪਰ ਉਸਨੇ ਆਪਣੇ ਪੁਰਖੇ ਦਾਊਦ ਵਾਂਗ ਪੂਰੀ ਤਰ੍ਹਾਂ ਯਹੋਵਾਹ ਨੇ ਮੰਨਿਆ।4 ਉਸਨੇ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਅਜੇ ਤੀਕ ਲੋਕ ਉੱਚੀਆਂ ਥਾਵਾਂ ਤੇ ਬਲੀਆਂ ਚੜਾਉਂਦੇ ਅਤੇ ਧੂਪ ਧੁਖਾਉਂਦੇ ਸਨ।5 ਜਦੋਂ ਅਮਸਯਾਹ ਦੇ ਹੱਥ ਰਾਜ ਪੱਕਾ ਹੋ ਗਿਆ ਤਾਂ ਉਸਨੇ ਉਨ੍ਹਾਂ ਸਾਰੇ ਅਫ਼ਸਰਾਂ ਨੂੰ ਮਾਰ ਛੱਡਿਆ ਜਿਨ੍ਹ੍ਹਾਂ ਉਸਦੇ ਪਿਤਾ ਨੂੰ ਮਾਰਿਆ ਸੀ।6 ਪਰ ਉਸਨੇ ਮਾਰਨ ਵਾਲਿਆਂ ਦੇ ਪੁੱਤਰਾਂ ਨੂੰ ਅੱਗੋਂ ਨਾ ਵਢਿਆ ਕਿਉਂ ਜੋ ਮੂਸਾ ਦੀ ਬਿਵਸਬਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਤੇ ਇਹ ਲਿਖਿਆ, "ਜੇਕਰ ਕੋਈ ਪੁੱਤਰ ਪਾਪ ਕਰੇ ਤਾਂ ਉਸਦੇ ਬਦਲੇ ਮਾਪੇ ਨਾ ਮਾਰੇ ਜਾਣ ਅਤੇ ਨਾ ਹੀ ਮਾਪਿਆਂ ਦੇ ਪਾਪ ਕਰਨ ਤੇ ਬੱਚਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਸਿਰਫ਼ ਜਿਹੜਾ ਕੋਈ ਮਨੁੱਖ ਆਪ ਗ਼ਲਤ ਕੰਮ ਕਰਦਾ ਹੈ ਉਸਦਾ ਦੰਡ ਉਸਨੂੰ ਹੀ ਮਿਲਣਾ ਚਾਹੀਦਾ ਹੈ।"7 ਅਮਸਯਾਹ ਨੇ ਲੂਣ ਦੀ ਵਾਦੀ ਵਿੱਚ
8 ਤੱਦ ਅਮਸਯਾਹ ਨੇ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਦੇ ਕੋਲ ਜੋ ਕਿ ਯਹੋਆਹਾਜ਼, ਇਸਰਾਏਲ ਦੇ ਪਾਤਸ਼ਾਹ ਯੇਹੂ ਦੇ ਪੁੱਤਰ ਕੋਲ ਸੰਦੇਸ਼ਵਾਹਕ ਭੇਜੇ। ਉਨ੍ਹਾਂ ਸੰਦੇਸ਼ਾ ਦਿੱਤਾ, "ਆਓ, ਅਸੀਂ ਇੱਕ ਦੂਜੇ ਦੇ ਆਮ੍ਹਣੇ-ਸਾਮ੍ਹਣੇ ਹੋਕੇ ਲੜੀੇ।"9 ਤੱਦ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੂੰ ਜਵਾਬ ਭੇਜਿਆ ਅਤੇ ਆਖਿਆ, "ਲਬਾਨੋਨ ਦੀ ਛੋਟੀ ਜਿਹੀ ਕੰਡਿਆਲੀ ਝਾੜੀ ਨੇ ਲਬਾਨੋਨ ਦੇ ਵਿਸ਼ਾਲ ਰੁੱਖ ਨੂੰ ਸੁਨੇਹਾ ਭੇਜਿਆ: 'ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ।' ਪਰ ਇੱਕ ਜੰਗਲੀ ਜਾਨਵਰ ਜੋ ਲਬਾਨੋਨ ਵਿੱਚ ਸੀ ਛੋਟੀ ਕੰਡਿਆਲੀ ਝਾੜੀ ਤੋਂ ਦੀ ਲੰਘਿਆ ਅਤੇ ਉਸਨੂੰ ਮਿਧ੍ਧ ਸੁਟਿਆ।10 ਇਹ੍ਹ ਸੱਚ ਹੈ ਤੂੰ ਅਦੋਮ ਨੂੰ ਹਰਾਇਆ ਹੈ ਪਰ ਤੂੰ ਅਦੋਮ ਤੇ ਨੂੰ ਜਿੱਤਣ ਤੋਂ ਬਾਅਦ ਘੁਮਂਡੀ ਹੋ ਗਿਆ ਹੈ। ਹੁਣ ਤੂੰ ਆਪਣੇ ਘਰ ਵਿੱਚ ਰਹਿ ਅਤੇ ਓਥੇ ਆਪਣਾ ਸਤਿਕਾਰ ਮਾਣ। ਆਪਣੇ ਆਪਨੂੰ ਮਸੀਬਤ ਵਿੱਚ ਨਾ ਪਾ। ਜੇਕਰ ਤੂੰ ਇਉਂ ਕਰੇਂਗਾ ਤੂੰ ਡਿੱਗੇਁਗਾ ਅਤੇ ਯਹੂਦਾਹ ਤੇਰੇ ਨਾਲ ਡਿੱਗੇਗਾ।"11 ਪਰ ਅਮਸਯਾਹ ਨੇ ਯਹੋਆਸ਼ ਦੀ ਚਿਤਾਵਨੀ ਵੱਲ ਕੋਈ ਧਿਆਨ ਨਾ ਦਿੱਤਾ। ਤੱਦ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਅਮਸਯਾਹ ਪਾਤਸ਼ਾਹ ਨੂੰ ਜੋ ਯਹੂਦਾਹ ਵਿੱਚ ਬੈਤ-ਸ਼ਮਸ਼ ਵਿੱਚ ਪਤਾਈ ਕੀਤੀ।12 ਇਸਰਾਏਲ ਨੇ ਯਹੂਦਾਹ ਨੂੰ ਹਾਰ ਦਿੱਤੀ। ਯਹੂਦਾਹ ਦਾ ਹਰ ਆਦਮੀ ਉਥੋਂ ਘਰ ਨੂੰ ਭੱਜ ਗਿਆ।13 ਫ਼ਿਰ ਬੈਤ-ਸ਼ਮਸ਼ ਵਿੱਚ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਰਾਜੇ ਅਮਸਯਾਹ ਨੂੰ ਘੇਰ ਲਿਆ ਜੋ ਅਹਜ਼ਯਾਹ ਦਾ ਪੋਤਾ ਤੇ ਯੋਆਸ਼ ਦਾ ਪੁੱਤਰ ਸੀ। ਯਹੋਆਸ਼ ਅਮਸਯਾਹ ਨੂੰ ਯਰੂਸ਼ਲਮ ਵਿੱਚ ਲੈ ਆਇਆ। ਉਸਨੇ ਯਰੂਸ਼ਲਮ ਦੀ ਕੰਧ ਇਫ਼ਰਾਈਮ ਦੇ ਫ਼ਾਟਕ ਤੋਂ ਲੈਕੇ ਨੁਕਰ ਵਾਲੇ ਫ਼ਾਟਕ ਤੀਕ14 ਤੱਦ ਯਹੋਆਸ਼ ਨੇ ਸਾਰਾ ਸੋਨਾ ਅਤੇ ਚਾਂਦੀ ਅਤੇ ਸਾਰੇ ਬਰਤਨ ਜੋ ਯਹੋਵਾਹ ਦੇ ਮੰਦਰ ਵਿੱਚ ਸਨ, ਤੇ ਪਾਤਸ਼ਾਹ ਦੇ ਖਜ਼ਾਨੇ ਵਿੱਚ ਸਨ ਲੈ ਲੇ। ਉਨ੍ਹਾਂ ਸਾਰੇ ਕੈਦੀਆਂ ਨੂੰ ਨਾਲ ਲਿਆ ਅਤੇ ਸਾਮਰਿਯਾ ਨੂੰ ਮੁੜਿਆ।
15 ਯਹੋਆਸ਼ ਨੇ ਜੋ ਵੀ ਕਾਰਜ ਕੀਤੇ, ਇਹ ਵੀ ਕਿ ਕਿਵੇਂ ਉਹ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਦੇ ਖਿਲਾਫ਼ ਲੜਿਆ ਇਹ ਸਭ ਕੁਝ 'ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ' ਵਿੱਚ ਦਰਜ ਹੈ।16 ਯਹੋਆਸ਼ ਨੂੰ ਮਰਨ ਉਪਰੰਤ ਉਸਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਅਤੇ ਉਸਦੇ ਬਾਅਦ ਉਸਦਾ ਪੁੱਤਰ ਯਾਰਾਬੁਆਮ ਪਾਤਸ਼ਾਹ ਬਣਿਆ।17 ਯਹੂਦਾਹ ਦੇ ਪਾਤਸ਼ਾਹ ਯੋਆਸ਼ ਦਾ ਪੁੱਤਰ ਅਮਸਯਾਹ ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਦੇ ਮਰਨ ਪਿੱਛੋਂ18 ਅਮਸਯਾਹ ਨੇ ਜੋ ਵੀ ਮਹਾਨ ਕਾਰਜ ਕੀਤੇ ਉਹ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।19 ਜਦ ਲੋਕਾਂ ਨੇ ਯਰੂਸ਼ਲਮ ਵਿੱਚ ਉਸਦੇ ਵਿਰੁੱਧ ਮਤਾ ਪਕਾਇਆ ਤਾਂ ਉਹ ਲਕੀਸ਼ ਵੱਲ ਭਜਿਆ ਪਰ ਲੋਕਾਂ ਨੇ ਲਕੀਸ਼ ਉਸਦੇ ਪਿੱਛੇ ਆਦਮੀ ਭੇਜੇ ਤੇ ਉਸਨੂੰ ਮਾਰ ਸੁਟਿਆ।20 ਲ੍ਲੋਕੀਂ ਉਸਦੀ ਲੋਬ ਘੋੜਿਆਂ ਤੇ ਚੁੱਕ ਕੇ ਵਾਪਸ ਲਿਆਏ ਤੇ ਅਮਸਯਾਹ ਨੂੰ ਦਾਊਦ ਦੇ ਸ਼ਹਿਰ ਉਸਦੇ ਪੁਰਖਿਆਂ ਦੇ ਕੋਲ ਯਰੂਸ਼ਲਮ ਵਿੱਚ ਦਫ਼ਨਾਇਆ ਗਿਆ।21 ਤੱਦ ਯਹੂਦਾਹ ਦੇ ਸਾਰੇ ਲੋਕਾਂ ਨੇ ਅਜ਼ਰਯਾਹ ਨੂੰ ਨਵਾਂ ਪਾਤਸ਼ਾਹ ਬਣਾਇਆ। ਉਸ ਵਕਤ ਉਹ ਕੁੱਲ22 ਇਉਂ ਜਦ ਪਾਤਸ਼ਾਹ ਅਮਸਯਾਹ ਮਰਿਆ ਤਾਂ ਉਹ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਫ਼ੇਰ ਉਸਤੋਂ ਬਾਅਦ ਅਜ਼ਰਯਾਹ ਨੇ ੇਲਬ ਨੂੰ ਇੱਕ ਵਾਰ ਫੇਰ ਉਸਾਰਿਆ ਅਤੇ ਇਸ ਨੂੰ ਯਹੂਦਾਹ ਵਿੱਚ ਪੁਨਰ-ਸਬਾਪਿਤ ਕਰ ਦਿੱਤਾ।
23 ਯਹੂਦਾਹ ਦੇ ਪਾਤਸ਼ਾਹ ਯੋਆਸ਼ ਦੇ ਪੁੱਤਰ ਅਮਸਯਾਹ ਦੇ24 ਯਾਰਾਬੁਆਮ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ। ਉਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਵਿੱਚੋਂ ਕਿਸੇ ਤੋਂ ਵੀ ਮੂੰਹ ਨਾ ਮੜਿਆ ਜੋ ਉਸਨੇ ਇਸਰਾਏਲ ਤੋਂ ਕਰਵਾਏ ਸਨ।25 ਉਸਨੇ ਇਸਰਾਏਲ ਦੇ ਯਹੋਵਾਹ ਦੇ ਉਸ ਬਚਨ ਮੁਤਾਬਕ ਜੋ ਉਸਨੇ ਅਮਿਤ੍ਤਈ ਦੇ ਪੁੱਤਰ ਆਪਣੇ ਸੇਵਕ ਯੂਨਾਹ ਨਬੀ ਦੇ ਰਾਹੀਂ ਜੋ ਗਬ ਹੇਫ਼ਰ ਦਾ ਸੀ, ਆਖਿਆ ਸੀ ਉਸਨੇ ਇਸਰਾਏਲ ਹੀ ਹਦ੍ਦ ਨੂੰ ਹਮਾਬ ਦੇ ਲਾਂਘੇ ਤੋਂ ਲੈਕੇ ਅਰਾਬਾਹ ਦੇ ਸਮੁੰਦਰ ਤੀਕ ਫ਼ਿਰ ਪਹੁੰਚਾ ਦਿੱਤਾ ਸੀ ।26 ਤਦ ਯਹੋਵਾਹ ਨੇ ਵੇਖਿਆ ਕਿ ਸੱਚਮੁੱਚ ਇਸਰਾਏਲੀ ਬੜੇ ਕਸ਼ਟ ਵਿੱਚ ਸਨ, ਦੋਵੇਂ, ਨੌਕਰ ਅਤੇ ਅਜਾਦ ਆਦਮੀ, ਅਤੇ ਉੱਥੇ ਕੋਈ ਅਜਿਹਾ ਨਹੀਂ ਸੀ ਜੋ ਇਸਰਾਏਲ ਦੀ ਮਦਦ ਕਰ ਸਕਦਾ।27 ਯਹੋਵਾਹ ਨੇ ਇਹ ਵੀ ਨਹੀਂ ਆਖਿਆ ਸੀ ਕਿ ਮੈਂ ਅਕਾਸ਼ ਦੇ ਹੇਠੋਁ ਇਸਰਾਏਲ ਦਾ ਨਾਉਂ ਹੀ ਮਿਟਾ ਦੇਵਾਂਗਾ। ਇਸ ਲਈ ਉਸ ਨੇ ਉਨ੍ਹਾਂ ਨੂੰ ਯੋਆਸ਼ ਦੇ ਪੁੱਤਰ ਯਾਰਾਬੁਆਮ ਦੀ ਸ਼ਕਤੀ ਰਾਹੀਂ ਛੁਟਕਾਰਾ ਦਵਾਇਆ।28 ਯਾਰਾਬੁਆਮ ਨੇ ਜੋ ਵੀ ਮਹਾਨ ਕਾਰਜ ਕੀਤੇ ਉਹ ਇਸਰਾਏਲੀ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। ਇਸ ਵਿੱਚ ਯਾਰਾਬੁਆਮ ਨੇ ਜਦ ਇਸਰਾਏਲ ਲਈ ਦੰਮਿਸਕ ਅਤੇ ਹਮਾਬ ਨੂੰ ਜੋ ਯਹੂਦਾਹ ਦੇ ਸਨ ਜਿੱਤ ਲਿਆਂਦਾ ਇਹ ਕਹਾਣੀ ਵੀ ਉਸ ਵਿੱਚ ਸ਼ਾਮਿਲ ਹੈ।29 ਯਾਰਾਬੁਆਮ ਜਦ ਮਰਿਆ ਤਾਂ ਉਸਨੂੰ ਉਸਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ, ਜੋ ਕਿ ਇਸਰਾਏਲ ਦੇ ਪਾਤਸ਼ਾਹ ਸਨ। ਉਸ ਉਪਰੰਤ ਉਸਦਾ ਪੁੱਤਰ ਜ਼ਕਰਯਾਹ ਉਸਦੀ ਬਾਵੇਂ ਰਾਜ ਕਰਨ ਲੱਗਾ।