Lectionary Calendar
Saturday, February 1st, 2025
the Third Week after Epiphany
Attention!
StudyLight.org has pledged to help build churches in Uganda. Help us with that pledge and support pastors in the heart of Africa.
Click here to join the effort!

Read the Bible

ਬਾਇਬਲ

੨ ਸਲਾਤੀਨ 18

1 ਯਹੂਦਾਹ ਦੇ ਪਾਤਸ਼ਾਹ ਆਹਾਜ਼ ਦਾ ਪੁੱਤਰ ਹਿਜ਼ਕੀਯਾਹ ਨਵਾਂ ਪਾਤਸ਼ਾਹ ਹੋਇਆ। ਹਿਜ਼ਕੀਯਾਹ ਨੇ ਇਸਰਾਏਲ ਦੇ ਪਾਤਸ਼ਾਹ ੇਲਾਹ ਦੇ ਪੁੱਤਰ ਹੋਸ਼ੇਆ ਦੇ ਤੀਜੇ ਸਾਲ ਵਿੱਚ ਰਾਜ ਕਰਨ ਲੱਗਾ।2 ਜਦੋਂ ਉਹ ਰਾਜ ਕਰਨ ਲੱਗਾ ਉਹ3 ਹਿਜ਼ਕੀਯਾਹ ਨੇ ਸਭ ਕੁਝ ਉਵੇਂ ਹੀ ਕੀਤਾ ਜਿਵੇਂ ਉਸਦੇ ਪੁਰਖੇ ਦਾਊਦ ਨੇ ਕੀਤਾ ਸੀ ਅਤੇ ਉਸਨੇ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸਨ।4 ਉਸਨੇ ਉੱਚੀਆਂ ਥਾਵਾਂ ਨੂੰ ਢਾਹ ਦਿੱਤਾ ਅਤੇ ਉਸਨੇ ਯਾਦਗਾਰੀ ਪੱਥਰ ਅਤੇ ਅਸ਼ੀਰਾ ਦੇ ਥੰਮ ਨੂੰ ਵੀ ਟੁਕੜੇ-ਟੁਕੜੇ ਕਰਵਾ ਦਿੱਤਾ। ਉਸਨੇ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਵਾਇਆ ਸੀ ਉਸਨੂੰ ਚਕਨਾ ਚੂਰ ਕਰ ਦਿੱਤਾ ਕਿਉਂ ਕਿ ਉਨ੍ਹਾਂ ਦਿਨਾਂ ਵਿੱਚ ਇਸਰਾਏਲ ਉਸਦੇ ਅੱਗੇ ਧੂਫ਼ ਧੁਖਾਉਂਦੇ ਸਨ ਸੋ ਉਸਨੇ ਉਸਦਾ ਨਾਂ "ਨਹੁਸ਼ਤਾਨ" ਰੱਖਿਆ।5 ਹਿਜ਼ਕੀਯਾਹ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਵਿੱਚ ਵਿਸ਼ਵਾਸ ਰੱਖਦਾ ਸੀ। ਯਹੂਦਾਹ ਵਿੱਚ ਹਿਜ਼ਕੀਯਾਹ ਤੋਂ ਪਹਿਲਾਂ ਅਤੇ ਉਸਤੋਂ ਬਾਅਦ ਵੀ ਅਜਿਹਾ ਕੋਈ ਵੀ ਅਜਿਹਾ ਪਾਤਸ਼ਾਹ ਨਹੀਂ ਪੈਦਾ ਹੋਇਆ।6 ਹਿਜ਼ਕੀਯਾਹ ਯਹੋਵਾਹ ਨਾਲ ਬੜਾ ਧਰਮੀ ਸੀ ਅਤੇ ਉਸਨੇ ਯਹੋਵਾਹ ਦੀ ਹਰ ਗੱਲ ਮੰਨੀ। ਉਹ ਉਸਦੇ ਪਿੱਛੇ ਚੱਲਣੋ ਨਾ ਹਟਿਆ ਅਤੇ ਉਸਦੇ ਹੁਕਮਾਂ ਨੂੰ ਮੰਨਦਾ ਰਿਹਾ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿਤੇ ਸਨ।7 ਯਹੋਵਾਹ ਹਿਜ਼ਕੀਯਾਹ ਦੇ ਅੰਗ-ਸੰਗ ਰਿਹਾ। ਅਤੇ ਉਹ ਹਰ ਕਾਰਜ ਵਿੱਚ ਕਾਮਯਾਹ ਰਿਹਾ ਕਿਉਂ ਕਿ ਯਹੋਵਾਹ ਉਸਦੇ ਨਾਲ ਸੀ।ਹਿਜ਼ਕੀਯਾਹ ਅੱਸ਼ੂਰ ਦੇ ਪਾਤਸ਼ਾਹ ਤੋਂ ਬੇਮੁੱਖ ਹੋ ਗਿਆ ਉਸਨੇ ਪਾਤਸ਼ਾਹ ਨਾਲੋਂ ਤੋੜ ਲਈ।8 ਉਸਨੇ ਫ਼ਲਿਸਤੀਆਂ ਨੂੰ ਅਜ਼ਾਹ੍ਹ ਅਤੇ ਉਸਦੀਆਂ ਹੱਦਾਂ ਤੀਕ ਪਹਿਰੇਦਾਰਾਂ ਦੇ ਬੁਰਜ ਤੋਂ ਗਢ਼ ਵਾਲੇ ਸ਼ਹਿਰ ਤੀਕ ਹਰਾਇਆ।

9 ਅੱਸ਼ੂਰ ਦੇ ਪਾਤਸ਼ਾਹ ਸ਼ਲਮਨਸਰ ਨੇ ਸਾਮਰਿਯਾ ਦੇ ਵਿਰੁੱਧ ਲੜਾਈ ਕੀਤੀ। ਉਸਦੀ ਫ਼ੌਜ ਨੇ ਸ਼ਹਿਰ ਨੂੰ ਘੇਰ ਲਿਆ। ਇਹ ਘਟਨਾ ਹਿਜ਼ਕੀਯਾਹ ਪਾਤਸ਼ਾਹ ਦੇ ਚਬ੍ਬੇ ਵਰ੍ਹੇ ਜਦ ਇਸਰਾਏਲ ਦੇ ਪਾਤਸ਼ਾਹ ੇਲਾਹ ਦੇ ਪੁੱਤਰ ਹੋਸ਼ੇਆ ਦਾ ਸੱਤਵਾਂ ਵਰ੍ਹਾ ਸੀ, ਉਸ ਵਕਤ ਵਾਪਰੀ।10 ਕਿਲਾ੍ਹਬੰਦੀ ਦੇ ਤੀਜੇ ਵਰ੍ਹੇ ਵਿੱਚ ਸ਼ਲਮਨਸਰ ਨੇ ਸਾਮਰਿਆ ਤੇ ਚੜਾਈ ਕਰ ਦਿੱਤਾ ਅਤੇ ਇਸਨੂੰ ਹਿਜ਼ਕੀਯਾਹ ਦੇ ਯਹੂਦਾਹ ਉੱਪਰ ਛੇਵੇਂ ਵਰ੍ਹੇ ਦੌਰਾਨ ਜਿੱਤ ਲਿਆਇਹ ਹੋਸ਼ੇਆ ਦੇ ਇਸਰਾਏਲ ਦੇ ਉੱਪਰ ਰਾਜ ਦੇ ਨੌਵੇਂ ਵਰ੍ਹੇ ਵਿੱਚ ਹੋਇਆ।11 ਸੋ ਅੱਸ਼ੂਰ ਦਾ ਪਾਤਸ਼ਾਹ ਇਸਰਾਏਲੀਆਂ ਨੂੰ ਕੈਦੀ ਬਣਾਕੇ ਅੱਸ਼ੂਰ ਵੱਲ ਲੈ ਗਿਆ। ਉਸਨੇ ਉਨ੍ਹਾਂ ਨੂੰ ਹਲਹ ਵਿੱਚ, ਹਾਬੋਰ, ਗੋਜ਼ਾਨ ਦੀ ਇੱਕ ਨਦੀ ਦੇ ਕੰਢੇ ਉੱਤੇ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ।12 ਇਉਂ ਇਸ ਲਈ ਹੋਇਆ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਨਾ ਸੁਣੀ ਸਗੋਂ ਉਸਦੇ ਇਕਰਾਰਨਾਮੇ ਦਾ ਉਲੰਘਣ ਕੀਤਾ।13 ਹਿਜ਼ਕੀਯਾਹ ਦੇ14 ਤੱਦ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਅੱਸ਼ੂਰ ਦੇ ਪਾਤਸ਼ਾਹ ਨੂੰ ਲਾਕੀਸ਼ ਵਿੱਚ ਸੁਨਿਹਾ ਭੇਜਿਆ ਅਤੇ ਆਖਿਆ, "ਮੇਰੇ ਕੋਲ ਭੁੱਲ ਹੋ ਗਈ। ਤੂੰ ਮੇਰੇ ਕੋਲੋਂ ਵਾਪਸ ਮੁੜ ਜਾ। ਜੋ ਕੁਝ ਤੂੰ ਮੇਰੇ ਤੋਂ ਚਾਹੇ ਮੈਂ ਭਰਨ ਨੂੰ ਤਿਆਰ ਹਾਂ।"ਤੱਦ ਅੱਸ਼ੂਰ ਦੇ ਪਾਤਸ਼ਾਹ ਨੇ15 ਤੱਦ ਹਿਜ਼ਕੀਯਾਹ ਨੇ ਯਹੋਵਾਹ ਦੇ ਮੰਦਰ ਦੇ ਦਰਵਾਜ਼ਿਆਂ ਅਤੇ ਥੰਮਾਂ ਉੱਪਰ ਜੋ ਸੋਨਾ ਲੱਗਾ ਹੋਇਆ ਸੀ ਉਹ ਸਾਰਾ ਉਤਰਵਾਇਆ ਅਤੇ ਅੱਸ਼ੂਰ ਦੇ ਪਾਤਸ਼ਾਹ ਨੂੰ ਦੇ ਦਿੱਤਾ।16 ਇਸ ਵਾਰ, ਹਿਜ਼ਕੀਯਾਹ ਨੇ ਸੋਨੇ ਨੂੰ ਕੱਟ ਕੇ ਯਹੋਵਾਹ ਦੇ ਮੰਦਰ ਦੇ ਦਰਵਾਜ਼ਿਆਂ, ਅਤੇ ਡਿਓਢੀਆਂ ਨੂੰ ਢਕ੍ਕ ਦਿੱਤਾ। ਪਾਤਸ਼ਾਹ ਹਿਜ਼ਕੀਯਾਹ ਨੇ ਇਹ ਸੋਨਾ ਦਰਵਾਜ਼ਿਆਂ ਅਤੇ ਡਿਓਢੀਆਂ ਉੱਤੇ ਪਾਇਆ ਹੋਇਆ ਸੀ। ਹਿਜ਼ਕੀਯਾਹ ਨੇ ਇਹ ਸੋਨਾ ਅੱਸ਼ੂਰ ਦੇ ਪਾਤਸ਼ਾਹ ਨੂੰ ਦੇ ਦਿੱਤਾ।

17 ਤੱਦ ਅੱਸ਼ੂਰ ਦੇ ਪਾਤਸ਼ਾਹ ਨੇ ਆਪਣੇ ਤਿੰਨ ਖਾਸ ਕਮਾਂਡਰਾਂ ਤਰਤਾਨ, ਰਬਸਾਰੀਸ ਅਤੇ ਰਬਸ਼ਾਕੇਹ ਨੂੰ ਲਾਕੀਸ਼ ਤੋਂ ਵੱਡੀ ਫ਼ੌਜ ਦੇ ਨਾਲ ਭੇਜਿਆ। ਉਹ ਵੱਡੇ ਕਪਤਾਨ ਲਾਕੀਸ਼ ਤੋਂ ਯਰੂਸ਼ਲਮ ਨੂੰ ਗਏ ਤੇ ਉਹ ਵੱਡੇ ਤਲਾਬ ਦੀ ਪਾਣੀ ਦੀ ਟੈਁਕੀ ਕੋਲ ਖੜੇ ਹੋ ਗਏ। ਜੋ ਕਿ ਧੋਬੀਆਂ ਦੇ ਮਦਾਨ ਦੇ ਰਾਹ ਵਿੱਚ ਹੈ।18 ਤੱਦ ਉਨ੍ਹਾਂ ਨੇ ਪਾਤਸ਼ਾਹ ਨੂੰ ਬੁਲਵਾਇਆ ਤੇ ਹਿਜ਼ਕੀਯਾਹ ਦਾ ਪੁੱਤਰ ਅਲਯਾਕੀਮ (ਜੋ ਮਹਿਲ ਦਾ ਮੁਖਤਿਆਰ ਸੀ) ਅਤੇ ਸ਼ਬਨਾਹ (ਸਕੱਤਰ) ਅਤੇ ਆਸ਼ਾਫ਼ ਦਾ ਪੁੱਤਰ ਯੋਆਹ (ਮੁਂਸ਼ੀ) ਉਨ੍ਹਾਂ ਕੋਲ ਨਿਕਲ ਕੇ ਆਏ।19 ਉਨ੍ਹਾਂ ਕਮਾਂਡਰਾਂ ਵਿੱਚੋਂ ਇੱਕ ਨੇ ਉਨ੍ਹਾਂ ਨੂੰ ਕਿਹਾ, "ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਪਾਤਸ਼ਾਹ ਇਵੇਂ ਫ਼ਰਮਾਉਂਦਾ ਹੈ:ਤੂੰ ਕਿਹੜੀ ਸ਼ਰਧਾ ਉੱਪਰ ਭਰੋਸਾ ਕੀਤਾ ਹੈ?20 ਤੇਰੀ ਜ਼ਬਾਨ ਦੀ ਕੋਈ ਕੀਮਤ ਨਹੀਂ ਇਹ ਸਿਰਫ਼ ਮੂੰਹ ਰੱਖਣੀਆਂ ਗੱਲਾਂ ਹਨ। ਤੂੰ ਆਖਿਆ, "ਯੁੱਧ ਲਈ ਮੇਰੇ ਕੋਲ ਬੁਧ੍ਧੀ ਅਤੇ ਬਲ ਹੈ ਤੇਰੀ ਮਦਦ ਕਰਨ ਲਈ।" ਪਰ ਜਦੋਂ ਦਾ ਤੂੰ ਮੇਰੇ ਰਾਜ ਤੋਂ ਬੇਮੁੱਖ ਹੋਇਆ ਹੈਂ, ਕੌਣ ਤੇਰੇ ਤੇ ਭਰੋਸਾ ਕਰੇ?21 ਹੁਣ ਤੂੰ ਟੁੱਟੀ ਹੋਈ ਸੋਟੀ ਦੇ ਸਹਾਰੇ ਚੱਲ ਰਿਹਾ ਹੈ ਭਾਵ ਹੁਣ ਤੈਨੂੰ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਤੇ ਜੇਕਰ ਕੋਈ ਮਨੁੱਖ ਇਸ ਟੁੱਟੀ ਹੋਈ ਛੜ ਨਾਲ ਢਾਸ ਲਾਵੇਗਾ ਤਾਂ ਇਹ ਟੁੱਟ ਜਾਵੇਗੀ ਅਤੇ ਮਨੁੱਖ ਦੇ ਹੱਥ ਵਿੱਚ ਖੁਭ੍ਭ ਕੇ ਉਸਨੂੰ ਪਾੜ ਸੁੱਟੇਗੀ। ਮਿਸਰ ਦਾ ਪਾਤਸ਼ਾਹ ਫ਼ਿਰਊਨ ਉਨ੍ਹਾਂ ਸਭਨਾਂ ਲਈ ਜਿਹੜੇ ਉਸਤੇ ਭਰੋਸਾ ਕਰਦੇ ਹਨ, ਇਹੋ ਜਿਹਾ ਹੀ ਹੈ।22 ਭਾਵੇਂ ਤੂੰ ਇਹ ਕਹੇਁ ਕਿ, "ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਭਰੋਸਾ ਕਰਦੇ ਹਾਂ।" ਪਰ ਮੈਂ ਜਾਣਦਾ ਕਿ ਹਿਜ਼ਕੀਯਾਹ ਨੇ ਉਹ ਸਾਰੀਆਂ ਜਗਵੇਦੀਆਂ ਤੇ ਉੱਚੀਆਂ ਥਾਵਾਂ ਨੂੰ ਹਟਾਅ ਦਿੱਤਾ ਜਿੱਥੇ ਲੋਕ ਯਹੋਵਾਹ ਦੀ ਉਪਾਸਨਾ ਕਰਦੇ ਸਨ। ਅਤੇ ਪਾਤਸ਼ਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਆਖਿਆ, "ਤੁਸੀਂ ਯਰੂਸ਼ਲਮ ਵਿੱਚ ਸਿਰਫ਼ ਇਸ ਜਗਵੇਦੀ ਤੇ ਮੱਥਾ ਟੇਕਿਆ ਕਰੋ।"23 ਇਸ ਲਈ ਹੁਣ ਮੇਰੇ ਸੁਆਮੀ, ਅੱਸ਼ੂਰ ਦੇ ਪਾਤਸ਼ਾਹ ਦੇ ਨਾਲ ਇਹ ਇਕਰਾਰ ਕਰ ਕਿ ਮੈਂ ਵਚਨ ਕਰਦਾ ਹਾਂ ਕਿ ਮੈਂ ਤੈਨੂੰ24 ਤੂੰ ਮੇਰੇ ਸੁਆਮੀ ਦੇ ਤੁਛ੍ਛ ਤੋਂ ਤੁਛ੍ਛ ਸੇਵਕ ਨੂੰ ਵੀ ਨਹੀਂ ਹਰਾ ਸਕਦਾ। ਤੂੰ ਮਿਸਰ ਉੱਪਰ ਨਿਰਭਰ ਕੀਤਾ ਹੈ ਕਿ ਉਹ ਤੈਨੂੰ ਰੱਥ ਘੋੜੇ ਤੇ ਸਵਾਰ ਸਿਪਾਹੀ ਦੇਵੇਗਾ।25 ਮੈਂ ਯਹੋਵਾਹ ਦੇ ਸਹਿਯੋਗ ਤੋਂ ਬਿਨਾ ਇਸ ਜਗ੍ਹਾ ਤੇ ਹਮਲਾ ਕਰਨ ਲਈ ਨਹੀਂ ਆਇਆ। ਯਹੋਵਾਹ ਨੇ ਖੁਦ ਮੈਨੂੰ ਕਿਹਾ, "ਇਸ ਦੇਸ਼ ਉੱਪਰ ਹਮਲਾ ਕਰਕੇ ਇਸਨੂੰ ਤਬਾਹ ਕਰ ਦੇ।"26 ਤੱਦ ਹਿਲਕੀਯਾਹ ਦੇ ਪੁੱਤਰ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਕਮਾਂਡਰ ਨੂੰ ਕਿਹਾ, "ਕਿਰਪਾ ਕਰਕੇ ਸਾਡੇ ਨਾਲ ਅਰਾਮੀ ਬੋਲੀ ਵਿੱਚ ਗੱਲ ਕਰੋ, ਅਸੀਂ ਉਹ ਭਾਸ਼ਾ ਸਮਝਦੇ ਹਾਂ। ਇਨ੍ਹਾਂ ਲੋਕਾਂ ਦੇ ਸੁਣਦਿਆਂ ਹੋਇਆਂ ਜੋ ਕੰਧ ਉੱਤੇ ਬੈਠੇ ਹਨ ਸਾਡੇ ਨਾਲ ਯਹੂਦਾਹ ਦੀ ਭਾਸਾ ਵਿੱਚ ਗੱਲ ਨਾ ਕਰੋ।"27 ਪਰ ਰਬਸ਼ਾਕੇਹ ਨੇ ਉਨ੍ਹਾਂ ਨੂੰ ਆਖਿਆ, "ਮੇਰੇ ਮਹਾਰਾਜ ਨੇ ਮੈਨੂੰ ਤੇਰੇ ਅਤੇ ਤੇਰੇ ਪਾਤਸ਼ਾਹ ਨੂੰ ਸਿਰਫ਼ ਸੁਨਾਉਣ ਲਈ ਨਹੀਂ ਭੇਜਿਆ ਸਗੋਂ ਮੈਂ ਤਾਂ ਉਨ੍ਹਾਂ ਲੋਕਾਂ ਨੂੰ ਵੀ ਮੁਖਾਤਿਬ ਹੋਣਾ ਚਾਹੁੰਦਾ ਹਾਂ ਜੋ ਕੰਧ ਉੱਤੇ ਬੈਠੇ ਹਨ। ਉਹ ਵੀ ਤੁਹਾਡੇ ਨਾਲ ਹੀ ਆਪਣਾ ਬਿਸ਼ਟਾ ਖਾਵਗੇ ਅਤੇ ਮੂਤ ਪੀਵਗੇ।"28 ਤੱਦ ਕਮਾਂਡਰ ਉੱਚੀ ਆਵਾਜ਼ ਵਿੱਚ ਯਹੂਦੀਆਂ ਦੀ ਬੋਲੀ ਵਿੱਚ ਬੋਲਿਆ, "ਤੁਸੀਂ ਅੱਸ਼ੂਰ ਦੇ ਮਹਾਨ ਪਾਤਸ਼ਾਹ ਦੀ ਇਹ ਖਬਰ ਸੰਦੇਸ਼ ਸੁਣ ਲਵੋ!29 ਪਾਤਸ਼ਾਹ ਦਾ ਕਹਿਣਾ ਹੈ, 'ਹਿਜ਼ਕੀਯਾਹ ਤੁਹਾਨੂੰ ਮੂਰਖ ਨਾ ਬਣਾਵੇ! ਉਹ ਤੁਹਾਨੂੰ ਮੇਰੀ ਤਾਕਤ ਤੋਂ ਛੁਡਾਅ ਨਹੀਂ ਸਕਦਾ।'30 ਨਾਹੀ ਹਿਜ਼ਕੀਯਾਹ ਇਹ ਆਖਕੇ ਯਹੋਵਾਹ ਉੱਪਰ ਤੁਹਾਡਾ ਭਰੋਸਾ ਕਰਾਵੇ ਕਿ ਯਹੋਵਾਹ ਤਹਾਨੂੰ ਬਚਾਅ ਲਵੇਗਾ। ਅਤੇ ਅਸ੍ਸੂਰ ਦਾ ਪਾਤਸ਼ਾਹ ਇਸ ਸ਼ਹਿਰ ਨੂੰ ਜਿੱਤ ਨਹੀਂ ਪਾਵੇਗਾ!31 ਪਰ ਤੁਸੀਂ ਹਿਜ਼ਕੀਯਾਹ ਦੀਆਂ ਗੱਲਾਂ ਵਿੱਚ ਨਾ ਆਉਣਾ।"ਅੱਸ਼ੂਰ ਦਾ ਪਾਤਸ਼ਾਹ ਇਹ ਆਖਦਾ ਹੈ, "ਮੇਰੇ ਨਾਲ ਸੁਲਾਹ ਕਰੋ ਅਤੇ ਅਮਨ ਸ਼ਾਂਤੀ ਨਾਲ ਮੇਰੇ ਵੱਲ ਆ ਜਾਓ। ਤੱਦ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਅੰਗੂਰਾਂ ਦੇ ਵੇਲ ਤੋਂ ਅਤੇ ਆਪਣੇ ਹੀ ਹਂਜੀਰ ਦੇ ਰੁੱਖ ਤੋਂ ਖਾਵੇਗਾ ਅਤੇ ਆਪਣੇ ਹੀ ਖੂਹ ਦਾ ਪਾਣੀ ਪੀਵੇਗਾ।32 ਜਦੋਂ ਤੀਕ ਮੈਂ ਆਕੇ ਤੁਹਾਨੂੰ ਇੱਕ ਅਜਿਹੇ ਦੇਸ਼ ਵਿੱਚ ਨਾ ਲੈ ਜਾਵਾਂ ਜੋ ਤੁਹਾਡੇ ਦੇਸ਼ ਵਾਂਗ ਅਨਾਜ਼ ਅਤੇ ਨਵੀਂ ਸ਼ਰਾਬ ਦਾ ਦੇਸ਼, ਰੋਟੀ ਅਤੇ ਅੰਗੂਰੀ ਬਾਗ਼ਾਂ ਦੀ ਭੋਇਁ, ਜੈਤੂਨ ਅਤੇ ਸ਼ਹਿਦ ਦਾ ਦੇਸ ਹੋਵੇ ਤੱਦ ਤੀਕ ਤੁਸੀਂ ਇਵੇਂ ਕਰ ਸਕਦੇ ਹੋ, ਫ਼ਿਰ ਤੁਸੀਂ ਜਿਉਂਦੇ ਰਹੋਁਗੇ ਮਰੋਗੇ ਨਹੀਂ ਜਦੋਂ ਮੈਂ ਤੁਹਾਨੂੰ ਅਜਿਹੇ ਦੇਸ ਲੈ ਜਾਵਾਂਗਾ। ਪਰ ਤੁਸੀਂ ਹਿਜ਼ਕੀਯਾਹ ਦੀਆਂ ਗੱਲਾਂ ਵਿੱਚ ਨਾ ਆਉਣਾ ਕਿਉਂ ਕਿ ਉਹ ਤੁਹਾਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਹ ਆਖਦਾ ਹੈ, "ਯਹੋਵਾਹ ਸਾਡੀ ਰੱਖਿਆ ਕਰੇਗਾ।'33 ਕੀ ਕੌਮਾਂ ਦੇ ਦੇਵਤਿਆਂ ਵਿੱਚੋਂ ਕਿਸੇ ਨੇ ਵੀ ਆਪਣੇ ਦੇਸ਼ ਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਕਦੀ ਛੁੜਾਇਆ ਹੈ? ਨਹਁੀ!34 ਕਿਬ੍ਬੇ ਨੇ ਉਹ ਹਮਾਬ ਅਤੇ ਅਰਪਾਦ ਦੇ ਦੇਵਤੇ? ਕਿੱਥੋ ਹਨ ਉਹ ਸਫ਼ਰਵਇਮ, ਹੇਨਾ ਅਤੇ ਇਵ੍ਵਾਹ ਦੇ ਦੇਵਤੇ? ਕੀ ਉਹ ਸਾਮਰਿਯਾ ਨੂੰ ਮੇਰੇ ਹੱਥੋਂ ਬਚਾਅ ਸਕੇ? ਨਹਁੀ!35 ਕੀ ਹੋਰਨਾਂ ਦੇਸਾਂ ਵਿਚਲੇ ਦੇਵਤੇ ਆਪਣੀਆਂ ਥਾਵਾਂ ਮੇਰੇ ਹੱਥੋਂ ਬਚਾਅ ਸਕੇ? ਨਹੀਂ! ਤੇ ਕੀ ਫ਼ਿਰ ਯਹੋਵਾਹ ਯਰੂਸ਼ਲਮ ਨੂੰ ਮੇਰੇ ਹੱਥੋਂ ਬਚਾਅ ਸਕੇਗਾ? ਨਹੀਂ!"36 ਪਰ ਲੋਕ ਚੁੱਪ ਸਨ। ਉਨ੍ਹਾਂ ਨੇ ਕਮਾਂਡਰ ਅੱਗੇ ਇੱਕ ਅੱਖਰ ਵੀ ਨਾ ਬੋਲਿਆ ਕਿਉਂ ਕਿ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਨੂੰ ਹੁਕਮ ਦੇ ਰੱਖਿਆ ਸੀ। ਉਸਨੇ ਕਿਹਾ, "ਉਸਨੂੰ ਇੱਕ ਸ਼ਬਦ ਵੀ ਨਾ ਆਖਣਾ।"37 ਤੱਦ ਹਿਜ਼ਕੀਯਾਹ ਦਾ ਪੁੱਤਰ ਅਲਯਾਕੀਮ (ਜੋ ਮਹਿਲ ਦਾ ਮੁਖਤਿਆਰ ਸੀ।) ਸ਼ਬਨਾ (ਸਕੱਤਰ) ਅਤੇ ਆਸਾਫ਼ ਦਾ ਪੁੱਤਰ ਯੋਆਹ (ਮੁਂਸ਼ੀ) ਸਾਰੇ ਹਿਜ਼ਕੀਯਾਹ ਕੋਲ ਆਏ। ਉਨ੍ਹਾਂ ਦੇ ਕੱਪੜੇ ਫ਼ਟੇ ਹੋਏ ਸਨ ਇਹ ਦਰਸਾਉਣ ਲਈ ਕਿ ਉਹ ਬੜੇ ਪਰੇਸ਼ਾਨ ਹਨ। ਉਨ੍ਹਾਂ ਨੇ ਜਾਕੇ ਹਿਜ਼ਕੀਯਾਹ ਨੂੰ ਸਾਰਾ ਹਾਲ ਸੁਣਾਇਆ ਜਿਹੜੀਆਂ ਗੱਲਾਂ ਕਿ ਅੱਸ਼ੂਰੀ ਕਮਾਂਡਰ ਨੇ ਉਨ੍ਹਾਂ ਨੂੰ ਆਖੀਆਂ ਸਨ।

 
adsfree-icon
Ads FreeProfile