the Week of Christ the King / Proper 29 / Ordinary 34
Click here to join the effort!
Read the Bible
ਬਾਇਬਲ
੨ ਸਲਾਤੀਨ 2
1 ਜਦੋਂ ਯਹੋਵਾਹ, ਏਲੀਯਾਹ ਨੂੰ ਇੱਕ ਵਾਵਰੋਲੇ ਵਿੱਚ ਅਕਾਸ਼ ਵੱਲ ਚੁੱਕਣ ਹੀ ਵਾਲਾ ਸੀ, ਏਲੀਯਾਹ, ਅਤੇ ਅਲੀਸ਼ਾ ਗਿਲਗਾਲ ਤੋਂ ਜਾ ਰਹੇ ਸਨ।2 ਲੀਯਾਹ ਨੇ ਅਲੀਸ਼ਾ ਨੂੰ ਕਿਹਾ, "ਕਿਰਪਾ ਕਰਕੇ ਇੱਥੇ ਰੁਕ ਜਾ ਕਿਉਂ ਕਿ ਯਹੋਵਾਹ ਨੇ ਮੈਨੂੰ ਬੈਤੇਲ ਤੀਕ ਜਾਣ ਲਈਂ ਕਿਹਾ ਹੈ।"ਪਰ ਅਲੀਸ਼ਾ ਨੇ ਕਿਹਾ, "ਮੈਂ ਯਹੋਵਾਹ ਦੀ ਜ਼ਿੰਦਗੀ ਦੀ ਅਤੇ ਤੇਰੀ ਜ਼ਿੰਦਗੀ ਦੀ ਸਹੁੰ ਖਾਂਦਾ ਹਾਂ, ਮੈਂ ਤੈਨੂੰ ਛੱਡ ਕੇ ਨਾ ਜਾਵਾਂਗਾ।" ਤੱਦ ਇਹ ਦੋਨੋ ਮਨੁੱਖ ਬੈਤੇਲ ਨੂੰ ਤੁਰ ਪਏ।3 ਨਬੀਆਂ ਦਾ ਇੱਕ ਸਮੂਹ, ਜੋ ਕਿ ਬੈਤੇਲ ਵਿੱਚ ਸੀ, ਅਲੀਸ਼ਾ ਕੋਲ ਆਇਆ ਅਤੇ ਉਸਨੂੰ ਕਹਿਣ ਲੱਗਾ, "ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸੁਆਮੀ ਨੂੰ, ਤੇਰੇ ਤੋਂ ਅਲੱਗ ਕਰ ਦੇਵੇਗਾ?"ਅਲੀਸ਼ਾ ਨੇ ਕਿਹਾ, "ਮੈਨੂੰ ਪਤਾ ਹੈ, ਇਸ ਬਾਰੇ ਗੱਲ ਨਾ ਕਰੋ।"4 ਲੀਯਾਹ ਨੇ ਅਲੀਸ਼ਾ ਨੂੰ ਕਿਹਾ, "ਅਲੀਸ਼ਾ ਤੂੰ ਇੱਥੇ ਠਹਿਰ ਜਾਵੀਂ ਕਿਉਂ ਕਿ ਯਹੋਵਾਹ ਨੇ ਮੈਨੂੰ ਯਰੀਹੋ ਨੂੰ ਭੇਜਿਆ ਹੈ।"ਪਰ ਅਲੀਸ਼ਾ ਨੇ ਕਿਹਾ, "ਮੈਂ ਇਕਰਾਰ ਕੀਤਾ ਸੀ ਕਿ ਜਦ ਤੱਕ ਯਹੋਵਾਹ ਜਿਉਂਦਾ ਰਹੇਗਾ ਤੇ ਜਦ ਤੀਕ ਤੂੰ ਜਿਉਂਦਾ ਰਹੇਂਗਾ, ਮੈਂ ਤੈਨੂੰ ਛੱਡਕੇ ਨਹੀਂ ਜਾਵਾਂਗਾ।" ਇਸ ਲਈ ਉਹ ਦੋਨੋ ਫ਼ੇਰ ਯਰੀਹੋ ਨੂੰ ਤੁਰ ਪਏ।5 ਯਰੀਹੋ ਵਿੱਚ ਇੱਕ ਨਬੀਆਂ ਦੀ ਟੋਲੀ ਅਲੀਸ਼ਾ ਕੋਲ ਆਈ ਅਤੇ ਆਕੇ ਉਸ ਨੂੰ ਕਹਿਣ ਲਗੀ, "ਕੀ ਤੂੰ ਜਾਣਦਾ ਹੈਂ ਕਿ ਅੱਜ ਯਹੋਵਾਹ ਤੇਰੇ ਸੁਆਮੀ ਨੂੰ ਤੇਰੇ ਤੋਂ ਜੁਦਾਅ ਕਰ ਦੂਰ ਲੈ ਜਾਵੇਗਾ?"ਏਲੀਯਾਹ ਨੇ ਜਵਾਬ ਦਿੱਤਾ, "ਹਾਂ, ਮੈਂ ਜਾਣਦਾ ਹਾਂ, ਪਰ ਇਸ ਬਾਰੇ ਕੋਈ ਗੱਲ ਨਾ ਕਰੋ।"6 ਲੀਯਾਹ ਨੇ ਅਲੀਸ਼ਾ ਨੂੰ ਕਿਹਾ, "ਤੂੰ ਇੱਥੇ ਰੁਕ ਜਾਵੀਂ ਕਿਉਂ ਕਿ ਯਹੋਵਾਹ ਨੇ ਮੈਨੂੰ ਯਰਦਨ ਦਰਿਆ ਦੇ ਕੰਢੇ ਤੇ ਜਾਣ ਨੂੰ ਕਿਹਾ ਹੈ।"ਅਲੀਸ਼ਾ ਨੇ ਆਖਿਆ, "ਮੈਂ ਯਹੋਵਹਾ ਦੀ ਜ਼ਿੰਦਗੀ ਦੀ ਸਹੁੰ ਖਾਂਦਾ ਹਾਂ ਕਿ ਜਦ ਤਕ ਯਹੋਵਹਾ ਅਤੇ ਤੂੰ ਜਿਉਂਦਾ ਹੈਂ, ਮੈਂ ਛੱਡ ਕੇ ਨਹੀਂ ਜਾਵਾਂਗਾ।" ਇਸ ਲਈ ਦੋਵੇਂ ਚਲੇ ਗਏ।7 ਉੱਥੇ ਨਬੀਆਂ ਦੇ ਟੋਲੇ ਵਿੱਚੋਂ ਕੋਈ8 ਲੀਯਾਹ ਨੇ ਆਪਣਾ ਕੋਟ ਉਤਾਰਿਆ, ਮੋੜਿਆ, ਅਤੇ ਇਸ ਨਾਲ ਪਾਣੀ ਨੂੰ ਧਕਿਆ। ਇਸ੍ਸ ਨਾਲ ਪਾਣੀ ਖੱਬੇ ਅਤੇ ਸੱਜੇ ਦੋ ਹਿਸਿਆਂ ਵਿੱਚ ਵੰਡ ਗਿਆ। ਫ਼ੇਰ ਏਲੀਯਾਹ ਅਤੇ ਅਲੀਸ਼ਾ ਸੁੱਕੀ ਧਰਤੀ ਤੋਂ ਦੀ ਤੁਰ ਕੇ ਯਰਦਨ ਨਦੀ ਦੇ ਦੂਜੇ ਪਾਸੇ ਚਲੇ ਗਏ।
9 ਜਦੋਂ ਉਨ੍ਹਾਂ ਨੇ ਦਰਿਆ ਪਾਰ ਕਰ ਲਿਆ ਤਾਂ ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, "ਇਸ ਤੋਂ ਪਹਿਲਾਂ ਕਿ ਪਰਮੇਸ਼ੁਰ ਮੈਨੂੰ ਤੇਰੇ ਤੋਂ ਜੁਦਾਅ ਕਰ ਦੇਵੇ, ਦੱਸ ਤੂੰ ਕਿ ਮੈਂ ਤੇਰੇ ਲਈ ਕੀ ਕਰਾਂ?"ਅਲੀਸ਼ਾ ਨੇ ਕਿਹਾ, "ਤੇਰੇ ਆਤਮੇ ਦਾ ਦੋਹਰਾ ਹਿੱਸਾ ਮੇਰੇ ਉੱਤੇ ਹੋਵੇ।"10 ਲੀਯਾਹ ਨੇ ਕਿਹਾ, "ਤੂੰ ਕੁਝ ਅਜਿਹਾ ਮੰਗਿਆ ਜੋ ਕਿ ਬਹੁਤ ਮੁਸ਼ਕਿਲ ਹੈ! ਜੇਕਰ ਤੂੰ ਮੈਨੂੰ ਉਸ ਵੇਲੇ ਵੇਖੇਁ ਜਦੋਂ ਮੈਂ ਤੈ ਦੂਰ ਲਿਜਾਇਆ ਜਾਵਾਂਗਾ, ਨਾਂ ਤੇਰੇ ਲਈ ਉਵੇਂ ਹੀ ਹੋਵੇਗਾ, ਪਰ ਜੇ ਤੂੰ ਨਹੀਂ ਵੇਖੇਂਗਾ, ਤਾਂ ਇਹ ਨਹੀਂ ਵਾਪਰੇਗਾ।"11 ਲੀਯਾਹ ਅਤੇ ਅਲੀਸ਼ਾ ਦੋਨੋ ਇਕੱਠੇ ਚੱਲਦੇ ਗੱਲਾਂ ਕਰ ਰਹੇ ਸਨ। ਅਚਾਨਕ ਕੁਝ ਘੋੜੇ ਅਤੇ ਰੱਥ ਆਏ ਅਤੇ ਏਲੀਯਾਹ ਨੂੰ ਅਲੀਸ਼ਾ ਤੋਂ ਅਲੱਗ ਕਰ ਗਏ। ਉਹ ਘੋੜੇ ਅਤੇ ਰੱਥ ਅੱਗ ਵਾਂਗ ਸਨ। ਤੱਦ ਏਲੀਯਾਹ ਇਸ ਵਾਵਰੋਲੇ ਵਿੱਚ ਅਕਾਸ਼ ਨੂੰ ਉਠਾਇਆ ਗਿਆ।12 ਅਲੀਸ਼ਾ ਨੇ ਇਹ ਸਭ ਵੇਖਿਆ ਤਾਂ ਉੱਚੀ ਅਵਾਜ਼ ਵਿੱਚ ਚੀਕਿਆ, "ਹੇ ਮੇਰੇ ਪਿਤਾ! ਮੇਰੇ ਪਿਤਾ! ਇਸਰਾਏਲ ਦੇ ਘੋੜੇ ਤੇ ਰੱਥ!"ਜਦੋਂ ਅਲੀਸ਼ਾ ਨੂੰ ਏਲੀਯਾਹ ਹੋਰ ਨਾ ਦਿਖਿਆ, ਅਲੀਸ਼ਾ ਨੇ ਕਸਕੇ ਆਪਣੇ ਕੱਪੜਿਆਂ ਨੂੰ ਫ਼ੜਿਆ ਅਤੇ ਆਪਣੀ ਉਦਾਸੀ ਦਰਸਾਉਣ ਲਈ ਇਨ੍ਹਾਂ ਨੂੰ ਦੋ ਟੁਕੜਿਆਂ ਵਿੱਚ ਪਾੜ ਦਿੱਤਾ।
13 ਲੀਯਾਹ ਦਾ ਕੋਟ ਜ਼ਮੀਨ ਤੇ ਡਿੱਗ ਪਿਆ, ਤਾਂ ਅਲੀਸ਼ਾ ਨੇ ਉਸਨੂੰ ਚੁਕਿਆ ਅਤੇ ਯਰਦਨ ਨਦੀ ਦੇ ਕਿਨਾਰੇ ਆ ਗਿਆ ਅਲੀਸ਼ਾ ਨੇ ਪਾਣੀ ਨੂੰ ਧਕਿਆ ਅਤੇ ਆਖਿਆ, "ਯਹੋਵਾਹ, ਏਲੀਯਾਹ ਦਾ ਪਰਮੇਸ਼ੁਰ ਕਿੱਥੋ ਹੈ?"14 ਜਦ ਅਲੀਸ਼ਾ ਨੇ ਪਾਣੀ ਨੂੰ ਧਕਿਆ ਤਾਂ ਪਾਣੀ ਖੱਬੇ-ਸੱਜੇ ਦੋ ਹਿਸਿਆ ਵਿੱਚ ਵੰਡਿਆਂ ਗਿਆ ਅਤੇ ਅਲੀਸ਼ਾ ਦਰਿਆ ਪਾਰ ਕਰ ਗਿਆ।15 ਜਦੋਂ ਯਰੀਹੋ ਵਿੱਚ ਨਬੀਆਂ ਦੀ ਟੋਲੀ ਨੇ ਅਲੀਸ਼ਾ ਨੂੰ ਵੇਖਿਆ ਤਾਂ ਉਨ੍ਹਾਂ ਕਿਹਾ, "ਏਲੀਯਾਹ ਦੀ ਆਤਮਾ ਹੁਣ ਅਲੀਸ਼ਾ ਵਿੱਚ ਹੈ।" ਤਾਂ ਉਹ ਅਲੀਸ਼ਾ ਨੂੰ ਮਿਲਣ ਲਈ ਆਏ। ਉਨ੍ਹਾਂ ਅਲੀਸ਼ਾ ਦੇ ਸਾਮ੍ਹਣੇ ਸਿਰ ਝੁਕਾਇਆ ਅਤੇ ਉਸਨੂੰ ਕਿਹਾ,16 "ਵੇਖ ਸਾਡੇ ਕੋਲ17 ਪਰ ਜਦ ਨਬੀਆਂ ਨੇ ਇੰਨਾ ਹਠ ਕੀਤਾ ਤਾਂ ਉਹ ਸ਼ਰਮਿੰਦਾ ਹੋ ਗਿਆ ਤਾਂ ਉਸਨੇ ਆਖਿਆ , "ਭੇਜ ਦੇਵੋ।"ਤਾਂ ਉਨ੍ਹਾਂ ਨੇ18 ਤੱਦ ਆਦਮੀ ਯਰੀਹੋ ਵੱਲ ਗਏ, ਜਿੱਥੇ ਕਿ ਅਲੀਸ਼ਾ ਠਹਿਰਿਆ ਹੋਇਆ ਸੀ ਅਤੇ ਉਨ੍ਹਾਂ ਨੇ ਉਸਨੂੰ ਦੱਸਿਆ ਕਿ ਉਨ੍ਹ੍ਹਾਂ ਨੂੰ ਏਲੀਯਾਹ ਕਿਤੇ ਨਹੀਂ ਲਭਿਆ। ਅਲੀਸ਼ਾ ਨੇ ਉਨ੍ਹਾਂ ਨੂੰ ਆਖਿਆ, "ਕੀ ਮੈਂ ਤੁਹਾਨੂੰ ਨਾ ਜਾਣ ਲਈ ਨਹੀਂ ਆਖਿਆ ਸੀ?"ਅਲੀਸ਼ਾ ਦਾ ਪਾਣੀ ਨੂੰ ਵਧੀਆ ਬਨਾਉਣਾ
19 ਸ਼ਹਿਰ ਦੇ ਲੋਕਾਂ ਨੇ ਅਲੀਸ਼ਾ ਨੂੰ ਕਿਹਾ, "ਸੁਆਮੀ! ਤੁਸੀਂ ਵੇਖ ਰਹੇ ਹੋ ਕਿ ਇਹ ਇੱਕ ਬੜਾ ਵਧੀਆ ਸ਼ਹਿਰ ਹੈ, ਪਰ ਇਥੋਂ ਦਾ ਪਾਣੀ ਬੜਾ ਖਰਾਬ ਹੈ। ਇਸੇ ਲਈ ਇਸ ਧਰਤੀ ਤੇ ਫ਼ਸਲ ਨਹੀਂ ਪੈਦਾ ਹੁੰਦੀ।"20 ਅਲੀਸ਼ਾ ਨੇ ਕਿਹਾ, "ਮੈਨੂੰ ਇੱਕ ਨਵਾਂ ਕਟੋਰਾ ਦਿਓ ਅਤੇ ਉਸ ਵਿੱਚ ਲੂਣ ਪਾਵੋ।"ਲੋਕੀ ਉਸ ਲਈ ਭਾਂਡਾ ਲੈ ਆਏ।21 ਤਾਂ ਅਲੀਸ਼ਾ ਉਸ ਬਾਵੇਂ ਗਿਆ ਜਿੱਥੋਂ ਕਿ ਪਾਣੀ ਧਰਤੀ ਵਿੱਚੋਂ ਨਿਕਲਦਾ ਸੀ। ਉਸ ਬਾਵੇਂ, ਅਲੀਸ਼ਾ ਨੇ ਭਾਂਡੇ ਵਿੱਚੋਂ ਲੂਣ ਡੋਲ੍ਹਿਆ ਅਤੇ ਆਖਿਆ, "ਯਹੋਵਾਹ ਨੇ ਆਖਿਆ ਹੈ, 'ਮੈਂ ਇਸ ਪਾਣੀ ਨੂੰ ਸਾਫ਼ ਕਰ ਰਿਹਾ ਹਾਂ ਹੁਣ ਤੋਂ ਇਸ ਪਾਣੀ ਨੂੰ ਪੀਕੇ ਕੋਈ ਨਹੀਂ ਮਰੇਗਾ ਅਤੇ ਨਾ ਹੀ ਧਰਤੀ ਤੇ ਫ਼ਸਲ ਹੋਣ ਵਿੱਚ ਕੋਈ ਰੁਕਾਵਟ ਪਾਵੇਗਾ।"'22 ਪਾਣੀ ਬਿਲਕੁਲ ਸਾਫ਼ ਹੋ ਗਿਆ। ਇਹ ਪਾਣੀ ਅੱਜ ਤੀਕ ਸਾਫ਼ ਹੈ। ਇਹ ਸਭ ਕੁਝ ਉਵੇਂ ਹੋਇਆ ਜਿਵੇਂ ਅਲੀਸ਼ਾ ਨੇ ਕਿਹਾ।ਕੁਝ ਮੁੰਡਿਆਂ ਵੱਲੋਂ ਅਲੀਸ਼ਾ ਨੂੰ ਮਖੌਲ ਕਰਨਾ23 ਅਲੀਸ਼ਾ ਉਸ ਸ਼ਹਿਰ ਤੋਂ ਬੈਤੇਲ ਨੂੰ ਆਇਆ। ਅਲੀਸ਼ਾ ਬੈਤੇਲ ਵੱਲ ਪਹਾੜੀਆਂ ਉੱਪਰ ਤੁਰਿਆ ਜਾਂਦਾ ਸੀ ਤਾਂ, ਕੁਝ ਮੁੰਡੇ ਸ਼ਹਿਰ ਤੋਂ ਬਾਹਰ ਆ ਰਹੇ ਸਨ ਅਤੇ ਉਨ੍ਹਾਂ ਨੇ ਅਲੀਸ਼ਾ ਦਾ ਮਖੌਲ ਉਡਾਉਣਾ ਸ਼ੁਰੂ ਕਰ ਦਿੱਤਾ ਅਤੇ ਆਖਿਆ, "ਚੜਦਾ ਰਹੀ ਗੰਜਿਆਂ, ਚੜਾਦਾ ਰਹੀ ਗੰਜਿਆਂ।"24 ਅਲੀਸ਼ਾ ਨੇ ਪਰਤ ਕੇ ਉਨ੍ਹਾਂ ਵੱਲ ਵੇਖਿਆ ਅਤੇ ਯਹੋਵਾਹ ਦਾ ਨਾਂ ਲੈਕੇ ਉਨ੍ਹਾਂ ਨੂੰ ਸਰਾਪ ਦਿੱਤਾ ਫੇਰ ਜੰਗਲ ਵਿੱਚੋਂ ਦੋ ਰਿੱਛ ਨਿਕਲੇ, ਅਤੇ25 ਅਲੀਸ਼ਾ ਬੈਤੇਲ ਨੂੰ ਛੱਡ ਕੇ ਕਰਮਲ ਦੇ ਪਹਾੜ ਨੂੰ ਗਿਆ। ਫ਼ਿਰ ਉਸ ਜਗ੍ਹਾ ਤੋਂ ਅਲੀਸ਼ਾ ਸਾਮਰਿਯਾ ਵੱਲ ਨੂੰ ਗਿਆ।