the Week of Christ the King / Proper 29 / Ordinary 34
Click here to join the effort!
Read the Bible
ਬਾਇਬਲ
੨ ਸਮੋਈਲ 1
1 ਦਾਊਦ ਅਮਾਲੇਕੀਆਂ ਨੂੰ ਹਰਾਉਣ ਤੋਂ ਬਾਅਦ ਸਿਕਲਗ ਨੂੰ ਮੁੜਿਆ। ਇਹ ਸਭ ਸ਼ਾਊਲ ਦੇ ਇੱਕਦਮ ਮਰਨ ਉਪਰੰਤ ਹੋਇਆ। ਤਦ ਦਾਊਦ ਉੱਥੇ ਦੋ ਦਿਨ ਰਿਹਾ।2 ਤੀਜੇ ਦਿਨ ਇੱਕ ਨੌਜੁਆਨ ਸਿਪਾਹੀ ਸਿਕਲਗ ਨੂੰ ਆਇਆ। ਇਹ ਆਦਮੀ ਸ਼ਾਊਲ ਦੇ ਡੇਰੇ ਤੋਂ ਸੀ, ਉਸ ਦੇ ਕੱਪੜੇ ਲੀਰੋ-ਲੀਰ ਸਨ ਅਤੇ ਉਸਦੇ ਸਿਰ ਉੱਤੇ ਖੇਹ ਪਾਈ ਗਈ ਸੀ। ਉਹ ਮਨੁੱਖ ਦਾਊਦ ਕੋਲ ਆਇਆ ਤਾਂ ਧਰਤੀ ਵੱਲ ਮੂੰਹ ਕਰਕੇ ਉਸ ਅੱਗੇ ਝੁਕਗਿਆ।3 ਦਾਊਦ ਨੇ ਉਸ ਆਦਮੀ ਨੂੰ ਪੁਛਿਆ, "ਤੂੰ ਕਿੱਥੋਂ ਆਇਆ ਹੈਂ?' ਉਸ ਮਨੁੱਖ ਨੇ ਦਾਊਦ ਨੂੰ ਕਿਹਾ, "ਮੈਂ ਹੁਣੇ-ਹੁਣੇ ਇਸਰਾਏਲ ਦੇ ਡੇਰੇ ਚੋ ਬਚ ਕੇ ਆਇਆ ਹਾਂ।'4 ਦਾਊਦ ਨੇ ਉਸ ਨੂੰ ਕਿਹਾ, "ਕਿਰਪਾ ਕਰਕੇ ਮੈਨੂੰ ਦੱਸ ਕਿ ਲੜਾਈ ਵਿੱਚ ਕੌਣ ਜਿਤਿਆ ਹੈ?' ਉਸ ਮਨੁੱਖ ਨੇ ਕਿਹਾ, "ਸਾਡੇ ਲੋਕ ਲੜਾਈ ਵਿੱਚੋਂ ਭੱਜ ਗਏ। ਬਹੁਤ ਸਾਰੇ ਤਾਂ ਲੜਾਈ ਵਿੱਚ ਹੀ ਮਾਰੇ ਗਏ। ਸ਼ਾਊਲ ਅਤੇ ਉਸਦਾ ਪੁੱਤਰ ਯੋਨਾਬਾਨ ਵੀ ਜੰਗ ਵਿੱਚ ਮਾਰੇ ਗਏ ਹਨ।'5 ਦਾਊਦ ਨੇ ਨੌਜੁਆਨ ਸਿਪਾਹੀ ਨੂੰ ਕਿਹਾ, "ਤੈਨੂੰ ਕਿਵੇਂ ਪਤਾ ਹੈ ਕਿ ਸ਼ਾਊਲ ਅਤੇ ਉਸਦਾ ਪੁੱਤਰ ਯੋਨਾਬਾਨ ਵੀ ਮਰ ਗਏ ਹਨ।'6 ਨੌਜਵਾਨ ਸਿਪਾਹੀ ਨੇ ਜਵਾਬ ਦਿੱਤਾ, 'ਮੈਂ ਗਿਲਬੋਆ ਪਰਬਤ ਦੇ ਉੱਪਰ ਸੀ। ਉੱਥੇ ਮੈਂ ਸ਼ਾਊਲ ਨੂੰ ਆਪਣੇ ਨੇਜੇ ਉੱਪਰ ਝੁਕੇ ਹੋਏ ਨੂੰ ਵੇਖਿਆ ਹੈ। ਰੱਥ ਅਤੇ ਘੁੜਸਵਾਰ ਉਸਦੇ ਨਜ਼ਦੀਕ ਆਉਂਦੇ ਜਾ ਰਹੇ ਸਨ।7 ਉਸ ਵਕਤ ਸ਼ਾਊਲ ਨੇ ਮੁੜ ਕੇ ਮੇਰੇ ਵੱਲ ਵੇਖਿਆ ਅਤੇ ਮੈਨੂੰ ਬੁਲਾਇਆ ਤਾਂ ਮੈਂ ਉਸਨੂੰ ਜੁਆਬ ਦਿੱਤਾ।8 ਸ਼ਾਊਲ ਨੇ ਮੇਰੇ ਤੋਂ ਪੁਛਿਆ ਕਿ ਮੈਂ ਕੌਣ ਹਾਂ। ਮੈਂ ਉਸਨੂੰ ਦੱਸਿਆ ਕਿ ਮੈਂ ਅਮਾਲੇਕੀ ਹਾਂ।9 ਤੱਦ ਸ਼ਾਊਲ ਨੇ ਕਿਹਾ, "ਕਿਰਪਾ ਕਰਕੇ ਮੈਨੂੰ ਵੱਢ ਸੁੱਟ ਕਿਉਂ ਜੋ ਮੈਂ ਬੁਰੀ ਤਰ੍ਹਾਂ ਜ਼ਖਮੀ ਹਾਂ ਪਰ ਅਜੇ ਤੀਕ ਮੇਰੇ ਪ੍ਰਾਣ ਮੈਨੂੰ ਤਿਆਗ ਨਹੀਂ ਰਹੇ।'10 ਇਸ ਲਈ ਮੈਂ ਉੱਥੇ ਰੁਕ ਗਿਆ ਅਤੇ ਉਸਨੂੰ ਮਾਰ ਦਿੱਤਾ ਉਹ ਇੰਨੀ ਬੁਰੀ ਤਰ੍ਹਾਂ ਜ਼ਖਮੀ ਸੀ ਕਿ ਮੈਂ ਜਾਣਦਾ ਸੀ ਕਿ ਉਹ ਹੁਣ ਨਹੀਂ ਬਚੇਗਾ। ਮੇਰੇ ਮਹਾਰਾਜ, ਫ਼ਿਰ ਮੈਂ ਉਸਦੇ ਸਿਰ ਤੋਂ ਤਾਜ ਅਤੇ ਉਸਦੀ ਬਾਂਹ ਵਿੱਚੋਂ ਕਂਗਣ ਉਤਾਰਿਆ ਅਤੇ ਇਹ ਵਸਤਾਂ ਤੇਰੇ ਕੋਲ ਲੈ ਅਇਆ।'
11 ਤੱਦ ਦਾਊਦ ਨੇ ਇਹ ਦਰਸਾਉਣ ਲਈ ਕਿ ਉਹ ਵੀ ਬੜਾ ਦੁੱਖੀ ਹੋਇਆ ਹੈ ਆਪਣੇ ਕੱਪੜੇ ਫ਼ਾੜੇ ਅਤੇ ਲੀਰੋ-ਲੀਰ ਕੀਤੇ ਅਤੇ ਦਾਊਦ ਨਾਲ ਜਿੰਨੇ ਵੀ ਹੋਰ ਆਦਮੀ ਸਨ, ਉਨ੍ਹਾਂ ਨੇ ਵੀ ਇਉਂ ਹੀ ਕੀਤਾ।12 ਉਹ ਸਭ ਬੜੇ ਉਦਾਸ ਹੋਏ, ਰੋਏ-ਪਿਟ੍ਟੇ ਅਤੇ ਸ਼ਾਮ ਤੀਕ ਕੁਝ ਨਾ ਖਾਧਾ। ਉਹ ਸ਼ਾਊਲ ਅਤੇ ਉਸਦੇ ਪੁੱਤਰ ਯੋਨਾਬਾਨ ਦਾ ਸੋਗ ਮਨਾਉਂਦੇ ਰੋਦੇ-ਪਿਟ੍ਟਦੇ ਰਹੇ। ਦਾਊਦ ਅਤੇ ਉਸਦੇ ਆਦਮੀ ਇਸ ਲਈ ਵੀ ਰੋਦੇ ਰਹੇ ਕਿਉਂ ਜੋ ਯਹੋਵਾਹ ਦੇ ਲੋਕ ਕਿੰਨੇ ਹੀ ਜੰਗ ਵਿੱਚ ਮਾਰੇ ਗਏ ਸਨ ਅਤੇ ਉਹ ਇਸਰਾਏਲ ਦੇ ਦੁੱਖ ਵਿੱਚ ਰੋਦੇ ਰਹੇ। ਉਹ ਸ਼ਾਊਲ, ਉਸ ਦੇ ਪੁੱਤਰ, ਜੰਗ ਵਿੱਚ ਮਰੇ ਆਦਮੀਆਂ ਅਤੇ ਇਸਰਾਏਲ ਲਈ ਰੋਦੇ ਅਤੇ ਦੁੱਖੀ ਹੁੰਦੇ ਰਹੇ।13 ਉਸ ਉਪਰੰਤ ਦਾਊਦ ਨੇ ਉਸ ਨੌਜੁਆਨ ਸਿਪਾਹੀ ਜਿਹੜਾ ਸ਼ਾਊਲ ਦੀ ਮੌਤ ਦੀ ਖਬਰ ਲੈਕੇ ਆਇਆ ਸੀ, ਉਸਨੂੰ ਪੁਛਿਆ, "ਭ੍ਭਲਾ ਤੂੰ ਕਿੱਥੋਂ ਦਾ ਹੈਂ?' ਨੌਜੁਆਨ ਸਿਪਾਹੀ ਨੇ ਕਿਹਾ, "ਮੈਂ ਪਰਦੇਸੀ ਦਾ ਪੁੱਤਰ ਅਮਾਲੇਕੀ ਹਾਂ।'14 ਦਾਊਦ ਨੇ ਉਸਨੂੰ ਆਖਿਆ, "ਕੀ ਯਹੋਵਾਹ ਦੇ ਚੁਣੇ ਹੋਏ ਪਾਤਸ਼ਾਹ ਨੂੰ ਮਾਰਨ ਵਾਸਤੇ ਜਦੋਂ ਤੇਰੇ ਹੱਥ ਉੱਠੇ ਤਾਂ ਤੈਨੂੰ ਖੌਫ਼ ਨਾ ਆਇਆ?'15 ਤੱਦ ਦਾਊਦ ਨੇ ਅਮਾਲੇਕੀ ਨੂੰ ਕਿਹਾ, "ਤੂੰ ਆਪਣੀ ਮੌਤ ਦਾ ਆਪ ਜ਼ਿੰਮੇਵਾਰ ਹੈਂ। ਤੂੰ ਆਖਿਆ ਕਿ ਤੂੰ ਆਪ ਯਹੋਵਾਹ ਦੇ ਚੁਣੇ ਪਾਤਸ਼ਾਹ ਨੂੰ ਜਾਨੋ ਮਾਰਿਆ, ਇਸ ਲਈ ਤੇਰੇ ਆਪਣੇ ਕਹੇ ਅਨੁਸਾਰ ਇਹ ਸਿਧ੍ਧ ਹੁੰਦਾ ਹੈ ਕਿ ਤੂੰ ਉਸਦਾ ਕਾਤਲ ਹੈਂ।' ਤੱਦ ਦਾਊਦ ਨੇ ਆਪਣੇ ਇੱਕ ਜੁਆਨ ਸੇਵਕ ਨੂੰ ਬੁਲਾ ਕੇ ਅਮਾਲੇਕੀ ਨੂੰ ਮਾਰ ਸੁੱਟਣ ਦਾ ਹੁਕਮ ਦਿੱਤਾ ਤਾਂ ਉਸਨੇ ਉਸ ਅਮਾਲੇਕੀ ਨੂੰ ਵੱਢ ਸੁਟਿਆ।16
17 ਤੱਦ ਦਾਊਦ ਨੇ ਸ਼ਾਊਲ ਅਤੇ ਯੋਨਾਬਾਨ ਲਈ ਇੱਕ ਸ਼ੋਕ ਗੀਤ ਗਾਇਆ।18 ਦਾਊਦ ਨੇ ਉਹ ਗੀਤ ਉਨ੍ਹਾਂ ਯਹੂਦੀਆਂ ਨੂੰ ਸਿਖਾਉਣ ਦੀ ਆਗਿਆ ਦਿੱਤੀ। ਉਸ ਸ਼ੋਕ ਗੀਤ ਨੂੰ ਕਮਾਣ ਦਾ ਗੀਤ ਆਖਿਆ ਜਾਂਦਾ ਹੈ। ਇਹ ਗੀਤ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।19 "ਹੇ ਇਸਰਾਏਲ, ਤੇਰਾ ਸੁਹਪ੍ਪਣ ਤੇਰਿਆਂ ਪਰਬਤਾਂ ਤੇ ਨਸ਼ਟ ਹੋ ਗਿਆ। ਹਾਏ! ਉਹ ਸੂਰਮੇ ਕਿਵੇਂ ਡਿੱਗੇ!20 ਗਬ ਵਿੱਚ ਖਬਰ ਨਾ ਦੱਸੋ! ਅਸ਼ਕਲੋਨ ਦੀਆਂ ਗਲੀਆਂ ਵਿੱਚ ਵੀ ਇਹ ਡੌਁਡੀ ਨਾ ਪਿਟ੍ਟੋ। ਨਹੀਂ ਤਾਂ ਫ਼ਲਿਸਤੀ ਸ਼ਹਿਰ ਖੁਸ਼ ਹੋਣਗੇ ਅਸੁੰਨਤੀੇ ਜਸ਼ਨ ਮਨਾਉਣਗੇ!21 ਹੇ ਗਿਲਬੋਆ ਦੇ ਪਰਬਤੋਂ ਤੁਹਾਡੇ ਤੇ ਨਾ ਤ੍ਰੇਲ ਪਵੇ ਨਾ ਬਾਰਸ਼। ਨਾ ਉਨ੍ਹਾਂ ਖੇਤਾਂ ਵੱਲੋਂ ਕੋਈ ਅਨਾਜ ਦੀ ਭੇਟ ਤੁਹਾਡੇ ਤੱਕ ਆਵੇ। ਕਿਉਂ ਜੋ ਉੱਥੇ ਸੂਰਮਿਆਂ ਦੀ ਢਾਲ ਪਲੀਤ ਹੋ ਗਈ। ਅਤੇ ਸ਼ਾਊਲ ਦੀ ਢਾਲ ਤੇਲ ਨਾਲ ਮਸਹ ਵੀ ਨਾ ਕੀਤੀ ਗਈ।22 ਵਢਿਆਂ ਹ੍ਹੋਇਆਂ ਦੇ ਲਹੂ ਤੋਂ ਅਤੇ ਸੂਰਮਿਆਂ ਦੀ ਚਰਬੀ ਤੋਂ ਨਾ ਹੀ ਯੋਨਾਬਾਨ ਦੀ ਕਮਾਣ ਭੋਁਈ ਗਈ ਨਾ ਹੀ ਸ਼ਾਊਲ ਦੀ ਤਲਵਾਰ ਸਖ੍ਖਣੀ ਮੁੜੀ।23 ਸ਼ਾਊਲ ਅਤੇ ਯੋਨਾਬਾਨ ਆਪਣੇ ਜੀਵਨ ਵਿੱਚ ਇੱਕ ਦੂਜੇ ਨੂੰ ਪਿਆਰਦੇ ਰਹੇ ਆਨੰਦ ਮਾਣਦੇ ਰਹੇ, ਅਤੇ ਵੇਖੋ! ਮੌਤ ਵੀ ਉਨ੍ਹਾਂ ਨੂੰ ਜੁਦਾ ਨਾ ਕਰ ਸਕੀ ਉਹ ਉਕਾਬਾਂ ਨਾਲੋਂ ਵੀ ਤੇਜ਼ ਰਫ਼ਤਾਰ ਅਤੇ ਬਬ੍ਬਰ ਸ਼ੇਰਾਂ ਨਾਲੋਂ ਵੀ ਵਧੇਰੇ ਤਕੜੇ ਸਨ।24 ਹੇ ਇਸਰਾਏਲ ਦੀ ਧੀਓ, ਸ਼ਾਊਲ ਲਈ ਰੋਵੋ ਜਿਸਨੇ ਤੁਹਾਨੂੰ ਕਿਰਮਚੀ ਵਸਤਰ ਸੋਨੇ ਦੇ ਜੜੇ ਗਹਿਣੇ ਦਿੱਤੇ।25 ਹਾੇ ਉਹ ਸੂਰਮੇ ਕਿਵੇਂ ਲੜਾਈ ਵਿੱਚ ਡਿੱਗ ਪਏ? ਹੇ ਯੋਨਾਬਾਨ! ਤੂੰ ਆਪਣੇ ਉੱਚੇ ਪਰਬਤਾਂ ਵਿੱਚ ਮਾਰਿਆ ਗਿਆ।26 ਹੇ ਮੇਰੇ ਵੀਰ ਯੋਨਾਬਾਨ, ਮੈਂ ਤੈਥੋਂ ਬਿਨਾ ਬੜਾ ਦੁੱਖੀ ਹਾਂ ਮੈਨੂੰ ਤੇਰਾ ਸਾਬ ਅਤਿ ਪਿਆਰਾ ਸੀ ਤੇਰਾ ਮੇਰੇ ਲਈ ਪਿਆਰ ਕਿਸੀ ਔਰਤ ਦੇ ਪਿਆਰ ਤੋਂ ਵੀ ਕਿਤੇ ਵਧੀਕ ਸੀ।27 ਕਿਵੇਂ ਤਾਕਤਵਰ ਆਦਮੀ ਯੁੱਧ ਵਿੱਚ ਡਿੱਗ ਪਏ ਹਨ ਅਤੇ ਉਨ੍ਹਾਂ ਦੇ ਯੁੱਧ ਦੇ ਸਾਰੇ ਸ਼ਸਤਰ ਚਲੇ ਗਏ ਹਨ।'