the Week of Proper 28 / Ordinary 33
Click here to join the effort!
Read the Bible
ਬਾਇਬਲ
੨ ਸਮੋਈਲ 23
1 ਦਾਊਦ ਦੇ ਅੰਤਿਮ ਸ਼ਬਦ: ਇਹ ਗੀਤ ਯਸੀ ਦੇ ਪੁੱਤਰ ਦਾਊਦ ਦਾ ਸੀ। ਇਹ ਗੀਤ ਉਸ ਮਨੁੱਖ ਦਾ ਹੈ ਜੋ ਉੱਚਾ ਚੁਕਿਆ ਗਿਆ ਸੀ ਅਤੇ ਯਾਕੂਬ ਦੇ ਪਰਮੇਸ਼ੁਰ ਦਾ ਮਸਹ ਕੀਤਾ ਹੋਇਆ ਸੀ। ਉਹ ਇਸਰਾਏਲ ਦੇ ਰਖਿਅਕ੍ਕ ਦਾ ਮਨਪਸੰਦ ਸੀ।2 ਯਹੋਵਾਹ ਦਾ ਆਤਮਾ ਮੇਰੇ ਵਿੱਚੋਂ ਬੋਲਿਆ ਅਤੇ ਉਸਦਾ ਬਚਨ ਮੇਰੀ ਜ਼ਬਾਨ ਉੱਤੇ ਸੀ।3 ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚੱਟਾਨ ਨੇ ਮੈਨੂੰ ਆਖਿਆ, "ਜਿਹੜਾ ਮਨੁੱਖਾਂ ਉੱਪਰ ਧਰਮ ਨਾਲ ਰਾਜ ਕਰਦਾ ਹੈ ਜੋ ਪਰਮੇਸ਼ੁਰ ਦੀ ਭੌ ਨਾਲ ਰਾਜ ਕਰਦਾ ਹੈ।4 ਉਹ ਮਨੁੱਖ ਸਵੇਰ ਦੇ ਚਾਨਣ ਵਾਂਗ ਹੋਵੇਗਾ ਜਦੋਂ ਸੂਰਜ ਨਿਕਲਦਾ ਹੀ ਹੈ, ਅਜਿਹੀ ਸਵੇਰ ਜਿਸ ਵਿੱਚ ਬੱਦਲ ਨਾ ਹੋਣ ਅਤੇ ਬਰਖਾ ਬਾਅਦ ਉਸ ਚਮਕਦੀ ਧੁੱਪ ਵਰਗਾ ਤੇ ਉਸ ਘਾਹ ਵਰਗਾ, ਜੋ ਮੀਂਹ ਤੋਂ ਪਿੱਛੋਂ ਧੁੱਪ ਦੇ ਕਾਰਣ ਧਰਤੀ ਉੱਪਰ ਉੱਗਦਾ ਹੈ।"5 ਪਰਮੇਸ਼ੁਰ ਨੇ ਮੇਰਾ ਪਰਿਵਾਰ ਬਲਵਾਨ ਤੇ ਸੁਰਖਿਅਤ ਕੀਤਾ ਉਸਨੇ ਸਦਾ ਲਈ ਮੇਰੇ ਨਾਲ ਇਕਰਾਰਨਾਮਾ ਕੀਤਾ ਜੋ ਸਾਰੀਆਂ ਗੱਲਾਂ ਵਿੱਚ ਠੀਕ ਅਤੇ ਪੱਕਾ ਹੈ ਜ਼ਰੂਰ ਹੀ ਉਹ ਮੈਨੂੰ ਹਮੇਸ਼ਾ ਜੇਤੂ ਰੱਖੇਗਾ ਅਤੇ ਮੇਰੀਆਂ ਇਛ੍ਛਾਵਾਂ ਪੂਰੀਆਂ ਕਰੇਗਾ!6 ਪਰ ਬੇਧਰਮੀ ਸਾਰੇ ਕੰਡਿਆਂ ਵਾਂਗ ਲਾਂਭੇ ਸੁੱਟੇ ਜਾਣਗੇ ਕਿਉਂ ਜੁ ਉਹ ਹੱਥਾਂ ਨਾਲ ਫ਼ੜੇ ਨਹੀਂ ਜਾਂਦੇ।7 ਜੇਕਰ ਕੋਈ ਮਨੁੱਖ ਉਨ੍ਹਾਂ ਨੂੰ ਛੂਹ ਲਵੇ ਤਾਂ ਉਹ ਛਿਲਤਰ ਜਾਂ ਸੂਈ ਵਾਂਗ ਕਿੱਲ ਵਾਂਗ ਚੁਭਦੇ ਹਨ। ਹਾਂ ਉਹ ਲੋਕ ਕੰਡਿਆਂ ਵਰਗੇ ਹਨ ਉਹ ਅੱਗ ਵਿੱਚ ਝੋਁਕੇ ਜਾਣਗੇ ਅਤੇ ਪੂਰੀ ਤਰ੍ਹਾਂ ਸਾੜੇ ਜਾਣਗੇ।
8 ਦਾਊਦ ਦੇ ਸੂਰਮੇ ਇਹ ਹਨ: ਤਾਹਕਮੋਨੀ ਯੋਸ਼ੇਬ-ਬਸ਼੍ਸ਼ਬਬ ਉਹ ਤਿੰਨਾਂ ਨਾਇਕਾਂ ਉੱਤੇ ਕਪਤਾਨ ਸੀ। ਉਸਨੇ ਇਂਕੋ ਵਾਰ ਵਿੱਚ ਆਪਣੇ ਬਰਛੇ ਨਾਲ9 ਇਸਤੋਂ ਬਾਅਦ ਦੂਜਾ ਦੋਦੀ ਦਾ ਪੁੱਤਰ ਅਲਆਜ਼ਾਰ ਅਹੋਹੀ ਸੀ। ਅਲਆਜ਼ਾਰ ਉਨ੍ਹਾਂ ਤਿੰਨ ਨਾਇਕਾਂ ਵਿੱਚੋਂ ਸੀ ਜਿਹੜੇ ਕਿ ਦਾਊਦ ਨਾਲ ਫ਼ਲਿਸਤੀਆਂ ਉੱਤੇ ਵਂਗਾਰ ਵੇਲੇ ਨਾਲ ਚਢ਼ੇ ਸਨ ਜਦੋਂ ਉਹ ਫ਼ਲਿਸਤੀਆਂ ਉੱਤੇ ਹਮਲਾ ਕਰਨ ਲਈ ਇਕੱਠੇ ਹੋਏ ਸਨ, ਪਰ ਉਸ ਵਕਤ ਇਸਰਾਏਲੀ ਸੈਨਿਕ ਭੱਜ ਖੜੋਤੇ ਸਨ।10 ਅਲਆਜ਼ਾਰ ਫ਼ਲਿਸਤੀਆਂ ਨਾਲ ਉਸ ਵਕਤ ਤੱਕ ਲੜਦਾ ਰਿਹਾ ਜਦ ਤੀਕ ਉਹ ਬਕ੍ਕ ਨਾ ਗਿਆ। ਪਰ ਉਹ ਤੱਦ ਵੀ ਤਲਵਾਰ ਨੂੰ ਕਸ੍ਸ ਕੇ ਫ਼ੜੀ ਲਗਾਤਾਰ ਲੜਦਾ ਰਿਹਾ। ਉਸ ਦਿਨ ਯਹੋਵਾਹ ਨੇ ਇਸਰਾਏਲ ਨੂੰ ਭਾਰੀ ਜਿੱਤ ਲੈ ਦਿੱਤੀ। ਜਦੋਂ ਅਲਆਜ਼ਾਰ ਜਿੱਤ ਗਿਆ ਤਾਂ ਲੋਕ ਘਰਾਂ ਵਿੱਚ ਵਾਪਸ ਆ ਗਏ ਪਰ ਲੋਕ ਉਸਦੇ ਪਿੱਛੇ ਸਿਰਫ਼ ਲੁੱਟ ਮਾਰ ਕਰਨ ਲਈ ਮੁੜ ਆਏ।11 ਉਸ ਤੋਂ ਪਿੱਛੋਂ ਹਰਾਰੀ ਅਗੀ ਦਾ ਪੁੱਤਰ ਸ਼ੰਮਾਹ ਸੀ। ਫ਼ਲਿਸਤੀ ਲੜਨ ਲਈ ਇਕੱਠੇ ਹੋਕੇ ਇੱਕ ਮਸਤਾਂ ਦੇ ਖੇਤ ਵਿੱਚ ਆਏ ਤਾਂ ਸਭ ਲੋਕ ਉਨ੍ਹਾਂ ਅੱਗੇ ਭੱਜ ਗਏ।12 ਪਰ ਸ਼ੰਮਾਹ ਉਸ ਪੈਲੀ ਦੇ ਵਿਚਕਾਰ ਖਲੋਤਾ ਰਿਹਾ ਅਤੇ ਉਸਨੂੰ ਬਚਾਇਆ। ਉਸਨੇ ਫ਼ਲਿਸਤੀਆਂ ਨੂੰ ਹਰਾਇਆ। ਉਸ ਦਿਨ ਵੀ ਯਹੋਵਾਹ ਨੇ ਇਸਰਾਏਲੀ ਨੂੰ ਵੱਡੀ ਜਿੱਤ ਦਿੱਤੀ।13 ਇੱਕ ਵਾਰ ਉਨ੍ਹਾਂ ਤੀਹਾਂ ਮੁਖੀਆਂ ਵਿੱਚੋਂ ਤਿੰਨ ਨਿਕਲ ਗਏ ਅਤੇ ਅਦੁਲਾਮ ਦੀ ਗੁਫ਼ਾ ਨੂੰ ਵਾਢੀਆਂ ਦੇ ਵਕਤ ਦਾਊਦ ਕੋਲ ਆਏ, ਅਤੇ ਫ਼ਲਿਸਤੀਆਂ ਦੇ ਦਲ ਨੇ ਰਫ਼ਾਈਮ ਦੀ ਵਾਦੀ ਵਿੱਚ ਤੰਬੂ ਲਾਏ ਹੋਏ ਸਨ।14 ਇੰਝ ਹੀ ਇੱਕ ਵਾਰ, ਦਾਊਦ ਇੱਕ ਗਢ਼ੀ ਵਿੱਚ ਸੀ ਅਤੇ ਕੁਝ ਫ਼ਲਿਸਤੀ ਸਿਪਾਹੀ ਬੈਤਲਹਮ ਵਿੱਚ ਸਨ।15 ਦਾਊਦ ਆਪਣੇ ਨਗਰ ਦਾ ਪਾਣੀ ਪੀਣ ਲਈ ਬਹੁਤ ਉਤਸੁਕ ਸੀ ਇਸ ਲਈ ਉਸਨੇ ਆਖਿਆ, "ਮੈਂ ਇੱਛਾ ਕਰਦਾ ਕਿ ਕਾਸ਼ ਕੋਈ ਮੈਨੂੰ ਬੈਤਲਹਮ ਦੇ ਪ੍ਰਵੇਸ਼ ਵਾਲੇ ਖੂਹ ਤੋਂ ਪਾਣੀ ਲਿਆਕੇ ਦੇਵੇ।"16 ਪਰ ਉਨ੍ਹਾਂ ਤਿੰਨਾਂ ਨਾਇਕਾਂ ਨੇ ਫ਼ਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘਕੇ ਬੈਤਲਹਮ ਦੇ ਖੂਹ ਤੋਂ ਪਾਣੀ ਭਰਿਆ, ਜਿਹੜਾ ਕਿ ਉਸੇ ਫ਼ਾਟਕ ਉੱਪਰ ਸੀ ਅਤੇ ਪਾਣੀ ਭਰਕੇ ਦਾਊਦ ਨੂੰ ਲਿਆਕੇ ਦਿੱਤਾ। ਪਰ ਦਾਊਦ ਨੇ ਉਹ ਪਾਣੀ ਨਾ ਪੀਤਾ ਸਗੋਂ ਉਸਨੂੰ ਭੇਟ ਵਜੋਂ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ।17 ਦਾਊਦ ਨੇ ਆਖਿਆ, "ਹੇ ਯਹੋਵਾਹ! ਮੈਂ ਇਹ ਪਾਣੀ ਨਹੀਂ ਪੀ ਸਕਦਾ, ਇਹ ਪਾਣੀ ਪੀਣਾ ਉਨ੍ਹਾਂ ਵੀਰ ਸੂਰਮਿਆਂ ਦਾ ਖੂਨ ਪੀਣ ਦੇ ਬਰਾਬਰ ਹੋਵੇਗਾ, ਜਿਨ੍ਹਾਂ ਨੇ ਆਪਣੀ ਜਾਨ ਦੀ ਬਾਜ਼ੀ ਲਗਾ ਕੇ ਮੇਰੇ ਲਈ ਇਹ ਪਾਣੀ ਲਿਆਂਦਾ ਹੈ।" ਇਸੇ ਕਾਰਣ ਦਾਊਦ ਨੇ ਪਾਣੀ ਪੀਣ ਤੋਂ ਇਨਕਾਰ ਕੀਤਾ। ਇੰਝ ਇਨ੍ਹਾਂ ਤਿੰਨਾਂ ਨਾਇਕਾਂ ਨੇ ਅਜਿਹੇ ਬੜੇ ਸੂਰਮਗਤੀ ਦੇ ਕਾਰਜ ਕੀਤੇ।18 ਸਰੂਯਾਹ ਦੇ ਪੁੱਤਰ ਯੋਆਬ ਦਾ ਭਰਾ ਅਬੀਸ਼ਈ ਵੀ ਤਿੰਨਾਂ ਵਿੱਚੋਂ ਮੁਖੀਆਂ ਸੀ। ਅਬੀਸ਼ਈ ਨੇ ਇੱਕੋ ਵੇਲੇ19 ਅਬੀਸ਼ਈ ਦੀ ਪ੍ਰਸਿਧ੍ਧੀ ਵੀ ਉਨ੍ਹਾਂ ਤਿੰਨਾਂ ਨਾਇਕਾਂ ਵਾਂਗ ਹੋਈ ਅਤੇ ਉਹ ਉਨ੍ਹਾਂ ਦਾ ਆਗੂ ਬਣਿਆ ਭਾਵੇਂ ਉਹ ਉਨ੍ਹਾਂ ਵਿੱਚੋਂ ਇੱਕ ਨਹੀਂ ਸੀ ਤੇ ਨਾ ਹੀ ਉਨ੍ਹਾਂ ਵਰਗਾ ਸੀ ਫ਼ਿਰ ਵੀ ਉਨ੍ਹਾਂ ਦਾ ਸਰਦਾਰ ਬਣਿਆ।20 ਫ਼ੇਰ ਯਹੋਯਾਦਾ ਦਾ ਪੁੱਤਰ ਬਨਾਯਾਹ, ਕਬਸੇਲ ਤੋਂ ਇੱਕ ਵੱਡੇ ਸੂਰਮੇ ਮਨੁੱਖ ਦਾ ਪੋਤਰਾ ਸੀ, ਜਿਸ ਨੇ ਕਈ ਵੱਡੇ ਕੰਮ ਕੀਤੇ ਸਨ। ਉਸ ਨੇ ਮੋਆਬ ਦੇ ਦੋ ਜੁਆਨਾਂ ਨੂੰ ਮਾਰ ਸੁਟਿਆ ਅਤੇ ਬਰਫ਼ ਦੇ ਦਿਨਾਂ ਵਿੱਚ ਇੱਕ ਟੋਏ ਵਿੱਚ ਇੱਕ ਸ਼ੇਰ ਨੂੰ ਮਾਰ ਸੁਟਿਆ। ਬ੍ਬਨਾਯਾਹ ਨੇ ਬੜੀ ਬਹਾਦੁਰੀ ਦੇ ਕੰਮ ਕੀਤੇ।21 ਇਉਂ ਹੀ ਇੱਕ ਵਾਰ ਉਸਨੇ ਇੱਕ ਮਿਸਰੀ ਸਿਪਾਹੀ ਨੂੰ ਵੱਢ ਸੁਟਿਆ। ਉਸ ਮਿਸਰ ਦੇ ਸਿਪਾਹੀ ਦੇ ਹੱਥ ਵਿੱਚ ਇੱਕ ਬਰਛੀ ਸੀ ਪਰ ਉਹ ਸੋਟੀ ਲੈਕੇ ਉਸ ਉੱਪਰ ਆਣ ਪਿਆ ਅਤੇ ਉਸ ਮਿਸਰੀ ਦੇ ਹੱਥ ਵਿੱਚੋਂ ਉਸਨੇ ਬਰਛੀ ਖੋਹ ਲਈ ਅਤੇ ਉਸਦੀ ਹੀ ਬਰਛੀ ਨਾਲ ਉਸਨੂੰ ਮਾਰ ਸੁਟਿਆ।22 ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਇੰਝ ਦੇ ਹੋਰ ਵੀ ਬਹਾਦੁਰੀ ਦੇ ਕਈ ਕੰਮ ਕੀਤੇ। ਬਨਾਯਾਹ ਵੀ ਤਿੰਨਾਂ ਨਾਇਕਾਂ ਵਾਂਗ ਬੜਾ ਮਸ਼ਹੂਰ ਹੋਇਆ।23 ਬਨਾਯਾਹ ਸਗੋਂ24 ਅਸਾਹੇਲ ਜੋ ਯੋਆਬ ਦਾ ਭਰਾ ਸੀ, ਉਨ੍ਹਾਂ25 ਸ਼ਂਮਾਹ ਹਰੋਦੀ ਅਤੇ ਅਲੀਕਾ ਹਰੋਦੀ ਸੀ।26 ਹਲਸ ਪਲਟੀ ਅਤੇ ਇੱਕ ਇੱਕੇਸ਼ ਤਕੋਈ ਦਾ ਪੁੱਤਰ ਈਰਾ ਸੀ।27 ਅਬੀਅਜ਼ਰ ਅਨਂਬੋਬੀ ਮਬੁਂਨਈ ਹੁਸ਼ਾਬੀ।28 ਸਲਮੋਨ ਅਹੋਹੀ ਅਤੇ ਮਹਰਈ ਨਟੋਫ਼ਾਬੀ।29 ਬਆਨਾਹ ਦਾ ਪੁੱਤਰ ਹੇਲਬ, ਇੱਕ ਨਟੋਫ਼ਾਬੀ ਅਤੇ ਰੀਬਈ ਦਾ ਪੁੱਤਰ ਇੱਤਈ ਜੋ ਬਿਨਯਾਮੀਨੀਆਂ ਵਿੱਚੋਂ ਗਿਬਆਹ ਤੋਂ ਸੀ।30 ਬਨਾਯਾਹ ਪਿਰਾਬੋਨੀ ਅਤੇ ਗਆਸ਼ ਦੇ ਦਰਿਆਵਾਂ ਤੋਂ ਹਿਦ੍ਦਈ।31 ਅਬੀ-ਅਲਬੋਨ ਅਰਬਾਬੀ, ਅਜ਼ਮਾਵਬ ਬਰਹੁਮੀ।32 ਅਲਯਹਬਾ ਸ਼ਅਲਬੋਨੀ ਅਤੇ ਯਾਸੇਨ ਦੇ ਪੁੱਤਰਾਂ ਤੋਂ ਯੋਨਾਬਾਨ।33 ਸ਼ਂਮਾਹ ਹਰਾਰੀ ਅਤੇ ਸ਼ਾਗਰ ਅਰਾਰੀ ਦਾ ਪੁੱਤਰ ਅਹੀਆਮ।34 ਉਸ ਮਆਕਾਬੀ ਤਾਂ ਅਹਸਬਈ ਮਆਕਾਬੀ ਦਾ ਪੁੱਤਰ ਅਲੀਫ਼ਲਟ ਅਤੇ ਅਹੀਥੋਫ਼ਲ ਗਿਲੋਨੀ ਦਾ ਪੁੱਤਰ ਅਲੀਆਮ।35 ਹਸਰਈ ਕਰਮਲੀ ਅਤੇ ਪਅਰਈ ਅਰਬੀ।36 ਸੋਬਾਹ ਤੋਂ ਨਾਬਾਨ ਦਾ ਪੁੱਤਰ ਯਿਗਾਲ ਅਤੇ ਬਾਨੀ ਗਾਦੀ।37 ਸਲਕ ਅੰਮੋਨੀ ਅਤੇ ਨਹਰਈ ਬਏਰੋਬੀ ਜੋ ਸਰੂਯਾਹ ਦੇ ਪੁੱਤਰ ਯੋਆਬ ਦੇ ਸ਼ਸਤਰ ਚੁੱਕਣ ਵਾਲੇ ਸਨ।38 ਈਰਾ ਯਿਬਰੀ ਅਤੇ ਗਾਰੇਬ ਯਿਬਰੀ।39 ਊਰਿਯ੍ਯਾਹ ਹਿੱਤੀ ਇਹ ਸਾਰੇ ਕੁੱਲ ਮਿਲਾਕੇ