the Week of Proper 14 / Ordinary 19
free while helping to build churches and support pastors in Uganda.
Click here to learn more!
Read the Bible
ਬਾਇਬਲ
੨ ਸਮà©à¨à¨² 5
1 ਫ਼ਿਰ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹ ਹਬਰੋਨ ਵਿੱਚ ਦਾਊਦ ਕੋਲ ਆਏ ਅਤੇ ਉਸਨੂੰ ਕਹਿਣ ਲੱਗੇ, "ਵੇਖੋ! ਅਸੀਂ ਸਾਰੇ ਇੱਕ ਹੀ ਪਰਿਵਾਰ, ਇੱਕੋ ਹੀ ਮਾਸ ਅਤੇ ਖੂਨ ਦੇ ਹਾਂ!2 ਇਥੋਂ ਤੱਕ ਕਿ ਜਦੋਂ ਸ਼ਾਊਲ ਵੀ ਸਾਡਾ ਪਾਤਸ਼ਾਹ ਸੀ, ਉਦੋਂ ਵੀ ਤੁਸੀਂ ਹੀ ਲੜਾਈ ਵਿੱਚ ਸਾਡੇ ਆਗੂ ਸੀ ਅਤੇ ਉਹ ਤੁਸੀਂ ਹੀ ਸੀ ਜਿਨ੍ਹਾਂ ਨੇ ਇਸਰਾਏਲੀਆਂ ਨੂੰ ਲੜਾਈ ਵਿੱਚੋਂ ਬਾਹਰ ਲੈ ਆਂਦਾ। ਅਤੇ ਯਹੋਵਾਹ ਨੇ ਤੈਨੂੰ ਆਖਿਆ ਹੈ ਕਿ ਤੂੰ ਮੇਰੇ ਲੋਕਾਂ, ਇਸਰਾਏਲੀਆਂ ਦਾ ਅਯਾਲੀ ਹੋਵੇਂਗਾ। ਅਤੇ ਤੂੰ ਹੀ ਇਸਰਾਏਲ ਉੱਪਰ ਸ਼ਾਸਕ ਹੋਵੇਂਗਾ।'3 ਇਸਰਾਏਲ ਦੇ ਸਾਰੇ ਆਗੂ ਹਬਰੋਨ ਵਿੱਚ ਪਾਤਸ਼ਾਹ ਦਾਊਦ ਨੂੰ ਮਿਲਣ ਲਈ ਆਏ। ਦਾਊਦ ਨੇ ਇਨ੍ਹਾਂ ਬਜ਼ੁਰਗਾਂ ਨਾਲ ਯਹੋਵਾਹ ਦੇ ਸਾਮ੍ਹਣੇ ਇੱਕ ਇਕਰਾਰਨਾਮਾ ਕੀਤਾ। ਫ਼ੇਰ ਇਨ੍ਹਾਂ ਸਾਰੇ ਪਰਿਵਾਰਾਂ ਦੇ ਬਜ਼ੁਰਗਾਂ ਨੇ ਦਾਊਦ ਨੂੰ ਇਸਰਾਏਲ ਦਾ ਰਾਜਾ ਹੋਣ ਵਜੋਂ ਮਸਹ ਕੀਤਾ।4 ਦਾਊਦ ਨੇ ਜਦੋਂ ਰਾਜ ਕਰਨਾ ਸ਼ੁਰੂ ਕੀਤਾ ਉਦੋਂ ਉਹ5 ਉਸ ਨੇ ਸੱਤ ਵਰ੍ਹੇ ਛੇ ਮਹੀਨੇ ਯਹੂਦਾਹ ਉੱਤੇ ਹਬਰੋਨ ਵਿੱਚ, ਅਤੇ ਯਰੂਸ਼ਲਮ ਵਿੱਚ
6 ਫ਼ਿਰ ਪਾਤਸ਼ਾਹ ਅਤੇ ਉਸਦੇ ਆਦਮੀ ਯਾਰੁਸ਼ਲਮ ਵਿੱਚ ਰਹਿੰਦੇ ਯਬੂਸੀਆਂ ਦੇ ਵਿਰੁੱਧ ਗਏ। ਯਬੂਸੀਆਂ ਨੇ ਦਾਊਦ ਨੂੰ ਕਿਹਾ, "ਤੂੰ ਸਾਡੇ ਸ਼ਹਿਰ ਵਿੱਚ ਪ੍ਰਵੇਸ਼ ਨਾ ਕਰ ਸਕੇਂਗਾ। ਸਾਡੇ ਅੰਨ੍ਹੇ ਤੇ ਲਂਗੜੇ ਲੋਕ ਵੀ ਤੈਨੂੰ ਅੰਦਰ ਆਉਣ ਤੋਂ ਰੋਕ ਸਕਦੇ ਹਨ।' ਇਹ ਉਨ੍ਹਾਂ ਇਸ ਲਈ ਆਖਿਆ ਕਿਉਂ ਕਿ ਉਹ ਸੋਚਦੇ ਸਨ ਕਿ ਉਨ੍ਹਾਂ ਦੇ ਸ਼ਹਿਰਾਂ ਵਿੱਚ ਵੜਨਾ ਇੰਨਾ ਔਖਾ ਸੀ ਕਿ ਦਾਊਦ ਵੀ ਸਫ਼ਲ ਨਹੀਂ ਹੋ ਸਕੇਗਾ।7 ਪਰ ਦਾਊਦ ਨੇ ਸੀਯੋਨ ਦਾ ਕਿਲਾ ਲੈ ਲਿਆ। ਫ਼ਿਰ ਇਹ ਕਿਲਾ ਦਾਊਦ ਦਾ ਨਗਰ ਬਣ ਗਿਆ।)8 ਉਸ ਦਿਨ ਦਾਊਦ ਨੇ ਆਪਣੇ ਆਦਮੀਆਂ ਨੂੰ ਕਿਹਾ, "ਜੇਕਰ ਤੁਸੀਂ ਯਬੂਸੀਆਂ ਨੂੰ ਹਰਾਉਣਾ ਚਾਹੁੰਦੇ ਹੋ ਤਾਂ ਉਸ ਪਰਨਾਲੇ ਵੱਲੋਂ ਦੀ ਲੰਘੋ ਅਤੇ ਉਨ੍ਹਾਂ ਅੰਨ੍ਹੇ ਅਤੇ ਲਂਗੜੇ ਦੁਸ਼ਮਣਾਂ ਤੀਕ ਪਹੁੰਚੋ।'"ਇਸੇ ਲਈ ਲੋਕ ਕਹਿੰਦੇ ਹਨ ਕਿ ਅੰਨਿਆਂ ਅਤੇ ਲਂਗੜਿਆਂ ਦੇ ਹੁੰਦਿਆਂ ਉਹ ਭਵਨ ਵਿੱਚ ਨਹੀਂ ਵੜੇਗਾ।'9 ਦਾਊਦ ਉਸ ਕਿਲ੍ਹੇ ਵਿੱਚ ਰਿਹਾ ਅਤੇ ਇਸ ਨੂੰ "ਦਾਊਦ ਦਾ ਸ਼ਹਿਰ' ਆਖਿਆ। ਉਸ ਨੇ ਮਿਲੋ ਤੋਂ ਲੈਕੇ ਸ਼ਹਿਰ ਦਾ ਵਿਕਾਸ ਕੀਤਾ ਅਤੇ ਇਸ ਸ਼ਹਿਰ ਅੰਦਰ ਹੋਰ ਵੀ ਘਰਾਂ ਦਾ ਨਿਰਮਾਣ ਕੀਤਾ।10 ਦਾਊਦ ਦਿਨੋ-ਦਿਨ ਤਾਕਤਵਰ ਹੁੰਦਾ ਗਿਆ ਕਿਉਂ ਕਿ ਸਰਬਸ਼ਕਤੀਮਾਨ ਯਹੋਵਾਹ ਉਸ ਦੇ ਨਾਲ ਸੀ।
11 ਤੱਦ ਸੋਰ ਦੇ ਪਾਤਸ਼ਾਹ ਹੀਰਾਮ ਨੇ ਸੰਦੇਸ਼ਵਾਹਕ, ਦਿਆਰ ਦੀ ਲੱਕੜ ਅਤੇ ਤਰਖਾਣ ਅਤੇ ਪੱਥਰ ਘੜਣ ਵਾਲਿਆਂ ਨੂੰ ਦਾਊਦ ਕੋਲ ਭੇਜਿਆ ਅਤੇ ਉਨ੍ਹਾਂ ਨੇ ਦਾਊਦ ਦੇ ਲਈ ਮਹਿਲ ਤਿਆਰ ਕੀਤਾ।12 ਤਾਂ ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸਨੂੰ ਇਸਰਾਏਲ ਦਾ ਪਾਤਸ਼ਾਹ ਬਣਾ ਦਿੱਤਾ ਹੈ। ਅਤੇ ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸਦੇ ਰਾਜ ਨੂੰ ਪਰਮੇਸ਼ੁਰ ਦੇ ਲੋਕਾਂ, ਇਸਰਾਏਲ ਦੇ ਲੋਕਾਂ ਲਈ ਹੀ ਵਧਾਇਆ ਸੀ।13 ਦਾਊਦ ਹਬਰੋਨ ਤੋਂ ਯਰੂਸ਼ਲਮ ਨੂੰ ਚਲਿਆ ਗਿਆ। ਯ੍ਯਰੂਸ਼ਲਮ ਵਿੱਚ ਉਸ ਕੋਲ ਹੋਰ ਵਧੇਰੇ ਦਾਸੀਆਂ ਅਤੇ ਪਤਨੀਆਂ ਦੀ ਗਿਣਤੀ ਵਧ ਗਈ ਅਤੇ ਉਨ੍ਹਾਂ ਤੋਂ ਹੋਰ ਵਧੇਰੇ ਔਲਾਦ ਵੀ ਪੈਦਾ ਹੋਈ। ਇਉਂ ਦਾਊਦ ਦਾ ਵੱਡਾ ਪਰਿਵਾਰ ਹੋਇਆ।14 ਯਰੂਸ਼ਲਮ ਵਿੱਚ ਦਾਊਦ ਦੇ ਜਿਹੜੇ ਪੁੱਤਰ ਪੈਦਾ ਹੋਏ ਉਨ੍ਹਾਂ ਦੇ ਨਾਉਂ ਸਨ: ਸ਼ਮੂਆਹ, ਸ਼ੋਬਾਬ, ਨਾਬਾਨ ਅਤੇ ਸੁਲੇਮਾਨ।15 ਯਿਬਹਾਰ, ਅਲੀਸ਼ੂਆ, ਨਫ਼ਗ ਅਤੇ ਯਾਫ਼ੀਆ,16 ਅਲੀਸ਼ਾਮਾ, ਅਲਯਾਦਾ ਅਤੇ ਅਲੀਫ਼ਾਲਟ।'
17 ਜਦੋਂ ਫ਼ਲਿਸਤੀਆਂ ਨੇ ਸੁਣਿਆ ਕਿ ਉਨ੍ਹਾਂ ਦਾਊਦ ਨੂੰ ਮਸਹ ਕਰਕੇ ਇਸਰਾਏਲ ਦਾ ਪਾਤਸ਼ਾਹ ਬਣਾਇਆ ਹੈ ਤੱਦ ਸਾਰੇ ਫ਼ਲਿਸਤੀਆਂ ਨੇ ਦਾਊਦ ਦੇ ਲੱਭਣ ਲਈ ਚੜਾਈ ਕੀਤੀ ਤਾਂ ਜੋ ਉਸਨੂੰ ਜਾਨੋਁ ਮਾਰ ਸੁੱਟਣ ਪਰ ਜਦ ਦਾਊਦ ਨੂੰ ਖਬਰ ਲਗੀ ਤਾਂ ਉਹ ਯਰੂਸ਼ਲਮ ਦੇ ਕਿਲੇ ਵਿੱਚ ਚਲਾ ਗਿਆ।18 ਅਤੇ ਫ਼ਲਿਸਤੀ ਆਏ ਅਤੇ ਰਫ਼ਾਈਆਂ ਦੀ ਵਾਦੀ ਵਿੱਚ ਡੇਰੇ ਲਾ ਲੇ।19 ਦਾਊਦ ਨੇ ਯਹੋਵਾਹ ਨੂੰ ਇਹ ਆਖਦੇ ਹੋਏ ਪੁਛਿਆ, "ਕੀ ਮੈਂ ਫ਼ਲਿਸਤੀਆਂ ਦੇ ਵਿਰੁੱਧ ਲੜਾਈ ਕਰਾਂ? ਕੀ ਯਹੋਵਾਹ ਤੂੰ ਫ਼ਲਿਸਤੀਆਂ ਨੂੰ ਹਰਾਉਣ20 ਤੱਦ ਦਾਊਦ ਬਆਲ ਪਰਾਸੀਮ ਵਿੱਚ ਆਇਆ, ਉੱਥੇ ਦਾਊਦ ਨੇ ਉਨ੍ਹਾਂ ਨੂੰ ਮਾਰਿਆ ਅਤੇ ਆਖਿਆ, "ਯਹੋਵਾਹ ਨੇ ਮੇਰੇ ਵੈਰੀਆਂ ਨੂੰ ਇੰਝ ਨਾਸ ਕੀਤਾ ਹੈ ਜਿਵੇਂ ਬਂਧ ਟੁੱਟਣ ਨਾਲ ਪਾਣੀ ਸਭ ਕੁਝ ਵਹਾਅ ਕੇ ਲੈ ਜਾਂਦਾ ਹੈ।' ਇਸੇ ਲਈ ਦਾਊਦ ਨੇ ਉਸ ਜਗ੍ਹਾ ਦਾ ਨਾਂ "ਬਆਲ ਪਰਾਸੀਮ' ਰੱਖਿਆ।21 ਫ਼ਲਿਸ੍ਸਤੀਆਂ ਨੇ ਆਪਣੇ ਦੇਵਤਿਆਂ ਦੀਆਂ ਮੂਰਤਾਂ ਨੂੰ ਬਆਲ ਪਰਾਸੀਮ ਵਿੱਚ ਹੀ ਛੱਡਿਆ ਤ੍ਤੇ ਉਥੋਂ ਚਲੇ ਗਏ ਤਾਂ ਦਾਊਦ ਅਤੇ ਉਸਦੇ ਲੋਕਾਂ ਨੇ ਉਨ੍ਹਾਂ ਮੂਰਤਾਂ ਨੂੰ ਉਥੋਂ ਚੁੱਕ ਲਿਆ।22 ਫ਼ਲਿਸਤੀ ਫ਼ਿਰ ਆਏ ਅਤੇ ਰਫ਼ਾਈਆਂ ਦੀ ਵਾਦੀ ਵਿੱਚ ਫ਼ਿਰ ਤੰਬੂ ਲਾਏ।23 ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਇਸ ਵਾਰ ਯਹੋਵਾਹ ਨੇ ਦਾਊਦ ਨੂੰ ਕਿਹਾ, "ਉੱਥੇ ਇਸ ਵਾਰ ਨਾ ਜਾਵੀਂ। ਪਰ ਪਿੱਛੇ ਹੋਕੇ ਪਿੱਛੋਂ ਦੀ ਉਨ੍ਹਾਂ ਨੂੰ ਘੇਰਾ ਪਾ ਅਤੇ ਤੂਤਾਂ ਦੇ ਬਿਰਖਾਂ ਦੇ ਸਾਮ੍ਹਣੇ ਹੋਕੇ ਉਨ੍ਹਾਂ ਉੱਤੇ ਹਮਲਾ ਕਰ।24 ਅਤੇ ਇੰਝ ਹੋਵੇ ਕਿ ਜਿਸ ਵਕਤ ਤੂੰ ਤੂਤਾਂ ਦੇ ਬਿਰਖਾਂ ਦੀਆਂ ਉੱਪਰਲੀਆਂ ਟਾਹਣੀਆਂ ਵਿੱਚ ਤੁਰਨ ਦਾ ਖੜਕਾ ਸੁਣੇਁ ਤਾਂ ਸੁਚੇਤ ਹੋ ਕਿਉਂ ਕਿ ਉਸ ਵੇਲੇ ਯਹੋਵਾਹ ਤੇਰੇ ਅੱਗੇ-ਅੱਗੇ ਤੁਰਕੇ ਫ਼ਲਿਸਤੀਆਂ ਦੇ ਦਲ ਨੂੰ ਮਾਰੇਗਾ।'25 ਤਾਂ ਦਾਊਦ ਨੇ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਦਾ ਹੁਕਮ ਹੋਇਆ। ਤਾਂ ਫ਼ਿਰ ਫ਼ਲਿਸਤੀਆਂ ਨੂੰ ਉਸਨੇ ਹਾਰ ਦਿੱਤੀ। ਉਸਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਗਬ੍ਬਾਹ ਤੋਂ ਲੈਕੇ ਗਹਰ ਤੱਕ ਪਹੁੰਚਦੇ ਉਨ੍ਹਾਂ ਨੂੰ ਵੱਢ-ਵੱਢ ਕੇ ਮਾਰ ਸੁਟਿਆ।