the Week of Proper 18 / Ordinary 23
Click here to learn more!
Read the Bible
ਬਾਇਬਲ
à¨à©à¨²à©à©±à¨¸à©à¨à¨ 4
1 ਹੇ ਮਾਲਕੋ, ਤੁਸੀਂ ਆਪਣਿਆਂ ਨੌਕਰਾਂ ਨਾਲ ਇਹੋ ਜਿਹਾ ਵਰਤਾਰਾ ਕਰੋ ਜਿਹੜਾ ਐਨ ਠੀਕ ਅਤੇ ਜਥਾਰਥ ਹੈ ਕਿਉਂ ਜੋ ਤੁਸੀਂ ਜਾਣਦੇ ਹੋ ਭਈ ਸੁਰਗ ਵਿੱਚ ਤੁਹਾਡਾ ਵੀ ਇੱਕ ਮਾਲਕ ਹੈ।
2 ਲਗਾਤਾਰ ਪ੍ਰਾਰਥਨਾ ਕਰਦੇ ਰਹੋ ਅਤੇ ਧੰਨਵਾਦ ਕਰਦਿਆਂ ਹੋਇਆਂ ਉਸ ਵਿੱਚ ਸੁਚੇਤ ਰਹੋ।
3 ਨਾਲੇ ਸਾਡੇ ਲਈ ਭੀ ਪ੍ਰਾਰਥਨਾ ਕਰੋ ਭਈ ਪਰਮੇਸ਼ੁਰ ਸਾਡੇ ਲਈ ਬਾਣੀ ਲਈ ਬੂਹਾ ਖੋਲ੍ਹੇ ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਵਰਨਣ ਕਰੀਏ ਜਿਹ ਦੇ ਕਾਰਨ ਮੈਂ ਜਕੜਿਆ ਵੀ ਪਿਆ ਹਾਂ।
4 ਭਈ ਜਿਵੇਂ ਮੈਨੂੰ ਵਰਨਣ ਕਰਨਾ ਜੋਗ ਹੈ ਤਿਹਾ ਹੀ ਉਸ ਨੂੰ ਪਰਗਟ ਕਰਾਂ।
5 ਤੁਸੀਂ ਸਮੇਂ ਨੂੰ ਲਾਹਾ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ।
6 ਤੁਹਾਡੀ ਗੱਲ ਬਾਤ ਸਦਾ ਕਿਰਪਾਮਈ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਭਈ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ।
7 ਤੁਖਿਕੁਸ ਜਿਹੜਾ ਪ੍ਰਭੁ ਵਿੱਚ ਪਿਆਰਾ ਭਾਈ ਅਤੇ ਮਾਤਬਰ ਸੇਵਕ ਅਤੇ ਮੇਰੇ ਨਾਲ ਦਾ ਦਾਸ ਹੈ ਮੇਰਾ ਸਾਰਾ ਹਾਲ ਚਾਲ ਤੁਹਾਨੂੰ ਦੱਸੇਗਾ।
8 ਅਤੇ ਮੈਂ ਉਹ ਨੂੰ ਇਸੇ ਲਈ ਤੁਹਾਡੇ ਕੋਲ ਘੱਲਿਆ ਹੈ ਜੋ ਤੁਸੀਂ ਸਾਡੀ ਵਿਥਿਆ ਜਾਣ ਲਵੋ ਅਤੇ ਉਹ ਤੁਹਾਡਿਆਂ ਦਿਲਾਂ ਨੂੰ ਤਸੱਲਾ ਦੇਵੇ।
9 ਮੈਂ ਉਹ ਦੇ ਨਾਲ ਉਨੇਸਿਮੁਸ ਨੂੰ ਘੱਲਿਆ ਜਿਹੜਾ ਮਾਤਬਰ ਅਤੇ ਪਿਆਰਾ ਭਾਈ ਅਰ ਤੁਹਾਡੇ ਹੀ ਵਿੱਚੋਂ ਹੈ। ਓਹ ਐਥੋਂ ਦੀਆਂ ਸਾਰੀਆਂ ਗੱਲਾਂ ਤੁਹਾਨੂੰ ਦੱਸਣਗੇ।
10 ਅਰਿਸਤਰਖੁਸ ਜੋ ਮੇਰੇ ਨਾਲ ਕੈਦ ਹੈ, ਨਾਲੇ ਮਰਕੁਸ ਜਿਹੜਾ ਬਰਨਬਾਸ ਦਾ ਸਾਕ ਹੈ ਜਿਹ ਦੇ ਵਿਖੇ ਤੁਹਾਨੂੰ ਹੁਕਮ ਮਿਲਿਆ ਸੀ- ਜੇ ਉਹ ਤੁਹਾਡੇ ਕੋਲ ਆਵੇ ਤਾਂ ਉਹ ਦਾ ਆਦਰ ਭਾਉ ਕਰਨਾ।
11 ਅਤੇ ਯਿਸੂ ਜਿਹੜਾ ਯੂਸਤੁਸ ਕਰਕੇ ਸੱਦੀਦਾ ਹੈ ਏਹ ਜਿਹੜੇ ਸੁੰਨਤੀਆਂ ਵਿੱਚੋਂ ਹਨ ਤੁਹਾਡੀ ਸੁਖ ਸਾਂਦ ਪੁੱਛਦੇ ਹਨ। ਪਰਮੇਸ਼ੁਰ ਦੇ ਰਾਜ ਲਈ ਨਿਰੇ ਏਹੋ ਮੇਰੇ ਨਾਲ ਕੰਮ ਕਰਨ ਵਾਲੇ ਹਨ ਅਤੇ ਇਨ੍ਹਾਂ ਤੋਂ ਮੈਨੂੰ ਤਸੱਲੀ ਹੋਈ ਹੈ।
12 ਇਪਫ਼੍ਰਾਸ ਮਸੀਹ ਯਿਸੂ ਦਾ ਦਾਸ ਜਿਹੜਾ ਤੁਹਾਡੇ ਵਿੱਚੋਂ ਹੈ ਤੁਹਾਡੀ ਸੁਖ ਸਾਂਦ ਪੁੱਛਦਾ ਹੈ ਅਤੇ ਉਹ ਆਪਣੀਆਂ ਪ੍ਰਾਰਥਨਾਂ ਵਿੱਚ ਸਦਾ ਤੁਹਾਡੇ ਲਈ ਵੱਡਾ ਜਤਨ ਕਰਦਾ ਹੈ ਭਈ ਤੁਸੀਂ ਪਰਮੇਸ਼ੁਰ ਦੀ ਸਾਰੀ ਇੱਛਿਆ ਵਿੱਚ ਸਿੱਧ ਅਤੇ ਪੱਕੇ ਹੋ ਕੇ ਟਿਕੇ ਰਹੋ।
13 ਕਿਉਂ ਜੋ ਮੈਂ ਉਹ ਦੀ ਸਾਖੀ ਭਰਦਾ ਹਾਂ ਭਈ ਉਹ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਅਤੇ ਜਿਹੜੇ ਹੀਏਰਪੁਲਿਸ ਵਿੱਚ ਰਹਿੰਦੇ ਹਨ ਬਹੁਤ ਮਿਹਨਤ ਕਰਦਾ ਹੈ।
14 ਲੂਕਾ ਪਿਆਰਾ ਵੈਦ ਅਤੇ ਦੇਮਾਸ ਤੁਹਾਡੀ ਸੁਖ ਸਾਂਦ ਪੁੱਛਦੇ ਹਨ।
15 ਤੁਸੀਂ ਉਨ੍ਹਾਂ ਭਾਈਆਂ ਨੂੰ ਜਿਹੜੇ ਲਾਉਦਿਕੀਆਂ ਵਿੱਚ ਰਹਿੰਦੇ ਹਨ ਅਤੇ ਨੁਮਫ਼ਾਸ ਨੂੰ ਅਤੇ ਉਸ ਕਲੀਸਿਯਾ ਨੂੰ ਜੋ ਉਹ ਦੇ ਘਰ ਵਿੱਚ ਹੈ ਸੁਖ ਸਾਂਦ ਆਖੋ।
16 ਅਤੇ ਜਾਂ ਇਹ ਪੱਤ੍ਰੀ ਤੁਹਾਡੇ ਵਿੱਚ ਪੜ੍ਹੀ ਗਈ ਹੋਵੇ ਤਾਂ ਇਉਂ ਕਰੋ ਭਈ ਏਹ ਲਾਉਦਿਕੀਆ ਦੀ ਕਲੀਸਿਯਾ ਭੀ ਵਿੱਚ ਪੜ੍ਹੀ ਜਾਵੇ ਅਤੇ ਜਿਹੜੀ ਪੱਤ੍ਰੀ ਲਾਉਦਿਕੀਆ ਤੋਂ ਆਵੇ ਉਹ ਤੁਸੀਂ ਭੀ ਪੜ੍ਹੋ।
17 ਅਤੇ ਅਰਖਿੱਪੁਸ ਨੂੰ ਆਖਣਾ ਭਈ ਜਿਹੜੀ ਸੇਵਕਾਈ ਤੈਨੂੰ ਪ੍ਰਭੁ ਵਿੱਚ ਪਰਾਪਤ ਹੋਈ ਹੈ ਵੇਖੀਂ ਤੂੰ ਉਸ ਨੂੰ ਪੂਰਿਆਂ ਕਰੀਂ।
18 ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ। ਤੁਸਾਂ ਮੇਰੇ ਬੰਧਨਾਂ ਨੂੰ ਚੇਤੇ ਰੱਖਣਾ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।