the Third Week after Epiphany
free while helping to build churches and support pastors in Uganda.
Click here to learn more!
Read the Bible
ਬਾਇਬਲ
ਅਫ਼ਸੀਆਂ 2
1 ਉਹ ਨੇ ਤੁਹਾਨੂੰ ਵੀ ਜਾਂ ਤੁਸੀਂ ਆਪਣੇ ਅਪਰਾਧਾਂ ਅਤੇ ਪਾਪਾਂ ਦੇ ਕਾਰਨ ਮੁਰਦੇ ਸਾਓ ਜਿਵਾਲਿਆ।
2 ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੇ ਵਿਹਾਰ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਰੂਹ ਦੇ ਅਨੁਸਾਰ ਅੱਗੇ ਚੱਲਦੇ ਸਾਓ ਜਿਹੜੀ ਹੁਣ ਅਣਆਗਿਆਕਾਰੀ ਦੇ ਪੁੱਤ੍ਰਾਂ ਵਿੱਚ ਅਸਰ ਕਰਦੀ ਹੈ
3 ਅਤੇ ਉਨ੍ਹਾਂ ਵਿੱਚ ਅਸੀਂ ਵੀ ਸੱਭੇ ਸਰੀਰ ਅਤੇ ਮਨ ਦੀਆਂ ਚਾਹਵਾਂ ਨੂੰ ਪੂਰੇ ਕਰਦਿਆਂ ਆਪਣੇ ਸਰੀਰ ਦੀਆਂ ਕਾਮਨਾਂ ਵਿੱਚ ਅੱਗੇ ਦਿਨ ਕੱਟਦੇ ਸਾਂ ਅਤੇ ਹੋਰਨਾਂ ਵਾਂਙੁ ਆਪਣੇ ਸੁਭਾਉ ਕਰਕੇ ਗਜ਼ਬ ਦੇ ਪੁੱਤ੍ਰ ਸਾਂ।
4 ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪ੍ਰੇਮ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ।
5 ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸਾਂ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ (ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ)
6 ਅਤੇ ਉਹ ਨੇ ਸਾਨੂੰ ਉਸ ਦੇ ਨਾਲ ਉਠਾਇਆ ਅਰ ਸਾਨੂੰ ਮਸੀਹ ਯਿਸੂ ਵਿੱਚ ਸੁਰਗੀ ਥਾਵਾਂ ਉੱਤੇ ਉਸ ਦੇ ਨਾਲ ਬਹਾਲਿਆ।
7 ਭਈ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਜੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਉਜਾਗਰ ਕਰੇ।
8 ਕਿਉਂ ਜੋ ਤੁਸੀਂ ਕਿਰਪਾ ਤੋਂ ਨਿਹਚਾ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ ਇਹ ਪਰਮੇਸ਼ੁਰ ਦੀ ਬਖ਼ਸ਼ੀਸ਼ ਹੈ।
9 ਇਹ ਕਰਨੀਆਂ ਤੋਂ ਨਹੀਂ ਅਜਿਹਾ ਨਾ ਹੋਵੇ ਭਈ ਕੋਈ ਘੁਮੰਡ ਕਰੇ।
10 ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਸ਼ੁਭ ਕਰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਅੱਗੋਂ ਹੀ ਤਿਆਰ ਕੀਤੇ ਸਨ ਭਈ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ।
11 ਇਸ ਲਈ ਚੇਤੇ ਕਰੋ ਭਈ ਅੱਗੇ ਤੁਸੀਂ ਸਰੀਰ ਦੇ ਸਰਬੰਧ ਕਰਕੇ ਪਰਾਈਆਂ ਕੌਮਾਂ ਦੇ ਲੋਕ ਸਾਓ ਅਤੇ ਉਨ੍ਹਾਂ ਤੋਂ ਜਿਨ੍ਹਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸਾਓ।
12 ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਅੱਡ ਇਸਰਾਏਲ ਦੀ ਪਾਤਸ਼ਾਹੀ ਤੋਂ ਨਿਆਰੇ ਕੀਤੇ ਹੋਏ ਬਚਨ ਦੇ ਨੇਮਾਂ ਤੋਂ ਬਾਹਰ ਆਸਾ ਹੀਣ ਅਤੇ ਜਗਤ ਵਿੱਚ ਪਰਮੇਸ਼ੁਰ ਤੋਂ ਰਹਿਤ ਸਾਓ।
13 ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ ਅੱਗੇ ਦੂਰ ਸਾਓ ਮਸੀਹ ਦੇ ਲਹੂ ਦੇ ਕਾਰਨ ਨੇੜੇ ਕੀਤੇ ਗਏ ਹੋ।
14 ਕਿਉਂ ਜੋ ਉਹ ਸਾਡਾ ਮਿਲਾਪ ਹੈ ਜਿਸ ਨੇ ਦੋਹਾਂ ਨੂੰ ਇੱਕ ਕੀਤਾ ਅਤੇ ਆਪਣੇ ਸਰੀਰ ਵਿੱਚ ਵੈਰ ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ।
15 ਅਤੇ ਸ਼ਰਾ ਨੂੰ ਬਿਧੀਆਂ ਅਤੇ ਕਨੂਨਾਂ ਸਣੇ ਅਕਾਰਥ ਕਰ ਦਿੱਤਾ ਤਾਂ ਜੋ ਦੋਹਾਂ ਤੋਂ ਆਪ ਵਿੱਚ ਇੱਕ ਨਵਾਂ ਇਨਸਾਨ ਰਚ ਕੇ ਮੇਲ ਕਰਾਵੇ
16 ਅਤੇ ਸਲੀਬ ਦੇ ਰਾਹੀਂ ਵੈਰ ਵਿਰੋਧ ਦਾ ਕੁੱਠਾ ਕਰ ਕੇ ਉਸੇ ਨਾਲ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮਿਲਾਵੇ
17 ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਾਓ ਮਿਲਾਪ ਦੀ ਅਤੇ ਉਨ੍ਹਾਂ ਨੂੰ ਜਿਹੜੇ ਨੇੜੇ ਸਨ ਮਿਲਾਪ ਦੀ ਖੁਸ਼ ਖਬਰੀ ਸੁਣਾਈ।
18 ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਅਸਾਂ ਦੋਹਾਂ ਦੀ ਢੋਈ ਹੁੰਦੀ ਹੈ।
19 ਸੋ ਹੁਣ ਤੋਂ ਤੁਸੀਂ ਓਪਰੇ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ
20 ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣੇ ਹੋਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ।
21 ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੁ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ।
22 ਜਿਸ ਵਿੱਚ ਤੁਸੀਂ ਵੀ ਆਤਮਾ ਵਿੱਚ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ।