the Fourth Week of Advent
free while helping to build churches and support pastors in Uganda.
Click here to learn more!
Read the Bible
ਬਾਇਬਲ
ਆ ਸਤਰ 9
1 ਬਾਰ੍ਹਵੇਂ ਮਹੀਨੇ (ਅਦਾਰ) ਦੇ ਤੇਰ੍ਹਵੇਂ ਦਿਨ ਲੋਕਾਂ ਲਈ ਪਾਤਸ਼ਾਹ ਦੇ ਹੁਕਮ ਨੂੰ ਮੰਨਣਾ ਲਾਜ਼ਮੀ ਸੀ। ਇਸ ਦਿਨ ਯਹੂਦੀਆਂ ਦੇ ਵੈਰੀਆਂ ਨੂੰ ਉਨ੍ਹਾਂ ਉੱਤੇ ਜਿੱਤ ਪਾਉਣ ਦੀ ਪੂਰੀ ਉਮੀਦ ਸੀ। ਪਰ ਹੁਣ ਹਾਲਾਤ ਬਦਲ ਗਏ ਸਨ। ਹੁਣ ਯਹੂਦੀ ਆਪਣੇ ਵੈਰੀਆਂ ਤੋਂ, ਜਿਹੜੇ ਕਿ ਯਹੂਦੀਆਂ ਨਾਲ ਨਫਰਤ ਕਰਦੇ ਸਨ, ਤਕੜੇ ਸਨ।2 ਪਾਤਸ਼ਾਹ ਅਹਵੇਰੋਸ਼ ਦੇ ਰਾਜ ਦੇ ਸਾਰੇ ਪ੍ਰਾਂਤਾਂ ਵਿੱਚ ਸਾਰੇ ਯਹੂਦੀ ਆਪਣੇ ਸ਼ਹਿਰਾਂ ਵਿੱਚ ਇਕੱਤ੍ਰ ਹੋਏ। ਉਹ ਇਸ ਲਈ ਮਿਲੇ ਤਾਂ ਜੋ ਇਕੱਠੇ ਹੋਕੇ ਆਪਣੇ ਵੈਰੀਆਂ ਉੱਪਰ ਹਮਲਾ ਕਰ ਸਕਣ ਜਿਹੜੇ ਕਿ ਉਨ੍ਹਾਂ ਨੂੰ ਤਬਾਹ ਕਰਨਾ ਚਾਹੁੰਦੇ ਸਨ। ਸੋ ਹੁਣ ਕੋਈ ਵੀ ਉਨ੍ਹਾਂ ਦੀ ਤਾਕਤ ਦੇ ਨਾਲ ਮੱਥਾ ਲਾਉਣ ਦੇ ਸਮਰੱਥ ਨਹੀਂ ਸੀ। ਅਸਲ ਵਿੱਚ ਉਹ ਸਾਰੇ ਲੋਕ ਯਹੂਦੀਆਂ ਤੋਂ ਡਰਦੇ ਸਨ।3 ਤਾਂ ਸਾਰੇ ਸੂਬਿਆਂ ਦੇ ਅਧਿਕਾਰੀਆਂ, ਆਗੂਆਂ ਅਤੇ ਪਾਤਸ਼ਾਹ ਦੇ ਰਾਜਪਾਲਾਂ ਅਤੇ ਸੰਚਾਲਕਾਂ ਜਿਨ੍ਹਾਂ ਨੇ ਸ਼ਾਹੀ ਬਿਵਸਬਾ ਨੂੰ ਸ਼ਕਤੀਸ਼ਾਲੀ ਬਣਾਇਆ ਸੀ ਯਹੂਦੀਆਂ ਦੀ ਮਦਦ ਕੀਤੀ। ਇਨ੍ਹਾਂ ਸਭਨਾਂ ਨੇ ਯਹੂਦੀਆਂ ਦੀ ਸਹਾਇਤਾ ਕੀਤੀ ਕਿਉਂ ਕਿ ਉਹ ਮਾਰਦਕਈ ਤੋਂ ਡਰਦੇ ਸਨ।4 ਮਾਰਦਕਈ ਸ਼ਾਹੀ ਮਹਿਲ ਵਿੱਚ ਬਹੁਤ ਮਹੱਤਵਪੂਰਣ ਬਣ ਗਿਆ। ਸਾਰੀਆਂ ਪ੍ਰਾਂਤਾਂ ਦੇ ਲੋਕਾਂ ਨੇ ਉਸ ਦੀ ਪ੍ਰਸਿਧ੍ਧੀ ਅਤੇ ਮਹਤ੍ਤਤਾ ਬਾਰੇ ਪਤਾ ਲੱਗ ਗਿਆ। ਇਸ ਤਰ੍ਹਾਂ ਮਾਰਦਕਈ ਦਿਨੋ-ਦਿਨ ਤਾਕਤਵਰ ਹੁੰਦਾ ਗਿਆ।5 ਯਹੂਦੀਆਂ ਨੇ ਆਪਣੇ ਸਾਰੇ ਵੈਰੀਆਂ ਨੂੰ ਹਰਾ ਦਿੱਤੀ। ਉਨ੍ਹਾਂ ਨੇ ਆਪਣੇ ਵੈਰੀਆਂ ਨੂੰ ਤਲਵਾਰਾਂ ਨਾਲ ਮਾਰਿਆ ਤੇ ਤਬਾਹ ਕਰ ਦਿੱਤਾ। ਇਨ੍ਹਾਂ ਯਹੂਦੀਆਂ ਨੇ ਉਨ੍ਹਾਂ ਲੋਕਾਂ ਨਾਲ ਆਪਣੀ ਮਨ ਮਰਜੀ ਦਾ ਸਲੂਕ ਕੀਤਾ ਜਿਹੜੇ ਉਨ੍ਹਾਂ ਨੂੰ ਨਫ਼ਰਤ ਕਰਦੇ ਸਨ।6 ਯਹੂਦੀਆਂ ਨੇ ਸ਼ੂਸ਼ਨ ਵਿੱਚ7 ਯਹੂਦੀਆਂ ਨੇ ਪਰਸ਼ਨਦਾਬਾ, ਦਿਲਫੋਨ ਅਸਪਾਬਾ ਨੂੰ ਵੀ ਖਤਮ ਕੀਤਾ।8 ਇਸਦੇ ਇਲਾਵਾ ਪੋਰਾਬਾ, ਅਦਲਯਾ, ਅਰੀਦਾਬਾ,9 ਪਰਮਸ਼ਤਾ, ਅਰੀਸਈ, ਅਰੀਦਈ ਅਤੇ ਵੀਜ਼ਾਬਾ ਨੂੰ ਵੀ ਵੱਢ ਮੁਕਾਇਆ।10 ਇਹ ਉਪਰੋਕਤ ਦੱਸੇ ਮਨੁੱਖ ਹਾਮਾਨ ਦੇ ਦਸ ਪੁੱਤਰ ਸਨ। ਹਮਦਾਬਾ ਦਾ ਪੁੱਤਰ ਹਾਮਾਨ ਯਹੂਦੀਆਂ ਦਾ ਵੈਰੀ ਸੀ। ਯਹੂਦੀਆਂ ਨੇ ਉਨ੍ਹਾਂ ਸਾਰੇ ਮਨੁੱਖਾਂ ਨੂੰ ਮਾਰ ਮੁਕਾਇਆ ਪਰ ਉਨ੍ਹਾਂ ਨੇ ਉਨ੍ਹਾਂ ਦੀਆਂ ਵਸਤਾਂ ਨੂੰ ਹੱਥ ਨਾ ਲਾਇਆ।11 ਉਸ ਦਿਨ ਪਾਤਸ਼ਾਹ ਨੇ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਮਾਰੇ ਗਏ ਲੋਕਾਂ ਦੀ ਗਿਣਤੀ ਬਾਰੇ ਸੁਣਿਆ।12 ਤਾਂ ਪਾਤਸ਼ਾਹ ਨੇ ਰਾਣੀ ਅਸਤਰ ਨੂੰ ਕਿਹਾ, "ਯਹੂਦੀਆਂ ਨੇ ਹਾਮਾਨ ਦੇ ਦੇਸ਼ਾਂ ਪੁੱਤਰਾਂ ਸਮੇਤ ਸ਼ੂਸ਼ਨ ਵਿੱਚ13 ਅਸਤਰ ਨੇ ਕਿਹਾ, "ਜੇਕਰ ਇਹ ਰਾਜੇ ਨੂੰ ਪ੍ਰਸੰਨ ਕਰੇ ਤਾਂ ਅੱਜ ਵਾਂਗ ਕੱਲ ਨੂੰ ਵੀ ਯਹੂਦੀਆਂ ਦੁਆਰਾ ਸ਼ੂਸ਼ਨ ਵਿੱਚ ਇਝ੍ਝ ਹੀ ਕੀਤਾ ਜਾਵੇੇ। ਅਤੇ ਹਾਮਾਨ ਦੇ ਦਸਾਂ ਪੁੱਤਰਾਂ ਦੀਆਂ ਲੌਬਾਂ ਨੂੰ ਟਂਗਿਆ ਜਾਵੇ।"14 ਤਾਂ ਪਾਤਸ਼ਾਹ ਨੇ ਅਗਲੇ ਦਿਨ ਲਈ ਵੀ ਉਹੀ ਆਦੇਸ਼ ਦਿੱਤਾ। ਉਹ ਸ਼ਰ੍ਹਾ ਸ਼ੂਸ਼ਨ ਵਿੱਚ ਇੱਕ ਹੋਰ ਦਿਨ ਲਈ ਜਾਰੀ ਰਹੀ। ਫ਼ੇਰ ਉਨ੍ਹਾਂ ਨੇ ਹਾਮਾਨ ਦੇ ਪੁੱਤਰਾਂ ਦੀਆਂ ਲੋਬਾਂ ਨੂੰ ਸੂਲੀ ਚਾਢ਼ਿਆ।15 ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਅਦਾਰ ਦੇ ਮਹੀਨੇ ਦੇ ਚੌਦ੍ਹਵੇਂ ਦਿਨ ਫਿਰ ਸਾਰੇ ਯਹੂਦੀ ਇਕੱਠੇ ਹੋਏ। ਉਨ੍ਹਾਂ ਨੇ ਫਿਰ ਸ਼ੂਸ਼ਨ ਸ਼ਹਿਰ ਵਿੱਚ16 ਉਸੇ ਵਕਤ ਹੋਰ ਸੂਬਿਆਂ ਵਿੱਚ ਵਸ੍ਸਦਿਆਂ ਯਹੂਦੀਆਂ ਨੂੰ ਵੀ ਇਕੱਠਾ ਕੀਤਾ ਤਾਂ ਜੋ ਇਕੱਠੇ ਹੋਕੇ ਆਪਣੇ ਬਚਾਓ ਲਈ ਆਪਣੇ-ਆਪ ਨੂੰ ਤਾਕਤਵਰ ਕਰਨ। ਉਨ੍ਹਾਂ ਨੇ ਆਪਣੇ ਵੈਰੀਆਂ ਨੂੰ ਪਿੱਛਾ ਛੁੜਾਉਣ ਲਈ17 ਇਹ ਵਾਰਦਾਤ ਅਦਾਰ ਦੇ ਮਹੀਨੇ ਤੇਰ੍ਹਾਂ ਤਰੀਕ ਨੂੰ ਹੋਈ ਅਤੇ ਚੌਦ੍ਹਵੇਂ ਦਿਨ ਉਨ੍ਹਾਂ ਨੇ ਆਰਾਮ ਕੀਤਾ। ਉਸ ਦਿਨ ਨੂੰ ਯਹੂਦੀਆਂ ਨੇ ਖੁਸ਼ੀ ਦੀ ਛੁੱਟੀ ਜਾਣ ਕੇ ਖੁਸ਼ੀ ਮਨਾਈ।18 ਸੂਸ਼ਨ ਵਿੱਚ ਸਾਰੇ ਯਹੂਦੀ ਅਦਾਰ ਦੇ ਮਹੀਨੇ ਦੇ19 ਇਉਂ ਦੇਸ਼ ਵਿੱਚ ਅਤੇ ਪਿੰਡਾਂ ਵਿੱਚ ਵਸਦੇ ਯਹੂਦੀਆਂ ਨੇ ਅਦਾਰ ਦੇ ਚੌਦ੍ਹਵੇਂ ਦਿਨ ਪੂਰੀਮ ਦਾ ਪਰਬ ਮਨਾਇਆ। ਚੌਦਵੇਂ ਦਿਨ ਨੂੰ ਉਨ੍ਹਾਂ ਨੇ ਖੁਸ਼ੀ ਦੀ ਛੁੱਟੀ ਰੱਖਿਆ। ਉਸ ਦਿਨ ਉਨ੍ਹਾਂ ਨੇ ਇੱਕ ਦੂਜੇ ਨੂੰ ਤੋਂਹਫੇ ਵੰਡੇ ਅਤੇ ਦਾਅਵਤਾਂ ਕੀਤੀਆਂ।
20 ਮਾਰਦਕਈ ਨੇ ਇਨ੍ਹਾਂ ਸਭ ਗੱਲਾਂ ਨੂੰ ਲਿਖਿਆ ਅਤੇ ਫਿਰ ਉਸਨੇ ਪਾਤਸ਼ਾਹ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਵਸਦੇ ਯਹੂਦੀਆਂ ਨੂੰ ਚਿੱਠੀਆਂ ਭੇਜੀਆਂ। ਉਸਨੇ ਸਭ ਜਗ੍ਹਾ ਦੂਰ-ਨੇੜੇ ਚਿੱਠੀਆਂ ਭੇਜੀਆਂ।21 ਮਾਰਦਕਈ ਨੇ ਅਜਿਹਾ ਇਸ ਲਈ ਕੀਤਾ ਤਾਂ ਕਿ ਯਹੂਦੀਆਂ ਨੂੰ ਕਹੇ ਕਿ ਉਹ ਹਰ ਸਾਲ ਅਦਾਰ ਦੇ ਮਹੀਨੇ ਦੇ ਚੌਦਵੇਂ ਪਂਦਰਵੇਂ ਦਿਨ ਪੂਰੀਮ ਦਾ ਪੁਰਬ ਮਨਾਉਣ।22 ਇਹ ਉਹ ਦਿਨ ਸਨ ਜਿਨ੍ਹਾਂ ਵਿੱਚ ਯਹੂਦੀਆਂ ਨੂੰ ਆਪਣੇ ਵੈਰੀਆਂ ਤੋਂ ਆਰਾਮ ਮਿਲਿਆ ਅਤੇ ਇਹ ਮਹੀਨਾ ਉਨ੍ਹਾਂ ਲਈ ਗਮ ਤੋਂ ਖੁਸ਼ੀ ਵਿੱਚ ਅਤੇ ਰੋਣ ਪਿੱਟਣ ਤੋਂ ਖੁਸ਼ੀ ਵਿੱਚ ਬਦਲ ਗਿਆ। ਉਸ ਨੇ ਇਨ੍ਹਾਂ ਦਿਨਾਂ ਨੂੰ ਖੁਸ਼ੀ ਦੀਆਂ ਛੁੱਟੀਆਂ ਘੋਸ਼ਿਤ ਕਰਨ ਲਈ, ਅਤੇ ਜਸ਼ਨ ਮਨਾਉਣ ਲਈ ਅਤੇ ਦਾਅਵਤਾਂ ਕਰਨ ਲਈ, ਇੱਕ ਦੂਜੇ ਨੂੰ ਤੋਹਫ਼ੇ ਦੇਣ ਲਈ ਅਤੇ ਗਰੀਬ ਲੋਕਾਂ ਨੂੰ ਤੋਹਫ਼ੇ ਭੇਜਣ ਲਈ ਵੀ ਕਿਹਾ।23 ਤਾਂ ਯਹੂਦੀਆਂ ਨੇ ਜੋ ਕੁਝ ਮਾਰਦਕਈ ਤੇ ਲਿਖ ਕੇ ਭੇਜਿਆ, ਉਸ ਨੂੰ ਮੰਨਿਆ। ਉਹ ਆਪਣੇ ਸ਼ੁਰੂ ਕੀਤੇ ਹੋਏ ਤਿਉਹਾਰ ਨੂੰ ਜਾਰੀ ਰੱਖਣ ਲਈ ਰਾਜੀ ਹੋ ਗਏ।24 ਅਗਾਗੀ ਹਮਦਾਬਾ ਦਾ ਪੁੱਤਰ ਹਾਮਾਨ ਯਹੂਦੀਆਂ ਦਾ ਵੈਰੀ ਸੀ ਅਤੇ ਉਸਨੇ ਯਹੂਦੀਆਂ ਨੂੰ ਤਬਾਹ ਕਰਨ ਦੀ ਭੈੜੀ ਵਿਉਂਤ ਬਣਾਈ ਸੀ ਅਤੇ ਹਾਮਾਨ ਨੇ ਯਹੂਦੀਆਂ ਨੂੰ ਤਬਾਹ ਕਰਨ ਵਾਸਤੇ ਦਿਨ ਮੁਕਰ੍ਰਰ ਕਰਨ ਲਈ ਗੁਣੇ ਪਾਏ ਸਨ, ਉਨ੍ਹਾਂ ਦਿਨਾਂ ਵਿੱਚ ਗੁਣੇ ਨੂੰ "ਪੂਰੀਮ" ਕਿਹਾ ਜਾਂਦਾ ਸੀ, ਇਸੇ ਲਈ ਇਸ ਛੁੱਟੀ ਨੂੰ "ਪੂਰੀਮ" ਆਖਿਆ ਗਿਆ।25 ਹਾਮਾਨ ਨੇ ਇਹ ਬੁਰਿਆਈ ਕੀਤੀ ਪਰ ਅਸਤਰ ਪਾਤਸ਼ਾਹ ਕੋਲ ਇਸ ਬਾਰੇ ਗੱਲ ਕਰਨ ਲਈ ਗਈ। ਇਸ ਲਈ ਪਾਤਸ਼ਾਹ ਨੇ ਨਵਾਂ ਹੁਕਮ ਭੇਜਿਆ ਅਤੇ ਉਸ ਨਵੇਂ ਆਦੇਸ਼ ਨੇ ਸਿਰਫ਼ ਹਾਮਾਨ ਦੀ ਵਿਉਂਤ ਨੂੰ ਹੀ ਤਬਾਹ ਨਹੀਂ ਕੀਤਾ ਪਰ ਇਹ ਹਾਮਾਨ ਅਤੇ ਉਸ ਦੇ ਪਰਿਵਾਰ ਤੇ ਲਾਗੂ ਹੋਈ। ਇਵੇਂ ਹਾਮਾਨ ਅਤੇ ਉਸਦੇ ਪੁੱਤਰ ਸੂੂਲੀ ਚਾਢ਼ੇ ਗਏ।26 ਇਨ੍ਹਾਂ ਦਿਨਾਂ ਵਿੱਚ, ਗੁਣਿਆਂ ਨੂੰ 'ਪੂਰੀਮ' ਆਖਿਆ ਜਾਂਦਾ ਸੀ। ਇਸ ਲਈ ਇਸ ਛੁੱਟੀ ਨੂੰ ਵੀ 'ਪੁਰੀਮ' ਦਾ ਨਾਂ ਦਿੱਤਾ ਗਿਆ। ਮਾਰਦਕਈ ਨੇ ਯਹੂਦੀਆਂ ਨੂੰ ਇਹ ਛੁੱਟੀ ਮਨਾਉਣ ਲਈ ਚਿੱਠੀ ਲਿਖੀ ਇਸ ਲਈ ਉਸ ਦਿਨ ਤੋਂ ਯਹੂਦੀਆਂ ਨੇ ਹਰ ਵ੍ਹਰੇ ਇਹ ਦੋ ਦਿਨਾਂ ਨੂੰ ਮਨਾਇਆ।27 28 ਇਹ ਦਿਨ ਪੀੜੀ ਦਰ ਪੀੜੀ ਹਰ ਪਰਿਵਾਰ ਦੁਆਰਾ, ਹਰ ਪ੍ਰਾਂਤ ਅਤੇ ਹਰ ਨਗਰ ਵਿੱਚ ਯਾਦ ਕੀਤੇ ਅਤੇ ਮਨਾੇ ਜਾਣ ਲਈ ਹਨ। ਅਤੇ ਪੂਰੀਮ ਦੇ ਇਨ੍ਹਾਂ ਦਿਨਾਂ ਨੂੰ ਯਹੂਦੀਆਂ ਦਰਮਿਆਨ ਵੇਖੇ ਜਾਣ ਤੋਂ ਬੰਦ ਨਹੀਂ ਕੀਤੇ ਜਾਣੇ ਚਾਹੀਦੇ। ਅਤੇ ਨਾ ਹੀ ਉਨ੍ਹਾਂ ਦੀ ਯਾਦ ਉਨ੍ਹਾਂ ਦੇ ਉੱਤਰਾਧਿਕਾਰੀਆਂ ਵਿੱਚੋਂ ਖਤਮ ਹੋਵੇ। ਇਸ ਲਈ ਉਹ ਸਭ ਕੁਝ ਸਿਮਰਤੀਆਂ ਵਿੱਚ ਜੋ ਕੁਝ ਉਨ੍ਹਾਂ ਨਾਲ ਵਾਪਰਿਆ ਨੂੰ ਚੇਤੇ ਰੱਖਣ 'ਚ ਇਹ ਦਿਨ ਮਦਦ ਕਰੇ, ਇਸ ਲਈ ਇਹ ਦਿਨ ਯਾਦਗਾਰੀ ਮੁਕਰ੍ਰਰ ਕੀਤੇ ਗਏ।29 ਫ਼ੇਰ ਅਬੀਹਯਿਲ ਦੀ ਧੀ ਰਾਣੀ ਅਸਤਰ ਅਤੇ ਮਾਰਦਕਈ ਯਹੂਦੀ ਇਸ ਦੂਸਰੇ ਖਤ ਨੂੰ ਪਕਿਆਂ ਕਰਨ ਲਈ ਰਾਜੇ ਦੇ ਸਾਰੇ ਅਧਿਕਾਰ ਨਾਲ, ਪੂਰੀਮ ਬਾਰੇ ਇੱਕ ਸ਼ਾਹੀ ਖਤ ਲਿਖਿਆ।30 ਇਸ ਲਈ ਮਾਰਦਕਈ ਨੇ ਪਾਤਸ਼ਾਹ ਅਹਸ਼ਵੇਰੋਸ਼ ਦੇ12 7 ਸੂਬਿਆਂ ਵਿੱਚ ਸਾਰੇ ਯਹੂਦੀਆਂ ਨੂੰ ਪੱਤਰ ਲਿਖੇ। ਮਾਰਦਕਈ ਨੇ ਦੱਸਿਆ ਕਿ ਇਹ ਛੁੱਟੀ ਆਪਸੀ ਪਿਆਰ ਅਤੇ ਯਹੂਦੀਆਂ ਵਿੱਚ ਆਪਸੀ ਭਰੋਸੇ ਦਾ ਪੈਗਾਮ ਬਣੇ।31 ਮਾਰਦਕਈ ਨੇ ਇਨ੍ਹਾਂ ਖਤਾਂ ਨੂੰ ਲਿਖਿਆ ਤਾਂ ਜੋ ਪੁਰੀਮ ਦੇ ਇਨ੍ਹਾਂ ਦਿਨਾਂ ਨੂੰ ਨਿਸ਼ਚਿੰਤ ਸਮੇਂ ਤੇ ਮਨਾਇਆ ਜਾਵੇ। ਯਹੂਦੀ ਮਾਰਦਕਈ ਅਤੇ ਅਸਤਰ ਨੇ ਯਹੂਦੀਆਂ ਨੂੰ ਆਪਣੇ ਲਈ ਅਤੇ ਉਨ੍ਹਾਂ ਦੇ ਉੱਤਰਾਧਿਕਾਰੀਆਂ ਲਈ ਦੋ ਦਿਨਾਂ ਦੀ ਛੁੱਟੀ ਸਬਾਪਿਤ ਕਰਨ ਲਈ ਇਹ ਆਦੇਸ਼ ਭੇਜਿਆ। ਉਨ੍ਹਾਂ ਨੂੰ ਇਹ ਦਿਨ ਵੀ ਇੰਝ ਹੀ ਯਾਦ ਰੱਖਣਾ ਚਾਹੀਦਾ ਜਿਵੇਂ ਉਹ ਦੂਸਰੀਆਂ ਛੁੱਟੀਆਂ ਨੂੰ ਯਾਦ ਰੱਖਦੇ ਹਨ ਜਦੋਂ ਉਹ ਵਰਤ ਰੱਖ ਰਹੇ ਹੁੰਦੇ ਹਨ, ਪ੍ਰਾਰਥਨਾ ਕਰ ਰਹੇ ਹੁੰਦੇ ਹਨ, ਉਨ੍ਹਾਂ ਨਾਲ ਵਾਪਰੀਆਂ ਮਾੜੀਆਂ ਘਟਨਾਵਾਂ ਬਾਰੇ ਹੋ ਰਹੇ ਹੁੰਦੇ ਹਨ।32 ਅਸਤਰ ਦੇ ਆਦੇਸ਼ਾਂ ਨਾਲ ਪੂਰੀਮ ਬਾਰੇ ਇਹ ਅਸੂਲ ਪੱਕੇ ਸਨ ਅਤੇ ਇਹ ਗੱਲਾਂ ਪੋਥੀ ਵਿੱਚ ਲਿਖੀਆਂ ਗਈਆਂ।