the Third Week after Epiphany
Click here to join the effort!
Read the Bible
ਬਾਇਬਲ
ਖ਼ਰੋਜ 24
1 ਪਰਮੇਸ਼ੁਰ ਨੇ ਮੁਸਾ ਨੂੰ ਆਖਿਆ, “ਤੁਸੀਂ, ਹਾਰੂਨ, ਨਾਦਾਬ, ਅਬੀਹੂ ਅਤੇ ਇਸਰਾਏਲ ਦੇ ਸੱਤਰ ਬਜ਼ੁਰਗ ਪਰਬਤ ਕੋਲ ਆਕੇ ਦੂਰ ਤੋਂ ਮੇਰੀ ਉਪਾਸਨਾ ਕਰੋ।2 ਤਾਂ ਮੂਸਾ ਖੁਦ ਯਹੋਵਾਹ ਦੇ ਨੇੜੇ ਆਵੇਗਾ, ਬਾਕੀ ਦੇ ਹੋਰ ਬੰਦਿਆਂ ਨੂੰ ਨੇੜੇ ਨਹੀਂ ਆਉਣਾ ਚਾਹੀਦਾ। ਲੋਕਾਂ ਨੂੰ ਤਾਂ ਉਸਦੇ ਨਾਲ ਪਰਬਤ ਉੱਤੇ ਵੀ ਨਹੀਂ ਆਉਣਾ ਚਾਹੀਦਾ।”3 ਮੂਸਾ ਨੇ ਲੋਕਾਂ ਨੂੰ ਯਹੋਵਾਹ ਦੀਆਂ ਸਾਰੀਆਂ ਬਿਧੀਆਂ ਤੇ ਹੁਕਮ ਦੱਸੇ। ਤਾਂ ਸਾਰੇ ਲੋਕਾਂ ਨੇ ਆਖਿਆ, “ਅਸੀਂ ਉਨ੍ਹਾਂ ਸਾਰੇ ਹੁਕਮਾਂ ਨੂੰ ਮੰਨਾਂਗੇ ਜਿਹੜੇ ਯਹੋਵਾਹ ਨੇ ਸੁਣਾਏ ਹਨ।”4 ਤਾਂ ਮੂਸਾ ਨੇ ਯਹੋਵਾਹ ਦੇ ਸਾਰੇ ਹੁਕਮ ਇੱਕ ਪੱਤਰੀ ਉੱਪਰ ਲਿਖ ਲਏ। ਅਗਲੀ ਸਵੇਰ ਨੂੰ, ਮੂਸਾ ਉਠਿਆ ਪਰਬਤ ਦੀ ਤਰਾਈ ਨੇੜੇ ਇੱਕ ਜਗਵੇਦੀ ਉਸਾਰੀ ਅਤੇ ਉਸਨੇ ਇਸਦੇ ਆਲੇ-ਦੁਆਲੇ ਬਾਰ੍ਹਾਂ ਪੱਥਰ ਧਰ ਦਿੱਤੇ ਇਸਰਾਏਲ ਦੇ ਬਾਰ੍ਹਾਂ ਪਰਿਵਾਰ-ਸਮੂਹਾਂ ਵਿੱਚ ਹਰੇਕ ਲਈ ਇੱਕ ਪੱਥਰ।5 ਫ਼ੇਰ ਮੂਸਾ ਨੇ ਇਸਰਾਏਲ ਦੇ ਜਵਾਨ ਆਦਮੀਆਂ ਨੂੰ ਬਲੀਆਂ ਚੜਾਉਣ ਲਈ ਭੇਜਿਆ। ਇਨ੍ਹਾਂ ਆਦਮੀਆਂ ਨੇ ਯਹੋਵਾਹ ਨੂੰ ਹੋਮ ਦੀਆਂ ਭੇਟਾਂ ਅਤੇ ਸੁਖ ਸਾਂਦ ਦੀਆਂ ਭੇਟਾਂ ਵਜੋਂ ਬਲਦਾਂ ਦੀ ਬਲੀ ਦਿੱਤੀ।6 ਮੂਸਾ ਨੇ ਇਨ੍ਹਾਂ ਜਾਨਵਰਾਂ ਦਾ ਖੂਨ ਇਕੱਠਾ ਕਰ ਲਿਆ। ਮੂਸਾ ਨੇ ਅੱਧਾ ਖੂਨ ਪਿਆਲਿਆਂ ਵਿੱਚ ਪਾ ਦਿੱਤਾ ਅਤੇ ਬਾਕੀ ਦਾ ਅਧਾ ਖੂਨ ਜਗਵੇਦੀ ਉੱਤੇ ਡੋਲ੍ਹ ਦਿੱਤਾ।7 ਮੂਸਾ ਨੇ ਉਹ ਪੱਤਰੀ ਲਈ ਜਿਸ ਉੱਤੇ ਖਾਸ ਇਕਰਾਰਨਾਮਾ ਲਿਖਿਆ ਹੋਇਆ ਸੀ ਅਤੇ ਸਾਰੇ ਲੋਕਾਂ ਨੂੰ ਪੜਕੇ ਸੁਣਾਈ। ਫ਼ੇਰ ਉਨ੍ਹਾਂ ਨੇ ਆਖਿਆ, “ਉਹ ਸਾਰੇ ਕਾਨੂੰਨ ਜੋ ਯਹੋਵਾਹ ਨੇ ਸਾਨੂੰ ਦਿੱਤੇ ਹਨ, ਉਨ੍ਹਾਂ ਨੂੰ ਕਰਨ ਲਈ ਅਤੇ ਮੰਨਣ ਲਈ ਅਸੀਂ ਤਿਆਰ ਹਾਂ।”8 ਤਾਂ ਮੂਸਾ ਨੇ ਬਲੀਆਂ ਤੋਂ ਭਰੇ ਖੂਨ ਦੇ ਪਿਆਲੇ ਲਈ ਅਤੇ ਇਸਨੂੰ ਲੋਕਾਂ ਉੱਤੇ ਛਿੜਕ ਕੇ ਆਖਿਆ, “ਇਹ ਖੂਨ ਦਰਸਾਉਂਦਾ ਹੈ ਕਿ ਤੁਹਾਡੇ ਇਨ੍ਹਾਂ ਸਾਰੇ ਕਾਨੂੰਨਾਂ ਦੇ ਅਧਾਰ ਤੇ ਯਹੋਵਾਹ ਨੇ ਤੁਹਾਡੇ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ।”
9 ਤਾਂ ਮੂਸਾ, ਹਾਰੂਨ, ਨਾਦਾਬ, ਅਬੀਹੂ ਅਤੇ ਇਸਰਾਏਲ ਦੇ 70 ਬਜ਼ੁਰਗ ਪਰਬਤ ਉੱਤੇ ਗਏ।10 ਪਰਬਤ ਉੱਤੇ ਇਨ੍ਹਾਂ ਲੋਕਾਂ ਨੇ ਇਸਰਾਏਲ ਦੇ ਪਰਮੇਸ਼ੁਰ ਦਾ ਦੀਦਾਰ ਕੀਤਾ। ਪਰਮੇਸ਼ੁਰ ਕਿਸੇ ਅਜਿਹੀ ਚੀਜ਼ ਉੱਤੇ ਖਲੋਤਾ ਸੀ ਜਿਹੜੀ ਅਕਾਸ਼ ਵਾਂਗ ਸਾਫ਼ ਨੀਲਮ ਵਰਗੀ ਜਾਪਦੀ ਸੀ।11 ਇਸਰਾਏਲ ਦੇ ਸਾਰੇ ਆਗੂਆਂ ਨੇ ਪਰਮੇਸ਼ੁਰ ਨੂੰ ਦੇਖਿਆ, ਪਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਉਨ੍ਹਾਂ ਸਾਰਿਆਂ ਨੇ ਰਲ-ਮਿਲਕੇ ਖਾਧਾ ਕੀਤਾ।
12 ਯਹੋਵਾਹ ਨੇ ਮੂਸਾ ਨੂੰ ਆਖਿਆ, “ਮੇਰੇ ਕੋਲ ਪਰਬਤ ਉੱਤੇ ਆ। ਮੈਂ ਤੈਨੂੰ ਦੋ ਪੱਥਰ ਦੀਆਂ ਤਖਤੀਆਂ ਦੇਵਾਂਗਾ ਜਿਨ੍ਹਾਂ ਉੱਤੇ ਮੈਂ ਆਪਣੀ ਬਿਵਸਥਾ ਅਤੇ ਕਾਨੂੰਨ ਲਿਖੇ ਹਨ ਤਾਂ ਜੋ ਤੂੰ ਲੋਕਾਂ ਨੂੰ ਸਿਖਾ ਸਕੇਂ।”13 ਤਾਂ ਮੂਸਾ ਅਤੇ ਉਸਦਾ ਸਹਾਇਕ ਯਹੋਸ਼ੂਆ ਪਰਮੇਸ਼ੁਰ ਦੇ ਪਰਬਤ ਉੱਪਰ ਗਏ।14 ਮੂਸਾ ਨੇ ਬਜ਼ੁਰਗਾਂ ਨੂੰ ਆਖਿਆ, “ਇੱਥੇ ਸਾਡਾ ਇੰਤਜ਼ਾਰ ਕਰੋ ਅਸੀਂ ਤੁਹਾਡੇ ਕੋਲ ਵਾਪਸ ਆਵਾਂਗੇ। ਜਦੋਂ ਮੈਂ ਚਲਾ ਗਿਆ ਤਾਂ ਹਾਰੂਨ ਅਤੇ ਹੋਰ ਤੁਹਾਡੇ ਉੱਪਰ ਹਕੂਮਤ ਕਰਨਗੇ। ਜੇ ਕਿਸੇ ਨੂੰ ਕੋਈ ਸਮਸਿਆ ਹੋਵੇ ਤਾਂ ਇਨ੍ਹਾਂ ਬੰਦਿਆਂ ਕੋਲ ਚਲਿਆ ਜਾਵੇ।”15 ਤਾਂ ਮੂਸਾ ਪਹਾੜ ਉੱਪਰ ਗਿਆ। ਅਤੇ ਬੱਦਲ ਨੇ ਪਰਬਤ ਨੂੰ ਕੱਜ ਲਿਆ।16 ਯਹੋਵਾਹ ਦਾ ਪਰਤਾਪ ਹੇਠਾਂ ਸੀਨਈ ਪਰਬਤ ਉੱਤੇ ਆਇਆ। ਬੱਦਲ ਨੇ ਛੇ ਦਿਨਾਂ ਤੱਕ ਪਰਬਤ ਨੂੰ ਕੱਜੀ ਰੱਖਿਆ। ਸੱਤਵੇਂ ਦਿਨ ਯਹੋਵਾਹ ਨੇ ਬੱਦਲ ਵਿੱਚੋਂ ਮੂਸਾ ਨਾਲ ਗੱਲ ਕੀਤੀ।17 ਇਸਰਾਏਲ ਦੇ ਲੋਕ ਯਹੋਵਾਹ ਪਰਤਾਪ ਦੇਖ ਸਕਦੇ ਸਨ। ਇਹ ਪਰਬਤ ਦੀ ਚੋਟੀ ਉੱਤੇ ਬਲਦੀ ਹੋਈ ਅੱਗ ਵਾਂਗ ਸੀ।18 ਤਾਂ ਮੂਸਾ ਪਰਬਤ ਉੱਤੇ ਹੋਰ ਉਤਾਂਹ ਬੱਦਲ ਵਿੱਚ ਗਿਆ। ਮੂਸਾ ਪਰਬਤ ਉੱਤੇ 40 ਦਿਨ 40 ਰਾਤਾਂ ਰਿਹਾ।