Lectionary Calendar
Friday, February 6th, 2026
the Fourth Week after Epiphany
There are 58 days til Easter!
Attention!
For 10¢ a day you can enjoy StudyLight.org ads
free while helping to build churches and support pastors in Uganda.
Click here to learn more!

Read the Bible

ਬਾਇਬਲ

ਖ਼ਰੋਜ 8

1 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਫ਼ਿਰਊਨ ਕੋਲ ਜਾਹ ਅਤੇ ਉਸਨੂੰ ਆਖ ਕਿ ਯਹੋਵਾਹ ਆਖਦਾ ਹੈ, ‘ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਚਲੇ ਜਾਣ ਦੇ।2 ਜੇ ਤੂੰ ਮੇਰੇ ਲੋਕਾਂ ਨੂੰ ਨਹੀਂ ਜਾਣ ਦੇਵੇਂਗਾ, ਤਾਂ ਮੈਂ ਸਾਰੇ ਮਿਸਰ ਨੂੰ ਡੱਡੂਆਂ ਨਾਲ ਭਰ ਦਿਆਂਗਾ।3 ਉਹ ਨਦੀ ਵਿੱਚੋਂ ਆਉਣਗੇ ਅਤੇ ਤੁਹਾਡੇ ਘਰਾਂ ਵਿੱਚ ਦਾਖਲ ਹੋ ਜਾਣਗੇ। ਉਹ ਤੁਹਾਡੇ ਸੌਣ ਵਾਲੇ ਕਮਰਿਆਂ ਅਤੇ ਤੁਹਾਡੇ ਬਿਸਤਰਿਆਂ ਵਿੱਚ ਹੋਣਗੇ। ਡੱਡੂ ਤੇਰੇ ਅਧਿਕਾਰੀਆਂ ਦੇ ਘਰਾਂ ਵਿੱਚ, ਅਤੇ ਤੁਹਾਡੇ ਚੁਲ੍ਹਿਆਂ ਅਤੇ ਪਾਣੀ ਦੇ ਬਰਤਨਾਂ ਵਿੱਚ ਹੋਣਗੇ।4 ਡੱਡੂ ਤੇਰੇ, ਤੇਰੇ ਲੋਕਾਂ ਅਤੇ ਤੇਰੇ ਅਧਿਕਾਰੀਆਂ ਦੇ ਹਰ ਪਾਸੇ ਹੋਣਗੇ।”‘5 ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਨੂੰ ਆਖ ਕਿ ਉਹ ਆਪਣੀ ਸੋਟੀ ਫ਼ੜੇ ਅਤੇ ਨਹਿਰਾਂ, ਨਦੀਆਂ ਅਤੇ ਝੀਲਾਂ ਦੇ ਉੱਤੇ ਰਖੇ। ਤਾਂ ਡੱਡੂ ਨਿਕਲ ਆਉਣਗੇ ਅਤੇ ਮਿਸਰ ਦੀ ਧਰਤੀ ਤੇ ਫ਼ੈਲ ਜਾਣਗੇ।”6 ਇਸ ਤਰ੍ਹਾਂ ਹਾਰੂਨ ਨੇ ਆਪਣਾ ਹੱਥ ਮਿਸਰ ਦੇ ਪਾਣੀਆਂ ਉੱਪਰ ਉਠਾਇਆ, ਅਤੇ ਡੱਡੂ ਪਾਣੀ ਵਿੱਚੋਂ ਨਿਕਲਣ ਲੱਗੇ ਅਤੇ ਉਨ੍ਹਾਂ ਨੇ ਮਿਸਰ ਦੀ ਧਰਤੀ ਨੂੰ ਭਰ ਦਿੱਤਾ।7 ਮਿਸਰੀ ਜਾਦੂਗਰਾਂ ਨੇ ਆਪਣੀਆਂ ਜਾਦੂਗਰੀਆਂ ਵਰਤੀਆਂ ਅਤੇ ਉਨ੍ਹਾਂ ਨੇ ਵੀ ਹੋਰ ਵਧੇਰੇ ਡੱਡੂ ਬਾਹਰ ਕੱਢੇ ਅਤੇ ਮਿਸਰ ਦੀ ਧਰਤੀ ਤੇ ਫ਼ੈਲਾ ਦਿੱਤੇ।8 ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਸਦਿਆ ਅਤੇ ਆਖਿਆ, “ਯਹੋਵਾਹ ਨੂੰ ਆਖੋ ਕਿ ਮੇਰੇ ਅਤੇ ਮੇਰੇ ਲੋਕਾਂ ਤੋਂ ਡੱਡੂਆਂ ਨੂੰ ਹਟਾ ਦੇਵੇ। ਮੈਂ ਲੋਕਾਂ ਨੂੰ ਜਾਣ ਦੇਵਾਂਗਾ ਅਤੇ ਯਹੋਵਾਹ ਨੂੰ ਬਲੀਆਂ ਚੜਾਉਣ ਦੇਵਾਂਗਾ।”9 ਮੂਸਾ ਨੇ ਫ਼ਿਰਊਨ ਨੂੰ ਆਖਿਆ, “ਮੈਨੂੰ ਇਹ ਦੱਸੋ ਕਿ ਤੁਸੀਂ ਡੱਡੂਆਂ ਨੂੰ ਕਦੋਂ ਦੂਰ ਕਰਨਾ ਚਾਹੁੰਦੇ ਹੋ। ਮੈਂ ਤੁਹਾਡੇ ਲਈ, ਤੁਹਾਡੇ ਲੋਕਾਂ ਲਈ ਅਤੇ ਤੁਹਾਡੇ ਅਧਿਕਾਰੀਆਂ ਲਈ ਪ੍ਰਾਰਥਨਾ ਕਰਾਂਗਾ। ਫ਼ੇਰ ਡੱਡੂ ਤੁਹਾਨੂੰ ਅਤੇ ਤੁਹਾਡੇ ਘਰਾਂ ਨੂੰ ਛੱਡ ਜਾਣਗੇ। ਡੱਡੂ ਸਿਰਫ਼ ਨਦੀ ਵਿੱਚ ਰਹਿਣਗੇ। ਤੁਸੀਂ ਕਦੋਂ ਚਾਹੁੰਦੇ ਹੋ ਕਿ ਡੱਡੂ ਇਥੋਂ ਚਲੇ ਜਾਣ?”10 ਫ਼ਿਰਊਨ ਨੇ ਆਖਿਆ, “ਕਲ ਨੂੰ।”ਮੂਸਾ ਨੇ ਆਖਿਆ, “ਇਵੇਂ ਹੀ ਹੋਵੇਗਾ ਜਿਵੇਂ ਤੁਸੀਂ ਕਹਿੰਦੇ ਹੋ। ਇਸ ਤਰ੍ਹਾਂ ਤੁਸੀਂ ਜਾਣ ਜਾਵੋਂਗੇ ਕਿ ਯਹੋਵਾਹ ਸਾਡੇ ਪਰਮੇਸ਼ੁਰ ਵਰਗਾ ਕੋਈ ਹੋਰ ਦੇਵਤਾ ਨਹੀਂ ਹੈ।11 ਡੱਡੂ ਤੁਹਾਨੂੰ, ਤੁਹਾਡੇ ਘਰਾਂ ਨੂੰ, ਤੁਹਾਡੇ ਅਧਿਕਾਰੀਆਂ ਅਤੇ ਤੁਹਾਡੇ ਲੋਕਾਂ ਨੂੰ ਛੱਡ ਜਾਣਗੇ। ਡੱਡੂ ਸਿਰਫ਼ ਨਦੀ ਵਿੱਚ ਰਹਿਣਗੇ।”12 ਮੂਸਾ ਤੇ ਹਾਰੂਨ ਦੇ ਫ਼ਿਰਊਨ ਕੋਲੋਂ ਚਲੇ ਜਾਣ ਤੋਂ ਬਾਦ, ਮੂਸਾ ਨੇ ਯਹੋਵਾਹ ਅੱਗੇ ਉਨ੍ਹਾਂ ਡੱਡੂਆਂ ਬਾਰੇ ਪੁਕਾਰ ਕੀਤੀ ਜਿਹੜੇ ਉਸਨੇ ਫ਼ਿਰਊਨ ਖਿਲਾਫ਼ ਭੇਜੇ ਸਨ।13 ਅਤੇ ਯਹੋਵਾਹ ਨੇ ਉਵੇਂ ਹੀ ਕੀਤਾ ਜਿਵੇਂ ਮੂਸਾ ਨੇ ਮੰਗ ਕੀਤੀ ਸੀ। ਘਰਾਂ ਵਿਚਲੇ, ਵਿਹੜਿਆਂ ਵਿਚਲੇ ਅਤੇ ਖੇਤਾਂ ਵਿਚਲੇ ਡੱਡੂ ਮਰ ਗਏ।14 ਉਨ੍ਹਾਂ ਨੇ ਵੱਡੀ ਸਖਿਆ ਵਿੱਚ ਉਨ੍ਹਾਂ ਦੇ ਢੇਰ ਲਾ ਦਿੱਤੇ ਅਤੇ ਉਹ ਸੜਨ ਲੱਗੇ, ਇਸ ਲਈ ਸਾਰਾ ਦੇਸ਼ ਸੜਿਆਂਦ ਮਾਰਨ ਲੱਗ ਪਿਆ।15 ਫ਼ਿਰਊਨ ਨੇ ਦੇਖਿਆ ਕਿ ਉਹ ਡੱਡੂਆਂ ਤੋਂ ਮੁਕਤ ਹੋ ਗਏ ਸਨ, ਅਤੇ ਉਹ ਫ਼ੇਰ ਜ਼ਿੱਦੀ ਬਣ ਗਿਆ। ਫ਼ਿਰਊਨ ਨੇ ਉਹ ਕੁਝ ਨਾ ਕੀਤਾ ਜਿਸਦੀ ਮੂਸਾ ਨੇ ਹਾਰੂਨ ਨੇ ਉਸਤੋਂ ਮੰਗ ਕੀਤੀ ਸੀ। ਇਹ ਉਸੇ ਤਰ੍ਹਾਂ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ।

16 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਤੂੰ ਆਪਣੀ ਸੋਟੀ ਚੁੱਕ ਤੇ ਧਰਤੀ ਦੀ ਧੂੜ ਉੱਤੇ ਮਾਰਨ ਲਈ ਆਖ, ਅਤੇ ਮਿਸਰ ਦੀ ਹਰ ਥਾਂ ਦੀ ਧੂੜ ਜੂਆਂ ਬਣ ਜਾਵੇਗੀ।”17 ਉਨ੍ਹਾਂ ਨੇ ਇਹੀ ਕੀਤਾ। ਹਾਰੂਨ ਨੇ ਆਪਣੇ ਹੱਥ ਵਿੱਚ ਆਪਣੀ ਸੋਟੀ ਚੁੱਕੀ ਅਤੇ ਧਰਤੀ ਦੀ ਧੂੜ ਉੱਤੇ ਮਾਰੀ, ਅਤੇ ਮਿਸਰ ਦੀ ਹਰ ਥਾਂ ਦੀ ਧੂੜ ਜੂਆਂ ਬਣ ਗਈ ਅਤੇ ਜਾਨਵਰਾਂ ਅਤੇ ਲੋਕਾਂ ਨੂੰ ਚੁਂਬੜ ਗਈਆਂ।18 ਜਾਦੂਗਰਾਂ ਨੇ ਆਪਣੇ ਕਰਤਬ ਵਰਤੇ ਅਤੇ ਉਹੋ ਕੁਝ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਧੂੜ ਵਿੱਚੋਂ ਜੂਆਂ ਨਾ ਬਣਾ ਸਕੇ। ਜੂਆਂ ਜਾਨਵਰਾਂ ਅਤੇ ਲੋਕਾਂ ਨੂੰ ਚੁਬੜੀਆਂ ਰਹੀਆਂ।19 ਇਸ ਲਈ ਜਾਦੂਗਰਾਂ ਨੇ ਫ਼ਿਰਊਨ ਨੂੰ ਦੱਸਿਆ ਕਿ ਪਰਮੇਸ਼ੁਰ ਦੀ ਸ਼ਕਤੀ ਨੇ ਅਜਿਹਾ ਕੀਤਾ ਸੀ। ਪਰ ਫ਼ਿਰਊਨ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਉਹ ਉਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ।

20 ਯਹੋਵਾਹ ਨੇ ਮੂਸਾ ਨੂੰ ਆਖਿਆ, “ਸਵੇਰੇ ਉਠਕੇ ਫ਼ਿਰਊਨ ਕੋਲ ਜਾਵੀਂ। ਫ਼ਿਰਊਨ ਨਦੀ ਵੱਲ ਜਾਵੇਗਾ। ਉਸਨੂੰ ਆਖੀਂ ਕਿ ਯਹੋਵਾਹ ਆਖਦਾ ਹੈ, ‘ਮੇਰੇ ਲੋਕਾਂ ਨੂੰ ਜਾਣ ਦੇ ਅਤੇ ਮੇਰੀ ਉਪਾਸਨਾ ਕਰਨ ਦੇ।21 ਜੇ ਤੂੰ ਮੇਰੇ ਲੋਕਾਂ ਨੂੰ ਨਹੀਂ ਜਾਣ ਦੇਵੇਂਗਾ, ਤਾਂ ਮਖੀਆਂ ਤੁਹਾਡੇ ਘਰਾਂ ਅੰਦਰ ਆ ਜਾਣਗੀਆਂ। ਮਖੀਆਂ ਤੁਹਾਡੇ ਅਤੇ ਤੁਹਾਡੇ ਅਧਿਕਾਰੀਆਂ ਉੱਪਰ ਹੋਣਗੀਆਂ। ਮਿਸਰ ਦੇ ਘਰ ਮਖੀਆਂ ਨਾਲ ਭਰ ਜਾਣਗੇ। ਮਖੀਆਂ ਸਾਰੇ ਪਾਸੇ ਹੋਣਗੀਆਂ, ਧਰਤੀ ਉੱਤੇ ਵੀ।22 ਪਰ ਮੈਂ ਇਸਰਾਏਲ ਦੇ ਲੋਕਾਂ ਨਾਲ ਮਿਸਰੀ ਲੋਕਾਂ ਵਰਗਾ ਵਰਤਾਉ ਨਹੀਂ ਕਰਾਂਗਾ ਗੋਸ਼ਨ ਵਿੱਚ ਮਖੀਆਂ ਨਹੀਂ ਹੋਣਗੀਆਂ, ਜਿਥੇ ਮੇਰੇ ਲੋਕ ਰਹਿੰਦੇ ਹਨ। ਇਸ ਤਰ੍ਹਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ, ਯਹੋਵਾਹ, ਇਸ ਧਰਤੀ ਤੇ ਹਾਂ।23 ਇਸ ਲਈ ਕਲ ਨੂੰ ਮੈਂ ਆਪਣੇ ਲੋਕਾਂ ਨਾਲ ਤੁਹਾਡੇ ਲੋਕਾਂ ਨਾਲੋਂ ਵਖਰਾ ਸਲੂਕ ਕਰਾਂਗਾ। ਇਹ ਮੇਰਾ ਸਬੂਤ ਹੋਵੇਗਾ।24 ਇਸ ਤਰ੍ਹਾਂ ਯਹੋਵਾਹ ਨੇ ਉਹੀ ਕੀਤਾ ਜੋ ਉਸਨੇ ਆਖਿਆ ਸੀ। ਮਿਸਰ ਵਿੱਚ ਬਹੁਤ ਸਾਰੀਆਂ ਮੱਖੀਆਂ ਆ ਗਈਆਂ। ਮੱਖੀਆਂ ਫ਼ਿਰਊਨ ਦੇ ਘਰ ਵਿੱਚ ਸਨ, ਅਤੇ ਇਹ ਉਸਦੇ ਸਾਰੇ ਅਧਿਕਾਰੀਆਂ ਦੇ ਘਰਾਂ ਵਿੱਚ ਸਨ। ਮੱਖੀਆਂ ਮਿਸਰ ਵਿੱਚ ਹਰ ਪਾਸੇ ਸਨ। ਮੱਖੀਆਂ ਦੇਸ਼ ਨੂੰ ਤਬਾਹ ਕਰ ਰਹੀਆਂ ਸਨ।25 ਇਸ ਲਈ ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਸਦਿਆ। ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਇਸ ਦੇਸ਼ ਵਿੱਚ ਆਪਣੇ ਪਰਮੇਸ਼ੁਰ ਲਈ ਬਲੀਆਂ ਚੜਾਵੋ।”26 ਪਰ ਮੂਸਾ ਨੇ ਆਖਿਆ, “ਅਜਿਹਾ ਕਰਨਾ ਠੀਕ ਨਹੀਂ ਹੋਵੇਗਾ। ਮਿਸਰੀ ਸੋਚਦੇ ਹਨ ਕਿ ਯਹੋਵਾਹ ਸਾਡੇ ਪਰਮੇਸ਼ੁਰ ਲਈ ਜਾਨਵਰਾਂ ਨੂੰ ਮਾਰਕੇ ਬਲੀਆਂ ਚੜਾਉਣਾ ਭਿਆਨਕ ਗੱਲ ਹੈ। ਜੇ ਅਸੀਂ ਇੱਥੇ ਅਜਿਹਾ ਕਰਾਂਗੇ ਤਾਂ ਮਿਸਰੀ ਸਾਨੂੰ ਦੇਖਣਗੇ, ਅਤੇ ਉਹ ਸਾਡੇ ਉੱਤੇ ਪੱਥਰ ਸੁੱਟਣਗੇ ਅਤੇ ਸਾਨੂੰ ਮਾਰ ਦੇਣਗੇ।27 ਸਾਨੂੰ ਤਿੰਨਾ ਦਿਨਾਂ ਲਈ ਮਾਰੂਥਲ ਅੰਦਰ ਜਾਣ ਦਿਉ ਅਤੇ ਯਹੋਵਾਹ ਸਾਡੇ ਪਰਮੇਸ਼ੁਰ ਲਈ ਬਲੀਆਂ ਚੜਾਉਣ ਦਿਉ। ਇਹੀ ਹੈ ਜੋ ਸਾਡੇ ਯਹੋਵਾਹ ਨੇ ਸਾਨੂੰ ਕਰਨ ਵਾਸਤੇ ਆਖਿਆ ਸੀ।”28 ਇਸ ਲਈ ਫ਼ਿਰਊਨ ਨੇ ਆਖਿਆ, “ਮੈਂ ਤੁਹਾਨੂੰ ਜਾਣ ਦੇਵਾਂਗਾ ਅਤੇ ਮਾਰੂਥਲ ਵਿੱਚ ਜਾਕੇ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਬਲੀਆਂ ਚੜਾਉਣ ਦੇਵਾਂਗਾ। ਪਰ ਤੁਹਾਨੂੰ ਬਹੁਤੀ ਦੂਰ ਨਹੀਂ ਜਾਣਾ ਚਾਹੀਦਾ। ਹੁਣ, ਜਾਓ ਅਤੇ ਮੇਰੇ ਵਾਸਤੇ ਪ੍ਰਾਰਥਨਾ ਕਰੋ।”29 ਮੂਸਾ ਨੇ ਆਖਿਆ, “ਦੇਖੋ, ਮੈਂ ਜਾਵਾਂਗਾ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ ਅਤੇ ਮਖੀਆਂ ਤੈਨੂੰ, ਤੇਰੇ ਲੋਕਾਂ ਨੂੰ ਅਤੇ ਤੇਰੇ ਅਧਿਕਾਰੀਆਂ ਨੂੰ ਕਲ ਨੂੰ ਛੱਡ ਦੇਣਗੀਆਂ। ਪਰ ਤੈਨੂੰ ਫ਼ਿਰ ਸਾਨੂੰ ਸਾਡੇ ਯਹੋਵਾਹ ਨੂੰ ਬਲੀਆਂ ਨਾ ਚੜਾਉਣ ਦੀ ਆਗਿਆ ਦੇਕੇ ਗੁਮਰਾਹ ਨਹੀਂ ਕਰਨ ਚਾਹੀਦਾ।”30 ਇਸ ਤਰ੍ਹਾਂ ਮੂਸਾ ਫ਼ਿਰਊਨ ਕੋਲੋਂ ਚਲਿਆ ਗਿਆ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ।31 ਅਤੇ ਯਹੋਵਾਹ ਨੇ ਓਹੀ ਕੀਤਾ ਜੋ ਮੂਸਾ ਨੇ ਮੰਗਿਆ ਸੀ। ਯਹੋਵਾਹ ਨੇ ਫ਼ਿਰਊਨ, ਉਸਦੇ ਅਧਿਕਾਰੀਆਂ ਅਤੇ ਉਸਦੀ ਪਰਜਾ ਤੋਂ ਮਖੀਆਂ ਨੂੰ ਦੂਰ ਕਰ ਦਿੱਤਾ। ਕੋਈ ਮੱਖੀ ਨਹੀਂ ਬਚੀ।
32 ਪਰ ਉਸਨੇ ਫ਼ੇਰ ਜ਼ਿਦ ਫ਼ੜ ਲਈ ਅਤੇ ਲੋਕਾਂ ਨੂੰ ਨਹੀਂ ਜਾਣ ਦਿੱਤਾ।
span data-lang="pun" data-trans="plb" data-ref="exe.8.1" class="versetxt">1 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਫ਼ਿਰਊਨ ਕੋਲ ਜਾਹ ਅਤੇ ਉਸਨੂੰ ਆਖ ਕਿ ਯਹੋਵਾਹ ਆਖਦਾ ਹੈ, ‘ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਚਲੇ ਜਾਣ ਦੇ।2 ਜੇ ਤੂੰ ਮੇਰੇ ਲੋਕਾਂ ਨੂੰ ਨਹੀਂ ਜਾਣ ਦੇਵੇਂਗਾ, ਤਾਂ ਮੈਂ ਸਾਰੇ ਮਿਸਰ ਨੂੰ ਡੱਡੂਆਂ ਨਾਲ ਭਰ ਦਿਆਂਗਾ।3 ਉਹ ਨਦੀ ਵਿੱਚੋਂ ਆਉਣਗੇ ਅਤੇ ਤੁਹਾਡੇ ਘਰਾਂ ਵਿੱਚ ਦਾਖਲ ਹੋ ਜਾਣਗੇ। ਉਹ ਤੁਹਾਡੇ ਸੌਣ ਵਾਲੇ ਕਮਰਿਆਂ ਅਤੇ ਤੁਹਾਡੇ ਬਿਸਤਰਿਆਂ ਵਿੱਚ ਹੋਣਗੇ। ਡੱਡੂ ਤੇਰੇ ਅਧਿਕਾਰੀਆਂ ਦੇ ਘਰਾਂ ਵਿੱਚ, ਅਤੇ ਤੁਹਾਡੇ ਚੁਲ੍ਹਿਆਂ ਅਤੇ ਪਾਣੀ ਦੇ ਬਰਤਨਾਂ ਵਿੱਚ ਹੋਣਗੇ।4 ਡੱਡੂ ਤੇਰੇ, ਤੇਰੇ ਲੋਕਾਂ ਅਤੇ ਤੇਰੇ ਅਧਿਕਾਰੀਆਂ ਦੇ ਹਰ ਪਾਸੇ ਹੋਣਗੇ।”‘5 ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਨੂੰ ਆਖ ਕਿ ਉਹ ਆਪਣੀ ਸੋਟੀ ਫ਼ੜੇ ਅਤੇ ਨਹਿਰਾਂ, ਨਦੀਆਂ ਅਤੇ ਝੀਲਾਂ ਦੇ ਉੱਤੇ ਰਖੇ। ਤਾਂ ਡੱਡੂ ਨਿਕਲ ਆਉਣਗੇ ਅਤੇ ਮਿਸਰ ਦੀ ਧਰਤੀ ਤੇ ਫ਼ੈਲ ਜਾਣਗੇ।”6 ਇਸ ਤਰ੍ਹਾਂ ਹਾਰੂਨ ਨੇ ਆਪਣਾ ਹੱਥ ਮਿਸਰ ਦੇ ਪਾਣੀਆਂ ਉੱਪਰ ਉਠਾਇਆ, ਅਤੇ ਡੱਡੂ ਪਾਣੀ ਵਿੱਚੋਂ ਨਿਕਲਣ ਲੱਗੇ ਅਤੇ ਉਨ੍ਹਾਂ ਨੇ ਮਿਸਰ ਦੀ ਧਰਤੀ ਨੂੰ ਭਰ ਦਿੱਤਾ।7 ਮਿਸਰੀ ਜਾਦੂਗਰਾਂ ਨੇ ਆਪਣੀਆਂ ਜਾਦੂਗਰੀਆਂ ਵਰਤੀਆਂ ਅਤੇ ਉਨ੍ਹਾਂ ਨੇ ਵੀ ਹੋਰ ਵਧੇਰੇ ਡੱਡੂ ਬਾਹਰ ਕੱਢੇ ਅਤੇ ਮਿਸਰ ਦੀ ਧਰਤੀ ਤੇ ਫ਼ੈਲਾ ਦਿੱਤੇ।8 ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਸਦਿਆ ਅਤੇ ਆਖਿਆ, “ਯਹੋਵਾਹ ਨੂੰ ਆਖੋ ਕਿ ਮੇਰੇ ਅਤੇ ਮੇਰੇ ਲੋਕਾਂ ਤੋਂ ਡੱਡੂਆਂ ਨੂੰ ਹਟਾ ਦੇਵੇ। ਮੈਂ ਲੋਕਾਂ ਨੂੰ ਜਾਣ ਦੇਵਾਂਗਾ ਅਤੇ ਯਹੋਵਾਹ ਨੂੰ ਬਲੀਆਂ ਚੜਾਉਣ ਦੇਵਾਂਗਾ।”9 ਮੂਸਾ ਨੇ ਫ਼ਿਰਊਨ ਨੂੰ ਆਖਿਆ, “ਮੈਨੂੰ ਇਹ ਦੱਸੋ ਕਿ ਤੁਸੀਂ ਡੱਡੂਆਂ ਨੂੰ ਕਦੋਂ ਦੂਰ ਕਰਨਾ ਚਾਹੁੰਦੇ ਹੋ। ਮੈਂ ਤੁਹਾਡੇ ਲਈ, ਤੁਹਾਡੇ ਲੋਕਾਂ ਲਈ ਅਤੇ ਤੁਹਾਡੇ ਅਧਿਕਾਰੀਆਂ ਲਈ ਪ੍ਰਾਰਥਨਾ ਕਰਾਂਗਾ। ਫ਼ੇਰ ਡੱਡੂ ਤੁਹਾਨੂੰ ਅਤੇ ਤੁਹਾਡੇ ਘਰਾਂ ਨੂੰ ਛੱਡ ਜਾਣਗੇ। ਡੱਡੂ ਸਿਰਫ਼ ਨਦੀ ਵਿੱਚ ਰਹਿਣਗੇ। ਤੁਸੀਂ ਕਦੋਂ ਚਾਹੁੰਦੇ ਹੋ ਕਿ ਡੱਡੂ ਇਥੋਂ ਚਲੇ ਜਾਣ?”10 ਫ਼ਿਰਊਨ ਨੇ ਆਖਿਆ, “ਕਲ ਨੂੰ।”ਮੂਸਾ ਨੇ ਆਖਿਆ, “ਇਵੇਂ ਹੀ ਹੋਵੇਗਾ ਜਿਵੇਂ ਤੁਸੀਂ ਕਹਿੰਦੇ ਹੋ। ਇਸ ਤਰ੍ਹਾਂ ਤੁਸੀਂ ਜਾਣ ਜਾਵੋਂਗੇ ਕਿ ਯਹੋਵਾਹ ਸਾਡੇ ਪਰਮੇਸ਼ੁਰ ਵਰਗਾ ਕੋਈ ਹੋਰ ਦੇਵਤਾ ਨਹੀਂ ਹੈ।11 ਡੱਡੂ ਤੁਹਾਨੂੰ, ਤੁਹਾਡੇ ਘਰਾਂ ਨੂੰ, ਤੁਹਾਡੇ ਅਧਿਕਾਰੀਆਂ ਅਤੇ ਤੁਹਾਡੇ ਲੋਕਾਂ ਨੂੰ ਛੱਡ ਜਾਣਗੇ। ਡੱਡੂ ਸਿਰਫ਼ ਨਦੀ ਵਿੱਚ ਰਹਿਣਗੇ।”12 ਮੂਸਾ ਤੇ ਹਾਰੂਨ ਦੇ ਫ਼ਿਰਊਨ ਕੋਲੋਂ ਚਲੇ ਜਾਣ ਤੋਂ ਬਾਦ, ਮੂਸਾ ਨੇ ਯਹੋਵਾਹ ਅੱਗੇ ਉਨ੍ਹਾਂ ਡੱਡੂਆਂ ਬਾਰੇ ਪੁਕਾਰ ਕੀਤੀ ਜਿਹੜੇ ਉਸਨੇ ਫ਼ਿਰਊਨ ਖਿਲਾਫ਼ ਭੇਜੇ ਸਨ।13 ਅਤੇ ਯਹੋਵਾਹ ਨੇ ਉਵੇਂ ਹੀ ਕੀਤਾ ਜਿਵੇਂ ਮੂਸਾ ਨੇ ਮੰਗ ਕੀਤੀ ਸੀ। ਘਰਾਂ ਵਿਚਲੇ, ਵਿਹੜਿਆਂ ਵਿਚਲੇ ਅਤੇ ਖੇਤਾਂ ਵਿਚਲੇ ਡੱਡੂ ਮਰ ਗਏ।14 ਉਨ੍ਹਾਂ ਨੇ ਵੱਡੀ ਸਖਿਆ ਵਿੱਚ ਉਨ੍ਹਾਂ ਦੇ ਢੇਰ ਲਾ ਦਿੱਤੇ ਅਤੇ ਉਹ ਸੜਨ ਲੱਗੇ, ਇਸ ਲਈ ਸਾਰਾ ਦੇਸ਼ ਸੜਿਆਂਦ ਮਾਰਨ ਲੱਗ ਪਿਆ।15 ਫ਼ਿਰਊਨ ਨੇ ਦੇਖਿਆ ਕਿ ਉਹ ਡੱਡੂਆਂ ਤੋਂ ਮੁਕਤ ਹੋ ਗਏ ਸਨ, ਅਤੇ ਉਹ ਫ਼ੇਰ ਜ਼ਿੱਦੀ ਬਣ ਗਿਆ। ਫ਼ਿਰਊਨ ਨੇ ਉਹ ਕੁਝ ਨਾ ਕੀਤਾ ਜਿਸਦੀ ਮੂਸਾ ਨੇ ਹਾਰੂਨ ਨੇ ਉਸਤੋਂ ਮੰਗ ਕੀਤੀ ਸੀ। ਇਹ ਉਸੇ ਤਰ੍ਹਾਂ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ।

16 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਤੂੰ ਆਪਣੀ ਸੋਟੀ ਚੁੱਕ ਤੇ ਧਰਤੀ ਦੀ ਧੂੜ ਉੱਤੇ ਮਾਰਨ ਲਈ ਆਖ, ਅਤੇ ਮਿਸਰ ਦੀ ਹਰ ਥਾਂ ਦੀ ਧੂੜ ਜੂਆਂ ਬਣ ਜਾਵੇਗੀ।”17 ਉਨ੍ਹਾਂ ਨੇ ਇਹੀ ਕੀਤਾ। ਹਾਰੂਨ ਨੇ ਆਪਣੇ ਹੱਥ ਵਿੱਚ ਆਪਣੀ ਸੋਟੀ ਚੁੱਕੀ ਅਤੇ ਧਰਤੀ ਦੀ ਧੂੜ ਉੱਤੇ ਮਾਰੀ, ਅਤੇ ਮਿਸਰ ਦੀ ਹਰ ਥਾਂ ਦੀ ਧੂੜ ਜੂਆਂ ਬਣ ਗਈ ਅਤੇ ਜਾਨਵਰਾਂ ਅਤੇ ਲੋਕਾਂ ਨੂੰ ਚੁਂਬੜ ਗਈਆਂ।18 ਜਾਦੂਗਰਾਂ ਨੇ ਆਪਣੇ ਕਰਤਬ ਵਰਤੇ ਅਤੇ ਉਹੋ ਕੁਝ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਧੂੜ ਵਿੱਚੋਂ ਜੂਆਂ ਨਾ ਬਣਾ ਸਕੇ। ਜੂਆਂ ਜਾਨਵਰਾਂ ਅਤੇ ਲੋਕਾਂ ਨੂੰ ਚੁਬੜੀਆਂ ਰਹੀਆਂ।19 ਇਸ ਲਈ ਜਾਦੂਗਰਾਂ ਨੇ ਫ਼ਿਰਊਨ ਨੂੰ ਦੱਸਿਆ ਕਿ ਪਰਮੇਸ਼ੁਰ ਦੀ ਸ਼ਕਤੀ ਨੇ ਅਜਿਹਾ ਕੀਤਾ ਸੀ। ਪਰ ਫ਼ਿਰਊਨ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਉਹ ਉਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ।

20 ਯਹੋਵਾਹ ਨੇ ਮੂਸਾ ਨੂੰ ਆਖਿਆ, “ਸਵੇਰੇ ਉਠਕੇ ਫ਼ਿਰਊਨ ਕੋਲ ਜਾਵੀਂ। ਫ਼ਿਰਊਨ ਨਦੀ ਵੱਲ ਜਾਵੇਗਾ। ਉਸਨੂੰ ਆਖੀਂ ਕਿ ਯਹੋਵਾਹ ਆਖਦਾ ਹੈ, ‘ਮੇਰੇ ਲੋਕਾਂ ਨੂੰ ਜਾਣ ਦੇ ਅਤੇ ਮੇਰੀ ਉਪਾਸਨਾ ਕਰਨ ਦੇ।21 ਜੇ ਤੂੰ ਮੇਰੇ ਲੋਕਾਂ ਨੂੰ ਨਹੀਂ ਜਾਣ ਦੇਵੇਂਗਾ, ਤਾਂ ਮਖੀਆਂ ਤੁਹਾਡੇ ਘਰਾਂ ਅੰਦਰ ਆ ਜਾਣਗੀਆਂ। ਮਖੀਆਂ ਤੁਹਾਡੇ ਅਤੇ ਤੁਹਾਡੇ ਅਧਿਕਾਰੀਆਂ ਉੱਪਰ ਹੋਣਗੀਆਂ। ਮਿਸਰ ਦੇ ਘਰ ਮਖੀਆਂ ਨਾਲ ਭਰ ਜਾਣਗੇ। ਮਖੀਆਂ ਸਾਰੇ ਪਾਸੇ ਹੋਣਗੀਆਂ, ਧਰਤੀ ਉੱਤੇ ਵੀ।22 ਪਰ ਮੈਂ ਇਸਰਾਏਲ ਦੇ ਲੋਕਾਂ ਨਾਲ ਮਿਸਰੀ ਲੋਕਾਂ ਵਰਗਾ ਵਰਤਾਉ ਨਹੀਂ ਕਰਾਂਗਾ ਗੋਸ਼ਨ ਵਿੱਚ ਮਖੀਆਂ ਨਹੀਂ ਹੋਣਗੀਆਂ, ਜਿਥੇ ਮੇਰੇ ਲੋਕ ਰਹਿੰਦੇ ਹਨ। ਇਸ ਤਰ੍ਹਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ, ਯਹੋਵਾਹ, ਇਸ ਧਰਤੀ ਤੇ ਹਾਂ।23 ਇਸ ਲਈ ਕਲ ਨੂੰ ਮੈਂ ਆਪਣੇ ਲੋਕਾਂ ਨਾਲ ਤੁਹਾਡੇ ਲੋਕਾਂ ਨਾਲੋਂ ਵਖਰਾ ਸਲੂਕ ਕਰਾਂਗਾ। ਇਹ ਮੇਰਾ ਸਬੂਤ ਹੋਵੇਗਾ।24 ਇਸ ਤਰ੍ਹਾਂ ਯਹੋਵਾਹ ਨੇ ਉਹੀ ਕੀਤਾ ਜੋ ਉਸਨੇ ਆਖਿਆ ਸੀ। ਮਿਸਰ ਵਿੱਚ ਬਹੁਤ ਸਾਰੀਆਂ ਮੱਖੀਆਂ ਆ ਗਈਆਂ। ਮੱਖੀਆਂ ਫ਼ਿਰਊਨ ਦੇ ਘਰ ਵਿੱਚ ਸਨ, ਅਤੇ ਇਹ ਉਸਦੇ ਸਾਰੇ ਅਧਿਕਾਰੀਆਂ ਦੇ ਘਰਾਂ ਵਿੱਚ ਸਨ। ਮੱਖੀਆਂ ਮਿਸਰ ਵਿੱਚ ਹਰ ਪਾਸੇ ਸਨ। ਮੱਖੀਆਂ ਦੇਸ਼ ਨੂੰ ਤਬਾਹ ਕਰ ਰਹੀਆਂ ਸਨ।25 ਇਸ ਲਈ ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਸਦਿਆ। ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਇਸ ਦੇਸ਼ ਵਿੱਚ ਆਪਣੇ ਪਰਮੇਸ਼ੁਰ ਲਈ ਬਲੀਆਂ ਚੜਾਵੋ।”26 ਪਰ ਮੂਸਾ ਨੇ ਆਖਿਆ, “ਅਜਿਹਾ ਕਰਨਾ ਠੀਕ ਨਹੀਂ ਹੋਵੇਗਾ। ਮਿਸਰੀ ਸੋਚਦੇ ਹਨ ਕਿ ਯਹੋਵਾਹ ਸਾਡੇ ਪਰਮੇਸ਼ੁਰ ਲਈ ਜਾਨਵਰਾਂ ਨੂੰ ਮਾਰਕੇ ਬਲੀਆਂ ਚੜਾਉਣਾ ਭਿਆਨਕ ਗੱਲ ਹੈ। ਜੇ ਅਸੀਂ ਇੱਥੇ ਅਜਿਹਾ ਕਰਾਂਗੇ ਤਾਂ ਮਿਸਰੀ ਸਾਨੂੰ ਦੇਖਣਗੇ, ਅਤੇ ਉਹ ਸਾਡੇ ਉੱਤੇ ਪੱਥਰ ਸੁੱਟਣਗੇ ਅਤੇ ਸਾਨੂੰ ਮਾਰ ਦੇਣਗੇ।27 ਸਾਨੂੰ ਤਿੰਨਾ ਦਿਨਾਂ ਲਈ ਮਾਰੂਥਲ ਅੰਦਰ ਜਾਣ ਦਿਉ ਅਤੇ ਯਹੋਵਾਹ ਸਾਡੇ ਪਰਮੇਸ਼ੁਰ ਲਈ ਬਲੀਆਂ ਚੜਾਉਣ ਦਿਉ। ਇਹੀ ਹੈ ਜੋ ਸਾਡੇ ਯਹੋਵਾਹ ਨੇ ਸਾਨੂੰ ਕਰਨ ਵਾਸਤੇ ਆਖਿਆ ਸੀ।”28 ਇਸ ਲਈ ਫ਼ਿਰਊਨ ਨੇ ਆਖਿਆ, “ਮੈਂ ਤੁਹਾਨੂੰ ਜਾਣ ਦੇਵਾਂਗਾ ਅਤੇ ਮਾਰੂਥਲ ਵਿੱਚ ਜਾਕੇ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਬਲੀਆਂ ਚੜਾਉਣ ਦੇਵਾਂਗਾ। ਪਰ ਤੁਹਾਨੂੰ ਬਹੁਤੀ ਦੂਰ ਨਹੀਂ ਜਾਣਾ ਚਾਹੀਦਾ। ਹੁਣ, ਜਾਓ ਅਤੇ ਮੇਰੇ ਵਾਸਤੇ ਪ੍ਰਾਰਥਨਾ ਕਰੋ।”29 ਮੂਸਾ ਨੇ ਆਖਿਆ, “ਦੇਖੋ, ਮੈਂ ਜਾਵਾਂਗਾ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ ਅਤੇ ਮਖੀਆਂ ਤੈਨੂੰ, ਤੇਰੇ ਲੋਕਾਂ ਨੂੰ ਅਤੇ ਤੇਰੇ ਅਧਿਕਾਰੀਆਂ ਨੂੰ ਕਲ ਨੂੰ ਛੱਡ ਦੇਣਗੀਆਂ। ਪਰ ਤੈਨੂੰ ਫ਼ਿਰ ਸਾਨੂੰ ਸਾਡੇ ਯਹੋਵਾਹ ਨੂੰ ਬਲੀਆਂ ਨਾ ਚੜਾਉਣ ਦੀ ਆਗਿਆ ਦੇਕੇ ਗੁਮਰਾਹ ਨਹੀਂ ਕਰਨ ਚਾਹੀਦਾ।”30 ਇਸ ਤਰ੍ਹਾਂ ਮੂਸਾ ਫ਼ਿਰਊਨ ਕੋਲੋਂ ਚਲਿਆ ਗਿਆ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ।31 ਅਤੇ ਯਹੋਵਾਹ ਨੇ ਓਹੀ ਕੀਤਾ ਜੋ ਮੂਸਾ ਨੇ ਮੰਗਿਆ ਸੀ। ਯਹੋਵਾਹ ਨੇ ਫ਼ਿਰਊਨ, ਉਸਦੇ ਅਧਿਕਾਰੀਆਂ ਅਤੇ ਉਸਦੀ ਪਰਜਾ ਤੋਂ ਮਖੀਆਂ ਨੂੰ ਦੂਰ ਕਰ ਦਿੱਤਾ। ਕੋਈ ਮੱਖੀ ਨਹੀਂ ਬਚੀ।
32 ਪਰ ਉਸਨੇ ਫ਼ੇਰ ਜ਼ਿਦ ਫ਼ੜ ਲਈ ਅਤੇ ਲੋਕਾਂ ਨੂੰ ਨਹੀਂ ਜਾਣ ਦਿੱਤਾ।

adsfree-icon
Ads FreeProfile