the Week of Proper 28 / Ordinary 33
free while helping to build churches and support pastors in Uganda.
Click here to learn more!
Read the Bible
ਬਾਇਬਲ
ਹਿਜ਼ ਕੀ ਐਲ 23
1 ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸਨੇ ਆਖਿਆ,2 "ਆਦਮੀ ਦੇ ਪੁੱਤਰ, ਸਮਾਰੀਆਂ ਅਤੇ ਯਰੂਸ਼ਲਮ ਬਾਰੇ ਇਹ ਕਹਾਣੀ ਸੁਣ। ਦੋ ਭੈਣਾਂ ਸਨ। ਉਹ ਇੱਕੋ ਮਾਂ ਦੀਆਂ ਧੀਆਂ ਸਨ।3 ਜਦੋਂ ਉਹ ਹਾਲੀ ਜਵਾਨ ਸਨ ਉਹ ਮਿਸਰ ਵਿੱਚ ਵੇਸਵਾਵਾਂ ਬਣ ਗਈਆਂ। ਮਿਸਰ ਵਿੱਚ, ਪਹਿਲਾਂ ਉਨ੍ਹਾਂ ਨੇ ਪਿਆਰ ਕੀਤਾ ਅਤੇ ਆਦਮੀਆਂ ਨੂੰ ਆਪਣੇ ਨਿਪਲ ਛੂਹਣ ਦਿੱਤੇ ਅਤੇ ਆਪਣੀਆਂ ਜਵਾਨ ਛਾਤੀਆਂ ਨੂੰ ਹੱਥ ਪਾਉਣ ਦਿੱਤਾ।4 ਵੱਡੀ ਧੀ ਦਾ ਨਾਂ ਸੀ ਆਹਾਲਾਹ। ਅਤੇ ਉਸਦੀ ਭੈਣ ਦਾ ਨਾਂ ਵੀ ਆਹਾਲੀਬਾਹ। ਉਹ ਭੈਣਾਂ ਮੇਰੀਆਂ ਪਤਨੀਆਂ ਬਣ ਗਈਆਂ। ਅਤੇ ਸਾਡੇ ਬੱਚੇ ਹੋਏ। ਆਹਾਲਾਹ ਅਸਲ ਵਿੱਚ ਸਮਰਿਯਾ ਹੈ। ਅਤੇ ਆਹਾਲੀਬਾਹ ਅਸਲ ਵਿੱਚ ਯਰੂਸ਼ਲਮ ਹੈ।5 "ਫ਼ੇਰ ਆਹਾਲਾਹ ਨੇ ਮੇਰੇ ਨਾਲ ਬੇਵਫ਼ਾਈ ਕੀਤੀ - ਉਹ ਵੇਸਵਾ ਵਾਂਗ ਰਹਿਣ ਲਗੀ। ਉਹ ਆਪਣੇ ਪ੍ਰੇਮੀਆਂ ਨੂੰ ਚਾਹੁਣ ਲਗੀ। ਉਸਨੇ ਅਸ਼ੂਰ੍ਰੀਆਂ ਦੇ ਸਿਪਾਹੀਆਂ ਨੂੰ6 ਉਨ੍ਹਾਂ ਦੀਆਂ ਨੀਲੀਆਂ ਵਰਦੀਆਂ ਵਿੱਚ ਦੇਖਿਆ। ਉਹ ਸੋਹਣੇ ਗਭ੍ਭਰੂ ਜਵਾਨ ਅਤੇ ਘੋੜ-ਸਵਾਰ ਸਨ। ਉਹ ਆਗੂ ਅਤੇ ਅਫ਼ਸਰ ਸਨ।7 ਆਹਾਲਾਹ ਨੇ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਆਦਮੀਆਂ ਨੂੰ ਸੌਂਪ ਦਿੱਤਾ। ਉਹ ਸਾਰੇ ਹੀ ਅੱਸ਼ੂਰੀਆਂ ਦੀ ਫ਼ੌਜ ਦੇ ਚੁਣੇ ਹੋਏ ਸਿਪਾਹੀ ਸਨ ਅਤੇ ਉਸਨੂੰ ਉਹ ਸਾਰੇ ਚਾਹੀਦੇ ਸਨ। ਉਹ ਉਨ੍ਹਾਂ ਦੇ ਬੁੱਤਾਂ ਨਾਲ ਨਾਪਾਕ ਹੋ ਗਈ।8 ਇਸਤੋਂ ਇਲਾਵਾ, ਉਸਨੇ ਕਦੇ ਵੀ ਮਿਸਰ ਨਾਲ ਆਪਣੀ ਆਸ਼ਕੀ ਨਹੀਂ ਛੱਡੀ। ਮਿਸਰ ਦਾ ਉਸ ਨਾਲ ਪਿਆਰ ਦਾ ਮਾਮਲਾ ਸੀ ਜਦੋਂ ਉਹ ਜਵਾਨ ਕੁੜੀ ਸੀ। ਮਿਸਰ ਉਸਦੀਆਂ ਜਵਾਨ ਛਾਤੀਆਂ ਨੂੰ ਛੂਹਣ ਵਾਲਾ ਪਹਿਲਾ ਪ੍ਰੇਮੀ ਸੀ। ਮਿਸਰ ਨੇ ਆਪਣਾ ਝੂਠਾ ਪਿਆਰ ਉਸ ਉੱਤੇ ਡੋਲ੍ਹ ਦਿੱਤਾ।9 ਇਸ ਲਈ ਮੈਂ ਉਸਦੇ ਪ੍ਰੇਮੀਆਂ ਨੂੰ ਉਸਨੂੰ ਹਾਸਿਲ ਕਰ ਦਿੱਤਾ। ਉਹ ਅੱਸ਼ੂਰੀਆਂ ਨੂੰ ਚਾਹੁੰਦੀ ਸੀ, ਇਸ ਲਈ ਮੈਂ ਉਸਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ!10 ਉਨ੍ਹਾਂ ਨੇ ਉਸ ਨਾਲ ਬਲਾਤਕਾਰ ਕੀਤਾ। ਉਨ੍ਹਾਂ ਨੇ ਉਸਦੇ ਬੱਚੇ ਖੋਹ ਲੇ। ਅਤੇ ਉਨ੍ਹਾਂ ਨੇ ਆਪਣੀ ਤਲਵਾਰ ਵਰਤੀ ਅਤੇ ਉਸਨੂੰ ਕਤਲ ਕਰ ਦਿੱਤਾ। ਉਨ੍ਹਾਂ ਨੇ ਉਸਨੂੰ ਸਜ਼ਾ ਦਿੱਤੀ। ਅਤੇ ਔਰਤਾਂ ਹਾਲੇ ਵੀ ਉਸ ਬਾਰੇ ਗੱਲਾਂ ਕਰਦੀਆਂ ਹਨ।
11 "ਉਸਦੀ ਛੋਟੀ ਭੈਣ, ਆਹਾਲੀਬਾਹ ਨੇ ਇਹ ਸਾਰੀਆਂ ਗੱਲਾਂ ਵਾਪਰਦੀਆਂ ਦੇਖੀਆਂ। ਪਰ ਆਹਾਲੀਬਾਹ ਨੇ ਆਪਣੀ ਭੈਣ ਨਾਲੋਂ ਵੀ ਵਧੇਰੇ ਪਾਪ ਕੀਤੇ! ਉਹ ਆਹਾਲਾਹ ਨਾਲੋਂ ਵੀ ਵਧੇਰੇ ਬੇਵਫ਼ਾ ਸੀ।12 ਉਸਨੂੰ ਅੱਸ਼ੂਰੀਆਂ ਦੇ ਆਗੂ ਅਤੇ ਅਫ਼ਸਰ ਚਾਹੀਦੇ ਸਨ। ਉਸਨੂੰ ਉਹ ਨੀਲੀ ਵਰਦੀ ਵਾਲੇ ਘੋੜ-ਸਵਾਰ ਸਿਪਾਹੀ ਚਾਹੀਦੇ ਸਨ। ਉਹ ਸਾਰੇ ਹੀ ਸੋਹਣੇ ਗਭ੍ਭਰੂ ਜਵਾਨ ਸਨ।13 ਮੈਂ ਦੇਖਿਆ ਕਿ ਦੋਵੇ ਔਰਤਾਂ ਆਪਣੀਆਂ ਜ਼ਿਂਦਗੀਆਂ ਨੂੰ ਇੱਕੋ ਜਿਹੀਆਂ ਗਲਤੀਆਂ ਨਾਲ ਬਰਬਾਦ ਕਰਨ ਜਾ ਰਹੀਆਂ ਸਨ।14 "ਆਹਾਲੀਬਾਹ ਮੇਰੇ ਨਾਲ ਬੇਵਫ਼ਾਈ ਕਰਦੀ ਰਹੀ। ਬਾਬਲ ਵਿੱਚ ਉਸਨੇ ਕੰਧਾਂ ਉੱਤੇ ਉਕਰੀਆਂ ਆਦਮੀਆਂ ਦੀਆਂ ਤਸਵੀਰਾਂ ਦੇਖੀਆਂ। ਉਹ ਤਸਵੀਰਾਂ ਆਪਣੀਆਂ ਲਾਲ ਵਰਦੀਆਂ ਪਾਈ ਹੋਏ ਚਾਲਦੀ ਆਦਮੀਆਂ ਦੀਆਂ ਸਨ।15 ਉਨ੍ਹਾਂ ਨੇ ਆਪਣੀਆਂ ਕਮਰਾਂ ਦੁਆਲੇ ਪੇਟੀਆਂ ਬਧ੍ਧੀਆਂ ਹੋਈਆਂ ਸਨ ਅਤੇ ਆਪਣੇ ਸਿਰਾਂ ਉੱਤੇ ਲੰਮੀਆਂ ਪਗੜੀਆਂ ਪਹਿਨੀਆਂ ਹੋਈਆਂ ਸਨ। ਉਹ ਸਾਰੇ ਆਦਮੀ ਰਬਵਾਨ ਅਫ਼ਸਰਾਂ ਵਰਗੇ ਨਜ਼ਰ ਆਉਂਦੇ ਸਨ। ਉਹ ਸਾਰੇ ਹੀ ਬਾਬਲ ਦੇ ਵਸਨੀਕਾਂ ਵਰਗੇ ਜਾਪਦੇ ਸਨ।16 ਜਿਉਂ ਹੀ ਆਹਾਲੀਬਾਹ ਨੇ ਉਨ੍ਹਾਂ ਨੂੰ ਵੇਖਿਆ, ਉਸਨੂੰ ਉਹ ਚਾਹੀਦੇ ਸਨ, ਅਤੇ ਚਾਲਡੀਨਾਂ ਕੋਲ ਹਲਕਾਰੇ ਭੇਜੇ।17 ਇਸ ਲਈ ਬਾਬਲ ਦੇ ਉਹ ਆਦਮੀ ਉਸਦੀ ਸੇਜ਼ ਉੱਤੇ ਉਸ ਨਾਲ ਸੰਭੋਗ ਕਰਨ ਲਈ ਆਏ। ਉਸਨੂੰ ਨੇ ਉਸਨੂੰ ਵਰਤਿਆ ਅਤੇ ਉਸਨੂੰ ਇੰਨਾ ਨਾਪਾਕ ਬਣਾ ਦਿੱਤਾ ਕਿ ਉਹ ਉਨ੍ਹਾਂ ਤੋਂ ਸਖਤ ਨਫ਼ਰਤ ਕਰਨ ਲੱਗ ਪਈ!18 "ਆਹਾਲੀਬਾਹ ਨੇ ਹਰ ਕਿਸੇ ਨੂੰ ਦਰਸਾ ਦਿੱਤਾ ਕਿ ਉਹ ਬੇਵਫ਼ਾ ਸੀ। ਇਸ ਲਈ ਉਸਨੇ ਇੰਨੇ ਸਾਰੇ ਬੰਦਿਆਂ ਨੂੰ ਆਪਣਾ ਨਗਨ ਸ਼ਰੀਰ ਵੇਖਣ ਦਿੱਤਾ, ਕਿ ਮੈਨੂੰ ਉਸ ਨਾਲ ਸਖਤ ਨਫ਼ਰਤ ਹੋ ਗਈ - ਓਸੇ ਤਰ੍ਹਾਂ ਜਿਵੇਂ ਮੈਨੂੰ ਉਸਦੀ ਭੈਣ ਨਾਲ ਸਖਤ ਨਫ਼ਰਤ ਕੀਤੀ ਸੀ।19 ਬਾਰ-ਬਾਰ ਆਹਾਲੀਬਾਹ ਨੇ ਮੇਰੇ ਨਾਲ ਬੇਵਫ਼ਾਈ ਕੀਤੀ। ਅਤੇ ਫ਼ੇਰ ਉਸਨੂੰ ਉਹ ਆਸ਼ਕੀ ਚੇਤੇ ਆਈ ਜਿਹੜੀ ਉਸਨੇ ਮਿਸਰ ਵਿੱਚ ਆਪਣੀ ਜਵਾਨੀ ਵੇਲੇ ਕੀਤੀ ਸੀ।20 ਉਸ ਨੂੰ ਆਪਣਾ ਪ੍ਰੇਮੀ ਯਾਦ ਆਇਆ ਜਿਸਦਾ ਲਿਂਗ ਖੋਤੇ ਵਰਗਾ ਅਤੇ ਘੋੜੇ ਵਾਂਗ ਵੀਰਜ ਦਾ ਹੜ ਸੀ।21 "ਆਹਾਲੀਬਾਹ, ਤੂੰ ਉਨ੍ਹਾਂ ਦਿਨਾਂ ਲਈ ਤਰਸ ਗਈ ਜਦੋਂ ਤੂੰ ਸੀ; ਜਦੋਂ ਤੇਰੇ ਪ੍ਰੇਮੀ ਨੇ ਤੇਰੇ ਨਿਪਲ ਛੂਹੇ ਅਤੇ ਤੇਰੀਆਂ ਛਾਤੀਆਂ ਫ਼ੜੀਆਂ ਸਨ।
22 ਇਸ ਲਈ ਆਹਾਲੀਬਾਹ, ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, 'ਤੈਨੂੰ ਆਪਣੇ ਪ੍ਰੇਮੀਆਂ ਨਾਲ ਸਖਤ ਨਫ਼ਰਤ ਹੋ ਗਈ। ਪਰ ਮੈਂ ਤੇਰੇ ਪ੍ਰੇਮੀਆਂ ਨੂੰ ਇੱਥੇ ਲਿਆਵਾਂਗਾ। ਉਹ ਤੈਨੂੰ ਘੇਰ ਲੈਣਗੇ।23 ਮੈਂ ਉਨ੍ਹਾਂ ਸਾਰੇ ਆਦਮੀਆਂ ਨੂੰ ਬਾਬਲ ਤੋਂ ਲਿਆਵਾਂਗਾ। ਖਾਸ ਤੌਰ ਤੇ ਕਸਦੀਆਂ ਨੂੰ। ਮੈਂ ਫਿਕੋਦ, ਸ਼ੋਆ ਅਤੇ ਕੋਅ ਦੇ ਆਦਮੀਆਂ ਨੂੰ ਲਿਆਵਾਂਗਾ। ਅਤੇ ਮੈਂ ਅਸ਼ੂਰ੍ਰੀਆਂ ਦੇ ਉਨ੍ਹਾਂ ਸਾਰੇ ਆਦਮੀਆਂ ਨੂੰ ਲਿਆਵਾਂਗਾ। ਮੈਂ ਉਨ੍ਹਾਂ ਸਾਰੇ ਆਗੂਆਂ ਅਤੇ ਅਫ਼ਸਰਾਂ ਨੂੰ ਲਿਆਵਾਂਗਾ। ਉਹ ਸਾਰੇ ਹੀ ਸੋਹਣੇ ਗਭ੍ਭਰੂ ਜਵਾਨ, ਰਬਵਾਨ ਅਫ਼ਸਰ ਅਤੇ ਉੱਚ ਪਦ ਤੇ ਆਪਣੇ ਘੋੜਿਆਂ ਤੇ ਸਵਾਰੀ ਕਰਦੇ ਹੋਏ ਘੋੜਸਵਾਰ ਸਨ।24 ਉਨ੍ਹਾਂ ਆਦਮੀਆਂ ਦੀ ਭੀੜ ਤੇਰੇ ਕੋਲ ਆਵੇਗੀ। ਉਹ ਆਪਣੇ ਘੋੜਿਆਂ ਅਤੇ ਰਬਾਂ ਉੱਤੇ ਸਵਾਰ ਹੋਕੇ ਆਉਣਗੇ। ਉਹ ਬਹੁਤ-ਬਹੁਤ ਸਾਰੇ ਆਦਮੀ ਹੋਣਗੇ। ਉਨ੍ਹਾਂ ਕੋਲ ਆਪਣੇ ਨੇਜ਼ੇ, ਢਾਲਾਂ ਅਤੇ ਟੋਪ ਹੋਣਗੇ। ਉਹ ਸਾਰੇ ਤੇਰੇ ਦੁਆਲੇ ਇਕੱਠੇ ਹੋ ਜਾਣਗੇ। ਮੈਂ ਉਨ੍ਹਾਂ ਨੂੰ ਓਹੋ ਕੁਝ ਦੱਸਾਂਗਾ ਜੋ ਤੂੰ ਮੇਰੇ ਨਾਲ ਕੀਤਾ ਹੈ ਅਤੇ ਉਹ ਆਪਣੇ ਤਰੀਕੇ ਨਾਲ ਤੈਨੂੰ ਸਜ਼ਾ ਦੇਣਗੇ।25 "'ਮੈਂ ਤੈਨੂੰ ਦਿਖਾ ਦਿਆਂਗਾ ਕਿ ਕਿੰਨਾ ਈਰਖਾਲੂ ਹਾਂ ਮੈਂ। ਉਹ ਬਹੁਤ ਗੁੱਸੇ ਵਿੱਚ ਹੋਣਗੇ ਅਤੇ ਤੈਨੂੰ ਦੁੱਖ ਪਹੁੰਚਾਉਣਗੇ। ਉਹ ਤੇਰਾ ਨੱਕ ਅਤੇ ਕੰਨ ਕੱਟ ਦੇਣਗੇ। ਉਹ ਤਲਵਾਰ ਲੈਕੇ ਤੈਨੂੰ ਕਤਲ ਕਰ ਦੇਣਗੇ। ਫ਼ੇਰ ਉਹ ਤੇਰੇ ਬੱਚਿਆਂ ਨੂੰ ਖੋਹ ਲੈਣਗੇ ਅਤੇ ਜੋ ਕੁਝ ਵੀ ਤੇਰਾ ਬਚਿਆ ਹੋਇਆ ਹੋਵੇਗਾ ਉਸਨੂੰ ਸਾੜ ਦੇਣਗੇ।26 "'ਉਹ ਤੇਰੇ ਸੁੰਦਰ ਕੱਪੜੇ ਅਤੇ ਗਹਿਣੇ ਖੋਹ ਲੈਣਗੇ।27 ਮੈਂ ਤੇਰੇ ਮਿਸਰ ਨਾਲਜ਼ਆਸ਼ਕੀ ਦੇ ਸੁਪਨਿਆਂ ਨੂੰ ਭਂਗ ਕਰ ਦਿਆਂਗਾ। ਤੂੰ ਫ਼ੇਰ ਕਦੇ ਵੀ ਉਨ੍ਹਾਂ ਨੂੰ ਨਹੀਂ ਭਾਲੇਁਗੀ। ਤੂੰ ਹੋਰ ਵਧੇਰੇ ਮਿਸਰ ਨੂੰ ਯਾਦ ਨਹੀਂ ਕਰੇਗੀ।"'28 ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, "ਮੈਂ ਤੈਨੂੰ ਉਨ੍ਹਾਂ ਲੋਕਾਂ ਦੇ ਹਵਾਲੇ ਕਰ ਰਿਹਾ ਹਾਂ ਜਿਨ੍ਹਾਂ ਨੂੰ ਤੂੰ ਨਫ਼ਰਤ ਕਰਦੀ ਹੈਂ। ਮੈਂ ਤੈਨੂੰ ਉਨ੍ਹਾਂ ਲੋਕਾਂ ਦੇ ਹਵਾਲੇ ਕਰ ਰਿਹਾ ਹਾਂ ਜਿਨ੍ਹਾਂ ਨੂੰ ਤੂੰ ਸਖਤ ਨਫ਼ਰਤ ਕਰਦੀ ਸੀ।29 ਉਹ ਤੈਨੂੰ ਦਿਖਾ ਦੇਣਗੇ ਕਿ ਉਹ ਤੈਨੂੰ ਕਿੰਨੀ ਨਫ਼ਰਤ ਕਰਦੇ ਹਨ! ਉਹ ਤੇਰੇ ਪਾਸੋਂ ਹਰ ਉਹ ਚੀਜ਼ ਖੋਹ ਲੈਣਗੇ ਜਿਸ ਲਈ ਤੂੰ ਕੰਮ ਕੀਤਾ ਸੀ। ਅਤੇ ਉਹ ਤੈਨੂੰ ਨਿਰਬਸਤਰ ਅਤੇ ਨਂਗਿਆਂ ਕਰ ਛੱਡਣਗੇ! ਲੋਕੀ ਤੇਰੇ ਪਾਪਾਂ ਨੂੰ ਚੰਗੀ ਤਰ੍ਹਾਂ ਦੇਖ ਲੈਣਗੇ। ਉਹ ਦੇਖ ਲੈਣਗੇ ਕਿ ਤੂੰ ਇੱਕ ਵੇਸਵਾ ਦੀ ਤਰ੍ਹਾਂ ਵਿਹਾਰ ਕੀਤਾ ਸੀ ਅਤੇ ਬਦ ਸੁਪਨੇ ਲੇ ਸਨ।30 ਇਹ ਮੰਦੇ ਕੰਮ ਤੂੰ ਉਦੋਂ ਕੀਤੇ ਜਦੋਂ ਤੂੰ ਮੈਨੂੰ ਛੱਡ ਦਿੱਤਾ ਸੀ ਅਤੇ ਉਨ੍ਹਾਂ ਹੋਰਨਾਂ ਕੌਮਾਂ ਦੇ ਪਿੱਛੇ ਭੱਜੀ ਸੀ। ਤੂੰ ਉਹ ਮੰਦੇ ਕੰਮ ਕੀਤੇ ਸਨ ਜਦੋਂ ਤੂੰ ਉਨ੍ਹਾਂ ਦੇ ਬੁੱਤਾਂ ਨਾਲ ਆਪਣੇ-ਆਪ ਨੂੰ ਕਲੰਕਤ ਕੀਤਾ ਸੀ।31 ਤੂੰ ਆਪਣੀ ਭੈਣ ਦੇ ਪਿੱਛੇ ਲਗੀ ਅਤੇ ਉਸੇ ਤਰ੍ਹਾਂ ਦਾ ਜੀਵਨ ਜੀਵਿਆ। ਤੂੰ ਖੁਦ, ਉਸਦਾ ਜ਼ਹਿਰ ਨਾਲ ਭਰਿਆ ਪਿਆਲਾ ਲਿਆ ਅਤੇ ਆਪਣੇ ਹੱਥਾਂ ਵਿੱਚ ਫੜ ਲਿਆ ਸੀ। ਤੂੰ ਆਪਣੀ ਸਜ਼ਾ ਦਾ ਕਾਰਣ ਖੁਦ ਬਣੀ।"32 ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ:"ਤੂੰ ਪੀਵੇਂਗੀ ਭੈਣ ਆਪਣੀ ਦਾ ਜ਼ਹਿਰ ਦਾ ਪਿਆਲਾ। ਇਹ ਹੈ ਇੱਕ ਉੱਚਾ ਅਤੇ ਚੌੜਾ ਪਿਆਲਾ ਜ਼ਹਿਰ ਦਾ। ਪਿਆਲੇ ਵਿੱਚ ਹੈ ਜ਼ਹਿਰ ਬਹੁਤ। ਹਸ੍ਸਣਗੇ ਲੋਕ ਤੇਰੇ ਉੱਤੇ ਅਤੇ ਉਡਾਉਣਗੇ ਮਜ਼ਾਕ ਤੇਰਾ।33 ਲੜਖੜਾਵੇਂਗੀ ਤੂੰ ਸ਼ਰਾਬੀ ਬੰਦੇ ਵਾਂਗ। ਚਕਰਾਵੇਗਾ ਬਹੁਤ ਸਿਰ ਤੇਰਾ। ਇਹ ਹੈ ਪਿਆਲਾ ਤਬਾਹੀ ਅਤੇ ਬਰਬਾਦੀ ਦਾ। ਇਹ ਹੈ ਉਸ ਪਿਆਲੇ ਵਰਗਾ ਪੀਤਾ ਸੀ ਜਿਹੜਾ ਤੇਰੀ ਭੈਣ ਨੇ।34 ਪੀਵੇਂਗੀ ਤੂੰ ਜ਼ਹਿਰ ਉਸ ਪਿਆਲੇ ਵਿਚੋਂ। ਪੀਵੇਂਗੀ ਤੂੰ ਇਸ ਨੂੰ ਆਖਰੀ ਬੂਂਦ ਤੀਕ। ਸੁੱਟ ਦੇਵੇਂਗੀ ਤੂੰ ਪਿਆਲੇ ਨੂੰ ਅਤੇ ਕਰ ਦੇਵੇਂਗੀ ਇਸਨੂੰ ਚੂਰ-ਚੂਰ! ਅਤੇ ਨੋਚੇਁਗੀ ਤੂੰ ਛਾਤੀਆਂ ਆਪਣੀਆਂ ਦਰਦ ਵਿੱਚ। ਵਾਪਰੇਗਾ ਇਵੇਂ ਹੀ ਕਿਉਂ ਕਿ ਮੈਂ ਹਾਂ ਯਹੋਵਾਹ ਅਤੇ ਪ੍ਰਭੂ। ਅਤੇ ਆਖੀਆਂ ਸਨ ਮੈਂ ਇਹ ਗੱਲਾਂ।35 "ਇਸਲਈ ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ, 'ਯਰੂਸ਼ਲਮ ਭੁੱਲ ਗਈ ਤੂੰ ਮੈਨੂੰ। ਸੁੱਟ ਦਿੱਤਾ ਤੂੰ ਮੈਨੂੰ ਪਰਾਂ ਅਤੇ ਛੱਡ ਦਿੱਤਾ ਪਿਛਾਂਹ। ਇਸ ਲਈ ਹੁਣ ਤੈਨੂੰ ਦੁੱਖ ਭੋਗਣਾ ਪਵੇਗਾ, ਮੈਨੂੰ ਛੱਡਣ ਅਤੇ ਵੇਸਵਾ ਵਾਂਗ ਰਹਿਣ ਦਾ। ਤੈਨੂੰ ਤੇਰੇ ਦੁਸ਼ਟ ਸੁਪਨਿਆਂ ਲਈ ਤਸੀਹੇ ਝਲ੍ਲਣੇ ਪੈਣਗੇ।"'
36 ਯਹੋਵਾਹ ਮੇਰੇ ਪ੍ਰਭੂ ਨੇ ਮੈਨੂੰ ਆਖਿਆ, "ਆਦਮੀ ਦੇ ਪੁੱਤਰ, ਕੀ ਤੂੰ ਆਹਾਲਾਹ ਅਤੇ ਆਹਾਲੀਬਾਹ ਦਾ ਨਿਰਣਾ ਕਰੇਂਗਾ? ਤਾਂ ਫ਼ੇਰ ਉਨ੍ਹਾਂ ਨੂੰ ਦੱਸ ਕਿ ਉਨ੍ਹਾਂ ਨੇ ਕਿਹੋ ਜਿਹੀਆਂ ਭਿਆਨਕ ਗੱਲਾਂ ਕੀਤੀਆਂ ਹਨ।37 ਉਨ੍ਹਾਂ ਨੇ ਵਿਭਚਾਰ ਕੀਤਾ ਹੈ। ਉਹ ਕਤਲ ਦੇ ਦੋਸ਼ੀ ਹਨ। ਉਨ੍ਹਾਂ ਨੇ ਬਦਕਾਰਾਂ ਵਾਂਗ ਵਿਹਾਰ ਕੀਤਾ - ਉਹ ਮੈਨੂੰ ਛੱਡਕੇ ਆਪਣੇ ਬੁੱਤਾਂ ਨਾਲ ਹੋ ਗਏ। ਉਨ੍ਹਾਂ ਨੇ ਮੇਰੇ ਬੱਚੇ ਪੈਦਾ ਕੀਤੇ ਸਨ। ਪਰ ਉਨ੍ਹਾਂ ਨੇ ਉਨ੍ਹਾਂ ਨੂੰ ਅੱਗ ਵਿੱਚੋਂ ਗੁਜ਼ਰਨ ਲਈ ਮਜ਼ਬੂਰ ਕਰ ਦਿੱਤਾ। ਉਨ੍ਹਾਂ ਨੇ ਅਜਿਹਾ ਆਪਣੇ ਬੁੱਤਾਂ ਨੂੰ ਭੋਜਨ ਦੇਣ ਲਈ ਕੀਤਾ।38 ਉਨ੍ਹਾਂ ਨੇ ਮੇਰੇ ਆਰਾਮ ਦੇ ਖਾਸ ਦਿਨਾਂ ਨਾਲ ਅਤੇ ਮੇਰੇ ਪਵਿੱਤਰ ਸਬਾਨਾਂ ਨਾਲ ਇੰਝ ਵਰਤਾਵਾ ਕੀਤਾ ਜਿਵੇਂ ਉਹ ਮਹੱਤਵਪੂਰਣ ਨਾ ਹੋਣ।39 ਉਨ੍ਹਾਂ ਨੇ ਆਪਣੇ ਬੁੱਤਾਂ ਲਈ ਆਪਣੇ ਬੱਚਿਆਂ ਨੂੰ ਕਤਲ ਕਰ ਦਿੱਤਾ, ਅਤੇ ਫ਼ੇਰ ਉਹ ਮੇਰੇ ਪਵਿੱਤਰ ਸਬਾਨ ਵਿੱਚ ਗਏ ਅਤੇ ਉਸ ਨੂੰ ਵੀ ਕਲੰਕਤ ਕਰ ਦਿੱਤਾ! ਉਨ੍ਹਾਂ ਨੇ ਅਜਿਹਾ ਮੇਰੇ ਮੰਦਰ ਦੇ ਅੰਦਰ ਕੀਤਾ।40 "ਉਨ੍ਹਾਂ ਨੇ ਦੂਰਾਡੀਆਂ ਥਾਵਾਂ ਤੋਂ ਆਦਮੀਆਂ ਨੂੰ ਸੱਦਾ ਦਿੱਤਾ। ਤੁਸੀਂ ਉਨ੍ਹਾਂ ਲਈ ਇੱਕ ਸੰਦੇਸਵਾਹਕ ਭੇਜਿਆ ਸੀ ਅਤੇ ਉਹ ਆਦਮੀ ਤੁਹਾਨੂੰ ਮਿਲਣ ਲਈ ਆ ਗਏ। ਤੁਸੀਂ ਉਨ੍ਹਾਂ ਲਈ ਇਸ਼ਨਾਨ ਕੀਤਾ, ਆਪਣੀਆਂ ਅੱਖਾਂ ਰੰਗੀਆਂ, ਅਤੇ ਆਪਣੇ ਗਹਿਣੇ ਪਾ ਲੇ।41 ਤੁਸੀਂ ਇੱਕ ਸੁੰਦਰ ਪਲਂਗ ਉੱਤੇ ਬੈਠ ਗਈਆਂ ਜਿਸਦੇ ਸਾਮ੍ਹਣੇ ਇੱਕ ਮੇਜ਼ ਲਗਿਆ ਹੋਇਆ ਸੀ। ਤੁਸੀਂ ਇਸ ਮੇਜ਼ ਉੱਤੇ ਮੇਰੀ ਧੂਫ਼ ਅਤੇ ਮੇਰਾ ਤੇਲ ਰੱਖ ਦਿੱਤਾ।42 "ਯਰੂਸਲਮ ਦਾ ਸ਼ੋਰ ਇਸ ਤਰ੍ਹਾਂ ਲਗਦਾ ਸੀ ਜਿਵੇਂ ਲੋਕ ਜਸ਼ਨ ਮਨਾ ਰਹੇ ਹੋਣ। ਬਹੁਤ ਸਾਰੇ ਲੋਕ ਜਸ਼ਨ ਵਿੱਚ ਆਏ। ਬਹੁਤ ਸਾਰੇ ਬੰਦੇ ਮਾਰੂਬਲ ਵਿੱਚੋਂ ਆਉਂਦੇ ਹੋਏ ਪਹਿਲਾਂ ਹੀ ਪੀ ਰਹੇ ਸਨ। ਉਨ੍ਹਾਂ ਨੇ ਔਰਤਾਂ ਨੂੰ ਖੂਬਸੂਰਤ ਕਂਗਣ ਅਤੇ ਤਾਜ ਦਿੱਤੇ।43 ਫ਼ੇਰ ਮੈਂ ਇੱਕ ਔਰਤ ਨਾਲ ਗੱਲ ਕੀਤੀ ਜਿਹੜੀ ਕਿ ਆਪਣੀ ਬਦਕਾਰੀ ਕਾਰਣ ਬਰਬਾਦ ਹੋਈ ਪਈ ਸੀ। ਮੈਂ ਉਸਨੂੰ ਆਖਿਆ, 'ਕੀ ਉਹ ਉਸ ਨਾਲ ਬਦਕਾਰੀ ਕਰਦੇ ਰਹਿਣਗੇ, ਅਤੇ ਉਹ ਉਨ੍ਹਾਂ ਨਾਲ?'44 ਪਰ ਉਹ ਉਸ ਕੋਲ ਉਸੇ ਤਰ੍ਹਾਂ ਜਾਂਦੇ ਰਹੇ ਜਿਵੇਂ ਕਿਸੇ ਵੇਸਵਾ ਕੋਲ ਜਾਂਦੇ ਹੋਣ। ਹਾਂ, ਉਹ ਉਨ੍ਹਾਂ ਬਦ ਔਰਤਾਂ, ਆਹਾਲਾਹ ਅਤੇ ਆਹਾਲੀਬਾਹ ਕੋਲ ਬਾਰ-ਬਾਰ ਜਾਂਦੇ ਰਹੇ।45 "ਪਰ ਨੇਕ ਆਦਮੀ ਉਨ੍ਹਾਂ ਦਾ ਦੋਸ਼ੀਆਂ ਵਜੋਂ ਨਿਰਣਾ ਕਰਨਗੇ। ਉਹ ਲੋਕ ਉਨ੍ਹਾਂ ਔਰਤਾਂ ਬਾਰੇ ਵਿਭਚਾਰ ਅਤੇ ਕਤਲ ਦੀਆਂ ਦੋਸ਼ੀ ਹੋਣ ਦਾ ਨਿਰਣਾ ਕਰਨਗੇ। ਕਿਉਂ? ਕਿਉਂ ਕਿ ਆਹਾਲਾਹ ਅਤੇ ਆਹਾਲੀਬਾਹ ਨੇ ਵਿਭਚਾਰ ਦਾ ਪਾਪ ਕੀਤਾ ਹੈ ਅਤੇ ਉਨ੍ਹਾਂ ਦੇ ਹੱਥ ਹਾਲੇ ਵੀ ਲੋਕਾਂ ਦੇ ਖੂਨ ਨਾਲ ਰਂਗੇ ਹੋਏ ਹਨ!"46 ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ, "ਲੋਕਾਂ ਨੂੰ ਇਕਠਿਆਂ ਕਰੋ। ਅਤੇ ਫ਼ੇਰ ਉਨ੍ਹਾਂ ਲੋਕਾਂ ਨੂੰ ਆਹਾਲਾਹ ਅਤੇ ਆਹਾਲੀਬਾਹ ਨੂੰ ਸਜ਼ਾ ਦੇਣ ਦਿਓ। ਲੋਕਾਂ ਦੀ ਇਹ ਭੀੜ ਇਨ੍ਹਾਂ ਦੋਹਾਂ ਔਰਤਾਂ ਨੂੰ ਸਜ਼ਾ ਦੇਵੇਗੀ ਅਤੇ ਇਨ੍ਹਾਂ ਦਾ ਮਜ਼ਾਕ ਉਡਾਵੇਗੀ।47 ਫ਼ੇਰ ਉਹ ਭੀੜ ਇਨ੍ਹਾਂ ਉੱਤੇ ਪੱਥਰ ਸੁੱਟੇਗੀ ਅਤੇ ਇਨ੍ਹਾਂ ਨੂੰ ਮਾਰ ਦੇਵੇਗੀ। ਫ਼ੇਰ ਉਹ ਭੀੜ ਆਪਣੀਆਂ ਤਲਵਾਰਾਂ ਨਾਲ ਔਰਤਾਂ ਦੇ ਟੋਟੇ ਕਰ ਦੇਵੇਗੀ। ਉਹ ਉਨ੍ਹਾਂ ਦੇ ਬੱਚਿਆਂ ਨੂੰ ਮਾਰ ਦੇਵੇਗੀ ਅਤੇ ਉਨ੍ਹਾਂ ਦੇ ਘਰਾਂ ਨੂੰ ਜਲਾ ਦੇਵੇਗੀ।48 ਇਸ ਤਰ੍ਹਾਂ, ਮੈਂ ਇਸ ਦੇਸ ਵਿੱਚੋਂ ਸ਼ਰਮਿਂਦਗੀ ਨੂੰ ਦੂਰ ਕਰ ਦਿਆਂਗਾ। ਅਤੇ ਹੋਰ ਸਾਰੀਆਂ ਔਰਤਾਂ ਨੂੰ ਚੇਤਾਵਨੀ ਮਿਲ ਜਾਵੇਗੀ ਕਿ ਉਹ ਓਹੋ ਜਿਹੀਆਂ ਸ਼ਰਮਸਾਰੀ ਵਾਲੀਆਂ ਗੱਲਾਂ ਨਾ ਕਰਨ ਜੋ ਤੁਸੀਂ ਕੀਤੀਆਂ ਹਨ।49 ਉਹ ਤੁਹਾਨੂੰ ਤੁਹਾਡੇ ਮੰਦੇ ਕੰਮਾਂ ਦੀ ਸਜ਼ਾ ਦੇਣਗੇ। ਅਤੇ ਤੁਸੀਂ ਆਪਣੇ ਬੁੱਤਾਂ ਦੀ ਉਪਾਸਨਾ ਕਰਨ ਕਾਰਣ ਸਜ਼ਾ ਪਾਵੋਁਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਅਤੇ ਪ੍ਰਭੂ ਹਾਂ।"