the Week of Proper 28 / Ordinary 33
Click here to join the effort!
Read the Bible
ਬਾਇਬਲ
ਹਿਜ਼ ਕੀ ਐਲ 39
1 "ਆਦਮੀ ਦੇ ਪੁੱਤਰ, ਮੇਰੇ ਲਈ ਗੋਗ ਦੇ ਵਿਰੁੱਧ ਬੋਲ। ਉਸਨੂੰ ਦੱਸ ਕਿ ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ, 'ਗੋਗ, ਤੂੰ ਮਸ਼ਕ ਅਤੇ ਤੂਬਲ ਦੇ ਦੇਸਾਂ ਦਾ ਸਭ ਤੋਂ ਮਹੱਤਵਪੂਰਣ ਆਗੂ ਹੈਂ! ਪਰ ਮੈਂ ਤੇਰੇ ਵਿਰੁੱਧ ਹਾਂ।2 ਮੈਂ ਤੈਨੂੰ ਫ਼ੜ ਲਵਾਂਗਾ ਅਤੇ ਤੈਨੂੰ ਵਾਪਸ ਲਿਆਵਾਂਗਾ। ਮੈਂ ਤੈਨੂੰ ਦੂਰ ਉੱਤਰ ਵੱਲੋਂ ਵਾਪਸ ਲਿਆਵਾਂਗਾ। ਮੈਂ ਤੈਨੂੰ ਇਸਰਾਏਲ ਦੇ ਪਰਬਤਾਂ ਦੇ ਖਿਲਾਫ਼ ਲੜਨ ਲਈ ਲਿਆਵਾਂਗਾ।3 ਪਰ ਮੈਂ ਤੇਰੇ ਖੱਬੇ ਹੱਥ ਵਿੱਚੋਂ ਤੇਰੀ ਕਮਾਨ ਸੁੱਟਵਾ ਦਿਆਂਗਾ। ਮੈਂ ਤੇਰੇ ਸੱਜੇ ਹੱਥ ਵਿੱਚੋਂ ਤੇਰੇ ਤੀਰਾਂ ਨੂੰ ਪਰ੍ਹਾਂ ਸੁਟਵਾ ਦਿਆਂਗਾ।4 ਤੂੰ ਇਸਰਾਏਲ ਦੇ ਪਰਬਤਾਂ ਉੱਤੇ ਮਾਰਿਆ ਜਾਵੇਂਗਾ। ਤੂੰ ਅਤੇ ਤੇਰੇ ਸਿਪਾਹੀਆਂ ਦੇ ਸਮੂਹ, ਅਤੇ ਤੇਰੇ ਨਾਲ ਦੀਆਂ ਹੋਰ ਸਾਰੀਆਂ ਕੌਮਾਂ ਜੰਗ ਵਿੱਚ ਮਾਰੀਆਂ ਜਾਣਗੀਆਂ। ਮੈਂ ਤੈਨੂੰ ਮਾਸ ਖਾਣ ਵਾਲੇ ਹਰ ਤਰ੍ਹਾਂ ਦੇ ਪੰਛੀ ਅਤੇ ਸਾਰੇ ਜੰਗਲੀ ਜਾਨਵਰਾਂ ਨੂੰ ਭੋਜਨ ਵਜੋਂ ਉਨ੍ਹਾਂ ਨੂੰ ਦੇ ਦਿਆਂਗਾ।5 ਤੂੰ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਂਗਾ। ਤੂੰ ਬਾਹਰ ਖੇਤਾਂ ਵਿੱਚ ਮਾਰਿਆ ਜਾਵੇਂਗਾ। ਮੈਂ ਬੋਲ ਦਿੱਤਾ ਹੈ!"' ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।6 ਪਰਮੇਸ਼ੁਰ ਨੇ ਆਖਿਆ, "ਮੈਂ ਮਾਗੋਗ ਅਤੇ ਸਮੁੰਦਰ ਕੰਢੇ ਰਹਿੰਦੇ ਉਨ੍ਹਾਂ ਲੋਕਾਂ ਦੇ ਵਿਰੁੱਧ ਅੱਗ ਭੇਜਾਂਗਾ। ਉਹ ਸੋਚਦੇ ਹਨ ਕਿ ਉਹ ਸੁਰਖਿਅਤ ਹਨ, ਪਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।7 ਮੈਂ ਇਸਰਾਏਲ ਦੇ ਆਪਣੇ ਲੋਕਾਂ ਨੂੰ ਆਪਣੇ ਪਵਿੱਤਰ ਨਾਮ ਤੋਂ ਜਾਣੂ ਕਰਵਾਵਾਂਗਾ। ਮੈਂ ਆਪਣੇ ਪਵਿੱਤਰ ਨਾਮ ਨੂੰ ਲੋਕਾਂ ਵੱਲੋਂ ਹੋਰ ਬਰਬਾਦ ਨਹੀਂ ਹੋਣ ਦਿਆਂਗਾ। ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ। ਉਹ ਜਾਣ ਲੈਣਗੇ ਕਿ ਮੈਂ ਇਸਰਾਏਲ ਦੀ ਪਵਿੱਤਰ ਹਸਤੀ ਹਾਂ।
8 ਉਹ ਸਮਾਂ ਆ ਰਿਹਾ ਹੈ। ਇਹ ਵਾਪਰੇਗਾ!" ਯਹੋਵਾਹ ਨੇ ਇਹ ਗੱਲਾਂ ਆਖੀਆਂ। "ਇਹੀ ਉਹ ਦਿਨ ਹੈ ਜਿਸ ਬਾਰੇ ਮੈਂ ਗੱਲ ਕਰ ਰਿਹਾ ਹਾਂ।9 "ਉਸ ਸਮੇਂ, ਇਸਰਾਏਲ ਦੇ ਸ਼ਹਿਰਾਂ ਵਿੱਚ ਰਹਿਣ ਵਾਲੇ ਲੋਕ ਖੇਤਾਂ ਨੂੰ ਬਾਹਰ ਜਾਣਗੇ। ਉਹ ਦੁਸ਼ਮਣ ਦੇ ਹਬਿਆਰ ਜਮ੍ਹਾਂ ਕਰਨਗੇ ਅਤੇ ਉਨ੍ਹਾਂ ਨੂੰ ਸਾੜ ਦੇਣਗੇ। ਉਹ ਸਾਰੀਆਂ ਢਾਲਾਂ ਕਮਾਨਾਂ ਅਤੇ ਤੀਰਾਂ, ਗੁਰਜਾਂ ਅਤੇ ਬਰਛਿਆਂ ਨੂੰ ਸਾੜ ਦੇਣਗੇ। ਉਹ ਉਨ੍ਹਾਂ ਹਬਿਆਰਾਂ ਦੀ ਸੱਤਾਂ ਸਾਲਾਂ ਤੀਕ ਬਾਲਣ ਵਜੋਂ ਵਰਤੋਂ ਕਰਨਗੇ।10 ਉਨ੍ਹਾਂ ਨੂੰ ਖੇਤਾਂ ਵਿੱਚੋਂ ਲੱਕੜੀ ਲਿਆਉਣ ਦੀ ਜਾਂ ਜੰਗਲਾਂ ਵਿੱਚੋਂ ਲੱਕੜ ਕੱਟਣ ਦੀ ਲੋੜ ਨਹੀਂ ਹੋਵੇਗੀ ਕਿਉਂ ਕਿ ਉਹ ਹਬਿਆਰਾਂ ਨੂੰ ਬਾਲਣ ਵਜੋਂ ਵਰਤਣਗੇ। ਉਹ ਉਨ੍ਹਾਂ ਸਿਪਾਹੀਆਂ ਕੋਲੋਂ ਕੀਮਤੀ ਚੀਜ਼ਾਂ ਲੈ ਲੈਣਗੇ ਜਿਹੜੇ ਉਨ੍ਹਾਂ ਨੂੰ ਉਨ੍ਹਾਂ ਪਾਸੋਂ ਚੁਗਣਾ ਚਾਹੁੰਦੇ ਸਨ। ਉਹ ਸਿਪਾਹੀਆਂ ਕੋਲੋਂ ਉਹ ਚੰਗੀਆਂ ਚੀਜ਼ਾਂ ਖੋਹ ਲੈਣਗੇ ਜਿਨ੍ਹਾਂ ਨੇ ਉਨ੍ਹਾਂ ਕੋਲੋਂ ਚੰਗੀਆਂ ਚੀਜ਼ਾਂ ਖੋਹੀਆਂ ਸਨ।" ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।11 ਪਰਮੇਸ਼ੁਰ ਨੇ ਆਖਿਆ, "ਉਸ ਸਮੇਂ, ਮੈਂ ਗੋਗ ਨੂੰ ਦਫ਼ਨ ਕਰਨ ਲਈ ਇਸਰਾਏਲ ਵਿੱਚ ਕੋਈ ਜਗ੍ਹਾ ਚੁਣਾਂਗਾ। ਉਹ ਡੈਡ ਸੀ ਦੇ ਉੱਤਰ ਵੱਲ ਮੁਸਾਫ਼ਿਰਾਂ ਦੀ ਵਾਦੀ ਵਿੱਚ ਦਫ਼ਨਾਇਆ ਜਾਵੇਗਾ। ਇਸ ਨਾਲ ਮੁਸਾਫ਼ਰਾਂ ਦਾ ਰਸਤਾ ਰੁਕ ਜਾਵੇਗਾ। ਕਿਉਂ? ਕਿਉਂ ਕਿ ਗੋਗ ਅਤੇ ਉਸਦੀ ਸਾਰੀ ਫੌਜ ਉਸ ਥਾਂ ਦਫ਼ਨ ਹੋਵੇਗੀ। ਲੋਕ ਇਸਨੂੰ ਗੋਗ ਦੀ ਫ਼ੌਜ ਦੀ ਵਾਦੀ ਆਖਣਗੇ।12 ਇਸਰਾਏਲ ਦੇ ਪਰਿਵਾਰ ਨੂੰ ਉਨ੍ਹਾਂ ਨੂੰ ਦਫਨਾਉਣ ਲਈ ਸੱਤ ਮਹੀਨੇ ਲੱਗ ਜਾਣਗੇ। ਉਨ੍ਹਾਂ ਨੂੰ ਅਜਿਹਾ ਜ਼ਮੀਨ ਨੂੰ ਸ਼ੁਧ ਬਨਾਉਣ ਲਈ ਜ਼ਰੂਰ ਕਰਨਾ ਪਵੇਗਾ।13 ਆਮ ਆਦਮੀ ਦੁਸ਼ਮਣ ਦੇ ਉਨ੍ਹਾਂ ਸਿਪਾਹੀਆਂ ਨੂੰ ਦਫ਼ਨ ਕਰਨਗੇ। ਅਤੇ ਉਹ ਲੋਕ ਮਸ਼ਹੂਰ ਹੋ ਜਾਣਗੇ ਜਦੋਂ ਮੈਂ ਖੁਦ ਲਈ ਸਤਿਕਾਰ ਲਿਆਵਾਂਗਾ।" ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।14 ਪਰਮੇਸ਼ੁਰ ਨੇ ਆਖਿਆ, "ਉਨ੍ਹਾਂ ਮੁਰਦਾ ਸਿਪਾਹੀਆਂ ਨੂੰ ਦਫ਼ਨਾਉਣ ਅਤੇ ਜ਼ਮੀਨ ਨੂੰ ਸ਼ੁਧ ਬਨਾਉਣ ਲਈ ਕਾਮਿਆਂ ਨੂੰ ਪੂਰਾ ਸਮਾਂ ਕੰਮ ਮਿਲੇਗਾ। ਉਹ ਕਾਮੇ ਸੱਤ ਮਹੀਨੇ ਤੀਕ ਕੰਮ ਕਰਨਗੇ। ਉਹ ਆਲੇ-ਦੁਆਲੇ ਮੁਰਦਾ ਲਾਸ਼ਾਂ ਦੀ ਤਲਾਸ਼ ਕਰਨਗੇ।15 ਉਹ ਕਾਮੇ ਆਲੇ-ਦੁਆਲੇ ਦੇਖਣ ਜਾਣਗੇ। ਜੇ ਉਨ੍ਹਾਂ ਵਿੱਚੋਂ ਕਿਸੇ ਨੂੰ ਕੋਈ ਹੱਡੀ ਦਿਸ ਪੈਂਦੀ ਹੈ ਤਾਂ ਉਹ ਇਸਦੇ ਕੋਲ ਨਿਸ਼ਾਨ ਲਗਾ ਦੇਵੇਗਾ। ਉਹ ਨਿਸ਼ਾਨ ਉਨਾ ਚਿਰ ਤੀਕ ਰਹੇਗਾ ਜਦੋਂ ਤੀਕ ਕਿ ਕਬਰ ਖੋਦਣ ਵਾਲੇ ਉਸ ਹੱਡੀ ਨੂੰ 'ਗੋਗ ਦੀ ਫ਼ੌਦ ਦੀ ਵਾਦੀ' ਵਿੱਚ ਦਫ਼ਨ ਨਹੀਂ ਕਰ ਦਿੰਦੇ।16 ਮੁਰਦਾ ਲੋਕਾਂ ਦਾ ਉਹ ਸ਼ਹਿਰ (ਕਬਰਿਸਤਾਨ) ਹਮੋਨ ਅਖਵਾੇਗਾ। ਇਸ ਤਰ੍ਹਾਂ, ਉਹ ਦੇਸ਼ ਨੂੰ ਪਵਿੱਤਰ ਬਨਾਉਣਗੇ।"17 ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ, "ਆਦਮੀ ਦੇ ਪੁੱਤਰ, ਮੇਰੇ ਲਈ ਸਾਰੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਲਈ ਗੱਲ ਕਰ। ਉਨ੍ਹਾਂ ਨੂੰ ਆਖ, 'ਇੱਥੇ ਆਓ! ਇੱਥੇ ਆਓ! ਇਕੱਠੇ ਹੋ ਜਾਵੋ। ਇਸ ਬਲੀ ਨੂੰ ਖਾਵੋ ਜਿਹੜੀ ਮੈਂ ਤੁਹਾਡੇ ਵਾਸਤੇ ਤਿਆਰ ਕਰ ਰਿਹਾ ਹਾਂ। ਇਸਰਾਏਲ ਦੇ ਪਰਬਤਾਂ ਉੱਤੇ ਬਹੁਤ ਵੱਡੀ ਬਲੀ ਹੋਵੇਗੀ। ਆਓ, ਮਾਸ ਖਾਵੋ ਅਤੇ ਖੂਨ ਪੀਵੋ।18 ਤੁਸੀਂ ਤਾਕਤਵਰ ਸਿਪਾਹੀਆਂ ਦੇ ਸ਼ਰੀਰਾਂ ਦਾ ਮਾਸ ਖਾਵੋਁਗੇ। ਤੁਸੀਂ ਦੁਨੀਆਂ ਦੇ ਆਗੂਆਂ ਦਾ ਖੂਨ ਪੀਵੋਂਗੇ। ਉਹ ਬਾਸ਼ਾਨ ਦੇ ਭੇਡੂਆਂ, ਲੇਲਿਆਂ, ਬਕਰਿਆਂ ਅਤੇ ਮੋਟੇ ਝੋਟਿਆਂ ਵਰਗੇ ਹੋਣਗੇ।19 ਕਿੰਨੀ ਵੀ ਚਰਬੀ ਤੁਸੀਂ ਚਾਹੋ, ਖਾ ਸਕਦੇ ਹੋ। ਤੁਸੀਂ ਰਜ੍ਜ ਕੇ ਖੂਨ ਪੀ ਸਕਦੇ ਹੋ। ਤੁਸੀਂ ਮੇਰੀ ਚੜਾਈ ਹੋਈ ਬਲੀ ਨੂੰ ਖਾਵੋ ਪੀਵੋਂਗੇ ਜਿਹੜੀ ਮੈਂ ਤੁਹਾਡੇ ਲਈ ਜਿਬਾਹ ਕਰਾਂਗਾ।20 ਤੁਹਾਡੇ ਪਾਸ ਮੇਰੀ ਮੇਜ਼ ਉੱਤੇ ਖਾਣ ਲਈ ਕਾਫ਼ੀ ਮਾਸ ਹੋਵੇਗਾ। ਓਥੇ ਘੋੜੇ ਅਤੇ ਰਬਵਾਨ, ਤਾਤਕਵਰ ਸਿਪਾਹੀ ਅਤੇ ਹੋਰ ਦੂਸਰੇ ਸਾਰੇ ਲੜਾਕੂ ਆਦਮੀ ਹੋਣਗੇ।"' ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।21 ਪਰਮੇਸ਼ੁਰ ਨੇ ਆਖਿਆ, "ਮੈਂ ਹੋਰਨਾਂ ਕੌਮਾਂ ਨੂੰ ਦਿਖਾ ਦਿਆਂਗਾ ਕਿ ਮੈਂ ਕੀ ਕੀਤਾ ਹੈ। ਅਤੇ ਉਹ ਕੌਮਾਂ ਮੇਰੀ ਇੱਜ਼ਤ ਕਰਨੀ ਸ਼ੁਰੂ ਕਰ ਦੇਣਗੀਆਂ! ਉਹ ਮੇਰੀ ਉਸ ਤਾਕਤ ਨੂੰ ਦੇਖ ਲੈਣਗੇ ਜਿਹੜੀ ਮੈਂ ਉਸ ਦੁਸ਼ਮਣ ਦੇ ਵਿਰੁੱਧ ਵਰਤੀ ਸੀ।22 ਫ਼ੇਰ ਉਸ ਦਿਨ ਤੋਂ, ਇਸਰਾਏਲ ਦੇ ਪਰਿਵਾਰ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਉਨ੍ਹਾਂ ਦਾ ਪਰਮੇਸ਼ੁਰ ਹਾਂ।
23 ਅਤੇ ਕੌਮਾਂ ਨੂੰ ਪਤਾ ਲੱਗ ਜਾਵੇਗਾ ਕੀ ਇਸਰਾਏਲ ਦੇ ਪਰਿਵਾਰ ਨੂੰ ਹੋਰਨਾਂ ਦੇਸਾਂ ਵਿੱਚ ਬੰਦੀ ਬਣਾਕੇ ਕਿਉਂ ਲਿਜਾਂਦਾ ਗਿਆ ਸੀ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੇਰੇ ਬੰਦੇ ਮੇਰੇ ਵਿਰੁੱਧ ਹੋ ਗਏ ਸਨ। ਇਸ ਲਈ ਮੈਂ ਵੀ ਉਨ੍ਹਾਂ ਤੋਂ ਦੂਰ ਹੋ ਗਿਆ ਸਾਂ। ਮੈਂ ਉਨ੍ਹਾਂ ਦੇ ਦੁਸ਼ਮਣਾਂ ਨੂੰ ਉਨ੍ਹਾਂ ਨੂੰ ਹਰਾਉਣ ਦਿੱਤਾ। ਇਸ ਲਈ ਮੇਰੇ ਬੰਦੇ ਜੰਗ ਵਿੱਚ ਮਾਰੇ ਗਏ ਸਨ।24 ਉਨ੍ਹਾਂ ਨੇ ਪਾਪ ਕੀਤਾ ਅਤੇ ਆਪਣੇ-ਆਪ ਨੂੰ ਨਾਪਾਕ ਕੀਤਾ। ਇਸ ਲਈ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਅਮਲਾਂ ਦੀ ਸਜ਼ਾ ਦਿੱਤੀ। ਮੈਂ ਉਨ੍ਹਾਂ ਤੋਂ ਦੂਰ ਹੋ ਗਿਆ ਅਤੇ ਉਨ੍ਹਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰ ਦਿੱਤਾ।"25 ਇਸ ਲਈ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: "ਹੁਣ ਮੈਂ ਯਾਕੂਬ ਦੇ ਪਰਿਵਾਰ ਨੂੰ ਕੈਦ ਵਿੱਚੋਂ ਵਾਪਸ ਲਿਆਵਾਂਗਾ। ਮੈਂ ਇਸਰਾਏਲ ਦੇ ਸਾਰੇ ਪਰਿਵਾਰ ਉੱਤੇ ਰਹਿਮ ਕਰਾਂਗਾ। ਮੈਂ ਆਪਣੇ ਪਵਿੱਤਰ ਨਾਮ ਲਈ ਆਪਣਾ ਜੋਸ਼ ਦਰਸਾਵਾਂਗਾ।26 ਲੋਕ ਆਪਣੀ ਸ਼ਰਮਸਾਰੀ ਨੂੰ ਭੁੱਲ ਜਾਣਗੇ ਅਤੇ ਉਨ੍ਹਾਂ ਸਾਰੇ ਸਮਿਆਂ ਨੂੰ ਵੀ, ਜਦੋਂ ਉਹ ਮੇਰੇ ਵਿਰੁੱਧ ਹੋ ਗਏ ਸਨ। ਉਹ ਆਪਣੀ ਧਰਤੀ ਉੱਤੇ ਸੁਰਖਿਅਤ ਰਹਿਣਗੇ। ਕੋਈ ਵੀ ਉਨ੍ਹਾਂ ਨੂੰ ਭੈਭੀਤ ਨਹੀਂ ਕਰੇਗਾ।27 ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਸਾਂ ਤੋਂ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਦੀਆਂ ਧਰਤੀਆਂ ਤੋਂ ਇਕਠਿਆਂ ਕਰਾਂਗਾ। ਫ਼ੇਰ ਬਹੁਤ ਸਾਰੀਆਂ ਕੌਮਾਂ ਦੇਖਣਗੀਆਂ ਕਿ ਮੈਂ ਪਵਿੱਤਰ ਹਾਂ।28 ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਪਰਮੇਸ਼ੁਰ ਉਨ੍ਹਾਂ ਦਾ ਯਹੋਵਾਹ ਹਾਂ। ਕਿਉਂਕਿ ਮੈਂ ਉਨ੍ਹਾਂ ਨੂੰ ਆਪਣੇ ਘਰਾਂ ਨੂੰ ਛੱਡਣ ਲਈ ਮਜ਼ਬੂਰ ਕੀਤਾ ਅਤੇ ਹੋਰਨਾਂ ਦੇਸਾਂ ਵਿੱਚ ਬੰਦੀ ਬਣਕੇ ਜਾਣ ਲਈ ਮਜ਼ਬੂਰ ਕੀਤਾ। ਅਤੇ ਫ਼ੇਰ ਮੈਂ ਉਨ੍ਹਾਂ ਨੂੰ ਇਕਠਿਆਂ ਕੀਤਾ ਅਤੇ ਉਨ੍ਹਾਂ ਦੀ ਆਪਣੀ ਧਰਤੀ ਉੱਤੇ ਉਨ੍ਹਾਂ ਨੂੰ ਵਾਪਸ ਲਿਆਂਦਾ।29 ਮੈਂ ਆਪਣਾ ਆਤਮਾ ਇਸਰਾਏਲ ਦੇ ਪਰਿਵਾਰ ਵਿੱਚ ਪਾ ਦਿਆਂਗਾ। ਅਤੇ ਉਸ ਸਮੇਂ ਤੋਂ ਮਗਰੋਂ, ਮੈਂ ਫ਼ੇਰ ਕਦੇ ਵੀ ਆਪਣੇ ਬੰਦਿਆਂ ਤੋਂ ਮੂੰਹ ਨਹੀਂ ਮੋੜਾਂਗਾ।" ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।