the Week of Christ the King / Proper 29 / Ordinary 34
Click here to join the effort!
Read the Bible
ਬਾਇਬਲ
ਅਜ਼ਰਾ 9
1 ਜਦੋਂ ਅਸੀਂ ਇਹ ਕਾਰਜ ਕਰ ਚੁੱਕੇ, ਤਾਂ ਆਗੂਆਂ ਨੇ ਮੇਰੇ ਕੋਲ ਆਣ ਕੇ ਆਖਿਆ, "ਹੇ ਅਜ਼ਰਾ! ਇਸਰਾਏਲ ਦੇ ਲੋਕ ਜਾਜਕ ਅਤੇ ਲੇਵੀ ਸਾਡੇ ਦਰਮਿਆਨ ਰਹਿੰਦੇ ਹੋਰਨਾਂ ਦੇਸ਼ਾਂ ਦੇ ਲੋਕਾਂ ਤੋਂ ਵੱਖਰੇ ਨਹੀਂ ਰਹੇ ਹਨ। ਸਗੋਂ ਉਹ, ਕਨਾਨੀਆਂ ਹਿੱਤੀਆਂ, ਫਰਿਜ੍ਜੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ, ਤੇ ਅਮੋਰੀਆਂ ਦੇ ਘਿਨਾਉਣੇ ਕੰਮਾਂ ਦੇ ਪ੍ਰਭਾਵ ਦੇ ਹੇਠਾਂ ਆਉਂਦੇ ਰਹੇ ਹਨ।2 ਇਸਰਾਏਲ ਲੋਕਾਂ ਨੇ ਆਪਣੇ-ਆਲੇ-ਦੁਆਲੇ ਦੇ ਲੋਕਾਂ ਵਿੱਚ ਵਿਆਹ ਕਰ ਲੇ ਜਦ ਕਿ ਇਸਰਾਏਲ ਦੇ ਮਨੁੱਖ ਖਾਸ ਸਮਝੇ ਗਏ ਸਨ ਪਰ ਹੁਣ ਉਹ ਆਪਣੇ ਆਸ-ਪਾਸ ਦੇ ਲੋਕਾਂ ਵਿੱਚ ਰਲ-ਮਿਲ ਗਏ ਹਨ। ਇਉਂ ਇਸਰਾਏਲ ਦੇ ਆਗੂਆਂ ਅਤੇ ਸਰਦਾਰਾਂ ਨੇ ਆਪਣੇ ਇੱਕ ਬੁਰੀ ਉਦਹਾਰਣ ਲੋਕਾਂ ਅੱਗੇ ਪੇਸ਼ ਕੀਤੀ ਹੈ।"3 ਜਦੋਂ ਮੈਂ ਇਸ ਬਾਰੇ ਸੁਣਿਆ ਤਾਂ ਮੈਂ ਆਪਣੇ ਵਸਤਰ ਅਤੇ ਆਪਣਾ ਚੋਲਾ ਪਾਢ਼ ਸੁਟਿਆ। ਮੈਂ ਆਪਣੇ ਸਿਰ ਅਤੇ ਦਾੜੀ ਚੋ ਵਾਲ ਪੁੱਟ ਸੁੱਟੇ ਮੈਂ ਗੁੱਸੇ ਵਿੱਚ ਭੁਂਜੇ ਬੈਠ ਗਿਆ।4 ਫਿਰ ਹਰ ਮਨੁੱਖ ਜੋ ਇਸਰਾਏਲ ਦੀ ਪਰਮੇਸ਼ੁਰ ਦੇ ਸ਼ਬਦਾਂ ਤੋਂ ਡਰਦਾ ਸੀ, ਡਰ ਨਾਲ ਹਿੱਲ ਗਿਆ। ਉਹ ਭੈਭੀਤ ਸਨ ਕਿਉਂ ਕਿ ਉਹ ਇਸਰਾਏਲੀ ਜਿਹੜੇ ਕੈਦੋਁ ਵਾਪਸ ਮੁੜੇ ਸਨ, ਉਹ ਪਰਮੇਸ਼ੁਰ ਵੱਲ ਵਫ਼ਾਦਾਰ ਨਹੀਂ ਸਨ। ਮੈਂ ਓਥੇ ਸ਼ਾਮ ਦੀ ਬਲੀ ਤਾਈਂ ਝਟਕੇ ਦੀ ਗਲਤ ਵਿੱਚ ਬੇਠਾ ਰਿਹਾ।
5 ਫਿਰ ਜਦੋਂ ਸ਼ਾਮ ਦੀ ਬਲੀ ਦਾ ਵਕਤ ਹੋਇਆ, ਮੈਂ ਆਪਣੇ ਸੋਗ ਤੋਂ ਉਠਿਆ। ਅਤੇ ਮੇਰੇ ਪਾਟੇ ਹੋਏ ਕੱਪੜਿਆਂ ਅਤੇ ਚੋਲਿਆਂ ਨਾਲ ਮੈਂ ਆਪਣੇ ਗੋਡਿਆਂ ਭਾਰ ਝੁਕ ਗਿਆ ਅਤੇ ਯਹੋਵਾਹ ਮੇਰੇ ਪਰਮੇਸ਼ੁਰ ਦੇ ਅੱਗੇ ਹੱਥ ਫੈਲਾਏ।6 ਫਿਰ ਮੈਂ ਪ੍ਰਾਰਥਨਾ ਕੀਤੀ:ਮੇਰੇ ਪਰਮੇਸ਼ੁਰ, ਮੈਂ ਤੇਰੇ ਵੱਲ ਤੱਕਣ ਤੋਂ ਵੀ ਸ਼ਰਮਸਾਰ ਹਾਂ ਕਿਉਂ ਕਿ ਸਾਡੇ ਪਾਪ ਸਾਡੇ ਸਿਰਾਂ ਤੋਂ ਵੀ ਉੱਪਰ ਚੜ ਗਏ ਹਨ ਅਤੇ ਅਕਾਸ਼ ਤੀਕ ਪਹੁੰਚ ਗਏ ਹਨ।7 ਅਸੀਂ ਆਪਣੇ ਪੁਰਖਿਆਂ ਦੇ ਸਮੇਂ ਤੋਂ ਲੈਕੇ ਹੁਣ ਤੀਕ ਸਾਡੇ ਕੀਤੇ ਪਾਪਾਂ ਦੇ ਦੋਸ਼ੀ ਹਾਂ ਅਤੇ ਇਸ ਕਾਰਣ ਸਾਨੂੰ, ਸਾਡੇ ਪਾਤਸ਼ਾਹ ਅਤੇ ਸਾਡੇ ਜਾਜਕਾਂ ਨੂੰ ਦੰਡ ਮਿਲਿਆ। ਵਿਦੇਸ਼ੀ ਪਾਤਸ਼ਾਹਾਂ ਨੇ ਸਾਨੂੰ ਬੇਇੱਜ਼ਤ ਕੀਤਾ ਹੈ। ਉਨ੍ਹਾਂ ਨੇ ਸਾਡੇ ਤੇ ਹਮਲਾ ਕੀਤਾ, ਸਾਨੂੰ ਲੁਟਿਆ, ਅਤੇ ਸਾਡੇ ਲੋਕਾਂ ਨੂੰ ਗੁਲਾਮ ਬਣਾ ਲਿਆ। ਇੰਝ ਅਜੇ ਤੀਕ ਹੁੰਦਾ ਆ ਰਿਹਾ ਹੈ।8 ਪਰ ਹੁਣ ਕੁਝ ਸਮੇਂ ਲਈ ਯਹੋਵਾਹ, ਸਾਡਾ ਪਰਮੇਸ਼ੁਰ, ਸਾਡੇ ਤੇ ਮਿਹਰਬਾਨ ਹੋਇਆ ਹੈ। ਉਸਨੇ ਸਾਡੇ ਚੋ ਕੁਝ ਇੱਕ ਨੂੰ ਕੈਦ ਤੋਂ ਪਰਤਨ ਦਿੱਤਾ ਅਤੇ ਆਪਣੇ ਪਵਿੱਤਰ ਸ਼ਹਿਰ ਵਿੱਚ ਸਾਨੂੰ ਆਪਣਾ ਤੰਬੂ ਗਡ੍ਡਣ ਲਈ ਜਗ੍ਹਾ ਦਿੱਤੀ ਹੈ। ਸਾਡੇ ਯਹੋਵਾਹ ਨੇ ਸਾਨੂੰ ਸਾਡੀ ਗੁਲਾਮੀ ਤੋਂ ਸੁਖ ਦਾ ਸਾਹ ਦਿੱਤਾ ਹੈ।9 ਹਾਂ ਅਸੀਂ ਗੁਲਾਮ ਸੀ, ਪਰ ਸਾਡੇ ਪਰਮੇਸ਼ੁਰ ਨੇ ਸਾਨੂੰ ਗੁਲਾਮਾਂ ਵਜੋਂ ਨਹੀਂ ਰਹਿਣ ਦਿੱਤਾ। ਉਹ ਸਾਡੇ ਤੇ ਦਯਾਲੂ ਸੀ ਅਤੇ ਫਾਰਸ ਦੇ ਪਾਤਸ਼ਾਹ ਤੋਂ ਵੀ ਸਾਡੇ ਉੱਤੇ ਮਿਹਰ ਦਰਸਾਈ। ਸਾਡੇ ਪਰਮੇਸ਼ੁਰ ਦਾ ਮੰਦਰ ਤਬਾਹ ਕਰ ਦਿੱਤਾ ਗਿਆ ਸੀ। ਪਰ ਉਸ ਨੇ ਸਾਨੂੰ ਨਵਾਂ ਜੀਵਨ ਦਿੱਤਾ ਤਾਂ ਜੋ ਅਸੀਂ ਉਸ ਦਾ ਮੰਦਰ ਮੁੜ ਤੋਂ ਉਸਾਰ ਕੇ ਨਵਾਂ ਬਣਾ ਸਕੀਏ। ਉਸਨੇ ਸਾਡੀ ਰੱਖਿਆ ਲਈ ਸਾਨੂੰ ਯਹੂਦਾਹ ਅਤੇ ਯਰੂਸ਼ਲਮ ਵਿੱਚ ਕੰਧ ਦਿੱਤੀ।10 ਹੁਣ, ਪਰਮੇਸ਼ੁਰ, ਅਸੀਂ ਤੈਨੂੰ ਹੋਰ ਕੀ ਕਹੀੇ? ਅਸੀਂ ਤੇਰੇ ਹੁਕਮਾਂ ਨੂੰ ਨਹੀਂ ਮੰਨਿਆ।11 ਤਂੂ ਇਹ ਆਦੇਸ਼ ਆਪਣੇ ਦਾਸਾਂ, ਨਬੀਆਂ ਦੇ ਰਾਹੀਂ ਦਿੱਤਾ ਸੀ ਅਤੇ ਆਖਿਆ, "ਉਹ ਧਰਤੀ ਜਿਸ ਤੇ ਤੁਸੀਂ ਕਬਜ਼ਾ ਕਰਨ ਲਈ ਜਾ ਰਹੇ ਹੋ ਉਸ ਦੇਸ ਦੇ ਲੋਕਾਂ ਦੇ ਪਾਪੀ ਕੰਮਾਂ ਕਾਰਣ ਨਾਪਾਕ ਧਰਤੀ ਹੈ। ਉਨ੍ਹਾਂ ਨੇ ਉਸ ਜਮੀਨ ਦੇ ਹਰ ਹਿੱਸੇ ਵਿੱਚ ਬੁਰੀਆਂ ਗੱਲਾਂ ਕੀਤੀਆ ਹਨ ਅਤੇ ਇਸਨੂੰ ਆਪਣੇ ਪਾਪਾਂ ਨਾਲ ਭਰ ਦਿੱਤਾ ਹੈ।12 ਤੁਸੀਂ ਆਪਣੇ ਬੱਚਿਆਂ ਦੇ ਵਿਆਹ ਇਨ੍ਹਾਂ ਲੋਕਾਂ ਦੇ ਬੱਚਿਆਂ ਨਾਲ ਨਾ ਕਰਨਾ। ਕਦੇ ਵੀ ਉਨ੍ਹਾਂ ਤੋਂ ਸ਼ਾਂਤੀ ਜਾਂ ਵਪਾਰ ਦੀ ਮੰਗ ਨਾ ਕਰਿਓ। ਜੇਕਰ ਤੁਸੀ ਮੇਰਾ ਹੁਕਮ ਮੰਨੋਗੇ ਤਾਂ ਫਿਰ ਤੁਸੀਂ ਤਕੜੇ ਰਹੋਁਗੇ ਅਤੇ ਧਰਤੀ ਦੇ ਸਾਰੇ ਸੁੱਖ ਭੋਗੋਁਗੇ। ਇਉਂ ਫਿਰ ਤੁਸੀਂ ਇਸ ਜ਼ਮੀਨ ਤੇ ਕਬਜ਼ਾ ਕਰਕੇ ਆਪਣੀ ਸੰਤਾਨ ਦੇ ਹਵਾਲੇ ਕਰ ਸਕੋਁਗੇ।"13 ਜੋ ਬਦਕਿਸਮਤੀ ਸਾਨੂੰ ਭੋਗਣੀ ਪਈ ਹੈ ਉਹ ਸਾਡੀਆਂ ਆਪਣੀਆਂ ਗਲਤੀਆਂ ਕਾਰਣ ਹੈ। ਅਸੀਂ ਬਹੁਤ ਭੈੜੇ ਕੰਮ ਕੀਤੇ ਇਸ ਲਈ ਅਸੀਂ ਦੋਸ਼ੀ ਹਾਂ ਪਰ ਪਰਮੇਸ਼ੁਰ, ਤੂੰ ਸਾਨੂੰ ਉਸ ਨਾਲੋਂ ਬਹੁਤ ਘੱਟ ਸਜ਼ਾ ਦਿੱਤੀ ਹੈ ਜਿਸਦੇ ਕਿ ਅਸੀਂ ਅਧਿਕਾਰੀ ਹਾਂ ਉਨ੍ਹਾਂ ਭਿਆਨਕ ਕੰਮਾਂ ਲਈ ਜੋ ਅਸੀਂ ਕੀਤੇ ਸਨ। ਅਤੇ ਤੂੰ ਸਾਡੇ ਕੁਝ ਲੋਕਾਂ ਨੂੰ ਕੈਦ ਤੋਂ ਪਰਤਨ ਦਿੱਤਾ।14 ਇਸ ਲਈ ਅਸੀਂ ਜਾਣਦੇ ਹਾਂ ਕਿ ਸਾਨੂੰ ਤੇਰੀ ਹੁਕਮ ਅਦੂਲੀ ਨਹੀਂ ਕਰਨੀ ਚਾਹੀਦੀ ਅਤੇ ਉਨ੍ਹਾਂ ਲੋਕਾਂ ਨਾਲ ਵਿਆਹ ਨਹੀਂ ਕਰਨੇ ਚਾਹੀਦੇ, ਕਿਉਂ ਕਿ ਉਹ ਮੰਦੀਆਂ ਗੱਲਾਂ ਕਰਦੇ ਹਨ। ਹੇ ਪਰਮੇਸ਼ੁਰ, ਜੇਕਰ ਅਸੀਂ ਉਨ੍ਹਾਂ ਲੋਕਾਂ ਨਾਲ ਵਿਆਹ ਕਰਦੇ ਰਹੇ ਤਾਂ ਤੂੰ ਗੁੱਸੇ ਹੋ ਜਾਵੇਂਗਾ ਅਤੇ ਬਿਨਾ ਕਿਸੇ ਨੂੰ ਜਿਉਂਦਿਆਂ ਛੱਡਿਆਂ ਸ੍ਸਾਨੂੰ ਤਬਾਹ ਕਰ ਦੇਵੇਂਗਾ।15 ਹੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਤੂੰ ਧਰਮਾਤਮਾ ਹੈਂ ਅਤੇ ਤੇਰੀ ਮਿਹਰ ਨਾਲ ਅਸੀਂ ਅੱਜ ਤੀਕ ਜਿਉਂਦੇ ਹਾਂ। ਫਿਰ ਵੀ ਅਸੀਂ ਸ਼ਰਮਸਾਰ ਹਾਂ। ਸਾਡੇ ਦੋਸ਼ਾ ਕਾਰਣ ਭਲਾਂ ਕੌਣ ਹੈ ਜੋ ਤੇਰੇ ਸਨਮੁੱਖ ਖਲੋਅ ਸਕਦਾ ਹੈ?