the Third Week after Epiphany
Click here to join the effort!
Read the Bible
ਬਾਇਬਲ
ਪੈਦਾਇਸ਼ 20
1 ਅਬਰਾਹਾਮ ਨੇ ਉਹ ਥਾਂ ਛੱਡ ਦਿੱਤੀ ਅਤੇ ਨੇਗੇਵ ਵੱਲ ਚਲਾ ਗਿਆ। ਉਹ ਕਾਦੇਸ਼ ਅਤੇ ਸੂਰ ਦੇ ਵਿਚਕਾਰ ਗਰਾਰ ਵਿੱਚ ਠਹਿਰ ਗਿਆ।2 ਅਬਰਾਹਾਮ ਨੇ ਲੋਕਾਂ ਨੂੰ ਆਖਿਆ ਕਿ ਸਾਰਾਹ ਉਸਦੀ ਭੈਣ ਸੀ। ਇਸ ਲਈ ਅਬੀਮਲਕ ਗਰਾਰ ਦੇ ਰਾਜੇ ਨੇ ਸਾਰਾਹ ਨੂੰ ਆਪਣੀ ਪਤਨੀ ਬਨਾਉਣ ਲਈ ਲੈ ਲਿਆ।
3 ਪਰ ਉਸ ਰਾਤ, ਪਰਮੇਸ਼ੁਰ ਨੇ ਅਬੀਮਲਕ ਨਾਲ ਸੁਪਨੇ ਵਿੱਚ ਗੱਲ ਕੀਤੀ, ਅਤੇ ਆਖਿਆ, “ਤੈਨੂੰ ਮਰ ਜਾਣਾ ਚਾਹੀਦਾ। ਜਿਸ ਔਰਤ ਨੂੰ ਤੂੰ ਵਿਆਹਿਆ, ਉਹ ਕਿਸੇ ਹੋਰ ਆਦਮੀ ਦੀ ਪਤਨੀ ਹੈ।”4 ਪਰ ਅਬੀਮਲਕ ਹਾਲੇ ਸਾਰਾਹ ਨਾਲ ਸੁੱਤਾ ਨਹੀਂ ਸੀ। ਇਸ ਲਈ ਅਬੀਮਲਕ ਨੇ ਆਖਿਆ, “ਯਹੋਵਾਹ, ਮੈਂ ਦੋਸ਼ੀ ਨਹੀਂ ਹਾਂ। ਕੀ ਤੂੰ ਇੱਕ ਨਿਰਦੋਸ਼ ਕੌਮ ਨੂੰ ਤਬਾਹ ਕਰ ਦੇਵੇਂਗਾ?5 ਅਬਰਾਹਾਮ ਨੇ ਖੁਦ ਮੈਨੂੰ ਆਖਿਆ ਸੀ, ‘ਇਹ ਔਰਤ ਮੇਰੀ ਭੈਣ ਹੈ।’ ਅਤੇ ਔਰਤ ਨੇ ਵੀ ਆਖਿਆ ਸੀ, ‘ਇਹ ਆਦਮੀ ਮੇਰਾ ਭਰਾ ਹੈ।’ ਮੈਂ ਨਿਰਦੋਸ਼ ਹਾਂ। ਮੈਨੂੰ ਨਹੀਂ ਪਤਾ ਕਿ ਮੈਂ ਕੀ ਕਰ ਰਿਹਾ ਸਾਂ।”6 ਤਾਂ ਪਰਮੇਸ਼ੁਰ ਨੇ ਅਬੀਮਲਕ ਨੂੰ ਸੁਪਨੇ ਵਿੱਚ ਆਖਿਆ, “ਹਾਂ, ਮੈਂ ਜਾਣਦਾ ਹਾਂ ਕਿ ਤੂੰ ਨਿਰਦੋਸ਼ ਹੈਂ। ਅਤੇ ਮੈਂ ਇਹ ਵੀ ਜਾਣਦਾ ਹਾਂ ਤੈਨੂੰ ਇਸ ਗੱਲ ਦਾ ਪਤਾ ਨਹੀਂ ਸੀ ਕਿ ਤੂੰ ਕੀ ਕਰ ਰਿਹਾ ਸੀ। ਮੈਂ ਤੈਨੂੰ ਬਚਾ ਲਿਆ। ਮੈਂ ਤੈਨੂੰ ਪਾਪ ਨਹੀਂ ਕਰਨ ਦਿੱਤਾ। ਇਹ ਮੈਂ ਹੀ ਸੀ ਜਿਸਨੇ ਤੈਨੂੰ ਉਸਦੇ ਨਾਲ ਸੌਣ ਨਹੀਂ ਦਿੱਤਾ।7 ਇਸ ਲਈ ਅਬਰਾਹਾਮ ਨੂੰ ਉਸਦੀ ਪਤਨੀ ਮੋੜ ਦੇ। ਅਬਰਾਹਾਮ ਇੱਕ ਨਬੀ ਹੈ। ਉਹ ਤੇਰੇ ਲਈ ਪ੍ਰਾਰਥਨਾ ਕਰੇਗਾ, ਅਤੇ ਤੂੰ ਜੀਵੇਂਗਾ। ਪਰ ਜੇ ਤੂੰ ਅਬਰਾਹਾਮ ਨੂੰ ਸਾਰਾਹ ਨਾ ਮੋੜੀ ਤਾਂ ਮੈਂ ਤੈਨੂੰ ਬਚਨ ਦਿੰਦਾ ਹਾਂ ਕਿ ਤੂੰ ਮਾਰਿਆ ਜਾਵੇਂਗਾ। ਅਤੇ ਤੇਰੇ ਨਾਲ ਤੇਰਾ ਸਾਰਾ ਪਰਿਵਾਰ ਵੀ ਮਾਰਿਆ ਜਾਵੇਗਾ।”
8 ਇਸ ਲਈ ਅਗਲੀ ਸਵੇਰ ਨੂੰ ਤੜਕੇ-ਤੜਕੇ ਅਬੀਮਲਕ ਨੇ ਆਪਣੇ ਸਾਰੇ ਨੌਕਰਾਂ ਨੂੰ ਬੁਲਾਇਆ ਅਤੇ ਸੁਪਨੇ ਬਾਰੇ ਦੱਸਿਆ। ਨੌਕਰ ਡਰ ਗਏ।9 ਤਾਂ ਅਬੀਮਲਕ ਨੇ ਅਬਰਾਹਾਮ ਨੂੰ ਸਦਿਆ ਅਤੇ ਉਸਨੂੰ ਆਖਿਆ, “ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ? ਮੈਂ ਤੇਰਾ ਕੀ ਵਿਗਾੜਿਆ ਸੀ? ਤੂੰ ਝੂਠ ਕਿਉਂ ਬੋਲਿਆ ਅਤੇ ਇਹ ਆਖਿਆ ਕਿ ਉਹ ਤੇਰੀ ਭੈਣ ਹੈ? ਤੂੰ ਮੇਰੇ ਰਾਜ ਨੂੰ ਬਹੁਤ ਮੁਸ਼ਕਿਲ ਵਿੱਚ ਪਾ ਦਿੱਤਾ ਹੈ। ਤੈਨੂੰ ਮੇਰੇ ਨਾਲ ਇਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਸਨ।10 ਤੂੰ ਡਰਦਾ ਕਿਹੜੀ ਗੱਲੋਂ ਸੀ? ਤੂੰ ਮੇਰੇ ਨਾਲ ਇਹ ਸਲੂਕ ਕਿਉਂ ਕੀਤਾ?”11 ਤਾਂ ਅਬਰਾਹਾਮ ਨੇ ਆਖਿਆ, “ਮੈਂ ਡਰਦਾ ਸਾਂ। ਮੈਂ ਸੋਚਿਆ ਸੀ ਕਿ ਇਸ ਥਾਂ ਕੋਈ ਬੰਦਾ ਵੀ ਪਰਮੇਸ਼ੁਰ ਦਾ ਆਦਰ ਨਹੀਂ ਕਰਦਾ। ਮੈਂ ਸੋਚਿਆ ਕਿ ਕੋਈ ਬੰਦਾ ਸਾਰਾਹ ਦੀ ਖਾਤਰ ਮੈਨੂੰ ਮਾਰ ਦੇਵੇਗਾ।12 ਉਹ ਮੇਰੀ ਪਤਨੀ ਹੈ, ਪਰ ਉਹ ਮੇਰੀ ਭੈਣ ਵੀ ਹੈ। ਉਹ ਮੇਰੇ ਪਿਤਾ ਦੀ ਧੀ ਹੈ ਪਰ ਮੇਰੀ ਮਾਂ ਦੀ ਧੀ ਨਹੀਂ।13 ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦੇ ਘਰੋਂ ਦੂਰ ਕਰ ਦਿੱਤਾ। ਪਰਮੇਸ਼ੁਰ ਨੇ ਮੈਨੂੰ ਥਾਂ-ਥਾਂ ਭਟਕਾਇਆ। ਜਦੋਂ ਅਜਿਹਾ ਵਾਪਰਿਆ, ਮੈਂ ਸਾਰਾਹ ਨੂੰ ਆਖਿਆ, “ਮੇਰੇ ਲਈ ਕੁਝ ਕਰ; ਜਿਥੇ ਵੀ ਅਸੀਂ ਜਾਈਏ, ਲੋਕਾਂ ਨੂੰ ਇਹੀ ਆਖੀਂ ਕਿ ਤੂੰ ਮੇਰੀ ਭੈਣ ਹੈਂ।”
14 ਇਸ ਲਈ ਅਬੀਮਲਕ ਨੇ ਅਬਰਾਹਾਮ ਨੂੰ ਕੁਝ ਭੇਡਾਂ, ਬੱਕਰੀਆਂ ਅਤੇ ਦਾਸ ਦਾਸੀਆਂ ਦਿੱਤੇ। ਉਸਨੇ ਸਾਰਾਹ ਵੀ ਅਬਰਾਹਾਮ ਨੂੰ ਵਾਪਸ ਦੇ ਦਿੱਤੀ।15 ਅਤੇ ਅਬੀਮਲਕ ਨੇ ਆਖਿਆ, “ਆਪਣੇ ਆਲੇ-ਦੁਆਲੇ ਦੇਖ। ਇਹ ਮੇਰੀ ਧਰਤੀ ਹੈ। ਤੂੰ ਜਿਥੇ ਚਾਹੇਂ ਰਹਿ ਸਕਦਾ ਹੈਂ।”16 ਅਬੀਮਲਕ ਨੇ ਸਾਰਾਹ ਨੂੰ ਆਖਿਆ, “ਮੈਂ ਤੇਰੇ ਭਰਾ ਅਬਰਾਹਾਮ ਨੂੰ ਚਾਂਦੀ ਦੇ
1 ,000 ਸਿੱਕੇ ਦਿੱਤੇ ਹਨ। ਮੈਂ ਅਜਿਹਾ ਇਹ ਦਰਸਾਉਣ ਲਈ ਕੀਤਾ ਹੈ ਕਿ ਮੈਨੂੰ ਇਨ੍ਹਾਂ ਸਾਰੀਆਂ ਗੱਲਾਂ ਦਾ ਅਫ਼ਸੋਸ ਹੈ। ਮੈਂ ਚਾਹੁੰਦਾ ਹਾਂ ਕਿ ਹਰ ਕੋਈ ਦੇਖ ਲਵੇ ਕਿ ਮੈਂ ਠੀਕ ਗੱਲ ਕੀਤੀ ਹੈ।”17 ਯਹੋਵਾਹ ਨੇ ਅਬੀਮਲਕ ਦੇ ਪਰਿਵਾਰ ਦੀਆਂ ਸਾਰੀਆਂ ਔਰਤਾਂ ਨੂੰ ਬਾਂਝ ਬਣਾ ਦਿੱਤਾ। ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਅਬੀਮਲਕ ਨੇ ਅਬਰਾਹਾਮ ਦੀ ਪਤਨੀ ਸਾਰਾਹ ਨੂੰ ਚੁੱਕ ਲਿਆ ਸੀ। ਪਰ ਅਬਰਾਹਾਮ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ, ਅਤੇ ਪਰਮੇਸ਼ੁਰ ਨੇ ਅਬੀਮਲਕ, ਉਸਦੀ ਪਤਨੀ ਅਤੇ ਉਸ ਦੀਆਂ ਦਾਸੀਆਂ ਨੂੰ ਰਾਜ਼ੀ ਕਰ ਦਿੱਤਾ।18