the Week of Proper 14 / Ordinary 19
free while helping to build churches and support pastors in Uganda.
Click here to learn more!
Read the Bible
ਬਾਇਬਲ
ਯਸà¨à¨à¨¹ 16
1 ਤੁਹਾਨੂੰ ਲੋਕਾਂ ਨੂੰ ਦੇਸ਼ ਦੇ ਰਾਜੇ ਲਈ ਸੌਗਾਤ ਭੇਜਣੀ ਚਾਹੀਦੀ ਹੈ। ਤੁਹਾਨੂੰ ਸੀਯੋਨ ਦੀ ਪੁੱਤਰੀ ਦੇ ਪਰਬਤ ਨੂੰ ਮਾਰੂਬਲ ਰਾਹੀਂ ਸੇਲਾ ਤੋਂ ਇੱਕ ਲੇਲਾ ਭੇਜਣਾ ਚਾਹੀਦਾ ਹੈ।2 ਮੋਆਬ ਦੀਆਂ ਔਰਤਾਂ ਅਰਨੋਨ ਨਦੀ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰਦੀਆਂ ਹਨ। ਉਹ ਸਹਾਇਤਾ ਲਈ ਤਕਦੀਆਂ ਹੋਈਆਂ ਇੱਕ ਥਾਂ ਤੋਂ ਦੂਜੀ ਥਾਂ ਵੱਲ ਭੱਜਦੀਆਂ ਹਨ। ਉਹ ਧਰਤੀ ਉੱਤੇ ਗੁਆਚੀਆਂ ਪੰਛੀਆਂ ਦੇ ਬੋਟਾਂ ਵਾਂਗ ਹਨ ਜਦੋਂ ਉਨ੍ਹਾਂ ਦਾ ਆਲ੍ਹਣਾ ਰੁੱਖ ਉੱਤੋਂ ਡਿੱਗ ਪਿਆ ਹੈ।3 ਉਹ ਆਖਦੀਆਂ ਹਨ, "ਸਾਡੀ ਮਦਦ ਕਰੋ! ਦੱਸੋ ਅਸੀਂ ਕੀ ਕਰੀਏ! ਸਾਨੂੰ ਸਾਡੇ ਦੁਸ਼ਮਣਾਂ ਕੋਲੋਂ ਬਚਾਓ। ਛਾਂ ਵਾਂਗ ਸਾਨੂੰ ਸਿਖਰ ਦੁਪਹਿਰੀ ਧੁੱਪ ਕੋਲੋਂ ਬਚਾਓ। ਅਸੀਂ ਆਪਣੇ ਦੁਸ਼ਮਣਾਂ ਤੋਂ ਭੱਜ ਰਹੀਆਂ ਹਾਂ। ਸਾਨੂੰ ਛੁਪਾ ਲਵੋ! ਸਾਨੂੰ ਸਾਡੇ ਦੁਸ਼ਮਣਾਂ ਦੇ ਹਵਾਲੇ ਨਾ ਕਰੋ।"4 ਮੋਆਬ ਦੇ ਉਨ੍ਹਾਂ ਲੋਕਾਂ ਨੂੰ ਆਪਣੇ ਘਰ ਛੱਡਣ ਲਈ ਮਜ਼ਬੂਰ ਕੀਤਾ ਗਿਆ ਸੀ। ਇਸ ਲਈ ਉਨ੍ਹਾਂ ਨੂੰ ਆਪਣੇ ਦੇਸ ਅੰਦਰ ਰਹਿਣ ਦਿਓ। ਉਨ੍ਹਾਂ ਨੂੰ ਉਨ੍ਹਾਂ ਦੇ ਦੁਸਮਣਾਂ ਤੋਂ ਛੁਪਾ ਲਵੋ ਲੁੱਟ ਮਾਰ ਰੁਕ ਜਾਵੇਗੀ। ਦੁਸ਼ਮਣ ਹਾਰ ਜਾਵੇਗਾ। ਉਹ ਲੋਕ ਜਿਨ੍ਹਾਂ ਹੋਰਾਂ ਨੂੰ ਦੁੱਖ ਦਿੱਤਾ ਸੀ ਦੇਸ਼ ਵਿੱਚੋਂ ਚਲੇ ਜਾਣਗੇ।5 ਫ਼ੇਰ ਇੱਕ ਨਵਾਂ ਰਾਜਾ ਆਵੇਗਾ। ਇਹ ਰਾਜਾ ਦਾਊਦ ਦੇ ਪਰਿਵਾਰ ਵਿੱਚੋਂ ਹੋਵੇਗਾ। ਉਹ ਵਫ਼ਾਦਾਰ ਹੋਵੇਗਾ, ਉਹ ਪਿਆਰ ਕਰਨ ਵਾਲਾ ਅਤੇ ਮਿਹਰਬਾਨ ਹੋਵੇਗਾ। ਇਹ ਰਾਜਾ ਨਿਰਪੱਖ ਹੋ ਕੇ ਇਨਸਾਫ ਕਰੇਗਾ। ਉਹ ਓਹੀ ਗੱਲਾਂ ਕਰੇਗਾ ਜਿਹੜੀਆਂ ਸਹੀ ਅਤੇ ਚੰਗੀਆਂ ਹਨ।
6 ਅਸੀਂ ਸੁਣਿਆ ਹੈ ਕਿ ਮੋਆਬ ਦੇ ਲੋਕ ਬਹੁਤ ਗੁਮਾਨੀ ਅਤੇ ਹਂਕਾਰੀ ਹਨ। ਇਹ ਲੋਕ ਬਹੁਤ ਹਿਂਸਕ ਹਨ ਅਤੇ ਫ਼ਢ਼ਾਂ ਮਾਰਦੇ ਹਨ। ਪਰ ਉਨ੍ਹਾਂ ਦੀਆਂ ਫ਼ਢ਼ਾਂ ਫ਼ੋਕੇ ਸ਼ਬਦ ਹੀ ਹਨ।7 ਉਸ ਗੁਮਾਨ ਕਾਰਣ ਮੋਆਬ ਦਾ ਸਾਰਾ ਦੇਸ਼ ਦੁੱਖ ਭੋਗੇਗਾ। ਮੋਆਬ ਦੇ ਸਾਰੇ ਲੋਕ ਰੋਣਗੇ। ਲੋਕ ਉਦਾਸ ਹੋਣਗੇ। ਉਹ ਅਜਿਹੀਆਂ ਗੱਲਾਂ ਚਾਹੁਣਗੇ ਜਿਹੜੀਆਂ ਅਤੀਤ ਵਿੱਚ ਉਨ੍ਹਾਂ ਕੋਲ ਸਨ। ਉਹ ਕੀਰ ਹਰਸਬ ਵਿੱਚ ਬਣੇ ਹੋਏ ਅੰਜੀਰ ਦੇ ਕੇਕ ਚਾਹੁਣਗੇ।8 ਲੋਕ ਉਦਾਸ ਹੋਣਗੇ ਕਿਉਂਕਿ ਹਸ਼ਬੋਨ ਦੇ ਖੇਤ ਅਤੇ ਸਿਬਮਾਹ ਦੀਆਂ ਅੰਗੂਰੀ ਵੇਲਾਂ ਅੰਗੂਰ ਉਗਾਉਣ ਦੇ ਯੋਗ ਨਹੀਂ ਹੋਣਗੇ। ਵਿਦੇਸ਼ੀ ਹਾਕਮਾਂ ਨੇ ਅੰਗੂਰੀ ਵੇਲਾਂ ਕੱਟ ਸੁੱਟੀਆਂ ਹਨ। ਦੁਸ਼ਮਣ ਦੀਆਂ ਫੌਜਾਂ ਯਾਜ਼ੇਰ ਦੇ ਸ਼ਹਿਰ ਅਤੇ ਦੂਰ ਮਾਰੂਬਲ ਤੱਕ ਫ਼ੈਲ ਗਈਆਂ ਹਨ। ਅਤੇ ਉਹ ਸਮੁੰਦਰ ਤੱਕ ਫ਼ੈਲ ਗਈਆਂ ਹਨ।9 "ਮੈਂ ਯਾਜ਼ੇਰ ਅਤੇ ਯਿਬਮਾਹ ਦੇ ਲੋਕਾਂ ਨਾਲ ਮਿਲਕੇ ਰੋਵਾਂਗਾ ਕਿਉਂਕਿ ਅੰਗੂਰ ਤਬਾਹ ਕਰ ਦਿੱਤੇ ਗਏ ਹਨ। ਮੈਂ ਹਸ਼ਬੋਨ ਅਤੇ ਅਲਾਲੇਹ ਦੇ ਲੋਕਾਂ ਸੰਗ ਰੋਵਾਂਗਾ ਕਿਉਂਕਿ ਓਥੇ ਕੋਈ ਫ਼ਸਲ ਨਹੀਂ ਉਗ੍ਗੇਗੀ। ਓਥੇ ਕੋਈ ਗਰਮੀ ਦੀ ਰੁੱਤ ਦਾ ਫ਼ਲ ਨਹੀਂ ਹੋਵੇਗਾ। ਅਤੇ ਓਥੇ ਖੁਸ਼ੀ ਦੀਆਂ ਕਿਲਕਾਰੀਆਂ ਨਹੀਂ ਹੋਣਗੀਆਂ।10 ਬਗੀਚਿਆਂ ਵਿੱਚ ਖੁਸ਼ੀ ਅਤੇ ਗੀਤ ਨਹੀਂ ਹੋਣਗੇ। ਵਾਢੀਆਂ ਸਮੇਂ ਮੈਂ ਖੁਸ਼ੀ ਦਾ ਅੰਤ ਕਰ ਦਿਆਂਗਾ। ਸ਼ਰਾਬ ਬਣਨ ਲਈ ਅੰਗੂਰ ਤਿਆਰ ਹਨ। ਪਰ ਉਹ ਸਾਰੇ ਹੀ ਬਰਬਾਦ ਹੋ ਜਾਣਗੇ।11 ਸ ਲਈ, ਮੈਂ ਮੋਆਬ ਲਈ ਉਦਾਸ ਬਹੁਤ ਹਾਂ। ਮੈਂ ਕੀਰ ਹਾਰਸ ਲਈ ਬਹੁਤ ਉਦਾਸ ਹਾਂ। ਮੈਂ ਇਨ੍ਹਾਂ ਸ਼ਹਿਰਾਂ ਲਈ ਬਹੁਤ-ਬਹੁਤ ਉਦਾਸ ਹਾਂ।12 ਮੋਆਬ ਦੇ ਲੋਕ ਆਪਣੇ ਉਪਾਸਨਾ ਸਬਾਨਾਂ ਉੱਤੇ ਜਾਣਗੇ। ਲੋਕ ਪ੍ਰਾਰਥਨਾ ਕਰਨ ਦੀ ਕੋਸ਼ਿਸ਼ ਕਰਨਗੇ। ਪਰ ਉਹ ਦੇਖਣਗੇ ਕਿ ਕੀ ਵਾਪਰਿਆ ਹੈ, ਅਤੇ ਉਹ ਪ੍ਰਾਰਥਨਾ ਲਈ ਬਹੁਤ ਨਿਢਾਲ ਹੋਣਗੇ।"13 ਯਹੋਵਾਹ ਨੇ ਇਹ ਗੱਲਾਂ ਮੋਆਬ ਬਾਰੇ ਅਨੇਕਾਂ ਵਾਰੀ ਆਖੀਆਂ।14 ਅਤੇ ਹੁਣ ਯਹੋਵਾਹ ਆਖਦਾ ਹੈ, "ਤਿੰਨਾਂ ਸਾਲਾਂ ਅੰਦਰ, ਜਿਵੇਂ ਕਰਾਏ ਦਾ ਸਹਿਯੋਗੀ ਸਮਾਂ ਗਿਣਦਾ ਹੈ। ਉਹ ਸਾਰੇ ਲੋਕ ਅਤੇ ਉਹ ਸਾਰੀਆਂ ਚੀਜ਼ਾਂ ਜਿਨ੍ਹਾਂ ਦਾ ਉਹ ਗੁਮਾਨ ਕਰਦੇ ਹਨ, ਚਲੀਆਂ ਜਾਣਗੀਆਂ। ਬਹੁਤ ਬੋੜੇ ਲੋਕ ਪਿੱਛੇ ਰਹਿ ਜਾਣਗੇ, ਉਬੇ ਬਹੁਤ ਸਾਰੇ ਲੋਕ ਨਹੀਂ ਹੋਣਗੇ।"