the Week of Proper 28 / Ordinary 33
free while helping to build churches and support pastors in Uganda.
Click here to learn more!
Read the Bible
ਬਾਇਬਲ
ਯਸਈਆਹ 23
1 ਸੂਰ ਦੇ ਬਾਰੇ ਉਦਾਸ ਸੰਦੇਸ਼: ਤਰਸ਼ੀਸ਼ ਦੇ ਜਹਾਜ਼ੋ, ਉਦਾਸ ਹੋ ਜਾਵੋ! ਤੁਹਾਡੀ ਬੰਦਰਗਾਹ ਤਬਾਹ ਹੋ ਚੁੱਕੀ ਹੈ। ਇਨ੍ਹਾਂ ਜਹਾਜ਼ਾਂ ਉੱਤੇ ਸਵਾਰ ਲੋਕਾਂ ਨੂੰ ਇਹ ਸੂਚਨਾ ਉਦੋਂ ਦਿੱਤੀ ਗਈ ਜਦੋਂ ਉਹ ਕਿਤ੍ਤਮ ਦੇ ਦੇਸ਼ ਵੱਲੋਂ ਆ ਰਹੇ ਸਨ।2 ਤੁਸੀਂ ਸਮੁੰਦਰ ਦੇ ਨੇੜੇ ਰਹਿੰਦੇ ਲੋਕੋ ਚੁੱਪ ਰਹੋ। ਸੂਰ "ਸੀਦੋਨ ਦਾ ਵਪਾਰੀ" ਸੀ। ਸਮੁੰਦਰ ਕੰਢੇ ਵਸੇ ਉਸ ਸ਼ਹਿਰ ਨੇ ਵਪਾਰੀਆਂ ਨੂੰ ਸਮੁੰਦਰ ਪਾਰ ਭੇਜਿਆ, ਅਤੇ ਉਨ੍ਹਾਂ ਲੋਕਾਂ ਨੇ ਤੈਨੂੰ ਦੌਲਤ ਨਾਲ ਮਾਲਾਮਾਲ ਕਰ ਦਿੱਤਾ।3 ਉਹ ਲੋਕ ਸਮੁੰਦਰੀ ਯਾਤਰਾ ਕਰਦੇ ਸਨ ਅਤੇ ਲਾਭ ਤਕਦੇ ਸਨ। ਸੂਰ ਦੇ ਉਨ੍ਹਾਂ ਲੋਕਾਂ ਨੇ ਉਹ ਅਨਾਜ਼ ਲਿਆਂਦਾ ਜਿਹੜਾ ਨੀਲ ਨਦੀ ਦੇ ਨੇੜੇ ਉਗਦਾ ਹੈ, ਅਤੇ ਉਨ੍ਹਾਂ ਨੇ ਹੋਰਾਂ ਕੌਮਾਂ ਨੂੰ ਅਨਾਜ਼ ਵੇਚਿਆ।4 ਸੀਦੋਨ, ਤੈਨੂੰ ਬਹੁਤ ਉਦਾਸ ਹੋ ਜਾਣਾ ਚਾਹੀਦਾ ਹੈ। ਕਿਉਂ ਕਿ ਹੁਣ ਸਮੁੰਦਰ, ਅਤੇ ਸਮੁੰਦਰ ਦਾ ਕਿਲਾ ਆਖਦੇ ਹਨ:ਮੇਰੇ ਕੋਈ ਬੱਚੇ ਨਹੀਂ। ਮੈਂ ਜਨਮ ਪੀੜਾਂ ਅਨੁਭਵ ਨਹੀਂ ਕੀਤੀਆਂ। ਮੈਂ ਬੱਚਿਆਂ ਨੂੰ ਜਨਮ ਨਹੀਂ ਦਿੱਤਾ। ਮੈਂ ਜਵਾਨ ਮਰਦਾਂ ਅਤੇ ਔਰਤਾਂ ਦੀ ਪਰਵਰਿਸ਼ ਨਹੀਂ ਕੀਤੀ।5 ਮਿਸਰ ਸੂਰ ਬਾਰੇ ਇਹ ਖਬਰ ਸੁਣੇਗਾ ਅਤੇ ਉਦਾਸ਼ ਹੋ ਜਾਵੇਗਾ।6 ਜਹਾਜ਼ੋ, ਤੁਸੀਂ ਤਰਸ਼ੀਸ਼ ਵੱਲ ਪਰਤ ਜਾਵੋ। ਤੁਸੀਂ ਲੋਕ, ਜਿਹੜੇ ਸਮੁੰਦਰ ਦੇ ਕੰਢੇ ਰਹਿੰਦੇ ਹੋ ਤੁਹਾਨੂੰ ਉਦਾਸ ਹੋਣਾ ਚਾਹੀਦਾ ਹੈ।7 ਅਤੀਤ ਵਿੱਚ, ਤੁਸੀਂ ਸੂਰ ਸ਼ਹਿਰ ਵਿੱਚ ਖੁਸ਼ੀ ਮਾਣੀ। ਉਹ ਸ਼ਹਿਰ ਸ਼ਰੂ ਤੋਂ ਹੀ ਵਧਦਾ ਫ਼ੁਲ੍ਲਦਾ ਰਿਹਾ ਹੈ। ਉਸ ਸ਼ਹਿਰ ਦੇ ਲੋਕਾਂ ਨੇ ਰਹਿਣ ਲਈ ਦੂਰ-ਦੂਰ ਦੀ ਯਾਤਰਾ ਕੀਤੀ ਹੈ,8 ਸੂਰ ਦੇ ਸ਼ਹਿਰ ਨੇ ਬਹੁਤ ਆਗੂ ਪੈਦਾ ਕੀਤੇ ਨੇ। ਵਪਾਰੀ ਓਸ ਸ਼ਹਿਰ ਦੇ ਨੇ ਸ਼ਹਿਜ਼ਾਦਿਆਂ ਵਰਗੇ। ਉਹ ਲੋਕ ਜਿਹੜੇ ਚੀਜ਼ਾਂ ਦੀ ਖਰੀਦੋ ਫ਼ਰੋਖਤ ਕਰਦੇ ਨੇ ਹਰ ਥਾਂ ਸਤਕਾਰੇ ਜਾਂਦੇ ਨੇ। ਕੌਣ ਅਜਿਹੇ ਸ਼ਹਿਰ ਦੇ ਖਿਲਾਫ਼ ਇਹ ਵਿਉਂਤ ਰਿਹਾ ਹੈ।?9 ਇਹ ਸੀ ਸਰਬ ਸ਼ਕਤੀਮਾਨ ਯਹੋਵਾਹ। ਨਿਰਣਾ ਕੀਤਾ ਓਸਨੇ ਸੀ ਉਨ੍ਹਾਂ ਨੂੰ ਗ਼ੈਰ-ਜ਼ਰੂਰੀ ਬਣਾਉਣ ਦਾ।10 ਤਹਸ਼ੀਸ਼ ਦੇ ਜਹਾਜ਼ੋ, ਪਰਤ ਜਾਣਾ ਚਾਹੀਦਾ ਹੈ ਤੁਹਾਨੂੰ ਵਾਪਸ ਆਪਣੇ ਦੇਸ਼ ਨੂੰ। ਪਾਰ ਕਰੋ ਸਮੁੰਦਰ ਨੂੰ, ਇਹ ਹੈ ਛੋਟੀ ਨਦੀ ਜਿਹਾ। ਰੋਕ ਸਕੇਗਾ ਨਹੀਂ ਕੋਈ ਵੀ ਹੁਣ ਤੁਹਾਨੂੰ।11 ਯਹੋਵਾਹ ਨੇ ਸਮੁੰਦਰ ਉੱਤੇ ਆਪਣਾ ਹੱਥ ਫ਼ੈਲਾ ਦਿੱਤਾ ਹੈ। ਯਹੋਵਾਹ ਸੂਰ ਦੇ ਖਿਲਾਫ਼ ਲੜਨ ਲਈ ਰਿਆਸਤਾਂ ਇਕੱਠੀਆਂ ਕਰ ਰਿਹਾ ਹੈ। ਆਦੇਸ਼ ਦਿੰਦਾ ਹੈ ਯਹੋਵਾਹ ਕਨਾਨ ਨੂੰ ਤਬਾਹ ਕਰਨ ਲਈ (ਸੂਰ ਨੂੰ) ਉਸਦੀ ਸੁਰਖਿਅਤ ਥਾਂ ਨੂੰ।12 ਯਹੋਵਾਹ ਆਖਦਾ ਹੈ, "ਸੀਦੋਨ ਦੀਏ ਕੁਆਰੀ ਧੀਏ, ਤਬਾਹ ਕਰ ਦਿੱਤੀ ਜਾਵੇਂਗੀ ਤੂੰ। ਖੁਸ਼ੀ ਮਨਾਵੇਂਗੀ ਨਹੀਂ ਹੋਰ ਹੁਣ ਤੂੰ।" ਪਰ ਸੂਰ ਦੇ ਲੋਕ ਆਖਦੇ ਹਨ, "ਕਿਤ੍ਤੀਮ ਸਾਡੀ ਸਹਾਇਤਾ ਕਰੇਗਾ!"ਪਰ ਜੇ ਤੁਸੀਂ ਸਮੁੰਦਰ ਪਾਰ ਕਰਕੇ ਕਿਤ੍ਤੀਮ ਨੂੰ ਜਾਓਗੇ, ਤੁਹਾਨੂੰ ਆਰਾਮ ਕਰਨ ਲਈ ਕੋਈ ਟਿਕਾਣਾ ਨਹੀਂ ਮਿਲੇਗਾ।13 ਇਸ ਲਈ ਆਖਦੇ ਨੇ ਸੂਰ ਦੇ ਲੋਕ, "ਬਾਬਲ ਦੇ ਲੋਕ ਕਰਨਗੇ ਸਾਡੀ ਸਹਾਇਤਾ!" ਪਰ ਕਸਦੀਆਂ ਦੀ ਧਰਤੀ ਵੱਲ ਤੱਕੋ! ਬਾਬਲ ਹੁਣ ਕੋਈ ਦੇਸ਼ ਨਹੀਂ। ਅੱਸ਼ੂਰ ਨੇ ਬਾਬਲ ਉੱਤੇ ਹਮਲਾ ਕੀਤਾ ਹੈ ਅਤੇ ਇਸਦੇ ਆਲੇ-ਦੁਆਲੇ ਮੁਨਾਰੇ ਉਸਾਰੇ ਹਨ। ਫ਼ੌਜੀਆਂ ਨੇ ਲੁੱਟ ਲਿਆ ਹੈ ਸਭ ਕੁਝ ਇਸਦੇ ਸੁਹਣੇ ਘਰਾਂ ਚੋਂ। ਬਣਾ ਦਿੱਤਾ ਹੈ ਅੱਸ਼ੂਰ ਨੇ ਬਾਬਲ ਨੂੰ ਜੰਗਲੀ ਜਾਨਵਰਾਂ ਦਾ ਟਿਕਾਣਾ। ਉਨ੍ਹਾਂ ਨੇ ਬਦਲ ਦਿੱਤਾ ਹੈ ਬਾਬਲ ਨੂੰ ਖੰਡਰਾਂ ਵਿੱਚ।14 ਇਸ ਲਈ, ਉਦਾਸ ਹੋ ਜਾਵੋ, ਤਰਸ਼ੀਸ਼ ਦੇ ਜਹਾਜ਼ੋ। ਤੁਹਾਡਾ ਸੁਰਖਿਅਤ ਟਿਕਾਣਾ (ਸੂਰ) ਹੋ ਜਾਵੇਗਾ ਤਬਾਹ।
15 ਲੋਕੀ ਤਕਰੀਬਨ16 ਐ ਔਰਤ, ਜਿਸਨੂੰ ਭੁਲਾ ਦਿੱਤਾ ਹੈ ਆਦਮੀਆਂ ਨੇ, ਫ਼ੜ ਲੈ ਆਪਣੇ ਇਕਤਾਰਾ ਤੇ ਗੁਜ਼ਰ ਜਾ ਸ਼ਹਿਰ ਵਿੱਚੋਂ। ਚੰਗੀ ਤਰ੍ਹਾਂ ਵਜਾ ਆਪਣਾ ਇਕਤਾਰਾ। ਗਾ ਆਪਣਾ ਗੀਤ ਬਾਰ-ਬਾਰ। ਫ਼ੇਰ ਸ਼ਾਇਦ ਲੋਕ ਤੈਨੂੰ ਚੇਤੇ ਕਰ ਸਕਣ।17 ਸੱਤਰ ਸਾਲਾਂ ਬਾਦ, ਯਹੋਵਾਹ ਸੂਰ ਬਾਰੇ ਫ਼ੇਰ ਵਿਚਾਰ ਕਰੇਗਾ, ਅਤੇ ਉਹ ਉਸਨੂੰ ਫ਼ੈਸਲਾ ਸੁਣਾਏਗਾ। ਸੂਰ ਫ਼ੇਰ ਵਪਾਰ ਕਰੇਗਾ। ਸੂਰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਵੇਸਵਾ ਵਾਂਗ ਹੋਵੇਗਾ।18 ਪਰ ਸੂਰ ਉਸ ਦੌਲਤ ਨੂੰ ਨਹੀਂ ਰੱਖ ਸਕੇਗਾ ਜਿਸਨੂੰ ਉਹ ਕਮਾਵੇਗਾ। ਸੂਰ ਦੇ ਵਪਾਰ ਦਾ ਮੁਨਾਫ਼ਾ ਯਹੋਵਾਹ ਲਈ ਬਚਾਇਆ ਜਾਵੇਗਾ। ਸੂਰ ਉਹ ਮੁਨਾਫ਼ਾ ਉਨ੍ਹਾਂ ਨੂੰ ਦੇਵੇਗਾ ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ। ਇਸ ਲਈ ਯਹੋਵਾਹ ਦੇ ਸੇਵਕ ਰਜ੍ਜ ਕੇ ਖਾਣਗੇ ਅਤੇ ਸੁੰਦਰ ਵਸਤਰ ਪਹਿਨਣਗੇ।