the Week of Proper 28 / Ordinary 33
Click here to learn more!
Read the Bible
ਬਾਇਬਲ
ਅੱਯੂਬ 2
1 ਕਿਸੇ ਹੋਰ ਦਿਨ ਦੂਤ ਯਹੋਵਾਹ ਨੂੰ ਮਿਲਣ ਆਏ। ਸ਼ਤਾਨ ਵੀ ਯਹੋਵਾਹ ਨੂੰ ਮਿਲਣ ਲਈ ਆਇਆ।2 ਯਹੋਵਾਹ ਨੇ ਸ਼ਤਾਨ ਨੂੰ ਆਖਿਆ, "ਤੂੰ ਕਿਬੇ ਰਿਹਾ ਹੈ?"ਸ਼ਤਾਨ ਨੇ ਯਹੋਵਾਹ ਨੂੰ ਜਵਾਬ ਦਿੱਤਾ, "ਮੈਂ ਧਰਤੀ ਤੇ ਘੁੰਮਦਾ ਰਿਹਾ ਹਾਂ।3 ਤਾਂ ਯਹੋਵਾਹ ਨੇ ਸ਼ਤਾਨ ਨੂੰ ਆਖਿਆ, "ਕੀ ਤੂੰ ਮੇਰੇ ਸੇਵਕ ਅੱਯੂਬ ਵੱਲ ਧਿਆਨ ਦਿੱਤਾ? ਧਰਤੀ ਉੱਤੇ ਕੋਈ ਵੀ ਬੰਦਾ ਅੱਯੂਬ ਜਿਹਾ ਨਹੀਂ ਹੈ। ਉਹ ਇੱਕ ਨੇਕ ਤੇ ਇਮਾਨਦਾਰ ਆਦਮੀ ਹੈ। ਉਹ ਪਰਮੇਸ਼ੁਰ ਦੀ ਉਪਾਸਨਾ ਕਰਦਾ ਹੈ ਤੇ ਮੰਦੇ ਅਮਲ ਕਮਾਉਣ ਤੋਂ ਇਨਕਾਰ ਕਰਦਾ ਹੈ। ਉਹ ਹਾਲੇ ਵੀ ਵਫਾਦਾਰ ਹੈ, ਹਾਲਾਂ ਕਿ ਤੂੰ ਬੇਵਜ੍ਹਾ ਉਸ ਦੀਆਂ ਸਾਰੀਆਂ ਚੀਜ਼ਾਂ ਤਬਾਹ ਕਰਨ ਲਈ ਮੈਨੂੰ ਉਸ ਦੇ ਖਿਲਾਫ਼ ਉਕਸਾਇਆ।"4 ਸ਼ਤਾਨ ਨੇ ਜਵਾਬ ਦਿੱਤਾ, "ਹਰ ਕਾਸੇ ਦਾ ਆਪਣਾ ਮੁੱਲ ਹੈ। ਪਰ ਆਦਮੀ ਆਪਣੀ ਜ਼ਿੰਦਗੀ ਦੇ ਬਦਲੇ ਸਭ ਕੁਝ ਦੇਵੇਗਾ ਜਿਸਦਾ ਉਹ ਦੇਣਦਾਰ ਹੈ।5 ਜੇ ਤੁਸੀਂ ਆਪਣੀ ਤਾਕਤ ਦੀ ਵਰਤੋਂ ਉਸਦੇ ਸਰੀਰ ਨੂੰ ਨੁਕਸਾਨ ਪਹੁੰਚਾਣ ਲਈ ਵਰਤੋਂਗੇ ਤਾਂ ਉਹ ਤੁਹਾਡੇ ਮੂੰਹ ਤੇ ਹੀ ਤੁਹਾਨੂੰ ਸਰਾਪੇਗਾ।"6 ਇਸਲਈ ਯਹੋਵਾਹ ਨੇ ਸ਼ਤਾਨ ਨੂੰ ਆਖਿਆ, "ਠੀਕ ਹੈ, ਅੱਯੂਬ ਤੇਰੇ ਅਧਿਕਾਰ ਹੇਠਾਂ ਹੈ। ਪਰ ਤੈਨੂੰ ਉਸਨੂੰ ਮਾਰ ਮੁਕਾਉਣ ਦੀ ਇਜਾਜ਼ਤ ਨਹੀਂ।"
7 ਤਾਂ ਸ਼ਤਾਨ ਯਹੋਵਾਹ ਕੋਲੋਂ ਚਲਾ ਗਿਆ। ਸ਼ਤਾਨ ਨੇ ਅੱਯੂਬ ਨੂੰ ਦਰਦਮਈ ਫੋੜਿਆਂ ਨਾਲ ਸਜ਼ਾ ਦਿੱਤੀ। ਇਹ ਫੋੜੇ ਅੱਯੂਬ ਦੇ ਸਰੀਰ ਉੱਤੇ ਸਿਰ ਤੋਂ ਲੈਕੇ ਪੈਰਾਂ ਤੱਕ ਫੈਲੇ ਹੋਏ ਸਨ।8 ਇਸ ਲਈ ਅੱਯੂਬ ਰੂੜੀ ਦੇ ਨਜ਼ਦੀਕ ਬੈਠ ਗਿਆ। ਉਸਨੇ ਇੱਕ ਟੁੱਟੇ ਹੋਏ ਬਰਤਨ ਦੇ ਟੁਕੜੇ ਨੂੰ ਆਪਣੇ ਜ਼ਖਮਾਂ ਨੂੰ ਖੁਰਚਨ ਲਈ ਵਰਤਿਆ।9 ਅੱਯੂਬ ਦੀ ਪਤਨੀ ਨੇ ਉਸਨੂੰ ਆਖਿਆ, "ਕੀ ਤੂੰ ਹਾਲੇਁ ਵੀ ਪਰਮੇਸ਼ੁਰ ਦਾ ਵਫਾਦਾਰ ਹੈ? ਤੂੰ ਪਰਮੇਸ਼ੁਰ ਨੂੰ ਸਰਾਪਕੇ ਮਰਦਾ ਕਿਉਂ ਨਹੀਂ।"10 ਅੱਯੂਬ ਨੇ ਆਪਣੀ ਪਤਨੀ ਨੂੰ ਜਵਾਬ ਦਿੱਤਾ, "ਤੂੰ ਤਾਂ ਮੂਰਖ ਔਰਤ ਵਾਂਗ ਗੱਲ ਕਰ ਰਹੀਁ ਹੈ। ਪਰਮੇਸ਼ੁਰ ਸਾਨੂੰ ਚੰਗੀਆਂ ਚੀਜ਼ਾਂ ਦਿੰਦਾ ਹੈ ਤੇ ਅਸੀਂ ਉਨ੍ਹਾਂ ਨੂੰ ਪ੍ਰਵਾਨ ਕਰ ਲੈਂਦੇ ਹਾਂ। ਇਸ ਲਈ ਸਾਨੂੰ ਮੁਸੀਬਤ ਨੂੰ ਵੀ ਪ੍ਰਵਾਨ ਕਰਨਾ ਚਾਹੀਦਾ ਹੈ। ਤੇ ਸ਼ਿਕਾਇਤ ਨਹੀਂ ਕਰਨੀ ਚਾਹੀਦੀ।" ਇਹ ਸਾਰੀਆਂ ਗੱਲਾਂ ਵਾਪਰੀਆਂ। ਪਰ ਅੱਯੂਬ ਨੇ ਪਾਪ ਨਹੀਂ ਕੀਤਾ। ਉਹ ਪਰਮੇਸ਼ੁਰ ਦੇ ਖਿਲਾਫ ਨਹੀਂ ਬੋਲਿਆ।
11 ਅੱਯੂਬ ਦੇ ਤਿੰਨ ਦੋਸਤ ਸਨ ਤੇਮਾਨੀ ਤੋਂ ਅਲੀਫ਼ਜ, ਸੂਹੀ ਤੋਂ ਬਿਲਦਦ, ਅਤੇ ਨਅਮਾਤੀ ਤੋਂ ਸੋਫ਼ਰ। ਇਨ੍ਹਾਂ ਤਿੰਨਾਂ ਦੋਸਤਾਂ ਨੇ ਅੱਯੂਬ ਨਾਲ ਵਾਪਰੀਆਂ ਮੰਦੀਆਂ ਘਟਨਾਵਾਂ ਬਾਰੇ ਸੁਣਿਆ। ਇਹ ਤਿੰਨੇ ਦੋਸਤ ਘਰੋ ਨਿਕਲ ਕੇ ਇਕੱਠੇ ਹੋਏ। ਉਨ੍ਹਾਂ ਨੇ ਨਿਰਣਾ ਕੀਤਾ ਕਿ ਅੱਯੂਬ ਕੋਲ ਜਾਕੇ ਉਸ ਨਾਲ ਹਮਦਰਦੀ ਜਤਾਉਣ ਤੇ ਉਸਨੂੰ ਹੌਸਲਾ ਦੇਣ।12 ਪਰ ਜਦੋਂ ਉਨ੍ਹਾਂ ਤਿੰਨਾਂ ਦੋਸਤਾਂ ਨੇ ਅੱਯੂਬ ਨੂੰ ਦੂਰੋ ਦੇਖਿਆ ਉਨ੍ਹਾਂ ਨੂੰ ਯਕੀਨ ਨਹੀਂ ਆਇਆ ਕਿ ਇਹ ਅੱਯੂਬ ਹੀ ਸੀ, ਉਹ ਇੰਨਾ ਵੱਖਰਾ ਦਿਖਾਈ ਦਿੰਦਾ ਸੀ! ਉਹ ਉੱਚੀ-ਉੱਚੀ ਰੋਣ ਲੱਗ ਪਏ। ਉਨ੍ਹਾਂ ਨੇ ਆਪਣੇ ਕੱਪੜੇ ਪਾੜ ਲੇ ਅਤੇ ਸਿਰ ਉੱਤੇ ਘਟ੍ਟਾ ਪਾਉਣ ਲੱਗ ਪਏ ਇਹ ਦਰਸਾਉਣ ਲਈ ਕਿ ਉਹ ਦੁੱਖ੍ਖੀ ਤੇ ਉਦਾਸ ਸਨ।13 ਫੇਰ ਤਿੰਨੇ ਦੋਸਤ ਅੱਯੂਬ ਦੇ ਕੋਲ ਸੱਤ ਦਿਨ ਤੇ ਸੱਤ ਰਾਤਾਂ ਧਰਤੀ ਤੇ ਬੈਠੇ ਰਹੇ। ਕੋਈ ਵੀ ਅੱਯੂਬ ਨਾਲ ਇੱਕ ਵੀ ਸ਼ਬਦ ਨਾ ਬੋਲਿਆ ਕਿਉਂਕਿ ਉਨ੍ਹਾਂ ਨੇ ਦੇਖ ਲਿਆ ਸੀ ਕਿ ਉਹ ਕਿੰਨਾ ਕਸ਼ਟ ਝਲ੍ਲ ਰਿਹਾ ਸੀ।