the Fourth Week of Advent
Click here to join the effort!
Read the Bible
ਬਾਇਬਲ
ਅੱਯੂਬ 8
1 ਫੇਰ ਸ਼ੂਹੀ ਦੇ ਬਿਲਦਦ ਨੇ ਜਵਾਬ ਦਿੱਤਾ,2 "ਕਿੰਨਾ ਕੁ ਚਿਰ ਤੂੰ ਇਹੋ ਜਿਹੀਆਂ ਗੱਲਾਂ ਕਰਦਾ ਰਹੇਁਗਾ? ਤੇਰੇ ਬੋਲ ਹਨੇਰੀ ਵਰਗੇ ਨੇ।3 ਕੀ ਪਰਮੇਸ਼ੁਰ ਨਿਆਂ ਨੂੰ ਭ੍ਰਸ਼ਟ ਕਰਦਾ? ਕੀ ਸਰਬ-ਸ਼ਕਤੀਮਾਨ ਪਰਮੇਸ਼ੁਰ ਹਮੇਸ਼ਾ ਉਹੀ ਕਰਦਾ ਜੋ ਧਰਮੀ ਹੈ?4 ਜੇ ਤੇਰੇ ਬੱਚਿਆਂ ਨੇ ਪਰਮੇਸ਼ੁਰ ਦੇ ਵਿਰੁੱਧ ਪਾਪ ਕੀਤਾ ਤਾਂ ਉਸਨੇ ਉਨ੍ਹਾਂ ਨੂੰ ਦੰਡ ਦਿੱਤਾ ਹੈ। ਉਨ੍ਹਾਂ ਨੇ ਆਪਣੇ ਪਾਪਾਂ ਦੀ ਕੀਮਤ ਦਿੱਤੀ ਹੈ।5 ਪਰ ਹੁਣ ਅੱਯੂਬ ਪਰਮੇਸ਼ੁਰ ਵੱਲ ਵੇਖ ਤੇ ਸਰਬ ਸ਼ਕਤੀਮਾਨ ਅੱਗੇ ਪ੍ਰਾਰਥਨਾ ਕਰ।6 ਜੇ ਤੂੰ ਸ਼ੁਧ ਤੇ ਨੇਕ ਹੈਂ, ਉਹ ਛੇਤੀ ਹੀ ਤੇਰੀ ਸਹਾਇਤਾ ਨੂੰ ਆਵੇਗਾ। ਉਹ ਉਸ ਜਾਇਦਾਦ ਨੂੰ ਵਾਪਸ ਕਰ ਦੇਵੇਗਾ ਜੋ ਹਕ੍ਕੀ ਤੇਰੀ ਹੈ।7 ਫੇਰ ਤੇਰੇ ਕੋਲ ਉਸ ਨਾਲੋਂ ਹੋਰ ਵੀ ਵਧੇਰੇ ਹੋਵੇਗਾ ਜਿੰਨਾ ਸ਼ੁਰੂ ਵਿੱਚ ਤੇਰੇ ਕੋਲ ਸੀ।
8 ਬੁਢ੍ਢੇ ਲੋਕਾਂ ਨੂੰ ਪੁੱਛ। ਪਤਾ ਕਰ ਉਨ੍ਹਾਂ ਦੇ ਪੁਰਖਿਆਂ ਨੇ ਕੀ ਸਿਖਿਆ ਸੀ।9 ਕਿਉਂ ਜੋ ਅਸੀਂ ਇੱਥੇ ਸਿਰਫ਼ ਕਲ੍ਹ੍ਹ ਤੋਂ ਹੀ ਹਾਂ ਜੋ ਕਿ ਲੰਘ ਚੁਕਿਆ ਹੈ। ਇਸ ਲਈ ਅਸੀਂ ਕੁਝ ਨਹੀਂ ਜਾਣਦੇ।10 ਸ਼ਾਇਦ ਬਜ਼ੁਰਗ ਲੋਕ ਤੈਨੂੰ ਸਿਖਾ ਸਕਣ, ਸ਼ਾਇਦ ਉਹ ਤੈਨੂੰ ਸਿਖਾ ਸਕਣ ਜੋ ਕੁਝ ਉਨ੍ਹਾਂ ਨੇ ਸਿਖਿਆ।'11 ਬਿਲਦਦ ਨੇ ਆਖਿਆ, "ਕੀ ਬਾਂਸ ਦਾ ਰੁੱਖ ਸੁੱਕੀ ਧਰਤੀ ਉੱਤੇ ਲੰਮਾ ਵਧ ਸਕਦਾ ਹੈ? ਕੀ ਸਰਕੰਡੇ ਪਾਣੀ ਤੋਂ ਬਿਨਾ ਉੱਗ ਸਕਦੇ ਨੇ?12 ਨਹੀਁ, ਪਾਣੀ ਸੁੱਕ ਜਾਵੇ ਤਾਂ ਉਹ ਵੀ ਸੁੱਕ ਜਾਂਦੇ ਨੇ। ਉਹ ਇੰਨੇ ਛੋਟੇ ਰਹਿ ਜਾਣਗੇ ਕਿ ਵਰਤਣ ਦੇ ਯੋਗ ਨਹੀਂ ਹੋਣਗੇ।13 ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਜਾਂਦੇ ਨੇ ਉਹ ਉਨ੍ਹਾਂ ਸਰਕੰਢਿਆਂ ਵਰਗੇ ਹੁੰਦੇ ਨੇ। ਬਿਨ ਪਰਮੇਸ਼ੁਰ ਦੇ ਲੋਕਾਂ ਨੂੰ ਕੋਈ ਉਮੀਦ ਨਹੀਂ।14 ਉਸ ਬੰਦੇ ਦਾ ਕੋਈ ਸਹਾਰਾ ਨਹੀਂ ਹੁੰਦਾ। ਉਸਦੀ ਸੁਰਖਿਆ ਮਕ੍ਕੜੀ ਦੇ ਜਾਲ ਵਰਗੀ ਹੁੰਦੀ ਹੈ।15 ਜੇ ਕੋਈ ਬੰਦਾ ਮਕ੍ਕੜੀ ਦੇ ਜਾਲ ਤੇ ਨਿਰਭਰ ਕਰਦਾ, ਉਹ ਖੜਾ ਨਹੀਂ ਹੋ ਸਕਦਾ। ਉਹ ਫੜੀ ਰਖਦਾ ਹੈ ਜਾਲ ਨੂੰ ਪਰ ਉਹ ਉੱਠ ਨਹੀਂ ਸਕਦਾ।16 ਉਹ ਬੰਦਾ ਉਸ ਪੌਦੇ ਵਰਗਾ ਹੈ ਜਿਸਨੂੰ ਕਾਫੀ ਪਾਣੀ ਤੇ ਧੁੱਪ ਮਿਲਦਾ ਹੈ। ਇਸਦੀਆਂ ਟਾਹਣੀਆਂ ਸਾਰੇ ਬਾਗ ਵਿੱਚ ਫੈਲੀਆ ਹੁਂਦੀਆ ਨੇ।17 ਇਸ ਦੀਆਂ ਜੜਾਂ ਪੱਥਰ ਦੇ ਢੇਰ ਨੂੰ ਵਲ ਲੈਂਦੀਆਂ ਹਨ, ਪੱਥਰ 'ਚ ਉੱਗਣ ਦੀ ਤਲਾਸ਼ ਕਰਦੀਆਂ ਨੇ।18 ਪਰ ਜੇ ਉਸ ਬੂਟੇ ਨੂੰ ਉਸਦੀ ਥਾਂ ਤੋਂ ਹਿਲਾ ਦਿੱਤਾ ਜਾਵੇ ਇਹ ਮਰ ਜਾਵੇਗਾ ਤੇ ਕੋਈ ਨਹੀਂ ਜਾਣ ਸਕੇਗਾ ਕਿ ਉਹ ਕਦੇ ਉੱਥੇ ਸੀ।19 ਪਰ ਪੌਦਾ ਖੁਸ਼ ਸੀ। ਤੇ ਦੂਸਰਾ ਉਸਦੀ ਥਾਵੋਂ ਉੱਗ ਪਵੇਗਾ।
20 ਪਰ ਪਰਮੇਸ਼ੁਰ ਕਦੇ ਵੀ ਬੇਗੁਹਾਹਾਂ ਦਾ ਤਿਆਗ ਨਹੀਂ ਕਰਦਾ ਅਤੇ ਉਹ ਕਦੇ ਵੀ ਬਦ ਲੋਕਾਂ ਨੂੰ ਤਾਕਤਵਰ ਨਹੀਂ ਬਣਾਉਂਦਾ।21 ਪਰਮੇਸ਼ੁਰ ਹਾਲੇ ਵੀ ਤੇਰਾ ਮੂੰਹ ਹਾਸਿਆਂ ਨਾਲ ਅਤੇ ਤੇਰੇ ਬੁਲ੍ਹਾਂ ਨੂੰ ਆਨੰਦ ਦੀਆਂ ਕਿਲਕਾਰੀਆਂ ਨਾਲ ਭਰ ਦੇਵੇਗਾ।22 ਪਰ ਤੇਰੇ ਦੁਸ਼ਮਣ ਸ਼ਰਮ ਦੇ ਕੱਪੜੇ ਪਹਿਨਣਗੇ। ਅਤੇ ਬਦਕਾਰ ਬੰਦਿਆਂ ਦੇ ਘਰ ਤਬਾਹ ਹੋ ਜਾਣਗੇ।"