Maundy Thursday
Click here to join the effort!
Read the Bible
ਬਾਇਬਲ
ਯਸ਼ਵਾ 23
1 ਯਹੋਵਾਹ ਨੇ ਇਸਰਾਏਲ ਨੂੰ ਉਨ੍ਹਾਂ ਦੇ ਆਲੇ-ਦੁਆਲੇ ਦੇ ਦੁਸ਼ਮਣਾਂ ਤੋਂ ਸ਼ਾਂਤੀ ਪ੍ਰਦਾਨ ਕੀਤੀ। ਯਹੋਵਾਹ ਨੇ ਇਸਰਾਏਲ ਨੂੰ ਸੁਰਖਿਅਤ ਬਣਾਇਆ। ਬਹੁਤ ਵਰ੍ਹੇ ਗੁਜ਼ਰ ਗਏ, ਅਤੇ ਯਹੋਸ਼ੁਆ ਬਹੁਤ ਬਿਰਧ ਹੋ ਗਿਆ।2 ਇਸ ਵੇਲੇ ਯਹੋਸ਼ੁਆ ਨੇ ਸਾਰੇ ਪੁਰਾਣੇ ਆਗੂਆਂ, ਪਰਿਵਾਰਾਂ ਦੇ ਮੁਖੀਆਂ, ਜੱਜਾਂ ਅਤੇ ਇਸਰਾਏਲ ਦੇ ਲੋਕਾਂ ਦੇ ਅਧਿਕਾਰੀਆਂ ਦੀ ਇਕਤ੍ਰ੍ਰਤਾ ਸਦ੍ਦੀ। ਯਹੋਸ਼ੁਆ ਨੇ ਆਖਿਆ, “ਮੈਂ ਬਹੁਤ ਬਿਰਧ ਹੋ ਗਿਆ ਹਾਂ।3 ਤੁਸੀਂ ਉਹ ਗੱਲਾਂ ਦੇਖੀਆਂ ਹਨ ਜਿਹੜੀਆਂ ਯਹੋਵਾਹ ਨੇ ਸਾਡੇ ਦੁਸ਼ਮਣਾ ਨਾਲ ਕੀਤੀਆਂ ਸਨ। ਉਸਨੇ ਅਜਿਹਾ ਸਾਡੀ ਸਹਾਇਤਾ ਕਰਨ ਲਈ ਕੀਤਾ। ਪਰਮੇਸ਼ੁਰ ਤੁਹਾਡਾ ਯਹੋਵਾਹ ਤੁਹਾਡੇ ਲਈ ਲੜਿਆ।4 ਯਾਦ ਕਰੋ ਕਿ ਮੈਂ ਤੁਹਾਨੂੰ ਦੱਸਿਆ ਸੀ ਕਿ ਤੁਹਾਡੇ ਲੋਕ ਯਰਦਨ ਨਦੀ ਅਤੇ ਵੱਡੇ ਸਾਗਰ ਵਿਚਲੀ ਧਰਤੀ ਲੈ ਸਕਦੇ ਹਨ। ਮੈਂ ਤੁਹਾਨੂੰ ਉਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ ਪਰ ਤੁਸੀਂ ਹਾਲੇ ਇਸ ਉੱਤੇ ਅਧਿਕਾਰ ਨਹੀਂ ਰਖਦੇ।5 ਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਉਥੇ ਰਹਿਣ ਵਾਲੇ ਬੰਦਿਆਂ ਨੂੰ ਉਹ ਥਾਂ ਛੱਡਣ ਲਈ ਮਜ਼ਬੂਰ ਕਰ ਦੇਵੇਗਾ। ਤੁਸੀਂ ਉਹ ਧਰਤੀ ਹਾਸਿਲ ਕਰ ਲਵੋਂਗੇ। ਯਹੋਵਾਹ ਉਥੇ ਰਹਿਣ ਵਾਲਿਆਂ ਨੂੰ ਜਾਣ ਲਈ ਮਜ਼ਬੂਰ ਕਰ ਦੇਵੇਗਾ। ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਲਈ ਅਜਿਹਾ ਕਰਨ ਦਾ ਇਕਰਾਰ ਕੀਤਾ ਸੀ।6 “ਤੁਹਾਨੂੰ ਆਪਣੇ ਫ਼ੈਸਲੇ ਨੂੰ ਮਜ਼ਬੂਤ ਕਰਨਾ ਚਾਹੀਦਾ ਅਤੇ ਉਹ ਸਭ ਕੁਝ ਮੰਨਣਾ ਅਤੇ ਕਰਨਾ ਚਾਹੀਦਾ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ। ਉਸ ਬਿਧੀ ਤੋਂ ਸੱਜੇ ਜਾਂ ਖੱਬੇ ਨਾ ਮੁੜੋ।7 ਹਾਲੇ ਵੀ ਸਾਡੇ ਦਰਮਿਆਨ ਰਹਿਣ ਵਾਲੇ ਕੁਝ ਲੋਕ ਅਜਿਹੇ ਹਨ ਜਿਹੜੇ ਇਸਰਾਏਲ ਦੇ ਲੋਕ ਨਹੀਂ ਹਨ। ਉਹ ਲੋਕ ਆਪਣੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ। ਉਨ੍ਹਾਂ ਲੋਕਾਂ ਨਾਲ ਦੋਸਤੀ ਨਾ ਕਰੋ। ਉਨ੍ਹਾਂ ਦੇ ਦੇਵਤਿਆਂ ਦੀ ਸੇਵਾ ਜਾਂ ਉਪਾਸਨਾ ਨਾ ਕਰੋ। ਉਨ੍ਹਾਂ ਦੇ ਨਾਮ ਵੀ ਨਾ ਉਚਾਰੋ ਅਤੇ ਉਨ੍ਹਾਂ ਦੇ ਨਾਵਾਂ ਦੀ ਸਹੁੰ ਨਾ ਖਾਵੋ ਅਤੇ ਉਨ੍ਹਾਂ ਦੀ ਉਪਾਸਨਾ ਜਾਂ ਉਨ੍ਹਾਂ ਦੇ ਅੱਗੇ ਨਾ ਝੁਕੋ।8 ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਪਿਛੇ ਲੱਗੇ ਰਹਿਣਾ ਚਾਹੀਦਾ ਹੈ। ਤੁਸੀਂ ਅਤੀਤ ਵਿੱਚ ਅਜਿਹਾ ਕੀਤਾ ਸੀ ਅਤੇ ਤੁਹਾਨੂੰ ਚਾਹੀਦਾ ਹੈ ਕਿ ਅਜਿਹਾ ਹੀ ਕਰਦੇ ਰਹੋ।9 “ਯਹੋਵਾਹ ਨੇ ਬਹੁਤ ਸਾਰੀਆਂ ਮਹਾਨ ਅਤੇ ਤਾਕਤਵਰ ਕੌਮਾਂ ਨੂੰ ਹਰਾਉਣ ਵਿੱਚ ਤੁਹਾਡੀ ਸਹਾਇਤਾ ਕੀਤੀ ਸੀ, ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਜਾਣ ਲਈ ਮਜ਼ਬੂਰ ਕਰ ਦਿੱਤਾ ਸੀ। ਕੋਈ ਵੀ ਕੌਮ ਤੁਹਾਨੂੰ ਹਰਾ ਨਹੀਂ ਸਕੀ।10 ਯਹੋਵਾਹ ਦੀ ਸਹਾਇਤਾ ਨਾਲ ਇਸਰਾਏਲ ਦਾ ਇੱਕ ਆਦਮੀ ਦੁਸ਼ਮਣ ਦੇ
11 ਇਸ ਲਈ ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪਿਆਰ ਕਰਦੇ ਰਹੋ।12 “ਯਹੋਵਾਹ ਦੇ ਪਿਛੇ ਲੱਗਣ ਤੋਂ ਨਾ ਹਟੋ। ਉਨ੍ਹਾਂ ਹੋਰਨਾ ਲੋਕਾਂ ਨਾਲ ਮਿੱਤਰਤਾ ਨਾ ਕਰੋ ਜਿਹੜੇ ਇਸਰਾਏਲ ਦਾ ਅੰਗ ਨਹੀਂ ਹਨ। ਉਨ੍ਹਾਂ ਦੇ ਕਿਸੇ ਬੰਦੇ ਨਾਲ ਵਿਆਹ ਨਾ ਰਚਾਉ। ਪਰ ਜੇ ਤੁਸੀਂ ਇਨ੍ਹਾਂ ਲੋਕਾਂ ਦੇ ਮਿੱਤਰ ਬਣੋਂਗੇ।13 ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਦੁਸ਼ਮਣਾ ਨੂੰ ਹਰਾਉਣ ਵਿੱਚ ਤੁਹਾਡੀ ਸਹਾਇਤਾ ਨਹੀਂ ਕਰੇਗਾ। ਇਹ ਲੋਕ ਤੁਹਾਡੇ ਲਈ ਇੱਕ ਕੁੜਿਕ੍ਕੀ ਵਰਗੇ ਬਣ ਜਾਣਗੇ। ਉਹ ਤੁਹਾਡੇ ਲਈ ਦੁੱਖ ਦਾ ਕਾਰਣ ਬਣਨਗੇ - ਜਿਵੇਂ ਤੁਹਾਡੀਆਂ ਅਖਾਂ ਵਿੱਚ ਧੂੰਆਂ ਅਤੇ ਘਟ੍ਟਾ ਪੈ ਜਾਂਦਾ ਹੈ। ਅਤੇ ਤੁਹਾਨੂੰ ਇਹ ਚੰਗੀ ਧਰਤੀ ਛੱਡਣ ਲਈ ਮਜ਼ਬੂਰ ਹੋਣਾ ਪਵੇਗਾ। ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਇਹ ਧਰਤੀ ਦਿੱਤੀ ਸੀ। ਪਰ ਜੇ ਤੁਸੀਂ ਇਹ ਆਦੇਸ਼ ਨਹੀਂ ਮੰਨੋਗੇ ਤਾਂ ਤੁਸੀਂ ਇਸਨੂੰ ਗਵਾ ਸਕਦੇ ਹੋ।14 “ਮੇਰੀ ਮੌਤ ਦਾ ਸਮਾਂ ਹੁਣ ਕਰੀਬ-ਕਰੀਬ ਆ ਗਿਆ ਹੈ। ਤੁਸੀਂ ਜਾਣਦੇ ਹੋ ਕ ਅਤੇ ਸੱਚਮੁੱਚ ਯਕੀਨ ਕਰਦੇ ਹੋ ਕਿ ਯਹੋਵਾਹ ਨੇ ਤੁਹਾਡੇ ਲਈ ਬਹੁਤ ਸਾਰੀਆਂ ਮਹਾਨ ਗੱਲਾਂ ਕੀਤੀਆਂ ਹਨ। ਤੁਸੀਂ ਜਾਣਦੇ ਹੋ ਕਿ ਉਹ ਆਪਣੇ ਕਿਸੇ ਇਕਰਾਰ ਨੂੰ ਪੂਰਾ ਕਰਨ ਵਿੱਚ ਅਸਫ਼ਲ ਨਹੀਂ ਹੋਇਆ। ਯਹੋਵਾਹ ਨੇ ਉਹ ਹਰ ਇਕਰਾਰ ਪੂਰਾ ਕੀਤਾ ਹੈ ਜੋ ਉਸ ਨੇ ਸਾਡੇ ਨਾਲ ਕੀਤਾ ਹੈ।15 ਹਰ ਨੇਕ ਇਕਰਾਰ ਜਿਹੜਾ ਤੁਹਾਡੇ ਯਹੋਵਾਹ ਪਰਮੇਸ਼ੁਰ ਨੇ ਸਾਡੇ ਨਾਲ ਕੀਤਾ ਸੱਚਾ ਸਿਧ ਹੋਇਆ ਹੈ। ਪਰ ਉਸੇ ਤਰ੍ਹਾਂ ਯਹੋਵਾਹ ਆਪਣੇ ਦੂਸਰੇ ਇਕਰਾਰ ਨੂੰ ਵੀ ਪੂਰਾ ਕਰਕੇ ਦਿਖਾਵੇਗਾ। ਉਸਨੇ ਇਕਰਾਰ ਕੀਤਾ ਸੀ ਕਿ ਜੇ ਤੁਸੀਂ ਮੰਦਾ ਕਰੋਂਗੇ ਤਾਂ ਤੁਹਾਡੇ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ, ਉਸਨੇ ਇਕਰਾਰ ਕੀਤਾ ਸੀ ਕਿ ਉਹ ਤੁਹਾਨੂੰ ਇਸ ਚੰਗੀ ਧਰਤੀ ਵਿੱਚੋਂ ਨਿਕਲ ਜਾਣ ਲਈ ਮਜ਼ਬੂਰ ਕਰ ਦੇਵੇਗਾ ਜਿਹੜੀ ਉਸਨੇ ਤੁਹਾਨੂੰ ਦਿੱਤੀ ਸੀ।16 ਅਜਿਹਾ ਹੀ ਵਾਪਰੇਗਾ ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਕੀਤੇ ਇਕਰਾਰਨਾਮੇ ਨੂੰ ਪੂਰਾ ਕਰਨ ਤੋਂ ਇਨਕਾਰ ਕਰ ਦਿਉਂਗੇ। ਜੇ ਤੁਸੀਂ ਜਾਕੇ ਹੋਰਨਾ ਦੇਵਤਿਆਂ ਦੀ ਸੇਵਾ ਕਰੋਂਗੇ ਤਾਂ ਇਹ ਧਰਤੀ ਗਵਾ ਬੈਠੋਂਗੇ। ਤੁਹਾਨੂੰ ਉਨ੍ਹਾਂ ਹੋਰਨਾ ਦੇਵਤਿਆਂ ਦੀ ਉਪਾਸਨਾ ਬਿਲਕੁਲ ਨਹੀਂ ਕਰਨੀ ਚਾਹੀਦੀ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਯਹੋਵਾਹ ਤੁਹਾਡੇ ਨਾਲ ਬਹੁਤ ਨਾਰਾਜ਼ ਹੋ ਜਾਵੇਗਾ। ਫ਼ੇਰ ਤੁਹਾਨੂੰ ਛੇਤੀ ਹੀ ਇਹ ਚੰਗੀ ਧਰਤੀ ਛੱਡਣ ਲਈ ਮਜ਼ਬੂਰ ਹੋਣਾ ਪਵੇਗਾ ਜਿਹੜੀ ਉਸਨੇ ਤੁਹਾਨੂੰ ਦਿੱਤੀ ਸੀ।”