the Fourth Week of Advent
Click here to join the effort!
Read the Bible
ਬਾਇਬਲ
ਨੂਹ 1
1 ਇੱਕ ਵੇਲੇ, ਯਰੂਸ਼ਲਮ ਲੋਕਾਂ ਨਾਲ ਭਰਿਆ ਸ਼ਹਿਰ ਸੀ। ਪਰ ਹੁਣ ਇਹ ਸ਼ਹਿਰ ਕਿੰਨਾ ਸੱਖਣਾ ਤੇ ਉਜਾੜ ਹੈ! ਯਰੂਸ਼ਲਮ ਦੁਨੀਆਂ ਦੇ ਮਹਾਨਤਮ ਸ਼ਹਿਰਾਂ ਵਿੱਚੋਂ ਇੱਕ ਸੀ। ਪਰ ਹੁਣ ਇਹ ਇੱਕ ਵਿਧਵਾ ਵਰਗਾ ਬਣ ਗਿਆ ਹੈ। ਇੱਕ ਵੇਲੇ ਇਹ ਸ਼ਹਿਰਾਂ ਦੀ ਸ਼ਹਿਜ਼ਾਦੀ ਸੀ। ਪਰ ਹੁਣ ਇਸ ਨੂੰ ਇੱਕ ਗੁਲਾਮ ਬਣਾ ਦਿੱਤਾ ਗਿਆ ਹੈ।2 ਰਾਤ ਵੇਲੇ ਇਹ ਨਗਰੀ ਬੁਰੀ ਤਰ੍ਹਾਂ ਰੋਦੀ ਹੈ। ਇਸ ਦੀਆਂ ਗਲ੍ਹ੍ਹਾਂ ਉੱਤੇ ਹੰਝੂ ਹਨ। ਇਸ ਨੂੰ ਹੌਂਸਲਾ ਦੇਣ ਵਾਲਾ ਕੋਈ ਨਹੀਂ। ਬਹੁਤ ਕੌਮਾਂ ਇਸ ਦੀਆਂ ਮਿੱਤਰ ਸਨ। ਪਰ ਹੁਣ ਕੋਈ ਵੀ ਇਸ ਨੂੰ ਸਕੂਨ ਨਹੀਂ ਦਿੰਦੀ। ਸਾਰੇ ਮਿੱਤਰਾਂ ਨੇ ਇਸ ਵੱਲੋਂ ਮੂੰਹ ਮੋੜ ਲਿਆ ਹੈ। ਦੋਸਤ ਵੀ ਇਸਦੇ ਦੁਸ਼ਮਣ ਬਣ ਗਏ ਨੇ।3 ਯਹੂਦਾਹ ਨੂੰ ਮੁਸੀਬਤਾਂ ਅਤੇ ਸ਼ਖਤ ਗਲਾਮੀ ਤੋਂ ਮਗਰੋਂ ਬੰਦੀ ਬਣਾ ਲਿਆ ਗਿਆ। ਯਹੂਦਾਹ ਹੋਰਨਾਂ ਕੌਮਾਂ ਵਿਚਕਾਰ ਰਹਿੰਦਾ ਹੈ। ਪਰ ਇਸ ਨੂੰ ਕੋਈ ਅਰਾਮ ਨਹੀਂ ਮਿਲਿਆ। ਜਿਨ੍ਹਾਂ ਲੋਕਾਂ ਇਸ ਦਾ ਪਿੱਛਾ ਕੀਤਾ ਸੀ, ਫ਼ੜ ਲਿਆ। ਉਨ੍ਹਾਂ ਨੇ ਇਸ ਨੂੰ ਤਂਬ ਵਾਦੀਆਂ ਅੰਦਰ ਫ਼ੜ ਲਿਆ ਹੈ।4 ਸੀਯੋਨ ਦੇ ਰਸਤੇ ਬਹੁਤ ਉਦਾਸ ਨੇ। ਉਹ ਇਸ ਵਾਸਤੇ ਉਦਾਸ ਨੇ ਕਿਉਂ ਕਿ ਹੁਣ ਸੀਯੋਨ ਅੰਦਰ ਛੁੱਟੀਆਂ ਮਨਾਉਣ ਲਈ ਕੋਈ ਵੀ ਨਹੀਂ ਆਉਂਦਾ। ਸੀਯੋਨ ਦੇ ਯਮੂਹ ਦਰਵਾਜ਼ੇ ਤਬਾਹ ਹੋ ਗਏ ਨੇ। ਸੀਯੋਨ ਦੇ ਸਾਰੇ ਜਾਜਕ ਆਹਾਂ ਭਰਦੇ ਨੇ। ਸੀਯੋਨ ਦੀਆਂ ਮੁਟਿਆਰਾਂ ਚੁੱਕ ਲਈਆਂ ਗਈਆਂ ਹਨ। ਅਤੇ ਇਹ ਸਾਰਾ ਕੁਝ ਸੀਯੋਨ ਲਈ ਡੂੰਘੀ ਉਦਾਸੀ ਹੈ।5 ਯਰੂਸ਼ਲਮ ਦੇ ਦੁਸ਼ਮਣ ਜਿੱਤ ਗਏ ਨੇ। ਉਸਦੇ ਦੁਸ਼ਮਣ ਸਫ਼ਲ ਹੋ ਗਏ ਨੇ। ਇਹ ਇਸ ਲਈ ਵਾਪਰਿਆ ਕਿਉਂ ਕਿ ਯਹੋਵਾਹ ਨੇ ਇਸ ਨੂੰ ਸਜ਼ਾ ਦਿੱਤੀ ਸੀ। ਉਸਨੇ ਯਰੂਸ਼ਲਮ ਨੂੰ ਉਸਦੇ ਅਨੇਕਾਂ ਪਾਪਾਂ ਬਦਲੇ ਸਜ਼ਾ ਦਿੱਤੀ। ਉਸਦੇ ਬੱਚੇ ਦੂਰ ਚਲੇ ਗਏ ਹਨ। ਉਨ੍ਹਾਂ ਦੇ ਦੁਸ਼ਮਣਾਂ ਨੇ ਉਨ੍ਹਾਂ ਨੂੰ ਫ਼ੜ ਲਿਆ ਸੀ ਅਤੇ ਉਨ੍ਹਾਂ ਨੂੰ ਦੂਰ ਲੈ ਗਏ ਸਨ।6 ਸੀਯੋਨ ਦੀ ਧੀ ਦੀ ਖੂਬਸੂਰਤੀ ਚਲੀ ਗਈ ਹੈ। ਉਸਦੇ ਸ਼ਹਿਜ਼ਾਦੇ ਹਿਰਨਾਂ ਵਰਗੇ ਬਣ ਗਏ ਨੇ। ਉਹ ਅਜਿਹੇ ਹਿਰਨਾਂ ਵਰਗੇ ਸਨ ਜਿਹੜੇ ਚਰਨ ਲਈ ਕਿਆਰੀ ਨਹੀਂ ਲੱਭ ਸਕਦੇ। ਉਹ ਨਿਤਾਣੇ ਹੋਕੇ ਭੱਜ ਗਏ ਸਨ। ਉਹ ਉਨ੍ਹਾਂ ਲੋਕਾਂ ਕੋਲੋਂ ਭੱਜ ਗਏ ਸਨ ਜਿਨ੍ਹਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਸੀ।7 ਯਰੂਸ਼ਲਮ ਆਪਣਾ ਅਤੀਤ ਯਾਦ ਕਰਦੀ ਹੈ। ਉਹ ਉਸ ਸਮੇਂ ਬਾਰੇ ਯਾਦ ਕਰਦੀ ਹੈ, ਜਦੋਂ ਉਹ ਗਰੀਬ ਸੀ ਅਤੇ ਉਨ੍ਹਾਂ ਸਾਰੀਆਂ ਚੰਗੀਆਂ ਚੀਜਾਂ ਬਾਰੇ ਤੰਗ ਕੀਤੀ ਗਈ ਸੀ ਜੋ ਅਤੀਤ ਵਿੱਚ ਉਸ ਕੋਲ ਸਨ। ਉਹ ਯਾਦ ਕਰਦੀ ਹੈ ਜਦੋਂ ਉਸਦੇ ਲੋਕ ਦੁਸ਼ਮਣਾਂ ਦੁਆਰਾ ਫ਼ੜੇ ਗਏ ਸਨ। ਉਹ ਯਾਦ ਕਰਦੀ ਹੈ ਜਦੋਂ ਇੱਥੇ ਉਸਦੀ ਸਹਾਇਤਾ ਕਰਨ ਵਾਲਾ ਕੋਈ ਵੀ ਨਹੀਂ ਸੀ। ਜਦੋਂ ਉਸਦੇ ਦੁਸ਼ਮਣਾਂ ਉਸਨੂੰ ਦੇਖਿਆ ਸੀ, ਉਹ ਹਸ੍ਸੇ ਸਨ। ਉਹ ਇਸ ਲਈ ਹਸ੍ਸੇ ਸਨ ਕਿ ਉਹ ਬਰਬਾਦ ਹੋ ਗਈ ਸੀ।8 ਯਰੂਸ਼ਲਮ ਨੇ ਬੁਰੀ ਤਰ੍ਹਾਂ ਪਾਪ ਕੀਤਾ। ਇਸ ਲਈ ਉਹ ਨਾਪਾਕ ਔਰਤ ਵਾਂਗ ਬਣ ਗਈ ਹੈ। ਅਤੀਤ ਵਿੱਚ, ਲੋਕ ਉਸਦੀ ਇੱਜ਼ਤ ਕਰਦੇ ਸਨ, ਹੁਣ ਉਹ ਉਸ ਨਾਲ ਵਿਅਰਬ ਵਾਂਗ ਵਿਹਾਰ ਕਰਦੇ ਸਨ ਕਿਉਂ ਕਿ ਉਨ੍ਹਾਂ ਨੇ ਉਸਦਾ ਨੰਗੇਜ਼ ਵੇਖ ਲਿਆ ਹੈ। ਉਹ ਖੁਦ ਕਰਾਹੁਉਂਦੀ ਹੈ ਅਤੇ ਚਲੀ ਜਾਂਦੀ ਹੈ।9 ਯਰੂਸ਼ਲਮ ਦੀਆਂ ਘਗ੍ਗਰੀਆਂ ਨਾਪਾਕ ਹੋ ਗਈਆਂ ਹਨ। ਉਸ ਨੇ ਉਨ੍ਹਾਂ ਗੱਲਾਂ ਬਾਰੇ ਨਹੀਂ ਸੋਚਿਆ ਸੀ ਜਿਹੜੀਆਂ ਉਸ ਦੇ ਨਾਲ ਵਾਪਰਨਗੀਆਂ। ਉਸ ਦਾ ਪਤਨ ਹੈਰਾਨੀ ਭਰਿਆ ਸੀ। ਉਸਦੇ ਕੋਲ ਹੌਂਸਲਾ ਦੇਣ ਵਾਲਾ ਕੋਈ ਬੰਦਾ ਨਹੀਂ ਸੀ। ਉਹ ਆਖਦੀ ਹੈ, "ਯਹੋਵਾਹ, ਮੇਰੀ ਬਿਪਤਾ ਵੱਲ ਦੇਖ। ਦੇਖ ਮੇਰਾ ਦੁਸ਼ਮਣ ਕਿਵੇਂ ਸੋਚਦਾ ਹੈ ਕਿ ਉਹ ਕਿੰਨਾ ਮਹਾਨ ਹੈ!"10 ਦੁਸ਼ਮਣ ਨੇ ਆਪਣਾ ਹੱਥ ਫ਼ੈਲਾਇਆ। ਉਸਨੇ ਉਸ ਦੀਆਂ ਸਾਰੀਆਂ ਚੰਗੀਆਂ ਚੀਜ਼ਾਂ ਖੋਹ ਲਈਆਂ। ਦਰਅਸਲ, ਉਸਨੇ ਵਿਦੇਸ਼ੀ ਕੌਮਾਂ ਆਪਣੇ ਮੰਦਰ ਅੰਦਰ ਜਾਂਦੀਆਂ ਦੇਖੀਆਂ। ਅਤੇ ਯਹੋਵਾਹ ਜੀ, ਤੁਸੀਂ ਆਖਿਆ ਸੀ ਕਿ ਉਹ ਲੋਕ ਸਾਡੀ ਸਭਾ ਵਿੱਚ ਸ਼ਾਮਿਲ ਨਹੀਂ ਹੋ ਸਕਦੇ!11 ਯਰੂਸ਼ਲਮ ਦੇ ਸਾਰੇ ਹੀ ਲੋਕ ਆਹਾਂ ਭਰ ਰਹੇ ਹਨ। ਉਸ ਦੇ ਸਾਰੇ ਹੀ ਲੋਕ ਭੋਜਨ ਦੀ ਤਲਾਸ਼ ਕਰ ਰਹੇ ਹਨ। ਭੋਜਨ ਲਈ ਉਹ ਆਪਣੀਆਂ ਸਾਰੀਆਂ ਕੀਮਤੀ ਚੀਜ਼ਾਂ ਦੇ ਰਹੇ ਹਨ। ਅਜਿਹਾ ਉਹ ਜਿਉਂਦੇ ਰਹਿਣ ਲਈ ਕਰ ਰਹੇ ਨੇ। ਯਰੂਸ਼ਲਮ ਦੀ ਨਗਰੀ ਆਖਦੀ ਹੈ, "ਦੇਖੋ, ਯਹੋਵਾਹ ਜੀ! ਮੇਰੇ ਵੱਲ ਦੇਖੋ! ਦੇਖੋ, ਲੋਕ ਮੈਨੂੰ ਕਿੰਨੀ ਨਫ਼ਰਤ ਕਰਦੇ ਨੇ।
12 ਤੁਸੀਂ ਸਾਰੇ ਲੋਕ ਜਿਹੜੇ ਇਨ੍ਹਾਂ ਰਾਹਾਂ ਤੋਂ ਲੰਘ ਰਹੇ ਹੋ ਤੁਸੀ ਕੋਈ ਪ੍ਰਵਾਹ ਨਹੀਂ ਕਰਦੇ ਜਾਪਦੇ। ਪਰ ਮੇਰੇ ਵੱਲ ਧਿਆਨ ਨਾਲ ਵੇਖੋ। ਕੀ ਮੇਰੇ ਦਰਦ ਵਰਗਾ, ਕੋਈ ਹੋਰ ਦਰਦ ਹੈ? ਕੀ ਉਸ ਦਰਦ ਵਰਗਾ ਕੋਈ ਅਜਿਹਾ ਦਰਦ ਹੈ, ਜਿਸ ਨਾਲ ਯਹੋਵਾਹ ਨੇ ਮੈਨੂੰ ਸਜ਼ਾ ਦਿੱਤੀ ਹੈ? ਉਸ ਨੇ ਮੈਨੂੰ ਆਪਣੇ ਮਹਾਂ ਕਹਿਰ ਦੇ ਦਿਨ ਸਜ਼ਾ ਦਿੱਤੀ ਹੈ।13 ਯਹੋਵਾਹ ਨੇ ਉੱਪਰੋਂ ਅੱਗ ਭੇਜੀ। ਉਹ ਅੱਗ ਮੇਰੇ ਹਡ੍ਡਾਂ ਅੰਦਰ ਵੜ ਗਈ। ਉਸਨੇ ਮੈਨੂੰ ਫ਼ਸਾਉਣ ਲਈ ਜਾਲ ਵਿਛਾਇਆ ਉਸਨੇ ਮੈਨੂੰ ਪਿੱਛੇ ਭੁਆ ਦਿੱਤਾ। ਉਸਨੇ ਮੈਨੂੰ ਬੇਕਾਰ ਜ਼ਮੀਨ ਵਿੱਚ ਬਦਲ ਦਿੱਤਾ। ਦਿਨ ਭਰ ਰਹਿੰਦੀ ਹਾਂ ਬਿਮਾਰ ਮੈਂ।14 ਮੇਰੇ ਪਾਪ ਜੂਲੇ ਵਾਂਗ ਬਝ੍ਝ ਗਏ ਸਨ। ਮੇਰੇ ਪਾਪ ਯਹੋਵਾਹ ਦੇ ਹੱਥਾਂ ਨਾਲ ਬਝ੍ਝੇ ਹੋਏ ਸਨ। ਯਹੋਵਾਹ ਦਾ ਜੂਲਾ ਮੇਰੀ ਗਰਦਨ ਉੱਤੇ ਹੈ। ਯਹੋਵਾਹ ਨੇ ਮੈਨੂੰ ਕਮਜ਼ੋਰ ਬਣਾ ਦਿੱਤਾ ਹੈ। ਯਹੋਵਾਹ ਨੇ ਮੈਨੂੰ ਉਨ੍ਹਾਂ ਲੋਕਾਂ ਨੂੰ ਸੌਂਪ ਦਿੱਤਾ ਜਿਨ੍ਹਾਂ ਦੇ ਖਿਲਾਫ਼ ਮੈਂ ਖਲੋ ਨਹੀਂ ਸਕਦਾ।15 ਯਹੋਵਾਹ ਨੇ ਮੇਰੇ ਸਾਰੇ ਮਜ਼ਬੂਤ ਸਿਪਾਹੀਆਂ ਨੂੰ ਤਿਆਗ ਦਿੱਤਾ। ਇਹ ਸਿਪਾਹੀ ਸ਼ਹਿਰ ਦੇ ਅੰਦਰ ਸਨ। ਯਹੋਵਾਹ ਨੇ ਲੋਕਾਂ ਦੇ ਇੱਕ ਸਮੂਹ ਨੂੰ ਫ਼ੇਰ ਮੇਰੇ ਵਿਰੁੱਧ ਲੈ ਆਂਦਾ। ਉਸਨੇ ਉਨ੍ਹਾਂ ਲੋਕਾਂ ਨੂੰ ਮੇਰੇ ਜਵਾਨ ਸਿਪਾਹੀਆਂ ਨੂੰ ਮਾਰਨ ਲਈ ਲਿਆਂਦਾ। ਯਹੋਵਾਹ ਨੇ ਅੰਗੂਰਾਂ ਨੂੰ ਮੈਅ ਦੀ ਕੁਲਹਾੜੀ ਅੰਦਰ ਕੁਚਲਿਆ ਹੈ। ਪਾਪ ਦੀ ਕੁਲਹਾੜੀ ਯਰੂਸ਼ਲਮ ਦੀ ਕੁਆਰੀ ਧੀ ਦੀ ਹੈ।16 "ਮੈਂ ਇਨ੍ਹਾਂ ਸਾਰੀਆਂ ਗੱਲਾਂ ਲਈ ਰੋਦੀ ਹਾਂ। ਮੇਰੀਆਂ ਅੱਖਾਂ ਹੰਝੂਆਂ ਨਾਲ ਭਰੀਆਂ ਹੋਈਆਂ ਹਨ। ਇੱਥੇ ਮੇਰੇ ਨਜ਼ਦੀਕ ਕੋਈ ਅਜਿਹਾ ਵਿਅਕਤੀ ਨਹੀਂ ਜੋ ਮੈਨੂੰ ਸੁੱਖ ਅਤੇ ਹੌਂਸਲਾ ਦੇ ਸਕੇ। ਮੇਰੇ ਬੱਚੇ ਬਂਜਰ ਧਰਤੀ ਵਾਂਗਰਾਂ ਨੇ। ਉਹ ਇਸ ਤਰ੍ਹਾਂ ਨੇ ਕਿਉਂ ਕਿ ਦੁਸ਼ਮਣ ਜਿੱਤ ਗਿਆ ਹੈ।"17 ਸੀਯੋਨ ਨੇ ਆਪਣੇ ਹੱਥ ਫ਼ੈਲਾਏ। ਉਬੇ ਉਸਨੂੰ ਹੌਂਸਲਾ ਦੇਣ ਵਾਲਾ ਕੋਈ ਬੰਦਾ ਨਹੀਂ। ਯਹੋਵਾਹ ਨੇ ਯਾਕੂਬ ਦੇ ਦੁਸ਼ਮਣਾਂ ਨੂੰ ਹੁਕਮ ਦਿੱਤਾ ਸੀ। ਯਹੋਵਾਹ ਨੇ ਯਾਕੂਬ ਦੇ ਦੁਸ਼ਮਣਾਂ ਨੂੰ ਸ਼ਹਿਰ ਨੂੰ ਘੇਰਾ ਪਾਉਣ ਦੇ ਆਦੇਸ਼ ਦਿੱਤੇ ਸਨ। ਯਰੂਸ਼ਲਮ ਉਨ੍ਹਾਂ ਦੁਸ਼ਮਣਾਂ ਦਰਮਿਆਨ ਇੱਕ ਨਾਪਾਕ ਔਰਤ ਵਾਂਗ ਬਣ ਗਈ ਹੈ।18 ਹੁਣ ਯਰੂਸ਼ਲਮ ਨਗਰੀ ਆਖਦੀ ਹੈ, "ਮੈਂ ਯਹੋਵਾਹ ਨੂੰ ਸੁਣਨ ਤੋਂ ਇਨਕਾਰ ਕੀਤਾ ਸੀ। ਇਸ ਲਈ ਯਹੋਵਾਹ ਦਾ ਇਹ ਗੱਲਾਂ ਕਰਨਾ ਉਚਿਤ ਹੈ। ਇਸ ਲਈ ਤੁਸੀਂ ਸਮੂਹ ਲੋਕੋ ਸੁਣੋ, ਮੇਰੇ ਦਰਦ ਵੱਲ ਦੇਖੋ! ਮੇਰੇ ਜਵਾਨ ਮਰਦ ਅਤੇ ਔਰਤਾਂ ਬੰਦੀ ਬਣਾ ਲੇ ਗਏ ਹਨ।19 ਮੈਂ ਆਪਣੇ ਪ੍ਰੇਮੀਆਂ ਨੂੰ ਆਵਾਜ਼ ਦਿੱਤੀ ਪਰ ਉਨ੍ਹਾਂ ਨੇ ਮੇਰੇ ਨਾਲ ਚਾਲਾਕੀ ਕੀਤੀ। ਮੇਰੇ ਜਾਜਕ ਅਤੇ ਮੇਰੇ ਬਜ਼ੁਰਗ ਸ਼ਹਿਰ ਅੰਦਰ ਮਰ ਗਏ ਨੇ। ਉਹ ਆਪਣੇ ਲਈ ਭੋਜਨ ਤਲਾਸ਼ ਕਰ ਰਹੇ ਸਨ। ਉਹ ਆਪਣੇ-ਆਪ ਨੂੰ ਜਿਉਂਦਾ ਰੱਖਣਾ ਚਾਹੁੰਦੇ ਸਨ।20 "ਮੇਰੇ ਵੱਲ ਦੇਖੋ, ਯਹੋਵਾਹ ਮੈਂ ਮੁਸ਼ਕਿਲ ਵਿੱਚ ਹਾਂ ਮੇਰਾ ਢਿੱਡ ਕੜ-ਕੜ ਕਰ ਰਿਹਾ ਹੈ। ਮੇਰਾ ਦਿਲ ਮੇਰੇ ਅੰਦਰ ਪੁਠ੍ਠਾ ਹੋਇਆ-ਹੋਇਆ ਮਹਿਸੂਸ ਕਰਦਾ ਹੈ। ਮੇਰ ਦਿਲ ਇੰਝ ਮਹਿਸੂਸ ਕਰਦਾ ਹੈ ਕਿਉਂ ਕਿ ਮੈਂ ਬਹੁਤ ਵਿਦ੍ਰੋਹੀ ਰਹਿ ਚੁਕਿਆ ਹ੍ਹਾਂ। ਬਾਹਰ ਮੇਰੇ ਬੱਚੇ ਤਲਵਾਰ ਨਾਲ ਕੱਟੇ ਗਏ ਸਨ। ਘਰ ਦੇ ਅੰਦਰ ਵੀ ਮੌਤ ਹੀ ਹੈ।21 "ਮੇਰੀ ਗੱਲ ਸੁਣੋ, ਕਿਉਂ ਕਿ ਮੈਂ ਆਹਾਂ ਭਰ ਰਿਹਾ ਹਾਂ! ਮੇਰੇ ਕੋਲ, ਮੈਨੂੰ ਹੌਂਸਲਾ ਦੇਣ ਵਾਲਾ ਕੋਈ ਨਹੀਂ। ਮੇਰੇ ਸਾਰੇ ਦੁਸ਼ਮਣਾਂ ਨੇ ਮੇਰੀ ਮੁਸੀਬਤ ਬਾਰੇ ਸੁਣ ਲਿਆ ਹੈ। ਉਹ ਖੁਸ਼ ਨੇ। ਉਹ ਖੁਸ਼ ਨੇ ਕਿ ਤੁਸੀਂ ਮੇਰੇ ਨਾਲ ਅਜਿਹਾ ਕੀਤਾ। ਤੁਸੀਂ ਆਖਿਆ ਸੀ ਕਿ ਸਜ਼ਾ ਦਾ ਵਕਤ ਆਵੇਗਾ। ਤੁਸੀਂ ਆਖਿਆ ਸੀ ਕਿ ਤੁਸੀਂ ਮੇਰੇ ਦੁਸ਼ਮਣਾਂ ਨੂੰ ਸਜ਼ਾ ਦੇਵੋਂਗੇ। ਹੁਣ ਉਹੀ ਕਰੋ ਜੋ ਤੁਸੀਂ ਆਖਿਆ ਸੀ। ਹੁਣ ਮੇਰੇ ਦੁਸ਼ਮਣਾਂ ਨੂੰ ਵੀ ਮੇਰੇ ਜਿਹਾ ਹੀ ਬਣ ਜਾਣ ਦਿਓ।22 "ਵੇਖ ਮੇਰੇ ਦੁਸ਼ਮਣ ਕਿੰਨੇ ਦੁਸ਼ਟ ਹਨ। ਫ਼ੇਰ ਤੁਸੀਂ ਸਲੂਕ ਕਰੋਗੇ ਉਨ੍ਹਾਂ ਨਾਲ ਉਸੇ ਤਰ੍ਹਾਂ ਦਾ ਸਲੂਕ ਕੀਤਾ ਸੀ ਜੋ ਤੁਸਾਂ ਮੇਰੇ ਪਾਪ ਕਾਰਣ ਮੇਰੇ ਨਾਲ। ਅਜਿਹਾ ਹੀ ਕਰੋ ਕਿਉਂ ਕਿ ਭਰ ਰਿਹਾ ਹਾਂ ਮੈਂ ਆਹਾਂ ਬਾਰ-ਬਾਰ। ਅਜਿਹਾ ਹੀ ਕਰੋ ਕਿਉਂ ਕਿ ਦਿਲ ਮੇਰਾ ਬਿਮਾਰ ਹੈ।"