the Fourth Week of Advent
free while helping to build churches and support pastors in Uganda.
Click here to learn more!
Read the Bible
ਬਾਇਬਲ
ਅਹਬਾਰ 25
1 ਯਹੋਵਾਹ ਨੇ ਮੂਸਾ ਨਾਲ ਸੀਨਾਈ ਪਰਬਤ ਉੱਤੇ ਗੱਲ ਕੀਤੀ। ਯਹੋਵਾਹ ਨੇ ਆਖਿਆ,2 “ਇਸਰਾਏਲ ਦੇ ਲੋਕਾਂ ਨੂੰ ਆਖ; ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋਂ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਹਾਂ, ਤੁਹਾਨੂੰ ਯਹੋਵਾਹ ਲਈ ਧਰਤੀ ਨੂੰ ਅਰਾਮ ਦਾ ਖਾਸ ਸਮਾਂ ਦੇਣਾ ਚਾਹੀਦਾ ਹੈ।3 ਤੁਸੀਂ ਆਪਣੇ ਖੇਤ ਵਿੱਚ ਛੇ ਸਾਲ ਬੀਜ਼ ਬੀਜੋਂਗੇ। ਤੁਸੀਂ ਛੇ ਸਾਲ ਆਪਣੇ ਅੰਗੂਰ ਦੇ ਬਾਗਾਂ ਵਿੱਚ ਪੌਦਿਆਂ ਨੂੰ ਛਾਂਗੋਂਗੇ ਅਤੇ ਇਨ੍ਹਾਂ ਦਾ ਫ਼ਲ ਘਰੀਂ ਲਿਆਵੋਂਗੇ।4 ਪਰ ਸੱਤਵੇਂ ਵਰ੍ਹੇ ਦੌਰਾਨ ਤੁਸੀਂ ਧਰਤੀ ਨੂੰ ਅਰਾਮ ਕਰਨ ਦਿਉਂਗੇ। ਇਹ ਯਹੋਵਾਹ ਦੇ ਆਦਰ ਵਿੱਚ ਅਰਾਮ ਦਾ ਖਾਸ ਸਮਾਂ ਹੋਵੇਗਾ। ਤੁਹਾਨੂੰ ਆਪਣੇ ਖੇਤ ਵਿੱਚ ਕੋਈ ਬੀਜ ਨਹੀਂ ਬੀਜਣਾ ਚਾਹੀਦਾ ਜਾਂ ਅੰਗੂਰ ਦੇ ਬਾਗਾਂ ਵਿੱਚ ਪੌਦਿਆਂ ਨੂੰ ਨਹੀਂ ਛਾਗਣਾ ਚਾਹੀਦਾ।5 ਤੁਹਾਨੂੰ ਉਹ ਫ਼ਸਲਾਂ ਨਹੀਂ ਵਢਣੀਆਂ ਚਾਹੀਦੀਆਂ ਜਿਹੜੀਆਂ ਤੁਹਾਡੀ ਵਾਢੀ ਤੋਂ ਮਗਰੋਂ ਆਪਣੇ-ਆਪ ਉੱਗ ਪੈਂਦੀਆਂ ਹਨ ਅਤੇ ਤੁਹਾਨੂੰ ਉਨ੍ਹਾਂ ਵੇਲਾਂ ਤੋਂ ਅੰਗੂਰ ਨਹੀਂ ਤੋਂੜਨੇ ਚਾਹੀਦੇ ਜਿਹੜੀਆਂ ਛਾਂਗੀਆਂ ਨਹੀਂ ਗਈਆਂ। ਧਰਤੀ ਲਈ ਇਹ ਅਰਾਮ ਦਾ ਸਮਾਂ ਹੈ।6 “ਉਸ ਸਾਲ ਜੋ ਕੁਝ ਵੀ ਧਰਤੀ ਆਪਣੇ-ਆਪ ਪੈਦਾ ਕਰੇ - ਤੁਸੀਂ ਅਤੇ ਤੁਹਾਡੇ ਦਾਸ ਅਤੇ ਦਾਸੀਆਂ, ਤੁਹਾਡੇ ਭਾੜੇ ਦੇ ਕਾਮੇ ਅਤੇ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀ ਖਾ ਸਕੋਂਗੇ।7 ਅਤੇ ਤੁਹਾਡੀਆਂ ਗਾਵਾਂ ਅਤੇ ਹੋਰ ਜਾਨਵਰਾਂ ਲਈ ਖਾਣ ਲਈ ਕਾਫ਼ੀ ਭੋਜਨ ਹੋਵੇਗਾ।
8 “ਤੁਸੀਂ ਸੱਤਾਂ ਵਰ੍ਹਿਆਂ ਦੇ ਸੱਤਾਂ ਸਮੂਹ ਨੂੰ ਵੀ ਗਿਣੋਂਗੇ। ਇਹ49 ਸਾਲ ਹੋਣਗੇ।9 ਪਰਾਸਚਿਤ ਦੇ ਦਿਨ, ਤੁਹਾਨੂੰ ਭੇਡੂ ਦਾ ਸਿੰਗ ਵਜਾਉਣਾ ਚਾਹੀਦਾ ਹੈ। ਇਹ ਸੱਤਵੇਂ ਮਹੀਨੇ ਦੇ10 ਵੇਂ ਦਿਨ ਹੋਵੇਗਾ। ਤੁਹਾਨੂੰ ਸਾਰੇ ਦੇਸ਼ ਅੰਦਰ ਭੇਡੂ ਦਾ ਸਿੰਗ ਵਜਾਉਣਾ ਚਾਹੀਦਾ ਹੈ।10 ਤੁਸੀਂ50 ਵੇਂ ਵਰ੍ਹੇ ਨੂੰ ਇੱਕ ਖਾਸ ਵਰ੍ਹਾ ਬਣਾਵੋਂਗੇ। ਤੁਸੀਂ ਆਪਣੇ ਦੇਸ਼ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਲਈ ਅਜ਼ਾਦੀ ਦਾ ਐਲਾਨ ਕਰੋਂਗੇ। ਇਹ ਸਮਾਂ ‘ਜੁਬਲੀ’ ਅਖਵਾਏਗਾ। ਤੁਹਾਡੇ ਵਿੱਚੋਂ ਹਰ ਕੋਈ ਆਪਣੀ ਜ਼ਾਇਦਾਦ ਅਤੇ ਪਰਿਵਾਰ ਕੋਲ ਵਾਪਸ ਜਾਵੇਗਾ।11 ਪੰਜਾਹਵਾਂ ਵਰ੍ਹਾ ਤੁਹਾਡੇ ਲਈ ਜੁਬਲੀ ਹੋਵੇਗਾ। ਕੋਈ ਬੀਜ ਨਹੀਂ ਬੀਜਣੇ। ਆਪਣੇ-ਆਪ ਉੱਗੀਆਂ ਫ਼ਸਲਾਂ ਦੀ ਵਾਢੀ ਨਹੀਂ ਕਰਨੀ। ਅਣਛਾਂਗੀਆਂ ਵੇਲਾਂ ਦੇ ਅੰਗੂਰ ਨਹੀਂ ਤੋਂੜਨੇ।12 ਜੁਬਲੀ ਦਾ ਵਰ੍ਹਾ ਤੁਹਾਡੇ ਲਈ ਪਵਿੱਤਰ ਵਰ੍ਹਾ ਹੋਵੇਗਾ। ਇਸ ਲਈ ਇਸ ਸਾਲ ਵਿੱਚ ਤੁਸੀਂ ਸਿਧੀਆਂ ਖੇਤਾਂ ਵਿੱਚੋਂ ਲਈਆਂ ਹੋਈਆਂ ਫ਼ਸਲਾਂ ਹੀ ਖਾਵੋਂਗੇ।13 ਜੁਬਲੀ ਵਰ੍ਹੇ ਵਿੱਚ ਹਰ ਬੰਦਾ ਆਪਣੀ ਜ਼ਾਇਦਾਦ ਉੱਤੇ ਵਾਪਸ ਜਾਵੇਗਾ।14 “ਜਦੋਂ ਤੁਸੀਂ ਆਪਣੇ ਗੁਆਂਢੀ ਨੂੰ ਆਪਣੀ ਜ਼ਮੀਨ ਵੇਚੋਂ ਤਾਂ ਉਸ ਨਾਲ ਧੋਖਾ ਨਾ ਕਰੋ। ਅਤੇ ਜਦੋਂ ਉਸ ਕੋਲੋਂ ਜ਼ਮੀਨ ਖਰੀਦੋ ਤਾਂ ਉਸਨੂੰ ਧੋਖਾ ਨਾ ਕਰਨ ਦਿਉ।15 ਜੇ ਤੁਸੀਂ ਆਪਣੇ ਗੁਆਂਢੀ ਦੀ ਜ਼ਮੀਨ ਖਰੀਦਣਾ ਚਾਹੁੰਦੇ ਹੋ ਤਾਂ ਪਿਛਲੇ ਜੁਬਲੀ ਵਰ੍ਹੇ ਤੋਂ ਸਾਲਾਂ ਦੀ ਗਿਣਤੀ ਕਰੋ, ਇਸ ਅੰਕ ਦੀ ਵਰਤੋਂ ਸਹੀ ਕੀਮਤ ਨਿਰਧਾਰਤ ਕਰਨ ਲਈ ਕਰੋ। ਕਿਉਂਕਿ ਉਹ ਤੁਹਾਨੂੰ ਅਸਲ ਵਿੱਚ ਅਗਲੇ ਜੁਬਲੀ ਵਰ੍ਹੇ ਤੱਕ ਫ਼ਸਲਾਂ ਵਢਣ ਦੇ ਅਧਿਕਾਰ ਵੇਚ ਰਿਹਾ ਹੈ।16 ਜੇਕਰ ਅਗਲੇ ਜੁਬਲੀ ਵਰ੍ਹੇ ਤੋਂ ਪਹਿਲਾਂ ਬਹੁਤ ਸਾਲ ਰਹਿੰਦੇ ਹਨ, ਤਾਂ ਕੀਮਤ ਜ਼ਿਆਦਾ ਹੋਵੇਗੀ। ਜੇਕਰ ਵਰ੍ਹੇ ਘੱਟ ਹਨ, ਤਾਂ ਕੀਮਤ ਘੱਟ ਹੋਵੇਗੀ। ਕਿਉਂਕਿ ਸੱਚਮੁੱਚ, ਤੁਹਾਡਾ ਗੁਆਂਢੀ ਤੁਹਾਨੂੰ ਗਿਣਤੀ ਦੀਆਂ ਫ਼ਸਲਾਂ ਵੇਚ ਰਿਹਾ ਹੈ।17 ਤੁਹਾਨੂੰ ਇੱਕ ਦੂਸਰੇ ਨੂੰ ਧੋਖਾ ਨਹੀਂ ਦੇਣਾ ਚਾਹੀਦਾ। ਤੁਹਾਨੂੰ ਆਪਣੇ ਪਰਮੇਸ਼ੁਰ ਦਾ ਆਦਰ ਕਰਨਾ ਚਾਹੀਦਾ ਹੈ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।18 “ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਚੇਤੇ ਰੱਖੋ। ਉਨ੍ਹਾਂ ਨੂੰ ਮੰਨੋ। ਤਾਂ ਤੁਸੀਂ ਆਪਣੇ ਦੇਸ਼ ਵਿੱਚ ਸੁਰਖਿਅਤ ਰਹੋਂਗੇ।19 ਅਤੇ ਜ਼ਮੀਨ ਤੁਹਾਡੇ ਲਈ ਚੰਗੀਆਂ ਫ਼ਸਲਾਂ ਪੈਦਾ ਕਰੇਗੀ। ਫ਼ੇਰ ਤੁਹਾਡੇ ਕੋਲ ਕਾਫ਼ੀ ਭੋਜਨ ਹੋਵੇਗਾ ਅਤੇ ਤੁਸੀਂ ਧਰਤੀ ਉੱਤੇ ਸੁਰਖਿਅਤ ਹੋਕੇ ਰਹੋਂਗੇ।20 “ਪਰ ਸ਼ਾਇਦ ਤੁਸੀਂ ਆਖੋ, ‘ਜੇ ਅਸੀਂ ਬੀਜ ਨਹੀਂ ਬੀਜਾਂਗੇ ਜਾਂ ਫ਼ਸਲਾਂ ਇਕਠੀਆਂ ਨਹੀਂ ਕਰਾਂਗੇ। ਤਾਂ ਸੱਤਵੇਂ ਸਾਲ ਦੌਰਾਨ ਅਸੀਂ ਕੀ ਖਾਵਾਂਗੇ।’21 ਫ਼ਿਕਰ ਨਾ ਕਰੋ। ਮੈਂ ਛੇਵੇਂ ਵਰ੍ਹੇ ਵਿੱਚ ਤੁਹਾਡੇ ਲਈ ਆਪਣੀਆਂ ਅਸੀਸਾਂ ਭੇਜਾਂਗਾ। ਉਸ ਵਰ੍ਹੇ, ਧਰਤੀ ਇੰਨੀ ਫ਼ਸਲ ਉਗਾਵੇਗੀ ਜੋ ਕਿ ਤਿੰਨਾਂ ਸਾਲਾਂ ਲਈ ਕਾਫ਼ੀ ਹੋਵੇਗੀ।22 ਜਦੋਂ ਤੁਸੀਂ ਅਠਵੇਂ ਵਰ੍ਹੇ ਬੀਜ ਬੀਜੋਂਗੇ, ਤੁਸੀਂ ਹਾਲੇ ਵੀ ਪਿਛਲੀ ਫ਼ਸਲ ਦੀਆਂ ਚੀਜ਼ਾਂ ਖਾ ਰਹੇ ਹੋਵੋਂਗੇ। ਤੁਸੀਂ ਪੁਰਾਣੀ ਫ਼ਸਲ
23 “ਜ਼ਮੀਨ ਅਸਲ ਵਿੱਚ ਮੇਰੀ ਹੈ। ਇਸ ਲਈ ਤੁਸੀਂ ਇਸਨੂੰ ਪੱਕੇ ਤੌਰ ਤੇ ਨਹੀਂ ਵੇਚ ਸਕਦੇ। ਤੁਸੀਂ ਤਾਂ ਮੇਰੀ ਜ਼ਮੀਨ ਉੱਤੇ ਮੇਰੇ ਨਾਲ ਰਹਿਣ ਵਾਲੇ ਪਰਦੇਸੀ ਮੁਸਾਫ਼ਰ ਹੋ।24 ਸਾਰੇ ਦੇਸ਼ ਵਿੱਚ, ਜ਼ਮੀਨ ਉਸ ਆਦਮੀ ਦੁਆਰਾ ਵਾਪਸ ਖਰੀਦੀ ਜਾਣ ਦੇਣੀ ਚਾਹੀਦੀ ਹੈ ਜਿਸਨੇ ਇਸਨੂੰ ਵੇਚਿਆ ਸੀ।25 ਜੇਕਰ ਤੁਹਾਡੇ ਦੇਸ਼ ਦਾ ਕੋਈ ਵੀ ਬੰਦਾ ਇੰਨਾ ਗਰੀਬ ਹੋ ਜਾਵੇ ਕਿ ਉਹ ਆਪਣੀ ਜ਼ਮੀਨ ਵੇਚ ਦੇਵੇ, ਉਸਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਆਕੇ ਉਸ ਲਈ ਜ਼ਮੀਨ ਵਾਪਸ ਖਰੀਦਣੀ ਚਾਹੀਦੀ ਹੈ।26 ਹੋ ਸਕਦਾ ਹੈ ਕਿ ਉਸਦੇ ਲਈ ਜ਼ਮੀਨ ਖਰੀਦਣ ਵਾਲਾ ਉਸਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਨਾ ਹੋਵੇ। ਪਰ ਹੋ ਸਕਦਾ ਹੈ ਕਿ ਉਹ ਆਪਣੇ ਲਈ ਜ਼ਮੀਨ ਵਾਪਸ ਖਰੀਦਣ ਲਈ ਲੋੜੀਂਦਾ ਪੈਸਾ ਇਕਠਾ ਕਰ ਲਵੇ।27 ਫ਼ੇਰ ਉਸਨੂੰ ਜ਼ਮੀਨ ਵੇਚਣ ਤੋਂ ਬਾਦ ਦੇ ਵਰ੍ਹੇ ਗਿਨਣੇ ਚਾਹੀਦੇ ਹਨ। ਉਸਨੂੰ ਜ਼ਮੀਨ ਦੀ ਕੀਮਤ ਨਿਰਧਾਰਿਤ ਕਰਨ ਲਈ ਉਸ ਗਿਣਤੀ ਦੀ ਵਰਤੋਂ ਕਰਨੀ ਚਾਹੀਦੀ ਹੈ। ਫ਼ੇਰ ਉਸਨੂੰ ਜ਼ਮੀਨ ਵਾਪਸ ਖਰੀਦਕੇ ਇਸਤੇ ਵਾਪਸ ਆ ਜਾਣਾ ਚਾਹੀਦਾ ਹੈ।28 ਪਰ ਜੇਕਰ ਉਹ ਆਪਣੇ ਲਈ ਜ਼ਮੀਨ ਵਾਪਸ ਖਰੀਦਣ ਲਈ ਲੋੜੀਂਦਾ ਪੈਸਾ ਇਕਠਾ ਨਹੀਂ ਕਰ ਸਕਦਾ, ਜੋ ਉਸਨੇ ਵੇਚਿਆ ਸੀ, ਉਹ ਖਰੀਦਦਾਰ ਦੇ ਹੱਥਾਂ ਵਿੱਚ ਜੁਬਲੀ ਵਰ੍ਹੇ ਤੀਕ ਰਹੇਗਾ। ਜੁਬਲੀ ਵਰ੍ਹੇ ਵਿੱਚ ਉਸਨੂੰ ਆਪਣੀ ਜ਼ਮੀਨ ਤੇ ਵਾਪਸ ਜਾਣਾ ਚਾਹੀਦਾ ਅਤੇ ਇਸਤੇ ਕਬਜ਼ਾ ਲੈ ਲੈਣਾ ਚਾਹੀਦਾ ਹੈ।29 “ਜੇਕਰ ਕੋਈ ਬੰਦਾ ਕੰਧਾਂ ਨਾਲ ਘਿਰੇ ਸ਼ਹਿਰੀ ਇਲਾਕੇ ਵਿੱਚ ਮਕਾਨ ਵੇਚਦਾ, ਉਸਨੂੰ ਇੱਕ ਸਾਲ ਤਾਈਂ ਜਦੋਂ ਤੋਂ ਉਸਨੇ ਘਰ ਵੇਚਿਆ ਸੀ, ਘਰ ਖਰੀਦਣ ਦਾ ਹੱਕ ਹੈ।30 ਪਰ ਜੇਕਰ ਉਹ ਪੂਰਾ ਸਾਲ ਬੀਤਣ ਤੋਂ ਪਹਿਲਾਂ ਮਕਾਨ ਨੂੰ ਵਾਪਸ ਨਹੀਂ ਖਰੀਦਦਾ, ਤਾਂ ਕੰਧਾਂ ਨਾਲ ਘਿਰੇ ਸ਼ਹਿਰੀ ਇਲਾਕੇ ਵਿਚਲਾ ਇਹ ਮਕਾਨ, ਹਮੇਸ਼ਾ ਲਈ ਉਸਦਾ ਅਤੇ ਉਸਦੇ ਉੱਤਰਾਧਿਕਾਰੀਆਂ ਦਾ ਹੋ ਜਾਵੇਗਾ ਜਿਸਨੇ ਇਸਨੂੰ ਖਰੀਦਿਆ ਸੀ।31 ਚਾਰਦੀਵਾਰੀ ਤੋਂ ਬਿਨਾ ਨਗਰਾਂ ਨੂੰ ਖੁਲ੍ਹੇ ਖੇਤ ਮੰਨਿਆ ਜਾਵੇਗਾ। ਇਸ ਲਈ ਇਨ੍ਹਾਂ ਛੋਟਿਆਂ ਨਗਰਾਂ ਵਿੱਚ ਵੇਚੇ ਗਏ ਘਰ ਕਿਸੇ ਵੀ ਵਕਤ ਵਾਪਸ ਖਰੀਦੇ ਜਾ ਸਕਣਗੇ ਅਤੇ ਜੁਬਲੀ ਵਰ੍ਹੇ ਦੇ ਸਮੇਂ ਆਪਣੇ ਪਹਿਲੇ ਮਾਲਕਾਂ ਕੋਲ ਵਾਪਸ ਚਲੇ ਜਾਣਗੇ।32 “ਪਰ ਲੇਵੀਆਂ ਦੇ ਸ਼ਹਿਰਾਂ ਬਾਰੇ; ਲੇਵੀ ਆਪਣੇ ਘਰਾਂ ਨੂੰ ਉਨ੍ਹਾਂ ਦੇ ਆਪਣੇ ਸ਼ਹਿਰਾਂ ਵਿਚਲੇ ਮਕਾਨਾਂ ਨੂੰ ਕਿਸੇ ਵੇਲੇ ਵੀ ਵਾਪਸ ਖਰੀਦ ਸਕਦੇ ਹਨ।33 ਜੇ ਕੋਈ ਬੰਦਾ ਕਿਸੇ ਲੇਵੀ ਤੋਂ ਮਕਾਨ ਖਰੀਦਦਾ ਹੈ, ਲੇਵੀਆਂ ਦੇ ਸ਼ਹਿਰ ਵਿਚਲਾ ਉਹ ਮਕਾਨ ਜੁਬਲੀ ਦੇ ਮੌਕੇ ਤੇ ਇੱਕ ਵਾਰ ਫ਼ੇਰ ਲੇਵੀਆਂ ਕੋਲ ਚਲਾ ਜਾਵੇਗਾ, ਕਿਉਂਕਿ ਇਸਰਾਏਲ ਵਿੱਚ ਲੇਵੀਆਂ ਦੇ ਸ਼ਹਿਰਾਂ ਵਿਚਲੇ ਮਕਾਨ ਸਥਾਈ ਤੌਰ ਤੇ ਲੇਵੀਆਂ ਦੇ ਹਨ।34 ਇਸਤੋਂ ਇਲਾਵਾ, ਲੇਵੀਆਂ ਦੇ ਸ਼ਹਿਰਾਂ ਦੇ ਆਲੇ-ਦੁਆਲੇ ਦੇ ਖੇਤਾਂ ਨੂੰ ਵੇਚਿਆ ਨਹੀਂ ਜਾ ਸਕਦਾ। ਇਹ ਖੇਤ ਹਮੇਸ਼ਾ ਵਾਸਤੇ ਲੇਵੀਆਂ ਦੇ ਹਨ।35 “ਤੁਹਾਡੇ ਦੇਸ਼ ਦਾ ਕੋਈ ਬੰਦਾ ਇੰਨਾ ਗਰੀਬ ਹੋ ਸਕਦਾ ਕਿ ਉਹ ਆਪਣਾ ਹੀ ਗੁਜ਼ਾਰਾ ਨਾ ਕਰ ਸਕੇ। ਤੁਹਾਨੂੰ ਉਸਦੀ ਮਦਦ ਕਰਨੀ ਚਾਹੀਦੀ ਹੈ ਭਾਵੇਂ ਉਹ ਵਿਦੇਸ਼ੀ ਵਸਨੀਕ ਹੋਵੇ ਜਾਂ ਕੋਈ ਨਾਗਰਿਕ ਤਾਂ ਜੋ ਉਹ ਤੁਹਾਡੇ ਦਰਮਿਆਨ ਰਹਿਣਾ ਜਾਰੀ ਰੱਖ ਸਕੇ।36 ਉਸਨੂੰ ਦਿੱਤੇ ਹੋਏ ਪੈਸੇ ਤੇ ਕੋਈ ਸੂਦ ਨਾ ਵਸੂਲੋ। ਪਰ ਇਸਦੀ ਬਜਾਇ ਆਪਣੇ ਪਰਮੇਸ਼ੁਰ ਤੋਂ ਡਰੋ ਤਾਂ ਜੋ ਤੁਹਾਡਾ ਸਹ-ਦੇਸ਼ਵਾਸੀ ਤੁਹਾਡੇ ਨਾਲ ਰਹਿ ਸਕੇ।37 ਉਸਨੂੰ ਵੇਚੇ ਭੋਜਨ ਤੋਂ ਕੋਈ ਨਫ਼ਾ ਕਮਾਉਣ ਦੀ ਕੋਸ਼ਿਸ਼ ਨਾ ਕਰੋ।38 ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ ਸੀ, ਤੁਹਾਨੂੰ ਕਨਾਨ ਦੀ ਧਰਤੀ ਦੇਣ ਲਈ ਅਤੇ ਤੁਹਾਡਾ ਪਰਮੇਸ਼ੁਰ ਬਣਨ ਲਈ।
39 “ਹੋ ਸਕਦਾ ਹੈ ਕਿ ਤੁਹਾਡੇ ਆਪਣੇ ਦੇਸ਼ ਦਾ ਕੋਈ ਬੰਦਾ ਇੰਨਾ ਗਰੀਬ ਹੋ ਜਾਵੇ ਕਿ ਉਹ ਤੁਹਾਨੂੰ ਆਪਣੇ-ਆਪ ਨੂੰ ਗੁਲਾਮ ਦੇ ਤੌਰ ਤੇ ਵੇਚ ਦੇਵੇ। ਤੁਹਾਨੂੰ ਉਸ ਕੋਲੋਂ ਗੁਲਾਮ ਵਰਗਾ ਕੰਮ ਨਹੀਂ ਲੈਣਾ ਚਾਹੀਦਾ।40 ਉਹ ਤੁਹਾਡੇ ਨਾਲ ਰਹਿੰਦੇ ਇੱਕ ਭਾੜੇ ਦੇ ਕਾਮੇ ਜਾਂ ਇੱਕ ਵਿਦੇਸ਼ੀ ਵਾਂਗ ਹੋਵੇਗਾ। ਉਹ ਜੁਬਲੀ ਵਰ੍ਹੇ ਤੀਕ ਤੁਹਾਡੇ ਸੇਵਾ ਕਰੇਗਾ।41 ਫ਼ੇਰ ਉਹ ਤੁਹਾਡੇ ਕੋਲੋਂ ਜਾ ਸਕਦਾ ਹੈ। ਉਹ ਆਪਣੇ ਬੱਚਿਆਂ ਨੂੰ ਲੈਕੇ ਆਪਣੇ ਪਰਿਵਾਰ ਕੋਲ ਵਾਪਸ ਜਾ ਸਕਦਾ ਹੈ। ਉਹ ਆਪਣੇ ਪੁਰਖਿਆਂ ਦੀ ਜ਼ਮੀਨ ਉੱਤੇ ਵਾਪਸ ਜਾ ਸਕਦਾ ਹੈ।42 ਕਿਉਂ? ਕਿਉਂਕਿ ਉਹ ਮੇਰੇ ਸੇਵਕ ਹਨ। ਮੈਂ ਉਨ੍ਹਾਂ ਨੂੰ ਮਿਸਰ ਵਿਚਲੀ ਗੁਲਾਮੀ ਤੋਂ ਬਾਹਰ ਲਿਆਂਦਾ ਉਨ੍ਹਾਂ ਨੂੰ ਫ਼ੇਰ ਤੋਂ ਗੁਲਾਮ ਨਹੀਂ ਬਣਨਾ ਚਾਹੀਦਾ।43 ਤੁਹਾਨੂੰ ਉਸਤੇ ਕਠੋਰ ਢੰਗ ਨਾਲ ਸ਼ਾਸਨ ਨਹੀਂ ਕਰਨਾ ਚਾਹੀਦਾ। ਤੁਹਾਨੂੰ ਆਪਣੇ ਪਰਮੇਸ਼ੁਰ ਤੋਂ ਡਰਨਾ ਚਾਹੀਦਾ ਹੈ।44 “ਤੁਹਾਡੇ ਦਾਸ ਅਤੇ ਦਾਸੀਆਂ ਬਾਰੇ; ਤੁਸੀਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਤੋਂ ਆਦਮੀਆਂ ਅਤੇ ਔਰਤਾਂ ਨੂੰ ਤੁਹਾਡੇ ਗੁਲਾਮ ਹੋਣ ਲਈ ਖਰੀਦ ਸਕਦੇ ਹੋਂ।45 ਇਸਤੋਂ ਇਲਾਵਾ, ਤੁਸੀਂ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀਆਂ ਅਤੇ ਤੁਹਾਡੇ ਦਰਮਿਆਨ ਰਹਿੰਦੇ ਉਨ੍ਹਾਂ ਦੇ ਪਰਿਵਾਰਾਂ ਤੋਂ ਜਾਂ ਉਨ੍ਹਾਂ ਦੇ ਪਰਿਵਾਰਾਂ ਤੋਂ ਗੁਲਾਮ ਖਰੀਦ ਸਕਦੇ ਹੋ, ਜੋ ਤੁਹਾਡੀ ਧਰਤੀ ਵਿੱਚ ਜਨਮੇ ਸਨ। ਉਹ ਗੁਲਾਮ ਤੁਹਾਡੀ ਜੈਦਾਦ ਬਣ ਜਾਣਗੇ।46 ਤੁਸੀਂ ਇਨ੍ਹਾਂ ਪਰਦੇਸੀ ਗੁਲਾਮਾਂ ਨੂੰ ਆਪਣੇ ਬੱਚਿਆਂ ਨੂੰ ਵੀ ਦੇ ਸਕਦੇ ਹੋ ਜੋ ਤੁਹਾਡੇ ਮਰਨ ਤੋਂ ਬਾਦ ਤੁਹਾਡੇ ਬੱਚਿਆਂ ਦੇ ਹੋ ਜਾਣਗੇ। ਉਹ ਹਮੇਸ਼ਾ ਵਾਸਤੇ ਤੁਹਾਡੇ ਗੁਲਾਮ ਰਹਿਣਗੇ। ਤੁਸੀਂ ਇਨ੍ਹਾਂ ਪਰਦੇਸੀਆਂ ਨੂੰ ਗੁਲਾਮ ਬਣਾ ਸਕਦੇ ਹੋ। ਪਰ ਤੁਹਾਨੂੰ ਆਪਣੇ ਭਰਾਵਾਂ, ਇਸਰਾਏਲ ਦੇ ਲੋਕਾਂ ਲਈ ਜ਼ਾਲਮ ਸੁਆਮੀ ਨਹੀਂ ਬਨਣਾ ਚਾਹੀਦਾ।47 “ਹੋ ਸਕਦਾ ਕੋਈ ਵਿਦੇਸ਼ੀ ਜੋ ਤੁਹਾਡੇ ਦਰਮਿਆਨ ਰਹਿੰਦਾ ਅਮੀਰ ਬਣ ਸਕਦਾ ਅਤੇ ਤੁਹਾਡੇ ਦੇਸ਼ ਦਾ ਕੋਈ ਬੰਦਾ ਇੰਨਾ ਗਰੀਬ ਬਣ ਸਕਦਾ ਕਿ ਉਹ ਆਪਣੇ-ਆਪ ਨੂੰ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀ ਜਾਂ ਉਸਦੇ ਪਰਿਵਾਰ ਦੇ ਕਿਸੇ ਸਦੱਸ ਨੂੰ ਗੁਲਾਮ ਵਜੋਂ ਵੇਚ ਦੇਵੇ।48 ਉਸ ਬੰਦੇ ਨੂੰ ਇਹ ਅਧਿਕਾਰ ਹੋਵੇਗਾ ਕਿ ਉਸਨੂੰ ਵਾਪਸ ਖਰੀਦੇ ਜਾਣ ਅਤੇ ਅਜ਼ਾਦ ਹੋਣ ਦਾ ਅਧਿਕਾਰ ਹੋਵੇਗਾ। ਉਸਦਾ ਕੋਈ ਭਰਾ ਉਸਨੂੰ ਵਾਪਸ ਖਰੀਦ ਸਕਦਾ ਹੈ।49 ਸਾਲ ਹੋਣਗੇ।9 ਪਰਾਸਚਿਤ ਦੇ ਦਿਨ, ਤੁਹਾਨੂੰ ਭੇਡੂ ਦਾ ਸਿੰਗ ਵਜਾਉਣਾ ਚਾਹੀਦਾ ਹੈ। ਇਹ ਸੱਤਵੇਂ ਮਹੀਨੇ ਦੇ10 ਵੇਂ ਦਿਨ ਹੋਵੇਗਾ। ਤੁਹਾਨੂੰ ਸਾਰੇ ਦੇਸ਼ ਅੰਦਰ ਭੇਡੂ ਦਾ ਸਿੰਗ ਵਜਾਉਣਾ ਚਾਹੀਦਾ ਹੈ।10 ਤੁਸੀਂ50 ਵੇਂ ਵਰ੍ਹੇ ਨੂੰ ਇੱਕ ਖਾਸ ਵਰ੍ਹਾ ਬਣਾਵੋਂਗੇ। ਤੁਸੀਂ ਆਪਣੇ ਦੇਸ਼ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਲਈ ਅਜ਼ਾਦੀ ਦਾ ਐਲਾਨ ਕਰੋਂਗੇ। ਇਹ ਸਮਾਂ ‘ਜੁਬਲੀ’ ਅਖਵਾਏਗਾ। ਤੁਹਾਡੇ ਵਿੱਚੋਂ ਹਰ ਕੋਈ ਆਪਣੀ ਜ਼ਾਇਦਾਦ ਅਤੇ ਪਰਿਵਾਰ ਕੋਲ ਵਾਪਸ ਜਾਵੇਗਾ।11 ਪੰਜਾਹਵਾਂ ਵਰ੍ਹਾ ਤੁਹਾਡੇ ਲਈ ਜੁਬਲੀ ਹੋਵੇਗਾ। ਕੋਈ ਬੀਜ ਨਹੀਂ ਬੀਜਣੇ। ਆਪਣੇ-ਆਪ ਉੱਗੀਆਂ ਫ਼ਸਲਾਂ ਦੀ ਵਾਢੀ ਨਹੀਂ ਕਰਨੀ। ਅਣਛਾਂਗੀਆਂ ਵੇਲਾਂ ਦੇ ਅੰਗੂਰ ਨਹੀਂ ਤੋਂੜਨੇ।12 ਜੁਬਲੀ ਦਾ ਵਰ੍ਹਾ ਤੁਹਾਡੇ ਲਈ ਪਵਿੱਤਰ ਵਰ੍ਹਾ ਹੋਵੇਗਾ। ਇਸ ਲਈ ਇਸ ਸਾਲ ਵਿੱਚ ਤੁਸੀਂ ਸਿਧੀਆਂ ਖੇਤਾਂ ਵਿੱਚੋਂ ਲਈਆਂ ਹੋਈਆਂ ਫ਼ਸਲਾਂ ਹੀ ਖਾਵੋਂਗੇ।13 ਜੁਬਲੀ ਵਰ੍ਹੇ ਵਿੱਚ ਹਰ ਬੰਦਾ ਆਪਣੀ ਜ਼ਾਇਦਾਦ ਉੱਤੇ ਵਾਪਸ ਜਾਵੇਗਾ।14 “ਜਦੋਂ ਤੁਸੀਂ ਆਪਣੇ ਗੁਆਂਢੀ ਨੂੰ ਆਪਣੀ ਜ਼ਮੀਨ ਵੇਚੋਂ ਤਾਂ ਉਸ ਨਾਲ ਧੋਖਾ ਨਾ ਕਰੋ। ਅਤੇ ਜਦੋਂ ਉਸ ਕੋਲੋਂ ਜ਼ਮੀਨ ਖਰੀਦੋ ਤਾਂ ਉਸਨੂੰ ਧੋਖਾ ਨਾ ਕਰਨ ਦਿਉ।15 ਜੇ ਤੁਸੀਂ ਆਪਣੇ ਗੁਆਂਢੀ ਦੀ ਜ਼ਮੀਨ ਖਰੀਦਣਾ ਚਾਹੁੰਦੇ ਹੋ ਤਾਂ ਪਿਛਲੇ ਜੁਬਲੀ ਵਰ੍ਹੇ ਤੋਂ ਸਾਲਾਂ ਦੀ ਗਿਣਤੀ ਕਰੋ, ਇਸ ਅੰਕ ਦੀ ਵਰਤੋਂ ਸਹੀ ਕੀਮਤ ਨਿਰਧਾਰਤ ਕਰਨ ਲਈ ਕਰੋ। ਕਿਉਂਕਿ ਉਹ ਤੁਹਾਨੂੰ ਅਸਲ ਵਿੱਚ ਅਗਲੇ ਜੁਬਲੀ ਵਰ੍ਹੇ ਤੱਕ ਫ਼ਸਲਾਂ ਵਢਣ ਦੇ ਅਧਿਕਾਰ ਵੇਚ ਰਿਹਾ ਹੈ।16 ਜੇਕਰ ਅਗਲੇ ਜੁਬਲੀ ਵਰ੍ਹੇ ਤੋਂ ਪਹਿਲਾਂ ਬਹੁਤ ਸਾਲ ਰਹਿੰਦੇ ਹਨ, ਤਾਂ ਕੀਮਤ ਜ਼ਿਆਦਾ ਹੋਵੇਗੀ। ਜੇਕਰ ਵਰ੍ਹੇ ਘੱਟ ਹਨ, ਤਾਂ ਕੀਮਤ ਘੱਟ ਹੋਵੇਗੀ। ਕਿਉਂਕਿ ਸੱਚਮੁੱਚ, ਤੁਹਾਡਾ ਗੁਆਂਢੀ ਤੁਹਾਨੂੰ ਗਿਣਤੀ ਦੀਆਂ ਫ਼ਸਲਾਂ ਵੇਚ ਰਿਹਾ ਹੈ।17 ਤੁਹਾਨੂੰ ਇੱਕ ਦੂਸਰੇ ਨੂੰ ਧੋਖਾ ਨਹੀਂ ਦੇਣਾ ਚਾਹੀਦਾ। ਤੁਹਾਨੂੰ ਆਪਣੇ ਪਰਮੇਸ਼ੁਰ ਦਾ ਆਦਰ ਕਰਨਾ ਚਾਹੀਦਾ ਹੈ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।18 “ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਚੇਤੇ ਰੱਖੋ। ਉਨ੍ਹਾਂ ਨੂੰ ਮੰਨੋ। ਤਾਂ ਤੁਸੀਂ ਆਪਣੇ ਦੇਸ਼ ਵਿੱਚ ਸੁਰਖਿਅਤ ਰਹੋਂਗੇ।19 ਅਤੇ ਜ਼ਮੀਨ ਤੁਹਾਡੇ ਲਈ ਚੰਗੀਆਂ ਫ਼ਸਲਾਂ ਪੈਦਾ ਕਰੇਗੀ। ਫ਼ੇਰ ਤੁਹਾਡੇ ਕੋਲ ਕਾਫ਼ੀ ਭੋਜਨ ਹੋਵੇਗਾ ਅਤੇ ਤੁਸੀਂ ਧਰਤੀ ਉੱਤੇ ਸੁਰਖਿਅਤ ਹੋਕੇ ਰਹੋਂਗੇ।20 “ਪਰ ਸ਼ਾਇਦ ਤੁਸੀਂ ਆਖੋ, ‘ਜੇ ਅਸੀਂ ਬੀਜ ਨਹੀਂ ਬੀਜਾਂਗੇ ਜਾਂ ਫ਼ਸਲਾਂ ਇਕਠੀਆਂ ਨਹੀਂ ਕਰਾਂਗੇ। ਤਾਂ ਸੱਤਵੇਂ ਸਾਲ ਦੌਰਾਨ ਅਸੀਂ ਕੀ ਖਾਵਾਂਗੇ।’21 ਫ਼ਿਕਰ ਨਾ ਕਰੋ। ਮੈਂ ਛੇਵੇਂ ਵਰ੍ਹੇ ਵਿੱਚ ਤੁਹਾਡੇ ਲਈ ਆਪਣੀਆਂ ਅਸੀਸਾਂ ਭੇਜਾਂਗਾ। ਉਸ ਵਰ੍ਹੇ, ਧਰਤੀ ਇੰਨੀ ਫ਼ਸਲ ਉਗਾਵੇਗੀ ਜੋ ਕਿ ਤਿੰਨਾਂ ਸਾਲਾਂ ਲਈ ਕਾਫ਼ੀ ਹੋਵੇਗੀ।22 ਜਦੋਂ ਤੁਸੀਂ ਅਠਵੇਂ ਵਰ੍ਹੇ ਬੀਜ ਬੀਜੋਂਗੇ, ਤੁਸੀਂ ਹਾਲੇ ਵੀ ਪਿਛਲੀ ਫ਼ਸਲ ਦੀਆਂ ਚੀਜ਼ਾਂ ਖਾ ਰਹੇ ਹੋਵੋਂਗੇ। ਤੁਸੀਂ ਪੁਰਾਣੀ ਫ਼ਸਲ
23 “ਜ਼ਮੀਨ ਅਸਲ ਵਿੱਚ ਮੇਰੀ ਹੈ। ਇਸ ਲਈ ਤੁਸੀਂ ਇਸਨੂੰ ਪੱਕੇ ਤੌਰ ਤੇ ਨਹੀਂ ਵੇਚ ਸਕਦੇ। ਤੁਸੀਂ ਤਾਂ ਮੇਰੀ ਜ਼ਮੀਨ ਉੱਤੇ ਮੇਰੇ ਨਾਲ ਰਹਿਣ ਵਾਲੇ ਪਰਦੇਸੀ ਮੁਸਾਫ਼ਰ ਹੋ।24 ਸਾਰੇ ਦੇਸ਼ ਵਿੱਚ, ਜ਼ਮੀਨ ਉਸ ਆਦਮੀ ਦੁਆਰਾ ਵਾਪਸ ਖਰੀਦੀ ਜਾਣ ਦੇਣੀ ਚਾਹੀਦੀ ਹੈ ਜਿਸਨੇ ਇਸਨੂੰ ਵੇਚਿਆ ਸੀ।25 ਜੇਕਰ ਤੁਹਾਡੇ ਦੇਸ਼ ਦਾ ਕੋਈ ਵੀ ਬੰਦਾ ਇੰਨਾ ਗਰੀਬ ਹੋ ਜਾਵੇ ਕਿ ਉਹ ਆਪਣੀ ਜ਼ਮੀਨ ਵੇਚ ਦੇਵੇ, ਉਸਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਆਕੇ ਉਸ ਲਈ ਜ਼ਮੀਨ ਵਾਪਸ ਖਰੀਦਣੀ ਚਾਹੀਦੀ ਹੈ।26 ਹੋ ਸਕਦਾ ਹੈ ਕਿ ਉਸਦੇ ਲਈ ਜ਼ਮੀਨ ਖਰੀਦਣ ਵਾਲਾ ਉਸਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਨਾ ਹੋਵੇ। ਪਰ ਹੋ ਸਕਦਾ ਹੈ ਕਿ ਉਹ ਆਪਣੇ ਲਈ ਜ਼ਮੀਨ ਵਾਪਸ ਖਰੀਦਣ ਲਈ ਲੋੜੀਂਦਾ ਪੈਸਾ ਇਕਠਾ ਕਰ ਲਵੇ।27 ਫ਼ੇਰ ਉਸਨੂੰ ਜ਼ਮੀਨ ਵੇਚਣ ਤੋਂ ਬਾਦ ਦੇ ਵਰ੍ਹੇ ਗਿਨਣੇ ਚਾਹੀਦੇ ਹਨ। ਉਸਨੂੰ ਜ਼ਮੀਨ ਦੀ ਕੀਮਤ ਨਿਰਧਾਰਿਤ ਕਰਨ ਲਈ ਉਸ ਗਿਣਤੀ ਦੀ ਵਰਤੋਂ ਕਰਨੀ ਚਾਹੀਦੀ ਹੈ। ਫ਼ੇਰ ਉਸਨੂੰ ਜ਼ਮੀਨ ਵਾਪਸ ਖਰੀਦਕੇ ਇਸਤੇ ਵਾਪਸ ਆ ਜਾਣਾ ਚਾਹੀਦਾ ਹੈ।28 ਪਰ ਜੇਕਰ ਉਹ ਆਪਣੇ ਲਈ ਜ਼ਮੀਨ ਵਾਪਸ ਖਰੀਦਣ ਲਈ ਲੋੜੀਂਦਾ ਪੈਸਾ ਇਕਠਾ ਨਹੀਂ ਕਰ ਸਕਦਾ, ਜੋ ਉਸਨੇ ਵੇਚਿਆ ਸੀ, ਉਹ ਖਰੀਦਦਾਰ ਦੇ ਹੱਥਾਂ ਵਿੱਚ ਜੁਬਲੀ ਵਰ੍ਹੇ ਤੀਕ ਰਹੇਗਾ। ਜੁਬਲੀ ਵਰ੍ਹੇ ਵਿੱਚ ਉਸਨੂੰ ਆਪਣੀ ਜ਼ਮੀਨ ਤੇ ਵਾਪਸ ਜਾਣਾ ਚਾਹੀਦਾ ਅਤੇ ਇਸਤੇ ਕਬਜ਼ਾ ਲੈ ਲੈਣਾ ਚਾਹੀਦਾ ਹੈ।29 “ਜੇਕਰ ਕੋਈ ਬੰਦਾ ਕੰਧਾਂ ਨਾਲ ਘਿਰੇ ਸ਼ਹਿਰੀ ਇਲਾਕੇ ਵਿੱਚ ਮਕਾਨ ਵੇਚਦਾ, ਉਸਨੂੰ ਇੱਕ ਸਾਲ ਤਾਈਂ ਜਦੋਂ ਤੋਂ ਉਸਨੇ ਘਰ ਵੇਚਿਆ ਸੀ, ਘਰ ਖਰੀਦਣ ਦਾ ਹੱਕ ਹੈ।30 ਪਰ ਜੇਕਰ ਉਹ ਪੂਰਾ ਸਾਲ ਬੀਤਣ ਤੋਂ ਪਹਿਲਾਂ ਮਕਾਨ ਨੂੰ ਵਾਪਸ ਨਹੀਂ ਖਰੀਦਦਾ, ਤਾਂ ਕੰਧਾਂ ਨਾਲ ਘਿਰੇ ਸ਼ਹਿਰੀ ਇਲਾਕੇ ਵਿਚਲਾ ਇਹ ਮਕਾਨ, ਹਮੇਸ਼ਾ ਲਈ ਉਸਦਾ ਅਤੇ ਉਸਦੇ ਉੱਤਰਾਧਿਕਾਰੀਆਂ ਦਾ ਹੋ ਜਾਵੇਗਾ ਜਿਸਨੇ ਇਸਨੂੰ ਖਰੀਦਿਆ ਸੀ।31 ਚਾਰਦੀਵਾਰੀ ਤੋਂ ਬਿਨਾ ਨਗਰਾਂ ਨੂੰ ਖੁਲ੍ਹੇ ਖੇਤ ਮੰਨਿਆ ਜਾਵੇਗਾ। ਇਸ ਲਈ ਇਨ੍ਹਾਂ ਛੋਟਿਆਂ ਨਗਰਾਂ ਵਿੱਚ ਵੇਚੇ ਗਏ ਘਰ ਕਿਸੇ ਵੀ ਵਕਤ ਵਾਪਸ ਖਰੀਦੇ ਜਾ ਸਕਣਗੇ ਅਤੇ ਜੁਬਲੀ ਵਰ੍ਹੇ ਦੇ ਸਮੇਂ ਆਪਣੇ ਪਹਿਲੇ ਮਾਲਕਾਂ ਕੋਲ ਵਾਪਸ ਚਲੇ ਜਾਣਗੇ।32 “ਪਰ ਲੇਵੀਆਂ ਦੇ ਸ਼ਹਿਰਾਂ ਬਾਰੇ; ਲੇਵੀ ਆਪਣੇ ਘਰਾਂ ਨੂੰ ਉਨ੍ਹਾਂ ਦੇ ਆਪਣੇ ਸ਼ਹਿਰਾਂ ਵਿਚਲੇ ਮਕਾਨਾਂ ਨੂੰ ਕਿਸੇ ਵੇਲੇ ਵੀ ਵਾਪਸ ਖਰੀਦ ਸਕਦੇ ਹਨ।33 ਜੇ ਕੋਈ ਬੰਦਾ ਕਿਸੇ ਲੇਵੀ ਤੋਂ ਮਕਾਨ ਖਰੀਦਦਾ ਹੈ, ਲੇਵੀਆਂ ਦੇ ਸ਼ਹਿਰ ਵਿਚਲਾ ਉਹ ਮਕਾਨ ਜੁਬਲੀ ਦੇ ਮੌਕੇ ਤੇ ਇੱਕ ਵਾਰ ਫ਼ੇਰ ਲੇਵੀਆਂ ਕੋਲ ਚਲਾ ਜਾਵੇਗਾ, ਕਿਉਂਕਿ ਇਸਰਾਏਲ ਵਿੱਚ ਲੇਵੀਆਂ ਦੇ ਸ਼ਹਿਰਾਂ ਵਿਚਲੇ ਮਕਾਨ ਸਥਾਈ ਤੌਰ ਤੇ ਲੇਵੀਆਂ ਦੇ ਹਨ।34 ਇਸਤੋਂ ਇਲਾਵਾ, ਲੇਵੀਆਂ ਦੇ ਸ਼ਹਿਰਾਂ ਦੇ ਆਲੇ-ਦੁਆਲੇ ਦੇ ਖੇਤਾਂ ਨੂੰ ਵੇਚਿਆ ਨਹੀਂ ਜਾ ਸਕਦਾ। ਇਹ ਖੇਤ ਹਮੇਸ਼ਾ ਵਾਸਤੇ ਲੇਵੀਆਂ ਦੇ ਹਨ।35 “ਤੁਹਾਡੇ ਦੇਸ਼ ਦਾ ਕੋਈ ਬੰਦਾ ਇੰਨਾ ਗਰੀਬ ਹੋ ਸਕਦਾ ਕਿ ਉਹ ਆਪਣਾ ਹੀ ਗੁਜ਼ਾਰਾ ਨਾ ਕਰ ਸਕੇ। ਤੁਹਾਨੂੰ ਉਸਦੀ ਮਦਦ ਕਰਨੀ ਚਾਹੀਦੀ ਹੈ ਭਾਵੇਂ ਉਹ ਵਿਦੇਸ਼ੀ ਵਸਨੀਕ ਹੋਵੇ ਜਾਂ ਕੋਈ ਨਾਗਰਿਕ ਤਾਂ ਜੋ ਉਹ ਤੁਹਾਡੇ ਦਰਮਿਆਨ ਰਹਿਣਾ ਜਾਰੀ ਰੱਖ ਸਕੇ।36 ਉਸਨੂੰ ਦਿੱਤੇ ਹੋਏ ਪੈਸੇ ਤੇ ਕੋਈ ਸੂਦ ਨਾ ਵਸੂਲੋ। ਪਰ ਇਸਦੀ ਬਜਾਇ ਆਪਣੇ ਪਰਮੇਸ਼ੁਰ ਤੋਂ ਡਰੋ ਤਾਂ ਜੋ ਤੁਹਾਡਾ ਸਹ-ਦੇਸ਼ਵਾਸੀ ਤੁਹਾਡੇ ਨਾਲ ਰਹਿ ਸਕੇ।37 ਉਸਨੂੰ ਵੇਚੇ ਭੋਜਨ ਤੋਂ ਕੋਈ ਨਫ਼ਾ ਕਮਾਉਣ ਦੀ ਕੋਸ਼ਿਸ਼ ਨਾ ਕਰੋ।38 ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ ਸੀ, ਤੁਹਾਨੂੰ ਕਨਾਨ ਦੀ ਧਰਤੀ ਦੇਣ ਲਈ ਅਤੇ ਤੁਹਾਡਾ ਪਰਮੇਸ਼ੁਰ ਬਣਨ ਲਈ।
39 “ਹੋ ਸਕਦਾ ਹੈ ਕਿ ਤੁਹਾਡੇ ਆਪਣੇ ਦੇਸ਼ ਦਾ ਕੋਈ ਬੰਦਾ ਇੰਨਾ ਗਰੀਬ ਹੋ ਜਾਵੇ ਕਿ ਉਹ ਤੁਹਾਨੂੰ ਆਪਣੇ-ਆਪ ਨੂੰ ਗੁਲਾਮ ਦੇ ਤੌਰ ਤੇ ਵੇਚ ਦੇਵੇ। ਤੁਹਾਨੂੰ ਉਸ ਕੋਲੋਂ ਗੁਲਾਮ ਵਰਗਾ ਕੰਮ ਨਹੀਂ ਲੈਣਾ ਚਾਹੀਦਾ।40 ਉਹ ਤੁਹਾਡੇ ਨਾਲ ਰਹਿੰਦੇ ਇੱਕ ਭਾੜੇ ਦੇ ਕਾਮੇ ਜਾਂ ਇੱਕ ਵਿਦੇਸ਼ੀ ਵਾਂਗ ਹੋਵੇਗਾ। ਉਹ ਜੁਬਲੀ ਵਰ੍ਹੇ ਤੀਕ ਤੁਹਾਡੇ ਸੇਵਾ ਕਰੇਗਾ।41 ਫ਼ੇਰ ਉਹ ਤੁਹਾਡੇ ਕੋਲੋਂ ਜਾ ਸਕਦਾ ਹੈ। ਉਹ ਆਪਣੇ ਬੱਚਿਆਂ ਨੂੰ ਲੈਕੇ ਆਪਣੇ ਪਰਿਵਾਰ ਕੋਲ ਵਾਪਸ ਜਾ ਸਕਦਾ ਹੈ। ਉਹ ਆਪਣੇ ਪੁਰਖਿਆਂ ਦੀ ਜ਼ਮੀਨ ਉੱਤੇ ਵਾਪਸ ਜਾ ਸਕਦਾ ਹੈ।42 ਕਿਉਂ? ਕਿਉਂਕਿ ਉਹ ਮੇਰੇ ਸੇਵਕ ਹਨ। ਮੈਂ ਉਨ੍ਹਾਂ ਨੂੰ ਮਿਸਰ ਵਿਚਲੀ ਗੁਲਾਮੀ ਤੋਂ ਬਾਹਰ ਲਿਆਂਦਾ ਉਨ੍ਹਾਂ ਨੂੰ ਫ਼ੇਰ ਤੋਂ ਗੁਲਾਮ ਨਹੀਂ ਬਣਨਾ ਚਾਹੀਦਾ।43 ਤੁਹਾਨੂੰ ਉਸਤੇ ਕਠੋਰ ਢੰਗ ਨਾਲ ਸ਼ਾਸਨ ਨਹੀਂ ਕਰਨਾ ਚਾਹੀਦਾ। ਤੁਹਾਨੂੰ ਆਪਣੇ ਪਰਮੇਸ਼ੁਰ ਤੋਂ ਡਰਨਾ ਚਾਹੀਦਾ ਹੈ।44 “ਤੁਹਾਡੇ ਦਾਸ ਅਤੇ ਦਾਸੀਆਂ ਬਾਰੇ; ਤੁਸੀਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਤੋਂ ਆਦਮੀਆਂ ਅਤੇ ਔਰਤਾਂ ਨੂੰ ਤੁਹਾਡੇ ਗੁਲਾਮ ਹੋਣ ਲਈ ਖਰੀਦ ਸਕਦੇ ਹੋਂ।45 ਇਸਤੋਂ ਇਲਾਵਾ, ਤੁਸੀਂ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀਆਂ ਅਤੇ ਤੁਹਾਡੇ ਦਰਮਿਆਨ ਰਹਿੰਦੇ ਉਨ੍ਹਾਂ ਦੇ ਪਰਿਵਾਰਾਂ ਤੋਂ ਜਾਂ ਉਨ੍ਹਾਂ ਦੇ ਪਰਿਵਾਰਾਂ ਤੋਂ ਗੁਲਾਮ ਖਰੀਦ ਸਕਦੇ ਹੋ, ਜੋ ਤੁਹਾਡੀ ਧਰਤੀ ਵਿੱਚ ਜਨਮੇ ਸਨ। ਉਹ ਗੁਲਾਮ ਤੁਹਾਡੀ ਜੈਦਾਦ ਬਣ ਜਾਣਗੇ।46 ਤੁਸੀਂ ਇਨ੍ਹਾਂ ਪਰਦੇਸੀ ਗੁਲਾਮਾਂ ਨੂੰ ਆਪਣੇ ਬੱਚਿਆਂ ਨੂੰ ਵੀ ਦੇ ਸਕਦੇ ਹੋ ਜੋ ਤੁਹਾਡੇ ਮਰਨ ਤੋਂ ਬਾਦ ਤੁਹਾਡੇ ਬੱਚਿਆਂ ਦੇ ਹੋ ਜਾਣਗੇ। ਉਹ ਹਮੇਸ਼ਾ ਵਾਸਤੇ ਤੁਹਾਡੇ ਗੁਲਾਮ ਰਹਿਣਗੇ। ਤੁਸੀਂ ਇਨ੍ਹਾਂ ਪਰਦੇਸੀਆਂ ਨੂੰ ਗੁਲਾਮ ਬਣਾ ਸਕਦੇ ਹੋ। ਪਰ ਤੁਹਾਨੂੰ ਆਪਣੇ ਭਰਾਵਾਂ, ਇਸਰਾਏਲ ਦੇ ਲੋਕਾਂ ਲਈ ਜ਼ਾਲਮ ਸੁਆਮੀ ਨਹੀਂ ਬਨਣਾ ਚਾਹੀਦਾ।47 “ਹੋ ਸਕਦਾ ਕੋਈ ਵਿਦੇਸ਼ੀ ਜੋ ਤੁਹਾਡੇ ਦਰਮਿਆਨ ਰਹਿੰਦਾ ਅਮੀਰ ਬਣ ਸਕਦਾ ਅਤੇ ਤੁਹਾਡੇ ਦੇਸ਼ ਦਾ ਕੋਈ ਬੰਦਾ ਇੰਨਾ ਗਰੀਬ ਬਣ ਸਕਦਾ ਕਿ ਉਹ ਆਪਣੇ-ਆਪ ਨੂੰ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀ ਜਾਂ ਉਸਦੇ ਪਰਿਵਾਰ ਦੇ ਕਿਸੇ ਸਦੱਸ ਨੂੰ ਗੁਲਾਮ ਵਜੋਂ ਵੇਚ ਦੇਵੇ।48 ਉਸ ਬੰਦੇ ਨੂੰ ਇਹ ਅਧਿਕਾਰ ਹੋਵੇਗਾ ਕਿ ਉਸਨੂੰ ਵਾਪਸ ਖਰੀਦੇ ਜਾਣ ਅਤੇ ਅਜ਼ਾਦ ਹੋਣ ਦਾ ਅਧਿਕਾਰ ਹੋਵੇਗਾ। ਉਸਦਾ ਕੋਈ ਭਰਾ ਉਸਨੂੰ ਵਾਪਸ ਖਰੀਦ ਸਕਦਾ ਹੈ।49 ਜਾਂ ਉਸਦਾ ਚਾਚਾ ਜਾਂ ਉਸਦਾ ਚਚੇਰਾ ਭਰਾ ਉਸਨੂੰ ਵਾਪਸ ਖਰੀਦ ਸਕਦਾ ਹੈ। ਉਸਦੇ ਪਰਿਵਾਰ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਉਸਨੂੰ ਵਾਪਸ ਖਰੀਦ ਸਕਦਾ ਹੈ। ਜਾਂ ਜੇ ਉਹ ਬੰਦਾ ਲੋੜੀਂਦਾ ਪੈਸਾ ਜਮ੍ਹਾ ਕਰ ਸਕਦਾ ਹੈ ਤਾਂ ਉਹ ਆਪਣੇ-ਆਪ ਲਈ ਪੈਸਾ ਤਾਰ ਸਕਦਾ ਹੈ ਅਤੇ ਮੁੜਕੇ ਆਜ਼ਾਦ ਹੋ ਸਕਦਾ ਹੈ।50 “ਤੁਸੀਂ ਕੀਮਤ ਦਾ ਨਿਰਣਾ ਕਿਵੇਂ ਕਰੋਂਗੇ? ਤੁਹਾਨੂੰ ਜਦੋਂ ਤੋਂ ਉਸਨੇ ਆਪਣੇ-ਆਪ ਨੂੰ ਵੇਚਿਆ ਸੀ ਜੁਬਲੀ ਵਰ੍ਹੇ ਤੀਕ ਸਾਲ ਗਿਨਣੇ ਚਾਹੀਦੇ ਹਨ। ਇਸ ਗਿਣਤੀ ਦੀ ਵਰਤੋਂ ਕੀਮਤ ਨਿਰਧਾਰਤ ਕਰਨ ਲਈ ਕਰੋ। ਕਿਉਂਕਿ ਅਸਲ ਵਿੱਚ ਉਸ ਬੰਦੇ ਨੇ ਉਸਨੂੰ ਕੁਝ ਸਾਲਾਂ ਲਈ ਹੀ ਭਾੜੇ ਤੇ ਰੱਖਿਆ ਸੀ।51 ਜੇਕਰ ਹਾਲੇ ਵੀ ਜੁਬਲੀ ਵਰ੍ਹੇ ਤੀਕ ਬਹੁਤ ਸਾਲ ਰਹਿੰਦੇ ਹਨ, ਉਸਨੂੰ ਲਗਭਗ੍ਗ ਉਹੀ ਕੀਮਤ ਅਦਾ ਕਰਨੀ ਚਾਹੀਦੀ ਹੈ ਜਿੰਨੀ ਉਸਨੂੰ ਆਪਣੇ-ਆਪ ਨੂੰ ਵੇਚਦਿਆਂ ਸਮੇਂ ਮਿਲੀ ਸੀ।52 ਜੇ ਜੁਬਲੀ ਵਰ੍ਹੇ ਤੱਕ ਸਿਰਫ਼ ਥੋੜੇ ਜਿਹੇ ਵਰ੍ਹੇ ਹੀ ਰਹਿੰਦੇ ਹਨ, ਤਾਂ ਉਸ ਬੰਦੇ ਨੂੰ ਮੁਢਲੀ ਕੀਮਤ ਦਾ ਥੋੜਾ ਜਿਹਾ ਹਿੱਸਾ ਹੀ ਅਦਾ ਕਰਨਾ ਚਾਹੀਦਾ ਹੈ।53 ਪਰ ਉਹ ਬੰਦਾ ਵਿਦੇਸ਼ੀ ਦੇ ਨਾਲ ਇੱਕ ਭਾੜੇ ਦੇ ਕਾਮੇ ਵਾਂਗ ਰਹੇਗਾ। ਉਸ ਵਿਦੇਸ਼ੀ ਨੂੰ ਇੱਕ ਜ਼ਾਲਮ ਮਾਲਕ ਨਾ ਬਨਣ ਦਿਉ।54 “ਉਹ ਬੰਦਾ ਅਜ਼ਾਦ ਹੋ ਜਾਵੇਗਾ, ਭਾਵੇਂ ਉਸਨੂੰ ਕੋਈ ਵੀ ਵਾਪਸ ਨਾ ਖਰੀਦੇ। ਜੁਬਲੀ ਵਰ੍ਹੇ ਤੇ ਉਹ ਅਤੇ ਉਸਦੇ ਬੱਚੇ ਆਜ਼ਾਦ ਹੋ ਜਾਣਗੇ।55 ਕਿਉਂਕਿ ਇਸਰਾਏਲ ਦੇ ਲੋਕ ਮੇਰੇ ਨੌਕਰ ਹਨ। ਉਹ ਮੇਰੇ ਨੌਕਰ ਹਨ ਅਤੇ ਮੈਂ ਉਨ੍ਹਾਂ ਨੂੰ ਮਿਸਰ ਚੋਂ ਬਾਹਰ ਲਿਆਂਦਾ ਹੈ। ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ।
55