Lectionary Calendar
Saturday, February 1st, 2025
the Third Week after Epiphany
Attention!
For 10¢ a day you can enjoy StudyLight.org ads
free while helping to build churches and support pastors in Uganda.
Click here to learn more!

Read the Bible

ਬਾਇਬਲ

ਮਰਕੁਸ 8

1 ਉਨ੍ਹੀਂ ਦਿਨੀਂ ਜਾਂ ਫੇਰ ਵੱਡੀ ਭੀੜ ਹੋ ਗਈ ਅਤੇ ਉਨ੍ਹਾਂ ਕੋਲ ਖਾਣ ਨੂੰ ਕੁਝ ਨਾ ਸੀ ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਆਖਿਆ।
2 ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਹੁਣ ਓਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹੇ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ।
3 ਜੇ ਮੈਂ ਉਨ੍ਹਾਂ ਨੂੰ ਘਰਾਂ ਵੱਲ ਭੁੱਖਿਆ ਤੋਰ ਦਿਆਂ ਤਾਂ ਓਹ ਰਸਤੇ ਵਿੱਚ ਨਿਤਾਣੇ ਹੋ ਜਾਣਗੇ ਅਤੇ ਕਈ ਉਨ੍ਹਾਂ ਵਿੱਚੋਂ ਦੂਰੋਂ ਆਏ ਹਨ।
4 ਉਸ ਦੇ ਚੇਲਿਆਂ ਨੇ ਉਸ ਨੂੰ ਉੱਤਰ ਦਿੱਤਾ ਕਿ ਇਸ ਉਜਾੜ ਵਿੱਚ ਕੋਈ ਇਨ੍ਹਾਂ ਨੂੰ ਰੋਟੀਆਂ ਨਾਲ ਕਿੱਥੋਂ ਰਜਾ ਸੱਕੇ?
5 ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ।
6 ਫੇਰ ਉਸ ਨੇ ਲੋਕਾਂ ਨੂੰ ਹੁਕਮ ਕੀਤਾ ਭਈ ਭੁਞੇਂ ਬਹਿ ਜਾਣ। ਤਾਂ ਉਸ ਨੇ ਓਹ ਸੱਤ ਰੋਟੀਆਂ ਲਈਆਂ ਅਤੇ ਸ਼ੁਕਰ ਕਰ ਕੇ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦਿੱਤੀਆਂ ਜੋ ਉਨ੍ਹਾਂ ਦੇ ਅੱਗੇ ਰੱਖਣ ਸੋ ਉਨ੍ਹਾਂ ਨੇ ਲੋਕਾਂ ਦੇ ਅੱਗੇ ਰੱਖ ਦਿੱਤੀਆਂ।
7 ਉਨ੍ਹਾਂ ਦੇ ਕੋਲ ਥੋੜੀਆਂ ਜਹੀਆਂ ਛੋਟੀਆਂ ਮੱਛੀਆਂ ਸਨ ਸੋ ਉਸ ਨੇ ਉਨ੍ਹਾਂ ਉੱਤੇ ਬਰਕਤ ਦੇ ਕੇ ਕਿਹਾ, ਏਹ ਵੀ ਉਨ੍ਹਾਂ ਦੇ ਅੱਗੇ ਰੱਖੋ।
8 ਓਹ ਖਾਕੇ ਰੱਜ ਗਏ ਅਰ ਬਚਿਆਂ ਹੋਇਆਂ ਟੁਕੜਿਆਂ ਦੇ ਉਨ੍ਹਾਂ ਨੇ ਸੱਤ ਟੋਕਰੇ ਚੁੱਕੇ।
9 ਅਤੇ ਲੋਕ ਚਾਰ ਕੁ ਹਜ਼ਾਰ ਸਨ। ਫੇਰ ਉਸ ਨੇ ਉਨ੍ਹਾਂ ਨੂੰ ਵਿਦਿਆ ਕੀਤਾ।

10 ਅਰ ਉਸੇ ਵੇਲੇ ਉਹ ਆਪਣਿਆਂ ਚੇਲਿਆਂ ਸਣੇ ਬੇੜੀ ਉੱਤੇ ਚੜ੍ਹ ਕੇ ਦਲਮਨੂਥਾ ਦੇ ਇਲਾਕੇ ਵਿੱਚ ਆਇਆ।
11 ਤਦ ਫ਼ਰੀਸੀ ਨਿੱਕਲੇ ਅਤੇ ਉਸ ਦੇ ਪਰਤਾਉਣ ਲਈ ਅਕਾਸ਼ ਵੱਲੋਂ ਕੋਈ ਨਿਸ਼ਾਨ ਉਸ ਤੋਂ ਮੰਗ ਕੇ ਉਸ ਦੇ ਨਾਲ ਝਗੜਾ ਕਰਨ ਲੱਗੇ।
12 ਅਤੇ ਉਸ ਨੇ ਆਪਣੇ ਆਤਮਾ ਥੀਂ ਹਾਉਕਾ ਭਰ ਕੇ ਕਿਹਾ, ਇਸ ਪੀੜੀ ਦੇ ਲੋਕ ਕਿਉਂ ਨਿਸ਼ਾਨ ਚਾਹੁੰਦੇ ਹਨ? ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਇਸ ਪੀੜੀ ਦੇ ਲੋਕਾਂ ਨੂੰ ਕੋਈ ਨਿਸ਼ਾਨ ਨਾ ਦਿੱਤਾ ਜਾਵੇਗਾ।
13 ਅਤੇ ਉਹ ਉਨ੍ਹਾਂ ਨੂੰ ਛੱਡ ਕੇ ਫੇਰ ਬੇੜੀ ਉੱਤੇ ਚੜ੍ਹਿਆ ਅਤੇ ਪਾਰ ਚੱਲਿਆ ਗਿਆ।
14 ਓਹ ਰੋਟੀ ਲੈਣੀ ਭੁੱਲ ਗਏ ਸਨ ਅਰ ਬੇੜੀ ਵਿੱਚ ਇੱਕ ਰੋਟੀ ਦੇ ਬਿਨਾ ਉਨ੍ਹਾਂ ਕੋਲ ਹੋਰ ਕੁਝ ਨਾ ਸੀ।
15 ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਆਖਿਆ ਕਿ ਖਬਰਦਾਰ ਫ਼ਰੀਸੀਆਂ ਦੇ ਖ਼ਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ !
16 ਤਦ ਓਹ ਆਪੋ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਭਈ ਸਾਡੇ ਕੋਲ ਰੋਟੀ ਜੋ ਨਹੀਂ।
17 ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਵਿਚਾਰ ਕਰਦੇ ਹੋ ਭਈ ਸਾਡੇ ਕੋਲ ਰੋਟੀ ਨਹੀਂ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀਂ ਸਮਝਦੇ? ਕੀ ਤੁਹਾਡਾ ਦਿਲ ਸੁੰਨ ਹੋ ਗਿਆ ਹੈ?
18 ਅੱਖਾਂ ਦੇ ਹੁੰਦੇ ਸੁੰਦੇ ਕੀ ਤੁਸੀਂ ਨਹੀਂ ਵੇਖਦੇ ਅਤੇ ਕੰਨਾਂ ਦੇ ਹੁੰਦਿਆਂ ਸੁੰਦਿਆਂ ਨਹੀਂ ਸੁਣਦੇ ਅਰ ਚੇਤੇ ਨਹੀਂ ਰੱਖਦੇ?
19 ਜਦ ਮੈਂ ਓਹ ਪੰਜ ਰੋਟੀਆਂ ਪੰਜਾਂ ਹਜ਼ਾਰਾਂ ਲਈ ਤੋੜੀਆਂ ਤਦ ਤੁਸਾਂ ਟੁਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਹੋਈਆਂ ਚੁੱਕੀਆਂ? ਉਨ੍ਹਾਂ ਉਸ ਨੂੰ ਆਖਿਆ, ਬਾਰਾਂ।
20 ਅਤੇ ਜਦ ਸੱਤ ਰੋਟੀਆਂ ਚੌਹੁੰ ਹਜ਼ਾਰਾਂ ਲਈ ਤੋੜੀਆਂ ਤਦ ਤੁਸਾਂ ਟੁਕੜਿਆਂ ਦੇ ਕਿੰਨੇ ਟੋਕਰੇ ਭਰੇ ਹੋਏ ਚੁੱਕੇ? ਫੇਰ ਉਨ੍ਹਾਂ ਉਸ ਨੂੰ ਆਖਿਆ, ਸੱਤ।
21 ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤੁਹਾਨੂੰ ਅਜੇ ਸਮਝ ਨਹੀਂ ਆਈ?

22 ਫੇਰ ਓਹ ਬੈਤਸੈਦਾ ਵਿੱਚ ਆਏ ਅਤੇ ਲੋਕ ਇੱਕ ਅੰਨ੍ਹੇ ਨੂੰ ਉਹ ਦੇ ਕੋਲ ਲਿਆਏ ਅਰ ਉਹ ਦੀ ਮਿੰਨਤ ਕੀਤੀ ਜੋ ਉਹ ਉਸ ਨੂੰ ਛੋਹੇ।
23 ਤਾਂ ਉਹ ਉਸ ਅੰਨ੍ਹੇ ਦਾ ਹੱਥ ਫੜ ਕੇ ਉਸ ਨੂੰ ਪਿੰਡੋਂ ਬਾਹਰ ਲੈ ਗਿਆ ਅਰ ਉਸ ਦੀਆਂ ਅੱਖਾਂ ਵਿੱਚ ਥੁੱਕ ਕੇ ਉਸ ਉੱਤੇ ਹੱਥ ਰੱਖੇ ਅਤੇ ਉਸ ਨੂੰ ਪੁੱਛਿਆ, ਤੈਨੂੰ ਕੀ ਦਿੱਸਦਾ ਹੈ?
24 ਉਸ ਨੇ ਨਜ਼ਰ ਪੱਟ ਕੇ ਵੇਖਿਆ ਅਤੇ ਕਿਹਾ, ਮੈਂ ਮਨੁੱਖਾਂ ਨੂੰ ਵੇਖਦਾ ਹਾਂ ਪਰ ਓਹ ਤੁਰਦੇ ਫਿਰਦੇ ਮੈਨੂੰ ਰੁੱਖਾਂ ਵਾਂਙੁ ਦਿੱਸਦੇ ਹਨ।
25 ਤਦ ਉਹ ਨੇ ਫੇਰ ਉਸ ਦੀਆਂ ਅੱਖਾਂ ਉੱਤੇ ਹੱਥ ਰੱਖੇ ਅਰ ਉਸ ਨੇ ਨਜ਼ਰ ਟਿਕਾ ਕੇ ਵੇਖਿਆ ਤਾਂ ਉਹ ਸੁਜਾਖਾ ਹੋਕੇ ਸਭ ਕੁਝ ਸਾਫ਼ ਸਾਫ਼ ਵੇਖਣ ਲੱਗਾ।
26 ਅਤੇ ਉਹ ਨੇ ਇਹ ਕਹਿ ਕੇ ਜੋ ਤੂੰ ਪਿੰਡ ਵਿੱਚ ਵੜਨਾ ਭੀ ਨਾ, ਉਸ ਨੂੰ ਉਸ ਦੇ ਘਰ ਘੱਲ ਦਿੱਤਾ।

27 ਤਦ ਯਿਸੂ ਅਰ ਉਹ ਦੇ ਚੇਲੇ ਕੈਸਰੀਆ ਫ਼ਿਲਿੱਪੀ ਦੇ ਪਿੰਡਾਂ ਵਿੱਚ ਗਏ ਅਤੇ ਰਾਹ ਵਿੱਚ ਉਹ ਨੇ ਆਪਣੇ ਚੇਲਿਆਂ ਕੋਲੋਂ ਪੁੱਛਿਆ ਕਿ ਲੋਕ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?
28 ਤਾਂ ਉਨ੍ਹਾਂ ਉਸ ਨੂੰ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ, ਅਤੇ ਕਈ ਨਬੀਆਂ ਵਿੱਚੋਂ ਕੋਈ,
29 ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਤੂੰ ਮਸੀਹ ਹੈਂ !
30 ਤਦ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਜੋ ਮੇਰੇ ਵਿਖੇ ਕਿਸੇ ਨੂੰ ਨਾ ਦੱਸੋ !
31 ਫੇਰ ਉਹ ਉਨ੍ਹਾਂ ਨੂੰ ਸਿਖਾਲਣ ਲੱਗਾ ਭਈ ਜ਼ਰੂਰ ਹੈ ਜੋ ਮਨੁੱਖ ਦਾ ਪੁੱਤ੍ਰ ਬਹੁਤ ਦੁਖ ਝੱਲੇ ਅਤੇ ਬਜ਼ੁਰਗਾਂ ਅਤੇ ਪਰਧਾਨ ਜਾਜਕਾਂ ਅਰ ਗ੍ਰੰਥੀਂਆਂ ਥੀਂ ਰੱਦਿਆ ਜਾਏ ਅਰ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਜੀ ਉੱਠੇ।
32 ਅਰ ਉਹ ਨੇ ਇਹ ਗੱਲ ਖੋਲ੍ਹ ਕੇ ਕਹਿ ਦਿੱਤੀ। ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਨ ਲੱਗਾ।
33 ਪਰ ਉਹ ਨੇ ਮੂੰਹ ਫੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਵੇਖ ਕੇ ਪਤਰਸ ਨੂੰ ਝਿੜਕਿਆ ਅਤੇ ਕਿਹਾ, ਹੇ ਸ਼ਤਾਨ ਮੈਥੋਂ ਪਿੱਛੇ ਹਟ ! ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ ਪਰ ਮਨੁੱਖਾਂ ਦੀਆਂ ਗੱਲਾਂ ਦਾ ਧਿਆਨ ਰੱਖਦਾ ਹੈਂ।
34 ਤਦ ਉਹ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਸੱਦ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
35 ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਇੰਜੀਲ ਦੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਬਚਾਵੇਗਾ।
36 ਮਨੁੱਖ ਨੂੰ ਕੀ ਲਾਭ ਜੇ ਸਾਰੇ ਜਗਤ ਨੂੰ ਕਮਾਵੇ ਅਤੇ ਆਪਣੀ ਜਾਨ ਦਾ ਨੁਕਸਾਨ ਕਰੇ?
37 ਤਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇ?
38 ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀਹੜੀ ਦੇ ਲੋਕਾਂ ਵਿੱਚੋਂ ਮੈਥੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਵੇਗਾ ਮਨੁੱਖ ਦਾ ਪੁੱਤ੍ਰ ਭੀ ਉਸ ਤੋਂ ਸ਼ਰਮਾਵੇਗਾ ਜਿਸ ਵੇਲੇ ਉਹ ਆਪਣੇ ਪਿਤਾ ਦੇ ਤੇਜ ਨਾਲ ਪਵਿੱਤ੍ਰ ਦੂਤਾਂ ਸਣੇ ਆਵੇਗਾ।

 
adsfree-icon
Ads FreeProfile