the Third Week after Epiphany
Click here to join the effort!
Read the Bible
ਬਾਇਬਲ
ਮੀਕਾਹ 6
1 ਹੁਣ ਸੁਣੋ! ਕਿ ਯਹੋਵਾਹ ਕੀ ਕਹਿੰਦਾ ਹੈ? ਪਰਬਤਾਂ ਨੂੰ ਆਪਣੀ ਸ਼ਿਕਾਈਤ ਦੱਸ। ਪਹਾੜੀਆਂ ਨੂੰ ਆਪਣੀ ਕਹਾਣੀ ਸੁਣਾ।2 ਯਹੋਵਾਹ ਨੂੰ ਆਪਣੇ ਲੋਕਾਂ ਦੇ ਵਿਰੁੱਧ ਸ਼ਿਕਾਇਤ ਹੈ। ਪਰਬਤੋਂੋ! ਯਹੋਵਾਹ ਦੀ ਸਿਕਾਇਤ ਨੂੰ ਸੁਣੋ। ਧਰਤੀ ਦੀ ਨੀਹੋਁ, ਯਹੋਵਾਹ ਦੀ ਸ਼ਿਕਾਈਤ ਨੂੰ ਸੁਣੋ। ਉਹ ਸਾਬਿਤ ਕਰ ਦੇਵੇਗਾ ਕਿ ਇਸਰਾਏਲ ਗ਼ਲਤ ਹੈ।3 ਯਹੋਵਾਹ ਆਖਦਾ, "ਮੇਰੇ ਲੋਕੋ, ਦੱਸੋ, ਮੈਂ ਤੁਹਾਨੂੰ ਕੀ ਕੀਤਾ? ਕੀ ਮੈਂ ਤੁਹਾਡੇ ਖਿਲਾਫ਼ ਕੋਈ ਗ਼ਲਤ ਕੰਮ ਕੀਤਾ ਹੈ? ਕੀ ਮੈਂ ਤੁਹਾਡੇ ਤੇ ਬੋਝ ਪਾਈਆ?4 ਮੈਂ ਤੁਹਾਡੇ ਅੱਗੇ ਮੂਸਾ, ਹਾਰੂਨ ਅਤੇ ਮਿਰਯਮ ਨੂੰ ਭੇਜਿਆ। ਮੈਂ ਤੁਹਾਨੂੰ ਮਿਸਰ ਦੇਸ ਚੋ ਕੱਢ ਲਿਆਇਆ ਮੈਂ ਗੁਲਾਮੀ ਤੋਂ ਤੁਹਾਨੂੰ ਮੁਕਤ ਕੀਤਾ।5 ਮੇਰੇ ਲੋਕੋ, ਉਨ੍ਹਾਂ ਬੁਰੀਆਂ ਵਿਉਂਤਾਂ ਨੂੰ ਚੇਤੇ ਕਰੋ, ਜਿਹੜੀਆਂ ਮੋਆਬ ਦੇ ਰਾਜੇ ਬਲਾਕ ਨੇ ਬਣਾਈਆਂ ਸਨ। ਚੇਤੇ ਕਰੋ ਬਉਰ ਦੇ ਪੁੱਤਰ ਬਿਲਆਮ ਨੇ ਬਾਲਾਕ ਨੂੰ ਕੀ ਆਖਿਆ ਸੀ। ਚੇਤੇ ਕਰੋ, ਸ਼ਿੱਟੀਮ ਤੋਂ ਲੈਕੇ ਗਿਲਗਾਲ ਤੀਕ ਕੀ ਵਾਪਰਿਆ, ਜਦੋਂ ਤੁਸੀਂ ਉਨ੍ਹਾਂ ਗੱਲਾਂ ਨੂੰ ਚੇਤੇ ਕਰੋਂਗੇ, ਤੁਸੀਂ ਜਾਣ ਜਾਵੋਗੇ ਕਿ ਯਹੋਵਾਹ ਸਹੀ ਹੈ।"
6 ਜਦੋਂ ਮੈਂ ਯਹੋਵਾਹ ਨੂੰ ਮਿਲਣ ਲਈ ਆਵਾਂ ਤਾਂ ਮੈਂ ਉਸਦੇ ਹਜ਼ੂਰ ਕੀ ਲੈਕੇ ਹਾਜ਼ਰ ਹੋਵਾਂ? ਜਦੋਂ ਉੱਚੇ ਬੈਠੇ ਪਰਮੇਸ਼ੁਰ ਅੱਗੇ ਸੀਸ ਝੁਕਾਵਾਂ ਉਸ ਵਕਤ ਮੈਨੂੰ ਕੀ ਕਰਨਾ ਚਾਹੀਦਾ ਹੈ? ਕੀ ਮੈਂ ਪਰਮੇਸ਼ੁਰ ਅੱਗੇ ਹੋਮ ਦੀਆਂ ਭੇਟਾਂ ਅਤੇ ਇੱਕ ਵਰ੍ਹੇ ਦਾ ਵੱਛਾ ਲੈਕੇ10 00 ਹੋਵਾਂ?"7 ਕੀ ਯਹੋਵਾਹ10 ਣ000 ਭੇਡੂਆਂ ਨਾਲ ਜਾਂ ਤੇਲ ਦੇ ਦਸ ਹਜ਼ਾਰ ਦਰਿਆਵਾਂ ਨਾਲ ਪ੍ਰਸੰਨ ਹੋਵੇਗਾ? ਕੀ ਮੈਂ ਆਪਣੇ ਅਪਰਾਧਾਂ ਲਈ ਆਪਣਾ ਪਲੇਠਾ ਪੁੱਤਰ, ਉਸਨੂੰ ਅਰਪਣ ਕਰਾਂ? ਕੀ ਮੈਂ ਉਸ ਬੱਚੇ ਨੂੰ ਆਪਣੇ ਪਾਪਾਂ ਲਈ ਭੇਟ ਕਰਾਂ ਜਿਸਨੂੰ ਮੈਂ ਖੁਦ ਦੀ ਕੁਖ੍ਖੋਁ ਜੰਮਿਆ?8 ਹੇ ਆਦਮੀ, ਉਸਨੇ ਤੈਨੂੰ ਦੱਸਿਆ ਕਿ ਕੀ ਨੇਕ ਹੈ? ਯਹੋਵਾਹ ਨੇ ਤੈਨੂੰ ਪਹਿਲਾਂ ਹੀ ਦੱਸਿਆ ਕਿ ਉਸ੍ਸਨੂੰ ਤੈਥੋਂ ਕੀ ਚਾਹੀਦਾ: ਦੂਜੇ ਲੋਕਾਂ ਨਾਲ ਇਨਸਾਫ਼ ਕਰ, ਉਨ੍ਹਾਂ ਪਿਆਰ, ਦਯਾ ਤੇ ਨਿਮਰਤਾ ਦਰਸਾ। ਆਪਣੇ ਪਰਮੇਸ਼ੁਰ ਨਾਲ ਨਿਮਰਤਾ ਸਹਿਤ ਰਹਿ।
9 ਯਹੋਵਾਹ ਦੀ ਆਵਾਜ਼ ਸ਼ਹਿਰ ਨੂੰ ਪੁਕਾਰਦੀ ਹੈ। ਸਿਆਣੇ ਲੋਕੋ ਉਸਦੇ ਨਾਉਂ ਦਾ ਆਦਰ ਕਰੋ। ਦੰਡ ਦਿੰਦੀ ਛੜ ਅਤੇ ਇਸਨੂੰ ਨਿਯੁਕਤ ਕਰਨ ਵਾਲੇ ਵੱਲ ਧਿਆਨ ਦਿਓ।10 00 ਹੋਵਾਂ?"7 ਕੀ ਯਹੋਵਾਹ10 ਣ000 ਭੇਡੂਆਂ ਨਾਲ ਜਾਂ ਤੇਲ ਦੇ ਦਸ ਹਜ਼ਾਰ ਦਰਿਆਵਾਂ ਨਾਲ ਪ੍ਰਸੰਨ ਹੋਵੇਗਾ? ਕੀ ਮੈਂ ਆਪਣੇ ਅਪਰਾਧਾਂ ਲਈ ਆਪਣਾ ਪਲੇਠਾ ਪੁੱਤਰ, ਉਸਨੂੰ ਅਰਪਣ ਕਰਾਂ? ਕੀ ਮੈਂ ਉਸ ਬੱਚੇ ਨੂੰ ਆਪਣੇ ਪਾਪਾਂ ਲਈ ਭੇਟ ਕਰਾਂ ਜਿਸਨੂੰ ਮੈਂ ਖੁਦ ਦੀ ਕੁਖ੍ਖੋਁ ਜੰਮਿਆ?8 ਹੇ ਆਦਮੀ, ਉਸਨੇ ਤੈਨੂੰ ਦੱਸਿਆ ਕਿ ਕੀ ਨੇਕ ਹੈ? ਯਹੋਵਾਹ ਨੇ ਤੈਨੂੰ ਪਹਿਲਾਂ ਹੀ ਦੱਸਿਆ ਕਿ ਉਸ੍ਸਨੂੰ ਤੈਥੋਂ ਕੀ ਚਾਹੀਦਾ: ਦੂਜੇ ਲੋਕਾਂ ਨਾਲ ਇਨਸਾਫ਼ ਕਰ, ਉਨ੍ਹਾਂ ਪਿਆਰ, ਦਯਾ ਤੇ ਨਿਮਰਤਾ ਦਰਸਾ। ਆਪਣੇ ਪਰਮੇਸ਼ੁਰ ਨਾਲ ਨਿਮਰਤਾ ਸਹਿਤ ਰਹਿ।
9 ਯਹੋਵਾਹ ਦੀ ਆਵਾਜ਼ ਸ਼ਹਿਰ ਨੂੰ ਪੁਕਾਰਦੀ ਹੈ। ਸਿਆਣੇ ਲੋਕੋ ਉਸਦੇ ਨਾਉਂ ਦਾ ਆਦਰ ਕਰੋ। ਦੰਡ ਦਿੰਦੀ ਛੜ ਅਤੇ ਇਸਨੂੰ ਨਿਯੁਕਤ ਕਰਨ ਵਾਲੇ ਵੱਲ ਧਿਆਨ ਦਿਓ।10 ਕੀ ਦੁਸ਼ਟ ਮਨੁੱਖਾਂ ਦੇ ਘਰ ਅਜੇ ਵੀ ਪਾਪਾਂ ਦਾ ਧਨ ਪਿਆ ਹੈ ਜਿਹੜਾ ਉਨ੍ਹਾਂ ਚੁਰਾਇਆ ਸੀ? ਕੀ ਦੁਸ਼ਟ ਲੋਕ ਅਜੇ ਵੀ ਘੱਟ ਨਾਪਕੇ ਦੂਜਿਆਂ ਨੂੰ ਧੋਖਾ ਦਿੰਦੇ ਹਨ? ਹਾਂ! ਕੀ ਅਜੇ ਵੀ ਇਹ ਸਭ ਕੁਝ ਵਾਪਰ ਰਿਹਾ ਹੈ।11 ਕੀ ਮੈਂ ਉਨ੍ਹਾਂ ਦੁਸ਼ਟਾਂ ਨੂੰ ਮੁਆਫ ਕਰ ਦੇਵਾਂ ਜੋ ਅਜੇ ਵੀ ਤਕੜੀ
9 ਚ ਡੰਡੀ ਮਾਰਦੇ ਤੇ ਘੱਟ ਤੋਂਲਦੇ ਹਨ। ਕੀ ਉਨ੍ਹਾਂ ਦੁਸ਼ਟਾਂ ਨੂੰ ਖਿਮਾ ਕਰਾਂ ਜਿਨ੍ਹਾਂ ਦੀ ਬੈਲੀ ਵਿੱਚ ਖੋਟੇ ਵੱਟੇ ਹਨ? ਨਹੀਂ!12 ਉਸ ਸ਼ਹਿਰ ਵਿੱਚ ਅਮੀਰ ਲੋਕ ਅਜੇ ਵੀ ਨਿਰਦਯੀ ਹਨ ਅਜੇ ਵੀ ਉਸ ਸ਼ਹਿਰ ਦੇ ਮਨੁੱਖ ਝੂਠ ਬੋਲਦੇ ਹਨ। ਹਾਂ! ਉਨ੍ਹਾਂ ਦੀ ਜ਼ਬਾਨ ਝੂਠ ਤੇ ਫ਼ਰੇਬ ਵਾਲੀ ਹੈ।13 ਇਸ ਲਈ ਮੈਂ ਤੁਹਾਨੂੰ ਦੰਡ ਦੇਣਾ ਆਰਂਭਿਆ ਮੈਂ ਤੁਹਾਡੇ ਪਾਪਾਂ ਕਾਰਣ ਤੁਹਾਨੂੰ ਬਰਬਾਦ ਕਰਾਂਗਾ।14 ਤੁਸੀਂ ਖਾਵੋਁਗੇ ਪਰ ਸੰਤੁਸ਼ਟ ਨਹੀਂ ਹੋਵੋਂਗੇ। ਤੁਸੀਂ ਭੁੱਖੇ ਅਤੇ ਤੁਹਾਡੇ ਢਿੱਡ ਖਾਲੀ ਹੋਣਗੇ। ਤੁਸੀਂ ਆਪਣਾ ਪੈਸਾ ਬਚਾਉਣ ਦੀ ਕੋਸ਼ਿਸ਼ ਕਰੋਂਗੇ, ਪਰ ਬਚਾ ਨਹੀਂ ਸਕੋਁਗੇ। ਜੋ ਕੁਝ ਵੀ ਤੁਸੀਂ ਬਚਾਵੋਁਗੇ, ਦੁਸ਼ਮਣਾਂ ਦੁਆਰਾ ਲੈ ਲਿਆ ਜਾਵੇਗਾ।15 ਤੁਸੀਂ ਬੀਜੋਁਗੇ ਪਰ ਵਢ੍ਢੋਁਗੇ ਨਹੀਂ ਤੁਸੀਂ ਆਪਣੇ ਜੈਤੂਨਾਂ ਨੂੰ ਮਿਧ੍ਧੋਁਗੇ-ਨਿਚੋੜੋਁਗੇ ਪਰ ਤੇਲ ਨਾ ਕੱਢ ਪਾਵੋਁਗੇ। ਤੁਸੀਂ ਆਪਣੇ ਅੰਗੂਰਾਂ ਨੂੰ ਮਿਧ੍ਧੋਁਗੇ ਪਰ ਪੀਣ ਜੋਗੀ ਸ਼ਰਾਬ ਨਾ ਕੱਢ ਸਕੋਁਗੇ।16 ਕਿਉਂ ਕਿ ਤੁਸੀਂ ਇਸਰਾਏਲ ਦੇ ਪਾਤਸ਼ਾਹ ਓਮਰੀ ਦੀ ਬਿਵਸਬਾ ਨੂੰ ਮੰਨਦੇ ਹੋ। ਤੁਸੀਂ ਉਹ ਸਾਰੇ ਮੰਦੇ ਕੰਮ ਕਰਦੇ ਹੋ ਜੋ ਅਹਾਬ ਦੇ ਘਰਾਣੇ ਨੇ ਕੀਤੇ, ਅਤੇ ਤੁਸੀਂ ਉਨ੍ਹਾਂ ਦੀਆਂ ਸਿਖਿਆਵਾਂ ਤੇ ਅਮਲ ਕਰਦੇ ਹੋ। ਇਸੇ ਲਈ, ਮੈਂ ਤੁਹਾਨੂੰ ਤਬਾਹ ਹੋਣ ਦੇਵਾਂਗਾ। ਜਦੋਂ ਲੋਕ ਤੁਹਾਡਾ ਉਜੜਿਆ ਸ਼ਹਿਰ ਵੇਖਣਗੇ, ਉਹ ਹੈਰਾਨੀ ਵਿੱਚ ਸੀਟੀਆਂ ਮਾਰਨਗੇ। ਇਸ ਲਈ ਤੁਸੀ ਕੌਮਾਂ ਦੀ ਨਿਂਦਿਆ ਸਹਾਰੋਗੇ।