Lectionary Calendar
Monday, March 10th, 2025
the First Week of Lent
There are 41 days til Easter!
Attention!
Tired of seeing ads while studying? Now you can enjoy an "Ads Free" version of the site for as little as 10¢ a day and support a great cause!
Click here to learn more!

Read the Bible

ਬਾਇਬਲ

ਗਿਣਤੀ 3

1 ਇਹ ਹਾਰੂਨ ਅਤੇ ਮੂਸਾ ਦੇ ਪਰਿਵਾਰ ਦੇ ਉਸ ਵੇਲੇ ਦਾ ਇਤਿਹਾਸ ਹੈ ਜਦੋਂ ਯਹੋਵਾਹ ਨੇ ਮੂਸਾ ਨਾਲ ਸੀਨਈ ਪਰਬਤ ਉੱਤੇ ਗੱਲ ਕੀਤੀ ਸੀ।2 ਹਾਰੂਨ ਦੇ ਚਾਰ ਪੁੱਤਰ ਸਨ। ਪਲੇਠਾ ਪੁੱਤਰ ਨਾਦਾਬ ਸੀ। ਫ਼ੇਰ ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਸਨ।3 ਇਹ ਪੁੱਤਰ ਚੁਣੇ ਹੋਏ ਜਾਜਕ ਸਨ। ਇਨ੍ਹਾਂ ਪੁੱਤਰਾਂ ਨੂੰ ਯਹੋਵਾਹ ਦੀ ਜਾਜਕਾਂ ਵਜੋਂ ਸੇਵਾ ਕਰਨ ਦਾ ਖਾਸ ਕੰਮ ਦਿੱਤਾ ਗਿਆ ਸੀ।4 ਪਰ ਨਾਦਾਬ ਅਤੇ ਅਬੀਹੂ ਦਾ ਯਹੋਵਾਹ ਦੀ ਸੇਵਾ ਕਰਦਿਆ ਦੇਹਾਂਤ ਹੋ ਗਿਆ ਕਿਉਂਕਿ ਉਨ੍ਹਾਂ ਨੇ ਵਰਜਿਤ ਅੱਗ ਨਾਲ ਭੇਟ ਚੜਾਈ ਸੀ। ਉਨ੍ਹਾਂ ਦੇ ਕੋਈ ਪੁੱਤਰ ਨਹੀਂ ਸਨ, ਇਸ ਲਈ ਅਲਆਜ਼ਾਰ ਅਤੇ ਈਥਾਮਾਰ ਨੇ ਉਨ੍ਹਾਂ ਦੀ ਥਾਂ ਲੈ ਲਈ ਅਤੇ ਜਾਜਕਾਂ ਵਜੋਂ ਯਹੋਵਾਹ ਦੀ ਸੇਵਾ ਕੀਤੀ। ਇਹ ਗੱਲ ਉਦੋਂ ਵਾਪਰੀ ਜਦੋਂ ਉਨ੍ਹਾਂ ਦਾ ਪਿਤਾ ਹਾਰੂਨ, ਹਾਲੇ ਜਿਉਂਦਾ ਸੀ।5 ਯਹੋਵਾਹ ਨੇ ਮੂਸਾ ਨੂੰ ਆਖਿਆ,6 “ਲੇਵੀ ਦੇ ਘਰਾਣੇ ਵਿੱਚੋਂ ਸਾਰੇ ਲੋਕਾਂ ਨੂੰ ਲੈਕੇ ਆ, ਉਨ੍ਹਾਂ ਨੂੰ ਜਾਜਕ ਹਾਰੂਨ ਕੋਲ ਲੈਕੇ ਆ। ਉਹ ਲੋਕ ਹਾਰੂਨ ਦੇ ਸਹਾਇਕ ਹੋਣਗੇ।7 ਲੇਵੀ ਉਦੋਂ ਹਾਰੂਨ ਦੀ ਸਹਾਇਤਾ ਕਰਨਗੇ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਕਰੇਗਾ। ਅਤੇ ਲੇਵੀ ਇਸਰਾਏਲ ਦੇ ਸਾਰੇ ਲੋਕਾਂ ਦੀ ਸਹਾਇਤਾ ਕਰਨਗੇ ਜਦੋਂ ਉਹ ਪਵਿੱਤਰ ਤੰਬੂ ਵਿਖੇ ਉਪਾਸਨਾ ਕਰਨ ਲਈ ਆਉਣਗੇ।8 ਉਨ੍ਹਾਂ ਨੂੰ ਮੰਡਲੀ ਦੇ ਤੰਬੂ ਵਿਚਲੀਆ ਸਾਰੀਆਂ ਵਸਤਾਂ ਦੀ ਰਾਖੀ ਕਰਨੀ ਚਾਹੀਦੀ ਹੈ; ਇਹ ਉਨ੍ਹਾਂ ਦਾ ਫ਼ਰਜ਼ ਹੈ। ਪਰ ਲੇਵੀ ਇਨ੍ਹਾ ਚੀਜ਼ਾਂ ਦੀ ਦੇਖ-ਭਾਲ ਕਰਕੇ ਇਸਰਾਏਲ ਦੇ ਲੋਕਾਂ ਦੀ ਸੇਵਾ ਕਰਨਗੇ। ਉਹ ਪਵਿੱਤਰ ਤੰਬੂ ਵਿੱਚ ਸੇਵਾ ਕਰਨਗੇ।9 “ਤੂੰ ਲੇਵੀਆ ਨੂੰ ਹਾਰੂਨ ਅਤੇ ਉਸਦੇ ਪੁੱਤਰਾ ਦੇ ਹਵਾਲੇ ਕਰ ਦੇਵੇਗਾ। ਲੇਵੀਆ ਨੂੰ, ਇਸਰਾਏਲ ਦੇ ਸਮੂਹ ਲੋਕਾਂ ਵਿੱਚੋਂ ਹਾਰੂਨ ਅਤੇ ਉਸਦੇ ਪੁੱਤਰਾਂ ਦੀ ਸਹਾਇਤਾ ਕਰਨ ਲਈ ਚੁਣਿਆ ਗਿਆ ਸੀ।10 “ਹਾਰੂਨ ਅਤੇ ਉਸਦੇ ਪੁੱਤਰ ਨੂੰ ਜਾਜਕ ਥਾਪੋ। ਉਨ੍ਹਾਂ ਨੂੰ ਆਪਣਾ ਫ਼ਰਜ਼ ਅਵੱਸ਼ ਪੂਰਾ ਕਰਨਾ ਚਾਹੀਦਾ ਹੈ ਅਤੇ ਜਾਜਕਾਂ ਵਜੋਂ ਸੇਵਾ ਕਰਨੀ ਚਾਹੀਦੀ ਹੈ। ਹੋਰ ਜਿਹੜਾ ਵੀ ਬੰਦਾ ਪਵਿੱਤਰ ਵਸਤਾਂ ਦੇ ਨੇੜੇ ਆਉਣ ਦੀ ਕੋਸ਼ਿਸ਼ ਕਰੇਗਾ ਉਸਨੂੰ ਅਵੱਸ਼ ਹੀ ਮਾਰ ਦਿੱਤਾ ਜਾਵੇਗਾ।”11 ਯਹੋਵਾਹ ਨੇ ਮੂਸਾ ਨੂੰ ਆਖਿਆ:12 “ਮੈਂ ਤੁਹਾਨੂੰ ਆਖਿਆ ਸੀ ਕਿ ਇਸਰਾਏਲ ਦੇ ਹਰ ਪਰਿਵਾਰ ਨੂੰ, ਆਪਣਾ ਪਲੇਠਾ ਪੁੱਤਰ ਮੈਨੂੰ ਭੇਟ ਚੜਾਉਣਾ ਚਾਹੀਦਾ ਹੈ। ਪਰ ਹੁਣ ਮੈਂ ਲੇਵੀਆਂ ਦੀ ਚੋਣ ਆਪਣੀ ਸੇਵਾ ਕਰਨ ਲਈ ਕਰ ਰਿਹਾ ਹਾਂ। ਉਹ ਮੇਰੇ ਹੋਣਗੇ। ਇਸ ਲਈ ਇਸਰਾਏਲ ਦੇ ਹੋਰਨਾਂ ਲੋਕਾਂ ਨੂੰ ਆਪਣੇ ਪਲੇਠੇ ਪੁੱਤਰ ਮੈਨੂੰ ਭੇਟ ਨਹੀਂ ਕਰਨੇ ਪੈਣਗੇ।13 ਜਦੋਂ ਤੁਸੀਂ ਮਿਸਰ ਵਿੱਚ ਸੀ, ਮੈਂ ਮਿਸਰੀ ਲੋਕਾਂ ਦੇ ਸਾਰੇ ਪਲੇਠੇ ਪੁੱਤਰਾਂ ਨੂੰ ਮਾਰ ਦਿੱਤਾ ਸੀ। ਉਸ ਸਮੇਂ ਮੈਂ ਇਸਰਾਏਲ ਦੇ ਸਾਰੇ ਪਲੇਠੇ ਪੁੱਤਰਾਂ ਨੂੰ ਅਪਨਾ ਲਿਆ ਸੀ। ਸਾਰੇ ਹੀ ਪਲੇਠੇ ਬੱਚੇ ਅਤੇ ਪਲੇਠੇ ਜਾਨਵਰ ਮੇਰੇ ਸਨ ਪਰ ਹੁਣ ਮੈਂ ਪਲੇਠੇ ਬੱਚਿਆ ਨੂੰ ਤੁਹਾਨੂੰ ਵਾਪਸ ਕਰ ਰਿਹਾ ਹਾਂ, ਅਤੇ ਮੈਂ ਲੇਵੀਆ ਨੂੰ ਆਪਣਾ ਬਣਾ ਰਿਹਾ ਹਾਂ। ਮੈਂ ਯਹੋਵਾਹ ਹਾਂ।”

14 ਯਹੋਵਾਹ ਨੇ ਮੂਸਾ ਨਾਲ ਇੱਕ ਵਾਰ ਫ਼ੇਰ ਸੀਨਈ ਦੇ ਮਾਰੂਥਲ ਵਿੱਚ ਗੱਲ ਕੀਤੀ, ਯਹੋਵਾਹ ਨੇ ਆਖਿਆ,15 “ਲੇਵੀ ਦੇ ਪਰਿਵਾਰ-ਸਮੂਹ ਦੇ ਸਾਰੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਦੀ ਗਿਣਤੀ ਕਰ। ਹਰੇਕ ਆਦਮੀ ਜਾਂ ਬੱਚੇ ਦੀ ਗਿਣਤੀ ਕਰ ਜਿਹੜਾ ਇੱਕ ਮਹੀਨੇ ਦਾ ਜਾਂ ਇਸਤੋਂ ਵੱਡੇਰਾ ਹੈ।”16 ਇਸ ਲਈ ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ। ਉਸਨੇ ਉਨ੍ਹਾਂ ਸਾਰਿਆ ਦੀ ਗਿਣਤੀ ਕੀਤੀ।17 ਲੇਵੀ ਦੇ ਤਿੰਨ ਪੁੱਤਰ ਸਨ। ਉਨ੍ਹਾਂ ਦੇ ਨਾਮ ਸਨ: ਗੇਰਸ਼ੋਨ, ਕਾਹਥ, ਅਤੇ ਮਰਾਰੀ।18 ਹਰੇਕ ਪੁੱਤਰ ਕਈ ਪਰਿਵਾਰ-ਸਮੂਹਾ ਦਾ ਆਗੂ ਸੀ।19 ਕਹਾਥ ਪਰਿਵਾਰ ਦੇ ਸਮੂਹ ਸਨ: ਅਮਰਾਮ, ਯਿਸਹਾਰ, ਹਰਬੋਨ ਅਤੇ ਉਜ਼ੀਏਲ੍ਲ।20 ਮਰਾਰੀ ਪਰਿਵਾਰ-ਸਮੂਹ ਸਨ: ਮਹਲੀ ਅਤੇ ਮੂਸ਼ੀ।ਇਹ ਪਰਿਵਾਰ ਹਨ ਜਿਹੜੇ ਲੇਵੀ ਦੇ ਪਰਿਵਾਰ-ਸਮੂਹ ਦੇ ਸਨ।21 ਲਿਬਨੀ ਅਤੇ ਸ਼ਿਮਈ ਦੇ ਪਰਿਵਾਰ ਗੇਰਸ਼ੋਨ ਦੇ ਪਰਿਵਾਰਾ ਨਾਲ ਸੰਬੰਧਿਤ ਸਨ। ਉਹ ਗੇਰਸ਼ੋਨ ਪਰਿਵਾਰ ਦੇ ਸਮੂਹ ਸਨ।22 ਉਨ੍ਹਾਂ ਦੋਹਾਂ ਪਰਿਵਾਰ-ਸਮੂਹਾ ਵਿੱਚ7 ,500 ਆਦਮੀ ਅਤੇ ਮੂਂਡੇ ਸਨ ਜਿਹੜੇ ਇੱਕ ਮਹੀਨੇ ਜਾਂ ਇਸਤੋਂ ਵੱਡੀ ਉਮਰ ਦੇ ਸਨ।23 ਗੇਰਸ਼ੋਨੀ ਪਰਿਵਾਰ-ਸਮੂਹਾ ਨੂੰ ਪਛਮ ਵੱਲ ਡੇਰਾ ਲਾਉਣ ਲਈ ਆਖਿਆ ਗਿਆ। ਉਨ੍ਹਾਂ ਨੇ ਆਪਣਾ ਡੇਰਾ ਪਵਿੱਤਰ ਤੰਬੂ ਦੇ ਪਿਛੇ ਲਾਇਆ।24 ਗੇਰਸ਼ੋਨੀ ਲੋਕਾਂ ਦੇ ਪਰਿਵਾਰ-ਸਮੂਹਾ ਦਾ ਆਗੂ ਲਾਏਲ ਦਾ ਪੁੱਤਰ ਅਲਯਾਸਾਫ਼ ਸੀ।25 ਮੰਡਲੀ ਵਾਲੇ ਤੰਬੂ ਵਿੱਚ, ਗੇਰਸ਼ੋਨੀ ਲੋਕਾਂ ਦਾ ਕੰਮ, ਪਵਿੱਤਰ ਤੰਬੂ, ਬਾਹਰਲੇ ਤੰਬੂ ਅਤੇ ਉੱਪਰ ਪਰਦੇ ਦੀ ਦੇਖ-ਭਾਲ ਕਰਨਾ ਸੀ। ਉਹ ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਵਾਲੇ ਪਰਦੇ ਦੀ ਦੇਖ-ਭਾਲ ਵੀ ਕਰਦੇ ਸਨ।26 ਉਹ ਵਿਹੜੇ ਦੇ ਪਰਦੇ ਦੀ ਦੇਖ-ਭਾਲ ਕਰਦੇ ਸਨ। ਅਤੇ ਉਹ ਵਿਹੜੇ ਦੇ ਪ੍ਰਵੇਸ਼ ਵਾਲੇ ਪਰਦੇ ਦੀ ਦੇਖ-ਭਾਲ ਕਰਦੇ ਸਨ। ਇਹ ਵਿਹੜਾ ਪਵਿੱਤਰ ਤੰਬੂ ਅਤੇ ਜਗਵੇਦੀ ਦੇ ਆਲੇ-ਦੁਆਲੇ ਸੀ। ਅਤੇ ਉਹ ਉਨ੍ਹਾਂ ਸਾਰੇ ਰਸਿਆ ਅਤੇ ਹਰ ਉਸ ਚੀਜ਼ ਦੀ ਦੇਖ-ਭਾਲ ਕਰਦੇ ਸਨ ਜਿਹੜੀ ਪਰਦਿਆ ਨਾਲ ਵਰਤੀ ਜਾਂਦੀ ਸੀ।27 ਅਮਰਾਮ, ਯਿਸਾਹਾਰ, ਹਬਰੋਨ ਅਤੇ ਉਜ਼ੀਏਲ ਦੇ ਪਰਿਵਾਰ ਕਹਾਥ ਦੇ ਪਰਿਵਾਰ ਨਾਲ ਸੰਬੰਧਿਤ ਸਨ। ਉਹ ਕਹਾਥੀ ਪਰਿਵਰ-ਸਮੂਹ ਵਿੱਚੋਂ ਸਨ।28 ਇਸ ਪਰਿਵਾਰ ਸਮੂਹ ਵਿੱਚ8 ,300 ਇਕ ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਬੱਚੇ ਅਤੇ ਆਦਮੀ ਸਨ। ਕਹਾਥੀ ਲੋਕਾਂ ਨੂੰ ਪਵਿੱਤਰ ਸਥਾਨ ਦੀਆਂ ਇਨ੍ਹਾਂ ਚੀਜ਼ਾਂ ਦੀ ਸਾਂਭ-ਸੰਭਾਲ ਦਾ ਕੰਮ ਸੌਂਪਿਆ ਗਿਆ ਸੀ।29 ਕਹਾਥੀ ਲੋਕ ਪਵਿੱਤਰ ਤੰਬੂ ਦੇ ਦੱਖਣ ਵਾਲੇ ਪਾਸੇ ਡੇਰਾ ਲਾਉਣ ਵਾਲੇ ਸਨ।30 ਕਹਾਥੀ ਪਰਿਵਾਰ-ਸਮੂਹਾਂ ਦਾ ਆਗੂ ਉਜ਼ੀਏਲ੍ਲ ਦਾ ਪੁੱਤਰ ਅਲੀਸਾਫ਼ਾਨ ਸੀ।31 ਉਨ੍ਹਾਂ ਦਾ ਕੰਮ ਪਵਿੱਤਰ ਸੰਦੂਕ, ਮੇਜ਼, ਸ਼ਮਾਦਾਨ, ਜਗਵੇਦੀਆ ਅਤੇ ਪਵਿੱਤਰ ਸਥਾਨ ਦੀਆ ਪਲੇਟਾਂ ਦੀ ਸਾਂਭ-ਸੰਭਾਲ ਕਰਨਾ ਸੀ। ਉਹ ਪਰਦਿਆ ਅਤੇ ਉਨ੍ਹਾਂ ਵਿੱਚ ਵਰਤੀਆ ਜਾਣ ਵਾਲੀਆਂ ਸਾਰੀਆਂ ਚੀਜ਼ਾਂ ਦੀ ਸਾਂਭ-ਸੰਭਾਲ ਵੀ ਕਰਦੇ ਸਨ।32 ਲੇਵੀ ਲੋਕਾਂ ਦੇ ਆਗੂਆ ਦਾ ਆਗੂ ਜਾਜਕ ਹਾਰੂਨ ਦਾ ਪੁੱਤਰ ਅਲਆਜ਼ਾਰ ਸੀ। ਅਲਆਜ਼ਾਰ ਉਨ੍ਹਾਂ ਸਾਰੇ ਲੋਕਾਂ ਦਾ ਮੁਖੀਆ ਸੀ ਜਿਹੜੇ ਪਵਿੱਤਰ ਚੀਜ਼ਾ ਦੀ ਸਾਂਭ-ਸੰਭਾਲ ਕਰਦੇ ਸਨ।33 ਮਹਲੀ ਅਤੇ ਮੂਸ਼ੀ ਦੇ ਪਰਿਵਾਰ-ਸਮੂਹ ਮਰਾਰੀ ਪਰਿਵਾਰ ਨਾਲ ਸੰਬੰਧਿਤ ਸਨ। ਮਹਲੀ ਪਰਿਵਾਰ-ਸਮੂਹ ਵਿੱਚ6 ,200 ਆਦਮੀ ਅਤੇ ਇੱਕ ਮਹੀਨੇ ਜਾਂ ਵਡੇਰੀ ਉਮਰ ਦੇ ਮੁੰਡੇ ਸਨ।34 35 ਮਰਾਰੀ ਪਰਿਵਾਰ-ਸਮੂਹ ਦਾ ਆਗੂ ਅਬੀਹਾਯਿਲ ਦਾ ਪੁੱਤਰ ਸੂਰੀਏਲ ਸੀ। ਇਹ ਪਰਿਵਾਰ-ਸਮੂਹ ਪਵਿੱਤਰ ਤੰਬੂ ਦੇ ਉੱਤਰ ਵਾਲੇ ਪਾਸੇ ਡੇਰਾ ਲਾਉਣ ਵਾਲਾ ਸੀ।36 ਮਰਾਰੀ ਪਰਿਵਾਰ ਦੇ ਲੋਕਾਂ ਨੂੰ ਪਵਿੱਤਰ ਤੰਬੂ ਦੇ ਫ਼ਰੇਮਾ ਦੀ ਸਾਂਭ-ਸੰਭਾਲ ਦਾ ਕੰਮ ਦਿੱਤਾ ਗਿਆ ਸੀ। ਉਹ ਸਾਰੀਆਂ ਬਰੇਸਾ, ਥੜਿਆ ਥੰਮੀਆ ਅਤੇ ਉਸ ਹਰ ਚੀਜ਼ ਦੀ ਸਾਂਭ-ਸੰਭਾਲ ਕਰਦੇ ਸਨ ਜਿਹੜੀ ਪਵਿੱਤਰ ਤੰਬੂ ਦੇ ਫ਼ਰੇਮਾ ਨਾਲ ਵਰਤੀ ਜਾਂਦੀ ਸੀ।37 ਉਹ ਪਵਿੱਤਰ ਤੰਬੂ ਦੇ ਆਲੇ-ਦੁਆਲੇ ਦੇ ਵਿਹੜੇ ਵਿਚਲੀਆਂ ਥੰਮੀਆ ਦੀ ਦੇਖ-ਭਾਲ ਵੀ ਕਰਦੇ ਸਨ, ਇਸ ਵਿੱਚ ਸਾਰੇ ਥੜੇ, ਤੰਬੂ ਦੀਆਂ ਕਿੱਲੀਆਂ ਅਤੇ ਰੱਸੇ ਸ਼ਾਮਿਲ ਸਨ।38 ਮੂਸਾ, ਹਾਰੂਨ ਅਤੇ ਉਸਦੇ ਪੁੱਤਰਾ ਨੇ ਮੰਡਲੀ ਵਾਲੇ ਤੰਬੂ ਦੇ ਸਾਮ੍ਹਣੇ ਪਵਿੱਤਰ ਤੰਬੂ ਦੇ ਪੂਰਬ ਵੱਲ ਡੇਰਾ ਲਾਇਆ। ਉਨ੍ਹਾਂ ਨੂੰ ਪਵਿੱਤਰ ਸਥਾਨ ਦੀ ਸਾਂਭ-ਸੰਭਾਲ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਨੇ ਇਹ ਕੰਮ ਇਸਰਾਏਲ ਦੇ ਸਾਰੇ ਲੋਕਾਂ ਲਈ ਕੀਤਾ। ਹੋਰ ਜਿਹੜਾ ਵੀ ਪਵਿੱਤਰ ਸਥਾਨ ਦੇ ਨੇੜੇ ਆਉਂਦਾ ਉਸਨੇ ਮਾਰਿਆ ਜਾਣਾ ਸੀ।39 ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਦੇਸ਼ ਦਿੱਤਾ ਕਿ ਉਹ ਲੇਵੀ ਦੇ ਪਰਿਵਾਰ-ਸਮੂਹ ਦੇ ਸਾਰੇ ਆਦਮੀਆਂ ਅਤੇ ਇੱਕ ਮਹੀਨੇ ਜਾਂ ਇਸਤੋਂ ਵਡੇਰੇ ਮੁੰਡਿਆ ਦੀ ਗਿਣਤੀ ਕਰਨ। ਕੁੱਲ ਗਿਣਤੀ

22 ,000 ਸੀ।

40 ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸਰਾਏਲ ਦੇ ਸਾਰੇ ਪਲੇਠੇ ਆਦਮੀਆ ਅਤੇ ਉਨ੍ਹਾਂ ਮੁੰਡਿਆ ਦੀ ਗਿਣਤੀ ਕਰ ਜਿਹੜੇ ਘੱਟੋ-ਘੱਟ ਇੱਕ ਮਹੀਨੇ ਦੇ ਹਨ ਉਨ੍ਹਾਂ ਦੇ ਨਾਮ ਇੱਕ ਸੂਚੀ ਵਿੱਚ ਲਿਖ।41 ਇਸਰਾਏਲ ਦੇ ਪਲੇਠੇ ਪੁੱਤਰਾ ਅਤੇ ਮੁੰਡਿਆ ਨੂੰ ਲੈਣ ਦੀ ਬਜਾਇ, ਮੈ ਯਹੋਵਾਹ, ਲੇਵੀਆਂ ਨੂੰ ਲਵਾਂਗਾ। ਮੈਂ ਹੋਰਨਾਂ ਲੋਕਾਂ ਦੇ ਪਲੇਠੇ ਜਾਨਵਰਾਂ ਨੂੰ ਲੈਣ ਦੀ ਬਜਾਇ ਲੇਵੀਆ ਦੇ ਪਲੇਠੇ ਜਾਨਵਰਾ ਨੂੰ ਲਵਾਗਾ।”42 ਇਸ ਲਈ ਮੂਸਾ ਨੇ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਆਖਿਆ ਸੀ। ਮੂਸਾ ਨੇ ਇਸਆਏਲ ਦੇ ਲੋਕਾ ਦੇ ਸਾਰੇ ਪਲੇਠੇ ਬਚਿਆ ਦੀ ਗਿਣਤੀ ਕੀਤੀ।43 ਮੂਸਾ ਨੇ ਸਾਰੇ ਪਲੇਠੇ ਆਦਮੀਆ ਅਤੇ ਇੱਕ ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਮੁੰਡਿਆ ਦੀ ਸੂਚੀ ਬਣਾਈ। ਇਸ ਸੂਚੀ ਵਿੱਚ22 ,273 ਨਾਮ ਸਨ।44 ਯਹੋਵਾਹ ਨੇ ਮੂਸਾ ਨੂੰ ਇਹ ਵੀ ਆਖਿਆ,45 “ਮੈਂ, ਯਹੋਵਾਹ, ਇਹ ਆਦੇਸ਼ ਦਿੰਦਾ ਹਾਂ: ‘ਇਸਰਾਏਲ ਦੇ ਹੋਰਨਾ ਪਰਿਵਾਰਾ ਦੇ ਪਲੇਠੇ ਆਦਮੀਆ ਦੀ ਬਜਾਇ ਲੇਵੀਆ ਨੂੰ ਲੈ। ਅਤੇ ਮੈਂ ਹੋਰਨਾ ਲੋਕਾਂ ਦੇ ਜਾਨਵਰਾ ਦੀ ਬਜਾਇ ਲੇਵੀਆ ਦੇ ਜਾਨਵਰਾ ਨੂੰ ਲਵਾਗਾ। ਲੇਵੀ ਮੇਰੇ ਹਨ।46 ਲੇਵੀ22 ,000 ਹਨ, ਪਰ ਹੋਰਨਾ ਪਰਿਵਾਰਾਂ ਦੇ ਪਲੇਠੇ ਪੁੱਤਰ22 ,273 ਹਨ। ਇਸ ਨਾਲ ਲੇਵੀਆ ਨਾਲੋਂ27 3 ਪਲੇਠੇ ਪੁੱਤਰ ਵਧੇਰੇ ਬਚਦੇ ਹਨ।47 ਸਰਕਾਰੀ ਮਾਪ ਦੇ ਅਨੁਸਾਰ, ਵਾਧੂ27 3 ਲੋਕਾਂ ਲਈ ਚਾਂਦੀ ਦੇ5 ਸ਼ੈਕਲ (ਇੱਕ ਸ਼ੈਕਲ20 ਗੇਰਾਹ ਦੇ ਬਰਾਬਰ ਹੈ) ਜਮ੍ਹਾ ਕਰ। ਇਸਰਾਏਲ ਦੇ ਲੋਕਾਂ ਕੋਲੋਂ ਉਹ ਚਾਂਦੀ ਇਕਠੀ ਕਰ।48 ਉਹ ਚਾਂਦੀ ਹਾਰੂਨ ਅਤੇ ਉਸਦੇ ਪੁੱਤਰ ਨੂੰ ਦੇ। ਇਹ ਇਸਰਾਏਲ ਦੇ27 3 ਲੋਕਾਂ ਲਈ ਅਦਾਇਗੀ ਕਰ।’”49 ਉਥੇ ਹੋਰਨਾਂ ਪਰਿਵਾਰ-ਸਮੂਹਾ ਦੇ27 3 ਆਦਮੀਆ ਦੀ ਥਾਂ ਲੈਣ ਵਾਲੇ ਕਾਫ਼ੀ ਲੇਵੀ ਨਹੀਂ ਸਨ। ਇਸ ਲਈ ਮੂਸਾ ਨੇ ਇਨ੍ਹਾਂ27 3 ਆਦਮੀਆ ਲਈ ਚਾਂਦੀ ਇਕਠੀ ਕੀਤੀ।50 ਮੂਸਾ ਨੇ ਇਸਰਾਏਲ ਦੇ ਪਲੇਠੇ ਆਦਮੀਆਂ ਕੋਲੋਂ ਚਾਂਦੀ ਇਕਠੀ ਕੀਤੀ। ਉਸਨੇ ਸਰਕਾਰੀ ਮਾਪ ਅਨੁਸਾਰ

1 ,365 ਸ਼ੈਕਲ ਚਾਂਦੀ ਇਕੱਠੀ ਕੀਤੀ।51 ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ। ਮੂਸਾ ਨੇ ਯਹੋਵਾਹ ਦੇ ਆਦੇਸ਼ ਅਨੁਸਾਰ ਚਾਂਦੀ ਹਾਰੂਨ ਅਤੇ ਉਸਦੇ ਪੁੱਤਰਾਂ ਨੂੰ ਦੇ ਦਿੱਤੀ।

 
adsfree-icon
Ads FreeProfile