the Fourth Week of Advent
Click here to join the effort!
Read the Bible
ਬਾਇਬਲ
ਅਮਸਾਲ 2
1 ਮੇਰੇ ਬੇਟੇ, ਜੇਕਰ ਤੁਸੀਂ ਉਸ ਨੂੰ ਸੁਣੋਁਗੇ ਜੋ ਮੈਂ ਆਖਣਾ ਚਾਹੁੰਦਾ, ਅਤੇ ਜੇਕਰ ਤੁਸੀਂ ਮੇਰੇ ਹੁਕਮਾਂ ਨੂੰ ਦਿਲ ਵਿੱਚ ਰੱਖੋਂਗੇ।2 ਤਾਂ ਜੋ ਤੁਸੀਂ ਸਿਆਣਪ ਵੱਲ ਧਿਆਨ ਦੇਵੋਁ ਅਤੇ ਆਪਣੇ ਮਨ ਨੂੰ ਸਮਝਦਾਰੀ ਵੱਲ ਲਾਵੋ।3 ਅਸਲ ਵਿੱਚ, ਜੇਕਰ ਤੁਸੀਂ ਅੰਤਰਦਿ੍ਰਸ਼ਟੀ ਲਈ ਪੁਕਾਰ ਕਰੋ ਅਤੇ ਸਮਝਦਾਰੀ ਲਈ ਚੀਕੋਁ।4 ਅਤੇ ਜੇਕਰ ਤੁਸੀਂ ਸਿਆਣਪ ਨੂੰ ਇੰਝ ਲੱਭੋਁਗੇ ਜਿਵੇਂ ਕੋਈ ਚਾਂਦੀ ਨੂੰ ਲੱਭਦਾ ਹੈ, ਜੇਕਰ ਤੁਸੀਂ ਇਸ ਦੀ ਇੰਝ ਭਾਲ ਕਰੋ ਜਿਵੇਂ ਲੋਕੀਂ ਲੁਕੇ ਹੋਏ ਖਜ਼ਾਨੇ ਨੂੰ ਭਾਲਦੇ ਹਨ5 ਫ਼ੇਰ ਤੁਸੀਂ ਸਮਝੋਂਗੇ ਕਿ ਯਹੋਵਾਹ ਤੋਂ ਡਰਨ ਦਾ ਭਾਵ ਕੀ ਹੈ, ਅਤੇ ਪਰਮੇਸ਼ੁਰ ਨੂੰ ਜਾਣ ਜਾਵੋ।6 ਕਿਉਂ ਜੁ ਯਹੋਵਾਹ ਹੀ ਸਿਆਣਪ ਦਿੰਦਾ ਹੈ, ਅਤੇ ਗਿਆਨ ਅਤੇ ਸਮਝਦਾਰੀ ਉਸਦੇ ਮੂੰਹ ਚੋ ਆਉਂਦੀ ਹੈ।7 ਉਹ ਇਮਾਨਦਾਰ ਲੋਕਾਂ ਲਈ ਸਫ਼ਲਤਾ ਸੰਭਾਲਦਾ ਹੈ, ਅਤੇ ਉਨ੍ਹਾਂ ਲਈ ਢਾਲ ਹੈ ਜੋ ਨਿਰਦੋਸ਼ ਹੋਕੇ ਜਿਉਂਦੇ ਹਨ।8 ਉਹ ਉਨ੍ਹਾਂ ਲੋਕਾਂ ਦੀ ਰੱਖਿਆ ਕਰਦਾ ਹੈ ਜੋ ਹੋਰਾਂ ਲੋਕਾਂ ਦਾ ਭਲਾ ਕਰਦੇ ਹਨ। ਉਹ ਆਪਣੇ ਪਵਿੱਤਰ ਲੋਕਾਂ ਦੀ ਰਾਖੀ ਕਰਦਾ ਹੈ।9 ਜੇਕਰ ਤੁਸੀਂ ਸਿਆਣਪ ਨੂੰ ਭਾਲੋਁਗੇ, ਤਦ ਤੁਸੀਂ ਧਰਮੀਅਤਾ, ਨਿਆਂ ਅਤੇ ਇਮਾਨਦਾਰੀ ਨੂੰ ਸਮਝੋਂਗੇ -- ਦੂਸਰੇ ਸ਼ਬਦਾਂ ਵਿੱਚ ਤੁਸੀਂ ਸਭ ਚੰਗੀਆਂ ਗੱਲਾਂ ਸਮਝੋਂਗੇ।
10 ਕਿਉਂ ਕਿ ਤੁਹਾਡੇ ਦਿਲ ਵਿੱਚ ਸਿਆਣਪ ਆ ਵਸੇਗੀ, ਅਤੇ ਗਿਆਨ ਤੁਹਾਨੂੰ ਖੁਸ਼ ਕਰੇਗਾ।11 ਸਮਝਦਾਰੀ (ਸਹੀ ਜੀਵਨ ਢੰਗ ਚੁਨਣਾ) ਤੁਹਾਡੀ ਰੱਖਿਆ ਕਰੇਗੀ, ਤੁਹਾਡੀ ਸਮਝਦਾਰੀ ਤੁਹਾਡਾ ਬਚਾਉ ਕਰੇਗੀ।12 ਸਿਆਣਪ ਤੁਹਾਨੂੰ ਬੁਰੇ ਲੋਕਾਂ ਦੇ ਰਾਹ ਤੋਂ ਬਚਾਵੇਗੀ। ਉਨ੍ਹਾਂ ਲੋਕਾਂ ਤੋਂ ਜੋ ਵਿਦ੍ਰੋਹ ਬਾਰੇ ਬੋਲਦੇ ਹਨ।13 ਜਿਹੜੇ ਲੋਕ ਅੰਧਕਾਰ ਵਿਚਲੇ ਰਾਹਾਂ ਤੇ ਚੱਲਣ ਲਈ ਸਿਧ੍ਧੇ ਰਾਹਾਂ ਨੂੰ ਛੱਡ ਦਿੰਦੇ ਹਨ,14 ਜਿਹੜੇ ਲੋਕ ਗ਼ਲਤ ਕੰਮ ਕਰਕੇ ਖੁਸ਼ ਹੁੰਦੇ ਹਨ ਅਤੇ ਵਿਦ੍ਰੋਹ ਕਰਨ ਅਤੇ ਬਦੀ ਕਰਨ ਵਿੱਚ ਆਨੰਦ ਮਾਣਦੇ ਹਨ।15 ਉਨ੍ਹਾਂ ਦੇ ਰਾਹ ਵਿਂਗੇ-ਤੜਿਂਗੇ ਹਨ, ਅਤੇ ਉਹ ਆਪਣੇ ਰਾਹਾਂ ਵਿੱਚ ਅਸੰਗਤ ਹਨ।16 ਸਿਆਣਪ ਤੁਹਾਨੂੰ ਇੱਕ ਵਿਦੇਸ਼ੀ ਔਰਤ, ਇੱਕ ਅਜਨਬੀ ਤੋਂ ਬਚਾਵੇਗੀ ਜੋ ਇੰਨੀਆਂ ਕੂਲੀਆਂ ਗੱਲਾਂ ਕਰਦੀ ਹੈ।17 ਉਹ ਆਪਣੇ ਜਵਾਨੀ ਦੇ ਸਾਬੀ ਨੂੰ ਤਿਆਗ ਦਿੰਦੀ ਹੈ ਅਤੇ ਪਰਮੇਸ਼ੁਰ ਅੱਗੇ ਕੀਤੇ ਆਪਣੇ ਇਕਰਾਰਨਾਮੇ ਨੂੰ ਭੁੱਲ ਜਾਂਦੀ ਹੈ।18 ਅਤੇ ਹੁਣ, ਉਸਦੇ ਨਾਲ ਉਸਦੇ ਘਰ ਜਾਣਾ ਮੌਤ ਦਾ ਰਾਹ ਹੈ! ਅਤੇ ਉਸ ਦਾ ਰਾਹ ਤੁਹਾਨੂੰ ਮੁਰਦਿਆਂ ਦੀ ਦੁਨੀਆਂ ਵਿੱਚ ਲਿਜਾਂਦਾ ਹੈ!19 ਉਹ ਖੁਦ ਵੀ ਕਬਰ ਦੀ ਤਰ੍ਹਾਂ ਹੀ ਹੈ। ਜਿਹੜੇ ਲੋਕੀ ਉਸਦੇ ਘਰ ਜਾਂਦੇ ਹਨ, ਆਪਣੀ ਜਾਨ ਗਵਾ ਲੈਂਦੇ ਹਨ, ਅਤੇ ਕਦੇ ਵੀ ਪਰਤ ਕੇ ਨਹੀਂ ਆਉਂਦੇ।20 ਸਿਆਣਪ ਤੁਹਾਨੂੰ ਚੰਗੇ ਬੰਦਿਆਂ ਦਾ ਰਾਹ ਤੇ ਚਲਣ ਲਈ, ਅਤੇ ਧਰਮੀ ਦੇ ਰਾਹਾਂ ਤੇ ਰਹਿਣ ਲਈ ਤੁਹਾਡੀ ਮਦਦ ਕਰੇਗੀ।21 ਕਿਉਂ ਕਿ ਸਿਰਫ਼ ਇਮਾਨਦਾਰ ਲੋਕ ਹੀ ਧਰਤੀ ਉੱਤੇ ਰਹਿਣਗੇ ਅਤੇ ਨਿਰਦੋਸ਼ ਲੋਕ ਹੀ ਇਸ ਉੱਤੇ ਬਚਣਗੇ।22 ਪਰ ਦੁਸ਼ਟ ਲੋਕ ਧਰਤੀ ਤੋਂ ਹਟਾੇ ਜਾਣਗੇ, ਅਤੇ ਜਿਹੜੇ ਘਿਰਣਾ ਯੋਗ ਹਨ ਇਸ ਉਤੋਂ ਉਖਾੜੇ ਜਾਣਗੇ।