the Fourth Week of Advent
Click here to learn more!
Read the Bible
ਬਾਇਬਲ
ਅਮਸਾਲ 22
1 ਚਂਗਾ ਨਾਮ ਮਹਾਨ ਦੌਲਤ ਨਾਲੋਂ ਬਿਹਤਰ ਹੈ। ਅਤੇ ਚੰਗੀ ਪ੍ਰਤਿਸ਼ਠਾ ਚਾਂਦੀ ਜਾਂ ਸੋਨੇ ਨਾਲੋਂ ਬਿਹਤਰ ਹੈ।
2 ਅਮੀਰ ਤੇ ਗਰੀਬ ਵਿੱਚ ਇੱਕੋ ਜਿਹੀ ਸਮਾਨਤਾ ਹੈ। ਯਹੋਵਾਹ ਨੇ ਦੋਹਾਂ ਨੂੰ ਸਾਜਿਆ ਹੈ।
3 ਦੁਸ਼ਤ ਵਿਅਕਤੀ ਖਤਰੇ ਨੂੰ ਵੇਖਕੇ ਇਸਤੋਂ ਬਚ ਨਿਕਲ ਦਾ ਹੈ ਇੱਕ ਆਮ ਵਿਅਕਤੀ ਚੱਲਦਾ ਰਹਿੰਦਾ ਹੈ ਅਤੇ ਸੱਟ ਖ ਲੈਂਦਾ ਹੈ।
4 ਇੱਕ ਨਿਮਾਣਾ ਜੋ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਦੌਲਤ ਇੱਜ਼ਤ, ਅਤੇ ਲੰਮਾ ਜੀਵਨ ਹੋਵੇਗਾ।
5 ਇੱਕ ਵਲਦਾਰ ਆਦਮੀ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਅਤੇ ਉਹ ਆਪਣੇ-ਆਪ ਨੂੰ ਉਨ੍ਹਾਂ ਵਿੱਚ ਫ਼ਸਿਆ ਪਾਉਂਦਾ ਹੈ। ਪਰ ਜਿਹੜਾ ਬੰਦਾ ਆਪਣੀ ਜ਼ਿੰਦਗੀ ਦਾ ਧਿਆਨ ਰੱਖਦਾ ਹੈ ਉਹ ਮੁਸੀਬਤ ਤੋਂ ਦੂਰ ਰਹਿੰਦਾ ਹੈ।
6 ਮੁਂਡੇ ਤੇ ਉਸੇ ਤਰ੍ਹਾਂ ਦਾ ਪ੍ਰਭਾਵ ਪਾਓ ਜਿਵੇਂ ਉਸਨੂੰ ਜਾਣਾ ਚਾਹੀਦਾ, ਅਤੇ ਉਹ ਇਸਤੋਂ ਉਦੋਂ ਵੀ ਨਹੀਂ ਭਟਕੇਗਾ ਜਦੋਂ ਉਹ ਬੁਢ੍ਢਾ ਹੋ ਜਾਵੇਗਾ।
7 ਗਰੀਬ ਲੋਕ ਅਮੀਰਾਂ ਦੇ ਗੁਲਾਮ ਹੁੰਦੇ ਹਨ। ਜਿਹੜਾ ਬੰਦਾ ਉਧਾਰ ਲੈਂਦਾ ਹੈ ਉਹ ਉਧਾਰ ਦੇਣ ਵਾਲੇ ਦਾ ਗੁਲਾਮ ਹੁੰਦਾ ਹੈ।
8 ਜਿਹੜਾ ਬੰਦਾ ਮੁਸੀਬਤ ਫ਼ੈਲਾਵੇਗਾ ਉਹ ਮੁਸੀਬਤ ਦੀ ਫ਼ਸਲ ਹੀ ਵਢ੍ਢੇਗਾ। ਅਤੇ ਅਖੀਰ ਵਿੱਚ ਉਹ ਬੰਦਾ ਉਸੇ ਮੁਸੀਬਤ ਹੱਥੋਂ ਤਬਾਹ ਹੋ ਜਾਵੇਗਾ ਜਿਹੜੀ ਉਸਨੇ ਹੋਰਾਂ ਨੂੰ ਦਿੱਤੀ ਸੀ।
9 ਇੱਕ ਮਿਹਰਬਾਨ ਆਦਮੀ ਅਸ਼ੀਸਮਈ ਹੁੰਦਾ ਹੈ, ਕਿਉਂਕਿ ਉਹ ਆਪਣਾ ਭੋਜਨ ਗਰੀਬਾਂ ਨਾਲ ਸਾਂਝਾ ਕਰਦਾ ਹੈ।
10 ਇੱਕ ਮਖੌਲੀ ਨੂੰ ਭਜਾ ਦਿਓ, ਅਤੇ ਦੁਸ਼ਮਣੀ ਉਸਦੇ ਨਾਲ ਚਲੀ ਜਾਂਦੀ ਹੈ। ਇਹ ਤੁਹਾਨੂੰ ਦਲੀਲਬਾਜ਼ੀ ਅਤੇ ਬੇਇੱਜ਼ਤ ਹੋਣ ਤੋਂ ਬਚਾਉਂਦੀ ਹੈ।
11 ਇੱਕ ਸ਼ੁਧ੍ਧ ਹਿਰਦੇ ਅਤੇ ਕਿ੍ਰਪਾਲੂ ਸ਼ਬਦ ਰਾਜੇ ਨੂੰ ਵੀ ਦੋਸਤ ਬਣਾ ਲਵੇਗਾ।
12 ਯਹੋਵਾਹ ਗਿਆਨ ਦੀ ਰੱਖਿਆ ਕਰਦਾ, ਅਤੇ ਉਹ ਵਿਸ਼ਵਾਸ ਘਾਤੀ ਲੋਕਾਂ ਦੇ ਮਾਮਲਿਆਂ ਨੂੰ ਵੀ ਨਿਸਫ਼ਲ ਕਰ ਦੇਵੇਗਾ।
13 ਸੁਸਤ ਆਦਮੀ ਆਖਦਾ ਹੈ, "ਮੈਂ (ਕੰਮ ਤੇ) ਹੁਣੇ ਨਹੀਂ ਜਾ ਸਕਦਾ ਬਾਹਰ ਬਬ੍ਬਰ-ਸ਼ੇਰ ਬੈਠਾ ਹੈ। ਕਿਧਰੇ ਉਹ ਮੈਨੂੰ ਮਾਰ ਨਾ ਦੇਵੇ।"
14 ਇੱਕ ਵਿਦੇਸ਼ੀ ਔਰਤ ਦਾ ਮੂੰਹ ਡੂੰਘੇ ਟੋਏ ਵਰਗਾ ਹੈ। ਜਿਸ ਨਾਲ ਵੀ ਯਹੋਵਾਹ ਗੁੱਸੇ ਹੁੰਦਾ ਉਹ ਇਸ ਵਿੱਚ ਡਿੱਗ ਪੈਂਦਾ ਹੈ।
15 ਬੇਵਕੂਫ਼ੀ ਇੱਕ ਮੁੰਡੇ ਦੇ ਦਿਲ ਵਿੱਚ ਵਸਦੀ ਹੈ, ਪਰ ਇੱਕ ਅਨੁਸ਼ਾਸ਼ਿਤ ਛੜ ਇਸਨੂੰ ਉਸ ਤੋਂ ਦੂਰ ਭਜਾ ਦੇਵੇਗੀ।
16 ਜਿਹੜਾ ਵਿਅਕਤੀ ਆਪਣੇ-ਆਪ ਨੂੰ ਅਮੀਰ ਬਨਾਉਣ ਲਈ ਗਰੀਬ ਨੂੰ ਦਬਾਉਂਦਾ ਅਤੇ ਜਿਹੜਾ ਵਿਅਕਤੀ ਅਮੀਰ ਨੂੰ ਤੋਹਫ਼ੇ ਦਿੰਦਾ, ਇਹ ਦੋਨੋ ਹੀ ਗਰੀਬ ਹੋ ਜਾਣਗੇ।
17 ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਧਿਆਨ ਨਾਲ ਸੁਣੋ। ਮੈਂ ਤੁਹਾਨੂੰ ਉਹ ਗੱਲਾਂ ਸਿਖਾਵਾਂਗਾ ਜਿਹੜੀਆਂ ਸਿਆਣੇ ਲੋਕਾਂ ਨੇ ਆਖੀਆਂ ਹਨ। ਇਨ੍ਹਾਂ ਸਿਖਿਆਵਾਂ ਤੋਂ ਸਿਖਿਆ ਲ੍ਲਵੋ।18 ਜੇ ਤੁਸੀਂ ਇਨ੍ਹਾਂ ਸਿਖਿਆਵਾਂ ਦੀ ਆਪਣੇ ਪੇਟ ਅੰਦਰ ਰੱਖਿਆ ਕਰੋਗੇ, ਉਹ ਅਨਂਦਮਈ ਹੋਣਗੀਆਂ। ਹਮੇਸ਼ਾ ਇਨ੍ਹਾਂ ਨੂੰ ਆਪਣੇ ਬੁਲ੍ਹਾਂ ਤੇ ਰੱਖੋ।19 ਮੈਂ ਤੁਸਾਂ ਨੂੰ ਇਸ ਲਈ ਸਿਖਿਆ ਦੇ ਰਿਹਾ ਹਾਂ ਤਾਂ ਜੋ ਤੁਸੀਂ ਯਹੋਵਾਹ ਵਿੱਚ ਭਰੋਸਾ ਕਰ ਸਕੋਁ।20 ਕੀ ਮੈਂ ਤੁਹਾਡੇ ਲਈ ਪਹਿਲਾਂ ਹੀ ਮਸ਼ੁਵਰੇ ਅਤੇ ਗਿਆਨ ਨਾਲ ਨਹੀਂ ਲਿਖਿਆ।21 ਮੈਂ ਤੁਹਾਨੂੰ ਉਹੀ ਸਿਖਾਉਂਦਾ ਹਾਂ ਜੋ ਸੱਚਾ ਅਤੇ ਭਰੋਸੇਯੋਗ ਹੈ, ਤਾਂ ਜੋ ਤੁਸੀਂ ਉਨ੍ਹਾਂ ਨੂੰ ਸਹੀ ਜਵਾਬ ਦੇ ਸਕੋਁ ਜਿਹੜੇ ਤੁਹਾਬੋਁ ਆਢ਼ਤ ਲੈਂਦੇ ਹਨ।
22 ਗਰੀਬਾਂ ਨੂੰ ਸਿਰਫ਼ ਇਸ ਲਈ ਨਾ ਸਤਾਓ ਕਿਉਂਕਿ ਉਹ ਗਰੀਬ ਹਨ ਅਤੇ ਅਦਾਲਤ ਵਿੱਚ ਗਰੀਬਾਂ ਨੂੰ ਨਿਆਂ ਤੋਂ ਵਾਂਝਾ ਨਾ ਰੱਖੋ।23 ਕਿਉਂਕਿ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ ਅਤੇ ਉਨ੍ਹਾਂ ਨੂੰ ਲੁੱਟ ਲਵੇਗਾ ਜਿਨ੍ਹਾਂ ਨੇ ਗਰੀਬਾਂ ਨੂੰ ਲੁਟਿਆ।
24 ਉਸ ਬੰਦੇ ਨਾਲ ਮਿੱਤਰਤਾ ਨਾ ਕਰੋ ਜਿਹੜਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਬੰਦੇ ਦੇ ਨੇੜੇ ਨਾ ਜਾਓ ਜਿਹੜਾ ਛੇਤੀ ਗੁੱਸੇ ਵਿੱਚ ਪਾਗਲ ਹੋ ਜਾਂਦਾ ਹੈ।25 ਨਹੀਁ ਤਾਂ, ਤੁਸੀਂ ਵੀ ਓਸੇ ਰਾਹ ਜਾਵੋਂਗੇ ਜਿਵੇਂ ਉਹ ਜਾਂਦਾ ਅਤੇ ਤੁਹਾਡੀ ਇੱਕੋ ਇੱਕ ਜ਼ਿੰਦਗੀ ਫ਼ਸ ਜਾਵੇਗੀ।
26 ਕਿਸੇ ਹੋਰ ਬੰਦੇ ਦੇ ਕਰਜ਼ਿਆਂ ਲਈ ਜਿੰਮੇਵਾਰ ਹੋਣ ਦਾ ਇਕਰਾਰ ਨਾ ਕਰੋ।27 ਜੇ ਤੁਹਾਡੇ ਕੋਲੋ ਉਸਦਾ ਕਰਜ਼ ਅਦਾ ਕਰਨ ਲਈ ਪੈਸਾ ਨਹੀਂ ਤਾਂ ਤੁਹਾਨੂੰ ਆਪਣਾ ਸਭ ਕੁਝ ਗੁਆਉਣਾ ਪਵੇਗਾ, ਤੇਰਾ ਬਿਸਤਰਾ ਵੀ ਤੇਰੇ ਹੇਠੋਁ ਲਿਆ ਜਾ ਸਕਦਾ ਹੈ।
28 ਆਪਣੀ ਜ਼ਮੀਨ ਦੀਆਂ ਹੱਦਾਂ ਨੂੰ ਨਾ ਹਿਲਾਵੋ ਜਿਨ੍ਹਾਂ ਲਈ ਤੁਹਾਡੇ ਪੁਰਖੇ ਬਹੁਤ ਸਮਾਂ ਪਹਿਲਾਂ ਰਾਜ਼ੀ ਹੋਏ ਸਨ।
29 ਜੇ ਕੋਈ ਬੰਦਾ ਆਪਣੇ ਕੰਮ ਵਿੱਚ ਮਾਹਰ ਹੈ ਤਾਂ ਉਹ ਰਾਜਿਆਂ ਦੀ ਸੇਵਾ ਕਰਨ ਦੇ ਯੋਗ ਹੈ। ਉਸਨੂੰ ਉਨ੍ਹਾਂ ਬੰਦਿਆਂ ਲਈ ਕੰਮ ਕਰਨਾ ਨਹੀਂ ਪਵੇਗਾ ਜਿਹੜੇ ਮਹੱਤਵਪੂਰਣ ਨਹੀਂ ਹਨ।