the Third Week after Epiphany
Click here to join the effort!
Read the Bible
ਬਾਇਬਲ
ਅਮਸਾਲ 25
1 ਇਹ ਸੁਲੇਮਾਨ ਦੀਆਂ ਕੁਝ ਹੋਰ ਕਹਾਉਤਾਂ ਹਨ, ਹਿਜ਼ਕੀਯਾਹ, ਯਹੂਦਾਹ ਦੇ ਰਾਜੇ ਦੇ ਸੇਵਕਾਂ ਦੁਆਰਾ ਇਕੱਠੀਆਂ ਕੀਤੀਆਂ ਹੋਈਆਂ।
2 ਕੁਝ ਖਾਸ ਗੱਲਾਂ ਨੂੰ ਗੁਪਤ ਰੱਖਣਾ ਪਰਮੇਸ਼ੁਰ ਦਾ ਹੱਕ ਹੈ, ਪਰ ਰਾਜੇ ਦੀ ਮਹਿਮਾ ਇਨਾਂ ਗੱਲਾਂ ਦੀ ਛਾਣ-ਬੀਨ ਕਰਨ ਵਿੱਚ ਹੈ।3 ਕੋਈ ਨਹੀਂ ਪਤਾ ਲਗਾ ਸਕਦਾ ਕਿ ਅਕਾਸ਼ ਕਿੰਨਾ ਉੱਚਾ ਹੈ, ਜਾਂ ਧਰਤੀ ਕਿੰਨੀ ਡੂੰਘੀ ਹੈ, ਅਤੇ ਇਸੇ ਤਰ੍ਹਾਂ ਹੀ ਰਾਜੇ ਦੇ ਮਨ ਵਿੱਚ ਕੀ ਹੈ।
4 ਤੁਹਾਡੀ ਚਾਂਦੀ ਚੋ ਅਸ਼ੁਧਤਾ ਕੱਢਣ ਤੋਂ ਬਾਅਦ, ਇੱਕ ਚਾਂਦੀ ਦੇ ਗਹਿਣੇ ਬਨਾਉਣ ਵਾਲਾ ਇਸ ਨਾਲ ਭਾਂਡੇ ਬਣਾ ਸਕਦਾ ਹੈ।5 ਇਸੇ ਤਰ੍ਹਾਂ ਹੀ ਜਦੋਂ ਤੁਸੀਂ ਰਾਜੇ ਦੀ ਕਚਿਹਰੀ ਵਿੱਚੋਂ ਦੁਸ਼ਟ ਲੋਕਾਂ ਨੂੰ ਕੱਢ ਦਿਓਁਗੇ, ਨੇਕੀ ਰਾਹੀਂ ਉਸਦਾ ਤਖਤ ਮਜ਼ਬੂਤ ਹੋ ਜਾਵੇਗਾ।
6 ਰਾਜੇ ਦੇ ਸਾਮ੍ਹਣੇ ਆਪਣੇ ਬਾਰੇ ਫ਼ਢ਼ਾਂ ਨਾ ਮਾਰੋ। ਇਹ ਨਾ ਆਖੋ ਕਿ ਤੁਸੀਂ ਪ੍ਰਸਿਧ੍ਧ ਵਿਅਕਤੀ ਹੋ।7 ਇਹ ਗੱਲ ਬਿਹਤਰ ਹੈ ਕਿ ਰਾਜਾ ਤੁਹਾਨੂੰ ਆਪਣੀ ਹਾਜਰੀ ਵਿੱਚ ਬੁਲਾਵੇ, ਬਜਾਇ ਇਸਦੇ ਕਿ ਉਹ ਤੁਹਾਨੂੰ ਕਚਿਹਰੀ ਦੇ ਸਾਮ੍ਹਣੇ ਅਪਮਾਨਿਤ ਕਰੇ।
8 ਕਿਸੇ ਨਿਆਂਕਾਰ ਨੂੰ ਇਹ ਦੱਸਣ ਦੀ ਕਾਹਲ ਨਾ ਕਰੋ ਕਿ ਤੁਸੀਂ ਕੀ ਦੇਖਿਆ। ਜੇ ਕੋਈ ਹੋਰ ਬੰਦਾ ਤੁਹਾਨੂੰ ਗ਼ਲਤ ਸਾਬਤ ਕਰ ਦੇਵੇਗਾ ਤਾਂ ਤੁਹਾਨੂੰ ਸ਼ਰਮਿਂਦਗੀ ਹੋਵੇਗੀ।9 ਜੇਕਰ ਤੁਸੀਂ ਕਿਸੇ ਵਿਵਾਦ ਵਿੱਚ ਸ਼ਾਮਿਲ ਹੋ, ਤਾਂ ਨਿਸ਼ਚਾ ਕਰੋ ਕਿ ਤੁਸੀਂ ਕਿਸੇ ਹੋਰ ਦੇ ਵਿਸ਼ਵਾਸ ਨੂੰ ਧੋਖਾ ਨਹੀਂ ਦੇ ਰਹੇ ਹੋਂ।10 ਨਹੀਁ ਤਾਂ ਕੋਈ ਇਸਨੂੰ ਸੁਣਕੇ ਤੁਹਾਨੂੰ ਸ਼ਰਮਸਾਰ ਕਰੇਗਾ ਅਤੇ ਤੁਹਾਡੀ ਬਦਨਾਮੀ ਕਦੇ ਵੀ ਦੂਰ ਨਹੀਂ ਹੋਵੇਗੀ।
11 ਸਹੀ ਸਮੇਂ ਸਹੀ ਗੱਲ ਆਖਣਾ ਚਾਂਦੀ ਵਿੱਚ ਮਢ਼ੇ ਹੋਏ ਸੁਨਿਹਰੀ ਸੇਬ ਵਾਂਗ ਹੈ।12 ਜੇਕਰ ਤੁਸੀਂ ਕਿਸੇ ਸਿਆਣੇ ਆਦਮੀ ਦੀਆਂ ਝਿੜਕਾਂ ਨੂੰ ਸੁਣੋਁਗੇ, ਤਾਂ ਇਹ ਤੁਹਾਡੇ ਕੰਨਾਂ ਵਿੱਚ ਸੋਨੇ ਦੀਆਂ ਵਾਲੀਆਂ ਵਾਂਗ ਹੋਣਗੀਆਂ।
13 ਇੱਕ ਵਫ਼ਾਦਾਰ ਸੰਦੇਸ਼ਵਾਹਕ ਉਨ੍ਹਾਂ ਲਈ ਜਿਨ੍ਹਾਂ ਨੇ ਉਸ ਨੂੰ ਭੇਜਿਆ, ਵਾਢੀ ਦੀ ਰੁੱਤ ਵਿੱਚ ਠਂਡੀ ਵਾਛੜ ਵਰਗਾ ਹੈ। ਉਹ ਆਪਣੇ ਮਾਲਕਾਂ ਨੂੰ ਪ੍ਰਚਲਿਤ ਕਰਦਾ।
14 ਜਿਹੜੇ ਬੰਦੇ ਸੌਗਾਤਾਂ ਦੇਣ ਦਾ ਇਕਰਾਰ ਕਰਦੇ ਹਨ ਪਰ ਦਿੰਦੇ ਕਦੇ ਨਹੀਂ ਉਹ ਉਨ੍ਹਾਂ ਬਦਲਾਂ ਅਤੇ ਹਵਾਵਾਂ ਵਰਗੇ ਹਨ ਜਿਹੜੇ ਵਰਖਾ ਲੈਕੇ ਨਹੀਂ ਆਉਂਦੇ।
15 ਧੀਰਜ ਭਰੀ ਗੱਲਬਾਤ ਕਿਸੇ ਵੀ ਬੰਦੇ ਦੀ ਸੋਚ ਨੂੰ ਬਦਲ ਸਕਦੀ ਹੈ, ਕਿਸੇ ਹਾਕਮ ਦੀ ਸੋਚ ਨੂੰ ਵੀ। ਕੋਮਲ ਗੱਲਬਾਤ ਬਹੁਤ ਸ਼ਕਤੀਸ਼ਾਲੀ ਹੁੰਦੀ ਹੈ।
16 ਸ਼ਹਿਦ ਚੰਗਾ ਹੁੰਦਾ ਹੈ ਪਰ ਇਸਦਾ ਲੋੜ ਤੋਂ ਵਧ ਸੇਵਨ ਨਾ ਕਰ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਬਿਮਾਰ ਹੋ ਜਾਵੋਂਗੇ।
17 ਇਸੇ ਤਰ੍ਹਾਂ ਹੀ ਆਪਣੇ ਗੁਆਂਢੀ ਦੇ ਘਰ ਬਹੁਤਾ ਆਉਣ ਜਾਣ ਨਾ ਕਰੋ, ਨਹੀਂ ਤਾਂ ਉਹ ਅਕ੍ਕ ਜਾਵੇਗਾ ਅਤੇ ਤੁਹਾਨੂੰ ਨਫ਼ਰਤ ਕਰਨ ਲੱਗ ਪਵੇਗਾ।
18 ਜਿਹੜਾ ਬੰਦਾ ਆਪਣੇ ਗੁਆਂਢੀ ਦੇ ਖਿਲਾਫ਼ ਝੂਠਾ ਬਿਆਨ ਦਿੰਦਾ, ਉਹ ਹਬੌੜੇ, ਇੱਕ ਤੇਜ਼ ਤਲਵਾਰ ਜਾਂ ਤਿਖ੍ਖੇ ਤੀਰ ਵਾਂਗ ਹੁੰਦਾ ਹੈ।
19 ਮੁਸੀਬਤ ਦੇ ਦਿਨਾਂ ਵਿੱਚ ਕਿਸੇ ਝੂਠੇ ਬੰਦੇ ਉੱਤੇ ਕਦੇ ਨਿਰਭਰ ਨਾ ਕਰੋ। ਉਹ ਬੰਦਾ ਦੁੱਖਦੇ ਹੋਏ ਦੰਦ ਜਾਂ ਜ਼ਖਮੀ ਹੋਏ ਪੈਰ ਵਰਗਾ ਹੈ ਜਦੋਂ ਤੁਹਾਨੂੰ ਉਸਦੀ ਸਭ ਤੋਂ ਵਧ ਲੋੜ ਹੁੰਦੀ ਹੈ ਤਾਂ ਉਹ ਤੁਹਾਨੂੰ ਦੁੱਖ ਦਿੰਦਾ ਹੈ।
20 ਕਿਸੇ ਉਦਾਸ ਬੰਦੇ ਨੂੰ ਖੁਸ਼ੀ ਦੇ ਗੀਤ ਗਾਕੇ ਸੁਨਾਉਣਾ ਠਂਢ ਵਿੱਚ ਉਸਦੇ ਕੱਪੜੇ ਲਾਹੁਣ ਬਰਾਬਰ ਹੀ ਹੈ। ਇਹ ਸੱਟ ਉੱਤੇ ਸਿਰਕਾ ਪਾਉਣ ਵਾਂਗ ਹੈ।
21 ਜੇ ਤੁਹਾਡਾ ਦੁਸ਼ਮਣ ਭੁੱਖਾ ਹੈ, ਉਸ ਨੂੰ ਰੋਟੀ ਦਿਓ। ਜੇਕਰ ਉਹ ਪਿਆਸਾ ਹੈ, ਉਸਨੂੰ ਪੀਣ ਲਈ ਪਾਣੀ ਦਿਓ।22 ਕਿਉਂ ਜੁ ਇਹ ਉਸ ਦੇ ਸਿਰ ਤੇ ਮਚਦੇ ਕੋਲਿਆਂ ਦਾ ਢੇਰ ਲਾਉਣ ਵਾਂਗ ਹੋਵੇਗਾ ਅਤੇ ਇਸ ਵਾਸਤੇ ਯਹੋਵਾਹ ਤੁਹਾਨੂੰ ਇਨਾਮ ਦੇਵੇਗਾ।
23 ਉੱਤਰ ਵੱਲੋਂ ਆਉਂਦੀ ਹਵਾ ਮੀਂਹ ਲੈਕੇ ਆਉਂਦੀ ਹੈ। ਇਸੇ ਤਰ੍ਹਾਂ ਨਿਂਦਿਆ ਚੁਗਲੀ ਗੁੱਸਾ ਲੈਕੇ ਆਉਂਦੀ ਹੈ।
24 ਝਗੜਾਲੂ ਪਤਨੀ ਨਾਲ ਘਰ ਸਾਂਝਾ ਕਰਨ ਨਾਲੋਂ ਛੱਤ ਤੇ ਖੂਂਜੇ 'ਚ ਸੌਣਾ ਬਿਹਤਰ ਹੈ।
25 ਦੂਰ ਦੁਰਾਡਿਓ ਆਉਂਦੀ ਚੰਗੀ ਖਬਰ ਓਸੇ ਤਰ੍ਹਾਂ ਹੈ ਜਿਵੇਂ ਸਖਤ ਗਰਮੀ ਵਿੱਚ ਠੰਡਾ ਪਾਣੀ।
26 ਇੱਕ ਧਰਮੀ ਵਿਅਕਤੀ ਦਾ ਦੁਸ਼ਟ ਆਦਮੀ ਦੇ ਅੱਗੇ ਡਿੱਗਣਾ ਮੈਲੇ ਝਰਨੇ ਜਾਂ ਦੂਸ਼ਿਤ ਖੂਹ ਵਾਂਗ ਹੋਵੇਗਾ।
27 ਜਿਵੇਂ ਕਿ ਬਹੁਤਾ ਜ਼ਿਆਦਾ ਸ਼ਹਿਦ ਖਾਣਾ ਚੰਗਾ ਨਹੀਂ, ਇਸੇ ਤਰ੍ਹਾਂ ਹੀ ਆਪਣੇ-ਆਪ ਲਈ ਆਦਰ ਕਰਵਾਉਣਾ ਚੰਗਾ ਨਹੀਂ।
28 ਜਿਸ ਬੰਦੇ ਦਾ ਖੁਦ ਤੇ ਕਾਬੂ ਨਹੀਂ, ਬਿਨਾਂ ਸੁਰਖਿਆ ਕੰਧ ਵਾਲੇ ਖੁਲ੍ਹੇ ਸ਼ਹਿਰ ਵਾਂਗ ਹੈ।